Sunday, December 21Malwa News
Shadow

Tag: punjab politics

ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ

ਪੰਜਾਬ ਦੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੇ ਰਾਸ਼ਟਰਪਤੀ ਭਵਨ ਵਿਖੇ ਰਾਸ਼ਟਰਪਤੀ ਨਾਲ ਰੱਖੜੀ ਦਾ ਤਿਉਹਾਰ ਮਨਾਇਆ

Breaking News
ਚੰਡੀਗੜ੍ਹ, 10 ਅਗਸਤ: ਪੰਜਾਬ ਲਈ ਵੱਡੇ ਮਾਣ ਵਾਲੀ ਗੱਲ ਹੈ ਕਿ ਸੂਬੇ ਦੇ ਸਰਕਾਰੀ ਸਕੂਲਾਂ ਦੇ ਦਸ ਵਿਦਿਆਰਥੀਆਂ ਨੂੰ ਰਾਸ਼ਟਰਪਤੀ ਭਵਨ, ਨਵੀਂ ਦਿੱਲੀ ਵਿਖੇ ਰੱਖੜੀ ਦੇ ਤਿਉਹਾਰ ਸਬੰਧੀ ਕਰਵਾਏ ਗਏ ਸਮਾਗਮ ਵਿੱਚ ਹਿੱਸਾ ਲੈਣ ਅਤੇ ਦੇਸ਼ ਦੇ ਰਾਸ਼ਟਰਪਤੀ ਸ਼੍ਰੀਮਤੀ ਦ੍ਰੋਪਦੀ ਮੁਰਮੂ ਨਾਲ ਮਿਲਣ ਦਾ ਮੌਕਾ ਮਿਲਿਆ। ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਅਧਿਆਪਕਾਂ ਨੂੰ ਇਸ ਵੱਕਾਰੀ ਸਮਾਗਮ ਵਿੱਚ ਹਿੱਸਾ ਲੈਣ ਲਈ ਵਧਾਈ ਦਿੱਤੀ। ਉਨ੍ਹਾਂ ਦੱਸਿਆ ਕਿ ਕੁੱਲ 10 ਵਿਦਿਆਰਥੀਆਂ- ਊਸ਼ਾ ਰਾਣੀ, ਮਹਿਕਦੀਪ ਕੌਰ, ਪਿੰਕੀ ਕੌਰ, ਅਰਸ਼ਦੀਪ ਕੌਰ, ਬਿਮਨਦੀਪ ਕੌਰ, ਪ੍ਰੀਤਜੋਤ ਕੌਰ, ਬਲਜਿੰਦਰ ਕੌਰ, ਵੀਰਪਾਲ ਕੌਰ, ਸੁਨੀਤਾ ਕੌਰ ਅਤੇ ਸਹਿਜਦੀਪ ਕੌਰ- ਨੂੰ ਰਾਸ਼ਟਰਪਤੀ ਨਾਲ ਗੱਲਬਾਤ ਕਰਨ, ਭਾਰਤ ਦੇ ਅਮੀਰ ਸੱਭਿਆਚਾਰਕ ਵਿਰਸੇ ਦੇ ਰੰਗ ਵਿੱਚ ਰੰਗੇ ਜਾਣ ਅਤੇ ਅਭੁੱਲ ਯਾਦਾਂ ਸਿਰਜਣ ਦਾ ਸੁਭਾਗ ਪ੍ਰਾਪਤ ਹੋਇਆ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਭਵਨ ਵਿਖੇ ਰੱਖੜੀ, ਜੋ ਭੈਣ-ਭਰਾ ਦੇ ਪਵਿੱਤਰ ਰਿਸ਼ਤੇ ਦਾ ਤਿਉਹਾਰ ਹੈ, ਦੇ ਜਸ਼ਨਾਂ ਵਿੱਚ ਹਿੱਸਾ ਲੈਣ ਵਾਲੇ ਇਨ੍...
ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਰਿਵਿਊ ਮੀਟਿੰਗ

ਸੁਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਡਿਪਟੀ ਕਮਿਸ਼ਨਰ ਨੇ ਕੀਤੀ ਰਿਵਿਊ ਮੀਟਿੰਗ

Hot News
ਫ਼ਰੀਦਕੋਟ 10 ਅਗਸਤ- ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਆਜ਼ਾਦੀ ਦਿਵਸ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਨ ਲਈ ਚਲ ਰਹੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਸੁਤੰਤਰਤਾ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ।  ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਸਾਫ ਸਫਾਈ,ਟ੍ਰੈਫਿਕ ਪ੍ਰਬੰਧਨ, ਪਾਰਕਿੰਗ ਸਹੂਲਤਾਂ, ਸੱਭਿਆਚਾਰਕ ਪ੍ਰੋਗਰਾਮ, ਨਿਰਵਿਘਨ ਬਿਜਲੀ ਸਪਲਾਈ, ਸੈਨੀਟੇਸ਼ਨ ਅਤੇ ਡਾਕਟਰੀ ਸੇਵਾਵਾਂ ਸਮੇਤ ਮਹੱਤਵਪੂਰਨ ਪਹਿਲੂਆਂ ਤੇ ਬਾਰੀਕੀ ਨਾਲ ਵਿਚਾਰ ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਹਰ ਵਿਭਾਗ ਆਪਣੇ ਨਾਲ ਸਬੰਧਤ ਕੰਮ ਸੁਚੱਜੇ ਢੰਗ ਨਾਲ ਅਤੇ ਪੂਰੀ ਤਨਦੇਹੀ ਨਾਲ ਕਰਨ ਤਾਂ ਜੋ ਸਮਾਗਮ ਨੂੰ ਸਫਲਤਾ ਪੂਰਵਕ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਕਿਹਾ ਕਿ ਰਾਜ ਪੱਧਰੀ ਸਮਾਗਮ ਵਿੱਚ ਕਿਸੇ ਵੀ ਤਰ੍ਹਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ...
ਜ਼ਿਲ੍ਹਾ ਪੱਧਰੀ ਕਲਾ ਉਤਸਵ ਦਾ ਹੋਇਆ ਆਯੋਜਨ, ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦੇ ਵਖੇਰੇ ਰੰਗ

ਜ਼ਿਲ੍ਹਾ ਪੱਧਰੀ ਕਲਾ ਉਤਸਵ ਦਾ ਹੋਇਆ ਆਯੋਜਨ, ਵਿਦਿਆਰਥੀਆਂ ਨੇ ਆਪਣੀ ਕਲਾ, ਪ੍ਰਤਿਭਾ ਅਤੇ ਹੁਨਰ ਦੇ ਵਖੇਰੇ ਰੰਗ

Hot News
ਫਾਜ਼ਿਲਕਾ, 10 ਅਗਸਤ ਸਿਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੀ ਕਲਾ ਤੇ ਹੁਨਰ ਨੂੰ ਨਿਖਾਰਦਿਆਂ ਅਤੇ ਉਚ ਪੱਧਰੀ ਮੁਕਾਮਾਂ *ਤੇ ਪਹੁੰਚਾਉਣ ਦੇ ਉਦੇਸ਼ ਸਦਕਾ ਵੱਖ-ਵੱਖ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਵਿਦਿਆਰਥੀਆਂ ਵਿਚਕਾਰ ਕਲਾ ਉਤਸਵ ਮੁਕਾਬਲੇ ਕਰਵਾਏ ਗਏ ਜਿਸ ਅਧੀਨ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲਿਆਂ ਦਾ ਆਯੋਜਨ ਸਕੂਲ ਆਫ ਐਮੀਨੈਂਸ ਫਾਜ਼ਿਲਕਾ ਦੇ ਔਡੀਟੋਰੀਅਮ ਵਿਚ ਕੀਤਾ ਗਿਆ। ਇਹ ਮੁਕਾਬਲੇ ਜ਼ਿਲ੍ਹਾ ਸਿਖਿਆ ਅਫਸਰ (ਸੈਕੰਡਰੀ) ਸ੍ਰੀ ਅਜੈ ਸ਼ਰਮਾ, ਜ਼ਿਲ੍ਹਾ ਸਿਖਿਆ ਅਫਸਰ (ਪ੍ਰਾਇਮਰੀ) ਸ੍ਰੀ ਸਤੀਸ਼ ਕੁਮਾਰ, ਨੋਡਲ ਅਫਸਰ ਕਲਾ ਉਤਸਵ ਵਿਜੈ ਪਾਲ ਅਤੇ ਕੋਆਰਡੀਨੇਟਰ ਕਲਾ ਉਤਸਵ ਗੁਰਛਿੰਦਰ ਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ। ਹਰੀ ਚੰਦ ਪ੍ਰਿੰਸੀਪਲ ਸਕੂਲ ਆਫ ਐਮੀਨੈਂਸ ਫਾਜ਼ਿਲਕਾ ਵੱਲੋਂ ਪ੍ਰੋਗਰਾਮ ਦੀ ਸ਼ੁਰੂਆਤ ਦੀਪ ਜਗਾ ਕੇ ਕੀਤੀ ਗਈ ਅਤੇ ਸਮਾਗਮ ਦੇ ਸਫਲਤਾਪੂਰਵਕ ਆਯੋਜਨ ਦੀਆਂ ਸਮੂਹ ਹਾਜਰੀਨ ਨੂੰ ਸ਼ੁਭਕਾਮਨਾਵਾਂ ਦਿੱਤੀਆਂ। ਨੋਡਲ ਅਫਸਰ ਵਿਜੈ ਪਾਲ ਨੇ ਜਾਣਕਾਰੀ ਦਿ...
ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ

ਵਿਧਾਇਕ ਗੁਰਦੀਪ ਸਿੰਘ ਰੰਧਾਵਾ ਨੇ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ

Hot News
ਡੇਰਾ ਬਾਬਾ ਨਾਨਕ/ਗੁਰਦਾਸਪੁਰ, 09 ਅਗਸਤ (       ) - ਮੁੱਖ ਮੰਤਰੀ, ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਤਹਿਤ ਪਿੰਡ-ਪਿੰਡ ਨਸ਼ਾ ਮੁਕਤੀ ਯਾਤਰਾ ਕੱਢ ਕੇ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਦੀ ਨਸ਼ਿਆਂ ਦੇ ਖਿਲਾਫ਼ ਇਹ ਆਰ-ਪਾਰ ਦੀ ਲੜਾਈ ਹੈ ਅਤੇ ਲੋਕਾਂ ਨੂੰ ਇਸ ਲੜਾਈ ਵਿੱਚ ਸਰਕਾਰ ਦਾ ਪੂਰਨ ਸਾਥ ਦੇਣਾ ਚਾਹੀਦਾ ਹੈ। ਇਹ ਪ੍ਰਗਟਾਵਾ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸ. ਗੁਰਦੀਪ ਸਿੰਘ ਰੰਧਾਵਾ ਨੇ ਅੱਜ ਸ਼ਾਮ ਹਲਕੇ ਦੇ ਪਿੰਡ ਬੂਲੇਵਾਲ, ਕੋਟਲਾ ਖੁਰਦ ਤੇ ਪੀਰਮਨਾ ਵਿਖੇ ਨਸ਼ਾ ਮੁਕਤੀ ਯਾਤਰਾ ਦੌਰਾਨ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੱਧ ਕਰਦਿਆਂ ਕੀਤਾ। ਸ. ਰੰਧਾਵਾ ਨੇ ਕਿਹਾ ਕਿ ਪੰਜਾਬ ਗੁਰੂਆਂ, ਪੀਰਾਂ-ਪੈਗੰਬਰਾਂ ਅਤੇ ਦੇਵੀ-ਦੇਵਤਿਆਂ ਦੀ ਪਵਿੱਤਰ ਧਰਤੀ ਹੈ, ਜਿੱਥੋਂ ਦੇ ਲੋਕ ਗੈਰਤ ਨਾਲ ਰਹਿੰਦੇ ਹਨ, ਪਰ ਨਸ਼ਿਆਂ ਦੀ ਭੈੜੀ ਅਲਾਮਤ ਨੇ ਸੂਬੇ ਅਤੇ ਸਮਾਜ ਨੂੰ ਆਪਣੀ ਗ੍ਰਿਫਤ ਵਿੱਚ ਲੈ ਲਿਆ ਸੀ। ਪੰਜਾਬ ਕੌਮਾਂਤਰੀ ਸਰਹੱਦ ਨਾਲ ਲਗਦਾ ਹੋਣ ਕਰ ...
ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ 2015 ਦੇ ਡਰੱਗ ਰੈਕੇਟ ਵਿੱਚ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਸਿੰਘ ਚੀਮਾ

ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ 2015 ਦੇ ਡਰੱਗ ਰੈਕੇਟ ਵਿੱਚ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 9 ਅਗਸਤ ਪੰਜਾਬ ਦੇ ਵਿੱਤ ਮੰਤਰੀ ਅਤੇ ‘ਯੁੱਧ ਨਸ਼ਿਆ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਸਾਬਕਾ ਸੁਰੱਖਿਆ ਅਧਿਕਾਰੀ ਜੋਗਾ ਸਿੰਘ ਦੀ ਗ੍ਰਿਫ਼ਤਾਰੀ, 2015 ਦੇ ਗੁਰਦੇਵ ਸਿੰਘ ਦੇਬੀ ਡਰੱਗ ਰੈਕੇਟ ਦੇ ਪੀੜਤਾਂ ਲਈ ਇਨਸਾਫ਼ ਵੱਲ ਇੱਕ ਮਹੱਤਵਪੂਰਨ ਕਦਮ ਹੈ। ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਇਸ ਮਾਮਲੇ ਵਿੱਚ ਦਹਾਕੇ ਤੋਂ ਚੱਲ ਰਹੀ ਦੇਰੀ ਦੋਸ਼ੀਆਂ ਦੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਲੀਡਰਸ਼ਿਪ ਨਾਲ ਰਾਜਨੀਤਿਕ ਸਬੰਧਾਂ ਕਾਰਨ ਹੋਈ ਹੈ। ਇੱਥੇ ਪੰਜਾਬ ਭਵਨ ਵਿਖੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਜੋਗਾ ਸਿੰਘ ਦੀ ਗ੍ਰਿਫ਼ਤਾਰੀ ਸਬੰਧੀ ਘਟਨਾਵਾਂ ਦਾ ਵੇਰਵਾ ਦਿੱਤਾ। ਜੋਗਾ ਸਿੰਘ 28 ਸਤੰਬਰ, 2023 ਨੂੰ ਦੋਸ਼ੀ ਵਜੋਂ ਨਾਮਜ਼ਦ ਕੀਤੇ ਜਾਣ ਤੋਂ ਬਾਅਦ ਤੋਂ ਹੀ ਫਰਾਰ ਸੀ। ਅਕਤੂਬਰ 2023 ਵਿੱਚ ਫਾਜ਼ਿਲਕਾ ਦੀ ਸੈਸ਼ਨ ਅਦਾਲਤ ਅਤੇ ਜਨਵਰੀ 2024 ਵਿੱਚ ਹਾਈ ਕੋਰਟ ਨੇ ਉਸਦੀ ਜ਼ਮਾਨਤ ਰੱਦ ਕਰ ਦਿੱਤੀ ਸੀ। ਕਈ ਪੁਲਿਸ ਛਾਪਿਆਂ ਦੇ ਬਾਵਜੂਦ, ਉਹ ਫਰਾਰ...
ਰੱਖੜੀ ਦਾ ਤੋਹਫ਼ਾ: 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਬਣਾਇਆ ਆਂਗਣਵਾੜੀ ਵਰਕਰ: ਡਾ. ਬਲਜੀਤ ਕੌਰ

ਰੱਖੜੀ ਦਾ ਤੋਹਫ਼ਾ: 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਬਣਾਇਆ ਆਂਗਣਵਾੜੀ ਵਰਕਰ: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 9 ਅਗਸਤ: ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਰੱਖੜੀ ਦੇ ਪਵਿੱਤਰ ਮੌਕੇ ‘ਤੇ ਆਂਗਣਵਾੜੀ ਹੈਲਪਰਾਂ ਤੇ ਵਰਕਰਾਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਵਿਭਾਗ ਦੀਆਂ 435 ਆਂਗਣਵਾੜੀ ਹੈਲਪਰਾਂ ਨੂੰ ਤਰੱਕੀ ਦੇ ਕੇ ਆਂਗਣਵਾੜੀ ਵਰਕਰ ਬਣਾਇਆ ਗਿਆ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਕਿਹਾ ਕਿ ਪੁਰਾਣੇ ਸਮੇਂ ਤੋਂ ਸੇਵਾ ਨਿਭਾ ਰਹੀਆਂ 10ਵੀਂ ਪਾਸ ਆਂਗਣਵਾੜੀ ਹੈਲਪਰਾਂ, ਜਿਨ੍ਹਾਂ ਕੋਲ 10 ਸਾਲ ਦਾ ਤਜਰਬਾ ਹੈ, ਨੂੰ ਵੀ ਬਤੌਰ ਵਰਕਰ ਤਰੱਕੀ ਦੇਣ ਲਈ ਵਿਭਾਗ ਨੂੰ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਗੰਭੀਰ ਹੈ। ਇਸ ਤਹਿਤ ਡਿਊਟੀ ਦੌਰਾਨ ਪੱਕੇ ਤੌਰ ‘ਤੇ ਅਪੰਗ ਹੋਈਆਂ ਜਾਂ ਕਿਸੇ ਜਾਨਲੇਵਾ ਬਿਮਾਰੀ ਨਾਲ ਪੀੜਤ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੇ ਆਸ਼ਰਿਤਾਂ ਨੂੰ ਵਿਸ਼ੇਸ਼ ਮੌਕੇ ਤਹਿਤ ਨੌਕਰੀ ਦੇਣ ਲਈ ਪ੍ਰਕਿਰਿਆ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਸ ਸਬੰਧ ਵਿੱਚ ਸਾਰੇ ਜ਼ਿਲਾ ਪ੍ਰੋਗਰਾਮ ਅਧਿਕਾਰੀਆਂ ਨੂੰ 31 ਅਗਸਤ 2025 ਤੋਂ ਪਹਿਲਾਂ ਪੁਰ...
ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ

Breaking News
ਤਰਨ ਤਰਨ, 9 ਅਗਸਤ:ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਂਟੀ-ਡਰੋਨ ਪ੍ਰਣਾਲੀ (ਏ.ਡੀ.ਐਸ.) 'ਬਾਜ਼ ਅੱਖ' ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ 'ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ। ਮੀਡੀਆ ਨਾਲ ਗੱਲਬਾਤ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਪਹਿਲ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਇੱਕ ਹੋਰ ਸ਼ਾਨਦਾਰ ਅਧਿਆਇ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਸੀ, ਜਿਸ ਕਾਰਨ ਇਸ ਸਰਾਪ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਜੰਗ ਛੇੜੀ ਹੈ ਅਤੇ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ। 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਰਹੱਦ ਪਾਰੋਂ ਪੰਜਾਬ ‘ਚ ਨਸ਼ਿਆਂ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਰੋ...
ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ

ਸੁਤੰਤਰਤਾ ਦਿਵਸ ਮੌਕੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਲਹਿਰਾਉਣਗੇ ਰਾਸ਼ਟਰੀ ਝੰਡਾ

Local
ਫ਼ਰੀਦਕੋਟ 08 ਅਗਸਤ    ਫ਼ਰੀਦਕੋਟ ਦੇ ਨਹਿਰੂ ਸਟੇਡੀਅਮ ਵਿਖੇ ਰਾਜ ਪੱਧਰੀ ਸੁਤੰਤਰਤਾ ਦਿਵਸ ਸਮਾਗਮ ਵਿੱਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ ਅਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਸਮਾਗਮ ਦੇ ਪ੍ਰਬੰਧਾਂ ਅਤੇ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਇਸ ਮੌਕੇ ਐਸ.ਐਸ.ਪੀ. ਮੈਡਮ ਪ੍ਰਗਿੱਆ ਜੈਨ ਵੀ ਉਨ੍ਹਾਂ ਦੇ ਨਾਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।  ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਰਾਜ ਪੱਧਰੀ ਸੁਤੰਤਰਤਾ ਸਮਾਰੋਹ ਦੇ ਸਮੁੱਚੇ ਇੰਤਜ਼ਾਮ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਵੱਖ ਵੱਖ ਵਿਭਾਗਾਂ ਵੱਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਪਾਰਕਿੰਗ, ਸਟੇਜ ਸਜਾਵਟ, ਬੈਠਣ ਦੇ ਪ੍ਰਬੰਧਾਂ, ਸਫ਼ਾਈ, ਇਨਾਮਾਂ ਅਤੇ ਸਰਟੀਫਿਕੇਟਾਂ ਦੀ ਵੰਡ, ਪੀਣ ਵਾਲੇ ਪਾਣੀ, ਸਾਊਂਡ, ਰਿਫਰੈਸ਼ਮੈਂਟ, ਮੁੱਢਲੀ ਸਹਾਇਤਾ, ਟ੍ਰੈਫਿਕ ਪ੍ਰਬੰਧਾਂ ਸਮੇਤ ਵੱਖ-ਵ...
ਕੈਬਨਿਟ ਮੰਤਰੀ ਡਾ. ਰਵਜੋਤ ਨੇ ਬਲਾਕ ਭੂੰਗਾ ਵਿੱਚ ਕਿਸਾਨਾਂ ਨੂੰ ਸਬਸਿਡੀ ‘ਤੇ ਆਧੁਨਿਕ ਖੇਤੀ ਮਸ਼ੀਨਾਂ ਕੀਤੀਆਂ ਪ੍ਰਦਾਨ

ਕੈਬਨਿਟ ਮੰਤਰੀ ਡਾ. ਰਵਜੋਤ ਨੇ ਬਲਾਕ ਭੂੰਗਾ ਵਿੱਚ ਕਿਸਾਨਾਂ ਨੂੰ ਸਬਸਿਡੀ ‘ਤੇ ਆਧੁਨਿਕ ਖੇਤੀ ਮਸ਼ੀਨਾਂ ਕੀਤੀਆਂ ਪ੍ਰਦਾਨ

Local
ਹੁਸ਼ਿਆਰਪੁਰ, 8 ਅਗਸਤ: ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਵਿਧਾਨ ਸਭਾ ਹਲਕਾ ਸ਼ਾਮਚੁਰਾਸੀ ਅਧੀਨ ਆਉਂਦੇ ਬਲਾਕ ਭੂੰਗਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਸਹਿਯੋਗ ਨਾਲ ਬਲਾਕ ਭੂੰਗਾ ਵਿੱਚ ਕਿਸਾਨਾਂ ਨੂੰ ਸਬਸਿਡੀ 'ਤੇ ਆਧੁਨਿਕ ਖੇਤੀ ਮਸ਼ੀਨਾਂ ਦਿੱਤੀਆਂ।ਇਸ ਪਹਿਲ ਦਾ ਮੁੱਖ ਮਕਸਦ ਕਿਸਾਨਾਂ ਨੂੰ ਖੇਤੀ ਦੇ ਆਧੁਨਿਕ ਤਰੀਕਿਆਂ ਨਾਲ ਜੋੜਨਾ ਅਤੇ ਪਰਾਲੀ ਸਾੜਨ ਦੀ ਸਮੱਸਿਆ ਦਾ ਹੱਲ ਕਰਨਾ ਹੈ। ਇਸ ਪ੍ਰੋਗਰਾਮ ਵਿੱਚ ਕਿਸਾਨਾਂ ਨੂੰ ਮਿਲ ਰਹੀ ਸਹਾਇਤਾ ਨਾਲ ਉਹ ਨਾ ਸਿਰਫ ਆਪਣੀ ਖੇਤੀ ਦੀ ਕਾਰਜਕੁਸ਼ਲਤਾ ਵਧਾ ਸਕਣਗੇ, ਸਗੋਂ ਵਾਤਾਵਰਣ ਨੂੰ ਵੀ ਸੁਰੱਖਿਅਤ ਰੱਖ ਸਕਣਗੇ।ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਆਧੁਨਿਕ ਖੇਤੀ ਮਸ਼ੀਨਾਂ ਦੀ ਵਰਤੋਂ ਕਰਕੇ ਅਸੀਂ ਨਾ ਸਿਰਫ ਕਿਸਾਨਾਂ ਦੀ ਆਮਦਨ ਵਧਾ ਸਕਦੇ ਹਾਂ, ਸਗੋਂ ਵਾਤਾਵਰਣ ਦੀ ਸੁਰੱਖਿਆ ਵੀ ਕਰ ਸਕਦੇ ਹਾਂ। ਇਹ ਪਹਿਲ ਕਿਸਾਨਾਂ ਨੂੰ ਪਰਾਲੀ ਸਾੜਨ ਤੋਂ ਰੋਕਣ ਲਈ ਪ੍ਰੇਰਿਤ ਕਰੇਗੀ, ਜਿਸ ਨਾਲ ਨਾ ਸਿਰਫ ਹਵਾ ਪ੍ਰਦੂਸ਼ਣ ਵਿੱਚ ਕਮੀ ਆਵੇਗੀ, ਸਗੋਂ ਮਿੱਟੀ ਦੀ ਸਿਹਤ ਵੀ ਬਣੀ ਰਹੇਗੀ। ਸਾਨੂੰ ਸਭ...
ਮੋਹਿੰਦਰ ਭਗਤ ਨੇ ਸ਼ਹੀਦ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਮਨਕੋਟੀਆ ਦੇ ਪਰਿਵਾਰ ਨਾਲ ਕੀਤੀ  ਮੁਲਾਕਾਤ

ਮੋਹਿੰਦਰ ਭਗਤ ਨੇ ਸ਼ਹੀਦ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਮਨਕੋਟੀਆ ਦੇ ਪਰਿਵਾਰ ਨਾਲ ਕੀਤੀ  ਮੁਲਾਕਾਤ

Hot News
ਚੰਡੀਗੜ੍ਹ/ਪਠਾਨਕੋਟ, 8 ਅਗਸਤ : ਪੰਜਾਬ ਦੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਅੱਜ ਸ਼ਹੀਦ ਲੈਫਟੀਨੈਂਟ ਕਰਨਲ ਭਾਨੂ ਪ੍ਰਤਾਪ ਮਨਕੋਟੀਆ, ਜਿਨ੍ਹਾਂ ਨੇ ਦੇਸ਼ ਦੀ ਸੇਵਾ ਵਿੱਚ ਆਪਣੀ ਜਾਨ ਕੁਰਬਾਨ ਕਰ ਦਿੱਤੀ,  ਦੇ ਅਬਰੋਲ ਨਗਰ ਸਥਿਤ ਨਿਵਾਸ ਸਥਾਨ ਦਾ ਦੌਰਾ ਕੀਤਾ ਅਤੇ  ਦੁੱਖ ਦਾ ਪ੍ਰਗਟਾਵਾ ਕਰਦਿਆਂ ਇਸ ਔਖੀ ਘੜੀ ਵਿੱਚ ਪਰਿਵਾਰ ਨੂੰ ਸਰਕਾਰ ਵੱਲੋਂ ਪੂਰੀ  ਸਹਾਇਤਾ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ, ਮੰਤਰੀ ਨੇ ਸ਼ਹੀਦ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਪਰਿਵਾਰਕ ਮੈਂਬਰਾਂ ਨਾਲ ਗੱਲਬਾਤ ਕੀਤੀ।  ਉਨ੍ਹਾਂ ਕਿਹਾ ਕਿ ਸ਼ਹੀਦ ਦੇਸ਼ ਦਾ ਸੱਚਾ ਸਰਮਾਇਆ ਹੁੰਦੇ ਹਨ। ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨਾ ਬਹਾਦਰੀ ਦਾ ਕਾਰਜ ਹੁੰਦਾ ਹੈ ਅਤੇ ਦੇਸ਼ ਹਮੇਸ਼ਾ ਉਨ੍ਹਾਂ  ਦਾ ਰਿਣੀ ਰਹੇਗਾ। ਸ੍ਰੀ ਭਗਤ ਨੇ ਪੰਜਾਬ ਸਰਕਾਰ ਵੱਲੋਂ ਐਲਾਨੀ ਗਈ 1 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇ ਹਿੱਸੇ ਵਜੋਂ ਪਰਿਵਾਰ ਨੂੰ 6 ਲੱਖ ਰੁਪਏ ਸੌਂਪੇ ਅਤੇ ਕਿਹਾ ਕਿ ਬਾਕੀ ਰਕਮ ਜਲਦ ਹੀ ਜਾਰੀ ਕਰ ਦਿੱਤੀ ਜਾਵੇਗੀ। ਉਨ੍ਹਾਂ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦਾ ਵੀ ਐਲਾਨ ਕੀ...