ਪੰਜਾਬ ‘ਚ ਜ਼ਿਮਨੀ ਚੋਣਾ ਦੌਰਾਨ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ
ਚੰਡੀਗੜ੍ਹ, 23 ਨਵੰਬਰ : ਪੰਜਾਬ ਦੀਆਂ ਚਾਰ ਵਿਧਾਨ ਸਭਾ ਚੋਣਾ ਲਈ 20 ਨਵੰਬਰ ਨੂੰ ਪਈਆਂ ਵੋਟਾਂ ਦੀ ਅੱਜ ਗਿਣਤੀ ਕੀਤੀ ਗਈ। ਇਸ ਦੌਰਾਨ ਚਾਰ ਵਿਚੋਂ ਤਿੰਨ ਹਲਕਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ, ਜਦਕਿ ਇਕ ਹਲਕੇ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ ਜਿੱਤ ਹਾਸਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪ ਦੀ ਵੱਡੀ ਜਿੱਤ ਲਈ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ।ਅੱਜ ਆਏ ਚੋਣ ਨਤੀਜਿਆਂ ਦੌਰਾਨ ਜਿਲਾ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ ਨੇ 51904 ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ। ਉਨ੍ਹਾਂ ਦੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਰਣਜੀਤ ਕੁਮਾਰ ਨੂੰ 23214 ਵੋਟਾਂ ਮਿਲੀਆਂ। ਇਸ ਤਰਾਂ ਇਸ਼ਾਂਕ ਚੱਬੇਵਾਲ 28690 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕਰਕੇ ਛੋਟੀ ਉਮਰ ਦੇ ਵਿਧਾਇਕ ਚੁਣੇ ਗਏ। ਇਸ਼ਾਂਕ ਚੱਬੇਵਾਲ ਦੇ ਪਿਤਾ ਜੀ ਡਾ. ਰਾਜ ਕੁਮਾਰ ਚੱਬੇਵਾਲ ਇਸੇ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ, ਪਰ ਪਿਛਲੀਆਂ ਲੋਕ ਸਭਾ ਚੋਣਾ ਵਿਚ ਉਹ ਲੋਕ ਸਭਾ ਮੈਂਬਰ ਚੁਣੇ ਗਏ ਸਨ।ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂ...








