ਗੈਂਗਸਟਰਾਂ ‘ਤੇ ਵਾਰ’ ਦਾ 10ਵਾਂ ਦਿਨ: ਪੰਜਾਬ ਪੁਲਿਸ ਨੇ 765 ਥਾਵਾਂ ‘ਤੇ ਕੀਤੀ ਛਾਪੇਮਾਰੀ; 3 ਹਥਿਆਰਾਂ ਸਮੇਤ 157 ਕਾਬੂ
ਚੰਡੀਗੜ੍ਹ, 29 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ‘ਤੇ ਵਾਰ' ਮੁਹਿੰਮ ਦੇ 10ਵੇਂ ਦਿਨ, ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਨਾਲ ਸਬੰਧਤ ਪਛਾਣੇ ਗਏ ਅਤੇ ਮੈਪ ਕੀਤੇ ਟਿਕਾਣਿਆਂ 'ਤੇ 765 ਛਾਪੇਮਾਰੀਆਂ ਕੀਤੀਆਂ।
ਜਾਣਕਾਰੀ ਅਨੁਸਾਰ, "ਗੈਂਗਸਟਰਾਂ ‘ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਵਿੱਢੀ ਇੱਕ ਫੈਸਲਾਕੁੰਨ ਜੰਗ – ਜੋ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਸ਼ੁਰੂ ਕੀਤੀ ਗਈ ਸੀ। ਇਸ ਤਹਿਤ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਵੱਲੋਂ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।
ਇਸ ਮੁਹਿੰਮ ਦੇ 10ਵੇਂ ਦਿਨ, ਪੁਲਿਸ ਟੀਮਾਂ ਨੇ 576 ਵਿਅਕਤੀਆਂ ਦੀ ਜਾਂਚ ਕੀਤੀ, ਜਿਨ੍ਹਾਂ ਵਿੱਚੋਂ 157 ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਹਥਿਆਰ ਬਰਾਮਦ ਕੀਤੇ ਗਏ। 160 ਵਿਅਕਤੀਆਂ ਵਿਰੁੱਧ ਰੋਕਥਾਮ ਕਾਰਵਾਈ ...








