Sunday, April 5Malwa News
Shadow

Tag: punjabi news

ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

ਬਹਾਦਰੀ ਅਤੇ ਕੁਰਬਾਨੀ ਦੀ ਵਿਰਾਸਤ ਦਾ ਸਨਮਾਨ: 15 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ ‘ਤੇ ਰੱਖਿਆ: ਹਰਜੋਤ ਸਿੰਘ ਬੈਂਸ

Hot News
ਚੰਡੀਗੜ੍ਹ, 29 ਜਨਵਰੀ:- ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਦੇਸ਼ ਦੇ ਮਹਾਨ ਨਾਇਕਾਂ ਦੀ ਵਿਰਾਸਤ ਦੇ ਸਨਮਾਨ ਵਜੋਂ ਸੂਬੇ ਭਰ ਵਿੱਚ 15 ਸਰਕਾਰੀ ਸਕੂਲਾਂ ਦੇ ਨਾਮ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦਾਂ ਦੇ ਨਾਮ 'ਤੇ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਇਸ ਕਦਮ ਦਾ ਉਦੇਸ਼ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਹੌਸਲੇ, ਕੁਰਬਾਨੀ ਅਤੇ ਦੇਸ਼ ਭਗਤੀ ਦੀਆਂ ਕਦਰਾਂ ਕੀਮਤਾਂ ਭਰਨਾ ਹੈ। ਸ. ਹਰਜੋਤ ਸਿੰਘ ਬੈਂਸ ਨੇ ਕਿਹਾ, “ਸਾਡੇ ਆਜ਼ਾਦੀ ਘੁਲਾਟੀਆਂ ਤੇ ਸ਼ਹੀਦਾਂ ਦੇ ਨਾਂ ਉੱਤੇ ਸਰਕਾਰੀ ਸਕੂਲਾਂ ਦੇ ਨਾਂ ਰੱਖ ਕੇ ਅਸੀਂ ਇਹ ਯਕੀਨੀ ਬਣਾ ਰਹੇ ਹਾਂ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਅਤੇ ਵਡਮੁੱਲਾ ਯੋਗਦਾਨ ਵਿਦਿਆਰਥੀਆਂ ਦੇ ਰੋਜ਼ਾਨਾ ਸਿੱਖਿਆ ਦਾ ਅਨਿੱਖੜਵਾਂ ਹਿੱਸਾ ਬਣੇ।” ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਹਨ ਕਿ ਇਨ੍ਹਾਂ ਮਹਾਨ ਸ਼ਖ਼ਸੀਅਤਾਂ ਦੇ ਜੀਵਨ ਅਤੇ ਯੋਗਦਾਨ ਨੂੰ ਉਨ੍ਹਾਂ ਦੀਆਂ ਤਸਵੀਰਾਂ ਸਮੇਤ ਸਕੂਲਾਂ ਵਿੱਚ ਪ੍ਰਦਰਸ਼ਿਤ ਕੀਤਾ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਕਦਰਾਂ-ਕੀਮਤਾਂ 'ਤੇ ਆਧਾਰਿਤ ਸਿੱਖਿਆ ਪ੍ਰਦਾਨ ਕੀਤੀ ਜ...
ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਮਾਡਲ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਮੋਗਾ, 28 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਲਾਲਾ ਲਾਜਪਤ ਰਾਏ ਦੇ ਜਨਮ ਸਥਾਨ ਢੁੱਡੀਕੇ ਨੂੰ ਪੂਰਨ ਤੌਰ ਉੱਤੇ ਮਾਡਲ ਪਿੰਡ ਵਿੱਚ ਬਦਲਿਆ ਜਾਵੇਗਾ, ਜਿਸ ਵਿੱਚ ਸੀਵਰੇਜ, ਟੋਭੇ, ਖੇਡ ਮੈਦਾਨ ਸਮੇਤ ਹੋਰ ਸਾਰੇ ਬੁਨਿਆਦੀ ਢਾਂਚੇ ਨੂੰ ਯਕੀਨੀ ਬਣਾਇਆ ਜਾਵੇਗਾ। 71ਵੇਂ ਲਾਲਾ ਲਾਜਪਤ ਰਾਏ ਜਨਮ ਦਿਵਸ ਖੇਡ ਮੇਲੇ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਖੁਦ ਲਈ ਯੋਜਨਾਵਾਂ ਬਣਾਉਣ ਤੱਕ ਸੀਮਤ ਸਨ ਜਦੋਂ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਲਈ ਇੱਕ ਸਾਲ ਦੇ ਅੰਦਰ ਜ਼ਮੀਨੀ ਪੱਧਰ 'ਤੇ ਕੰਮ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਵਾਅਦਾ ਕੀਤਾ ਕਿ ਉਹ ਲਾਲਾ ਜੀ ਦੇ ਅਗਲੇ ਜਨਮ ਦਿਵਸ 'ਤੇ ਇਹਨਾਂ ਪ੍ਰੋਜੈਕਟਾਂ ਦੇ ਮੁਕੰਮਲ ਹੋਣ ਉੱਤੇ ਵਾਪਸ ਆਉਣਗੇ। ਸਾਰੇ ਸੁਰੱਖਿਆ ਪ੍ਰੋਟੋਕੋਲ ਨੂੰ ਪਾਸੇ ਰੱਖ ਕੇ, ਲੋਕਾਂ ਨਾਲ ਆਪਣੀ ਸਾਂਝ ਨੂੰ ਉਜਾਗਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਪਿੰਡ ਵਾਸੀਆਂ ਨਾਲ ਮਿਲ ਕੇ ਪੇਂਡੂ ਖੇਡ ਮੇਲੇ ਦੌਰਾਨ ਪੰਜਾਬ ਕੇਸਰੀ ਲਾਲਾ ਲਾਜਪਤ ਰਾਏ ਦੀ ਯਾਦ ਵਿੱਚ ਕਰਵਾਏ ਕਬੱਡੀ ਅਤੇ ਹਾਕੀ ਟੂ...
‘ਯੁੱਧ ਨਸ਼ਿਆਂ ਵਿਰੁੱਧ’ ਦੇ 333ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ

‘ਯੁੱਧ ਨਸ਼ਿਆਂ ਵਿਰੁੱਧ’ ਦੇ 333ਵੇਂ ਦਿਨ ਪੰਜਾਬ ਪੁਲਿਸ ਵੱਲੋਂ 1.1 ਕਿਲੋ ਹੈਰੋਇਨ ਸਮੇਤ 73 ਨਸ਼ਾ ਤਸਕਰ ਕਾਬੂ

Punjab News
ਚੰਡੀਗੜ੍ਹ, 28 ਜਨਵਰੀ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 333ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 275 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 49 ਐਫਆਈਆਰਜ਼ ਦਰਜ ਕਰਕੇ 73 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 333 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 46,770 ਹੋ ਗਈ ਹੈ। ਇਨ੍ਹਾਂ ਛਾਪਿਆਂ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.1 ਕਿਲੋ ਹੈਰੋਇਨ, 205 ਨਸ਼ੀਲੀਆਂ ਗੋਲੀਆਂ ਅਤੇ 46,440 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ।ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ। ...
ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਅਤੇ ਰਸਾਇਣਾਂ ਦੇ  ਪ੍ਰਬੰਧਨ ਬਾਰੇ ਵੈਬਿਨਾਰ ਕਰਵਾਇਆ

ਰਾਸ਼ਟਰੀ ਸੜਕ ਸੁਰੱਖਿਆ ਮਹੀਨਾ: ਪੰਜਾਬ ਪੁਲਿਸ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਸੜਕ ਸੁਰੱਖਿਆ ਅਤੇ ਰਸਾਇਣਾਂ ਦੇ  ਪ੍ਰਬੰਧਨ ਬਾਰੇ ਵੈਬਿਨਾਰ ਕਰਵਾਇਆ

Punjab News
ਚੰਡੀਗੜ੍ਹ, 28 ਜਨਵਰੀ:-ਚੱਲ ਰਹੇ ਰਾਸ਼ਟਰੀ ਸੜਕ ਸੁਰੱਖਿਆ ਮਹੀਨੇ-2026 ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਦੇ ਟ੍ਰੈਫਿਕ ਅਤੇ ਸੜਕ ਸੁਰੱਖਿਆ ਵਿੰਗ ਨੇ ਯਾਰਾ ਇੰਡੀਆ ਦੇ ਸਹਿਯੋਗ ਨਾਲ ਅੱਜ ਸੜਕ ਸੁਰੱਖਿਆ ਪ੍ਰਬੰਧਨ ਅਤੇ ਹਾਦਸਿਆਂ ਦੌਰਾਨ ਰਸਾਇਣਾਂ ਦੇ ਪ੍ਰਬੰਧਨ ਦੇ ਸਬੰਧ ਵਿੱਚ ਫੀਲਡ ਕਰਮਚਾਰੀਆਂ ਦੀ ਤਿਆਰੀ ਨੂੰ ਹੋਰ ਮਜ਼ਬੂਤ ਕਰਨ ਲਈ ਇੱਕ ਵਿਸ਼ੇਸ਼ ਵੈਬਿਨਾਰ ਕਰਵਾਇਆ। ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਕਰਵਾਏ ਇਸ ਆਨਲਾਈਨ ਸਿਖਲਾਈ ਸੈਸ਼ਨ ਵਿੱਚ ਸੂਬੇ ਭਰ ਤੋਂ ਸੜਕ ਸੁਰੱਖਿਆ ਫੋਰਸ ਅਤੇ ਜ਼ਿਲ੍ਹਾ ਟ੍ਰੈਫਿਕ ਅਤੇ ਸੜਕ ਸੁਰੱਖਿਆ ਟੀਮਾਂ ਦੇ 600 ਤੋਂ ਵੱਧ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਹਿੱਸਾ ਲਿਆ। ਇਸ ਮੌਕੇ ਸੰਬੋਧਨ ਕਰਦਿਆਂ, ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਟ੍ਰੈਫਿਕ ਅਤੇ ਸੜਕ ਸੁਰੱਖਿਆ) ਏਐਸ ਰਾਏ ਨੇ ਸੜਕ ਸੁਰੱਖਿਆ ਸਬੰਧੀ ਉਪਰਾਲਿਆਂ ਵਿੱਚ ਮਨੁੱਖੀ ਕਦਰਾਂ-ਕੀਮਤਾਂ ਨੂੰ ਖਾਸ ਸਥਾਨ ਦੇਣ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸੜਕਾਂ 'ਤੇ ਸੁਰੱਖਿਆ, ਹਮਦਰਦੀ ਅਤੇ ਜ਼ਿੰਮੇਵਾਰਾਨਾ ਵਿਵਹਾਰ 'ਤੇ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ ਜੋ ਕੀਮਤੀ ਜਾਨਾਂ, ਵਿਸ਼ੇਸ਼ ਤੌਰ '...
ਜੀ.ਐਨ.ਡੀ.ਯੂ. ਨੇ ਰਚਿਆ ਇਤਿਹਾਸ: ਹੁਣ ਅੰਗਰੇਜ਼ੀ ਦੇ ਨਾਲ ਪੰਜਾਬੀ ਵੀ ਬਣੇਗੀ ਖੋਜ ਦੀ ਭਾਸ਼ਾ

ਜੀ.ਐਨ.ਡੀ.ਯੂ. ਨੇ ਰਚਿਆ ਇਤਿਹਾਸ: ਹੁਣ ਅੰਗਰੇਜ਼ੀ ਦੇ ਨਾਲ ਪੰਜਾਬੀ ਵੀ ਬਣੇਗੀ ਖੋਜ ਦੀ ਭਾਸ਼ਾ

Punjab News
ਚੰਡੀਗੜ੍ਹ/ ਅੰਮ੍ਰਿਤਸਰ, ਜਨਵਰੀ 28:- ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.), ਅੰਮ੍ਰਿਤਸਰ ਨੇ ਪੰਜਾਬੀ-ਫਸਟ ਐਜੂਕੇਸ਼ਨ, ਰੀਸਰਚ ਐਂਡ ਗਵਰਨੈਂਸ ਪਾਲਿਸੀ 2026 ਨੂੰ ਮਨਜ਼ੂਰੀ ਦੇ ਕੇ ਇੱਕ ਇਤਿਹਾਸਕ ਅਤੇ ਲੋਕ-ਕੇਂਦ੍ਰਿਤ ਕਦਮ ਚੁੱਕਿਆ ਹੈ, ਜਿਸ ਤਹਿਤ ਵਿਸ਼ਵਵਿਆਪੀ ਅਕਾਦਮਿਕ ਮਿਆਰਾਂ ਨਾਲ ਸਮਝੌਤਾ ਕੀਤੇ ਬਗੈਰ ਪੰਜਾਬੀ (ਗੁਰਮੁਖੀ) ਨੂੰ ਉਚੇਰੀ ਸਿੱਖਿਆ ਦੇ ਕੇਂਦਰ ਵਿੱਚ ਰੱਖਿਆ ਗਿਆ ਹੈ। ਇਸ ਫੈਸਲੇ ਦਾ ਐਲਾਨ ਕਰਦਿਆਂ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪ੍ਰੋ. ਕਰਮਜੀਤ ਸਿੰਘ ਨੇ ਕਿਹਾ ਕਿ ਇਸ ਨੀਤੀ ਦਾ ਉਦੇਸ਼ ਉਚੇਰੀ ਸਿੱਖਿਆ ਨੂੰ ਸਮਾਜ ਨਾਲ ਮੁੜ ਜੋੜਨਾ ਅਤੇ ਵਿਦਿਆਰਥੀਆਂ ਲਈ ਉਸ ਭਾਸ਼ਾ ਵਿੱਚ ਸਿੱਖਣ ਦੀ ਸਹੂਲਤ ਦੇਣਾ ਹੈ ਜਿਸ ਨੂੰ ਉਹ ਸਭ ਤੋਂ ਵਧੀਆ ਢੰਗ ਨਾਲ ਸਮਝਦੇ ਹਨ। ਅਜਿਹੇ ਸਮੇਂ ਜਦੋਂ ਉਚੇਰੀ ਸਿੱਖਿਆ ਕਾਫ਼ੀ ਹੱਦ ਤੱਕ ਸਮਾਜ ਤੋਂ ਨਿੱਖੜ ਕੇ ਰਹਿ ਗਈ ਹੋਵੇ, ਇਹ ਨੀਤੀ ਯੂਨੀਵਰਸਿਟੀਆਂ ਨੂੰ ਸਥਾਨਕ ਲੋਕਾਂ ਦੀ ਭਾਸ਼ਾ ਨਾਲ ਮੁੜ ਜੋੜਨ ਦੀ ਕੋਸ਼ਿਸ਼ ਕਰਦੀ ਹੈ। ਜੀ.ਐਨ.ਡੀ.ਯੂ. ਵੱਲੋਂ ਇਸ ਨੀਤੀ ਦੀ ਪੇਸ਼ਕਸ਼ ਦੇ ਨਾਲ ਪ੍ਰਮੁੱਖ ਖੋਜ ਕਾਰਜ - ਜਿਵੇਂ ਕਿ ਪੀਐਚਡੀ ਥੀ...
ਫ਼ਿਰੋਜ਼ਪੁਰ ਸ਼ਹਿਰ ਵਿੱਚ ਦਿਨ ਦੇ ਸਮੇਂ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ 

ਫ਼ਿਰੋਜ਼ਪੁਰ ਸ਼ਹਿਰ ਵਿੱਚ ਦਿਨ ਦੇ ਸਮੇਂ ਭਾਰੀ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ 

Hot News
ਫ਼ਿਰੋਜ਼ਪੁਰ, 28 ਜਨਵਰੀ 2026-      ਵਧੀਕ ਜ਼ਿਲ੍ਹਾ ਮੈਜਿਸਟਰੇਟ ਡਾ. ਨਿਧੀ ਕੁਮੁਦ ਬੰਬਾਹ, ਪੀ.ਸੀ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਫ਼ਿਰੋਜ਼ਪੁਰ ਸ਼ਹਿਰ ਦੇ ਜ਼ੀਰਾ ਗੇਟ, ਪੁਰਾਣਾ ਕੱਚਾ ਜੀਰਾ ਰੋਡ, ਮੱਖੂ ਗੇਟ, ਮੁਲਤਾਨੀ ਗੇਟ, ਕਸੂਰੀ ਗੇਟ, ਖਾਈ ਅੱਡਾ, ਦਿੱਲੀ ਗੇਟ, ਬਗਦਾਦੀ ਗੇਟ, ਸ਼ਹੀਦ ਊਧਮ ਸਿੰਘ ਚੌਕ ਅਤੇ ਬਾਬਾ ਨਾਮ ਦੇਵ ਚੌਕ ਦੇ ਅੰਦਰ ਸਵੇਰੇ 08:00 ਵਜੇ ਤੋਂ ਸ਼ਾਮ 08:00 ਵਜੇ ਤੱਕ ਭਾਰੀ ਵਾਹਨਾਂ ਜਿਵੇਂ ਕਿ ਟਰੱਕ, ਟ੍ਰੈਕਟਰ, ਟਰਾਲੀਆਂ ਅਤੇ ਭਾਰੀ ਲੋਡ ਵਾਲੇ ਵਾਹਨਾਂ ਦੀ ਐਂਟਰੀ ’ਤੇ ਪਾਬੰਦੀ ਲਗਾਈ ਗਈ ਹੈ।       ਉਨ੍ਹਾਂ ਜਾਰੀ ਹੁਕਮ ਵਿਚ ਦੱਸਿਆ ਕਿ ਸੀਨੀਅਰ ਕਪਤਾਨ ਪੁਲਿਸ, ਫ਼ਿਰੋਜ਼ਪੁਰ ਵੱਲੋਂ ਇਸ ਦਫ਼ਤਰ ਨੂੰ ਸੂਚਿਤ ਕੀਤਾ ਗਿਆ ਸੀ ਕਿ ਫ਼ਿਰੋਜ਼ਪੁਰ ਸ਼ਹਿਰ ਦੇ ਜੀਰਾ ਗੇਟ, ਪੁਰਾਣਾ ਕੱਚਾ ਜੀਰਾ ਰੋਡ, ਮੱਖੂ ਗੇਟ, ਮੁਲਤਾਨੀ ਗੇਟ, ਕਸੂਰੀ ਗੇਟ, ਖਾਈ ਅੱਡਾ, ਦਿੱਲੀ ਗੇਟ, ਬਗਦਾਦੀ ਗੇਟ, ਸ਼ਹਿਦ ਊਧਮ ਸਿੰਘ ਚੌਕ ਅਤੇ ਬਾਬਾ ਨਾਮ ਦੇਵ ਚੌਕ ਆਦਿ ਇਲਾਕਿਆਂ ਵਿੱਚ ਅਕਸਰ ਟ੍ਰੈਫਿਕ ਜਾਮ ਦੀ ਸਮੱਸਿਆ ਬਣੀ ਰਹਿੰਦ...
ਮੇਰਾ ਯੁਵਾ ਭਾਰਤ ਫ਼ਰੀਦਕੋਟ ਵੱਲੋਂ ਰਾਸ਼ਟਰੀ  ਵੋਟਰ ਦਿਵਸ ਨਾਲ ਸੰਬੰਧਿਤ ਸੈਮੀਨਾਰ ਦਾ ਕੀਤਾ ਗਿਆ ਆਯੋਜਨ

ਮੇਰਾ ਯੁਵਾ ਭਾਰਤ ਫ਼ਰੀਦਕੋਟ ਵੱਲੋਂ ਰਾਸ਼ਟਰੀ  ਵੋਟਰ ਦਿਵਸ ਨਾਲ ਸੰਬੰਧਿਤ ਸੈਮੀਨਾਰ ਦਾ ਕੀਤਾ ਗਿਆ ਆਯੋਜਨ

Hot News
ਫ਼ਰੀਦਕੋਟ 28 ਜਨਵਰੀ- ਮੇਰਾ ਯੁਵਾ ਭਾਰਤ ਫਰੀਦਕੋਟ ਯੁਵਾ ਮਾਮਲੇ ਅਤੇ ਖੇਡ ਮੰਤਰਾਲੇ (ਭਾਰਤ ਸਰਕਾਰ ) ਵੱਲੋਂ ਮਾਈ ਭਾਰਤ ਪੋਰਟਲ ਅਧੀਨ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ  ਵਿਖੇ ਮੇਰਾ ਯੁਵਾ ਭਾਰਤ ਫ਼ਰੀਦਕੋਟ ਵੱਲੋਂ ਰਾਸ਼ਟਰੀ  ਵੋਟਰ ਦਿਵਸ ਨਾਲ ਸੰਬੰਧਿਤ ਸੈਮੀਨਾਰ ਆਯੋਜਿਤ ਕੀਤਾ ਗਿਆ । ਇਹ ਪ੍ਰੋਗਰਾਮ ਮੋਹਿਤ ਕੁਮਾਰ ਸੈਣੀ ਜਿਲ੍ਹਾ ਯੂਥ ਅਫ਼ਸਰ ਅਤੇ ਸ. ਮਨਜੀਤ ਸਿੰਘ ਭੁੱਲਰ ਲੇਖਾ ਅਤੇ ਪ੍ਰੋਗਰਾਮ ਅਫ਼ਸਰ ਦੀ ਦੇਖ ਰੇਖ ਹੇਠ ਕਰਵਾਇਆ ਗਿਆ। ਇਸ ਮੌਕੇ ਸ.ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਫਰੀਦਕੋਟ ਅਤੇ ਪ੍ਰਿੰਸੀਪਲ ਸ. ਗੁਰਪ੍ਰੀਤ ਸਿੰਘ ਜੋਤੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇੰਸਟਰਕਟਰ ਸ. ਗੁਰਜੰਟ ਸਿੰਘ ਨੇ ਸਭ ਨੂੰ ਜੀ ਆਇਆ ਕਿਹਾ ਅਤੇ ਰਾਸ਼ਟਰੀ ਵੋਟਰ ਦਿਵਸ ਸਬੰਧੀ ਆਪਣੇ ਵਿਚਾਰ ਪੇਸ ਕੀਤੇ ਸ. ਅਮਨਦੀਪ ਸਿੰਘ ਬਾਬਾ ਚੇਅਰਮੈਨ ਮਾਰਕੀਟ ਕਮੇਟੀ ਨੇ ਵੀ ਇਸ ਮੌਕੇ ਆਪਣੇ ਵਿਚਾਰ ਪੇਸ਼ ਕਰਦਿਆ ਕਿਹਾ ਲੋਕਤੰਤਰ ਵਿੱਚ ਵੋਟ ਦੇ ਅਧਿਕਾਰ ਦੀ ਮਹੱਤਤਾ ਬਾਰੇ ਜਾਗਰੂਕਤਾ ਫੈਲਾਉਣ ਬਹੁਤ ਜ਼ਰੂਰੀ ਹੈ। ਉਨ੍ਹਾਂ ਸੁਤੰਤਰ, ਨਿਰਪੱਖ ਅਤੇ ਸ਼ਾਂਤੀਮਈ  ਚੋਣਾਂ ਦੇ ...
ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਲਗਾਤਾਰ ਜਾਰੀ

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰ ਮੁਹਿੰਮ ਲਗਾਤਾਰ ਜਾਰੀ

Hot News
ਸ੍ਰੀ ਅਨੰਦਪੁਰ ਸਾਹਿਬ 28 ਜਨਵਰੀ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਸੂਬੇ ਭਰ ਵਿੱਚ ਭਰਪੂਰ ਲੋਕ ਸਮਰਥਨ ਮਿਲ ਰਿਹਾ ਹੈ। ਸ. ਹਰਜੋਤ ਸਿੰਘ ਬੈਂਸ, ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੀ ਅਗਵਾਈ ਹੇਠ ਇਹ ਮੁਹਿੰਮ ਲਗਾਤਾਰ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਰੀ ਹੈ।     ਇਸ ਮੁਹਿੰਮ ਦੇ ਤਹਿਤ ਅੱਜ ਥਲੂਹ ਲੋਅਰ, ਨੰਗਲੀ, ਗੜਾ, ਚੰਡੇਸਰ, ਮਹਿਲਵਾ ਅਤੇ ਪਹਾੜਪੁਰ ਪਿੰਡਾਂ ਵਿੱਚ ਨਸ਼ਾ ਵਿਰੋਧੀ ਜਾਗਰੂਕਤਾ ਯਾਤਰਾਂ ਕੱਢੀਆਂ ਗਈਆਂ। ਯਾਤਰਾਂ ਦੌਰਾਨ ਪਿੰਡਾਂ ਦੇ ਪਹਿਰੇਦਾਰਾਂ, ਨੌਜਵਾਨਾਂ, ਮਹਿਲਾਵਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ ਅਤੇ ਨਸ਼ਿਆਂ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦਾ ਸੱਦਾ ਦਿੱਤਾ।       ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਅਤੇ ਉਪ ਕੋਆਰਡੀਨੇਟਰ ਮੋਹਿਤ ਦੀਵਾਨ ਨੇ ਦੱਸਿਆ ਕਿ ਮੁਹਿੰਮ ਦਾ ਮੁੱਖ ਮਕਸਦ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨ ਬਾਰੇ ਜਾਗਰੂਕ ਕਰਨਾ ਅਤੇ ਸਮਾਜ ਨੂੰ ਨਸ਼ਾ ਮੁਕਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਨਸ਼ੇ ਦੀ ਗ੍...
ਬੱਚਿਆਂ ਦੇ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਹੋਰ ਬਿਹਤਰ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਵਿਸ਼ੇਸ ਸਿਖਲਾਈ

ਬੱਚਿਆਂ ਦੇ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਨੂੰ ਹੋਰ ਬਿਹਤਰ ਕਰਨ ਲਈ ਆਂਗਣਵਾੜੀ ਵਰਕਰਾਂ ਨੂੰ ਦਿੱਤੀ ਵਿਸ਼ੇਸ ਸਿਖਲਾਈ

Hot News
ਅਹਿਮਦਗੜ੍ਹ/ ਮਾਲੇਰਕੋਟਲਾ, 28 ਜਨਵਰੀ -                    ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀਆਂ ਹਦਾਇਤਾਂ ਅਤੇ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਪੂਰਨ ਪੰਕਜ ਸ਼ਰਮਾ ਦੀ ਅਗਵਾਈ ਹੇਠ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੇ ਬਿਹਤਰ ਪੋਸ਼ਣ ਅਤੇ ਸ਼ੁਰੂਆਤੀ ਸਿੱਖਿਆ ਦੇਣ ਲਈ ਆਂਗਣਵਾੜੀ ਵਰਕਰਾਂ ਲਈ ਬਲਾਕ ਅਹਿਮਦਗੜ੍ਹ ਵਿਖੇ ਵਿਸ਼ੇਸ ਸਿਖਲਾਈ ਕਾਰਜਕ੍ਰਮ ਆਯੋਜਿਤ ਕੀਤਾ ਗਿਆ।                     ਇਸ ਸਿਖਲਾਈ ਦਾ ਮੁੱਖ ਉਦੇਸ਼ ਆਂਗਣਵਾੜੀ ਸੈਂਟਰਾਂ ਵਿੱਚ ਆਉਣ ਵਾਲੇ ਛੋਟੇ ਬੱਚਿਆਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਸੀ। ਇਸ ਕਾਰਜਕ੍ਰਮ ਦੌਰਾਨ 109 ਆਂਗਣਵਾੜੀ ਵਰਕਰਾਂ ਅਤੇ ਸੁਪਰਵਾਈਜ਼ਰਾਂ ਵੱਲੋਂ ਉਤਸ਼ਾਹ ਨਾਲ ਭਾਗ ਲਿਆ ਗਿਆ। ਸਿਖਲਾਈ ਸੈਸ਼ਨ ਦੌਰਾਨ ਬੱਚਿਆਂ ਲਈ ਸੰਤੁਲਿਤ ਪੋਸ਼ਣ, ਪੋਸ਼ਣ ਆਹਾਰ ਦੀ ਸਹੀ ਤਿਆਰੀ, ਸਫ਼ਾਈ ਅਤੇ ਸਿਹਤਮੰਦ ...
ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਦੀਪ ਸੈਣੀ

ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ : ਸੰਦੀਪ ਸੈਣੀ

Hot News
ਚੰਡੀਗੜ੍ਹ, 28 ਜਨਵਰੀ:- ਪੰਜਾਬ ਪਛੜੀਆਂ ਸ਼੍ਰੇਣੀਆਂ, ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਵੱਲੋਂ ਸੂਬੇ ਦੀਆਂ ਪਛੜੀਆਂ ਸ਼੍ਰੇਣੀਆਂ, ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਘੱਟ ਗਿਣਤੀ ਵਰਗ ਦੇ ਵਿਅਕਤੀਆਂ ਦਾ ਆਰਥਿਕ ਮਿਆਰ ਉੱਚਾ ਚੁੱਕਣ ਦੇ ਮਨੋਰਥ ਨਾਲ ਸਵੈ-ਰੁਜ਼ਗਾਰ ਸਥਾਪਿਤ ਕਰਨ ਲਈ ਅਤੇ ਵਿਦਿਆਰਥੀਆਂ ਨੂੰ ਦੇਸ਼ ਅਤੇ ਵਿਦੇਸ਼ਾਂ ਵਿੱਚ ਉਚੇਰੀ ਸਿਖਿਆ ਪ੍ਰਾਪਤ ਕਰਨ ਲਈ ਘੱਟ ਵਿਆਜ ਦੀ ਦਰ ‘ਤੇ ਕਰਜੇ ਮੁਹੱਇਆ ਕਰਵਾਏ ਜਾਂਦੇ ਹਨ। ਇਹ ਜਾਣਕਾਰੀ ਬੈਕਫਿੰਕੋ ਦੇ ਚੇਅਰਮੈਨ ਸ੍ਰੀ ਸੰਦੀਪ ਸੈਣੀ ਵੱਲੋਂ ਦਿੱਤੀ ਗਈ। ਉਨ੍ਹਾਂ ਦੱਸਿਆ ਕਿ ਪਛੜੀਆਂ ਸ਼੍ਰੇਣੀਆਂ, ਘੱਟ ਗਿਣਤੀ ਵਰਗ  ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਦੇ ਲੋਕਾਂ ਦੇ ਉਥਾਨ ਲਈ ਪੰਜਾਬ ਸਰਕਾਰ ਯਤਨਸ਼ੀਲ ਹੈ। ਸ੍ਰੀ  ਸੈਣੀ ਨੇ ਦੱਸਿਆ ਕਿ ਬੈਕਫਿੰਕੋ ਵੱਲੋਂ ਸਾਲ 2025-26 ਦੌਰਾਨ ਐਨ.ਐਮ.ਡੀ. ਸਕੀਮ ਅਧੀਨ ਪੰਜਾਬ ਰਾਜ ਦੇ ਘੱਟ ਗਿਣਤੀ ਵਰਗ (ਸਿੱਖ, ਮੁਸਲਿਮ, ਕ੍ਰਿਸ਼ਚਨ, ਪਾਰਸੀ, ਬੋਧੀ ਅਤੇ ਜੈਨੀ) ਦੇ ਲੋਕਾਂ ਨੂੰ 1 ਅਪ੍ਰੈਲ, 2025 ਤੋਂ 31-12-2025 ਤੱਕ 256 ਲਾਭਪਾਤਰੀਆਂ ਨੂੰ 8.25 ਕਰੋੜ ਰੁਪਏ ਕਰਜੇ ਵੰਡੇ ਜਾ ਚ...