Friday, August 7Malwa News
Shadow

Tag: punjab politics

ਮੁੱਖ ਮੰਤਰੀ ਵੱਲੋਂ ਕੈਨੇਡਾ ਵਿੱਚ ਹਿੰਸਾ ਤੇ ਨਫ਼ਰਤ ਦੀਆਂ ਘਟਨਾਵਾਂ ਦੀ ਸਖ਼ਤ ਨਿਖੇਧੀ

Breaking News
ਬਠਿੰਡਾ, 5 ਨਵੰਬਰ: ਕੈਨੇਡਾ ਵਿੱਚ ਵਾਪਰੀਆਂ ਹਿੰਸਕ ਘਟਨਾਵਾਂ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ।ਇੱਥੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ, “ਕੈਨੇਡਾ ਲੱਖਾਂ ਪੰਜਾਬੀਆਂ ਦਾ ਦੂਜਾ ਘਰ ਹੈ, ਜਿਨ੍ਹਾਂ ਨੇ ਉੱਥੇ ਜਾ ਕੇ ਸਖ਼ਤ ਮਿਹਨਤ ਨਾਲ ਮੁਕਾਮ ਹਾਸਲ ਕੀਤਾ ਹੈ। ਕੈਨੇਡਾ ਨਾਲ ਭਾਰਤ ਦੇ ਸਬੰਧ ਹਮੇਸ਼ਾ ਸੁਖਾਵੇਂ ਰਹਿਣੇ ਚਾਹੀਦੇ ਹਨ ਕਿਉਂਕਿ ਪੰਜਾਬੀ ਉਸ ਮੁਲਕ ਵਿੱਚ ਕਮਾਈਆਂ ਕਰਕੇ ਆਪਣੇ ਪਰਿਵਾਰਾਂ ਲਈ ਰੋਜ਼ੀ-ਰੋਟੀ ਕਮਾਉਂਦੇ ਹਨ। ਇਹ ਬਹੁਤ ਮੰਦਭਾਗੀ ਗੱਲ ਹੈ ਕਿ ਵੰਡ ਅਤੇ ਨਫ਼ਰਤ ਦੀ ਸਿਆਸਤ ਨੇ ਕੈਨੇਡਾ ਵਿੱਚ ਤੇਜ਼ੀ ਨਾਲ ਸਿਰ ਚੁੱਕਿਆ ਹੈ।”ਮੁੱਖ ਮੰਤਰੀ ਨੇ ਕਿਹਾ ਕਿ ਕੈਨੇਡਾ ਵਰਗੀ ਧਰਤੀ 'ਤੇ ਧਰਮ ਅਤੇ ਨਫਰਤ ਦੀ ਰਾਜਨੀਤੀ ਦਾ ਪੈਰ ਪਸਾਰਨਾ ਵਿਸ਼ਵਾਸ ਤੋਂ ਬਾਹਰ ਦੀ ਗੱਲ ਹੈ। ਉਨ੍ਹਾਂ ਕਿਹਾ ਕਿ ਨਫ਼ਰਤ ਅਤੇ ਹਿੰਸਾ ਦੀ ਇਹ ਕਾਰਵਾਈ ਅਤਿ ਨਿੰਦਣਯੋਗ ਹੈ ਅਤੇ ਢੁਕਵੀਂ ਕਾਰਵਾਈ ਲਈ ਭਾਰਤ ਸਰਕਾਰ ਨੂੰ ਇਹ ਮਾਮਲਾ ਕੈਨੇਡਾ ਦੀ ਕੌਮੀ ਸਰਕਾਰ ਕੋਲ ਉਠਾਉ...

ਮੁੱਖ ਮੰਤਰੀ ਮਾਨ ਨੇ ਬਰਨਾਲਾ ‘ਚ ‘ਆਪ’ ਉਮੀਦਵਾਰ ਹਰਿੰਦਰ ਧਾਲੀਵਾਲ ਲਈ ਕੀਤਾ ਕੀਤਾ ਰੋਡ ਸ਼ੋਅ, ਵਿਰੋਧੀਆਂ ‘ਤੇ ਕੀਤਾ ਜ਼ਬਰਦਸਤ ਹਮਲਾ

Breaking News, Hot News
ਬਰਨਾਲਾ, 4 ਨਵੰਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਸੋਮਵਾਰ ਨੂੰ ਬਰਨਾਲਾ 'ਚ 'ਆਪ' ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਲਈ ਚੋਣ ਪ੍ਰਚਾਰ ਕੀਤਾ ਅਤੇ ਰੋਡ ਸ਼ੋਅ ਕੀਤਾ। ਇਸ ਦੌਰਾਨ ਸੀਐਮ ਮਾਨ ਨੇ ਆਪਣੇ ਭਾਸ਼ਣ 'ਚ ਕੇਵਲ ਢਿੱਲੋਂ, ਕਾਂਗਰਸੀ ਅਤੇ ਅਕਾਲੀ ਆਗੂਆਂ ਸਮੇਤ ਆਪਣੇ ਵਿਰੋਧੀਆਂ 'ਤੇ ਜ਼ੋਰਦਾਰ ਹਮਲੇ ਕੀਤੇ। ਮਾਨ ਨੇ ਲੋਕਾਂ ਵੱਲੋਂ ਮਿਲ ਰਹੇ ਸਮਰਥਨ ਲਈ ਧੰਨਵਾਦ ਪ੍ਰਗਟ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹਮੇਸ਼ਾ ਹੀ ਲੋਕਾਂ ਵੱਲੋਂ ਪਿਆਰ ਮਿਲਿਆ ਹੈ। ਉਨ੍ਹਾਂ ਕਿਹਾ, "ਮੈਨੂੰ ਆਪਣੇ ਸ਼ੁਰੂਆਤੀ ਦਿਨ ਯਾਦ ਹਨ ਜਦੋਂ ਮੈਂ ਇੱਥੇ ਆਪਣੇ ਪਰਫਾਰਮੈਂਸ ਲਈ ਆਇਆ ਕਰਦਾ ਸੀ ਅਤੇ ਆਪਣੀ ਪਹਿਲੀ ਚੋਣ ਦੌਰਾਨ ਵੀ। ਅੱਜ ਲੋਕਾਂ ਵਿੱਚ ਨੇਤਾਵਾਂ ਪ੍ਰਤੀ ਨਫ਼ਰਤ ਭਰ ਗਈ ਹੈ, ਫਿਰ ਵੀ ਤੁਸੀਂ ਫੁੱਲਾਂ ਦੀ ਵਰਖਾ ਕਰ ਰਹੇ ਹੋ। ਮਾਨ ਨੇ ਕਿਹਾ ਕਿ ਪਹਿਲਾਂ ਉਹ ਬਰਨਾਲਾ ਦੇ ਭਗਤ ਸਿੰਘ ਚੌਕ ਵਿੱਚ ਵੋਟਾਂ ਮੰਗਣ ਅਤੇ ਚੋਣ ਵਾਅਦੇ ਸਾਂਝੇ ਕਰਨ ਲਈ ਆਉਂਦੇ ਸਨ। ਅੱਜ ਉਨ੍ਹਾਂ ‘ਆਪ’ ਸਰਕਾਰ ਦੀਆਂ ਪਿਛਲੇ ਢਾਈ ਸਾਲਾਂ ਦੀਆਂ ਪ੍ਰਾਪਤੀਆਂ ਬਾਰੇ ਗੱਲ ਕੀਤੀ ਅਤੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ‘ਆਪ’ ਦੀ ਕਾਰਗੁਜ਼ਾਰੀ ਦੇ ਆਧਾਰ ’...

डेरा बाबा नानक से ‘आप’ उम्मीदवार गुरदीप रंधावा के लिए भगवंत मान ने किया प्रचार, कलानौर में की जनसभा

Hindi
गुरदासपुर, 3 नवम्बर : डेरा बाबा नानक विधानसभा क्षेत्र से आम आदमी पार्टी (आप) उम्मीदवार गुरदीप रंधावा के लिए रविवार को मुख्यमंत्री भगवंत मान ने किया चुनाव प्रचार किया। मुख्यमंत्री ने कलानौर में जनसभा एक विशाल जनसभा को संबोधित किया और लोगों से आप उम्मीदवार का समर्थन करने की अपील की। मुख्यमंत्री ने यहां कलानौर के प्रसिद्ध शिव मंदिर के भी दर्शन किए और पूजा-अर्चना की। लोगों को संबोधित करते हुए मान ने दावा किया कि डेरा बाबा नानक में इस बार सिर्फ झाड़ू चलेगा। सभी सर्वे रिपोर्ट भी हमारी ही जीत बता रहे हैं। लोगों ने इस बार यहां से कांग्रेस को हराने का मन बना लिया है। कांग्रेस वालों ने कोई काम नहीं किया, उन्होंने सिर्फ यहां के लोगों पर झूठे पर्चे करवाए हैं।  मान ने कांग्रेस नेता और यहां से पूर्व विधायक सुखजिंदर रंधावा पर हमला बोला और कहा कि जल्द ही उनके सारे काले कारनामे उजागर करुंगा। इन ...
ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈ

ਮੁੱਖ ਮੰਤਰੀ ਵੱਲੋਂ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਦੀ ਵਧਾਈ

Breaking News
ਚੰਡੀਗੜ੍ਹ, 1 ਨਵੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਗਵਾਨ ਵਿਸ਼ਵਕਰਮਾ ਦੇ ਪ੍ਰਕਾਸ਼ ਉਤਸਵ ਮੌਕੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਹੈ।ਵਿਸ਼ਵਕਰਮਾ ਦਿਵਸ ਦੇ ਮੌਕੇ ਆਪਣੇ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸਮੁੱਚੇ ਬ੍ਰਹਿਮੰਡ ਦੇ ਰਚੇਤਾ ਭਗਵਾਨ ਵਿਸ਼ਵਕਰਮਾ ਵਰਤੋਂ ਵਿੱਚ ਲਿਆਂਦੀ ਜਾ ਰਹੀ ਸਾਰੀ ਮਸ਼ੀਨਰੀ ਅਤੇ ਔਜਾਰਾਂ ਦੇ ਮਾਹਿਰ ਸਨ, ਜਿਨ੍ਹਾਂ ਨੂੰ ਸਾਰੀ ਮਸ਼ੀਨਰੀ ਦੇ ਰਚਨਹਾਰੇ ਮੰਨਿਆ ਜਾਂਦਾ ਹੈ। ਭਗਵਾਨ ਵਿਸ਼ਵਕਰਮਾ ਵੱਲੋਂ ਕੀਤੀ ਗਈ ਰਚਨਾ ਨੇ ਭਾਰਤੀ ਦਸਤਕਾਰਾਂ, ਕਾਰੀਗਰਾਂ ਅਤੇ ਕਿਰਤੀ ਕਾਮਿਆਂ ਵਿੱਚ ਸੱਚੀ ਤੇ ਸੁੱਚੀ ਕਿਰਤ ਕਰਨ ਦੀ ਭਾਵਨਾ ਪੈਦਾ ਕੀਤੀ। ਭਗਵੰਤ ਸਿੰਘ ਮਾਨ ਨੇ ਕਿਰਤੀਆਂ ਤੇ ਦਸਤਕਾਰਾਂ ਨੂੰ ਸਾਡੇ ਰਾਜ ਅਤੇ ਦੇਸ਼ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਹੋਰ ਵਧੇਰੇ ਸਖਤ ਮੁਸ਼ੱਕਤ ਅਤੇ ਸਮਰਪਣ ਭਾਵਨਾ ਨਾਲ ਆਪਣਾ ਵਡਮੁੱਲਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ ਜੋ ਭਗਵਾਨ ਵਿਸ਼ਵਕਰਮਾ ਨੂੰ ਸੱਚੀ ਤੇ ਸੁੱਚੀ ਸ਼ਰਧਾਂਜਲੀ ਹੋਵੇਗੀ।...

ਕਾਂਗਰਸੀ ਆਗੂਆਂ ਦਾ ਮੁੱਖ ਕੰਮ ਕੁਰਸੀ ਲਈ ਆਪਸ ਵਿੱਚ ਲੜਨਾ ਹੈ, ਉਹਨਾਂ ਦਾ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ – ਭਗਵੰਤ ਮਾਨ

Breaking News
ਗੁਰਦਾਸਪੁਰ, 27 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਡੇਰਾ ਬਾਬਾ ਨਾਨਕ ਦੀ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਗੁਰਦੀਪ ਰੰਧਾਵਾ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ‘ਆਪ’ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ। ਲੋਕਾਂ ਨੂੰ ਸੰਬੋਧਨ ਕਰਦਿਆਂ ਮਾਨ ਨੇ ਕਾਂਗਰਸ 'ਤੇ ਹਮਲਾ ਬੋਲਦਿਆਂ ਕਿਹਾ ਕਿ ਕਾਂਗਰਸੀ ਆਗੂਆਂ ਦਾ ਮੁੱਖ ਕੰਮ ਕੁਰਸੀ ਲਈ ਆਪਸ 'ਚ ਲੜਨਾ ਹੈ |  ਉਨ੍ਹਾਂ ਦਾ ਜਨਤਾ ਨਾਲ ਕੋਈ ਲੈਣਾ-ਦੇਣਾ ਨਹੀਂ ਹੈ। ਉਨ੍ਹਾਂ ਕਿਹਾ ਕਿ ਉਹ ਕੁਰਸੀ ਲਈ ਲੜਦੇ ਹਨ, ਅਸੀਂ ਤੁਹਾਡੇ ਬੱਚਿਆਂ ਦੇ ਚੰਗੇ ਭਵਿੱਖ ਲਈ ਲੜਦੇ ਹਾਂ।  ਅਸੀਂ ਪੰਜਾਬ ਦੇ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਹੈ, ਅਸੀਂ ਚੰਗੇ ਸਕੂਲ ਅਤੇ ਹਸਪਤਾਲ ਬਣਾ ਰਹੇ ਹਾਂ।  ਸੜਕਾਂ 'ਤੇ ਹੋਣ ਵਾਲੀਆਂ ਮੌਤਾਂ ਨੂੰ ਘਟਾਉਣ ਲਈ, ਅਸੀਂ 'ਸੜਕ ਸੁਰੱਖਿਆ ਫੋਰਸ' ਬਣਾਈ ਅਤੇ ਇਸ ਨੂੰ 'ਨਵੀਨਤਮ ਵਿਸ਼ੇਸ਼ਤਾਵਾਂ' ਵਾਲੇ ਵਾਹਨ ਦਿੱਤੇ ਹਨ।  ਇਸ ਕਾਰਨ ਪਿਛਲੇ ਛੇ ਮਹੀਨਿਆਂ ਵਿੱਚ ਮੌਤਾਂ ਵਿੱਚ 45 ਫੀਸਦੀ ਦੀ ਕਮੀ ਆਈ ਹੈ।  ਐਸਐਸਐਫ ਕਾਰਨ ਟਰੈਫਿਕ ਜਾਮ ਵੀ ਕਾਫੀ ਘੱਟ ਹੋਏ ਹਨ। ਉਹ ਵਾਹਨਾਂ ਨੂੰ ਜ਼ਿਆਦਾ ਦੇਰ...

ਮੇਰਾ ਅਗਲਾ ਨਿਸ਼ਾਨਾਂ ਔਰਤਾਂ ਨੂੰ ਹਜਾਰ ਰੁਪਏ ਮਹੀਨਾ ਸ਼ੁਰੂ ਕਰਨਾ : ਭਗਵੰਤ ਮਾਨ

Breaking News
ਹੁਸ਼ਿਆਰਪੁਰ, 27 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਐਤਵਾਰ ਨੂੰ ਚੱਬੇਵਾਲ ਵਿਧਾਨ ਸਭਾ ਹਲਕੇ ਤੋਂ 'ਆਪ' ਉਮੀਦਵਾਰ ਇਸ਼ਾਂਕ ਚੱਬੇਵਾਲ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਨੇ ਇਸ਼ਾਂਕ ਦੀ ਤਾਰੀਫ਼ ਕਰਦਿਆਂ ਕਿਹਾ ਕਿ ਉਹ ਨੌਜਵਾਨ ਉਮੀਦਵਾਰ ਹੈ। ਉਹ ਇੱਥੋਂ ਦੀਆਂ ਸਮੱਸਿਆਵਾਂ ਨੂੰ ਜਾਣਦਾ ਹੈ। ਤੁਸੀਂ ਇਸ਼ਾਂਕ ਨੂੰ ਜਿੱਤਾ ਦਿਉ, ਤੁਹਾਡਾ ਜਿਹੜਾ ਵੀ ਕੱਮ ਮੇਰੇ ਕੋਲ ਲੈਕੇ ਆਵੇਗਾ, ਮੈਂ ਤੁਰੰਤ ਦਸਤਖਤ ਕਰਕੇ ਪਾਸ ਕਰਾਂਗਾ। ਮੀਟਿੰਗ ਵਿੱਚ ਆਈਆਂ ਔਰਤਾਂ ਨੂੰ ਦੇਖ ਮੁੱਖ ਮੰਤਰੀ ਨੇ ਕਿਹਾ ਕਿ ਮਾਵਾਂ-ਭੈਣਾਂ ਸਿਰਫ਼ ਆਮ ਆਦਮੀ ਪਾਰਟੀ ਦੀ ਰੈਲੀ ਵਿੱਚ ਇਸ ਲਈ ਆਉਂਦੀਆਂ ਹਨ ਕਿਉਂਕਿ ਉਹ ਜਾਣਦੀਆਂ ਹਨ ਕਿ ਸਿਰਫ਼ ਸਾਡੀ ਸਰਕਾਰ ਹੀ ਉਨ੍ਹਾਂ ਦੇ ਚੁੱਲ੍ਹੇ ਦੀ ਸੰਭਾਲ ਕਰ ਸਕਦੀ ਹੈ।  ਮੁੱਖ ਮੰਤਰੀ ਨੇ ਕਿਹਾ ਕਿ ਹੁਣ ਮੇਰਾ ਅਗਲਾ ਮਿਸ਼ਨ ਔਰਤਾਂ ਨੂੰ ਹਰ ਮਹੀਨੇ 1100 ਰੁਪਏ ਦੇਣ ਦਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਅਸੀਂ ਵਿਧਾਨ ਸਭਾ 'ਚ ਇਕ ਇਤਿਹਾਸਕ ਕਾਨੂੰਨ ਪਾਸ ਕੀਤਾ ਹੈ, ਜਿਸ ਤਹਿਤ ਹੁਣ ਲੜਕੀਆਂ ਵੀ ਫਾਇਰ ਬ੍ਰਿਗੇਡ 'ਚ ਭਰਤੀ ਹੋ ਸਕਣਗੀਆਂ। ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ...

ਵਿਜੀਲੈਂਸ ਵੱਲੋਂ ਬਾਰਦਾਨੇ ਵਿੱਚ ਹੇਰਾਫੇਰੀ ਕਰਦਾ ਫੂਡ ਸਪਲਾਈ ਇੰਸਪੈਕਟਰ ਕਾਬੂ

Breaking News
ਚੰਡੀਗੜ੍ਹ, 25 ਅਕਤੂਬਰ: ਸੂਬੇ ਵਿੱਚ ਭ੍ਰਿਸ਼ਟਾਚਾਰ ਖਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਖੁਰਾਕ ਤੇ ਸਿਵਲ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਨੂੰ ਕਾਬੂ ਕੀਤਾ ਹੈ। ਦੱਸਣਯੋਗ ਹੈ ਕਿ ਉਕਤ ਮੁਲਜ਼ਮ ਉੱਤੇ ਸਰਕਾਰੀ ਬਾਰਦਾਨੇ ‘ਚ ਹੇਰਾਫੇਰੀ ਨੂੰ ਛਪਾਉਣ ਲਈ ਬਟਾਲਾ ਵਿੱਚ ਇੱਕ ਗੋਦਾਮ ਨੂੰ ਅੱਗ ਲਾਉਣ ਦਾ ਦੋਸ਼ ਹੈ। ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਇੰਸਪੈਕਟਰ ਨੂੰ 2017 ਦੀ ਵਿਜੀਲੈਂਸ ਜਾਂਚ ਨੰਬਰ 3 ਦੀ ਤਸਦੀਕ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਹੈ। ਸਤੰਬਰ 2016 ਵਿੱਚ ਫੂਡ ਸਪਲਾਈ ਸੈਂਟਰ, ਬਟਾਲਾ ਦੇ ਗੋਦਾਮ ਨੰਬਰ 5 ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਸੀ ਅਤੇ ਇਸ ਕੇਸ ਦੀ ਜਾਂਚ ਦੌਰਾਨ ਪਤਾ ਲੱਗਾ ਕਿ ਇਸ ਗੋਦਾਮ ਦਾ ਕੰਮ ਦੇਖ ਰਹੇ ਇੰਸਪੈਕਟਰ ਨੇ ਸਰਕਾਰੀ ਬਾਰਦਾਨੇ ਵਿੱਚ ਕੀਤੀ ਗਈ ਹੇਰਾਫੇਰੀ ਨੂੰ ਲੁਕਾਉਣ ਲਈ ਜਾਣਬੁੱਝ ਕੇ ਗੋਦਾਮ ਨੂੰ ਅੱਗ ਲਗਾ ਦਿੱਤੀ ਸੀ, ਜਿਸ ਨਾਲ ਸਰਕਾਰੀ ਖ਼ਜ਼ਾਨੇ ਦਾ ਨੁਕਸਾਨ ਹੋਇਆ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੇ ਥਾਣੇ ਵਿੱਚ ਆਈ.ਪੀ.ਸੀ. ਦੀ ਧਾਰਾ 408 ਅਤੇ 435,...

ਪਲਾਟ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਸ਼ਰਤ ਖਤਮ ਕਰ ਕੇ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ: ਹਰਦੀਪ ਸਿੰਘ ਮੁੰਡੀਆ

Punjab News
ਚੰਡੀਗੜ੍ਹ, 25 ਅਕਤੂਬਰ : ਪੰਜਾਬ ਵਿੱਚ ਹੁਣ 500 ਵਰਗ ਗਜ਼ ਤੱਕ ਦੇ ਪਲਾਟ ਦੀ ਰਜਿਸਟਰੀ ਲਈ ਕਿਸੇ ਐਨ.ਓ.ਸੀ. ਦੀ ਲੋੜ ਨਹੀਂ ਹੋਵੇਗੀ ਅਤੇ ਇਸ ਸਬੰਧੀ ਕਾਨੂੰਨੀ ਮਸ਼ੀਰ ਤੇ ਹੋਰ ਲੌੜੀੰਦੀ ਅਥਾਰਟੀਆਂ ਤੋਂ ਮਨਜ਼ੂਰੀ ਲੈਣ ਤੋਂ ਬਾਅਦ ਨੋਟੀਫਿਕੇਸ਼ਨ ਜਾਰੀ ਹੋ ਜਾਵੇਗਾ ਅਤੇ ਉਸ ਤੋਂ ਬਾਅਦ ਇਹ ਸਹੂਲਤ ਦਾ ਫ਼ਾਇਦਾ ਲੈਣ ਲਈ ਸੂਬਾ ਵਾਸੀਆਂ ਨੂੰ ਘੱਟੋ-ਘੱਟ ਦੋ ਮਹੀਨੇ ਦਾ ਸਮਾਂ ਦਿੱਤਾ ਜਾਵੇਗਾ। ਇਹ ਜਾਣਕਾਰੀ ਮਾਲ ਤੇ ਮੁੜ ਵਸੇਬਾ ਅਤੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਮੁੰਡੀਆ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਵੱਲੋਂ ਪੰਜਾਬੀਆਂ ਨੂੰ ਦੀਵਾਲੀ ਦਾ ਤੋਹਫ਼ਾ ਦਿੰਦਿਆਂ ਜ਼ਮੀਨ ਦੀ ਰਜਿਸਟਰੀ ਲਈ ਐਨ.ਓ.ਸੀ. ਦੀ ਲੋੜ ਖਤਮ ਕਰ ਦਿੱਤੀ ਗਈ ਹੈ ਜਿਸ ਨਾਲ ਸੂਬਾ ਵਾਸੀਆਂ ਦੀ ਚਿਰੋਕਣੀ ਮੰਗ ਪੂਰੀ ਹੋਈ ਹੈ। ਉਨ੍ਹਾਂ ਕਿਹਾ ਕਿ ਪਿਛਲ਼ੀਆਂ ਸਰਕਾਰਾਂ ਵੱਲੋਂ ਇਸ ਮਾਮਲੇ ਵਿੱਚ ਦਿਖਾਈ ਢਿੱਲ ਕਾਰਨ ਇੱਕ ਦਹਾਕੇ ਤੋਂ ਵੱਧ ਸਮੇਂ ਤੋਂ ਲੋਕ ਖੱਜਲ ਖ਼ੁਆਰ ਹੋ ਰਹੇ ਸਨ। ਇਸ ਮੌਕੇ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਰ...

ਪੰਜਾਬ ‘ਚ ਹਰਿਆਣਾ ਦੇ ਮੁਕਾਬਲੇ ਪਰਾਲੀ ਸਾੜਨ ਦੇ ਮਾਮਲਿਆਂ ‘ਚ ਵੱਡੀ ਗਿਰਾਵਟ ਦਰਜ

Punjab News
ਚੰਡੀਗੜ੍ਹ, 24 ਅਕਤੂਬਰ: ਪਰਾਲੀ ਸਾੜਨ ਦੇ ਮਾਮਲਿਆਂ ਨੂੰ ਘਟਾਉਣ ਦੇ ਰੁਝਾਨ ਨੂੰ ਬਰਕਰਾਰ ਰੱਖਦਿਆਂ ਪੰਜਾਬ ਨੇ ਪਰਾਲੀ ਨੂੰ ਅੱਗ ਲਗਾਉਣ ਦੀ ਸਮੱਸਿਆ ‘ਤੇ ਕਾਬੂ ਪਾਉਣ ਵਿੱਚ ਮਹੱਤਵਪੂਰਨ ਸਫ਼ਲਤਾ ਹਾਸਲ ਕੀਤੀ ਹੈ। ਇਸ ਸਾਲ 23 ਅਕਤੂਬਰ ਤੱਕ ਪਿਛਲੇ ਸਾਲ ਦੇ ਮੁਕਾਬਲੇ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਵਿੱਚ 16 ਫੀਸਦ ਗਿਰਾਵਟ ਦਰਜ ਕੀਤੀ ਗਈ ਹੈ। ਸੂਬੇ ਵਿੱਚ ਇਸ ਸਾਲ 23 ਅਕਤੂਬਰ ਤੱਕ 1638 ਥਾਵਾਂ ‘ਤੇ ਪਰਾਲੀ ਨੂੰ ਅੱਗ ਲਾਈ ਗਈ ਹੈ, ਜੋ ਪਿਛਲੇ ਸਾਲ ਦੇ 1946 ਮਾਮਲਿਆਂ ਤੋਂ ਕਾਫ਼ੀ ਘੱਟ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ ਗਿਰਾਵਟ ਦੇ ਅੰਕੜੇ ਇਸ ਲਈ ਵੀ ਅਹਿਮ ਹਨ ਕਿਉਂਕਿ ਗੁਆਂਢੀ ਰਾਜ ਹਰਿਆਣਾ ਇਸ ਸਮੇਂ ਦੌਰਾਨ ਪਰਾਲੀ ਸਾੜਨ ਦੀ ਸਮੱਸਿਆ 'ਤੇ ਮਹਿਜ਼ 8 ਫੀਸਦ ਤੱਕ ਹੀ ਕਾਬੂ ਪਾ ਸਕਿਆ ਹੈ। ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਵਿੱਚ ਸਾਲ 2020 ਦੇ ਮੁਕਾਬਲੇ ਸਾਲ 2024 ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ 88 ਫੀਸਦ ਦੀ ਵੱਡੀ ਗਿਰਾਵਟ ਦਰਜ ਕੀਤੀ ਗਈ ਹੈ। ਸਰਕਾਰੀ ਅੰਕੜਿਆਂ ਅਨ...

ਪ੍ਰਾਵੀਡੈਂਟ ਘੁਟਾਲੇ ‘ਚ 6 ਡਾਕਟਰਾਂ ਨੂੰ ਸੁਣਾਈ ਕੈਦ ਦੀ ਸਜ਼ਾ

Breaking News
ਜਲੰਧਰ 24 ਅਕਤੂਬਰ : ਇਥੋਂ ਦੀ ਇਕ ਅਦਾਲਤ ਨੇ ਪੰਜਾਬ ਵਿੱਚ 2012 ਵਿੱਚ ਹੋਏ ਪ੍ਰੋਵੀਡੈਂਟ ਫੰਡ ਘੁਟਾਲੇ ਦੇ ਮਾਮਲੇ ਵਿਚ 6 ਡਾਕਟਰਾਂ ਨੂੰ ਸਜ਼ਾ ਸੁਣਾਈ ਹੈ। ਇਸ ਮਾਮਲੇ ਵਿਚ ਈਡੀ ਵੱਲੋਂ ਜਾਂਚ ਕੀਤੀ ਜਾ ਰਹੀ ਸੀ। ਇਸ ਦੀ ਜਾਣਕਾਰੀ ਐਨਫੋਰਸਮੈਂਟ ਡਾਇਰੈਕਟੋਰੇਟ (ED) ਜਲੰਧਰ ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਨੇ ਦਿੱਤੀ ਹੈ।ਇਸ ਮਾਮਲੇ ਵਿਚ ਜਲੰਧਰ ਦੀ ਸੈਸ਼ਨ ਕੋਰਟ ਵਿਚ ਸੁਣਵਾਈ ਸੀ। ਇਸ ਦੌਰਾਨ ਈ ਡੀ ਦੇ ਸਾਬਕਾ ਅਧਿਕਾਰੀ ਨਿਰੰਜਨ ਸਿੰਘ ਅਦਾਲਤ ਵਿਚ ਆਏ ਹੋਏ ਸਨ। ਜਲੰਧਰ ਸੈਸ਼ਨ ਕੋਰਟ ਨੇ ਮੁੱਖ ਦੋਸ਼ੀ ਕਰਮਪਾਲ ਗੋਇਲ ਨੂੰ ਪੰਜ ਸਾਲ, ਸ਼ੈਲੇਂਦਰ ਸਿੰਘ ਨੂੰ 4 ਸਾਲ ਅਤੇ ਤਿੰਨ ਡਾਕਟਰਾਂ ਨੂੰ ਤਿੰਨ-ਤਿੰਨ ਸਾਲ ਦੀ ਸਜ਼ਾ ਸੁਣਾਈ ਗਈ ਹੈ। ਜਿਨ੍ਹਾਂ ਡਾਕਟਰਾਂ ਨੂੰ ਤਿੰਨ ਤਿੰਨ ਸਾਲ ਸਜ਼ਾ ਸੁਣਾਈ ਹੈ, ਉਨ੍ਹਾਂ ਵਿਚ ਯੁਵਰਾਜ ਸਿੰਘ, ਕ੍ਰਿਸ਼ਨ ਲਾਲ, ਹਰਦੇਵ ਸਿੰਘ ਸ਼ਾਮਲ ਹਨ। ਇਸਦੇ ਨਾਲ ਹੀ ਕੇਸ ਵਿੱਚ ਹਰਦੇਵ ਸਿੰਘ ਦੀ ਪਤਨੀ ਨਿਰਮਲਾ ਦੇਵੀ ਨੂੰ ਵੀ ਚਾਰ ਸਾਲ ਦੀ ਸਜ਼ਾ ਹੋਈ ਹੈ।ਸਾਬਕਾ ਈਡੀ ਅਧਿਕਾਰੀ ਨਿਰੰਜਨ ਸਿੰਘ ਨੇ ਕਿਹਾ - 2012 ਵਿੱਚ ਸਾਡੀ ਟੀਮ ਨੇ ਇੱਕ ਚਾਰਜਸ਼ੀਟ ਫਾਈਲ ਕੀਤੀ ਸੀ। ਇਸ ਕੇਸ ਵਿੱਚ ਪੰਜਾਬ ...