Thursday, August 6Malwa News
Shadow

Tag: punjab politics

ਪੁਲੀਸ ਮੁੱਖੀ ਵਲੋਂ ਸਰਹੱਦ ਪਾਰਲੇ ਅੱਤਵਾਦ ਖਿਲਾਫ ਸਖਤ ਹਦਾਇਤਾਂ

Breaking News
ਅੰਮ੍ਰਿਤਸਰ, 20 ਜਨਵਰੀ: ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਅੱਜ ਅੰਮ੍ਰਿਤਸਰ, ਗੁਰਦਾਸਪੁਰ ਅਤੇ ਬਟਾਲਾ ਜ਼ਿਲਿਆਂ ਦੇ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਸਰਹੱਦ ਪਾਰ ਤੋਂ ਆ ਰਹੇ ਨਸ਼ੀਲੇ ਪਦਾਰਥਾਂ ਅਤੇ ਹੱਥਿਆਰਾਂ ਬਾਰੇ ਸਥਿਤੀ ਦਾ ਮੁਆਇਨਾ ਕੀਤਾ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸਖ਼ਤ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਨਸ਼ਿਆਂ ਅਤੇ ਅਪਰਾਧਿਕ ਗਤੀਵਿਧੀਆਂ ਨਾਲ ਸਬੰਧਿਤ ਕੋਈ ਵੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਦੀ ਸਭ ਤੋਂ ਵੱਡੀ ਪਹਿਲ ਪੰਜਾਬ ਵਿੱਚ ਅਮਨ ਕਾਨੂੰਨ ਦੀ ਸਥਿਤੀ ਬਣਾਈ ਰੱਖਣਾ ਹੈ। ਪੁਲੀਸ ਮੁੱਖੀ ਨੇ ਕਿਹਾ ਕਿ ਫੜੇ ਗਏ ਨਸ਼ਾ ਤਸਕਰਾਂ ਨਾਲ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਢਿੱਲ ਵਰਤਣ ਵਾਲੇ ਪੁਲੀਸ ਅਧਿਕਾਰੀਆਂ ਖਿਲਾਫ ਵੀ ਸਖਤ ਕਾਰਵਾਈ ਕੀਤੀ ਜਾਵੇਗੀ।...

ਐਥਲੀਟ ਲੜਕੀ ਨਾਲ ਸਾਥੀ ਤੇ ਕੋਚ ਕਰਦੇ ਰਹੇ ਲਗਾਤਾਰ ਬਲਾਤਕਾਰ

Breaking News, Hot News
ਨਵੀਂ ਦਿੱਲੀ, 12 ਜਨਵਰੀ : ਕੇਰਲ ਦੇ ਪਥਾਨਮਥਿੱਟਾ ਵਿੱਚ ਇੱਕ ਦਲਿਤ ਕੁੜੀ ਨਾਲ ਹੋਏ ਬਲਾਤਕਾਰ ਦੇ ਮਾਮਲੇ ਨੇ ਸਭ ਨੂੰ ਹੈਰਾਨ ਕਰ ਦਿੱਤਾ। ਉਸ ਨਾਲ 5 ਸਾਲਾਂ ਵਿੱਚ 60 ਲੋਕਾਂ ਨੇ ਬਲਾਤਕਾਰ ਕੀਤਾ। ਪੀੜਤਾ ਦੀ ਸ਼ਿਕਾਇਤ 'ਤੇ 13 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।ਅਪਰਾਧ ਦੇ ਸਮੇਂ ਕੁੜੀ ਨਾਬਾਲਗ ਸੀ। ਇਸ ਲਈ ਮਾਮਲਾ ਪਥਾਨਮਥਿੱਟਾ ਬਾਲ ਭਲਾਈ ਕਮੇਟੀ ਕੋਲ ਦਰਜ ਹੋਇਆ ਹੈ। ਸੀਡਬਲਯੂਸੀ ਪਥਾਨਮਥਿੱਟਾ ਜ਼ਿਲ੍ਹੇ ਦੇ ਪ੍ਰਧਾਨ ਐੱਨ. ਰਾਜੀਵ ਨੇ ਦੱਸਿਆ ਕਿ ਪਥਾਨਮਥਿੱਟਾ ਐੱਸ.ਪੀ. ਕੋਲ ਇਸ ਮਾਮਲੇ ਦੀ ਸ਼ਿਕਾਇਤ ਦਰਜ ਕਰਵਾਈ ਗਈ ਹੈ। ਪੁਲਿਸ ਨੇ ਜਾਂਚ ਕਰਕੇ 5 ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।'ਮਹਿਲਾ ਸਾਮਾਕਿਆ' ਨਾਂ ਦੀ ਇੱਕ ਗੈਰ-ਸਰਕਾਰੀ ਸੰਸਥਾ ਹੈ, ਜੋ ਔਰਤਾਂ ਦੇ ਹੱਕਾਂ ਲਈ ਕੰਮ ਕਰਦੀ ਹੈ। ਉਹ ਖੇਤਰ ਦੇ ਦੌਰੇ 'ਤੇ ਸੀ। ਇਸ ਦੌਰਾਨ ਕੁੜੀ ਨਾਲ ਮੁਲਾਕਾਤ ਹੋਈ। ਉਸਦੀ ਆਪਬੀਤੀ ਸੁਣ ਕੇ ਸਭ ਹੈਰਾਨ ਹੋ ਗਏ। ਉਨ੍ਹਾਂ ਨੇ ਸੀਡਬਲਯੂਸੀ ਨੂੰ ਕੁੜੀ ਬਾਰੇ ਜਾਣਕਾਰੀ ਦਿੱਤੀ। ਉਸ ਤੋਂ ਬਾਅਦ ਸੀਡਬਲਯੂਸੀ ਦੇ ਅਧਿਕਾਰੀਆਂ ਨੇ ਕੁੜੀ ਨਾਲ ਸੰਪਰਕ ਕੀਤਾ। ਉਸਦੀ ਕਾਊਂਸਲਿੰਗ ਕਰਕੇ ਸਾਰੀ ਜਾਣਕਾਰੀ ਇਕੱਠੀ ਕੀਤੀ।ਕੁੜੀ...

ਪੰਜਾਬ ਦੀਆਂ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਦਾ ਕੰਮ ਮੁਕੰਮਲ

Hot News
ਚੰਡੀਗੜ੍ਹ, 7 ਜਨਵਰੀ : ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀਂ ਨੇ ਪੰਜਾਬ ਦੇ ਵੋਟਰਾਂ ਦੀਆਂ ਅੰਤਿਮ ਸੂਚੀਆਂ ਦੀਆਂ ਸੀਡੀਜ਼ ਮਾਨਤਾ ਪ੍ਰਾਪਤ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਸੌਂਪੀਆਂ। ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 7 ਜਨਵਰੀ ਤੱਕ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਕ ਕਰ ਦਿੱਤੀ ਗਈ ਹੈ। ਇਨ੍ਹਾਂ ਸੂਚੀਆਂ ਮੁਤਾਬਿਕ ਪੰਜਾਬ ਵਿਚ ਵੋਟਰਾਂ ਦੀ ਕੁੱਲ ਗਿਣਤੀ 2 ਕਰੋੜ 13 ਲੱਖ ਅੱਸੀ ਹਜਾਰ 565 ਹੈ। ਇਨ੍ਹਾਂ ਵਿਚੋਂ ਇਕ ਕਰੋੜ 12 ਲੱਖ ਇਕੱਤੀ ਹਜਾਰ 744 ਮਰਦ ਵੋਟਰ ਹਨ ਅਤੇ ਇਕ ਕਰੋੜ ਇਕ ਲੱਖ 48 ਹਜਾਰ 76 ਮਹਿਲਾ ਵੋਟਰ ਹਨ। ਇਸ ਤੋਂ ਇਲਾਵਾ ਤੀਜਾ ਲਿੰਗ ਵੋਟਰਾਂ ਦੀ ਗਿਣਤੀ ਵੀ 745 ਹੈ ਅਤੇ ਐਨ ਆਰ ਆਈ ਵੋਟਰਾਂ ਦੀ ਗਿਣਤੀ 1611 ਹੈ। ਇਸੇ ਤਰਾਂ ਅੰਗਹੀਣ ਵੋਟਰਾਂ ਦੀ ਗਿਣਤੀ ਇਕ ਲੱਖ 56 ਹਜਾਰ 130 ਹੈ ਅਤੇ ਸਰਵਿਸ ਵੋਟਰ ਇਕ ਲੱਖ ਇਕ ਹਜਾਰ 257 ਹਨ।ਇਸ ਮੌਕੇ ਮੁੱਖ ਚੋਣ ਅਧਿਕਾਰੀ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਉਹ ਹੁਣੇ ਤੋਂ ਹੀ ਪੋਲਿੰਗ ਸਟੇਸ਼ਨਾਂ 'ਤੇ ਆਪਣੇ ਬੂਥ ਲੈਵਲ ਏਜੰਟ ਨਿਯੁਕਤ ਕਰਨ ਤਾਂ ਜੋ ਭਵਿੱਖ ਵਿ...
ਗਾਲੀ ਗਲੋਚ ਪਾਰਟੀ ਨੂੰ ਵੀ ਸਾਡਾ ਗਾਣਾ ਪਸੰਦ ਆਏਗਾ : ਕੇਜਰੀਵਾਲ

ਗਾਲੀ ਗਲੋਚ ਪਾਰਟੀ ਨੂੰ ਵੀ ਸਾਡਾ ਗਾਣਾ ਪਸੰਦ ਆਏਗਾ : ਕੇਜਰੀਵਾਲ

Breaking News
ਨਵੀਂ ਦਿੱਲੀ, 7 ਜਨਵਰੀ : ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਦਿੱਲੀ ਚੋਣਾ ਲਈ ਪਾਰਟੀ ਦਾ ਕੰਪੇਨ ਗੀਤ 'ਫਿਰ ਲਾਏਂਗੇ ਕੇਜਰੀਵਾਲ' ਲਾਂਚ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਦੀਆਂ ਚੋਣਾ ਇਕ ਤਰਾਂ ਤਿਉਹਾਰ ਵਾਂਗ ਹੁੰਦਾ ਹੈ। ਇਸ ਪੂਰੀ ਚੋਣ ਦੌਰਾਨ ਸਾਰੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੇ ਕੈਂਪੇਨ ਸੌਂਗ ਦਾ ਇੰਤਜ਼ਾਰ ਹੁੰਦਾ ਹੈ। ਅੱਜ ਇਹ ਗੀਤ ਦੇਸ਼ ਦੇ ਲੋਕਾਂ ਨੂੰ ਸਮਰਪਿਤ ਕਰਦੇ ਹਾਂ। ਇਸ ਮੌਕੇ ਭਾਜਪਾ ਦੇ ਤਨਜ ਕਰਦਿਆਂ ਕੇਜਰੀਵਾਲ ਨੇ ਕਿਹਾ ਕਿ ਦੇਸ਼ ਦੀ ਗਾਲੀ ਗਲੋਚ ਪਾਰਟੀ ਨੂੰ ਵੀ ਇਹ ਗਾਣਾ ਪਸੰਦ ਆਏਗਾ।ਇਸ ਮੌਕੇ ਕਰਵਾਏ ਗਏ ਵਿਸ਼ੇਸ਼ ਸਮਾਗਮ ਦੌਰਾਨ ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਮਨੀਸ਼ ਸਿਸੋਦੀਆ ਅਤੇ ਹੋਰ ਆਗੂ ਵੀ ਸ਼ਾਮਲ ਹੋਏ।...

ਕੇਂਦਰ ਸਰਕਾਰ ਨੇ ਰੋਕਿਆ ਪੰਜਾਬ ਦਾ ਸੱਤ ਹਜ਼ਾਰ ਕਰੋੜ ਰੁਪਏ

Breaking News
ਨਵੀਂ ਦਿੱਲੀ, 25 ਦਸੰਬਰ: ਪੰਜਾਬ ਵਿੱਚ ਮੰਡੀਕਰਨ ਦੇ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੰਜਾਬ ਸਰਕਾਰ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਲੰਮੇ ਤੋਂ ਲਟਕਾਏ ਜਾਣ ਰਹੇ ਆਰ ਡੀ ਐਫ ਅਤੇ ਐਮ ਡੀ ਐਫ ਦੀ ਤੁਰੰਤ ਅਦਾਇਗੀ ਕਰਨ ਦੀ ਮੰਗ ਕੀਤੀ। ਪੰਜਾਬ ਦੇ ਉਚ ਪੱਧਰੀ ਵਫ਼ਦ ਵਿਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਤੋਂ ਇਲਾਵਾ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ, ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਅਤੇ ਪੰਜਾਬ ਦੇ ਚੀਫ ਸੈਕਟਰੀ ਕੇ ਏ ਪੀ ਸਿਨਹਾ ਸ਼ਾਮਲ ਸਨ। ਇਸ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਦਾ ਮੰਡੀਕਰਨ ਢਾਂਚਾ ਲੰਮੇ ਸਮੇਂ ਵਿੱਚ ਵਿਕਸਤ ਹੋਇਆ ਹੈ। ਪੰਜਾਬ ਦੇ ਪਿੰਡਾਂ ਵਿਚ ਵੀ ਮੰਡੀਆਂ ਬਣਾਈਆਂ ਗਈਆਂ ਹਨ। ਇਸ ਲਈ ਪੰਜਾਬ ਦੇ ਮੰਡੀਕਰਨ ਢਾਂਚੇ ਦੀ ਕਿਸੇ ਹੋਰ ਰਾਜ਼ ਨਾਲ ਤੁਲਨਾ ਨਹੀਂ ਕੀਤੀ ਜਾ ਸਕਦੀ। ਪਰ ਕੇਂਦਰ ਸਰਕਾਰ ਵੱਲੋਂ ਪੰਜਾਬ ਦੇ ਢਾਂਚੇ ਨੂੰ ਹੋਰ ...

ਸ਼੍ਰੋਮਣੀ ਕਮੇਟੀ ਦੀ ਐਮਰਜੈਂਸੀ ਮੀਟਿੰਗ 30 ਨੂੰ

Hot News
ਅੰਮ੍ਰਿਤਸਰ, 21 ਦਸੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜਥੇਦਾਰਾਂ ਦੇ ਚੱਲ ਰਹੇ ਵਿਵਾਦਾਂ ਦੌਰਾਨ 30 ਦਸੰਬਰ ਨੂੰ ਐਮਰਜੈਂਸੀ ਮੀਟਿੰਗ ਬੁਲਾਈ ਹੈ। ਇਸ ਤੋਂ ਪਹਿਲਾਂ ਇਹ ਐਮਰਜੈਂਸੀ ਮੀਟਿੰਗ 23 ਦਸੰਬਰ ਨੂੰ ਬੁਲਾਈ ਗਈ ਸੀ, ਪਰ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਰੁਝੇਵਿਆਂ ਕਾਰਨ ਇਹ ਮੀਟਿੰਗ ਰੱਦ ਕਰ ਦਿੱਤੀ ਗਈ ਸੀ। ਹੁਣ 30 ਦਸੰਬਰ ਨੂੰ ਸੱਦੀ ਗਈ ਮੀਟਿੰਗ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਮਾਮਲੇ ਵਿਚ ਕੋਈ ਵੱਡਾ ਫੈਸਲਾ ਲਏ ਜਾਣ ਦੀ ਸੰਭਾਵਨਾ ਹੈ।ਪਿਛਲੇ ਦਿਨਾਂ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਨਿਰਾਜ਼ਗੀ ਦੀ ਵੀ ਚਰਚਾ ਚੱਲ ਰਹੀ ਹੈ। ਇਥੇ ਵਰਨਣਯੋਗ ਹੈ ਕਿ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਸਾਢੂ ਗੁਰਪ੍ਰੀਤ ਸਿੰਘ ਵਲੋਂ ਜਥੇਦਾਰ ਖ਼ਿਲਾਫ਼ ਗੰਭੀਰ ਦੋਸ਼ ਲਾਏ ਗਏ ਹਨ। ਇਸ ਪਿਛੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੁਰਾਹਾ ਵਿਖੇ ਮੀਟਿੰਗ ਬੁਲਾਈ ਗਈ ਸੀ। ਇਸ ਮੀਟਿੰਗ ਵਿੱਚ ਗੁਰਪ੍ਰੀਤ ਸਿੰਘ ਵਲੋਂ ਲਗਾਏ ਦੋਸ਼ਾਂ ਦੀ ਜਾਂਚ ਲਈ ਇਕ ਕਮੇਟੀ ਬਣਾਈ ਗਈ ਸੀ। ਇਸ ...

ਭਾਰਤ ਵਿੱਚ ਪਹਿਲੀ ਵਾਰ ਹੋਈਆਂ ਪੀਥੀਅਨ ਗੇਮਾਂ

Global News
ਪੰਚਕੁੱਲਾ, 23 ਦਸੰਬਰ : ਭਾਰਤ ਵਿਚ ਪਹਿਲੀ ਵਾਰ ਕਰਵਾਈਆਂ ਗਈਆਂ ਪੀਥੀਅਨ ਗੇਮਾਂ ਪੰਚਕੂਲਾ ਦੇ ਤਾਊ ਦੇਵੀ ਲਾਲ ਸਟੇਡੀਅਮ ਵਿੱਚ ਸਮਾਪਤ ਹੋ ਗਈਆਂ। ਪੀਥੀਅਨ ਰਾਸ਼ਟਰੀ ਕਲਚਰਲ ਜੇਮਜ਼ 2024 ਦੇ ਨਾਮ ਨਾਲ ਕਰਵਾਈਆਂ ਗਈਆਂ ਇਨ੍ਹਾਂ ਗੇਮਾਂ ਵਿਚ ਵਿਰਾਸਤੀ ਖੇਡਾਂ ਅਤੇ ਮਾਰਸ਼ਲ ਆਰਟ ਤੋਂ ਇਲਾਵਾ ਹੋਰ ਕਈ ਕਲਾਵਾਂ ਦੇ ਮੁਕਾਬਲੇ ਕਰਵਾਏ ਗਏ। ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਸੁਖਚੈਨ ਸਿੰਘ ਕਲਸਾਣੀ ਨੇ ਦੱਸਿਆ ਕਿ ਅਜਿਹੇ ਮੁਕਾਬਲੇ ਭਾਰਤ ਵਿਚ ਪਹਿਲੀ ਵਾਰ ਕਰਵਾਏ ਗਏ ਹਨ। ਇਨ੍ਹਾਂ ਮੁਕਾਬਲਿਆਂ ਦੀ ਅਗਵਾਈ ਝਾਰਖੰਡ ਦੇ ਸਾਬਕਾ ਮੰਤਰੀ ਅਤੇ ਇੰਟਰਨੈਸ਼ਨਲ ਪੀਥੀਅਨ ਕੌਂਸਲ ਦੇ ਇੰਡੀਆ ਪ੍ਰਧਾਨ ਡਾ ਬਜਿੰਦਰ ਗੋਇਲ ਨੇ ਕੀਤੀ। ਇਸ ਦੌਰਾਨ ਕਰਵਾਏ ਗਏ ਵਿਰਾਸਤੀ ਖੇਡਾਂ ਦੇ ਮੁਕਾਬਲਿਆਂ ਵਿੱਚ 18 ਸਾਲ ਤੋਂ ਘੱਟ ਉਮਰ ਦੇ ਗੱਤਕਾ ਮੁਕਾਬਲੇ ਵੀ ਕਰਵਾਏ ਗਏ। ਬਹੁਤ ਹੀ ਵਿਧੀਵਤ ਢੰਗ ਨਾਲ ਕਰਵਾਏ ਗਏ ਇਨ੍ਹਾਂ ਮੁਕਾਬਲਿਆਂ ਵਿੱਚ 12 ਰਾਜਾਂ ਦੇ 200 ਲੜਕੇ ਅਤੇ ਲੜਕੀਆਂ ਨੇ ਭਾਗ ਲਿਆ। ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਜਨਰਲ ਸਕੱਤਰ ਹਰਜਿੰਦਰ ਕੁਮਾਰ ਅਤੇ ਵਿੱਤ ਸਕੱਤਰ ਬਲਜੀਤ ਸਿ...

ਪੰਜਾਬ ‘ਚ ਸਰਹੱਦੀ ਸੁਰੱਖਿਆ ਪ੍ਰਬੰਧਾਂ ਲਈ ਕੇੇਂਦਰ ਤੋਂ ਮੰਗੇ ਇਕ ਹਜਾਰ ਕਰੋੜ

Hot News
ਚੰਡੀਗੜ੍ਹ, 23 ਦਸੰਬਰ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਰਾਜਸਥਾਨ ਵਿਚ ਹੋਈ ਪ੍ਰੀ ਬੱਜਟ ਮੀਟਿੰਗ ਦੌਰਾਨ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਸਰਹੱਦੀ ਜਿਲਿਆਂ ਵਿਚ ਪੰਜਾਬ ਪੁਲੀਸ ਦਾ ਬੁਨਿਆਦੀ ਢਾਂਚਾ ਮਜਬੂਤ ਕਰਨ ਲਈ ਇਕ ਹਜਾਰ ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਜਾਵੇ।ਅੱਜ ਚੰਡੀਗੜ੍ਹ ਵਿਖੇ ਜਾਰੀ ਇਕ ਬਿਆਨ ਵਿਚ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੇ ਨਾਬਾਰਡ ਦੀ ਸਾਲ 2024–25 ਲਈ ਸੀਜ਼ਨਲ ਐਗਰੀਕਲਚਰਲ ਅਪ੍ਰੇਸ਼ਨਜ਼ ਦੀ ਸੀਮਾ ਵੀ ਘਟਾ ਕੇ 1100 ਕਰੋੜ ਕਰ ਦਿੱਤੀ ਗਈ ਹੈ। ਪੰਜਾਬ ਸਰਕਾਰ ਨੇ ਇਹ ਸੀਮਾ ਵਧਾ ਕੇ 3041 ਕਰੋੜ ਰੁਪਏ ਕਰਨ ਦੀ ਮੰਗ ਕੀਤੀ ਹੈ। ਇਸ ਮੀਟਿੰਗ ਵਿਚ ਰਾਜਪੁਰਾ ਵਿਚ ਪ੍ਰਧਾਨ ਮੰਤਰੀ ਗਤੀ ਸ਼ਕਤੀ ਸਕੀਮ ਦੇ ਅਧੀਨ ਸੜਕ ਸੰਪਰਕ ਦਾ ਮਾਮਲਾ ਵੀ ਉਠਾਇਆ ਗਿਆ ਅਤੇ ਇਸ ਵਾਸਤੇ 100 ਕਰੋੜ ਰੁਪਏ ਦੀ ਗਰਾਂਟ ਦੀ ਮੰਗ ਕੀਤੀ ਗਈ। ਵਿੱਤ ਮੰਤਰੀ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਪੰਜਾਬ ਵਿਚ ਫਸਲਾਂ ਦੀ ਰਹਿੰਦ ਖੂੰਹਦ ਦੇ ਪ੍ਰਬੰਧਨ ਲਈ ਵਿੱਤੀ ਸਹਾਇਤਾ ਦੀ ਵੀ ਮੰਗ ਕੀਤੀ ਗਈ। ਵਿੱਤ ਮੰਤਰੀ ਨੇ ਕਿਹਾ ਕਿ ਪੰਜਾਬ ਇਕ ਸਰਹੱਦੀ ਸੂਬਾ ਹੈ, ਇਸ ਲਈ...

ਭਗਵੰਤ ਮਾਨ ਦੇ ਰੋਡ ਸ਼ੋਅ ‘ਤੇ ਹੋਈ ਫੁੱਲਾਂ ਦੀ ਵਰਖਾ

Breaking News
ਲੁਧਿਆਣਾ, 19 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਵਿਚ ਰੋਡ ਸ਼ੋ ਕੀਤਾ ਅਤੇ ਅਗਲੀਆਂ ਨਗਰ ਨਿਗਮ ਚੋਣਾ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ। ਇਸ ਰੋਡ ਸ਼ੋਅ ਨੂੰ ਲੁਧਿਆਣਾ ਦੇ ਲੋਕਾਂ ਨੇ ਭਰਵਾਂ ਹੁੰਗਾਰਾ ਦਿੱਤਾ। ਥਾਂ ਥਾਂ ਮੁੱਖ ਮੰਤਰੀ ਉੱਪਰ ਲੋਕਾਂ ਨੇ ਫੁੱਲਾਂ ਦੀ ਵਰਖਾ ਕੀਤੀ।ਇਸ ਦੌਰਾਨ ਲੁਧਿਆਣਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੁਧਿਆਣਾ ਮੇਰੀ ਕਰਮ ਭੂਮੀ ਹੈ। ਇਸ ਧਰਤੀ ਤੋਂ ਹੀ ਉਨ੍ਹਾਂ ਨੇ ਕਲਾਕਾਰੀ ਦੇ ਖੇਤਰ ਵਿਚ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ ਸੀ। ਇਸ ਮੌਕੇ ਲੁਧਿਆਣਾ ਦੇ ਭੀੜ ਭੜੱਕੇ ਵਾਲੇ ਬਾਜਾਰਾਂ ਦੀਆਂ ਯਾਦਾਂ ਤਾਜ਼ਾ ਕਰਦਿਆਂ ਭਗਵੰਤ ਮਾਨ ਭਾਵੁਕ ਹੋ ਗਏ ਅਤੇ ਉਨ੍ਹਾਂ ਨੇ ਕਿਹਾ ਕਿ ਇਸ ਸ਼ਹਿਰ ਦੀਆਂ ਸੜਕਾਂ ਮੇਰੇ ਲਈ ਨਵੀਆਂ ਨਹੀਂ ਹਨ।ਇਸ ਰੋਡ ਸ਼ੋਅ ਦੌਰਾਨ ਮੁੱਖ ਮੰਤਰੀ ਦੇ ਨਾਲ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, ਕਾਰਜਕਾਰੀ ਪ੍ਰਧਾਨ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਕਈ ਕੈਬਨਿਟ ਮੰਤਰੀ, ਵਿਧਾਇਕ ਅਤੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਆਹੁਦੇਦਾਰ ਵੀ ਸ਼ਾਮਲ ਸ...

ਭਗਵੰਤ ਮਾਨ ਵਲੋਂ ਸਰਕਾਰੀ ਹਸਪਤਾਲਾਂ ਦਾ ਪੱਧਰ ਪ੍ਰਾਈਵੇਟ ਨਾਲੋਂ ਉੱਚਾ ਕਰਨ ਦਾ ਵਾਅਦਾ

Breaking News
ਬੁਢਲਾਡਾ, 15 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਬੁਢਲਾਡਾ ਦੇ ਸਰਕਾਰੀ ਹਸਪਤਾਲ ਦਾ ਦੌਰਾ ਕੀਤਾ ਅਤੇ ਮਰੀਜਾਂ ਨਾਲ ਗੱਲਬਾਤ ਕੀਤੀ। ਇਸ ਮੌਕੇ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੇ ਇਹ ਦੌਰੇ ਕਮੀਆਂ ਲੱਭਣ ਲਈ ਨਹੀਂ ਸਗੋਂ ਸਿਹਤ ਸੇਵਾਵਾਂ ਨੂੰ ਹੋਰ ਬਿਹਤਰ ਬਣਾਉਣ ਲਈ ਹਨ। ਮੁੱਖ ਮੰਤਰੀ ਨੇ ਮਰੀਜਾਂ ਦਾ ਹਾਲਚਾਲ ਵੀ ਪੁੱਛਿਆ ਅਤੇ ਹਸਪਤਾਲ ਦੇ ਪ੍ਰਬੰਧਾਂ ਬਾਰੇ ਵੀ ਜਾਣਕਾਰੀ ਹਾਸਲ ਕੀਤੀ। ਉਨ੍ਹਾਂ ਨੇ ਮਰੀਜਾਂ ਦੇ ਨਾਲ ਨਾਲ ਹਸਪਤਾਲ ਦੇ ਸਟਾਫ ਨਾਲ ਵੀ ਗੱਲਬਾਤ ਕੀਤੀ।ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਬ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਲੋਕਾਂ ਨੇ ਚੰਗੀਆਂ ਸਿੱਖਿਆ ਤੇ ਸਿਹਤ ਸਹੂਲਤਾਂ ਮੁਹਈਆ ਕਰਵਾਉਣਾ ਹੈ। ਉਨ੍ਹਾਂ ਨੇ ਕਿਹਾ ਕਿ ਚੰਗੀਆਂ ਸਿਹਤ ਸਹੂਲਤਾਂ ਮੁਹਈਆ ਕਰਵਾਉਣ ਲਈ ਹਸਪਤਾਲਾਂ ਵਿਚ ਬਹੁਤ ਹੀ ਅਧੁਨਿਕ ਮਸ਼ੀਨਰੀ ਮੁਹਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਰਕਾਰੀ ਹਸਪਤਾਲਾਂ ਅਤੇ ਸਰਕਾਰੀ ਸਕੂਲਾਂ ਨੂੰ ਪ੍ਰਾਈਵੇਟ ਅਦਾਰਿਆਂ ਦੇ ਪੱਧਰ ਤੋਂ ਵੀ ਉੱਚੇ ਪੱਧਰ 'ਤੇ ਲਿਜਾਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਆਉਣ ਵਾਲੇ ਸਾਲਾਂ ਦੌਰਾਨ...