ਮਾਨਸਾ ਵਿੱਚ ਕੀਟਨਾਸ਼ਕ ਦਵਾਈਆਂ ਦੀ ਦੁਕਾਨ ‘ਤੇ ਹੋਈ ਗੋਲੀਬਾਰੀ ਵਿੱਚ ਸ਼ਾਮਲ ਦੋ ਵਿਅਕਤੀ ਕਾਬੂ; ਦੋ ਪਿਸਤੌਲ ਬਰਾਮਦ
ਚੰਡੀਗੜ੍ਹ/ਮਾਨਸਾ, 31 ਅਕਤੂਬਰ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਮਾਨਸਾ ਪੁਲਿਸ ਨੇ ਮਾਨਸਾ ਵਿੱਚ ਵਾਪਰੀ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ ਦੋ ਦੋਸ਼ੀਆਂ ਨੂੰ ਸੰਖੇਪ ਗੋਲੀਬਾਰੀ ਉਪਰੰਤ ਗ੍ਰਿਫ਼ਤਾਰ ਕਰ ਲਿਆ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।
ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਸਾਹਿਬ ਸਿੰਘ ਵਾਸੀ ਗੁਰੂ ਨਾਨਕ ਪੁਰਾ, ਰੂਪਨਗਰ ਅਤੇ ਰਮਨਪ੍ਰੀਤ ਸਿੰਘ ਵਾਸੀ ਪੁਖਰਾਲੀ ਰਾਮਪੁਰ, ਰੂਪਨਗਰ ਵਜੋਂ ਹੋਈ ਹੈ।
ਜਾਣਕਾਰੀ ਮੁਤਾਬਕ, 28 ਅਕਤੂਬਰ, 2025 ਨੂੰ ਮਾਨਸਾ ਵਿਖੇ ਇੱਕ ਕੀਟਨਾਸ਼ਕ ਦਵਾਈਆਂ ਦੀ ਦੁਕਾਨ 'ਤੇ ਦੋ ਮੋਟਰਸਾਈਕਲ ਸਵਾਰਾਂ ਨੇ ਗੋਲੀਬਾਰੀ ਕੀਤੀ ਸੀ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਦੋ ਪਿਸਤੌਲਾਂ - .32 ਬੋਰ ਅਤੇ .30 ਬੋਰ - ਸਮੇਤ ਨੌਂ ਜ਼ਿੰਦਾ ਕਾਰਤੂਸ ਅਤੇ ਛੇ ਗੋਲੀਆਂ ਦੇ ਖੋਲ ਵੀ ਬਰਾਮਦ ਕੀਤੇ। ਉਨ੍ਹਾਂ ਅੱਗੇ ਕਿਹਾ ਕਿ ਪ...








