ਕਾਂਗਰਸੀ ਆਗੂਆਂ ਦਾ ਮੁੱਖ ਕੰਮ ਕੁਰਸੀ ਲਈ ਆਪਸ ਵਿੱਚ ਲੜਨਾ ਹੈ, ਉਹਨਾਂ ਦਾ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ – ਭਗਵੰਤ ਮਾਨ
ਗੁਰਦਾਸਪੁਰ, 27 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।
ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਾਂਗਰਸ 'ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਦਾ ਮੁੱਖ ਕੰਮ ਕੁਰਸੀ ਲਈ ਆਪਸ 'ਚ ਲੜਨਾ ਹੈ | ਉਨ੍ਹਾਂ ਦਾ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਕੁਰਸੀ ਲਈ ਲੜਦੇ ਹਨ, ਅਸੀਂ ਤੁਹਾਡੇ ਬੱਚਿਆਂ ਦੇ ਚੰਗੇ ਭਵਿੱਖ ਲਈ ਲੜਦੇ ਹਾਂ। ਅਸੀਂ ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਹੈ, ਅਸੀਂ ਚੰਗੇ ਸਕੂਲ ਅਤੇ ਹਸਪਤਾਲ ਬਣਾ ਰਹੇ ਹਾਂ।
ਸੜਕਾਂ 'ਤੇ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਲਈ, ਅਸੀਂ 'ਸੜਕ ਸੁਰੱਖਿਆ ਫੋਰਸ' ਬਣਾਈ ਅਤੇ ਇਸ ਨੂੰ 'ਨਵੀਨਤਮ ਵਿਸ਼ੇਸ਼ਤਾਵਾਂ' ਵਾਲੇ ਵਾਹਨ ਦਿੱਤੇ ਹਨ। ਇਸ ਕਾਰਨ ਪਿਛਲੇ ਛੇ ਮਹੀਨਿਆਂ ਵਿੱਚ ਮੌਤਾਂ ਵਿੱਚ 45 ਫੀਸਦੀ ਦੀ ਕਮੀ ਆਈ ਹੈ। ਐਸਐਸਐਫ ਕਾਰਨ ਟਰੈਫਿਕ ਜਾਮ ਵੀ ਕਾਫੀ ਘੱਟ ਹੋਏ ਹਨ। ਉਹ ਵਾਹਨਾਂ ਨੂੰ ਜ਼ਿਆਦਾ ਦੇਰ...








