ਬੰਬਾਂ ਦੀ ਕਹਾਣੀ ਘੜ ਕੇ ਲੋਕਾਂ ਵਿੱਚ ਦਹਿਸ਼ਤ ਫੈਲਾ ਰਹੇ ਹਨ ਬਾਜਵਾ-ਭਗਵੰਤ ਮਾਨ
ਛਾਜਲੀ (ਸੰਗਰੂਰ), 15 ਅਪ੍ਰੈਲ: ਪੰਜਾਬ ਵਿੱਚ 50 ਬੰਬ ਆਉਣ ਦੇ ਦਾਅਵੇ ਦਾ ਖੁਲਾਸਾ ਕਰਨ ਤੋਂ ਭੱਜਣ ਲਈ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ’ਤੇ ਮੁੜ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਜਵਾ ਆਪਣੇ ਸੌੜੇ ਮੁਫਾਦ ਲਈ ਕਿਸੇ ਅਣਸੁਖਾਵੀਂ ਘਟਨਾ ਦੇ ਵਾਪਰਨ ਦੀ ਉਡੀਕ ਕਰ ਰਹੇ ਹਨ ਤਾਂ ਕਿ ਲੋਕਾਂ ਵਿੱਚ ਦਹਿਸ਼ਤ ਫੈਲਾਈ ਜਾ ਸਕੇ।ਅੱਜ ਇੱਥੇ ‘ਸਕੂਲ ਆਫ ਐਮੀਨੈਂਸ’ ਨੂੰ ਸਮਰਪਿਤ ਕਰਨ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਬਾਜਵਾ ਕੋਲ ਬੰਬਾਂ ਬਾਰੇ ਕਿਸੇ ਤਰ੍ਹਾਂ ਦੀ ਜਾਣਕਾਰੀ ਹੈ ਤਾਂ ਉਹ ਇਸ ਨੂੰ ਜਨਤਕ ਕਰਨ ਤੋਂ ਝਿਜਕ ਕਿਉਂ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਬਾਜਵਾ ਇਹ ਬੰਬ ਚੱਲਣ ਦੀ ਉਡੀਕ ਵਿੱਚ ਬੈਠੇ ਹਨ ਕਿਉਂਕਿ ਉਹ ਪੰਜਾਬ ਦੀ ਅਮਨ-ਕਾਨੂੰਨ ਦੀ ਵਿਵਸਥਾ ਦੀ ਆੜ ਵਿੱਚ ਸਿਆਸੀ ਰੋਟੀਆਂ ਸੇਕਣ ਦੀ ਤਾਕ ਵਿੱਚ ਬੈਠੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਬਾਜਵਾ ਨੇ ਪੰਜਾਬ ਦੇ ਅਮਨਪਸੰਦ ਲੋਕਾਂ ਵਿੱਚ ਬਿਨਾਂ ਕਿਸੇ ਆਧਾਰ ਤੋਂ ਦਹਿਸ਼ਤ ਫੈਲਾਈ ਹੈ ਅਤੇ ਜਦੋਂ ਸਰਕਾਰ ਨੇ ਬਾਜਵਾ ਦੇ ਇਸ ਗੁੰਮਰਾਹਕੁਨ ਬਿਆਨ ਦੇ ਖਿਲਾਫ਼ ਕੇਸ ਦ...








