ਭਗਵੰਤ ਮਾਨ ਨੇ ਕੀਤਾ ਜਲਦੀ 1754 ਹੋਰ ਸਰਕਾਰੀ ਨੌਕਰੀਆਂ ਲਈ ਭਰਤੀ ਦਾ ਐਲਾਨ
ਚੰਡੀਗੜ੍ਹ, 10 ਦਸੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਅੰਗਹੀਣ ਵਿਅਕਤੀਆਂ ਲਈ ਖਾਲੀ ਪਈਆਂ 1754 ਅਸਾਮੀਆਂ ਨੂੰ ਜਲਦੀ ਹੀ ਭਰ ਦਿੱਤਾ ਜਾਵੇਗਾ।ਅੱਜ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ 'ਤੇ ਸਮਾਜਿਕ ਨਿਆਂ ਅਤੇ ਬਾਲ ਭਲਾਈ ਵਿਭਾਗ ਦੀ ਇਕ ਮੀਟਿੰਗ ਨੂੰ ਸੰਬੋਧਨ ਕਰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵੱਖ ਵੱਖ ਵਿਭਾਗਾਂ ਵਿਚ ਅੰਗਹੀਣ ਵਿਅਕਤੀਆਂ ਲਈ ਰਾਖਵੀਆਂ 1754 ਅਸਾਮੀਆਂ ਦੀ ਸ਼ਨਾਖਤ ਕੀਤੀ ਗਈ ਹੈ, ਜੋ ਕਾਫੀ ਲੰਮੇ ਸਮੇਂ ਤੋਂ ਖਾਲੀ ਪਈਆਂ ਹਨ। ਇਸੇ ਤਰਾਂ 556 ਅਜਿਹੀਆਂ ਆਸਾਮੀਆਂ ਖਾਲੀ ਪਈਆਂ ਹਨ, ਜਿਨ੍ਹਾਂ ਨੂੰ ਤਰੱਕੀ ਕਰਕੇ ਭਰਿਆ ਜਾਣਾ ਹੈ। ਉਨ੍ਹਾਂ ਨੇ ਸਬੰਧਿਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਆਸਾਮੀਆਂ 'ਤੇ ਨਵੀਂ ਭਰਤੀ ਕਰਨ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇ। ਇਸ ਮੀਟਿੰਗ ਵਿਚ ਮੁੱਖ ਮੰਤਰੀ ਨੇ ਅੰਗਹੀਣ ਵਿਅਕਤੀਆਂ ਦੇ ਅਧਿਕਾਰ ਅੇਕਟ 2016 ਦੇ ਨਿਯਮਾਂ ਵਿਚ ਸੋਧ ਕਰਨ ਦੀ ਪ੍ਰਵਾਨਗੀ ਵੀ ਦਿੱਤੀ ਅਤੇ ਦੱਸਿਆ ਕਿ ਇਹ ਸੋਧ ਦਿਵਿਆਂਗ ਵਿਅਕਤੀਆਂ ਦੇ ਹੱਕਾਂ ਦੀ ਰਾਖੀ ਲਈ ਸਹਾਈ ਸਿੱਧ ਹੋਵੇਗੀ। ਮੁੱਖ ਮੰਤਰੀ...