Thursday, August 6Malwa News
Shadow

Tag: punjab politics

ਸਰਕਾਰੀ ਮੁਲਾਜ਼ਮਾਂ ਲਈ ਤੋਹਫਾ, ਛੇਵੇਂ ਤਨਖਾਹ ਕਮਿਸ਼ਨ ਨੂੰ ਪ੍ਰਵਾਨਗੀ

Breaking News
ਚੰਡੀਗੜ੍ਹ, 20 ਜੂਨ : ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਵਿੱਤ ਵਿਭਾਗ ਨੇ ਸੂਬੇ ਦੀਆਂ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਕਰਮਚਾਰੀਆਂ 'ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਸਿਧਾਂਤਕ ਪ੍ਰਵਾਨਗੀ ਦੇ ਦਿੱਤੀ ਹੈ। ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਇਹ ਪ੍ਰਗਟਾਵਾ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਸ ਫੈਸਲੇ ਨਾਲ ਸਕੂਲ ਸਿੱਖਿਆ ਵਿਭਾਗ, ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਅਧੀਨ ਸਹਾਇਤਾ ਪ੍ਰਾਪਤ ਸਕੂਲਾਂ ਅਤੇ ਕਾਲਜਾਂ ਦੇ ਕਰਮਚਾਰੀਆਂ, ਉਚੇਰੀ ਸਿੱਖਿਆ ਵਿਭਾਗ ਅਧੀਨ ਇਨ੍ਹਾਂ ਸੰਸਥਾਵਾਂ ਦੇ ਗੈਰ-ਅਧਿਆਪਨ ਅਮਲੇ ਨੂੰ, ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਹੋਏ ਕਰਮਚਾਰੀਆਂ ਨੂੰ ਲਾਭ ਪਹੁੰਚੇਗਾ। ਉਨ੍ਹਾਂ ਕਿਹਾ ਕਿ ਸਬੰਧਤ ਪ੍ਰਸ਼ਾਸਨਿਕ ਵਿਭਾਗਾਂ ਨੂੰ ਸਹਾਇਤਾ ਪ੍ਰਾਪਤ ਸੰਸਥਾਵਾਂ ਦੇ ਇਨ੍ਹਾਂ ਕਰਮਚਾਰੀਆਂ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੇ ਸੇਵਾਮੁਕਤ ਵਿਅਕਤੀਆਂ 'ਤੇ ਛੇਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਲਈ ਨੋਟੀਫਿਕੇਸ਼ਨ ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। https://youtu.be/Y8QKidxMO...

ਜਿੰਪਾ ਵੱਲੋਂ ਨਹਿਰੀ ਪਾਣੀ ਸਕੀਮਾਂ ਨੂੰ ਸਮੇਂ ਸਿਰ ਪੂਰਾ ਕਰਨ ਦੇ ਸਖਤ ਨਿਰਦੇਸ਼ ਜਾਰੀ

Hot News
ਚੰਡੀਗੜ੍ਹ, 19 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਕੰਮਾਂ ਦੀ ਸਮੀਖਿਆ ਲਈ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਉਨ੍ਹਾਂ ਸਖਤ ਸ਼ਬਦਾਂ ਵਿੱਚ ਕਿਹਾ ਕਿ ਗਰਮੀ ਦੇ ਇਸ ਮੌਸਮ ਵਿੱਚ ਕਿਸੇ ਵੀ ਪਿੰਡ ਵਾਸੀ ਨੂੰ ਪਾਣੀ ਦੀ ਕੋਈ ਕਿੱਲਤ ਨਾ ਆਵੇ ਅਤੇ ਜਿਨ੍ਹਾਂ ਇਲਾਕਿਆਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਸੁਚਾਰੂ ਨਹੀਂ ਹੈ ਉੱਥੇ ਤੁਰੰਤ ਬਦਲਵੇਂ ਪ੍ਰਬੰਧ ਕੀਤੇ ਜਾਣ। ਉਨ੍ਹਾਂ ਪੰਜਾਬ ਵਿਚ ਕਾਰਜ ਅਧੀਨ 15 ਨਹਿਰੀ ਪਾਣੀ ਸਕੀਮਾਂ ਨੂੰ ਮਿੱਥੇ ਸਮੇਂ ਵਿਚ ਪੂਰਾ ਕਰਕੇ ਲੋਕ ਅਰਪਿਤ ਕਰਨ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ।     ਇਸ ਮੌਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੂੰ ਦੱਸਿਆ ਗਿਆ ਕਿ 2940 ਕਰੋੜ ਰੁਪਏ ਦੀ ਲਾਗਤ ਨਾਲ ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ 15 ਨਹਿਰੀ ਪਾਣੀ ਆਧਾਰਿਤ ਸਕੀਮਾਂ ਕਾਰਜ ਅਧੀਨ ਹਨ। ਇਨ੍ਹਾਂ ਵਿੱਚੋਂ ਜ਼ਿਆਦਾਤਰ ਸਕੀਮਾਂ ਇਸੇ ਸਾਲ ਦੇ ਅੰਤ ਤੱਕ ਚਾਲੂ ਹੋ ਜਾਣਗੀਆਂ ਅਤੇ ਕੁਝ ਸਕੀਮਾਂ ਅ...

ਭਾਜਪਾ ਪੰਜਾਬ ਵਿੱਚ ਮੰਡੀ ਸਿਸਟਮ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ : ਆਪ

Punjab News
ਚੰਡੀਗੜ੍ਹ, 18 ਜੂਨ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਪੰਜਾਬ ਦੇ ਪੇਂਡੂ ਵਿਕਾਸ ਫ਼ੰਡ (ਆਰਡੀਐਫ) ਨੂੰ ਰੋਕਣ ਲਈ ਕੇਂਦਰ ਦੀ ਭਾਜਪਾ ਸਰਕਾਰ 'ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਭਾਜਪਾ ਹੁਣ ਅਸਿੱਧੇ ਢੰਗ ਨਾਲ ਪੰਜਾਬ ਦੀ ਮੰਡੀ ਪ੍ਰਣਾਲੀ ਨੂੰ ਖ਼ਤਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ। ਇਸੇ ਕਰਕੇ ਉਹ ਆਰਡੀਐਫ ਦੇ 7,000 ਕਰੋੜ ਰੁਪਏ ਦੇ ਬਕਾਇਆ ਫ਼ੰਡ ਜਾਰੀ ਨਹੀਂ ਕਰ ਰਹੀ।  ਮੰਗਲਵਾਰ ਨੂੰ ਚੰਡੀਗੜ੍ਹ ਸਥਿਤ ਪਾਰਟੀ ਦਫ਼ਤਰ ਤੋਂ ਪ੍ਰੈਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ‘ਆਪ’ ਵਿਧਾਇਕ (ਰੋਪੜ) ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰਾਂ ਦੀਆਂ ਲਿੰਕ ਸੜਕਾਂ ਦੀ ਮੁਰੰਮਤ ਨਹੀਂ ਹੋ ਰਹੀ। ਚੱਢਾ ਨੇ ਕਿਹਾ ਕਿ ਆਰਡੀਐਫ ਦਾ ਪੈਸਾ ਪੰਜਾਬ ਵਿੱਚ ਪੇਂਡੂ ਖੇਤਰਾਂ ਦੀਆਂ ਸੜਕਾਂ ਦੀ ਮੁਰੰਮਤ ਅਤੇ ਮੰਡੀਆਂ ਦੇ ਵਿਕਾਸ ਲਈ ਵਰਤਿਆ ਜਾਂਦਾ ਹੈ। ਪਰੰਤੂ ਕੇਂਦਰ ਦੀ ਭਾਜਪਾ ਸਰਕਾਰ ਨੇ ਸਾਜ਼ਿਸ਼ ਤਹਿਤ ਪੇਂਡੂ ਵਿਕਾਸ ਫ਼ੰਡ ਦੇ 7000 ਕਰੋੜ ਰੁਪਏ ਰੋਕੇ ਹੋਏ ਹਨ। ਆਪ ਆਗੂ ਨੇ ਦੱਸਿਆ ਕਿ ਪਹਿਲਾਂ ਭਾਜਪਾ ਨੇ ਪੰਜਾਬ ਵਿੱਚ ਸਰਕਾਰੀ ਮੰਡੀ ਸਿਸਟਮ ਨੂੰ ਖ਼ਤਮ ਕਰਨ ਲਈ ਤਿੰਨ ਕਾਲੇ ਕਾਨੂੰਨ ਲਾਗੂ ਕਰਨ ਦੀ ਕੋਸ...

ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ

Hot News
ਚੰਡੀਗੜ੍ਹ, 17 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਨਸ਼ਿਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਸੋਮਵਾਰ ਨੂੰ ਸਾਰੇ ਰੇਲਵੇ ਸਟੇਸ਼ਨਾਂ/ਬੱਸ ਅੱਡਿਆਂ ਅਤੇ ਉਨ੍ਹਾਂ ਦੇ ਆਲੇ-ਦੁਆਲੇ ਵਿਸ਼ੇਸ਼ ਘੇਰਾਬੰਦੀ ਅਤੇ ਤਲਾਸ਼ੀ (ਕਾਸੋ) ਅਭਿਆਨ ਚਲਾਇਆ।  ਸੂਬੇ ਵਿੱਚ ਇਸ ਵਿਸ਼ੇਸ਼ ਤਲਾਸ਼ੀ ਅਭਿਆਨ ਦਾ ਅੱਜ ਦੂਜਾ ਦਿਨ ਸੀ।   ਇਹ ਅਭਿਆਨ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ’ਤੇ ਸਾਰੇ 28 ਪੁਲਿਸ ਜ਼ਿਲਿ੍ਹਆਂ ਵਿੱਚ ਸਵੇਰੇ 11 ਵਜੇ ਤੋਂ ਦੁਪਹਿਰ 3 ਵਜੇ ਤੱਕ ਇੱਕੋ ਸਮੇਂ ਚਲਾਇਆ ਗਿਆ, ਜਿਸ ਤਹਿਤ ਪੁਲਿਸ ਟੀਮਾਂ ਨੇ  ਸੁੰਘਣ ਵਾਲੇ ਕੁੱਤਿਆਂ ਦੀ ਸਹਾਇਤਾ ਨਾਲ ਰੇਲਵੇ ਸਟੇਸ਼ਨਾਂ ਅਤੇ ਬੱਸ ਅੱਡਿਆਂ ’ਤੇ ਆਉਣ - ਜਾਣ ਵਾਲੇ ਲੋਕਾਂ ਦੀ ਜਾਮਾਂ-ਤਲਾਸ਼ੀ ਲਈ।   ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਸਪੈਸ਼ਲ ਡੀਜੀਪੀ) ਲਾਅ ਐਂਡ ਆਰਡਰ ਅਰਪਿਤ ਸ਼ੁਕਲਾ, ਜੋ ਨਿੱਜੀ ਤੌਰ ’ਤੇ ਇਸ ਸੂਬਾ ਪੱਧਰੀ ਕਾਰਵਾਈ ਦੀ ਨਿਗਰਾਨੀ ਕਰ ਰਹੇ ਸਨ, ਨੇ ਕਿਹਾ ਕਿ ਸਾਰੇ ਰੇਂਜ ਅਫ...

ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਵਿਸ਼ੇਸ਼ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ

Punjab News
ਚੰਡੀਗੜ੍ਹ, 16 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜਿੱਥੇ ਨਸ਼ਾ ਤਸਕਰਾਂ ‘ਤੇ ਨਕੇਲ ਕਸੀ ਜਾ ਰਹੀ ਹੈ ਉਥੇ ਹੀ ਪੰਜਾਬ ਪੁਲਿਸ ਵੱਲੋਂ ਇਸ ਗੰਭੀਰ ਸਮੱਸਿਆ ਵਿਰੁੱਧ ਲੜਾਈ ਦੌਰਾਨ ਆਮ ਲੋਕਾਂ ਵਿੱਚ ਏਕਤਾ ਅਤੇ ਸਹਿਯੋਗ ਦੀ ਭਾਵਨਾ ਪੈਦਾ ਕਰਨ ਵਾਸਤੇ ਵਿਸ਼ੇਸ਼ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਸ਼ੁਰੂ ਕੀਤੀ ਗਈ ਹੈ। ਨਸ਼ਿਆਂ ਵਿਰੁੱਧ ਇਸ ਵਿਸ਼ੇਸ਼ ਜਾਗਰੂਕਤਾ ਮੁਹਿੰਮ ਤਹਿਤ ਪੁਲਿਸ ਕਮਿਸ਼ਨਰ ਅਤੇ ਸੀਨੀਅਰ ਪੁਲਿਸ ਕਪਤਾਨ (ਸੀਪੀਜ਼/ਐਸਐਸਪੀਜ਼) ਆਪੋ-ਆਪਣੇ ਜ਼ਿਲ੍ਹਿਆਂ ‘ਚ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕਰਨਗੇ ਤਾਂ ਜੋ ਆਮ ਲੋਕਾਂ, ਨੌਜਵਾਨਾਂ, ਗੈਰ-ਸਰਕਾਰੀ ਸੰਸਥਾਵਾਂ (ਐਨਜੀਓਜ਼), ਕਲੱਬਾਂ ਆਦਿ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਕੇ ਇਸ ਲੜਾਈ ਦਾ ਹਿੱਸਾ ਬਣਾਇਆ ਜਾ ਸਕੇ। ਇਸ ਮੁਹਿੰਮ ਦੌਰਾਨ ਬਾਸਕਟਬਾਲ ਟੂਰਨਾਮੈਂਟ, ਕਬੱਡੀ, ਕ੍ਰਿਕਟ ਮੈਚ, ਵਾਲੀਬਾਲ, ਫੁੱਟਬਾਲ, ਸਾਈਕਲੋਥਨ, ਜਾਗਰੂਕਤਾ ਕੈਂਪ, ਨਾਟਕ, ਨੁੱਕੜ ਨਾਟਕ, ਮੈਰਾਥਨ, ਸੈਮੀਨਾਰ ਅਤੇ ਜਨਤਕ ਮੀਟਿੰਗਾਂ ਸਮੇਤ ਵੱਖ-ਵੱਖ ਸਮਾਗਮ ਕਰਵਾਏ ਜਾਣਗੇ। ਇਸ ਮੁਹਿੰਮ ਦੀ ਸ਼ੁਰੂਆਤ ਫਤਹਿਗੜ੍ਹ ਸਾਹਿਬ ਦੇ ਬਾਬਾ...

ਹਿਮਾਚਲ ‘ਚ ਪੰਜਾਬੀ ਜੋੜੇ ‘ਤੇ ਹੋਏ ਹਮਲੇ ਖ਼ਿਲਾਫ਼ ਪੰਜਾਬ ਪੁਲਸ ਦਰਜ ਕਰੇਗੀ ਐਫਆਈਆਰ

Breaking News
ਚੰਡੀਗੜ੍ਹ, 16 ਜੂਨ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਕੁਲਦੀਪ ਧਾਲੀਵਾਲ ਨੇ ਐਤਵਾਰ ਨੂੰ ਅੰਮ੍ਰਿਤਸਰ ਦੇ ਹਸਪਤਾਲ ਵਿੱਚ ਹਿਮਾਚਲ ਦੇ ਡਲਹੌਜ਼ੀ ਵਿੱਚ ਭੀੜ ਦੇ ਹਮਲੇ ਦਾ ਸ਼ਿਕਾਰ ਹੋਏ ਐਨਆਰਆਈ ਪਰਿਵਾਰ ਨਾਲ ਮੁਲਾਕਾਤ ਕੀਤੀ। ਮੰਤਰੀ ਧਾਲੀਵਾਲ ਨੇ ਪੀੜਤ ਪਰਿਵਾਰ ਨੂੰ ਸਰਕਾਰ ਵੱਲੋਂ ਸਹਿਯੋਗ ਦੇਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਹਮਲਾਵਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।  ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਹਿਮਾਚਲ 'ਚ ਪੰਜਾਬੀ ਜੋੜੇ 'ਤੇ ਹੋਏ ਹਮਲੇ ਦੇ ਮਾਮਲੇ 'ਚ ਪੰਜਾਬ ਪੁਲਿਸ ਜ਼ੀਰੋ ਐਫਆਈਆਰ ਦਰਜ ਕਰੇਗੀ। ਇਸ ਦੇ ਲਈ ਮੈਂ ਪੀੜਤ ਪਰਿਵਾਰ ਨੂੰ ਪੁਲਿਸ ਨੂੰ ਬਿਆਨ ਦੇਣ ਲਈ ਕਿਹਾ ਹੈ ਤਾਂ ਜੋ ਘਟਨਾ ਸਬੰਧੀ ਆਪਣਾ ਪੱਖ ਸਹੀ ਢੰਗ ਨਾਲ ਪੇਸ਼ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੈਂ ਹਿਮਾਚਲ ਦੇ ਡੀਜੀਪੀ ਨਾਲ ਗੱਲ ਕਰਨ ਦੀ ਕੋਸ਼ਿਸ਼ ਕੀਤੀ ਪਰ ਮੈਨੂੰ ਦੱਸਿਆ ਗਿਆ ਕਿ ਉਹ ਫ਼ਿਲਹਾਲ ਸੂਬੇ ਤੋਂ ਬਾਹਰ ਹਨ। ਧਾਲੀਵਾਲ ਨੇ ਕਿਹਾ ਕਿ ਅਸੀਂ ਇੱਕ-ਦੋ ਦਿਨਾਂ ਵਿੱਚ ਹਿਮਾਚਲ ਦੇ ਮੁੱਖ ਮੰਤਰੀ ਅਤੇ ਡੀਜੀਪੀ ਨੂੰ ਮਿਲ ਕੇ ਐਫਆਈਆਰ ਦੀ ਕਾਪੀ ਉ...

ਸਪੀਕਰ ਸੰਧਵਾਂ ਨੇ ਮਹਾਨ ਕੋਸ਼ ਨੂੰ ਸੋਧ ਕੇ ਮੁੜ ਪ੍ਰਕਾਸ਼ਿਤ ਕਰਨ ਸਬੰਧੀ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਕੀਤੀ ਵਿਚਾਰ-ਚਰਚਾ

Punjab News
ਚੰਡੀਗੜ੍ਹ, 13 ਜੂਨ: ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਗੁਰਸ਼ਬਦ ਰਤਨਾਕਾਰ ਮਹਾਨ ਕੋਸ਼ ਦੀਆਂ ਗ਼ਲਤੀਆਂ ਨੂੰ ਮੁੜ ਸੋਧ ਕੇ ਪ੍ਰਕਾਸ਼ਿਤ ਕਰਨਾ ਸਮੇਂ ਦੀ ਮੁੱਖ ਲੋੜ ਹੈ। ਅੱਜ ਇੱਥੇ ਪੰਜਾਬ ਵਿਧਾਨ ਸਭਾ ਸਕੱਤਰੇਤ ਵਿਖੇ ਵੱਖ-ਵੱਖ ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਵਿਚਾਰ-ਚਰਚਾ ਉਪਰੰਤ ਸ. ਸੰਧਵਾਂ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤੇ ਗਏ ਮਹਾਨ ਕੋਸ਼ ਦੇ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਦੇ ਸੰਸਕਰਨਾਂ ਨੂੰ ਰੱਦ ਕਰਾਉਣ ਲਈ ਯੋਗ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਗਠਿਤ ਕਮੇਟੀ ਮੈਂਬਰਾਂ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਇਹ ਕਾਰਜ ਕੀਤਾ ਜਾਵੇਗਾ। ਸ. ਸੰਧਵਾਂ ਨੇ ਕਿਹਾ ਕਿ ਗੁਰਬਾਣੀ ਦੀ ਸਰਬ-ਉੱਚਤਾ ਕਾਇਮ ਰੱਖਣ ਅਤੇ ਅਗਲੀਆਂ ਨਸਲਾਂ ਦੇ ਭਰਮ-ਭੁਲੇਖੇ ਦੂਰ ਕਰਨ ਲਈ ਇਹ ਕਾਰਜ ਬੇਹੱਦ ਜ਼ਰੂਰੀ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਛੇਤੀ ਹੀ ਸਿੱਖਿਆ ਮੰਤਰੀ, ਪੰਜਾਬ, ਸਕੱਤਰ ਉਚੇਰੀ ਸਿੱਖਿਆ ਅਤੇ ਡੀ.ਪੀ.ਆਈ. ਨਾਲ ਵਿਚਾਰ-ਚਰਚਾ ਕਰਕੇ ਇਸ ਸੋਧ ਬਾਰੇ ਇੱਕ ਮੁਸ਼ਤ ਫੈਸਲਾ ਲਿਆ ਜਾਵੇਗਾ। ਇਸ ਮੌਕੇ ਗਿਆਨੀ ਕੇਵਲ ਸਿੰਘ ...

ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵੱਲੋਂ ਕਾਰੋਬਾਰੀ ਖੇਤਰ ਦੇ ਨੁਮਾਇੰਦਿਆਂ ਨਾਲ ਮੀਟਿੰਗ

Punjab News
ਚੰਡੀਗੜ੍ਹ, 13 ਜੂਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਨਅਤਕਾਰਾਂ ਅਤੇ ਵਪਾਰੀਆਂ ਦਰਮਿਆਨ ਆਪਸੀ ਸਬੰਧਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ। ਇਸ ਉਦੇਸ਼ ਦੀ ਪੂਰਤੀ ਲਈ ਪੰਜਾਬ ਰਾਜ ਵਪਾਰੀ ਕਮਿਸ਼ਨ ਦੇ ਮੈਂਬਰ ਵਿਨੀਤ ਵਰਮਾ ਨੇ ਅੱਜ ਮੋਹਾਲੀ ਵਿਖੇ ਪੰਜਾਬ ਦੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲ ਲਈ ਵੱਖ-ਵੱਖ ਕਾਰੋਬਾਰੀ ਖੇਤਰਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ।ਮੀਟਿੰਗ ਦੌਰਾਨ ਸ੍ਰੀ ਵਰਮਾ ਨੇ ਮੁਹਾਲੀ ਇੰਡਸਟਰੀਜ਼ ਐਸੋਸੀਏਸ਼ਨ ਦੀ ਲੇਬਰ ਲਾਅ ਕਮੇਟੀ ਦੇ ਚੇਅਰਮੈਨ ਜਸਬੀਰ ਸਿੰਘ ਤੋਂ ਮੰਗ ਪੱਤਰ ਪ੍ਰਾਪਤ ਕੀਤਾ। ਇਸ ਪੱਤਰ ਵਿੱਚ ਵਪਾਰਕ ਭਾਈਚਾਰੇ ਨੂੰ ਦਰਪੇਸ਼ ਵੱਖ-ਵੱਖ ਮੁਸ਼ਕਿਲਾਂ ਨੂੰ ਉਜਾਗਰ ਕੀਤਾ ਗਿਆ ਹੈ।ਸ੍ਰੀ ਵਰਮਾ ਨੇ ਵਪਾਰਕ ਖੇਤਰ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਸਾਰੇ ਸਨਅਤਕਾਰਾਂ ਅਤੇ ਵਪਾਰੀਆਂ ਨੂੰ ਸੂਬੇ ਦੇ ਵਿਕਾਸ ਵਿੱਚ ਭਾਈਵਾਲ ਮੰਨਦੀ ਹੈ। ਉਨ੍ਹਾਂ ਨੇ ਆਰਥਿਕ ਵਿਕਾਸ ਅਤੇ ਉਦਯੋਗਿਕ ਖੁਸ਼ਹਾਲੀ ਵਾਸਤੇ ਸਾਜ਼ਗਾਰ ਮਾਹੌਲ ਸਿਰਜਣ ਲਈ ਵਪਾਰਕ ਭਾਈਚਾਰੇ ਵੱਲੋਂ ਉਠਾਏ ਗਏ ਹਰ ਮੁੱਦੇ ਨੂੰ ਹੱਲ...

ਆਬਕਾਰੀ ਵਿਭਾਗ ਨੇ 14011 ਲੀਟਰ ਨਜਾਇਜ਼ ਸ਼ਰਾਬ ਅਤੇ 3450 ਲੀਟਰ ਈਐਨਏ ਜ਼ਬਤ, 16.8 ਲੱਖ ਲੀਟਰ ਲਾਹਣ ਨਸ਼ਟ ਕੀਤੀ

Punjab News
ਚੰਡੀਗੜ੍ਹ, 12 ਜੂਨ : ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ) ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ ਸ੍ਰੀ ਵਰੁਣ ਰੂਜ਼ਮ ਨੂੰ ਨਿਰਦੇਸ਼ ਦਿੱਤੇ ਕਿ ਮੈਥਨੌਲ ਦੀ ਅੰਤਰਰਾਜੀ ਆਵਾਜਾਈ ਦੀ ਨਿਗਰਾਨੀ ਕਰਨ ਲਈ ਇੱਕ ਮਜਬੂਤ ਢਾਂਚਾ ਬਣਾਉਣ ਦਾ ਮੁੱਦਾ ਕੇਂਦਰ ਸਰਕਾਰ ਦੇ ਸਬੰਧਤ ਵਿਭਾਗਾਂ ਨਾਲ ਉਠਾਉਣ ਦੇ ਨਿਰਦੇਸ਼ ਦਿੱਤੇ ਹਨ, ਤਾਂ ਜੋ ਇਸ ਰਸਾਇਣ ਦੀ ਜ਼ਹਰੀਲੀ ਸ਼ਰਾਬ ਬਨਾਉਣ ਲਈ ਕੀਤੀ ਜਾਣ ਵਾਲੀ ਦੁਰਵਰਤੋਂ ਕਾਰਨ ਹੋਣ ਵਾਲੀਆਂ ਦੁਰਘਟਨਾਵਾਂ ਨੂੰ ਰੋਕਿਆ ਜਾ ਸਕੇ। ਅਪਰੈਲ ਅਤੇ ਮਈ ਮਹੀਨਿਆਂ ਲਈ ਆਬਕਾਰੀ ਵਿਭਾਗ ਦੀਆਂ ਇਨਫੋਰਸਮੈਂਟ ਗਤੀਵਿਧੀਆਂ ਦਾ ਜਾਇਜ਼ਾ ਲੈਂਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਵਿਭਾਗ ਨੂੰ ਕਿਹਾ ਕਿ ਉਹ ਕੇਂਦਰ ਸਰਕਾਰ ਤੋਂ ਮੀਥੇਨੌਲ ਦੀ ਵਿਕਰੀ ਅਤੇ ਗਤੀਵਿਧੀ, ਖਾਸਤੌਰ 'ਤੇ ਇਸ ਕੈਮੀਕਲ ਦੀ ਆਨਲਾਈਨ ਵਿਕਰੀ ‘ਤੇ ਨਜ਼ਰ ਰੱਖਣ ਲਈ ਇੱਕ ਮਜ਼ਬੂਤ ਇਨਫੋਰਸਮੈਂਟ ਤੰਤਰ ਬਣਾਉਣ ਦੀ ਮੰਗ ਕਰਨ। । ਉਨ੍ਹਾਂ ਕਿਹਾ ਕਿ ਇਹ ਪਹਿਲਕਦਮੀ ਗੈਰ-ਕਾਨੂੰਨੀ ਅਲਕੋਹਲ ਦੇ ਉਤਪਾਦਨ ਲਈ ...

ਪੰਜਾਬ ਸਰਕਾਰ ਦਿਵਿਆਂਗਜਨਾਂ ਦੇ ਬੈਕਲਾਗ ਦੀਆਂ ਅਸਾਮੀਆਂ ਨੂੰ ਭਰਨ ਲਈ ਸ਼ੁਰੂ ਕਰੇਗੀ ਵਿਸ਼ੇਸ਼ ਮੁਹਿੰਮ

Hot News
ਚੰਡੀਗੜ੍ਹ, 12 ਜੂਨ : ਸੂਬੇ ਵਿੱਚ ਸਾਰਿਆਂ ਲਈ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਵਜੋਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਿਵਿਆਂਗ ਵਿਅਕਤੀਆਂ ਲਈ ਖਾਲੀ ਰਾਖ਼ਵੀਆਂ ਅਸਾਮੀਆਂ ਨੂੰ ਭਰਨ ਲਈ ਇੱਕ ਵਿਸ਼ੇਸ਼ ਮੁਹਿੰਮ ਸ਼ੁਰੂ  ਕਰੇਗੀ।  ਆਰ.ਪੀ.ਡਬਲਿਊ.ਡੀ. ਐਕਟ 2016 ਦੀ ਧਾਰਾ 34 ਤਹਿਤ   ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਸਿੱਧੀ ਭਰਤੀ ਅਤੇ ਤਰੱਕੀ ਦੋਵਾਂ ਵਿੱਚ ਪੀ.ਡਬਲਯੂ.ਡੀ. ਲਈ 4 ਫੀਸਦੀ ਰਾਖਵਾਂਕਰਨ ਰੱਖਿਆ ਗਿਆ ਹੈ।ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਾਰੇ ਵਿਭਾਗਾਂ ਵਿੱਚ ਰੋਸਟਰ ਰਜਿਸਟਰ ਦੀ ਤਸਦੀਕ ਕਰਨ ਉਪਰੰਤ, ਦਿਵਿਆਂਗ ਵਿਅਕਤੀਆਂ ਲਈ ਰਾਖਵੀਆਂ ਅਸਾਮੀਆਂ ਦੇ ਬੈਕਲਾਗ ਦਾ ਪਤਾ ਲਗਾਇਆ ਗਿਆ ਹੈ।ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ, ਨਿਗਮਾਂ ਅਤੇ ਬੋਰਡਾਂ ਦੀਆਂ ਰਿਪੋਰਟਾਂ ਅਨੁਸਾਰ ਸਿੱਧੀ ਭਰਤੀ ਲਈ 1721 ਅਸਾਮੀਆਂ ਅਤੇ ਤਰੱਕੀ ਲਈ 536 ਅਸਾਮੀਆਂ ਉਪਲੱਬਧ ਹਨ। ਮੰਤਰੀ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ ਵਿਭਾਗ ਨੇ ਇਸ ਬੈਕਲਾਗ ਜਾਣਕਾਰੀ ਦੀ ਪ...