ਕੇਂਦਰ ਸਰਕਾਰ ਨੇ ਰੋਕਿਆ ਪੰਜਾਬ ਦਾ ਸੱਤ ਹਜ਼ਾਰ ਕਰੋੜ ਰੁਪਏ
ਨਵੀਂ ਦਿੱਲੀ, 25 ਦਸੰਬਰ: ਪੰਜਾਬ ਵਿੱਚ ਮੰਡੀਕਰਨ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੰਮੇ ਤੋਂ ਲਟਕਾਏ ਜਾਣ ਰਹੇ ਆਰ ਡੀ ਐਫ ਅਤੇ ਐਮ ਡੀ ਐਫ ਦੀ ਤੁਰੰਤ ਅਦਾਇਗੀ ਕਰਨ ਦੀ ਮੰਗ ਕੀਤੀ।
ਪੰਜਾਬ ਦੇ ਉਚ ਪੱਧਰੀ ਵਫ਼ਦ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਪੰਜਾਬ ਦੇ ਚੀਫ ਸੈਕਟਰੀ ਕੇ ਏ ਪੀ ਸਿਨਹਾ ਸ਼ਾਮਲ ਸਨ। ਇਸ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦਾ ਮੰਡੀਕਰਨ ਢਾਂਚਾ ਲੰਮੇ ਸਮੇਂ ਵਿੱਚ ਵਿਕਸਤ ਹੋਇਆ ਹੈ। ਪੰਜਾਬ ਦੇ ਪਿੰਡਾਂ ਵਿਚ ਵੀ ਮੰਡੀਆਂ ਬਣਾਈਆਂ ਗਈਆਂ ਹਨ। ਇਸ ਲਈ ਪੰਜਾਬ ਦੇ ਮੰਡੀਕਰਨ ਢਾਂਚੇ ਦੀ ਕਿਸੇ ਹੋਰ ਰਾਜ਼ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਪਰ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਢਾਂਚੇ ਨੂੰ ਹੋਰ ...








