Friday, August 7Malwa News
Shadow

Tag: punjab politics

ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ

Breaking News
ਚੰਡੀਗੜ੍ਹ, 28 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਇੱਥੇ ਆਪਣੇ ਦਫ਼ਤਰ ਵਿਖੇ ਸੂਬੇ ਦੇ ਪਸ਼ੂ ਪਾਲਣ ਵਿਭਾਗ ਵਿੱਚ ਨਵ-ਨਿਯੁਕਤ ਦੋ ਜੂਨੀਅਰ ਸਕੇਲ ਸਟੈਨੋਗ੍ਰਾਫਰਾਂ ਅਤੇ ਤਿੰਨ ਸਟੈਨੋ-ਟਾਈਪਿਸਟਾਂ ਨੂੰ ਨਿਯੁਕਤੀ ਪੱਤਰ ਸੌਂਪੇ। ਵਿਭਾਗ ਵਿੱਚ ਨਵ-ਨਿਯੁਕਤ ਕਰਮਚਾਰੀਆਂ ਦਾ ਸਵਾਗਤ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਨੂੰ ਪੂਰੀ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਪਾਰਦਰਸ਼ੀ ਅਤੇ ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਨੂੰ ਵੀ ਜਨਤਾ ਨੂੰ ਸੇਵਾਵਾਂ ਪ੍ਰਦਾਨ ਕਰਦੇ ਸਮੇਂ ਇਸ ਏਜੰਡੇ ਦੀ ਪੂਰੀ ਲਗਨ ਨਾਲ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਨੇ ਨਵ-ਨਿਯੁਕਤ ਕਰਮਚਾਰੀਆਂ ਨੂੰ ਉਨ੍ਹਾਂ ਦੇ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਵੀ ਦਿੱਤੀਆਂ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕੀਤੇ ਜਾ ਰਹੇ ਠੋਸ ਉਪਰਾਲਿਆਂ...

ਫਰੀਦਕੋਟ ਦੀ ਮਾਡਰਨ ਜੇਲ ਦਾ ਵਾਰਡਨ ਹੀ ਨਸ਼ੇ ਦੀ ਸਪਲਾਈ ਦੇ ਦੋਸ਼ਾਂ ਅਧੀਨ ਕੀਤਾ ਗ੍ਰਿਫਤਾਰ

Breaking News
ਫਰੀਦਕੋਟ : ਕੈਦੀਆਂ ਨੂੰ ਨਸ਼ਾ ਅਤੇ ਮੋਬਾਈਲ ਮੁਹਈਆ ਕਰਵਾਉਣ ਦੇ ਦੋਸ਼ਾਂ ਅਧੀਨ ਫਰੀਦਕੋਟ ਦੀ ਮਾਡਰਨ ਜੇਲ ਦੇ ਵਾਰਡਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸੀ ਆਈ ਏ ਸਟਾਫ ਫਰੀਦਕੋਟ ਨੇ ਦੋ ਕੈਦੀਆਂ ਨੂੰ ਰਿਮਾਂਡ 'ਤੇ ਲਿਆ ਕੇ ਪੁੱਛਗਿੱਛ ਕੀਤੀ ਸੀ, ਜਿਨ੍ਹਾਂ ਨੇ ਇਹ ਤੱਥ ਸਾਹਮਣੇ ਲਿਆਂਦੇ ਸਨ ਕਿ ਜੇਲ ਦੇ ਵਾਰਡਨ ਵਲੋਂ ਹੀ ਨਸ਼ਾ ਤੇ ਮੋਬਾਈਲ ਜੇਲ ਵਿਚ ਪਹੁੰਚਾਏ ਜਾ ਰਹੇ ਹਨ। ਇਨ੍ਹਾਂ ਕੈਦੀਆਂ ਦੇ ਬਿਆਨਾਂ ਦੇ ਆਧਾਰ 'ਤੇ ਸੀ. ਆਈ.ਏ. ਸਟਾਫ ਫਰੀਦਕੋਟ ਨੇ ਜੇਲ ਦੇ ਵਾਰਡਨ ਜਸਵੀਰ ਸਿੰਘ ਖਿਲਾਫ ਪਰਚਾ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਵੀ ਫਰੀਦਕੋਟ ਦੀ ਮਾਡਰਨ ਜੇਲ ਨਸ਼ਾ ਅਤੇ ਮੋਬਾਈਲ ਫੋਨਾਂ ਦੇ ਮਾਮਲੇ ਵਿਚ ਚਰਚਾ ਵਿਚ ਰਹੀ ਹੈ। ਇਸ ਜੇਲ ਵਿਚ ਨਸ਼ਾ ਪਹੁੰਚਾਉਣ ਦੇ ਮਾਮਲੇ ਵਿਚ ਪਹਿਲਾਂ ਵੀ ਕਈ ਅਫਸਰਾਂ ਅਤੇ ਮੁਲਾਜ਼ਮਾਂ ਖਿਲਾਫ ਕਾਰਵਾਈ ਕੀਤੀ ਜਾ ਚੁੱਕੀ ਹੈ, ਪਰ ਅਜੇ ਤੱਕ ਇਸ ਜੇਲ ਵਿਚ ਇਹ ਸਿਲਸਲਾ ਉਸੇ ਤਰਾਂ ਜਾਰੀ ਹੈ। ਹੁਣ ਪੰਜਾਬ ਦੀ ਭਗਵੰਤ ਮਾਨ ਸਰਕਾਰ ਵਲੋਂ ਨਸ਼ੇ ਖਿਲਾਫ ਆਰੰਭੀ ਗਈ ਮੁਹਿੰਮ ਅਧੀਨ ਸਖਤੀ ਕੀਤੀ ਗਈ ਹੈ ਅਤੇ ਦੋਸ਼ੀ ਅਫਸਰਾਂ ਖਿਲਾਫ ਕਾਰਵਾਈ ਦਾ ਸਿਲਸਲਾ ਸ਼ੁਰੂ ...

ਪੰਜਾਬ ਵਿਧਾਨ ਸਭਾ ਸਪੀਕਰ ਨੇ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਭੇਟ ਕੀਤੀ ਸ਼ਰਧਾਂਜਲੀ

Punjab News
ਚੰਡੀਗੜ੍ਹ, 25 ਜੂਨ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਮਹਾਨ ਸਿੱਖ ਯੋਧੇ ਬਾਬਾ ਬੰਦਾ ਸਿੰਘ ਬਹਾਦਰ ਨੂੰ ਉਨ੍ਹਾਂ ਦੇ 308ਵੇਂ ਸ਼ਹੀਦੀ ਦਿਵਸ ’ਤੇ ਸ਼ਰਧਾਂਜਲੀ ਭੇਂਟ ਕੀਤੀ। ਬਾਬਾ ਬੰਦਾ ਸਿੰਘ ਬਹਾਦਰ ਦੀ ਸਦੀਵੀ ਵਿਰਾਸਤ ਅਤੇ ਯੋਗਦਾਨ ਨੂੰ ਉਜਾਗਰ ਕਰਦੇ ਹੋਏ ਸਪੀਕਰ ਨੇ ਕਿਹਾ ਕਿ ਨਿਆਂ ਅਤੇ ਸਸ਼ਕਤੀਕਰਨ ਪ੍ਰਤੀ ਅਟੁੱਟ ਵਚਨਬੱਧਤਾ ਕਾਰਨ ਬਾਬਾ ਬੰਦਾ ਸਿੰਘ ਬਹਾਦਰ ਦਾ ਸਿੱਖ ਇਤਿਹਾਸ ਵਿੱਚ ਇੱਕ ਸਤਿਕਾਰਤ ਮੁਕਾਮ ਹੈ। ਉਨ੍ਹਾਂ ਕਿਹਾ ਕਿ ਬਾਬਾ ਬੰਦਾ ਸਿੰਘ ਬਹਾਦਰ ਨੇ ਆਪਣੇ ਜੀਵਨ ਦੌਰਾਨ ਹਾਸ਼ੀਏ ’ਤੇ ਪਏ ਲੋਕਾਂ ਨੂੰ ਉੱਚਾ ਚੁੱਕਣ ਅਤੇ ਗਰੀਬਾਂ ਦੇ ਸਸ਼ਕਤੀਕਰਨ ਲਈ ਮਿਸਾਲੀ ਕੁਰਬਾਨੀਆਂ ਅਤੇ ਅਣਥੱਕ ਯਤਨ ਕੀਤੇ। ਸ. ਸੰਧਵਾਂ ਨੇ ਕਿਹਾ ਕਿ ਸਾਢੇ ਤਿੰਨ ਸਦੀਆਂ ਬਾਅਦ ਵੀ ਬਾਬਾ ਬੰਦਾ ਸਿੰਘ ਬਹਾਦਰ ਦੀ ਵਿਰਾਸਤ ਲੱਖਾਂ ਲੋਕਾਂ ਦੇ ਦਿਲਾਂ ਵਿੱਚ ਜਿਉਂਦੀ ਹੈ ਅਤੇ ਉਨ੍ਹਾਂ ਦੀ ਹਿੰਮਤ, ਦਿਲੇਰੀ ਅਤੇ ਸਮਰਪਣ ਪੀੜ੍ਹੀ ਦਰ ਪੀੜ੍ਹੀ ਪ੍ਰੇਰਣਾ ਦਿੰਦਾ ਰਹੇਗਾ। ਸੂਬੇ ਦੇ ਲੋਕਾਂ ਨੂੰ ਸਾਡੇ ਮਹਾਨ ਸ਼ਹੀਦਾਂ ਦੇ ਦਰਸਾਏ ਮਾਰਗ ’ਤੇ ਚੱਲਣ ਦਾ ਸੱਦਾ ਦਿੰਦਿਆਂ ਸ. ਸੰਧਵਾਂ ਨੇ ਕਿਹਾ ਕ...

ਇਕ-ਇਕ ਕਰਕੇ ਕੇਂਦਰ ਸਰਕਾਰ ਪੰਜਾਬ ਦੇ ਸਾਰੇ ਫ਼ੰਡ ਰੋਕ ਰਹੀ ਹੈ

Punjab News
ਚੰਡੀਗੜ੍ਹ, 25 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਸਰਵ ਸਿੱਖਿਆ ਅਭਿਆਨ (ਐਸਐਸਏ) ਫ਼ੰਡ ਨੂੰ ਰੋਕਣ ਲਈ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਕੀਤਾ ਹੈ। ਪਾਰਟੀ ਨੇ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ ਹੀ ਪੰਜਾਬ ਦੇ ਐਨਐਚਐਮ (ਨੈਸ਼ਨਲ ਹੈਲਥ ਮਿਸ਼ਨ) ਅਤੇ ਆਰਡੀਐਫ਼ (ਰੂਰਲ ਡਿਵੈਲਪਮੈਂਟ ਫ਼ੰਡ) ਨੂੰ ਰੋਕ ਦਿੱਤਾ ਹੈ ਅਤੇ ਹੁਣ ਉਨ੍ਹਾਂ ਨੇ ਪ੍ਰਾਇਮਰੀ ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਲਈ ਜਾਣ ਵਾਲੇ ਪੈਸੇ ਨੂੰ ਵੀ ਰੋਕ ਦਿੱਤਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ਭਾਜਪਾ ਪੰਜਾਬ ਦੇ ਵਿਕਾਸ ਨੂੰ ਰੋਕਣਾ ਚਾਹੁੰਦੀ ਹੈ। ਮੰਗਲਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਬੁਲਾਰੇ ਨੀਲ ਗਰਗ ਨੇ ਭਾਜਪਾ ਸਰਕਾਰ ‘ਤੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰਨ ਦਾ ਦੋਸ਼ ਲਾਇਆ ਅਤੇ ਪੰਜਾਬ ਦੇ ਸਾਰੇ ਸੰਸਦ ਮੈਂਬਰਾਂ ਅਤੇ ਭਾਜਪਾ ਆਗੂਆਂ ਨੂੰ ਸੂਬੇ ਦੇ ਬਕਾਇਆ ਫ਼ੰਡਾਂ ਦਾ ਮੁੱਦਾ ਕੇਂਦਰ ਸਰਕਾਰ ਕੋਲ ਉਠਾਉਣ ਦੀ ਅਪੀਲ ਕੀਤੀ।  ਪ੍ਰੈਸ ਕਾਨਫ਼ਰੰਸ ਵਿੱਚ ਉਨ੍ਹਾਂ ਨਾਲ ‘ਆਪ’ ਦੇ ਬੁਲਾਰੇ ਬੱਬੀ ਬਾਦਲ ਅਤੇ ਯੂਥ ਆਗੂ ਜਸਮਨ ਗਿੱਲ ਵੀ ਮੌਜੂਦ ਸਨ।&...

ਪੰਜਾਬ ’ਚ ਮੂੰਹ-ਖੁਰ ਅਤੇ ਗਲ਼ਘੋਟੂ ਤੋਂ ਬਚਾਅ ਲਈ 58.93 ਲੱਖ ਤੋਂ ਵੱਧ ਪਸ਼ੂਧਨ ਦਾ ਟੀਕਾਕਰਨ

Breaking News
ਚੰਡੀਗੜ੍ਹ, 23 ਜੂਨ: ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਸੂਬੇ ਵਿੱਚ 58.93 ਲੱਖ ਤੋਂ ਵੱਧ ਪਸ਼ੂਆਂ ਨੂੰ ਮੂੰਹ-ਖੁਰ ਅਤੇ ਗਲਘੋਟੂ ਦੀ ਬਿਮਾਰੀ ਤੋਂ ਬਚਾਉਣ ਲਈ ਟੀਕੇ ਲਗਾਏ ਜਾ ਚੁੱਕੇ ਹਨ। ਉਨ੍ਹਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ 30 ਜੂਨ ਤੋਂ ਪਹਿਲਾਂ ਪਹਿਲਾਂ ਇਨ੍ਹਾਂ ਬਿਮਾਰੀਆਂ ਤੋਂ ਬਚਾਅ ਲਈ ਕੁੱਲ 65,47,407 ਪਸ਼ੂਧਨ (25,31,460 ਗਾਵਾਂ ਅਤੇ 40,15,947 ਮੱਝਾਂ ) ਦਾ ਟੀਕਾਕਰਨ ਕੀਤਾ ਜਾਵੇ। ਪਸ਼ੂਆਂ ਨੂੰ ਅਜਿਹੀਆਂ ਘਾਤਕ ਅਤੇ ਜਾਨਲੇਵਾ ਬਿਮਾਰੀਆਂ ਤੋਂ ਬਚਾਉਣ ਲਈ ਪਸ਼ੂ ਪਾਲਕਾਂ ਨੂੰ ਇਸ ਮੁਹਿੰਮ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕਰਦਿਆਂ ਸ: ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪਸ਼ੂ ਪਾਲਕਾਂ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਾਰੇ ਫੀਲਡ ਸਟਾਫ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਇਕ ਵੀ ਪਸ਼ੂ ਟੀਕਾਕਰਨ ਖੁਣੋ ਨਾ ਰਹਿ ਜਾਵੇ ਕਿਉਂਕਿ ਇਹ ਬਿਮਾਰੀਆਂ ਪਸ਼ੂਆਂ ਦੀ ਸਰੀਰਕ ਸਮਰੱਥਾ ਦੇ ਨਾਲ...

ਜਲੰਧਰ ਪੱਛਮੀ ਹਲਕੇ ਵਿੱਚ ਪਾਰਟੀ ਦੀ ਜਿੱਤ ਦੀ ਅਗਵਾਈ ਕਰਾਂਗਾਃ ਮੁੱਖ ਮੰਤਰੀ

Hot News
ਹੁਸ਼ਿਆਰਪੁਰ, 22 ਜੂਨ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਵਿੱਚਰਵਾਰ ਨੂੰ ਐਲਾਨ ਕੀਤਾ ਕਿ ਉਹ ਜਲੰਧਰ (ਪੱਛਮੀ) ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਦੌਰਾਨ ਪ੍ਰਚਾਰ ਦੀ ਅਗਵਾਈ ਕਰਨਗੇ ਅਤੇ ਪਾਰਟੀ ਉਮੀਦਵਾਰ ਦੀ ਸ਼ਾਨਦਾਰ ਜਿੱਤ ਯਕੀਨੀ ਬਣਾਉਣਗੇ। ਮੁੱਖ ਮੰਤਰੀ ਨੇ ਕਿਹਾ ਕਿ ਉਹ ਸੂਬਾ ਸਰਕਾਰ ਦੀਆਂ ਲੋਕ ਪੱਖੀ ਅਤੇ ਵਿਕਾਸ ਪੱਖੀ ਨੀਤੀਆਂ ਬਾਰੇ ਦੱਸ ਕੇ ਪਾਰਟੀ ਉਮੀਦਵਾਰ ਲਈ ਨਿੱਜੀ ਤੌਰ 'ਤੇ ਵੋਟਾਂ ਮੰਗਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ, ਜਿਸ ਕਾਰਨ ਲੋਕ ਜ਼ਿਮਨੀ ਚੋਣ ਵਿੱਚ ਪਾਰਟੀ ਨੂੰ ਵੋਟਾਂ ਪਾਉਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜ਼ਿਮਨੀ ਚੋਣ ਵਿਚ ਪਾਰਟੀ ਉਮੀਦਵਾਰ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣਗੇ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਹ ਆਉਣ ਵਾਲੇ ਦਿਨਾਂ ਵਿੱਚ ਜਲੰਧਰ ਪੱਕੇ ਡੇਰੇ ਲਾਉਣਗੇ ਤਾਂ ਜੋ ਪਾਰਟੀ ਇਸ ਸੀਟ ਨੂੰ ਇਤਿਹਾਸਕ ਫ਼ਰਕ ਨਾਲ ਜਿੱਤ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਜਲੰਧਰ ਸ਼ਹਿਰ ਵਿੱਚ ਕਿਰਾਏ ਦੇ ਮਕਾਨ ਤੋਂ ਪਾਰਟੀ ਦੀ ਚੋਣ ਮੁਹਿੰਮ ਦੀ ਰਣਨੀਤੀ ਬਣਾਉਣਗੇ। ਉਨ੍ਹਾਂ ਕਿਹਾ ਕਿ ਉਹ ਹਫ...

15 ਸਾਲਾਂ ਤੋਂ ਬੰਦ ਪਿਆ ਡਲਹੌਜ਼ੀ ਸਥਿਤ ਪੰਜਾਬ ਦਾ ਇੱਕੋ-ਇੱਕ ਸਰਕਾਰੀ ਰੇਸ਼ਮ ਬੀਜ ਉਤਪਾਦਨ ਸੈਂਟਰ ਮਾਨ ਸਰਕਾਰ ਵੱਲੋਂ ਮੁੜ ਸ਼ੁਰੂ

Breaking News
ਡਲਹੌਜ਼ੀ, 21 ਜੂਨ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ, ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਸਥਿਤ ਪਿਛਲੇ 15 ਸਾਲਾਂ ਤੋਂ ਬੰਦ ਪਏ ਪੰਜਾਬ ਦੇ ਇੱਕੋ-ਇੱਕ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਨੂੰ ਮੁੜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਬਾਗ਼ਬਾਨੀ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਇਸ ਸਰਕਾਰੀ ਸੈਰੀਕਲਚਰ ਰੇਸ਼ਮ ਬੀਜ ਉਤਪਾਦਨ ਸੈਂਟਰ ਦਾ ਦੌਰਾ ਕਰਕੇ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦਿੱਤੀਆਂ। ਬਾਗ਼ਬਾਨੀ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੀ ਇਸ ਅਮਾਨਤ ਨੂੰ ਅਣਗੌਲਿਆ ਹੋਇਆ ਸੀ ਪਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਉਨ੍ਹਾਂ ਨੇ ਇਸ ਕੇਂਦਰ ਨੂੰ ਮੁੜ ਤੋਂ ਸ਼ੁਰੂ ਕਰਨ ਦਾ ਤਹੱਈਆ ਕੀਤਾ। ਉਨ੍ਹਾਂ ਦੱਸਿਆ ਕਿ ਇਸ ਸੈਂਟਰ ਲਈ ਪਹਿਲੀ ਕਿਸ਼ਤ ਵਜੋਂ 14 ਲੱਖ ਰੁਪਏ ਪ੍ਰਵਾਨ ਕੀਤੇ ਗਏ ਹਨ ਜਿਸ ਨਾਲ ਸਤੰਬਰ ਤੋਂ ਸਿਲਕ ਸੀਡ ਗ੍ਰੇਨੇਜ ਤਿਆਰ ਕਰਕੇ ਕਿਸਾਨਾਂ ਨੂੰ ਰੇਸ਼ਮ ਦਾ ਬੀਜ ਸਸਤੇ ਭਾਅ 'ਤੇ ਦਿੱਤਾ ਜਾਵੇਗਾ। ਸ. ਚੇਤਨ ਸਿੰਘ ਜੌੜਾਮਾਜਰਾ ਨੇ ਦੱਸਿਆ ਕਿ ਡਲਹੌਜ...

ਜਲੰਧਰ ਜ਼ਿਮਨੀ ਚੋਣ ਲਈ ‘ਆਪ’ ਉਮੀਦਵਾਰ ਮਹਿੰਦਰ ਭਗਤ ਨੇ ਭਰਿਆ ਨਾਮਜ਼ਦਗੀ ਪੱਤਰ

Punjab News
ਜਲੰਧਰ, 21 ਜੂਨ : ਜਲੰਧਰ ਪੱਛਮੀ ਵਿਧਾਨ ਸਭਾ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਹਿੰਦਰ ਭਗਤ ਨੇ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਭਰਨ ਸਮੇਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ, ਮੰਤਰੀ ਅਮਨ ਅਰੋੜਾ, ਹੁਸ਼ਿਆਰਪੁਰ ਤੋਂ ‘ਆਪ’ ਸੰਸਦ ਮੈਂਬਰ ਡਾ. ਰਾਜਕੁਮਾਰ ਚੱਬੇਵਾਲ ਅਤੇ ਹੋਰ ‘ਆਪ’ ਆਗੂ ਹਾਜ਼ਰ ਸਨ। ਨਾਮਜ਼ਦਗੀ ਭਰਨ ਤੋਂ ਪਹਿਲਾਂ ਮਹਿੰਦਰ ਭਗਤ ਨੇ ਆਪਣੇ ਪਿਤਾ ਦਾ ਆਸ਼ੀਰਵਾਦ ਲਿਆ। ਉਨ੍ਹਾਂ ਦੇ ਪਿਤਾ ਚੁੰਨੀ ਲਾਲ ਭਗਤ ਅਕਾਲੀ-ਭਾਜਪਾ ਸਰਕਾਰ ਦੌਰਾਨ ਮੰਤਰੀ ਰਹਿ ਚੁੱਕੇ ਹਨ।  ਉਨ੍ਹਾਂ ਭਾਰਗਵ ਕੈਂਪ ਸਥਿਤ ਕਬੀਰ ਮੰਦਰ ਵਿੱਚ ਵੀ ਮੱਥਾ ਟੇਕਿਆ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਨਾਮਜ਼ਦਗੀ ਭਰਨ ਤੋਂ ਬਾਅਦ ਮਹਿੰਦਰ ਭਗਤ ਨੇ ਭਾਜਪਾ ਉਮੀਦਵਾਰ ਅਤੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ 'ਤੇ ਹਮਲਾ ਬੋਲਦਿਆਂ ਕਿਹਾ ਕਿ ਜਨਤਾ ਇਸ ਚੋਣ 'ਚ ਧੋਖੇਬਾਜ਼ਾਂ ਨੂੰ ਸਬਕ ਸਿਖਾਏਗੀ। ਉਨ੍ਹਾਂ ਕਿਹਾ ਕਿ ਇਸ ਵਾਰ ਸ਼ੀਤਲ ਅੰਗੁਰਾਲ ਦੀ ਜ਼ਮਾਨਤ ਜ਼ਬਤ ਹੋ ਜਾਵੇਗੀ।...

ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ: ਡਾ.ਬਲਜੀਤ ਕੌਰ

Punjab News
ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਹਰ ਵਰਗ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ ਹੈ, ਉਥੇ ਹੀ ਪੱਛੜੀਆਂ ਸ਼੍ਰੇਣੀਆਂ ਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ ਲੋਕਾਂ ਦੀ  ਭਲਾਈ ਲਈ ਲਗਾਤਾਰ ਕਾਰਜਸ਼ੀਲ ਹੈ।  ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਲਈ ਅਸ਼ੀਰਵਾਦ ਸਕੀਮ ਤਹਿਤ ਮਾਲੇਰਕੋਟਲਾ ਜ਼ਿਲ੍ਹੇ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ  ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਮਲੇਰਕੋਟਲਾ ਜਿਲੇ ਦੇ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਦੇ 337 ਲਾਭਪਾਤਰੀਆਂ ਲਈ 1.71 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਦਸੰਬਰ 2022  ਤੋਂ ਮਾਰਚ 2023 ਦੇ 337 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ।  ਉਹਨਾਂ ਦੱਸਿਆ ਕਿ ਦਸੰਬਰ 2022 ਦੇ 84,  ਜਨਵਰੀ 2023 ਦੇ 68,  ਫਰਵਰੀ 2023 ਦੇ 80 ਅਤੇ ਮਾਰਚ 2023 ਦੇ 105 ਲਾਭਪਾਤਰੀ ਨੂੰ ਕਵਰ ਕੀਤਾ...

ਐਮਐਸਪੀ ‘ਤੇ ਆਮ ਆਦਮੀ ਪਾਰਟੀ ਨੇ ਕਿਹਾ – ਬੀਜੇਪੀ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ, ਜੇਕਰ ਕਿਸਾਨਾਂ ਦੀ ਸੱਚਮੁੱਚ ਚਿੰਤਾ ਹੈ ਤਾਂ ਐਮਐਸਪੀ ਗਾਰੰਟੀ ਕਾਨੂੰਨ ਬਣਾਏ

Punjab News
ਚੰਡੀਗੜ੍ਹ, 20 ਜੂਨ : ਆਮ ਆਦਮੀ ਪਾਰਟੀ ਨੇ ਕੇਂਦਰ ਸਰਕਾਰ ਵੱਲੋਂ ਇਸ ਸਾਲ ਸਾਉਣੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਮਾਮੂਲੀ ਵਾਧੇ 'ਤੇ ਕਿਹਾ ਕਿ ਭਾਜਪਾ ਕਿਸਾਨ ਹਿਤੈਸ਼ੀ ਹੋਣ ਦਾ ਡਰਾਮਾ ਕਰ ਰਹੀ ਹੈ। ਪਾਰਟੀ ਨੇ ਕਿਹਾ ਕਿ ਜੇਕਰ ਭਾਜਪਾ ਨੂੰ ਸੱਚਮੁੱਚ ਦੇਸ਼ ਦੇ ਕਿਸਾਨਾਂ ਦੀ ਚਿੰਤਾ ਹੈ ਤਾਂ ਉਸ ਨੂੰ ਕਿਸਾਨਾਂ ਦੀ ਮੰਗ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਗਾਰੰਟੀ ਕਾਨੂੰਨ ਬਣਾਉਣਾ ਚਾਹੀਦਾ ਹੈ। ਵੀਰਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਹੈੱਡਕੁਆਟਰ ਵਿਖੇ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ 'ਆਪ' ਦੇ ਬੁਲਾਰੇ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਕਿਹਾ ਕਿ ਪਿਛਲੇ ਕਈ ਸਾਲਾਂ 'ਚ ਖੇਤੀ ਲਾਗਤਾਂ 'ਚ ਕਰੀਬ 70 ਫ਼ੀਸਦੀ ਦਾ ਵਾਧਾ ਹੋਇਆ ਹੈ ਅਤੇ ਮੋਦੀ ਸਰਕਾਰ ਘੱਟੋ-ਘੱਟ ਸਮਰਥਨ ਮੁੱਲ 'ਚ ਸਿਰਫ 7 ਫ਼ੀਸਦੀ ਵਾਧਾ ਕਰਕੇ ਖ਼ੁਦ ਆਪਣੀ ਪਿੱਠ ਥਪਥਪਾ ਰਹੀ ਹੈ।  ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕੈਬਨਿਟ ਮੰਤਰੀ ਪਿਊਸ਼ ਗੋਇਲ ਨੇ ਖ਼ੁਦ ਕਿਹਾ ਹੈ ਕਿ 83 ਫ਼ੀਸਦੀ ਫ਼ਸਲਾਂ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਕੀਮਤ 'ਤੇ ਵਿਕਦੀਆਂ ਹਨ। ਘੱਟੋ-ਘੱਟ ਸਮਰਥਨ ਮੁੱਲ 'ਤੇ ਸਿਰਫ 13 ਫ਼ੀਸ...