Sunday, April 5Malwa News
Shadow

Tag: punjabi news

ਮੁਲਾਜ਼ਮਾਂ ਨੂੰ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਆਯੂਸ਼ ਮੈਡੀਕਲ ਕੈਂਪ ਲਗਾਇਆ

ਮੁਲਾਜ਼ਮਾਂ ਨੂੰ ਬਿਮਾਰੀਆਂ ਬਾਰੇ ਜਾਗਰੂਕ ਕਰਨ ਲਈ ਪੰਜਾਬ ਸਿਵਲ ਸਕੱਤਰੇਤ ਵਿਖੇ ਆਯੂਸ਼ ਮੈਡੀਕਲ ਕੈਂਪ ਲਗਾਇਆ

Hot News
ਚੰਡੀਗੜ੍ਹ 29 ਜਨਵਰੀ 2026:-ਸਮਾਜ ਵਿੱਚ ਬਿਮਾਰੀਆਂ ਦੀ ਰੋਕਥਾਮ ਦੇ ਉਦੇਸ਼ ਨਾਲ, ਆਯੁਰਵੈਦਿਕ ਵਿਭਾਗ ਵੱਲੋਂ ਪੰਜਾਬ ਸਿਵਲ ਸਕੱਤਰੇਤ, ਚੰਡੀਗੜ੍ਹ ਵਿਖੇ ਆਯੁਰਵੈਦਿਕ ਖੁਰਾਕ ਅਤੇ ਯੋਗਾ ਬਾਰੇ ਇੱਕ ਆਯੁਸ਼ ਮੈਡੀਕਲ ਕੈਂਪ ਲਗਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਵਿਭਾਗ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਪ੍ਰਮੁੱਖ ਸਕੱਤਰ ਸਿਹਤ ਅਤੇ ਪਰਿਵਾਰ ਭਲਾਈ ਸ੍ਰੀ ਕੁਮਾਰ ਰਾਹੁਲ, ਆਈਏਐਸ ਇਸ ਸਮਾਗਮ ਦੇ ਮੁੱਖ ਮਹਿਮਾਨ ਸਨ। ਇਸ ਤੋਂ ਇਲਾਵਾ ਇਸ ਮੌਕੇ, ਸਕੱਤਰ ਪ੍ਰਸੋਨਲ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਆਈਏਐਸ, ਸਕੱਤਰ ਆਮ ਪ੍ਰਬੰਧਕੀ ਵਿਭਾਗ ਸ੍ਰੀਮਤੀ ਗੌਰੀ ਪਰਾਸ਼ਰ ਜੋਸ਼ੀ ਆਈਏਐਸ, ਵਿਸ਼ੇਸ਼ ਸਕੱਤਰ ਪ੍ਰਸੋਨਲ ਸ. ਉਪਕਾਰ ਸਿੰਘ ਆਈਏਐਸ, ਵਧੀਕ ਸਕੱਤਰ ਪ੍ਰਸੋਨਲ ਸ੍ਰੀ ਗੌਤਮ ਜੈਨ ਆਈਏਐਸ, ਜੁਆਇੰਟ ਸਕੱਤਰ ਆਮ ਪ੍ਰਬੰਧਕੀ ਵਿਭਾਗ ਸ੍ਰੀ ਤੇਜਦੀਪ ਸਿੰਘ ਸੈਣੀ, ਡਾਇਰੈਕਟਰ ਆਯੁਰਵੇਦ ਡਾ. ਰਮਨ ਖੰਨਾ, ਰਜਿਸਟਰਾਰ ਡਾ. ਸੰਜੀਵ ਗੋਇਲ ਅਤੇ ਜ਼ਿਲ੍ਹਾ ਆਯੁਰਵੇਦਿਕ ਯੂਨਾਨੀ ਅਫਸਰ ਮੋਹਾਲੀ ਡਾ. ਜੋਤੀ ਬੱਬਰ ਮੌਜੂਦ ਸਨ। ਉਨ੍ਹਾਂ ਦੱਸਿਆ ਕਿ ਕੈਂਪ ਇੰਚਾਰਜ ਆਯੁਰਵੈਦਿਕ ਮੈਡੀਕਲ ਅਫ਼ਸਰ ਡਾ. ਅਮਨਪ੍ਰੀਤ ਕੌਰ, ...
ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; ਆਈ.ਈ.ਡੀ. ਬਰਾਮਦ

ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ: ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਜੁੜੇ ਦੋ ਵਿਅਕਤੀ ਨਵਾਂਸ਼ਹਿਰ ਤੋਂ ਗ੍ਰਿਫ਼ਤਾਰ; ਆਈ.ਈ.ਡੀ. ਬਰਾਮਦ

Hot News
ਚੰਡੀਗੜ੍ਹ/ਨਵਾਂਸ਼ਹਿਰ, 29 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦਰਮਿਆਨ ਪੰਜਾਬ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ ਪੁਲਿਸ ਥਾਣਾ ਬਲਾਸਟ ਕੇਸ ਦੀ ਜਾਂਚ ਵਿੱਚ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਪਾਕਿ-ਆਈਐਸਆਈ ਤੋਂ ਹਮਾਇਤ ਪ੍ਰਾਪਤ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਅੱਤਵਾਦੀ ਨੈੱਟਵਰਕ ਨਾਲ ਜੁੜੇ ਇੱਕ ਨਾਰਕੋ-ਅੱਤਵਾਦੀ ਮਾਡਿਊਲ ਦੀ ਸ਼ਮੂਲੀਅਤ ਦਾ ਪਰਦਾਫਾਸ਼ ਕਰਕੇ ਇਸਦੇ ਦੋ ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ.) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਕਾਰਵਾਈ ਹਿਮਾਚਲ ਪ੍ਰਦੇਸ਼ ਪੁਲਿਸ ਅਤੇ ਕੇਂਦਰੀ ਏਜੰਸੀਆਂ ਨਾਲ ਨੇੜਿਓਂ ਤਾਲਮੇਲ ਰਾਹੀਂ ਕੀਤੀ ਗਈ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸ਼ਮਸ਼ੇਰ ਸਿੰਘ ਉਰਫ਼ ਸ਼ੇਰੂ ਉਰਫ਼ ਕਮਲ ਅਤੇ ਪ੍ਰਦੀਪ ਸਿੰਘ ਉਰਫ਼ ਦੀਪੂ ਵਜੋਂ ਹੋਈ ਹੈ, ਜੋ ਐਸਬੀਐਸ ਅਧੀਨ ਪੈਂਦੇ ਕਸਬਾ ਰਾਹੋਂ ਦੇ ਰਹਿਣ ਵਾਲੇ ਹਨ। ਪੁਲਿਸ ਟੀਮਾਂ ਨੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਇੱਕ ਇੰਪਰੂਵਾਈਜ਼ਡ ਐਕਸਪਲੋਸਿਵ ਡਿਵਾਈ...
ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼; 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ, ਇੱਕ ਪਿਸਤੌਲ ਬਰਾਮਦ

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼; 42.9 ਕਿਲੋਗ੍ਰਾਮ ਹੈਰੋਇਨ, 4 ਹੈਂਡ ਗ੍ਰਨੇਡ, ਇੱਕ ਪਿਸਤੌਲ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 29 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵਿਲੇਜ ਡਿਫੈਂਸ ਕਮੇਟੀ (ਵੀਡੀਸੀ) ਦੇ ਸਹਿਯੋਗ ਨਾਲ 42.9 ਕਿਲੋਗ੍ਰਾਮ ਹੈਰੋਇਨ, ਚਾਰ ਹੈਂਡ ਗ੍ਰਨੇਡ ਅਤੇ ਇੱਕ ਸਟਾਰ-ਮਾਰਕ ਪਿਸਤੌਲ ਸਮੇਤ 46 ਜ਼ਿੰਦਾ ਕਾਰਤੂਸ ਬਰਾਮਦ ਕਰਕੇ ਸਰਹੱਦ ਪਾਰੋਂ ਨਾਰਕੋ-ਅੱਤਵਾਦ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਇਹ ਆਪਰੇਸ਼ਨ ਵੀਡੀਸੀਜ਼ - ਪੰਜਾਬ ਸਰਕਾਰ ਦੀ ਪ੍ਰਮੁੱਖ ਪਹਿਲਕਦਮੀ ਜਿਸਦਾ ਉਦੇਸ਼ ਅੰਦਰੂਨੀ ਸੁਰੱਖਿਆ ਅਤੇ ਨਸ਼ਾ ਵਿਰੋਧੀ ਯਤਨਾਂ ਵਿੱਚ ਭਾਈਚਾਰਕ ਸ਼ਮੂਲੀਅਤ ਨੂੰ ਯਕੀਨੀ ਬਣਾਉਣਾ ਹੈ, ਜ਼ਰੀਏ ਪ੍ਰਾਪਤ ਕਾਰਵਾਈਯੋਗ ਅਤੇ ਭਰੋਸੇਯੋਗ ਖੁਫੀਆ ਜਾਣਕਾਰੀ ਦੇ ਆਧਾਰ ‘ਤੇ ਚਲਾਇਆ ਗਿਆ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੇ ਗਏ ਨਸ਼ੀਲੇ ਪਦਾਰਥ, ਹਥਿਆਰ ਅਤੇ ਵਿਸਫੋਟਕ ਸਮੱਗਰੀ ਅੰ...
ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

ਪੰਜਾਬ ਸਰਕਾਰ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਵੱਡੇ ਪੱਧਰ ‘ਤੇ ਮਨਾਏਗੀ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ: ਵਿੱਤ ਮੰਤਰੀ ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 29 ਜਨਵਰੀ:- ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਪ੍ਰਕਾਸ਼ ਪੁਰਬ ਵੱਡੇ ਪੱਧਰ ‘ਤੇ ਮਨਾਏਗੀ। ਸਾਲ ਭਰ ਚੱਲਣ ਵਾਲੇ ਇਹ ਸਮਾਗਮ ਸੰਤਾਂ, ਮਹਾਂਪੁਰਸ਼ਾਂ ਤੇ ਧਾਰਮਿਕ ਸੰਪਰਦਾਵਾਂ ਦੀ ਅਗਵਾਈ ਵਿੱਚ ਹੋਣਗੇ। ਇਨ੍ਹਾਂ ਸਮਾਗਮਾਂ ਦਾ ਆਰੰਭ 4 ਫਰਵਰੀ, 2026 ਨੂੰ ਖੁਰਾਲਗੜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਆਰੰਭਤਾ ਨਾਲ ਹੋਵੇਗਾ ਅਤੇ ਇਨ੍ਹਾਂ ਸਮਾਗਮਾਂ ਦੀ ਸਮਾਪਤੀ  ਫਰਵਰੀ 2027 ਵਿੱਚ ਹੋਵੇਗੀ। ਨਵੰਬਰ 2026 ਵਿੱਚ ਖੁਰਾਲਗੜ ਸਾਹਿਬ ਵਿਖੇ ਕਥਾ ਕੀਰਤਨ ਦਰਬਾਰ ਅਤੇ ਬੇਗਮਪੁਰਾ ਸਮਾਗਮ ਹੋਵੇਗਾ, ਜਿਸ ਵਿੱਚ ਧਾਰਮਿਕ ਤੇ ਹੋਰ ਸਖਸ਼ੀਅਤਾਂ ਵੀ ਸ਼ਮੂਲੀਅਤ ਕਰਨਗੀਆਂ। ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਹਰਪਾਲ ਸਿੰਘ ਚੀਮਾ ਦੀ ਪ੍ਰਧਾਨਗੀ ਵਿੱਚ ਅੱਜ ਇੱਥੇ ਹੋਈ ਕਮੇਟੀ ਦੀ ਪਲੇਠੀ ਮੀਟਿੰਗ ਵਿੱਚ ਮੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਤਰੁਨਪ੍ਰੀਤ ਸਿੰਘ ਸੌਂਦ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੋੜੀ, ਸੱਭਿਆਚਾਰਕ ਮਾਮਲਿਆਂ ਦੇ ਸਲਾਹਕਾਰ ਦੀਪਕ ਬਾਲੀ, ਸਕੱਤਰ ਟੂਰਿਜ਼ਮ ਕੁਮਾਰ ਅਮਿਤ, ਡਾਇਰਕਟਰ ਟੂਰਿਜ਼ਮ ਡਾ. ਸੰਜੀਵ ਤਿਵਾੜੀ ਹਾਜ਼ਰ ਸਨ। ਅੱਜ ਦੀ ਮੀਟਿੰਗ ਵਿੱਚ ਸ਼ਤ ਨਿਰਮਲ ਦਾ...
ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ

ਮਾਨ ਸਰਕਾਰ ਵੱਲੋਂ ਮੋਹਾਲੀ ਵਿੱਚ “ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ” ਦੀ ਸ਼ੁਰੂਆਤ

Hot News
*ਚੰਡੀਗੜ੍ਹ, 29 ਜਨਵਰੀ:*-ਸੂਬੇ ਵਿੱਚ ਸ਼ਹਿਰੀ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੋਹਾਲੀ) ਵਿਖੇ "ਨੈਕਸਟ ਜੈਨਰੇਸ਼ਨ ਰੋਡ ਰੈਨੋਵੇਸ਼ਨ ਪ੍ਰੋਗਰਾਮ" ਸ਼ੁਰੂ ਕੀਤਾ ਗਿਆ ਹੈ। ਇਸ ਪਹਿਲਕਦਮੀ ਤਹਿਤ ਸੂਬੇ ਦੇ ਵੱਡੇ ਸ਼ਹਿਰੀ ਕੇਂਦਰ ਮੋਹਾਲੀ ਦੀਆਂ ਪ੍ਰਮੁੱਖ ਸੜਕਾਂ ਅਤੇ ਮੁੱਖ ਜੰਕਸ਼ਨਾਂ ਦੀ ਤੇਜ਼ੀ ਨਾਲ ਅਪਗ੍ਰੇਡੇਸ਼ਨ ਕੀਤੀ ਜਾਵੇਗੀ ਤਾਂ ਜੋ ਸੜਕੀ ਸੰਪਰਕ ਨੂੰ ਬਿਹਤਰ ਬਣਾਇਆ ਜਾ ਸਕੇ ਅਤੇ ਯਾਤਰੀਆਂ ਲਈ ਨਿਰਵਿਘਨ ਆਵਾਜਾਈ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਪ੍ਰਾਜੈਕਟ 10 ਸਾਲਾਂ ਦੀ ਸਾਂਭ-ਸੰਭਾਲ ਦੇ ਨਾਲ-ਨਾਲ ਟਿਕਾਊ ਸੜਕੀ ਢਾਂਚੇ ਨੂੰ ਯਕੀਨੀ ਬਣਾਉਣ ਲਈ ਐਨ.ਐਚ.ਏ.ਆਈ. ਪੈਟਰਨ ਅਤੇ ਹਾਈਬ੍ਰਿਡ ਐਨੂਇਟੀ ਮਾਡਲ (ਐਚ.ਏ.ਐਮ.) ਤਹਿਤ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾ...
“ਸਾਡੇ ਬਜ਼ੁਰਗ ਸਾਡਾ ਮਾਣ” ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ; 18 ਫਰਵਰੀ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ: ਡਾ. ਬਲਜੀਤ ਕੌਰ

“ਸਾਡੇ ਬਜ਼ੁਰਗ ਸਾਡਾ ਮਾਣ” ਸੂਬਾ ਪੱਧਰੀ ਮੁਹਿੰਮ ਦੀ ਸ਼ੁਰੂਆਤ; 18 ਫਰਵਰੀ ਤੱਕ ਸਾਰੇ ਜ਼ਿਲ੍ਹਿਆਂ ਵਿੱਚ ਸਿਹਤ ਕੈਂਪ: ਡਾ. ਬਲਜੀਤ ਕੌਰ

Hot News
ਚੰਡੀਗੜ੍ਹ, 29 ਜਨਵਰੀ:-ਪੰਜਾਬ ਸਰਕਾਰ ਵੱਲੋਂ ਬਜ਼ੁਰਗਾਂ ਦੀ ਭਲਾਈ ਲਈ ਸ਼ੁਰੂ ਕੀਤੀ ਗਈ ਫਲੈਗਸ਼ਿਪ ਮੁਹਿੰਮ “ਸਾਡੇ ਬਜ਼ੁਰਗ ਸਾਡਾ ਮਾਣ” ਦਾ ਪੂਰਾ ਸੂਬਾ ਪੱਧਰੀ ਕਾਰਜਕ੍ਰਮ ਜਾਰੀ ਕਰ ਦਿੱਤਾ ਗਿਆ ਹੈ। ਇਸ ਮੁਹਿੰਮ ਤਹਿਤ 18 ਫਰਵਰੀ 2026 ਤੱਕ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਵਿਸ਼ੇਸ਼ ਸਿਹਤ ਚੈਕਅੱਪ ਕੈਂਪ ਲਗਾਏ ਜਾਣਗੇ। ਮੁਹਿੰਮ ਦੀ ਆਧਿਕਾਰਕ ਸ਼ੁਰੂਆਤ 16 ਜਨਵਰੀ ਨੂੰ ਮੋਹਾਲੀ ਵਿਖੇ ਕੀਤੀ ਗਈ ਸੀ, ਜਿਸ ਦਾ ਮਕਸਦ ਬਜ਼ੁਰਗਾਂ ਨੂੰ ਸੌਖੀ ਸਿਹਤ ਸਹੂਲਤਾਂ, ਸਮਾਜਿਕ ਸੁਰੱਖਿਆ ਅਤੇ ਸਨਮਾਨ ਮੁਹੱਈਆ ਕਰਵਾਉਣਾ ਹੈ। ਇਹ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਟੇਟ ਐਕਸ਼ਨ ਪਲਾਨ ਫਾਰ ਸੀਨੀਅਰ ਸਿਟੀਜ਼ਨ ਤਹਿਤ ਵਿੱਤੀ ਸਾਲ 2025–26 ਦੌਰਾਨ 7.86 ਕਰੋੜ ਰੁਪਏ ਖਰਚ ਕਰਕੇ ਬਜ਼ੁਰਗਾਂ ਲਈ ਵਿਸ਼ਤ੍ਰਿਤ ਸਿਹਤ ਸੇਵਾਵਾਂ, ਜਾਗਰੂਕਤਾ ਅਤੇ ਜ਼ਰੂਰੀ ਸਹੂਲਤਾਂ ਉਪਲਬਧ ਕਰਵਾਈਆਂ ਜਾਣਗੀਆਂ। ਡਾ. ਬਲਜੀਤ ਕੌਰ ਨੇ ਕਿਹਾ ਕਿ ਇਹ ਮੁਹਿੰਮ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਲੋਕ-ਕੇਂਦ੍ਰਿਤ ਅਤੇ ਸੰਵੇਦਨਸ਼ੀਲ ਸ...
ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ

ਫਾਜ਼ਿਲਕਾ ਵਿੱਚ ਸਰਹੱਦ ਪਾਰੋਂ ਤਸਕਰੀ ਦੀ ਕੋਸ਼ਿਸ਼ ਨਾਕਾਮ; 21 ਅਤਿ-ਆਧੁਨਿਕ ਪਿਸਤੌਲ ਅਤੇ 2.1 ਕਿਲੋ ਹੈਰੋਇਨ ਬਰਾਮਦ

Breaking News
ਚੰਡੀਗੜ੍ਹ/ਫਰੀਦਕੋਟ, 29 ਜਨਵਰੀ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਕਾਊਂਟਰ ਇੰਟੈਲੀਜੈਂਸ (ਸੀਆਈ) ਫਰੀਦਕੋਟ ਨੇ ਸੀਮਾ ਸੁਰੱਖਿਆ ਬਲ (ਬੀਐਸਐਫ) ਨਾਲ ਤਾਲਮੇਲ ਰਾਹੀਂ ਫਾਜ਼ਿਲਕਾ ਦੇ ਪਿੰਡ ਤੇਜਾ ਰੁਹੇਲਾ ਵਿਖੇ ਸਰਹੱਦੀ ਚੌਕੀ (ਬੀਓਪੀ) ਜੀਜੀ-3 'ਤੇ ਸਰਹੱਦ ਪਾਰੋਂ ਤਸਕਰੀ ਦੀ ਇੱਕ ਵੱਡੀ ਕੋਸ਼ਿਸ਼ ਨੂੰ ਸਫ਼ਲਤਾਪੂਰਵਕ ਨਾਕਾਮ ਕਰਕੇ 2.1 ਕਿਲੋ ਹੈਰੋਇਨ ਅਤੇ 21 ਅਤਿ-ਆਧੁਨਿਕ ਪਿਸਤੌਲਾਂ ਸਮੇਤ ਗੋਲਾ ਬਾਰੂਦ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਹਥਿਆਰਾਂ ਅਤੇ ਗੋਲਾ ਬਾਰੂਦ ਵਿੱਚ 22 ਮੈਗਜ਼ੀਨਾਂ ਸਮੇਤ 11 ਗਲੌਕ ਪਿਸਤੌਲਾਂ, ਇੱਕ ਮੈਗਜ਼ੀਨ ਸਮੇਤ ਬਰੇਟਾ ਪਿਸਤੌਲ, 10 ਮੈਗਜ਼ੀਨਾਂ ਸਮੇਤ ਪੰਜ ਜ਼ਿਗਾਨਾ ਪਿਸਤੌਲਾਂ, ਪੰਜ ਮੈਗਜ਼ੀਨਾਂ ਸਮੇਤ ਤਿੰਨ ਨੋਰਿੰਕੋ ਪਿਸਤੌਲਾਂ, ਇੱਕ ਮੈਗਜ਼ੀਨ ਸਮੇਤ ਗੱਫਰ ਸਕਿਉਰਿਟੀ ਪਿਸਤੌਲ (ਐਮਪੀ-5 ਟਾਈਪ) ਅਤੇ 310 ਜ਼ਿੰਦਾ ਕਾਰਤੂਸ (9ਐਮਐਮ) ਸ਼ਾਮਲ ਹਨ। ਡੀਜੀਪੀ ਗੌ...
ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

Hot News
ਚੰਡੀਗੜ੍ਹ, 29 ਜਨਵਰੀ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੇਸ਼ ਦੇ ਮਹਾਨ ਨਾਇਕਾਂ ਦੀ ਵਿਰਾਸਤ ਦੇ ਸਨਮਾਨ ਵਜੋਂ ਸੂਬੇ ਭਰ ਵਿੱਚ 15 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ 'ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਕਦਮ ਦਾ ਉਦੇਸ਼ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਹੌਸਲੇ, ਕੁਰਬਾਨੀ ਅਤੇ ਦੇਸ਼ ਭਗਤੀ ਦੀਆਂ ਕਦਰਾਂ ਕੀਮਤਾਂ ਭਰਨਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ਉੱਤੇ ਸਰਕਾਰੀ ਸਕੂਲਾਂ ਦੇ ਨਾਂ ਰੱਖ ਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਵਡਮੁੱਲਾ ਯੋਗਦਾਨ ਵਿਦਿਆਰਥੀਆਂ ਦੇ ਰੋਜ਼ਾਨਾ ਸਿੱਖਿਆ ਦਾ ਅਨਿੱਖੜਵਾਂ ਹਿੱਸਾ ਬਣੇ।” ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਯੋਗਦਾਨ ਨੂੰ ਉਨ੍ਹਾਂ ਦੀਆਂ ਤਸਵੀਰਾਂ ਸਮੇਤ ਸਕੂਲਾਂ ਵਿੱਚ ਪ੍ਰਦਰਸ਼ਿਤ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਕਦਰਾਂ-ਕੀਮਤਾਂ 'ਤੇ ਆਧਾਰਿਤ ਸਿੱਖਿਆ ਪ੍ਰਦਾਨ ਕੀਤੀ ਜ...
ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਮੋਗਾ, 28 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਪੂਰਨ ਤੌਰ ਉੱਤੇ ਮਾਡਲ ਪਿੰਡ ਵਿੱਚ ਬਦਲਿਆ ਜਾਵੇਗਾ, ਜਿਸ ਵਿੱਚ ਸੀਵਰੇਜ, ਟੋਭੇ, ਖੇਡ ਮੈਦਾਨ ਸਮੇਤ ਹੋਰ ਸਾਰੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਜਾਵੇਗਾ। 71ਵੇਂ ਲਾਲਾ ਲਾਜਪਤ ਰਾਏ ਜਨਮ ਦਿਵਸ ਖੇਡ ਮੇਲੇ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਖੁਦ ਲਈ ਯੋਜਨਾਵਾਂ ਬਣਾਉਣ ਤੱਕ ਸੀਮਤ ਸਨ ਜਦੋਂ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਇੱਕ ਸਾਲ ਦੇ ਅੰਦਰ ਜ਼ਮੀਨੀ ਪੱਧਰ 'ਤੇ ਕੰਮ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਕਿ ਉਹ ਲਾਲਾ ਜੀ ਦੇ ਅਗਲੇ ਜਨਮ ਦਿਵਸ 'ਤੇ ਇਹਨਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਉੱਤੇ ਵਾਪਸ ਆਉਣਗੇ। ਸਾਰੇ ਸੁਰੱਖਿਆ ਪ੍ਰੋਟੋਕੋਲ ਨੂੰ ਪਾਸੇ ਰੱਖ ਕੇ, ਲੋਕਾਂ ਨਾਲ ਆਪਣੀ ਸਾਂਝ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪਿੰਡ ਵਾਸੀਆਂ ਨਾਲ ਮਿਲ ਕੇ ਪੇਂਡੂ ਖੇਡ ਮੇਲੇ ਦੌਰਾਨ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੀ ਯਾਦ ਵਿੱਚ ਕਰਵਾਏ ਕਬੱਡੀ ਅਤੇ ਹਾਕੀ ਟੂ...
‘ਯੁੱਧ ਨਸ਼ਿਆਂ ਵਿਰੁੱਧ’ ਦੇ 333ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 333ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 28 ਜਨਵਰੀ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 333ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 275 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 333 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 46,770 ਹੋ ਗਈ ਹੈ। ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 205 ਨਸ਼ੀਲੀਆਂ ਗੋਲੀਆਂ ਅਤੇ 46,440 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ...