ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਕਾਬੂ
ਅੰਮ੍ਰਿਤਸਰ, 9 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਕਿਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਪਿੰਡ ਰੋੜਾਂਵਾਲੀ, ਜ਼ਿਲ੍ਹਾ ਅੰਮ੍ਰਿਤਸਰ ਅਤੇ ਜੋਤਾ ਸਿੰਘ ਵਾਸੀ ਪਿੰਡ ਚੜਤੇਵਾਲੀ, ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਜੋਤਾ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਕਿਸਤਾਨ ਅਧਾਰਿਤ ਨਸ਼ਾ ਤਸਕਰਾਂ, ਜੋ ਸਰਹੱਦ ਪਾਰੋਂ ਡਰੋਨ ਜ਼ਰੀਏ ਨਸ਼ਿਆਂ ਦੀ ਸਪਲਾਈ ਕਰਦੇ ਹਨ, ਦੇ ਸਿੱਧੇ ਸੰਪਰਕ ਵਿੱਚ ਹਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੀ ਤਕਨੀਕੀ ਢੰਗ ਨਾਲ ਜਾਂਚ ਕੀਤੀ ਗਈ ...








