ਡਰੋਨ ਵਿਰੋਧੀ ਪ੍ਰਣਾਲੀ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ
ਤਰਨ ਤਰਨ, 9 ਅਗਸਤ:ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਨੂੰ ਰੋਕਣ ਲਈ ਮਿਸਾਲੀ ਪਹਿਲਕਦਮੀ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਐਂਟੀ-ਡਰੋਨ ਪ੍ਰਣਾਲੀ (ਏ.ਡੀ.ਐਸ.) 'ਬਾਜ਼ ਅੱਖ' ਨੂੰ ਹਰੀ ਝੰਡੀ ਦਿਖਾਈ, ਜਿਸ ਤੋਂ ਬਾਅਦ ਪੰਜਾਬ ਅੰਤਰਰਾਸ਼ਟਰੀ ਸਰਹੱਦ 'ਤੇ ਇਸ ਪ੍ਰਣਾਲੀ ਨੂੰ ਤਾਇਨਾਤ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ।
ਮੀਡੀਆ ਨਾਲ ਗੱਲਬਾਤ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਇਸ ਪਹਿਲ ਨਾਲ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਇੱਕ ਹੋਰ ਸ਼ਾਨਦਾਰ ਅਧਿਆਇ ਜੁੜ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਨਸ਼ਾ ਤਸਕਰਾਂ ਨਾਲ ਮਿਲੀਭੁਗਤ ਸੀ, ਜਿਸ ਕਾਰਨ ਇਸ ਸਰਾਪ ਨੇ ਸੂਬੇ ਵਿੱਚ ਆਪਣੇ ਪੈਰ ਪਸਾਰੇ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਆਪ ਦੀ ਸਰਕਾਰ ਨੇ ਨਸ਼ਿਆਂ ਵਿਰੁੱਧ ਵੱਡੀ ਜੰਗ ਛੇੜੀ ਹੈ ਅਤੇ ਇਸ ਕਾਰੋਬਾਰ ਵਿੱਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ।
'ਆਪ' ਦੇ ਕੌਮੀ ਕਨਵੀਨਰ ਨੇ ਕਿਹਾ ਕਿ ਸਰਹੱਦ ਪਾਰੋਂ ਪੰਜਾਬ ‘ਚ ਨਸ਼ਿਆਂ ਦੀ ਸਪਲਾਈ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਰੋ...