Thursday, August 6Malwa News
Shadow

Tag: punjab politics

ਪੰਜਾਬ ਦੀ ਨਵੀਂ ਆਈ.ਟੀ. ਨੀਤੀ ਜਲਦ, 55000 ਪੇਸ਼ੇਵਰਾਂ ਨੂੰ ਮਿਲੇਗੀ ਨੌਕਰੀ: ਉਦਯੋਗ ਮੰਤਰੀ ਸੌਂਦ

Breaking News
ਚੰਡੀਗੜ੍ਹ, 13 ਨਵੰਬਰ: ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਦੇ ਉਦਯੋਗਾਂ ਦੀ ਤਰੱਕੀ ਲਈ ਪੰਜਾਬ ਸਰਕਾਰ ਪੂਰੀ ਸੁਹਿਰਦਤਾ ਅਤੇ ਸੰਜੀਦਗੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਉਮੀਦ ਪ੍ਰਗਟਾਈ ਕਿ ਉਦਯੋਗ ਪੱਖੀ ਨੀਤੀਆਂ ਸਦਕਾ ਪੰਜਾਬ ਦਾ ਸਨਅਤੀ ਖੇਤਰ ਜਲਦ ਹੀ ਦਿਨ ਦੁੱਗਣੀ ਤੇ ਰਾਤ ਚੌਗਣੀ ਤਰੱਕੀ ਕਰੇਗਾ ਤੇ ਸਫਲਤਾ ਦੀਆਂ ਨਵੀਆਂ ਇਬਾਰਤਾਂ ਲਿਖੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਉਦਯੋਗਾਂ ਦੀ ਪ੍ਰਫੁੱਲਤਾ ਲਈ ਸੂਬਾ ਸਰਕਾਰ ਪੂਰੀ ਤਰ੍ਹਾਂ ਵਚਨਬੱਧ ਹੈ। ਪੰਜਾਬ ਯੂਨੀਵਰਸਿਟੀ ਵਿਖੇ ਵਿਸ਼ਵ ਪੰਜਾਬੀ ਸੰਸਥਾ ਦੇ ਮੁਖੀ ਵਿਕਰਮਜੀਤ ਸਿੰਘ ਸਾਹਨੀ, ਰਾਜ ਸਭਾ ਮੈਂਬਰ ਵੱਲੋਂ ਕਰਵਾਏ ਪੰਜਾਬ ਵੀਜ਼ਨ 2047 ਮੌਕੇ "ਪੰਜਾਬ ਦਾ ਉਦਯੋਗ: ਵਾਧੇ ਲਈ ਵਿਚਾਰਾਂ" ਵਿਸ਼ੇ ਉੱਤੇ ਬੋਲਦਿਆ ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪੰਜਾਬ ਦੀ ਉਦਯੋਗਿਕ ਨੀਤੀ ਨੂੰ ਸਮੇਂ ਦੇ ਹਾਣ ਦਾ ਬਣਾਉਣ ਲਈ ਅੱਪਡੇਟ ਕਰਕੇ ਵਪਾਰ ਪੱਖੀ ਬਣਾਇਆ ਜਾਵੇਗਾ ਤਾਂ ਜੋ ਸੂਬੇ ਦੇ ਉਦਯੋਗ ਵਿਕਾਸ ਦੀ ਹੋਰ ਗਤੀ ਫੜ੍ਹ ਸਕਣ। ਉਨ੍ਹਾਂ ਕਿਹਾ ਕਿ ਪਿਛਲੇ ਢਾਈ ...

ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ ਦੀ ਵੋਟਰ ਸੂਚੀ ਦਾ ਸੋਧਿਆ ਸ਼ਡਿਊਲ ਜਾਰੀ

Punjab News
ਚੰਡੀਗੜ੍ਹ, 13 ਨਵੰਬਰ: ਭਾਰਤੀ ਚੋਣ ਕਮਿਸ਼ਨ ਵੱਲੋਂ ਜ਼ਿਮਨੀ ਚੋਣਾਂ ਵਾਲੇ ਹਲਕਿਆਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ, 84-ਗਿੱਦੜਬਾਹਾ ਅਤੇ 103-ਬਰਨਾਲਾ ਦੀ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦਾ ਸੋਧਿਆ ਹੋਇਆ ਸ਼ਡਿਊਲ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇੱਕ ਬੁਲਾਰੇ ਨੇ ਦੱਸਿਆ ਕਿ ਵੋਟਰ ਸੂਚੀ ਦੀ ਵਿਸ਼ੇਸ਼ ਸੰਖੇਪ ਸੋਧ ਦੀ ਯੋਗਤਾ ਮਿਤੀ 01.01.2025 ਹੋਵੇਗੀ। ਵੋਟਰ ਸੂਚੀਆਂ ਦੀ ਤਿਆਰੀ 25.11.2024 (ਸੋਮਵਾਰ) ਤੋਂ 26.11.2024 (ਮੰਗਲਵਾਰ) ਤੱਕ ਕੀਤੀ ਜਾਵੇਗੀ ਅਤੇ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ 27.11.2024 (ਬੁੱਧਵਾਰ) ਨੂੰ ਹੋਵੇਗੀ। ਉਹਨਾਂ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦਾ ਸਮਾਂ 27.11.2024 (ਬੁੱਧਵਾਰ) ਤੋਂ 12.12.2024 (ਵੀਰਵਾਰ) ਤੱਕ (ਕੁੱਲ 15 ਦਿਨ) ਦਾ ਹੈ ਅਤੇ ਵਿਸ਼ੇਸ਼ ਮੁਹਿੰਮ ਦੀਆਂ ਤਰੀਕਾਂ 30.11.2024 (ਸ਼ਨੀਵਾਰ) ਅਤੇ 08.12.2024 (ਐਤਵਾਰ) ਦਿੱਤੀਆਂ ਗਈਆਂ ਹੈ।  ਦਾਅਵਿਆਂ ਅਤੇ ਇਤਰਾਜ਼ਾਂ ਦੇ ਨਿਪਟਾਰੇ 24.12.2024 (ਮੰਗਲਵਾਰ) ਤੱਕ ਕੀਤੇ ਜਾਣਗੇ। ਮਾਪਦੰਡਾਂ ਦੀ...

ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਲੈਣ ਵਾਲਾ ਟਾਈਪਿਸਟ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Hot News
ਚੰਡੀਗੜ੍ਹ, 11 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਜ਼ਿਲ੍ਹਾ ਕੋਰਟ ਕੰਪਲੈਕਸ ਬਠਿੰਡਾ ਵਿਖੇ ਕੰਮ ਕਰਦੇ ਇੱਕ ਟਾਈਪਿਸਟ ਦੀਪਕ ਕੁਮਾਰ ਨੂੰ ਮਾਲ ਮਹਿਕਮੇ ਦੇ ਕਰਮਚਾਰੀਆਂ ਦੀ ਤਰਫ਼ੋਂ 10,000 ਰੁਪਏ ਰਿਸ਼ਵਤ ਲੈਣ ਅਤੇ ਮੰਗਣ ਦੇ ਦੋਸ਼ ਹੇਠ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਸੰਤ ਵਿਹਾਰ ਨਗਰ, ਬਠਿੰਡਾ ਵਿਖੇ ਰਹਿਣ ਵਾਲੇ ਮੁਲਜ਼ਮ ਟਾਈਪਿਸਟ ਖ਼ਿਲਾਫ਼ ਇਹ ਕੇਸ ਬਠਿੰਡਾ ਜ਼ਿਲ੍ਹੇ ਦੇ ਬੁਰਜ ਕਾਹਨ ਸਿੰਘ ਵਾਲਾ ਦੇ ਵਾਸੀ ਗੁਰਸਹਿਜ ਸਿੰਘ, ਜੋ ਹੁਣ ਗੋਨਿਆਣਾ ਮੰਡੀ ਵਿਖੇ ਰਹਿ ਰਿਹਾ ਹੈ, ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ 'ਤੇ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਹੈ ਕਿ ਉਕਤ ਟਾਈਪਿਸਟ ਨੇ ਸਬ-ਰਜਿਸਟਰਾਰ ਦਫ਼ਤਰ ਬਠਿੰਡਾ ਵਿੱਚ ਜ਼ਮੀਨ ਦੀ ਰਜਿਸਟਰੀ ਕਰਵਾਉਣ ਬਦਲੇ ਸਬੰਧਤ ਨੰਬਰਦਾਰ ਦੇ ਨਾਲ-ਨਾਲ ਸਬ-ਰਜਿਸਟਰਾਰ ਦੇ ਰੀਡਰ ਅਤੇ ਕਲਰਕ ਨੂੰ ਪੈਸੇ ਦੇਣ ...

ਸਾਡੇ ਕੋਲ ਇਮਾਨਦਾਰ ਰੰਧਾਵਾ ਹੈ, ਉਨ੍ਹਾਂ ਕੋਲ ਭ੍ਰਿਸ਼ਟ ਰੰਧਾਵਾ-ਕੇਜਰੀਵਾਲ

Breaking News
ਚੰਡੀਗੜ੍ਹ, 9 ਨਵੰਬਰ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੇਰਾ ਬਾਬਾ ਨਾਨਕ ਵਿੱਚ ‘ਆਪ’ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ। ਦੋਵੇਂ ਆਗੂਆਂ ਨੇ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਸਮਰਥਨ ਦੇਣ ਦੀ ਅਪੀਲ ਕੀਤੀ। ਕੇਜਰੀਵਾਲ ਅਤੇ ਮਾਨ ਨੇ 'ਆਪ' ਸਰਕਾਰ ਵੱਲੋਂ ਪਿਛਲੇ ਢਾਈ ਸਾਲਾਂ ਦੌਰਾਨ ਕੀਤੇ ਕੰਮਾਂ ਬਾਰੇ ਦੱਸਿਆ ਅਤੇ ਕਿਹਾ ਕਿ ਅਸੀਂ ਆਪਣੇ ਸਾਰੇ ਵੱਡੇ ਚੋਣ ਵਾਅਦਿਆਂ ਨੂੰ ਪੂਰਾ ਕੀਤਾ ਹੈ। ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਗੁਰਦੀਪ ਰੰਧਾਵਾ ਦਾ ਸਮਰਥਨ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਢਾਈ ਸਾਲ ਪਹਿਲਾਂ ਤੁਸੀਂ 'ਆਪ' ਨੂੰ ਇਤਿਹਾਸਕ ਫ਼ਤਵਾ ਦਿੱਤਾ ਸੀ। 117 ਸੀਟਾਂ 'ਚੋਂ ਤੁਸੀਂ ਸਾਨੂੰ 92 ਸੀਟਾਂ ਦਿੱਤੀਆਂ, ਜੋ ਪੰਜਾਬ ਦੇ ਇਤਿਹਾਸ 'ਚ ਸਭ ਤੋਂ ਜ਼ਿਆਦਾ ਹਨ। ਉਨ੍ਹਾਂ ਅੱਗੇ ਕਿਹਾ ਕਿ ਆਪ ਦੀ ਸਰਕਾਰ ਤੋਂ ਪਹਿਲਾਂ, ਪੰਜਾਬ ਦੇ ਲੋਕ ਬਿਜਲੀ ਦੇ ਬਿੱਲਾਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਸਨ। ਕੁਝ ਲੋਕਾਂ ਦੇ 2 ਲੱਖ ਰੁਪਏ ਤੱਕ ਦੇ ਬਿੱਲ ਬਕਾਇਆ ਸਨ। ਅਸੀਂ ਤੁਹਾਡ...

ਅਰਵਿੰਦ ਕੇਜਰੀਵਾਲ ਨੇ ਹਲਕਾ ਚੱਬੇਵਾਲ ਦੇ ਲੋਕਾਂ ਨੂੰ ਕਿਹਾ, ਮੈਂ ਜੋ ਵੀ ਕਹਿੰਦਾ ਹਾਂ, ਹਰ ਹਾਲ ਵਿੱਚ ਪੂਰਾ ਕਰਦਾ ਹਾਂ

Breaking News
ਚੰਡੀਗੜ੍ਹ, 9 ਨਵੰਬਰ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੱਬੇਵਾਲ ਵਿੱਚ ‘ਆਪ’ ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਦੋਵੇਂ ਆਗੂਆਂ ਨੇ ਜੀਆਂ ਵਿੱਚ ਇੱਕ ਵਿਸ਼ਾਲ ਜਨ ਸਭਾ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਇਸ਼ਾਂਕ ਦਾ ਸਾਥ ਦੇਣ ਦੀ ਅਪੀਲ ਕਰਦਿਆਂ ਕਿਹਾ ਕਿ ਢਾਈ ਸਾਲ ਪਹਿਲਾਂ ਤੁਸੀਂ ਆਮ ਆਦਮੀ ਪਾਰਟੀ ਨੂੰ ਇਤਿਹਾਸਕ ਬਹੁਮਤ ਦੇ ਕੇ ਜਿਤਾਇਆ ਸੀ। ਇਸ ਲਈ ਤੁਹਾਡੀਆਂ ਉਮੀਦਾਂ ਵੀ ਜ਼ਿਆਦਾ ਹਨ। ਉਨ੍ਹਾਂ ਕਿਹਾ ਕਿ ਢਾਈ ਸਾਲ ਪਹਿਲਾਂ ਪੰਜਾਬ ਦੇ ਲੋਕ ਬਿਜਲੀ ਦੇ ਬਿੱਲਾਂ ਤੋਂ ਸਭ ਤੋਂ ਵੱਧ ਪ੍ਰੇਸ਼ਾਨ ਸਨ। ਕੁਝ 'ਤੇ 2 ਲੱਖ ਰੁਪਏ ਅਤੇ ਕੁਝ 'ਤੇ 1 ਲੱਖ ਰੁਪਏ ਤੱਕ ਦੇ ਬਿੱਲ ਬਕਾਇਆ ਸਨ। ਅਸੀਂ ਤੁਹਾਡੇ ਨਾਲ ਵਾਅਦਾ ਕੀਤਾ ਸੀ ਕਿ ਤੁਹਾਡੇ ਸਾਰੇ ਪੁਰਾਣੇ ਬਿੱਲ ਮੁਆਫ਼ ਕਰ ਦਿੱਤੇ ਜਾਣਗੇ ਅਤੇ ਇਸ ਤੋਂ ਬਾਅਦ ਤੁਹਾਡੇ ਜ਼ੀਰੋ ਬਿੱਲ ਆਉਣਗੇ। ਅਸੀਂ ਇਹ ਵਾਅਦਾ ਪੂਰਾ ਕੀਤਾ। ਹੁਣ ਲੋਕਾਂ ਦੇ ਬਿਜਲੀ ਦੇ ਬਿੱਲ ਜ਼ੀਰੋ 'ਤੇ ਆ ਰਹੇ ਹਨ। ...

ਕੇਜਰੀਵਾਲ ਦੀ ਨਵੇਂ ਚੁਣੇ ਸਰਪੰਚਾਂ ਨੂੰ ਅਪੀਲ: ਪਿੰਡਾਂ ਦੇ ਵਿਕਾਸ ਲਈ ਪੈਸਾ ਸਮਝਦਾਰੀ ਨਾਲ ਖਰਚਿਆ ਜਾਵੇ

Breaking News
ਲੁਧਿਆਣਾ, 8 ਨਵੰਬਰ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਨਵੇਂ ਚੁਣੇ ਸਰਪੰਚਾਂ ਨੂੰ ਸੱਦਾ ਦਿੱਤਾ ਕਿ ਗ੍ਰਾਮ ਸਭਾਵਾਂ ਦੇ ਇਜਲਾਸ ਕਰਵਾਏ ਜਾਣ ਅਤੇ ਵਿਕਾਸ ਕਾਰਜਾਂ ਵਿੱਚ ਪਾਰਦਰਸ਼ਤਾ ਯਕੀਨੀ ਬਣਾਉਣ ਲਈ ਹਰੇਕ ਫੈਸਲੇ ਸਾਰੇ ਲੋਕਾਂ ਦੀ ਹਾਜ਼ਰੀ ਵਿੱਚ ਲਏ ਜਾਣ।ਇੱਥੇ ਰਾਜ ਪੱਧਰੀ ਸਮਾਰੋਹ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਭਰ ਦੇ 10031 ਨਵੇਂ ਚੁਣੇ ਗਏ ਸਰਪੰਚਾਂ ਨੂੰ ਸਹੁੰ ਚੁਕਾਈ, ਦੌਰਾਨ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕਾਂ ਦੀ ਭਲਾਈ ਅਤੇ ਪਿੰਡਾਂ ਦੇ ਵਿਆਪਕ ਵਿਕਾਸ ਲਈ ਜਨਤਾ ਦੇ ਪੈਸੇ ਦੀ ਸਮਝਦਾਰੀ ਨਾਲ ਵਰਤੋਂ ਯਕੀਨੀ ਬਣਾਉਣਾ ਲਾਜ਼ਮੀ ਹੈ।ਦਿੱਲੀ ਦੇ ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਫੰਡਾਂ ਦੀ ਸਹੀ ਢੰਗ ਨਾਲ ਵਰਤੋਂ ਯਕੀਨੀ ਬਣਾਉਣ ਲਈ ਪਿੰਡਾਂ ਦੇ ਵਿਕਾਸ ਨਾਲ ਸਬੰਧਤ ਫੈਸਲੇ ਗ੍ਰਾਮ ਸਭਾਵਾਂ ਵਿੱਚ ਲਏ ਜਾਣੇ ਚਾਹੀਦੇ ਹਨ। ਉਨ੍ਹਾਂ ਕਿਹਾ ਕਿ ਜੇ ਸਰਪੰਚ ਆਪਣੀ ਡਿਊਟੀ ਬਾਖੂਬੀ ਨਿਭਾਉਣ ਤਾਂ ਉਹ ਆਮ ਆਦਮੀ ਅਤੇ ਆਪਣੇ ਪਿੰਡਾਂ ਦੀ ਤਕਦੀਰ ਬਦਲ ਸਕਦੇ ਹਨ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੂਬਾ ਸਰਕਾਰ ਸਰਪੰਚਾ...

ਪੰਜਾਬ ਸਰਕਾਰ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ

Breaking News
ਚੰਡੀਗੜ੍ਹ, 7 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਆਪਣੇ ਨਾਗਰਿਕਾਂ ਦੇ ਹਿੱਤ ਵਿੱਚ “ਪੰਜਾਬ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ-2020” ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵਚਨਬੱਧ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਨੀਤੀ ਅਦਾਲਤਾਂ ਵਿੱਚ ਲੰਬਿਤ ਅਤੇ ਬੈਕਲਾਗ ਕੇਸਾਂ ਦਾ ਜਲਦ ਨਿਪਟਾਰਾ ਕਰਨ ਵਿੱਚ ਸਹਾਈ ਹੋਵੇਗੀ ਕਿਉਂਕਿ ਇਹ ਇੱਕ ਗੰਭੀਰ ਮੁੱਦਾ ਹੈ ਅਤੇ ਇਸ ਦੇ ਹੱਲ ਲਈ ਬਹੁ-ਪੱਖੀ ਪਹੁੰਚ ਦੀ ਲੋੜ ਹੈ। ਅਦਾਲਤਾਂ ਵਿੱਚ ਮੁਕੱਦਮਿਆਂ ਦਾ ਇੱਕ ਵੱਡਾ ਹਿੱਸਾ ਅਜਿਹੀਆਂ ਸੰਸਥਾਵਾਂ ਦੇ ਵਿਰੁੱਧ ਹੁੰਦਾ ਹੈ ਜੋ ਭਾਰਤ ਦੇ ਸੰਵਿਧਾਨ ਦੇ ਅਨੁਛੇਦ 12 ਵਿੱਚ ਰਾਜ ਦੀ ਪਰਿਭਾਸ਼ਾ ਦੇ ਅਧੀਨ ਆਉਂਦੀਆਂ ਹਨ, ਜਿਹਨਾਂ ਵਿੱਚ ਸਰਕਾਰ, ਜਨਤਕ ਖੇਤਰ ਦੇ ਅਦਾਰੇ, ਵਿਧਾਨਕ ਕਾਰਪੋਰੇਸ਼ਨਾਂ, ਸਰਕਾਰੀ ਕੰਪਨੀਆਂ ਆਦਿ ਅਤੇ ਅਜਿਹੀਆਂ ਹੋਰ ਸੰਸਥਾਵਾਂ ਸ਼ਾਮਲ ਹਨ। ਇਸ ਲਈ ਪੰਜਾਬ ਸਰਕਾਰ ਦੁਆਰਾ ਇਹ ਵਿਵਾਦ ਨਿਪਟਾਰਾ ਅਤੇ ਮੁਕੱਦਮੇਬਾਜ਼ੀ ਨੀਤੀ ਤਿਆਰ ਕੀਤੀ ਗਈ ਹੈ ਕਿਉਂਕਿ ਇਹ ਜਾਣਦੀ ਹੈ ਕਿ ਸਰਕਾਰ ਅਤੇ ਅਜਿਹੀਆਂ ਰਾਜ ਸੰਸਥਾ...

ਮੁੱਖ ਮੰਤਰੀ ਸ਼ੁੱਕਰਵਾਰ ਨੂੰ ਲੁਧਿਆਣਾ ਵਿਖੇ 10,000 ਤੋਂ ਵੱਧ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ

Breaking News
ਚੰਡੀਗੜ੍ਹ, 7 ਨਵੰਬਰ: ਸੂਬੇ ਵਿੱਚ ਜਮਹੂਰੀਅਤ ਦੇ ਜਸ਼ਨ ਨੂੰ ਵੱਡੇ ਪੱਧਰ 'ਤੇ ਮਨਾਉਣ ਲਈ ਪੁਖਤਾ ਤਿਆਰੀਆਂ ਕੀਤੀਆਂ ਜਾ ਚੁੱਕੀਆਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਭਲਕੇ ਸ਼ੁੱਕਰਵਾਰ ਨੂੰ ਲੁਧਿਆਣਾ ਦੇ ਪਿੰਡ ਧਨਾਨਸੂ ਵਿਖੇ ਸਥਿਤ ਸਾਈਕਲ ਵੈਲੀ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਅਹੁਦੇ ਦਾ ਹਲਫ਼ ਦਿਵਾਉਣਗੇ।  ਸੂਬਾ ਸਰਕਾਰ ਦਾ ਇਹ ਨਿਵੇਕਲੀ ਕਿਸਮ ਦਾ ਸਮਾਗਮ ਹੇਠਲੇ ਪੱਧਰ ਉਤੇ ਜਮਹੂਰੀਅਤ ਨੂੰ ਹੋਰ ਮਜ਼ਬੂਤ ਕਰੇਗਾ ਕਿਉਂਕਿ ਪੰਚਾਇਤਾਂ ਨੂੰ ‘ਜਮਹੂਰੀਅਤ ਦੇ ਥੰਮ’ ਵਜੋਂ ਜਾਣਿਆ ਜਾਂਦਾ ਹੈ। ਰਾਜ ਪੱਧਰੀ ਸਮਾਗਮ ਦੌਰਾਨ ਸੂਬੇ ਵਿੱਚ ਹਾਲ ਹੀ ਵਿੱਚ ਹੋਈਆਂ ਪੰਚਾਇਤੀ ਚੋਣਾਂ ਵਿੱਚ ਸੂਬਾ ਭਰ ਦੇ 23 ਜ਼ਿਲ੍ਹਿਆਂ ਵਿੱਚ ਨਵੀਆਂ ਚੁਣੀਆਂ 13147 ਗਰਾਮ ਪੰਚਾਇਤਾਂ ਵਿੱਚੋਂ 19 ਜ਼ਿਲ੍ਹਿਆਂ ਦੇ 10,031 ਸਰਪੰਚਾਂ ਨੂੰ ਮੁੱਖ ਮੰਤਰੀ ਵੱਲੋਂ ਅਹੁਦੇ ਦਾ ਹਲਫ਼ ਦਿਵਾਇਆ ਜਾਵੇਗਾ। ਬਾਕੀ ਚਾਰ ਜ਼ਿਲ੍ਹਿਆਂ ਸ੍ਰੀ ਮੁਕਤਸਰ ਸਾਹਿਬ, ਹੁਸ਼ਿਆਰਪੁਰ, ਬਰਨਾਲਾ ਅਤੇ ਗੁਰਦਾਸਪੁਰ ਦੇ ਸਰਪੰਚਾਂ ਅਤੇ 23 ਜ਼ਿਲ੍ਹਿਆਂ ਦੇ 81,808 ਨਵੇਂ ਚੁਣੇ ਪੰਚਾਂ ਨੂੰ ਚਾਰ ਵਿਧਾਨ ਸਭਾ ਹਲਕਿਆਂ ਗਿੱਦੜਬਾਹਾ, ਚੱਬੇਵ...
ਭਗਵੰਤ ਮਾਨ ਸਰਕਾਰ ਦਾ ਵੱਡਾ ਐਕਸ਼ਨ, ਕਿਸਾਨਾਂ ਦੀ ਲੁੱਟ ਦੇ ਮਾਮਲੇ ਵਿਚ ਵੱਡਾ ਅਧਿਕਾਰੀ ਸਸਪੈਂਡ

ਭਗਵੰਤ ਮਾਨ ਸਰਕਾਰ ਦਾ ਵੱਡਾ ਐਕਸ਼ਨ, ਕਿਸਾਨਾਂ ਦੀ ਲੁੱਟ ਦੇ ਮਾਮਲੇ ਵਿਚ ਵੱਡਾ ਅਧਿਕਾਰੀ ਸਸਪੈਂਡ

Breaking News
ਚੰਡੀਗੜ੍ਹ 7 ਨਵੰਬਰ: ਪੰਜਾਬ ਸਰਕਾਰ ਨੇ ਡੀ ਏ ਪੀ ਖਾਦ ਦੀ ਜਮਾਂਖੋਰੀ ਕਰਨ ਦੇ ਮਾਮਲੇ ਵਿਚ ਅੱਜ ਜ਼ਿਲ੍ਹਾ ਫਿਰੋਜ਼ਪੁਰ ਦੇ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ। ਪੰਜਾਬ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਵਰਮਾ ਵਲੋਂ ਜਾਰੀ ਪੱਤਰ ਵਿੱਚ ਕਿਹਾ ਗਿਆ ਹੈ ਕਿ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਤੁਰੰਤ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਦੇ ਹੁਕਮਾਂ ਅਨੁਸਾਰ ਐਸ ਡੀ ਐਮ ਦੀ ਨਿਗਰਾਨੀ ਹੇਠ ਫਿਰੋਜ਼ਪੁਰ ਵਿਖੇ ਮੈਸਰਜ਼ ਸਚਦੇਵਾ ਟਰੇਡਰਜ ਦੇ ਗੁਦਾਮਾਂ ਦੀ ਚੈਕਿੰਗ ਕੀਤੀ ਗਈ। ਇਸ ਦੌਰਾਨ ਦੇਖਿਆ ਗਿਆ ਕਿ ਗੋਦਾਮਾਂ ਵਿਚ ਡੀ ਏ ਪੀ ਖਾਦ ਦੀ ਅਣ ਅਧਿਕਾਰਤ ਸਟੋਰੇਜ ਕੀਤੀ ਗਈ ਹੈ। ਪੜਤਾਲ ਕੀਤੀ ਗਈ ਤਾਂ ਫਰਮ ਦੇ ਮਾਲਕਾਂ ਵੱਲੋਂ ਡੀ ਏ ਪੀ ਦਾ ਕੋਈ ਰਿਕਾਰਡ ਪੇਸ਼ ਨਹੀਂ ਕੀਤਾ ਜਾ ਸਕਿਆ।ਇਸ ਤੋਂ ਬਾਅਦ ਜਦੋਂ ਡਿਪਟੀ ਕਮਿਸ਼ਨਰ ਵੱਲੋਂ ਇਸ ਸਬੰਧੀ ਜ਼ਿਲੇ ਦੇ ਮੁੱਖ ਖੇਤੀਬਾੜੀ ਅਫ਼ਸਰ ਜਗੀਰ ਸਿੰਘ ਨੂੰ ਪੁੱਛਿਆ ਗਿਆ ਤਾਂ ਉਹ ਵੀ ਕੋਈ ਜਵਾਬ ਨਹੀਂ ਦੇ ਸਕਿਆ। ਇਸ ਸਬੰਧ...

ਭਗਵੰਤ ਮਾਨ ਨੇ ਵਿਰੋਧੀਆਂ ‘ਤੇ ਬੋਲਿਆ ਹਮਲਾ – ਕਾਂਗਰਸ-ਭਾਜਪਾ ਵਾਲੇ ਪਿੰਡਾਂ ‘ਚ ਜਾਂਦੇ ਹੀ ਨਹੀਂ, ਉਨ੍ਹਾਂ ਕੋਲ ਦੱਸਣ ਲਈ ਕੋਈ ਕੰਮ ਹੀ ਨਹੀਂ ਹੈ

Breaking News
ਹੁਸ਼ਿਆਰਪੁਰ, 6 ਨਵੰਬਰ : ਪੰਜਾਬ ਦੀਆਂ ਚਾਰ ਸੀਟਾਂ 'ਤੇ 20 ਨਵੰਬਰ ਨੂੰ ਹੋਣ ਵਾਲੀਆਂ ਜ਼ਿਮਨੀ ਚੋਣਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਚੋਣ ਮੁਹਿੰਮ ਤੇਜ਼ ਕਰ ਦਿੱਤੀ ਹੈ। ਬੁੱਧਵਾਰ ਨੂੰ ਉਨ੍ਹਾਂ ਚੱਬੇਵਾਲ ਵਿਖੇ ਦੋ ਥਾਵਾਂ ਪੰਡੋਰੀ ਬੀਬੀ ਅਤੇ ਬਾਹੋਵਾਲ  'ਤੇ ਜਨ ਸਭਾਵਾ ਕੀਤੀਆਂ ਅਤੇ ਲੋਕਾਂ ਨੂੰ 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਭਾਸ਼ਣ ਦੌਰਾਨ ਮਾਨ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ 'ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਪਹਿਲਾਂ ਉਹ ‘ਦੋਸਤਾਨਾ ਮੈਚ’ ਖੇਡਦੇ ਸਨ। ਇਨ੍ਹਾਂ ਨੇ ਆਪਸ ਵਿੱਚ ਮਿਲੀਭੁਗਤ ਕੀਤੀ ਸੀ ਅਤੇ ਪੰਜ ਸਾਲ ਇੱਕ-ਇੱਕ ਕਰਕੇ ਸੱਤਾ ਵਿੱਚ ਆਉਂਦੇ ਰਹੇ। ਉਨ੍ਹਾਂ ਨੂੰ ਇਹ ਨਹੀਂ ਸੀ ਪਤਾ ਕਿ ਕੋਈ ਤੀਜੀ ਧਿਰ ਆਮ ਆਦਮੀ ਪਾਰਟੀ ਵੀ ਇੱਥੇ ਆ ਕੇ ਇਨ੍ਹਾਂ ਦੇ ਕਾਲੇ ਕਾਰਨਾਮਿਆਂ ਦਾ ਹਿਸਾਬ ਲਵੇਗੀ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਵੀ ਪੰਜਾਬ ਦੇ ਲੋਕਾਂ ਦੀ ਪ੍ਰਵਾਹ ਨਹੀਂ ਕੀਤੀ, ਹਮੇਸ਼ਾ ਆਪਣੇ ਨਿੱਜੀ ਹਿੱਤਾਂ ਨੂੰ ਉੱਪਰ ਰੱਖਿਆ। ਇਨ੍ਹਾਂ ਲੋਕਾਂ ਨੇ ਆਪਣੇ ਪਰਿਵਾਰ ਅਤੇ ਰਿਸ਼ਤੇਦਾਰਾਂ ਨੂੰ ਹੀ ਫ਼ਾਇਦਾ ਪਹੁੰਚਾਇਆ। ਇਸ ਲਈ 2022 ਵਿੱਚ ਜ...