Friday, August 7Malwa News
Shadow

Tag: punjab politics

ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ

Breaking News
ਚੰਡੀਗੜ੍ਹ, 17 ਅਕਤੂਬਰ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਦੇ ਚਾਰ ਹਲਕੇ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84-ਗਿੱਦੜਬਾਹਾ ਅਤੇ 103-ਬਰਨਾਲਾ ਲਈ ਜ਼ਿਮਨੀ ਚੋਣ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਹੈ। ਵਧੇਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਚੋਣਾਂ ਲਈ ਗਜ਼ਟ ਨੋਟੀਫਿਕੇਸ਼ਨ 18 ਅਕਤੂਬਰ, 2024 ਨੂੰ ਜਾਰੀ ਹੋਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਪ੍ਰਕਿਰਿਆ ਸ਼ੁਰੂ ਹੋਵੇਗੀ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ। ਸਿਬਿਨ ਸੀ ਨੇ ਦੱਸਿਆ ਕਿ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿੱਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਜ਼ਿਮਨੀ ਚੋਣ ਮੁਕੰਮਲ ਹੋਣ ਦੀ ਆਖਰੀ ਮਿਤੀ 25 ਨੰਵਬਰ (ਸੋਮਵਾਰ) ਹੈ। ਉਨ੍ਹਾਂ ਦੱਸਿਆ ਕਿ ਵੋਟਾਂ ਪੈਣ ਦਾ ...

ਐਸ.ਜੀ.ਪੀ.ਸੀ. ਨੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਅਸਤੀਫਾ ਕੀਤਾ ਨਾਮਨਜ਼ੂਰ

Breaking News
ਅੰਮ੍ਰਿਤਸਰ— ਗਿਆਨੀ ਹਰਪ੍ਰੀਤ ਸਿੰਘ ਵੱਲੋਂ ਦਿੱਤਾ ਗਿਆ ਅਸਤੀਫਾ ਰੱਦ ਕਰ ਦਿੱਤਾ ਗਿਆ ਹੈ ਜੋ ਕਿ ਤਖਤ ਸ਼੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਹਨ।ਸ਼ੋ੍ਮਣੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨੇ ਅਸਤੀਫ਼ਾ ਰੱਦ ਕਰਨ ਦੇ ਨਾਲ—ਨਾਲ ਇਹ ਵੀ ਕਿਹਾ ਹੈ ਕਿ ਹਰਪ੍ਰੀਤ ਸਿੰਘ ਦੀਆਂ ਸੇਵਾਵਾਂ ਦੀ ਪ੍ਰਬੰਧਕ ਕਮੇਟੀ ਨੂੰ ਅੱਗੇ ਵੀ ਬਹੁਤ ਲੋੜ ਹੈ ਅਤੇ ਹਰਪ੍ਰੀਤ ਸਿੰਘ ਨੂੰ ਸ਼ੋ੍ਰਮਣੀ ਕਮੇਟੀ ਦੇ ਨਾਲ ਜੁੜੇ ਰਹਿਣ ਦੀ ਬੇਨਤੀ ਕੀਤੀ। ਗਿਆਨੀ ਹਰਪ੍ਰੀਤ ਸਿੰਘ ਨੇ ਤਖਤ ਸ੍ਰੀ ਦਮਦਮਾ ਸਾਹਿਬ ਦੀ ਜਥੇਦਾਰੀ ਤੋਂ ਅਸਤੀਫ਼ਾ ਦੇ ਦਿੱਤਾ ਸੀ।ਇਸ ਦਾ ਕਾਰਨ ਵਿਰਸਾ ਸਿੰਘ ਵਲਟੋਹਾ ਸਨ,ਜੋ ਕਿ ਹਰਪ੍ਰੀਤ ਸਿੰਘ *ਤੇ ਕਾਫ਼ੀ ਸਮੇਂ ਤੋਂ ਬਿਨਾ ਮਤਲਬ ਦੇ ਸਵਾਲ ਉਠਾ ਰਹੇ ਸਨ।ਇਸ ਤੋਂ ਬਾਅਦ ਗਿਆਨੀ ਹਰਪ੍ਰੀਤ ਸਿੰਘ ਨੇ ਇੰਨ੍ਹਾਂ ਸਵਾਲਾਂ ਤੋਂ ਤੰਗ ਆ ਕੇ ਇੱਕ ਵੀਡਿਓ ਰਾਹੀ ਆਪਣੇ ਅਸਤੀਫੇ ਬਾਰੇ ਸੂਚਨਾ ਦਿੱਤੀ।ਉਨ੍ਹਾਂ ਨੇ ਵੀਡਿਓ ਵਿੱਚ ਇਹ ਵੀ ਜਾਣਕਾਰੀ ਦਿੱਤੀ ਇਸ ਫੈਸਲੇ ਦਾ ਕਾਰਨ ਵਿਰਸਾ ਸਿੰਘ ਵਲਟੋਹਾ ਹਨ।ਜੱਥੇਦਾਰ ਹਰਪ੍ਰੀਤ ਸਿੰਘ ਨੇ ਇਹ ਵੀ ਦੱਸਿਆ ਕਿ ਵਲਟੋਹਾ ਨੇ ਉਨ੍ਹਾਂ *ਤੇ ਝੂਠੇ ਇਲਜ਼ਾਮ ਲਗਾਏ ਗਏ ਹਨ ਅਤੇ ਕੁਝ ਗੰਦੇ ਸ਼ਬਦਾਂ ਦਾ ਇਸਤੇਮਾਲ ਕ...

ਪੰਜਾਬ ਦੇ ਚਾਰ ਹਲਕਿਆਂ ‘ਚ ਪੈਣਗੀਆਂ 13 ਨਵੰਬਰ ਨੂੰ ਵੋਟਾਂ

Breaking News
ਚੰਡੀਗੜ੍ਹ, 15 ਅਕਤੂਬਰ : ਭਾਰਤੀ ਚੋਣ ਕਮਿਸ਼ਨ ਵੱਲੋਂ ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ 10-ਡੇਰਾ ਬਾਬਾ ਨਾਨਕ, 44-ਚੱਬੇਵਾਲ (ਐਸ.ਸੀ), 84- ਗਿੱਦੜਬਾਹਾ ਅਤੇ 103 ਬਰਨਾਲਾ ਲਈ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਚਾਰ ਵਿਧਾਨ ਸਭਾ ਹਲਕਿਆਂ ਦੀ ਜ਼ਿਮਨੀ ਚੋਣ ਲਈ ਜਾਰੀ ਕੀਤੇ ਗਏ ਪ੍ਰੋਗਰਾਮ ਮੁਤਾਬਕ 18 ਅਕਤੂਬਰ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 25 ਅਕਤੂਬਰ (ਸ਼ੁੱਕਰਵਾਰ) ਹੋਵੇਗੀ ਅਤੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ 28 ਅਕਤੂਬਰ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਮਿਤੀ 30 ਅਕਤੂਬਰ (ਬੁੱਧਵਾਰ) ਹੈ। ਸਿਬਿਨ ਸੀ ਨੇ ਦੱਸਿਆ ਕਿ ਚਾਰੋਂ ਸੀਟਾਂ ਉੱਤੇ 13 ਨਵੰਬਰ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 23 ਨਵੰਬਰ (ਸ਼ਨਿਚਰਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਨਾਲ ...

ਪੰਜਾਬ ‘ਚ ਹੁਣ ਤੱਕ 4.30 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ, 24 ਘੰਟਿਆਂ ਵਿੱਚ ਖਰੀਦੀ ਜਾ ਰਹੀ ਫਸਲ

Breaking News
ਚੰਡੀਗੜ੍ਹ, 12 ਅਕਤੂਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੋਮਵਾਰ (14 ਅਕਤੂਬਰ) ਨੂੰ ਕੇਂਦਰੀ ਖੁਰਾਕ, ਜਨਤਕ ਵੰਡ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਕੋਲ ਰਾਈਸ ਮਿੱਲਰਾਂ ਅਤੇ ਆੜ੍ਹਤੀਆਂ ਦੇ ਮੁੱਦੇ ਉਠਾਉਣਗੇ।  ਇੱਥੇ ਆਪਣੀ ਸਰਕਾਰੀ ਰਿਹਾਇਸ਼ 'ਤੇ ਝੋਨੇ ਦੀ ਚੱਲ ਰਹੀ ਖਰੀਦ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮਿੱਲ ਮਾਲਕਾਂ ਅਤੇ ਆੜ੍ਹਤੀਆਂ ਦੀਆਂ ਮੰਗਾਂ ਜਾਇਜ਼ ਹਨ ਅਤੇ ਕੇਂਦਰ ਸਰਕਾਰ ਨੂੰ ਇਸ ਵੱਲ ਹਮਦਰਦੀ ਨਾਲ ਵਿਚਾਰ ਕਰਨਾ ਚਾਹੀਦਾ ਹੈ। ਕੇਂਦਰੀ ਮੰਤਰੀ ਪ੍ਰਹਲਾਦ ਜੋਸ਼ੀ ਨਾਲ ਟੈਲੀਫੋਨ 'ਤੇ ਗੱਲਬਾਤ ਦੌਰਾਨ ਉਨ੍ਹਾਂ ਨੂੰ ਸਥਿਤੀ ਦੀ ਗੰਭੀਰਤਾ ਤੋਂ ਜਾਣੂ ਕਰਵਾਇਆ ਅਤੇ ਇਸ ਮਾਮਲੇ 'ਤੇ ਵਿਸਥਾਰਪੂਰਵਕ ਵਿਚਾਰ ਵਟਾਂਦਰੇ ਲਈ ਉਨ੍ਹਾਂ ਤੋਂ ਸਮਾਂ ਮੰਗਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੋਮਵਾਰ ਨੂੰ ਕੌਮੀ ਰਾਜਧਾਨੀ ਵਿੱਚ ਕੇਂਦਰੀ ਮੰਤਰੀ ਨਾਲ ਮੁਲਾਕਾਤ ਕਰਕੇ ਮਿੱਲਰਾਂ ਅਤੇ ਆੜ੍ਹਤੀਆਂ ਦੇ ਮਸਲੇ ਉਠਾਉਣਗੇ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਫਸਲ ਦੀ ਕੀਤੀ ਜਾ ਰਹੀ ...

ਪੰਜਾਬ ਪੁਲਿਸ ਵੱਲੋਂ ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼; 5 ਕਿਲੋ ਹੈਰੋਇਨ, 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਕਾਬੂ

Hot News
ਅੰਮ੍ਰਿਤਸਰ, 9 ਅਕਤੂਬਰ: ਸੂਬੇ ਵਿੱਚੋਂ ਨਸ਼ਿਆਂ ਦੇ ਖ਼ਾਤਮੇ ਲਈ ਵਿੱਢੀ ਜੰਗ ਦੌਰਾਨ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕਾਂ ਵਿਰੁੱਧ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ 5 ਕਿਲੋ ਹੈਰੋਇਨ ਅਤੇ 3.95 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਤਿੰਨ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਪ੍ਰੀਤ ਸਿੰਘ ਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਵਾਸੀ ਪਿੰਡ ਰੋੜਾਂਵਾਲੀ, ਜ਼ਿਲ੍ਹਾ ਅੰਮ੍ਰਿਤਸਰ ਅਤੇ ਜੋਤਾ ਸਿੰਘ ਵਾਸੀ ਪਿੰਡ ਚੜਤੇਵਾਲੀ, ਅਜਨਾਲਾ ਜ਼ਿਲ੍ਹਾ ਅੰਮ੍ਰਿਤਸਰ ਵਜੋਂ ਹੋਈ ਹੈ।ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਮੁਲਜ਼ਮ ਜੋਤਾ ਸਿੰਘ ਅਤੇ ਹਰਪ੍ਰੀਤ ਸਿੰਘ ਉਰਫ਼ ਹੈਪੀ ਪਾਕਿਸਤਾਨ ਅਧਾਰਿਤ ਨਸ਼ਾ ਤਸਕਰਾਂ, ਜੋ ਸਰਹੱਦ ਪਾਰੋਂ ਡਰੋਨ ਜ਼ਰੀਏ ਨਸ਼ਿਆਂ ਦੀ ਸਪਲਾਈ ਕਰਦੇ ਹਨ, ਦੇ ਸਿੱਧੇ ਸੰਪਰਕ ਵਿੱਚ ਹਨ।ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਦੀ ਤਕਨੀਕੀ ਢੰਗ ਨਾਲ ਜਾਂਚ ਕੀਤੀ ਗਈ ...

ਮੁੱਖ ਮੰਤਰੀ ਦੇ ਦਖ਼ਲ ਤੋਂ ਬਾਅਦ ਆੜ੍ਹਤੀਆਂ ਨੇ ਹੜਤਾਲ ਵਾਪਸ ਲਈ

Breaking News, Hot News
ਚੰਡੀਗੜ੍ਹ, 7 ਅਕਤੂਬਰ: ਝੋਨੇ ਦੀ ਨਿਰਵਿਘਨ ਤੇ ਸੁਚਾਰੂ ਖ਼ਰੀਦ ਯਕੀਨੀ ਬਣਾਉਣ ਦੀ ਵਚਨਬੱਧਤਾ ਤਹਿਤ ਪੰਜਾਬ ਦੇ ਮੁੱਖ ਮੰਤਰੀ ਨੇ ਅੱਜ ਵਿਚਾਰ-ਵਟਾਂਦਰੇ ਲਈ ਆੜ੍ਹਤੀਆਂ ਨੂੰ ਸੱਦਿਆ, ਜਿਸ ਦੌਰਾਨ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈਣ ਦਾ ਫੈਸਲਾ ਕੀਤਾ। ਮੁੱਖ ਮੰਤਰੀ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਆਫ਼ ਪੰਜਾਬ ਦੇ ਪ੍ਰਧਾਨ ਵਿਜੈ ਕਾਲੜਾ ਦੀ ਅਗਵਾਈ ਹੇਠ ਆੜ੍ਹਤੀਆਂ ਦੇ ਵਫ਼ਦ ਨਾਲ ਮੀਟਿੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆੜ੍ਹਤੀਆਂ ਦੀਆਂ ਜਾਇਜ਼ ਮੰਗਾਂ ਉਤੇ ਹਮਦਰਦੀ ਨਾਲ ਵਿਚਾਰ ਕਰਨ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਆੜ੍ਹਤੀਆਂ ਦੀਆਂ ਜ਼ਿਆਦਾਤਰ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ ਪਰ ਕੇਂਦਰ ਸਰਕਾਰ ਇਨ੍ਹਾਂ ਮੰਗਾਂ ਪ੍ਰਤੀ ਉਦਾਸੀਨ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆੜ੍ਹਤੀਆਂ ਦੀ ਆਵਾਜ਼ ਬਣੇਗੀ ਅਤੇ ਕੇਂਦਰ ਕੋਲ ਉਨ੍ਹਾਂ ਦੇ ਮਸਲੇ ਜ਼ੋਰਦਾਰ ਢੰਗ ਨਾਲ ਉਠਾਏ ਜਾਣਗੇ। ਉਨ੍ਹਾਂ ਕਿਹਾ ਕਿ ਆੜ੍ਹਤ ਵਧਾਉਣ ਦਾ ਮਸਲਾ ਕੇਂਦਰ ਸਰਕਾਰ ਕੋਲ ਉਠਾਇਆ ਜਾਵੇਗਾ ਕਿਉਂਕਿ ਇਸ ਨਾਲ ਆੜ੍ਹਤੀਆਂ ਨੂੰ 192 ਕਰੋੜ ਰੁਪਏ ਦਾ ਵੱਡਾ ਨੁਕਸਾਨ ਹੋ ਰਿਹਾ ਹੈ। ਭਗਵੰਤ ਸ...

ਕੱਲ੍ਹ ਜਲੰਧਰ ਵਿਚ ਹੋਵੇਗੀ ਪੰਜਾਬ ਮੰਤਰੀ ਮੰਡਲ ਦੀ ਮੀਟਿੰਗ

Hot News
ਚੰਡੀਗੜ੍ਹ 7 ਅਕਤੂਬਰ : ਪੰਜਾਬ ਕੈਬਨਿਟ ਦੀ ਮੀਟਿੰਗ 8 ਅਕਤੂਬਰ ਮੰਗਲਵਾਰ ਨੂੰ ਜਲੰਧਰ ਵਿਖੇ ਕੀਤੀ ਜਾ ਰਹੀ ਹੈ, ਜਿਸ ਵਿਚ ਪੰਜਾਬ ਦੇ ਅਹਿਮ ਮੁੱਦੇ ਵਿਚਾਰੇ ਜਾਣਗੇ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਰਨਗੇ।ਪੰਜਾਬ ਦੇ ਮੁੱਖ ਸਕੱਤਰ ਵਲੋਂ ਜਾਰੀ ਕੀਤੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਪੰਜਾਬ ਦੇ ਸਾਰੇ ਕੈਬਨਿਟ ਮੰਤਰੀਆਂ ਦੀ ਮੀਟਿੰਗ ਵਿਚ ਪੰਜਾਬ ਨਾਲ ਸਬੰਧਿਤ ਮੁੱਦੇ ਵਿਚਾਰੇ ਜਾਣਗੇ। ਸਾਰੇ ਮੰਤਰੀਆਂ, ਵਿਸ਼ੇਸ਼ ਮੁੱਖ ਸਕੱਤਰ ਅਤੇ ਮੁੱਖ ਮੰਤਰੀ ਨੂੰ ਭੇਜੇ ਗਏ ਪੱਤਰ ਵਿਚ ਕਿਹਾ ਗਿਆ ਹੈ ਕਿ ਮੀਟਿੰਗ ਦਾ ਏਜੰਡਾ ਬਾਅਦ ਵਿਚ ਦੱਸਿਆ ਜਾਵੇਗਾ। ਉਮੀਦ ਕੀਤੀ ਜਾ ਰਹੀ ਹੈ ਕਿ ਪੰਚਾਇਤ ਚੋਣਾ ਤੋਂ ਪਹਿਲਾਂ ਪੰਜਾਬ ਸਰਕਾਰ ਵਲੋਂ ਕੁੱਝ ਅਹਿਮ ਫੈਸਲੇ ਲਏ ਜਾਣਗੇ। ਭਗਵੰਤ ਸਿੰਘ ਮਾਨ ਦੇ ਬਿਮਾਰ ਹੋਣ ਪਿਛੋਂ ਸੂਬੇ ਦੇ ਵਿਕਾਸ ਲਈ ਕਈ ਫੈਸਲੇ ਪੈਂਡਿੰਗ ਪਏ ਹਨ। ਇਨ੍ਹੀਂ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਦੀਆਂ ਸਾਰੀਆਂ ਸਮੱਸਿਆਵਾਂ ਦੇ ਹੱਲ ਲਈ ਪੂਰੀ ਵਾਹ ਲਗਾ ਰਹੇ ਹਨ। ਇਸ ਲਈ ਕਈ ਨਵੀਆਂ ਯੋਜਨਾਵਾਂ ਦੀ ਵੀ ਸ਼ੁਰੂਆਤ ਕਰ ਰਹੇ ਨੇ। ਪਿਛਲੇ ਸਮੇਂ ਵਿਚ ਪੰਜਾਬ ਦੇ ਮੰਤਰੀਮੰ...

ਲੁਧਿਆਣਾ ਵਿਚ ਵੱਡੀ ਘਟਨਾਂ, ਦੋ ਔਰਤਾਂ ਦੀ ਮੌਤ : ਪੁਲੀਸ ਨੇ ਗ੍ਰਿਫਤਾਰ ਕਰ ਲਈ ਪ੍ਰਸਿੱਧ ਗਾਇਕਾ

Breaking News
ਲੁਧਿਆਣਾ, 7 ਅਕਤੂਬਰ - ਪੰਜਾਬ ਦੇ ਲੁਧਿਆਣਾ ਸ਼ਹਿਰ ਵਿੱਚ ਸ਼ਨੀਵਾਰ ਦੇਰ ਰਾਤ ਵਾਪਰੀ ਇੱਕ ਦਰਦਨਾਕ ਘਟਨਾ ਨੇ ਦੇਵੀ ਜਾਗਰਣ ਦੇ ਉਤਸ਼ਾਹ ਨੂੰ ਸੋਗ ਵਿੱਚ ਬਦਲ ਦਿੱਤਾ। ਹੰਬੜਾ ਰੋਡ 'ਤੇ ਸਥਿਤ ਸ਼੍ਰੀ ਗੋਵਿੰਦ ਗੋਧਾਮ ਮੰਦਰ ਦੇ ਨੇੜੇ ਆਯੋਜਿਤ ਕੀਤੇ ਗਏ ਦੇਵੀ ਜਾਗਰਣ ਦੌਰਾਨ ਅਚਾਨਕ ਆਈ ਤੇਜ਼ ਹਵਾ ਕਾਰਨ ਪੰਡਾਲ ਡਿੱਗ ਗਿਆ, ਜਿਸ ਵਿੱਚ ਦੋ ਮਹਿਲਾਵਾਂ ਦੀ ਮੌਤ ਹੋ ਗਈ ਅਤੇ ਲਗਭਗ 15 ਲੋਕ ਜ਼ਖਮੀ ਹੋ ਗਏ।ਦ੍ਵਾਰਕਾ ਐਨਕਲੇਵ ਦੇ ਵਸਨੀਕਾਂ ਵੱਲੋਂ ਮੰਦਰ ਦੇ ਪਿੱਛੇ ਖਾਲੀ ਪਏ ਮੈਦਾਨ ਵਿੱਚ ਦੇਵੀ ਜਾਗਰਣ ਦਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ ਸੀ। ਇਸ ਮੌਕੇ 'ਤੇ ਮਸ਼ਹੂਰ ਗਾਇਕਾ ਪੱਲਵੀ ਰਾਵਤ ਨੂੰ ਭੇਟਾਂ ਗਾਉਣ ਲਈ ਬੁਲਾਇਆ ਗਿਆ ਸੀ। ਸ਼ਨੀਵਾਰ ਰਾਤ ਕਰੀਬ 2 ਵਜੇ ਜਦੋਂ ਪ੍ਰੋਗਰਾਮ ਚੱਲ ਰਿਹਾ ਸੀ, ਅਚਾਨਕ ਤੇਜ਼ ਹਵਾ ਚੱਲਣੀ ਸ਼ੁਰੂ ਹੋ ਗਈ।ਮੌਕੇ 'ਤੇ ਮੌਜੂਦ ਲੋਕਾਂ ਅਨੁਸਾਰ, ਜਦੋਂ ਹਵਾ ਤੇਜ਼ ਹੋਈ ਤਾਂ ਕੁਝ ਲੋਕ ਉੱਠ ਕੇ ਜਾਣ ਲੱਗੇ, ਪਰ ਗਾਇਕਾ ਅਤੇ ਜਾਗਰਣ ਪਾਰਟੀ ਨੇ ਉਨ੍ਹਾਂ ਨੂੰ ਬੈਠਣ ਲਈ ਕਿਹਾ, ਇਹ ਕਹਿੰਦੇ ਹੋਏ ਕਿ ਕੁਝ ਨਹੀਂ ਹੋਵੇਗਾ। ਉਨ੍ਹਾਂ ਦੀ ਗੱਲ ਸੁਣ ਕੇ ਬਹੁਤੇ ਬੱਚੇ ਅਤੇ ਔਰਤਾਂ ਵਾਪਸ ਬੈਠ ਗਏ। ਕੁਝ ...

ਸੇਵਾਵਾਂ ਪ੍ਰਦਾਨ ਕਰਨ ਵਿੱਚ ਦੇਰੀ ਕਰਨ ਵਾਲੇ ਅਧਿਕਾਰੀਆਂ ਤੇ ਸਟਾਫ ਦੀ ਪਛਾਣ ਕਰਨ ਦੇ ਨਿਰਦੇਸ਼

Breaking News, Hot News
ਚੰਡੀਗੜ੍ਹ, 2 ਅਕਤੂਬਰ: ਪੰਜਾਬ ਦੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਬਾਰੇ ਮੰਤਰੀ ਸ੍ਰੀ ਅਮਨ ਅਰੋੜਾ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਇੱਕ ਹਫ਼ਤੇ ਦਾ ਸਮਾਂ ਦਿੱਤਾ ਹੈ ਤਾਂ ਜੋ ਦੇਸ਼ ਭਰ ਵਿੱਚ ਪੰਜਾਬ ਦਾ ਸਿਖਰਲਾ ਸਥਾਨ ਬਰਕਰਾਰ ਰੱਖਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪੰਜਾਬ ਨੇ ਹਾਲ ਹੀ ਵਿੱਚ ਦੇਸ਼ ਭਰ ਵਿੱਚ ਸ਼ਿਕਾਇਤ ਨਿਵਾਰਣ ਰੈਂਕਿੰਗ ਵਿੱਚ ਸਿਖਰਲਾ ਸਥਾਨ ਹਾਸਲ ਕੀਤਾ ਸੀ। ਇਹ ਰੈਂਕਿੰਗ ਭਾਰਤ ਸਰਕਾਰ ਵੱਲੋਂ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦਰਮਿਆਨ ਤੁਲਨਾਤਮਕ ਮੁਲਾਂਕਣ ਲਈ ਤਿਆਰ ਕੀਤੀ ਸ਼ਿਕਾਇਤ ਨਿਵਾਰਣ ਇੰਡੈਕਸ ਦੇ ਆਧਾਰ 'ਤੇ ਦਿੱਤੀ ਗਈ ਸੀ। ਇੱਥੇ ਮਗਸੀਪਾ ਵਿਖੇ ਪ੍ਰਸ਼ਾਸਨਿਕ ਸੁਧਾਰ ਅਤੇ ਜਨਤਕ ਸ਼ਿਕਾਇਤਾਂ ਵਿਭਾਗ ਦੇ ਚੱਲ ਰਹੇ ਪ੍ਰਾਜੈਕਟਾਂ ਦੀ ਸਮੀਖਿਆ ਲਈ ਬੁਲਾਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਸਾਰੇ ਜ਼ਿਲ੍ਹਿਆਂ ਵਿੱਚ ਨਾਗਰਿਕ ਸੇਵਾਵਾਂ ਦੇ ਲੰਬਿਤ ਮਾਮਲਿਆਂ ਦੀ ਗਿਣਤੀ ਮਹਿਜ਼ 0.19 ਫ਼ੀਸਦੀ ਤੋਂ ਵੀ ਘੱਟ ਹੈ ਪਰ ਇਸ ਵਿੱਚ ਹੋਰ ਸੁਧਾਰ ਕੀਤਾ ਜਾ ਸਕਦਾ ਹੈ। ਉ...

ਬਟਾਲਾ ਹਾਦਸੇ ‘ਤੇ ਭਗਵੰਤ ਮਾਨ ਵਲੋਂ ਡੂੰਘਾ ਦੁੱਖ ਪ੍ਰਗਟ

Hot News
ਚੰਡੀਗੜ੍ਹ, 30 ਸਤੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬਟਾਲਾ-ਕਾਦੀਆਂ ਰੋਡ 'ਤੇ ਵਾਪਰੇ ਦਰਦਨਾਕ ਸੜਕ ਹਾਦਸੇ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ ਤਿੰਨ ਵਿਅਕਤੀਆਂ ਦੀ ਮੌਤ ਹੋ ਗਈ ਜਦਕਿ 18 ਜ਼ਖਮੀ ਹੋ ਗਏ। ਇਸ ਭਿਆਨਕ ਹਾਦਸੇ 'ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਦੁਖੀ ਪਰਿਵਾਰਾਂ ਦੇ ਮੈਂਬਰਾਂ ਨਾਲ ਦਿਲੀ ਹਮਦਰਦੀ ਸਾਂਝੀ ਕੀਤੀ। ਉਨ੍ਹਾਂ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਦੇਣ ਅਤੇ ਇਸ ਔਖੀ ਘੜੀ ਵਿਚ ਇਹ ਨਾ ਪੂਰਿਆ ਜਾਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ। ਇਸ ਦੌਰਾਨ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਲਗਾਤਾਰ ਪ੍ਰਸ਼ਾਸਨ ਦੇ ਸੰਪਰਕ ਵਿੱਚ ਹਨ ਅਤੇ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ।  ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪਹਿਲਾਂ ਹੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਾਰੇ ਜ਼ਖਮੀਆਂ ਦਾ ਮੁਫਤ ਇਲਾਜ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਨੇ ਜ਼ਖਮੀਆਂ ਦੇ ਛੇਤੀ ਠੀਕ ਹੋਣ ਦੀ ਕਾਮਨਾ ਵੀ ਕੀਤੀ।...