ਪੰਜਾਬ ਦੇ ਲੋਕ 1 ਜੂਨ ਨੂੰ ਅਮਿਤ ਸ਼ਾਹ ਦੀ ਧਮਕੀ ਦਾ ਜਵਾਬ ਦੇਣਗੇ, ਭਾਜਪਾ ਦੀ ਜ਼ਮਾਨਤ ਹੋਵੇਗੀ ਜ਼ਬਤ -ਕੇਜਰੀਵਾਲ
ਫ਼ਤਿਹਗੜ੍ਹ ਸਾਹਿਬ, 29 ਮਈ : ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਫ਼ਤਿਹਗੜ੍ਹ ਸਾਹਿਬ ਲੋਕ ਸਭਾ ਹਲਕੇ ਤੋਂ ‘ਆਪ’ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਲਈ ਚੋਣ ਪ੍ਰਚਾਰ ਕੀਤਾ। ਅਰਵਿੰਦ ਕੇਜਰੀਵਾਲ ਨੇ 'ਆਪ' ਉਮੀਦਵਾਰ ਨਾਲ ਮੰਡੀ ਗੋਬਿੰਦਗੜ੍ਹ 'ਚ ਵੱਡਾ ਰੋਡ ਸ਼ੋਅ ਕੀਤਾ ਅਤੇ ਲੋਕਾਂ ਨੂੰ ਗੁਰਪ੍ਰੀਤ ਜੀਪੀ ਨੂੰ ਜਿਤਾਉਣ ਦੀ ਅਪੀਲ ਕੀਤੀ। ਰੋਡ ਸ਼ੋਅ 'ਚ 'ਆਪ' ਵਿਧਾਇਕ ਗੁਰਿੰਦਰ ਸਿੰਘ ਗੈਰੀ ਵੜਿੰਗ ਵੀ ਮੌਜੂਦ ਸਨ।
ਰੋਡ ਸ਼ੋਅ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਰੀਆਂ ਪਾਰਟੀਆਂ ਦੇ ਉਮੀਦਵਾਰਾਂ ਨੂੰ ਮੌਕਾ ਦਿੱਤਾ, ਪਰ ਕਿਸੇ ਨੇ ਤੁਹਾਡੇ ਲਈ ਕੁਝ ਨਹੀਂ ਕੀਤਾ ਅਤੇ ਨਾ ਹੀ ਕਿਸੇ ਨੇ ਤੁਹਾਡੇ ਹੱਕਾਂ ਲਈ ਸੰਸਦ 'ਚ ਆਵਾਜ਼ ਉਠਾਈ। ਇਸ ਲਈ ਇਸ ਵਾਰ ਤੁਸੀਂ ਇਨ੍ਹਾਂ ਸਾਰਿਆਂ ਨੂੰ ਨਕਾਰ ਕੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਵੋਟਾਂ ਨਾਲ ਜਿਤਾਓ। ਸਾਡੇ ਉਮੀਦਵਾਰ ਤੁਹਾਡੀਆਂ ਸਾਰੀਆਂ ਸਮੱਸਿਆਵਾਂ ਨੂੰ ਸਮਝਦੇ ਹਨ। ਉਹ ਤੁਹਾਡਾ ਮੁੱਦਾ ਸੰਸਦ ਵਿੱਚ ਉਠਾਉਣਗੇ ਅਤੇ ਤੁਹਾਡੇ ਹੱਕਾਂ ਲਈ...








