Wednesday, August 19Malwa News
Shadow

Tag: punjabi news

ਜ਼ਿਲ਼੍ਹੇ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ‘ਚ ਈ.ਸੀ.ਸੀ.ਈ ਦਿਵਸ ਮਨਾਇਆ

ਜ਼ਿਲ਼੍ਹੇ ਦੇ ਸਾਰੇ ਬਲਾਕਾਂ ਦੇ ਆਂਗਣਵਾੜੀ ਸੈਂਟਰਾਂ ‘ਚ ਈ.ਸੀ.ਸੀ.ਈ ਦਿਵਸ ਮਨਾਇਆ

Local
ਹੁਸ਼ਿਆਰਪੁਰ, 11 ਅਪ੍ਰੈਲ : ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ  ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗਗਨਦੀਪ ਸਿੰਘ ਦੀ ਆਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿੱਚ ਈ.ਸੀ.ਸੀ.ਈ ਦਿਵਸ ਮਨਾਇਆ ਗਿਆ। ਇਸ ਮੌਕੇ  ਬੱਚਿਆਂ ਲਈ ਵੱਖ-ਵੱਖ ਸਿੱਖਿਆਤਮਕ ਤੇ ਮਨੋਰੰਜਨ ਗਤੀਵਿਧੀਆ ਜਿਵੇਂ ਕਿ ਚਿੱਤਰਕਾਰੀ ਮੁਕਾਬਲੇ , ਕਵਿਤਾ ਪਾਠ, ਕਹਾਣੀ ਸੁਣਾਉਣਾ,  ਖੇਡਾਂ ਅਤੇ ਸੱਭਿਆਚਾਰ ਪ੍ਰੋਗਰਾਮ ਕਰਵਾਏ  ਗਏ। ਬੱਚਿਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ ਅਤੇ ਮਾਵਾਂ ਨੂੰ ਬੱਚਿਆਂ ਦੀ ਸਿਹਤ ,ਪੋਸ਼ਣ, ਸਫਾਈ ਅਤੇ ਟੀਕਾਕਰਣ ਬਾਰੇ ਵੀ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਆਂਗਣਵਾੜੀ ਵਰਕਰਾਂ ਵੱਲੋਂ ਮਾਵਾਂ ਨੂੰ ਗਰਭਵਸਥਾ ਦੌਰਾਨ ਸਹੀ ਖੁਰਾਕ, ਸਿਹਤ ਜਾਂਚ, ਆਇਰਨ ਅਤੇ ਫੋਲਿਕ ਐਸਿਡ ਦੀ ਮੱਹਤਤਾ ਬਾਰੇ ਜਾਣਕਾਰੀ ਵੀ ਦਿੱਤੀ ਗਈ। ਇਸ ਮੌਕੇ ਆਂਗਣਵਾੜੀ ਕੇਦਰਾਂ ਵਿੱਚ ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੌ ਮਾਵਾਂ ਅਤੇ ਬੱਚਿਆਂ ਦੀ ਸਿਹਤ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਪੌਸ਼ਟਿਕ ਖੁਰਾਕ ਲੈਣ ਲਈ ਪ੍ਰੇਰਿਤ ਕੀਤਾ ਗਿਆ। ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਅਧਿਕਾਰੀਆਂ ਨੇ ਕਿਹਾ ਕ...
ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ

ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ

Local
ਤਰਨ ਤਾਰਨ, 11 ਅਪ੍ਰੈਲ :          ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਅਤੇ ਸਿਵਲ ਸਰਜਨ ਤਰਨ ਤਾਰਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵੱਲੋਂ ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਅਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਪਿਛਲੇ ਤਿੰਨ ਦਿਨਾਂ ਵਿਚ ਤਰਨਤਾਰਨ ਸ਼ਹਿਰ, ਚੋਹਲਾ ਸਾਹਿਬ ਇਲਾਕੇ ਅਤੇ ਖ਼ਡੂਰ ਸਾਹਿਬ ਦੀਆਂ ਡੇਅਰੀਆਂ ਅਤੇ ਵੱਖ-ਵੱਖ ਫੂਡ ਆਊਟਲੈੱਟਾਂ ਦੀ ਜਾਂਚ ਕੀਤੀ ਗਈ ਅਤੇ ਨਮੂਨੇ ਇਕੱਤਰ ਕੀਤੇ ਗਏ। ਇਸੇ ਤਰ੍ਹਾਂ ਖ਼ਡੂਰ ਸਾਹਿਬ ਵਿਖੇ ਐਫ.ਬੀ.ਓਜ਼ ਲਈ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ ਅਤੇ ਸਾਰੀਆਂ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ ਲਈ ਹਦਾਇਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਮਿਲਾਵਟ ਤੋਂ ਬਚਣ, ਤੇਲ ਨੂੰ ਦੁਬਾਰਾ ਨਾ ਤਲਣ, ਫੂਡ ਆਈਟਮਾਂ ਨੂੰ ਢੱਕ ਕੇ ਰੱਖਣ ਅਤੇ ਤਿਆਰ ਖਾਣਾ ਠ...
ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ

ਆਯੁਸ਼ਮਾਨ ਯੋਜਨਾ ਦੀ ਅਸਫਲਤਾ ‘ਤੇ ਬਲਤੇਜ ਪੰਨੂ ਦਾ ਮੁੱਖ ਮੰਤਰੀ ਨਾਇਬ ਸੈਣੀ ‘ਤੇ ਹਮਲਾ

Hot News
*ਚੰਡੀਗੜ੍ਹ 11 ਅਪ੍ਰੈਲ 2026* ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 'ਤੇ ਤਿੱਖਾ ਹਮਲਾ ਬੋਲਿਆ ਹੈ। ਪੰਨੂ ਨੇ ਕਿਹਾ ਕਿ ਹਰਿਆਣਾ ਦੇ ਮੁੱਖ ਮੰਤਰੀ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਹਰ ਦੂਜੇ ਦਿਨ ਪੰਜਾਬ ਆ ਕੇ 'ਆਪ' ਸਰਕਾਰ ਦੀ ਕਾਰਜਪ੍ਰਣਾਲੀ 'ਤੇ ਬੇਬੁਨਿਆਦ ਸਵਾਲ ਖੜ੍ਹੇ ਕਰਦੇ ਹਨ, ਜਦਕਿ ਸੱਚਾਈ ਇਹ ਹੈ ਕਿ ਖੁਦ ਹਰਿਆਣਾ ਵਿੱਚ ਸਿਹਤ ਸੇਵਾਵਾਂ ਵੈਂਟੀਲੇਟਰ 'ਤੇ ਹਨ। ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈਐਮਏ) ਨੇ ਹਰਿਆਣਾ ਸਰਕਾਰ ਨੂੰ ਸਪੱਸ਼ਟ ਚੇਤਾਵਨੀ ਦਿੱਤੀ ਹੈ ਕਿ ਆਯੁਸ਼ਮਾਨ ਕਾਰਡ ਦੀ ਬਕਾਇਆ ਪੇਮੈਂਟ ਨਾ ਹੋਣ ਕਾਰਨ ਹੁਣ ਜ਼ਿਆਦਾਤਰ ਨਿੱਜੀ ਹਸਪਤਾਲ ਇਸ ਯੋਜਨਾ ਤਹਿਤ ਇਲਾਜ ਬੰਦ ਕਰਨ ਜਾ ਰਹੇ ਹਨ। ਮੁੱਖ ਮੰਤਰੀ ਸੈਣੀ ਨੂੰ ਇਹ ਦੱਸਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਰਾਜ ਵਿੱਚ ਗਰੀਬ ਜਨਤਾ ਹੁਣ ਇਲਾਜ ਲਈ ਕਿੱਥੇ ਜਾਵੇਗੀ? ਬਲਤੇਜ ਪੰਨੂ ਨੇ ਪੰਜਾਬ ਅਤੇ ਹਰਿਆਣਾ ਦੀਆਂ ਸਿਹਤ ਸੇਵਾਵਾਂ ਦੀ ਤੁਲਨਾ ਕਰਦਿਆਂ ਕਿਹਾ ਕਿ ਇੱਕ ਪਾਸੇ ਹਰਿਆਣਾ ਵਿੱਚ ਕੇਂਦਰ ਦੀਆਂ ਯੋਜਨਾਵਾਂ ਦਮ ਤੋੜ ਰਹੀਆਂ ਹਨ, ਉੱਥੇ ਹੀ ਦੂਜੇ ਪਾ...
ਮਿਲਾਵਟਖੋਰੀ ਵਿਰੁੱਧ ਪ੍ਰਸ਼ਾਸਨ ਸਖ਼ਤ: 7 ਕੇਸਾਂ ਵਿੱਚ 2 ਲੱਖ 25 ਹਜ਼ਾਰ ਰੁਪਏ ਜੁਰਮਾਨਾ

ਮਿਲਾਵਟਖੋਰੀ ਵਿਰੁੱਧ ਪ੍ਰਸ਼ਾਸਨ ਸਖ਼ਤ: 7 ਕੇਸਾਂ ਵਿੱਚ 2 ਲੱਖ 25 ਹਜ਼ਾਰ ਰੁਪਏ ਜੁਰਮਾਨਾ

Hot News
ਬਰਨਾਲਾ, 11 ਅਪ੍ਰੈਲ-   ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਦੀ ਅਗਵਾਈ ਹੇਠ ਮੁਹਿੰਮ ਤਹਿਤ ਖਾਧ ਪਦਾਰਥਾਂ ਵਿੱਚ ਮਿਲਾਵਟਖੋਰੀ ਵਿਰੁੱਧ ਸਖ਼ਤੀ ਵਰਤੀ ਜਾ ਰਹੀ ਹੈ ਜਿਸ ਤਹਿਤ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਅਦਾਲਤ ਵਲੋਂ 7 ਕੇਸਾਂ ਵਿੱਚ ਵੱਖ ਵੱਖ ਫਰਮਾਂ/ਮਾਲਕਾਂ ਨੂੰ 2 ਲੱਖ 25 ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਹੈ।   ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦੁੱਧ, ਪਨੀਰ, ਵੱਖ ਵੱਖ ਤਰ੍ਹਾਂ ਦੇ ਤੇਲ ਸਮੇਤ ਖਾਧ/ ਡੇਅਰੀ ਪਦਾਰਥਾਂ ਵਿਚ ਮਿਲਾਵਟਖੋਰੀ ਰੋਕਣ ਲਈ ਸਿਹਤ ਵਿਭਾਗ ਨੂੰ ਲਗਾਤਾਰ ਚੈਕਿੰਗ ਕਰਨ ਅਤੇ ਨਮੂਨੇ ਭਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਇਹ ਨਮੂਨੇ ਲੈਣ ਮਗਰੋਂ ਸਿਹਤ ਵਿਭਾਗ ਵਲੋਂ ਖਰੜ ਲੈਬ ਵਿੱਚ ਭੇਜੇ ਜਾਂਦੇ ਹਨ ਜਿੱਥੇ ਮਾਪਦੰਡਾਂ 'ਤੇ ਖਰਾ ਨਾ ਉਤਰਨ ਵਾਲੇ (ਸਬ ਸਟੈਂਡਰਡ) ਨਮੂਨਿਆਂ ਦੇ ਕੇਸ ਵਧੀਕ ਡਿਪਟੀ ਕਮਿਸ਼ਨਰ (ਜ) ਦੀ ਅਦਾਲਤ ਵਿੱਚ ਵਿਚਾਰੇ ਜਾਂਦੇ ਹਨ।      ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਆਈ ਏ ਐੱਸ ਨੇ ਦੱਸ...
ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 81ਵਾਂ ਦਿਨ: ਪੰਜਾਬ ਪੁਲਿਸ ਵੱਲੋਂ 516 ਥਾਵਾਂ ‘ਤੇ ਛਾਪੇਮਾਰੀ; 239 ਗ੍ਰਿਫ਼ਤਾਰ

Hot News
ਚੰਡੀਗੜ੍ਹ, 11 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 81ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 516 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 81ਵੇਂ ਦਿਨ, ਪੁਲਿਸ ਟੀਮਾਂ ਨੇ 239 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 20,395 ਹੋ ਗਈ ਹੈ। ਇਸ ਤੋਂ ਇਲਾਵਾ 72 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 69 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ...
ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

ਭੋਲੇ-ਭਾਲੇ ਘਰ ਖਰੀਦਣ ਵਾਲਿਆਂ ਨੂੰ ਰੀਅਲਟਰਾਂ ਵੱਲੋਂ ਕੀਤੀਆਂ ਗਈਆਂ ਉਲੰਘਣਾਵਾਂ ਕਾਰਨ ਮੁਸ਼ਕਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ: ਰੀਨਾ ਗੁਪਤਾ

Hot News
ਚੰਡੀਗੜ੍ਹ; 11 ਅਪ੍ਰੈਲ: ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ (ਪੀ.ਪੀ.ਸੀ.ਬੀ.) ਨੇ ਉਹਨਾਂ ਆਮ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦਾ ਨਿਵਾਰਣ ਕੀਤਾ ਹੈ ਜੋ ਕੁਝ ਹਾਊਸਿੰਗ, ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ ਵਿੱਚ ਪ੍ਰਾਜੈਕਟ ਪ੍ਰਮੋਟਰਾਂ ਵੱਲੋਂ ਕੀਤੀਆਂ ਗਈਆਂ ਵਾਤਾਵਰਣ ਸਬੰਧੀ ਉਲੰਘਣਾਵਾਂ ਕਾਰਨ ਸੇਲ ਡੀਡ ਅਤੇ ਬਿਜਲੀ ਕਨੈਕਸ਼ਨਾਂ 'ਤੇ ਲੱਗੀਆਂ ਪਾਬੰਦੀਆਂ ਨਾਲ ਪ੍ਰਭਾਵਿਤ ਹੋ ਰਹੇ ਸਨ। ਇੱਕ ਅਹਿਮ ਨੀਤੀਗਤ ਦਖਲ ਰਾਹੀਂ ਬੋਰਡ ਨੇ ਸਵੀਕਾਰ ਕੀਤਾ ਕਿ ਪ੍ਰਦੂਸ਼ਣ ਕੰਟਰੋਲ ਨਿਯਮਾਂ ਦੀ ਉਲੰਘਣਾ ਸਬੰਧੀ ਹਾਊਸਿੰਗ, ਰਿਹਾਇਸ਼ੀ ਅਤੇ ਵਪਾਰਕ ਪ੍ਰੋਜੈਕਟਾਂ 'ਤੇ ਲਗਾਈਆਂ ਗਈਆਂ ਪਹਿਲਾਂ ਦੀਆਂ ਪਾਬੰਦੀਆਂ ਨਾਲ ਉਹਨਾਂ ਆਮ ਨਾਗਰਿਕਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ ਸੀ ਜਿਨ੍ਹਾਂ ਨੂੰ ਅਜਿਹੀਆਂ ਉਲੰਘਣਾਵਾਂ ਬਾਰੇ ਜਾਣਕਾਰੀ ਨਹੀਂ ਸੀ ਅਤੇ ਜਿਹਨਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਇਹਨਾਂ ਪ੍ਰਾਜੈਕਟਾਂ 'ਤੇ ਲਗਾ ਦਿੱਤੀ ਸੀ। ਜਨਤਾ ਵੱਲੋਂ ਮਿਲੀਆਂ ਕਈ ਅਰਜ਼ੀਆਂ ਅਤੇ ਮਾਰਚ 2026 ਵਿੱਚ ਗਠਿਤ ਸੀਨੀਅਰ ਅਧਿਕਾਰੀਆਂ ਦੀ ਇੱਕ ਕਮੇਟੀ ਦੀਆਂ ਸਿਫ਼ਾਰਸ਼ਾਂ 'ਤੇ ਕਾਰਵਾਈ ਕਰਦਿ...
ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ‘ਪੁਰਸਕਾਰ ਨੀਤੀ’ ਲਾਗੂ, 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਜਾਰੀ

Hot News
ਚੰਡੀਗੜ੍ਹ, 11 ਅਪ੍ਰੈਲ: ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਇਤਿਹਾਸਕ ਫ਼ੈਸਲਾ ਲੈਂਦਿਆਂ 'ਪੁਰਸਕਾਰ ਨੀਤੀ’ ਤਹਿਤ ਪੰਜਾਬ ਪੁਲਿਸ ਨੂੰ ਸੂਬੇ ਵਿੱਚ ਲੋੜੀਂਦੇ ਅਪਰਾਧੀਆਂ/ਗੈਂਗਸਟਰਾਂ ਅਤੇ ਉਨ੍ਹਾਂ ਦੇ ਨੈੱਟਵਰਕ ਬਾਰੇ ਭਰੋਸੇਯੋਗ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਨੂੰ ਪੁਰਸਕਾਰ ਦੇਣ ਦੇ ਅਧਿਕਾਰ ਦਿੱਤੇ ਹਨ। ਇਸ ਸਬੰਧੀ ਪੰਜਾਬ ਸਰਕਾਰ ਨੇ 28 ਸਭ ਤੋਂ ਲੋੜੀਂਦੇ ਅਪਰਾਧੀਆਂ ਦੀ ਸੂਚੀ ਵੀ ਜਾਰੀ ਕੀਤੀ ਹੈ। ‘ਗੈਂਗਸਟਰਾਂ ‘ਤੇ ਵਾਰ’ ਪ੍ਰੋਜੈਕਟ ਤਹਿਤ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐਸਐਸਪੀ) ਨੂੰ 1 ਲੱਖ ਰੁਪਏ ਤੱਕ; ਪੁਲਿਸ ਕਮਿਸ਼ਨਰ/ਰੇਂਜ ਇੰਸਪੈਕਟਰ ਜਨਰਲ ਆਫ਼ ਪੁਲਿਸ/ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਨੂੰ 1.5 ਲੱਖ ਰੁਪਏ; ਵਿੰਗਾਂ ਦੇ ਮੁਖੀਆਂ (ਵਿਸ਼ੇਸ਼ ਡਾਇਰੈਕਟਰ ਜਨਰਲ ਆਫ਼ ਪੁਲਿਸ/ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ) ਨੂੰ 2 ਲੱਖ ਰੁਪਏ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਨੂੰ 2 ਲੱਖ ਰੁਪਏ ਤੋਂ ਵੱਧ ਦੀਆਂ ਮਨਜ਼ੂਰੀ ਸ਼ਕਤੀਆਂ ਨੂੰ ਪ੍ਰਵਾਨਗੀ ਦਿੱਤੀ ਹੈ। ਮਨਜ਼ੂਰ ਕੀਤੀ ਗਈ ਰਕਮ ਸਿਰਫ਼ ਸਹੀ ਅਤੇ ਉਚਿਤ ਸੂਚਨਾ ਦੇਣ ਵ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਗਰਾਉਂ ਪਹੁੰਚ ਕੇ ਮਥੁਰਾ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ, ਸੰਕਟ ਦੀ ਘੜੀ ਵਿੱਚ ਹਰ ਮਦਦ ਦਾ ਭਰੋਸਾ

Hot News
*ਜਗਰਾਉਂ, 11 ਅਪ੍ਰੈਲ 2026: * ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਗਰਾਉਂ ਦਾ ਦੌਰਾ ਕਰਕੇ ਮਥੁਰਾ ਨੇੜੇ ਕਿਸ਼ਤੀ ਪਲਟਣ ਦੀ ਦੁਖਦਾਈ ਘਟਨਾ ਵਿੱਚ ਆਪਣੇ ਅਜ਼ੀਜ਼ ਗੁਆਉਣ ਵਾਲੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਅਤੇ ਪੀੜਤਾਂ ਪਰਿਵਾਰਾਂ ਨੂੰ ਸੰਕਟ ਦੀ ਇਸ ਘੜੀ ਵਿੱਚ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ। ਇਸ ਘਟਨਾ ਦੌਰਾਨ ਹੋਏ ਜਾਨੀ ਨੁਕਸਾਨ 'ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵ੍ਰਿੰਦਾਵਣ ਦੀ ਯਾਤਰਾ ਦੌਰਾਨ ਯਮੁਨਾ ਨਦੀ ਵਿੱਚ ਪੀੜਤਾਂ ਦੀ ਕਿਸ਼ਤੀ ਪਲਟ ਗਈ, ਜਿਸ ਵਿੱਚੋਂ ਹੁਣ ਤੱਕ 11 ਲਾਸ਼ਾਂ ਬਰਾਮਦ ਹੋਈਆਂ ਹਨ ਅਤੇ ਚਾਰ ਲਾਪਤਾ ਵਿਅਕਤੀਆਂ ਦੀ ਭਾਲ ਜਾਰੀ ਹੈ।ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਉੱਤਰ ਪ੍ਰਦੇਸ਼ ਸਰਕਾਰ ਦੇ ਸੰਪਰਕ ਵਿੱਚ ਹੈ ਅਤੇ ਪੰਜਾਬ ਵੱਲੋਂ ਬਚਾਅ ਕਾਰਜਾਂ ਵਿੱਚ ਸਹਾਇਤਾ ਲਈ ਗੋਤਾਖੋਰਾਂ ਦੀਆਂ ਟੀਮਾਂ ਪਹਿਲਾਂ ਹੀ ਭੇਜੀਆਂ ਜਾ ਚੁੱਕੀਆਂ ਹਨ। ਜਵਾਬਦੇਹੀ ਅਤੇ ਰੋਕਥਾਮ 'ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਧਾਰਮਿਕ ਸਥਾਨਾਂ 'ਤੇ ਸ਼ਰਧਾਲੂਆਂ ਦੀ ਸੁਰੱਖਿਆ ਨੂੰ ਹਰ ਕੀਮਤ 'ਤੇ ਯਕੀਨੀ ...
ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ, ਲੋੜਵੰਦ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ : ਡਾ. ਬਲਜੀਤ ਕੌਰ

ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ, ਲੋੜਵੰਦ ਪਰਿਵਾਰਾਂ ਨੂੰ ਮਿਲੀ ਵੱਡੀ ਰਾਹਤ : ਡਾ. ਬਲਜੀਤ ਕੌਰ

Breaking News
ਚੰਡੀਗੜ੍ਹ, 11 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਹਾਸ਼ੀਆਗ੍ਰਸਤ ਵਰਗਾਂ ਦੇ ਵਿਦਿਆਰਥੀਆਂ ਦੀ ਸਿੱਖਿਆ ਨੂੰ ਮਜ਼ਬੂਤ ਕਰਨ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਦਿਆਂ ਪ੍ਰੀ-ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਕਰੀਬ 13 ਕਰੋੜ ਰੁਪਏ ਦੇ ਵਜੀਫੇ ਜਾਰੀ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮਾਮਲੇ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿੱਤੀ ਸਾਲ 2025-26 ਦੌਰਾਨ ਇਸ ਸਕੀਮ ਤਹਿਤ ਅਨੁਸੂਚਿਤ ਜਾਤੀਆਂ ਨਾਲ ਸੰਬੰਧਤ ਵਿਦਿਆਰਥੀਆਂ ਨੂੰ ਇਹ ਰਕਮ ਅਦਾਇਗੀ ਕੀਤੀ ਗਈ ਹੈ। ਉਨ੍ਹਾਂ ਹੋਰ ਦੱਸਿਆ ਕਿ ਇਸ ਸਕੀਮ ਅਧੀਨ ਸੂਬੇ ਭਰ ਦੇ 92 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ ਲਾਭ ਪਹੁੰਚਾਇਆ ਗਿਆ ਹੈ, ਜਿਸ ਨਾਲ ਹਜ਼ਾਰਾਂ ਲੋੜਵੰਦ ਪਰਿਵਾਰਾਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ ਜਾਰੀ ਰੱਖਣ ਵਿੱਚ ਵੱਡੀ ਸਹਾਇਤਾ ਮਿਲੀ ਹੈ। ਇਸ ਰਕਮ ਨਾਲ ਵਿਦਿਆਰਥੀਆਂ ਨੂੰ ਕਿਤਾਬਾਂ, ਯੂਨੀਫਾਰਮ ਅਤੇ ਹੋਰ ਸਿੱਖਿਆ ਸੰਬੰਧੀ ਜ਼ਰੂਰਤਾਂ ਪੂਰੀ ਕਰਨ ਵਿੱਚ ਮਦਦ ਮਿਲੀ ਹੈ। ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਟੀਚਾ ਹੈ...
ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਨਸ਼ੀਲੇ ਪਦਾਰਥ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕਟ ਨਾਲ ਜੁੜੇ ਤਿੰਨ ਵਿਅਕਤੀ ਗ੍ਰਿਫ਼ਤਾਰ; 6.5 ਕਿਲੋਗ੍ਰਾਮ ਹੈਰੋਇਨ, ਪਿਸਤੌਲ, 1 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

Breaking News
ਚੰਡੀਗੜ੍ਹ/ਬਟਾਲਾ, 11 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਬਟਾਲਾ ਪੁਲਿਸ ਨੇ 6.5 ਕਿਲੋ ਹੈਰੋਇਨ, ਇੱਕ .30 ਕੈਲੀਬਰ ਪਿਸਤੌਲ, ਛੇ ਜ਼ਿੰਦਾ ਕਾਰਤੂਸ ਅਤੇ 1 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਇੱਕ ਨਾਬਾਲਗ ਸਮੇਤ ਤਿੰਨ ਮੁਲਜ਼ਮਾਂ ਨੂੰ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਨਿਸ਼ਾਨ ਸਿੰਘ ਵਾਸੀ ਮੂਲੀਆਂਵਾਲ, ਬਟਾਲਾ, ਰਵੀਪਾਲ ਸਿੰਘ ਵਾਸੀ ਰਾਏਪੁਰ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਨਸ਼ੀਲੇ ਪਦਾਰਥ ਅਤੇ ਡਰੱਗ ਮਨੀ ਦੀ ਬਰਾਮਦਗੀ ਤੋਂ ਇਲਾਵਾ, ਪੁਲਿਸ ਟੀਮਾਂ ਨੇ ਉਨ੍ਹਾਂ ਦੀ ਟੋਇਟਾ ਫਾਰਚੂਨਰ ਕਾਰ ਵੀ ਜ਼ਬਤ ਕਰ ਲਈ ਹੈ।ਇਹ ਸਫਲਤਾ 30 ਮਾਰਚ, 2026 ਨੂੰ ਬਟਾਲਾ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਦੇ ਅਧਿਕਾਰ ਖੇਤਰ ਵਿੱਚ ਵਾਪਰੀ ਜ...