Sunday, December 21Malwa News
Shadow

Tag: punjabi news

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਨਾਮ ਦੇਣਾ ਸਿੱਖ ਰਹੁ-ਰੀਤਾਂ ਅਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ: ਸੰਧਵਾਂ

Hot News
ਚੰਡੀਗੜ੍ਹ, 21 ਦਸੰਬਰ :- ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਸਮੁੱਚਾ ਸਿੱਖ ਭਾਈਚਾਰਾ ਸਾਹਿਬਜ਼ਾਦਿਆਂ ਦਾ ਸਤਿਕਾਰ ਕਰਦਾ ਹੈ ਅਤੇ ਉਨ੍ਹਾਂ ਨੂੰ  ‘ਬਾਬਿਆਂ’ ਦਾ ਖਿਤਾਬ ਦਿੰਦਾ ਹੈ ਕਿਉਂਕਿ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਨੇ ਨਿੱਕੀ ਉਮਰ ਵਿੱਚ ਹੀ ਵੱਡੀਆਂ ਤੇ ਮਹਾਨ  ਕੁਰਬਾਨੀਆਂ ਕੀਤੀਆਂ ਸਨ।  ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਕਿਸੇ ਇੱਕ ਦੇਸ਼,  ਭਾਈਚਾਰੇ ਜਾਂ ਇੱਕ ਵਿਚਾਰਧਾਰਾ ਤੱਕ ਮਹਿਦੂਦ ਨਹੀਂ ਹੈ। ਸਪੀਕਰ ਸੰਧਵਾਂ ਨੇ ਕਿਹਾ ਕਿ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਰਾਸ਼ਟਰੀ ਪੱਧਰ ’ਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਮਨਾਉਣ ਦੀਆਂ ਭਾਵਨਾਵਾਂ ਦਾ ਅਸੀਂ ਸਤਿਕਾਰ ਕਰਦੇ ਹਾਂ,  ਪਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਵੀਰ ਬਾਲ ਦਿਵਸ ਵਜੋਂ ਯਾਦ ਕਰਨਾ ਸਿੱਖ ਧਰਮ ਦੀਆਂ ਪਰੰਪਰਾਵਾਂ ਤੇ ਸਿਧਾਂਤਾਂ ਨਾਲ ਮੇਲ ਨਹੀਂ ਖਾਂਦਾ। ਸਾਨੂੰ ਉਮੀਦ ਹੈ ਕਿ ਪ੍ਰਧਾਨ ਮੰਤਰੀ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਵਸ ਦੇ ਨਾਮ ਸਬੰਧੀ ਢੁਕਵਾਂ ਫੈਸਲਾ ਲੈਣਗੇ। ਉਨ...
‘ਯੁੱਧ ਨਸ਼ਿਆਂ ਵਿਰੁੱਧ’: 295ਵੇਂ ਦਿਨ, ਪੰਜਾਬ ਪੁਲਿਸ ਨੇ 151 ਨਸ਼ਾ ਤਸਕਰਾਂ ਨੂੰ 3.1 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ 

‘ਯੁੱਧ ਨਸ਼ਿਆਂ ਵਿਰੁੱਧ’: 295ਵੇਂ ਦਿਨ, ਪੰਜਾਬ ਪੁਲਿਸ ਨੇ 151 ਨਸ਼ਾ ਤਸਕਰਾਂ ਨੂੰ 3.1 ਕਿਲੋਗ੍ਰਾਮ ਹੈਰੋਇਨ ਸਮੇਤ ਕੀਤਾ ਗ੍ਰਿਫ਼ਤਾਰ 

Hot News
ਚੰਡੀਗੜ੍ਹ, 21 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਚਲਾਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਲਗਾਤਾਰ 295ਵੇਂ ਦਿਨ ਪੰਜਾਬ ਪੁਲਿਸ ਨੇ 366 ਥਾਵਾਂ ’ਤੇ ਛਾਪੇਮਾਰੀ ਕੀਤੀ, ਜਿਸ ਦੇ ਸਿੱਟੇ ਵਜੋਂ ਸੂਬੇ ਭਰ ਵਿੱਚ 151 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 122 ਐਫਆਈਆਰਜ਼ ਦਰਜ ਕੀਤੀਆਂ ਗਈਆਂ।  ਇਸ ਦੇ ਨਾਲ, 295 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 41,207 ਹੋ ਗਈ ਹੈ। ਛਾਪੇਮਾਰੀ ਦੌਰਾਨ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 3.1 ਕਿਲੋ ਹੈਰੋਇਨ, 2454 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 18,560 ਰੁਪਏ ਦੀ ਡਰੱਗ ਮਨੀ ਬਰਾਮਦ ਹੋਈ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਸੁਪਰਡੈਂਟ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਕਿਹਾ ਹੈ। ਪੰਜਾਬ ਸਰਕਾਰ ਨੇ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਵਿੱਚ 5 ਮੈਂਬਰੀ ਕੈਬਨਿਟ ਸਬ ਕਮੇਟੀ ਦਾ ਗਠਨ ਵੀ ਕੀਤਾ ...
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਏ.ਆਈ.-ਆਧਾਰਤ ਕਰੀਅਰ ਸੇਧ ਪ੍ਰੋਗਰਾਮ ਲਾਗੂ, ਵਿਦਿਆਰਥੀਆਂ ਨੂੰ ਭਵਿੱਖ ਸਬੰਧੀ ਫ਼ੈਸਲੇ ਲੈਣ ਵਿੱਚ ਮਿਲੇਗੀ ਮਦਦ

Breaking News
ਚੰਡੀਗੜ੍ਹ, 21 ਦਸੰਬਰ:- ਪੰਜਾਬ ਦੇ ਸਿੱਖਿਆ ਮੰਤਰੀ  ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੂੰ ਕਰੀਅਰ ਸੇਧ ਸਬੰਧੀ ਬਰਾਬਰ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਨੇ ਆਪਣੀ ਸਰਕਾਰੀ ਸਕੂਲ ਸਿੱਖਿਆ ਪ੍ਰਣਾਲੀ ਵਿੱਚ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.)-ਅਧਾਰਿਤ ਕਰੀਅਰ ਗਾਈਡੈਂਸ ਨੂੰ ਏਕੀਕ੍ਰਿਤ ਕਰਨ ਲਈ ਆਪਣੀ ਕਿਸਮ ਦੀ ਨਿਵੇਕਲੀ ਪਹਿਲ ਦੀ ਸ਼ੁਰੂਆਤ ਕੀਤੀ ਹੈ। ਪਾਇਲਟ ਪੜਾਅ ਤਹਿਤ  ਸਰਕਾਰੀ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਤੋਂ ਮਾਨਤਾ ਪ੍ਰਾਪਤ ਸਕੂਲਾਂ ਵਿੱਚ 25 ਏ.ਆਈ.-ਅਧਾਰਤ ਕਰੀਅਰ ਗਾਈਡੈਂਸ ਲੈਬਾਰਟਰੀਆਂ ਦਾ ਆਗ਼ਾਜ਼ ਕੀਤਾ ਗਿਆ ਹੈ। ਸ. ਹਰਜੋਤ ਸਿੰਘ ਬੈਂਸ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਨੰਗਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ), ਸ੍ਰੀ ਅਨੰਦਪੁਰ ਸਾਹਿਬ ਵਿਖੇ ਇੱਕੋ ਸਮੇਂ ਇਨ੍ਹਾਂ ਲੈਬਾਰਟਰੀਆਂ ਦਾ ਉਦਘਾਟਨ ਕਰਕੇ ਇਸ ਪਹਿਲਕਦਮੀ ਦੀ ਸ਼ੁਰੂਆਤ ਕੀਤੀ। ਐਜੂਕੇਸ਼ਨ-ਟੈਕ ਪਾਰਟਨਰ "ਬਿਓਂਡ ਮੈਂਟਰ" ਦੇ ਸਹਿਯੋਗ ਨਾਲ ਲਾਗੂ ਕੀਤਾ ਗਿਆ ਇਹ ਪ੍ਰੋਗਰਾਮ ਸੂਬੇ ਦੇ ਵਿਦਿਆਰਥੀਆਂ ਨੂੰ ਮੁਫ਼ਤ ਕਰੀਅਰ ਗਾਈਡ...
ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ  ‘ਰੰਗਲਾ ਪੰਜਾਬ’ ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ

ਸਾਲ 2025 ਦੌਰਾਨ ਵਿੱਤੀ ਸੂਝ-ਬੂਝ ਅਤੇ ਡਿਜੀਟਲ ਇਨੋਵੇਸ਼ਨ ਨਾਲ  ‘ਰੰਗਲਾ ਪੰਜਾਬ’ ਵਿਜ਼ਨ ਨੂੰ ਮਿਲਿਆ ਹੁਲਾਰਾ : ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 20 ਦਸੰਬਰ- ਵਿੱਤ ਵਿਭਾਗ ਦੀ ਸਾਲਾਨਾ ਰਿਪੋਰਟ ਪੇਸ਼ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਦੱਸਿਆ ਕਿ ਸਾਲ 2025 ਮਜ਼ਬੂਤ ਵਿੱਤੀ ਪ੍ਰਬੰਧਨ, ਮਜ਼ਬੂਤ ਬੁਨਿਆਦੀ ਢਾਂਚਾ ਨਿਵੇਸ਼ ਅਤੇ ਕ੍ਰਾਂਤੀਕਾਰੀ ਡਿਜੀਟਲ ਸੁਧਾਰਾਂ ਵਾਲਾ ਸਾਲ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਵਿੱਤ ਵਿਭਾਗ ਹੁਣ ਸਿਰਫ਼ "ਫੰਡ ਵੰਡਣ ਵਾਲਾ" ਵਿਭਾਗ ਨਹੀਂ ਰਿਹਾ, ਸਗੋਂ "ਨਵੀਨਤਾ (ਇਨੋਵੇਸ਼ਨ) ਦਾ ਸੰਚਾਲਕ" ਬਣ ਗਿਆ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ "ਲੋਕ-ਪੱਖੀ" ਪਹੁੰਚ 'ਤੇ ਚਾਨਣਾ ਪਾਉਂਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਾਡੀ ਤਰਜੀਹ ਇਹ ਯਕੀਨੀ ਬਣਾਉਣਾ ਹੈ ਕਿ ਸਰਕਾਰੀ ਖਜ਼ਾਨੇ ਦੀ ਵਰਤੋਂ ਹਮੇਸ਼ਾ ਆਮ ਲੋਕਾਂ ਦੀ ਸੇਵਾ ਤੇ ਭਲਾਈ ਲਈ ਹੋਵੇ। ਉਨ੍ਹਾਂ ਕਿਹਾ ਕਿ ਚਾਹੇ ਹੜ੍ਹਾਂ ਕਾਰਨ ਫ਼ਸਲਾਂ ਦੇ ਖ਼ਰਾਬੇ ਲਈ ਕਿਸਾਨਾਂ ਨੂੰ ਦਿੱਤੇ ਗਏ 968 ਕਰੋੜ ਰੁਪਏ ਦਾ ਸਵਾਲ ਹੋਵੇ ਜਾਂ ਫਿਰ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਨਿਗਮ (ਪੀ.ਐਸ.ਸੀ.ਐਫ.ਸੀ) ਦੇ ਕਰਜ਼ਾ ਮੁਆਫੀ ਪ੍ਰੋਗਰਾਮ ਅਧੀਨ 4,650 ਲਾਭਪਾਤਰੀਆਂ ਦੀ ਕਰਜ...
ਬਾਲ ਭਿੱਖਿਆ ਮੁਕਤ ਪੰਜਾਬ ਵੱਲ ਮਾਨ ਸਰਕਾਰ ਦੇ ਕਦਮ ਹੋਰ ਤੇਜ਼: ਡਾ. ਬਲਜੀਤ ਕੌਰ

ਬਾਲ ਭਿੱਖਿਆ ਮੁਕਤ ਪੰਜਾਬ ਵੱਲ ਮਾਨ ਸਰਕਾਰ ਦੇ ਕਦਮ ਹੋਰ ਤੇਜ਼: ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 21 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਬਾਲ ਭਿੱਖਿਆ ਵਰਗੀ ਗੰਭੀਰ ਸਮਾਜਿਕ ਬੁਰਾਈ ਨੂੰ ਜੜੋਂ ਖ਼ਤਮ ਕਰਨ ਲਈ ਲਗਾਤਾਰ ਦ੍ਰਿੜ੍ਹ ਅਤੇ ਪ੍ਰਭਾਵਸ਼ਾਲੀ ਕਦਮ ਚੁੱਕ ਰਹੀ ਹੈ। ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮੋਹਾਲੀ ਵਿੱਚ ਖੇਤਰੀ ਸਮਾਜਿਕ ਸੁਰੱਖਿਆ ਟੀਮ ਵੱਲੋਂ ਬੀਤੇ ਤਿੰਨ ਦਿਨਾਂ ਦੌਰਾਨ 31 ਭੀਖ ਮੰਗਦੇ ਬੱਚਿਆਂ ਨੂੰ ਰੈਸਕਿਓ ਕੀਤਾ ਗਿਆ ਹੈ, ਜੋ ਜੀਵਨਜੋਤ ਮੁਹਿੰਮ ਦੀ ਵੱਡੀ ਸਫ਼ਲਤਾ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ 17 ਅਗਸਤ ਤੋਂ ਲੈ ਕੇ ਹੁਣ ਤੱਕ ਜ਼ਿਲ੍ਹਾ ਮੋਹਾਲੀ ਵਿੱਚੋਂ ਕੁੱਲ 68 ਭੀਖ ਮੰਗਦੇ ਬੱਚਿਆਂ ਨੂੰ ਬਚਾਇਆ ਗਿਆ ਹੈ, ਜਿਸ ਨਾਲ ਮੋਹਾਲੀ ਸੂਬੇ ਭਰ ਵਿੱਚੋਂ ਸਭ ਤੋਂ ਵੱਧ ਭੀਖ ਮੰਗਦੇ ਬੱਚਿਆਂ ਨੂੰ ਰੈਸਕਿਓ ਕਰਨ ਵਾਲਾ ਜ਼ਿਲ੍ਹਾ ਬਣ ਕੇ ਸਾਹਮਣੇ ਆਇਆ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਜ਼ਿਲ੍ਹਾ ਬਾਲ ਭਲਾਈ ਕਮੇਟੀ ਵੱਲੋਂ ਦਸਤਾਵੇਜ਼ਾਂ ਦੀ ਜਾਂਚ ਉਪਰੰ...
ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ: ਮੁੱਖ ਮੰਤਰੀ

ਅਸੀਂ ਨੌਜਵਾਨਾਂ ਨੂੰ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰ ਰਹੇ ਹਾਂ, ਜਦੋਂ ਕਿ ਅਕਾਲੀ ਨੌਜਵਾਨਾਂ ਨੂੰ ਡਾਇਨਾਸੌਰ ਯੁੱਗ ਵਿੱਚ ਖਿੱਚਣਾ ਚਾਹੁੰਦੇ ਹਨ: ਮੁੱਖ ਮੰਤਰੀ

Breaking News
ਧੂਰੀ, 21 ਦਸੰਬਰ:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਜਿੱਥੇ ਸੂਬਾ ਸਰਕਾਰ ਪੰਜਾਬੀ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾ ਕੇ ਭਵਿੱਖੀ ਜ਼ਰੂਰਤਾਂ ਲਈ ਤਿਆਰ ਕਰਨ ਲਈ ਸਖ਼ਤ ਯਤਨ ਕਰ ਰਹੀ ਹੈ, ਉੱਥੇ ਅਕਾਲੀ ਦਲ ਸੂਬੇ ਨੂੰ ਡਾਇਨਾਸੌਰ ਯੁੱਗ ਵਿੱਚ ਵਾਪਸ ਖਿੱਚਣ 'ਤੇ ਤੁਲਿਆ ਹੋਇਆ ਹੈ। ਇੱਥੇ ਅੱਜ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 'ਆਪ' ਸਰਕਾਰ ਪੰਜਾਬ ਦੇ ਨੌਜਵਾਨਾਂ ਨੂੰ ਡਾਕਟਰ ਅਤੇ ਇੰਜਨੀਅਰ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਤਾਂ ਜੋ ਉਹ ਜ਼ਿੰਦਗੀ ਵਿੱਚ ਸਫ਼ਲ ਹੋ ਸਕਣ। ਉਨ੍ਹਾਂ ਕਿਹਾ ਕਿ ਅਕਾਲੀ ਦਲ, ਜਿਸ ਨੇ ਸੂਬੇ ਵਿੱਚ ਨਸ਼ੇ ਲਿਆ ਕੇ ਨੌਜਵਾਨਾਂ ਨੂੰ ਬਰਬਾਦ ਕੀਤਾ ਸੀ, ਸੂਬੇ ਨੂੰ ਡਾਇਨਾਸੌਰ ਯੁੱਗ ਵਿੱਚ ਵਾਪਸ ਲੈ ਜਾਣਾ ਚਾਹੁੰਦਾ ਹੈ। ਵਿਅੰਗ ਭਰੇ ਲਹਿਜ਼ੇ ਵਿੱਚ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਦਾ 'ਡਾਇਨਾਸੌਰ' ਅਸਲ ਵਿੱਚ ਹਵਾ ਨਾਲ ਭਰਿਆ ਇੱਕ ਪਲਾਸਟਿਕ ਦਾ ਖਿਡੌਣਾ ਹੈ, ਜਿਸ ਨੂੰ ਲੋਕ ਜਲਦੀ ਉਡਾ ਦੇਣਗੇ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਹਾਲ ਹੀ ਵਿੱਚ ਹੋਈਆਂ ਮੈਗਾ ਅਧਿਆਪਕ-ਮਾਪੇ ਮਿਲਣੀਆਂ ਵਿੱਚ ...
ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

ਪੰਜਾਬ ਸਰਕਾਰ ਵੱਲੋਂ ਅੰਮ੍ਰਿਤਸਰ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਪਵਿੱਤਰ ਸ਼ਹਿਰਾਂ ਵਜੋਂ ਨੋਟੀਫ਼ਾਈ

Breaking News
ਚੰਡੀਗੜ੍ਹ, 21 ਦਸੰਬਰ, 2025:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਪੰਜਾਬ ਸਰਕਾਰ ਨੇ ਸਿੱਖਾਂ ਲਈ ਧਾਰਮਿਕ ਮਹੱਤਤਾ ਵਾਲੇ ਤਿੰਨ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸੰਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਨੇ ਇਸ ਪਲ ਨੂੰ ਸੂਬੇ ਲਈ ਪਰਮਾਤਮਾ ਪ੍ਰਤੀ ਸ਼ੁਕਰਗੁਜ਼ਾਰੀ, ਨਿਮਰਤਾ ਅਤੇ ਜ਼ਿੰਮੇਵਾਰੀ ਵਾਲਾ ਅਵਸਰ ਦੱਸਿਆ। ਇੱਕ ਵੀਡੀਓ ਸੰਦੇਸ਼ ਵਿੱਚ ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਆਰੇ ਪੰਜਾਬੀਓ, ਤੁਹਾਡੀ ਆਪਣੀ ਪੰਜਾਬ ਸਰਕਾਰ ਨੇ ਸਿੱਖ ਲਈ ਧਾਰਮਿਕ ਮਹੱਤਤਾ ਵਾਲੇ ਸ਼ਹਿਰਾਂ ਨੂੰ ਪਵਿੱਤਰ ਸ਼ਹਿਰਾਂ ਦਾ ਦਰਜਾ ਦੇਣ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਕੇ ਇੱਕ ਇਤਿਹਾਸਕ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਇਹ ਐਲਾਨ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ 'ਸ਼ਹੀਦੀ ਦਿਵਸ' (ਸ਼ਹੀਦੀ ਦਿਹਾੜੇ) ਨੂੰ ਮਨਾਉਣ ਲਈ ਰਾਜ ਪੱਧਰੀ ਸਮਾਗਮ ਮੌਕੇ ਸ੍ਰੀ ਆਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ ਤੋਂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਮੈਂ ਪਰਮਾਤਮਾ ਦਾ ਸ਼ੁਕਰਗੁਜ਼ਾਰ ਹਾਂ, ਜਿਸਨੇ...
ਵੱਡੇ ਪੱਧਰ ‘ਤੇ ਸੜਕਾਂ ਤੇ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ

ਵੱਡੇ ਪੱਧਰ ‘ਤੇ ਸੜਕਾਂ ਤੇ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ

Hot News
ਚੰਡੀਗੜ੍ਹ, 21 ਦਸੰਬਰ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਦੀ ਦਿਸ਼ਾ ਵਿੱਚ ਅਤੇ ਇਸ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਪੰਜਾਬ ਸਰਕਾਰ ਦੇ ਲੋਕ ਨਿਰਮਾਣ ਵਿਭਾਗ ਵੱਲੋਂ ਸੂਬੇ ਦੇ ਬਾਸ਼ਿੰਦਿਆਂ ਲਈ ਬਿਹਤਰੀਨ ਸੜਕੀ ਨੈਟਵਰਕ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 840 ਕਿਲੋਮੀਟਰ ਲੰਬਾਈ ਦੀ ਸੜਕਾਂ ਦੀ ਉਸਾਰੀ ‘ਤੇ 663 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ, ਜਿਸ ਵਿਚੋਂ 501.76 ਕਿਲੋਮੀਟਰ ਦੀ ਉਸਾਰੀ ਦਾ ਕੰਮ ਪੂਰਾ ਹੋ ਚੁੱਕਾ ਹੈ। ਇਸ ਸਕੀਮ ਅਧੀਨ 334.31 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ।  ਉਨ੍ਹਾਂ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ 31 ਪੁਲਾਂ ਦੀ ਉਸਾਰੀ ‘ਤੇ 155 ਕਰੋੜ ਰੁਪਏ ਖਰਚ ਕਰਨ ਦੀ ਯੋਜਨਾ ਹੈ ਜਿਸ ਵਿਚੋਂ 29 ਪੁਲਾਂ ਦੀ ਉਸਾਰੀ ਦਾ ਕੰਮ ਪ੍ਰਗਤੀ ਅਧੀਨ ਜਿਨ੍ਹਾਂ ਵਿੱਚੋਂ 2 ਦਾ ਕੰਮ ਮੁਕੰਮ...
ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ: ਸਾਲ 2025 ਦਾ ਲੇਖਾ-ਜੋਖਾ

ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ: ਸਾਲ 2025 ਦਾ ਲੇਖਾ-ਜੋਖਾ

Hot News
ਚੰਡੀਗੜ੍ਹ, 21 ਦਸੰਬਰ:- ਸੂਬੇ ਭਰ ਵਿੱਚ ਜੰਗਲਾਤ ਹੇਠ ਰਕਬੇ ਵਿੱਚ ਵਾਧੇ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਇੱਕ ਸਾਫ਼ ਅਤੇ ਹਰਿਆ-ਭਰਿਆ ਵਾਤਾਵਰਣ ਯਕੀਨੀ ਬਣਾਉਣ ਉਦੇਸ਼ ਨਾਲ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਨੇ ਸਾਲ 2025 ਦੌਰਾਨ ਕਈ ਮਹੱਤਵਪੂਰਨ ਪਹਿਲਕਦਮੀਆਂ ਸ਼ੁਰੂ ਕੀਤੀਆਂ। ਇਨ੍ਹਾਂ ਨਿਵੇਕਲੀਆਂ ਪਹਿਲਕਦਮੀਆਂ ਵਿੱਚ 8 ਜੰਗਲਾਤ ਅਤੇ ਕੁਦਰਤ ਜਾਗਰੂਕਤਾ ਪਾਰਕ ਵਿਕਸਿਤ ਕਰਨਾ ਸ਼ਾਮਲ ਹੈ। ਇਨ੍ਹਾਂ ਵਿੱਚੋਂ ਗ੍ਰੀਨਿੰਗ ਪੰਜਾਬ ਮਿਸ਼ਨ ਤਹਿਤ ਚਾਰ ਪਾਰਕ ਪਠਾਨਕੋਟ ਵਿੱਚ, 2 ਪਟਿਆਲਾ ਵਿੱਚ ਅਤੇ 1-1 ਅੰਮ੍ਰਿਤਸਰ ਅਤੇ ਹੁਸ਼ਿਆਰਪੁਰ ਵਿੱਚ ਵਿਕਸਿਤ ਕੀਤੇ ਜਾ ਰਹੇ ਹਨ। ਕੈਬਨਿਟ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਜੰਗਲਾਤ ਅਤੇ ਜੰਗਲੀ ਜੀਵ ਸੁਰੱਖਿਆ ਵਿਭਾਗ ਇਨ੍ਹਾਂ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਜੰਗੀ ਪੱਧਰ 'ਤੇ ਕੰਮ ਕਰ ਰਿਹਾ ਹੈ। ਦੱਸਣਯੋਗ ਹੈ ਕਿ ਪਠਾਨਕੋਟ ਵਿੱਚ ਪਿੰਡ ਘਰੋਟਾ ਵਿਖੇ 0.50 ਹੈਕਟੇਅਰ ‘ਚ, ਪਿੰਡ ਕਟਾਰੂਚੱਕ ਵਿਖੇ 0.75 ਹੈਕਟੇਅਰ ਰਕਬੇ ‘ਚ, ਹੈਬਤ ਪਿੰਡੀ ਵਿਖੇ 0.60 ਹੈਕਟੇਅਰ ਵ...
ਕੁਲਰੀਆਂ ਦੀ ਅਮਨਜੀਤ ਕੌਰ ਨੌਜਵਾਨਾਂ ਲਈ ਬਣੀ ਮਿਸਾਲ, ਫੁੱਲਾਂ ਦੀ ਖੇਤੀ ਨੇ ਮਹਿਕਾਈ ਆਰਥਿਕਤਾ

ਕੁਲਰੀਆਂ ਦੀ ਅਮਨਜੀਤ ਕੌਰ ਨੌਜਵਾਨਾਂ ਲਈ ਬਣੀ ਮਿਸਾਲ, ਫੁੱਲਾਂ ਦੀ ਖੇਤੀ ਨੇ ਮਹਿਕਾਈ ਆਰਥਿਕਤਾ

Hot News
ਮਾਨਸਾ/ਬਰੇਟਾ, 21 ਦਸੰਬਰ-      ਜ਼ਿਲ੍ਹਾ ਮਾਨਸਾ ਦੇ ਪਿੰਡ ਕੁਲਰੀਆਂ ਦੀ ਅਮਨਜੀਤ ਕੌਰ ਫੁੱਲਾਂ ਦੀ ਕਾਸ਼ਤ ਨਾਲ ਜਿੱਥੇ ਨੌਜਵਾਨਾਂ ਲਈ ਉਦਾਹਰਨ ਬਣੀ ਹੈ, ਓਥੇ ਆਪਣੇ ਪਰਿਵਾਰਾਂ ਦਾ ਵੀ ਸਹਾਰਾ ਬਣੀ ਹੈ।         ਪਿੰਡ ਕੁਲਰੀਆਂ ਦੀ ਅਮਨਜੀਤ ਕੌਰ (25 ਸਾਲ) ਪੁੱਤਰੀ ਜੀਤਾ ਸਿੰਘ ਨੇ ਦੱਸਿਆ ਕਿ ਉਸਦੇ ਪਿਤਾ ਜੀ ਸਵਾ 2 ਕਿੱਲੇ ਜ਼ਮੀਨ ਦੀ ਵਾਹੀ ਕਰਦੇ ਹਨ ਤੇ ਉਸ ਦੇ ਪਰਿਵਾਰ ਵਿਚ ਮਾਤਾ- ਪਿਤਾ ਅਤੇ ਉਸਦੇ ਦੋ ਭਰਾ ਹਨ ਤੇ ਇੰਨੇ ਘੱਟ ਰਕਬੇ ਦੀ ਵਾਹੀ ਨਾਲ ਗੁਜ਼ਾਰਾ ਬਹੁਤ ਮੁਸ਼ਕਿਲ ਨਾਲ ਹੁੰਦਾ ਸੀ। ਉਸ ਨੇ ਪੀਜੀਡੀਸੀਏ ਦੀ ਫੀਸ ਵੀ ਮੁਸ਼ਕਿਲ ਨਾਲ ਸਵੈ ਸੇਵੀ ਸੰਸਥਾ ਅਤੇ ਪਰਿਵਾਰ ਦੀ ਮਦਦ ਨਾਲ ਭਰੀ ਸੀ। ਵਿੱਤੀ ਹਾਲਾਤ ਮਾੜੇ ਹੋਣ ਕਾਰਨ ਅਗਲੀ ਪੜ੍ਹਾਈ ਦਾ ਕੋਈ ਰਾਹ ਨਹੀਂ ਸੀ। ਉਸਨੇ ਦੱਸਿਆ ਕਿ ਉਸਨੇ ਵਿਦੇਸ਼ ਜਾਣ ਲਈ ਆਈਲੈਟਸ ਵੀ ਕੀਤੀ ਸੀ ਪਰ ਵਿਆਹ ਕਰਵਾ ਦੇ ਵਿਦੇਸ਼ ਜਾਣ ਦੀ ਬਜਾਏ ਉਹ ਆਪਣੇ ਦੇਸ਼ ਵਿਚ ਹੀ ਆਪਣੇ ਪੈਰਾਂ 'ਤੇ ਖੜੀ ਹੋਣਾ ਚਾਹੁੰਦੀ ਸੀ।  ਓਸਨੇ ਦੱਸਿਆ ਕਿ ਉਹ ਪਿੰਡ ਗੁਰਦੁਆਰਾ ਸਾਹਿਬ ਵਿਚ ਫੁੱਲਾਂ ਦੀ ਸਜਾਵਟ ਦੀ ਸੇਵਾ ਕਰਦੀ ਸੀ ਤਾਂ ਉਸ ਦੇ...