Thursday, August 6Malwa News
Shadow

Tag: punjab politics

ਸਮਾਜ ‘ਚ ਕਦਰਾਂ ਕੀਮਤਾਂ ‘ਚ ਹੋ ਰਿਹਾ ਹੈ ਨਿਘਾਰ : ਅਜੈਬ ਸਿੰਘ ਚੱਠਾ

Local
ਪਟਿਆਲਾ, 27 ਨਵੰਬਰ : ਅੱਜ ਜੀਐਨ ਗਰਲਜ਼ ਕਾਲਜ, ਪਟਿਆਲਾ ਦੇ ਹੈਰੀਟੇਜ ਭਵਨ ਵਿੱਚ ਮੀਟਿੰਗ ਕੀਤੀ ਗਈ। ਇਸ ਵਿੱਚ ਕੈਨੇੇਡਾ ਤੋਂ ਆਏ ਹੋਏ, ਨੈਤਿਕ ਸਿੱਖਿਆ ਨੂੰ ਆਧਾਰ ਬਣਾ ਕੇ, ਪੰਜਾਬ ਦੀ ਸਿੱਖਿਆ ਵਿੱਚ ਤਬਦੀਲੀ ਕਰਨ ਦੇ ਨਾਲ ਜੁੜੇ ਹੋਏ ਸ. ਅਜੈਬ ਸਿੰਘ ਚੱਠਾ ਨੇ ਕਿਹਾ ਕਿ ਸਾਡੇ ਸਮਾਜ ਵਿੱਚ ਨੈਤਿਕ ਕਦਰਾਂ ਕੀਮਤਾਂ ਨਿਰੰਤਰ ਤੌਰ ਤੇ ਥੱਲੇ ਜਾ ਰਹੀਆਂ ਹਨ। ਇਹਨਾਂ ਨੂੰ ਉੱਚਾ ਚੁੱਕਣ ਲਈ ਜਰੂਰੀ ਹੈ ਕਿ ਸਾਨੂੰ ਹਰ ਪੱਧਰ ਤੇ ਨੈਤਿਕ ਸਿੱਖਿਆ ਨੂੰ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਦੇ ਸਿਲੇਬਸ ਦਾ ਆਧਾਰ ਬਣਾਉਣਾ ਚਾਹੀਦਾ ਹੈ। ਜੇਕਰ ਅਸੀਂ ਸਾਡੀ ਸਿੱਖਿਆ ਨੂੰ ਵਿਹਾਰਕ ਤੌਰ ਤੇ ਬੱਚਿਆਂ ਦੀ ਜੀਵਨ ਸ਼ੈਲੀ ਦਾ ਅੰਗ ਨਹੀਂ ਬਣਾਉਂਦੇ ਤਾਂ ਸਾਡੀ ਸਿੱਖਿਆ ਕੇਵਲ ਕਿਤਾਬੀ ਗਿਆਨ ਬਣ ਕੇ ਰਹਿ ਜਾਵੇਗੀ। ਇਸ ਲਈ ਜਰੂਰਤ ਹੈ ਕਿ ਅਸੀਂ ਸਾਰੇ ਅਧਿਆਪਕਾਂ ਨੂੰ ਸੰਗਠਿਤ ਰੂਪ ਵਿੱਚ ਇਹ ਦੱਸਣ ਦੀ ਕੋਸ਼ਿਸ਼ ਕਰੀਏ ਕਿ ਨੈਤਿਕ ਸਿੱਖਿਆ ਸਮਾਜ ਦੇ ਭਵਿੱਖ ਲਈ ਕਿੰਨੀ ਜਰੂਰੀ ਹੈ। ਇਸ ਲਈ ਸਾਨੂੰ ਪਾਠ ਪੁਸਤਕਾਂ ਦੀ ਤਿਆਰੀ ਕਰਨੀ ਚਾਹੀਦੀ ਹੈ ਜਿਸ ਨਾਲ ਸਮਾਜ ਹੋਰ ਤਰੱਕੀ ਕਰ ਸਕੇ ਇਸ ਮੌਕੇ ਤੇ ਬੋਲਦਿਆਂ ਡਾ. ਹਰਜਿੰਦਰ ਪਾਲ ਸਿੰ...

ਆਮ ਆਦਮੀ ਪਾਰਟੀ ਨੇ ਕੱਢੀ ਸ਼ਾਨਦਾਰ ਸ਼ੁਕਰਾਨਾ ਯਾਤਰਾ

Breaking News, Hot News
ਅੰਮ੍ਰਿਤਸਰ, 26 ਨਵੰਬਰ : ਆਮ ਆਦਮੀ ਪਾਰਟੀ ਵਲੋਂ ਅੱਜ ਪਟਿਆਲਾ ਤੋਂ ਸ੍ਰੀ ਅੰਮ੍ਰਿਤਸਰ ਸਾਹਿਬ ਤੱਕ ਇਕ ਸ਼ੁਕਰਾਨਾ ਯਾਤਰਾ ਕੱਢੀ ਗਈ, ਜਿਸ ਵਿਚ ਪਾਰਟੀ ਦੇ ਆਗੂਆਂ ਤੇ ਵਰਕਰਾਂ ਨੇ ਪੂਰੇ ਉਤਸ਼ਾਹ ਨਾਲ ਭਾਗ ਲਿਆ। ਇਸ ਯਾਤਰਾ ਦੌਰਾਨ ਨੌਜਵਾਨਾਂ ਦਾ ਇਕੱਠ ਸਾਬਤ ਕਰ ਰਿਹਾ ਸੀ ਕਿ ਪੰਜਾਬ ਦੇ ਲੋਕਾਂ ਨੂੰ ਆਪ ਵਿਚ ਪੂਰਾ ਵਿਸ਼ਵਾਸ਼ ਬਣਿਆ ਹੋਇਆ ਹੈ।ਪਿਛਲੀਆਂ ਜ਼ਿਮਨੀ ਚੋਣਾ ਵਿਚ ਪੰਜਾਬ ਦੇ ਲੋਕਾਂ ਵਲੋਂ ਆਪ ਸਰਕਾਰ ਵਿਚ ਪ੍ਰਗਟਾਏ ਗਏ ਵਿਸ਼ਵਾਸ਼ ਅਤੇ ਉਮੀਦਵਾਰਾਂ ਦੀ ਜਿੱਤ ਪਿਛੋਂ ਕੱਢੀ ਗਈ ਸ਼ੁਕਰਾਨਾ ਯਾਤਰਾ ਪਟਿਆਲਾ ਦੇ ਕਾਲੀ ਦੇਵੀ ਮੰਦਰ ਤੋਂ ਸ਼ੁਰੁ ਹੋਈ। ਇਸ ਯਾਤਰਾ ਦਾ ਰਸਤੇ ਵਿਚ ਸਰਹੰਦ, ਖੰਨਾ, ਗੋਬਿੰਦਗੜ੍ਹ, ਲੁਧਿਆਣਾ, ਦੁਰਾਹਾ, ਫਗਵਾੜਾ, ਜਲੰਧਰ, ਕਰਤਾਰਪੁਰ, ਬਿਆਸ ਅਤੇ ਹੋਰ ਸ਼ਹਿਰਾਂ ਕਸਬਿਆਂ ਵਿਚ ਭਰਵਾਂ ਸਵਾਗਤ ਕੀਤਾ ਗਿਆ।ਆਮ ਆਦਮੀ ਪਰਟੀ ਦੇ ਪ੍ਰਧਾਨ ਅਮਨ ਅਰੋੜਾ ਦੀ ਅਗਵਾਈ ਵਿਚ ਕੱਢੀ ਗਈ ਇਸ ਸ਼ੁਕਰਾਨਾ ਯਾਤਰਾ ਵਿਚ ਆਪ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਖੇਡ ਮੰਤਰੀ ਹਰਜੋਤ ਸਿੰਘ ਬੈਂਸ, ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੋ...

ਬਜੁਰਗਾਂ ਨੂੰ 2500 ਪੈਨਸ਼ਨ ਦਾ ਐਲਾਨ

Breaking News, Hot News
ਨਵੀਂ ਦਿੱਲੀ , 25 ਨਵੰਬਰ: ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ ਬਜ਼ੁਰਗਾਂ ਲਈ ਵੱਡਾ ਐਲਾਨ ਕਰਦਿਆਂ ਕਿਹਾ ਕਿ 60 ਤੋਂ ਲੈ ਕੇ 69 ਸਾਲ ਤੱਕ ਦੇ ਬਜ਼ੁਰਗਾਂ ਨੂੰ ਹਰ ਮਹੀਨੇ 2000 ਰੁਪਏ ਪੈਨਸ਼ਨ ਦਿੱਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ 70 ਸਾਲ ਤੋਂ ਵੱਧ ਉਮਰ ਦੇ ਬਜ਼ੁਰਗਾਂ ਨੂੰ ਹਰ ਮਹੀਨੇ 2500 ਰੁਪਏ ਪੈਨਸ਼ਨ ਦਿੱਤੀ ਜਾਵੇਗੀ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਹਮੇਸ਼ਾਂ ਆਮ ਲੋਕਾਂ ਦੀ ਭਲਾਈ ਲਈ ਯਤਨਸ਼ੀਲ ਰਹੇਗੀ। ਦਿੱਲੀ ਵਿੱਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਕੇਜਰੀਵਾਲ ਵੱਲੋਂ ਵਿਰੋਧੀ ਪਾਰਟੀਆਂ ਨੂੰ ਝਟਕੇ ਦੇਣ ਲਈ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ।...

ਲੋਕਾਂ ਨੇ ਸਰਕਾਰ ਦੀਆਂ ਨੀਤੀਆਂ ਦੇ ਹੱਕ ‘ਚ ਫਤਵਾ ਦਿੱਤਾ : ਭਗਵੰਤ ਮਾਨ

Breaking News
ਚੰਡੀਗੜ੍ਹ, 24 ਨਵੰਬਰ : ਪੰਜਾਬ ਦੇ ਚਾਰ ਵਿਧਾਨ ਸਭਾ ਹਲਕਿਆਂ ਵਿਚ ਹੋਈਆਂ ਜ਼ਿਮਨੀ ਚੋਣਾ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਲੋਕ ਪੱਖੀ ਨੀਤੀਆਂ ਦੀ ਜਿੱਤ ਦੱਸਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਜਿੱਤ ਨਾਲ ਪੰਜਾਬ ਸਰਕਾਰ ਹੋਰ ਵੀ ਸਮਰਪਣ ਦੀ ਭਾਵਨਾ ਨਾਲ ਕੰਮ ਕਰੇਗੀ।ਪੰਜਾਬ ਭਵਨ ਚੰਡੀਗੜ੍ਹ ਵਿਖੇ ਖੋਲ੍ਹੇ ਗਏ ਡਾਈਨਿੰਗ ਹਾਲ ਦਾ ਉਦਘਾਟਨ ਕਰਨ ਪਿਛੋਂ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਨ੍ਹਾਂ ਤਿੰਨਾ ਸੀਟਾਂ 'ਤੇ ਪਹਿਲਾਂ ਕਾਂਗਰਸ ਦਾ ਕਬਜਾ ਸੀ ਅਤੇ ਹੁਣ ਇਹ ਤਿੰਨੇ ਸੀਟਾਂ ਆਮ ਆਦਮੀ ਪਾਰਟੀ ਦੇ ਹਿੱਸੇ ਆਈਆਂ ਹਨ। ਇਸਦਾ ਸਿੱਧਾ ਭਾਵ ਇਹੀ ਹੈ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰਾਂ ਖੁਸ਼ ਹਨ। ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਲਈ ਅਤੇ ਇਥੋਂ ਦੇ ਲੋਕਾਂ ਦੀ ਭਲਾਈ ਲਈ ਬਣਾਈਆਂ ਜਾ ਰਹੀਆਂ ਨੀਤੀਆਂ ਨੂੰ ਲੋਕਾਂ ਨੇ ਪ੍ਰਵਾਨ ਕਰ ਲਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਵਿਅੰਗ ਕਸਦਿਆਂ ਭਗਵੰਤ ਮਾਨ ਨੇ ਕਿਹਾ ਕਿ ਸਾਡੇ ਪ੍ਰਧਾਨ ਮੰਤਰੀ ਰੂਸ ਅਤੇ ਯੂਕਰੇਨ ਦਾ ਮਸਲਾ ਸੁਲਝਾਉਣ ਦੀ ਕੋਸ਼ਿਸ਼ ਤਾਂ ਕਰ ਰਹੇ ਹਨ, ਪਰ ਪ...

ਪੰਜਾਬ ‘ਚ ਜ਼ਿਮਨੀ ਚੋਣਾ ਦੌਰਾਨ ਆਮ ਆਦਮੀ ਪਾਰਟੀ ਦੀ ਵੱਡੀ ਜਿੱਤ

Breaking News, Hot News
ਚੰਡੀਗੜ੍ਹ, 23 ਨਵੰਬਰ : ਪੰਜਾਬ ਦੀਆਂ ਚਾਰ ਵਿਧਾਨ ਸਭਾ ਚੋਣਾ ਲਈ 20 ਨਵੰਬਰ ਨੂੰ ਪਈਆਂ ਵੋਟਾਂ ਦੀ ਅੱਜ ਗਿਣਤੀ ਕੀਤੀ ਗਈ। ਇਸ ਦੌਰਾਨ ਚਾਰ ਵਿਚੋਂ ਤਿੰਨ ਹਲਕਿਆਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ, ਜਦਕਿ ਇਕ ਹਲਕੇ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਨੇ ਜਿੱਤ ਹਾਸਲ ਕੀਤੀ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪ ਦੀ ਵੱਡੀ ਜਿੱਤ ਲਈ ਪੰਜਾਬ ਦੇ ਵੋਟਰਾਂ ਦਾ ਧੰਨਵਾਦ ਕੀਤਾ।ਅੱਜ ਆਏ ਚੋਣ ਨਤੀਜਿਆਂ ਦੌਰਾਨ ਜਿਲਾ ਹੁਸ਼ਿਆਰਪੁਰ ਦੇ ਹਲਕਾ ਚੱਬੇਵਾਲ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਇਸ਼ਾਂਕ ਕੁਮਾਰ ਚੱਬੇਵਾਲ ਨੇ 51904 ਵੋਟਾਂ ਹਾਸਲ ਕਰਕੇ ਜਿੱਤ ਹਾਸਲ ਕੀਤੀ। ਉਨ੍ਹਾਂ ਦੇ ਵਿਰੋਧੀ ਕਾਂਗਰਸ ਪਾਰਟੀ ਦੇ ਉਮੀਦਵਾਰ ਰਣਜੀਤ ਕੁਮਾਰ ਨੂੰ 23214 ਵੋਟਾਂ ਮਿਲੀਆਂ। ਇਸ ਤਰਾਂ ਇਸ਼ਾਂਕ ਚੱਬੇਵਾਲ 28690 ਵੋਟਾਂ ਦੇ ਵੱਡੇ ਫਰਕ ਨਾਲ ਜਿੱਤ ਹਾਸਲ ਕਰਕੇ ਛੋਟੀ ਉਮਰ ਦੇ ਵਿਧਾਇਕ ਚੁਣੇ ਗਏ। ਇਸ਼ਾਂਕ ਚੱਬੇਵਾਲ ਦੇ ਪਿਤਾ ਜੀ ਡਾ. ਰਾਜ ਕੁਮਾਰ ਚੱਬੇਵਾਲ ਇਸੇ ਹਲਕੇ ਤੋਂ ਵਿਧਾਇਕ ਚੁਣੇ ਗਏ ਸਨ, ਪਰ ਪਿਛਲੀਆਂ ਲੋਕ ਸਭਾ ਚੋਣਾ ਵਿਚ ਉਹ ਲੋਕ ਸਭਾ ਮੈਂਬਰ ਚੁਣੇ ਗਏ ਸਨ।ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕਾਂ...

ਮਹਿਲਾ ਕਮਿਸ਼ਨ ਵਲੋਂ ਸਾਬਕਾ ਮੁੱਖ ਮੰਤਰੀ ਚੰਨੀ ਤਲਬ

Breaking News
ਚੰਡੀਗੜ੍ਹ, 18 ਨਵੰਬਰ : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਔਰਤਾਂ ਬਾਰੇ ਵਰਤੀ ਮਾੜੀ ਭਾਸ਼ਾ ਦਾ ਸਖਤ ਨੋਟਿਸ ਲੈਂਦਿਆਂ ਚੰਨੀ ਨੂੰ ਪੇਸ਼ ਹੋਣ ਲਈ ਕਿਹਾ ਹੈ। ਮਹਿਲਾ ਕਮਿਸ਼ਨ ਨੇ ਚਰਨਜੀਤ ਸਿੰਘ ਚੰਨੀ ਨੂੰ 19 ਨਵੰਬਰ ਨੂੰ ਆਪਣੇ ਦਫਤਰ ਵਿਚ ਸਵੇਰੇ 11 ਵਜੇ ਤਲਬ ਕੀਤਾ ਹੈ।

ਅਮਨ ਅਰੋੜਾ ਨੇ ਕੀਤੇ ਵਿਰੋਧੀ ਆਗੂਆਂ ‘ਤੇ ਤਿੱਖੇ ਹਮਲੇ

Hot News
ਗਿੱਦੜਬਹਾ, 18 ਨਵੰਬਰ : ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਅੱਜ ਵਿਰੋਧੀ ਪਾਰਟੀਆਂ ਦੇ ਆਗੂਆਂ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਵਿਰੋਧੀ ਆਗੂ ਹਮੇਸ਼ਾਂ ਭਰਿਸ਼ਟਾਚਾਰ ਕਰਦੇ ਰਹੇ ਨੇ ਅਤੇ ਹਮੇਸ਼ਾਂ ਆਮ ਲੋਕਾਂ ਦੇ ਹਿੱਤਾਂ ਨੂੰ ਦਾਅ 'ਤੇ ਲਾਉਂਦੇ ਰਹਿੰਦੇ ਨੇ।ਅਮਨ ਅਰੋੜਾ ਨੇ ਅੱਜ ਕਾਂਗਰਸ ਪ੍ਰਧਾਨ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਗਿੱਦੜਬਹਾ ਦੇ ਲੋਕਾਂ ਦੀ ਕਦੇ ਬਾਂਹ ਨਹੀਂ ਫੜ੍ਹੀ। ਇਹ ਆਗੂ ਇਸ ਹਲਕੇ ਤੋਂ ਜਿੱਤ ਹਾਸਲ ਕਰਨ ਪਿਛੋਂ ਸੱਤਾ ਦਾ ਆਨੰਦ ਮਾਣਦੇ ਨੇ ਅਤੇ ਲੋਕਾਂ ਦੇ ਹਿੱਤਾਂ ਨੂੰ ਦਰਕਿਨਾਰ ਕਰ ਜਾਂਦੇ ਨੇ। ਅਮਨ ਅਰੋੜਾ ਨੇ ਅੱਜ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਔਰਤਾਂ ਬਾਰੇ ਗਲਤ ਟਿੱਪਣੀ ਕਰਨ ਦੀ ਵੀ ਨਿੰਦਾ ਕੀਤੀ। ਉਨ੍ਹਾਂ ਨੇ ਕਿਹਾ ਕਿ ਇਸ ਵਾਰ ਗਿੱਦੜਬਹਾ ਹਲਕੇ ਦੇ ਲੋਕ ਇਨ੍ਹਾਂ ਖੁਦਗਰਜ ਲੀਡਰਾਂ ਨੂੰ ਸਬਕ ਸਿਖਾਉਣਗੇ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੂੰ ਜਿਤਾਉਣਗੇ।...

ਬਰਨਾਲਾ ‘ਚ 35 ਸਾਲਾਂ ਤੱਕ ਵਿਕਾਸ ਨਹੀਂ ਹੋਇਆ, 2022 ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਆਉਣ ਤੋਂ ਬਾਅਦ ਸ਼ੁਰੂ ਹੋਇਆ ਵਿਕਾਸ: ਅਰਵਿੰਦ ਕੇਜਰੀਵਾਲ

Breaking News
ਚੰਡੀਗੜ੍ਹ, 16 ਨਵੰਬਰ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਬਰਨਾਲਾ ਵਿੱਚ ‘ਆਪ’ ਉਮੀਦਵਾਰ ਲਈ ਚੋਣ ਪ੍ਰਚਾਰ ਕੀਤਾ। ਦੋਵਾਂ ਆਗੂਆਂ ਨੇ ਇੱਥੇ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਹਰਿੰਦਰ ਧਾਲੀਵਾਲ ਨੂੰ ਜਿਤਾਉਣ ਦੀ ਅਪੀਲ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ‘ਆਪ’ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਢਾਈ ਸਾਲ ਪਹਿਲਾਂ ਪੰਜਾਬ ਦੇ ਲੋਕ ਬਿਜਲੀ ਦੇ ਬਿੱਲਾਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਸਨ। ਅਸੀਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਕਿ ਤੁਹਾਡੇ ਸਾਰੇ ਪੁਰਾਣੇ ਬਿੱਲਾਂ ਨੂੰ ਮੁਆਫ਼ ਕਰ ਦੇਵਾਂਗੇ ਅਤੇ ਇਸ ਤੋਂ ਬਾਅਦ ਤੁਹਾਡੇ ਜ਼ੀਰੋ ਬਿੱਲ ਆਉਣਗੇ। ਅਸੀਂ ਇਹ ਵਾਅਦਾ ਪੂਰਾ ਕੀਤਾ।  ਹੁਣ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ 'ਤੇ ਆ ਰਹੇ ਹਨ। ਅਸੀਂ ਕਿਹਾ ਸੀ ਕਿ ਅਸੀਂ ਤੁਹਾਡਾ ਇਲਾਜ ਮੁਫ਼ਤ ਕਰਾਂਗੇ।  ਅੱਜ ਪੰਜਾਬ ਭਰ ਵਿੱਚ ਵੱਖ-ਵੱਖ ਥਾਵਾਂ 'ਤੇ ਆਮ ਆਦਮੀ ਕਲੀਨਿਕ ਖੁੱਲ੍ਹ ਰਹੇ ਹਨ।  ਉੱਥੇ ਦਵਾਈਆਂ ਅਤੇ ਟੈੱਸਟ ਮੁਫ਼ਤ ਕੀਤੇ ਜਾ ਰਹੇ ਹਨ।  ਸਾਰੇ ਸਰਕਾਰੀ ਹਸ...

ਕਿਰਤੀ ਕਿਸਾਨ ਯੂਨੀਅਨ ਨੇ ਫ਼ਲਸਤੀਨੀਆ ਲਈ ਦਿੱਤੀ ਪੰਜ ਲੱਖ ਦੀ ਸਹਾਇਤਾ

Punjab News
ਨਵੀਂ ਦਿੱਲੀ 14 ਨਵੰਬਰ: ਕਿਰਤੀ ਕਿਸਾਨ ਯੂਨੀਅਨ ਨੇ ਅੱਜ ਫਲਸਤੀਨੀਆਂ ਦੇ ਹੱਕ ਚ ਹਾਅ ਦਾ ਨਾਹਰਾ ਮਾਰਦਿਆਂ 5 ਲੱਖ ਦੀ ਸਹਾਇਤਾ ਫਲੱਸਤੀਨ ਐਮਬੇਸੀ ਰਾਹੀਂ ਭੇਜੀ ਤੇ ਫਲਸਤੀਨੀ ਅਧਿਕਾਰੀਆ ਨੇ ਇਸਨੂੰ ਜੀ ਆਇਆ ਆਖਦਿਆਂ ਆਗੂਆਂ ਨੂੰ ਸਨਮਾਨਿਤ ਵੀ ਕੀਤਾ!ਜਥੇਬੰਦੀ ਨੇ ਇਸ ਮਾਨਵੀ ਸਹਾਇਤਾ ਨੂੰ ਨਾਮਾਤਰ ਮਦਦ ਐਲਾਨਦਿਆ ਦੁਨੀਆ ਭਰ ਦੇ ਇਨਸਾਫ਼ ਪਸੰਦ ਨੂੰ ਲੋਕਾਂ ਨੂੰ ਫਲਸਤੀਨੀਆਂ ਦੇ ਪੱਖ ਚ ਡਟਣ ਦਾ ਸੱਦਾ ਦਿੱਤਾ ਤੇ ਵੱਧ ਤੋਂ ਵੱਧ ਮਾਨਵੀ ਸਹਾਇਤਾ ਫਲਸਤੀਨੀਆਂ ਦੀ ਕਰਨ ਦੀ ਅਪੀਲ ਕੀਤੀ!ਕਿਰਤੀ ਕਿਸਾਨ ਯੂਨੀਅਨ ਨੇ ਫੌਰੀ ਜੰਗਬੰਦੀ ਦੀ ਮੰਗ ਕਰਦਿਆਂ ਫ਼ਲਸਤੀਂਨ ਦੇ ਸਥਾਈ ਹੱਲ ਦੀ ਮੰਗ ਕੀਤੀ ਤੇ ਗਾਜਾ ਦੀ ਨਸਲਕੁਸ਼ੀ ਨੂੰ ਸਿੱਖ ਨਸਲਕੁਸ਼ੀ, 1947 ਦਾ ਪੰਜਾਬ ਦਾ ਬਟਵਾਰਾ ਤੇ 84 ਦੀ ਨਸਲਕੁਸ਼ੀ ਨੂੰ ਯਾਦ ਕਰਾਉਣ ਵਾਲੀ ਨਾਲ ਤੁਲਨਾ ਕਰਦਿਆਂ, ਇਸ ਜਬਰ ਖਿਲਾਫ ਮੈਦਾਨ ਚ ਨਿਤਰਨ ਦਾ ਸੱਦਾ ਦਿੱਤਾ!...
ਜਿਹੜਾ ਕਿਸਾਨ ਅੱਜ ਅੰਨਦਾਤਾ ਅਖਵਾਉਂਦਾ, ਥੋੜ੍ਹੇ ਦਿਨਾਂ ਬਾਅਦ ਪਰਾਲੀ ਸਾੜਨ ਕਰਕੇ ਅਪਰਾਧੀ ਬਣਾ ਦਿੱਤਾ ਜਾਂਦਾ ਹੈ: ਭਗਵੰਤ ਮਾਨ

ਜਿਹੜਾ ਕਿਸਾਨ ਅੱਜ ਅੰਨਦਾਤਾ ਅਖਵਾਉਂਦਾ, ਥੋੜ੍ਹੇ ਦਿਨਾਂ ਬਾਅਦ ਪਰਾਲੀ ਸਾੜਨ ਕਰਕੇ ਅਪਰਾਧੀ ਬਣਾ ਦਿੱਤਾ ਜਾਂਦਾ ਹੈ: ਭਗਵੰਤ ਮਾਨ

Breaking News
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਬੁੱਧੀਜੀਵੀਆਂ, ਸਿੱਖਿਆ ਸ਼ਾਸਤਰੀਆਂ, ਉਦਯੋਗਪਤੀਆਂ, ਅਫਸਰਸ਼ਾਹੀ ਅਤੇ ਹੋਰ ਭਾਈਵਾਲਾਂ ਨੂੰ ਸਾਂਝਾ ਹੰਭਲਾ ਮਾਰਨ ਦਾ ਸੱਦਾ ਹੈ।ਅੱਜ ਇੱਥੇ ਪੰਜਾਬ ਯੂਨੀਵਰਸਿਟੀ ਵਿਖੇ ‘ਵਿਜ਼ਨ ਪੰਜਾਬ’ ਬਾਰੇ ਕਰਵਾਏ ਸੈਮੀਨਾਰ ਦੌਰਾਨ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਜਰਖੇਜ਼ ਧਰਤੀ ਹੈ ਜਿਸ ਨੂੰ ਮਹਾਨ ਗੁਰੂਆਂ, ਸੰਤਾਂ-ਮਹਾਂਪੁਰਸ਼ਾਂ, ਪੀਰਾਂ-ਪੈਗੰਬਰਾਂ ਅਤੇ ਸ਼ਹੀਦਾਂ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਪੰਜਾਬ ਪਵਿੱਤਰ ਧਰਤੀ ਹੋਣ ਦੇ ਬਾਵਜੂਦ ਪਿਛਲੀਆਂ ਸਰਕਾਰਾਂ ਦੀ ਨਾਕਾਰਤਮਕ ਅਤੇ ਉਦਾਸੀਨ ਪਹੁੰਚ ਕਾਰਨ ਵਿਕਾਸ ਦੀ ਰਫ਼ਤਾਰ ਪੱਖੋਂ ਪਛੜ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਮਿਹਨਤੀ ਕਿਸਾਨਾਂ ਨੇ ਦੇਸ਼ ਨੂੰ ਅਨਾਜ ਉਤਪਾਦਨ ਵਿੱਚ ਆਤਮ-ਨਿਰਭਰ ਬਣਾਇਆ ਹੈ ਪਰ ਕੇਂਦਰ ਵਿੱਚ ਸੱਤਾਧਾਰੀਆਂ ਦੀ ਬੇਰੁਖ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਕਿਸਾਨ ਅੱਜ ਅੰਨਦਾਤੇ ਵਜੋਂ ਜਾਣੇ ਜਾਂਦੇ ਹਨ, ਉਨ੍ਹਾਂ ਨੂੰ ਦੋ ਹਫਤਿਆਂ ਬਾ...