ਪੇਡਾ ਵੱਲੋਂ ਊਰਜਾ ਸੰਭਾਲ ਦੇ ਖੇਤਰ ਵਿੱਚ ਖੋਜ ਅਤੇ ਵਿਕਾਸ ਪ੍ਰੋਜੈਕਟਾਂ ਲਈ ਅਕਾਦਮਿਕ ਸੰਸਥਾਵਾਂ ਨਾਲ ਸਮਝੌਤੇ ਸਹੀਬੱਧ
ਚੰਡੀਗੜ੍ਹ, 28 ਜਨਵਰੀ:- ਸੂਬੇ ਵਿੱਚ ਟਿਕਾਊ ਅਤੇ ਕੁਸ਼ਲ ਊਰਜਾ ਅਧਾਰਿਤ ਭਵਿੱਖ ਯਕੀਨੀ ਬਣਾਉਣ ਲਈ ਊਰਜਾ ਸੰਭਾਲ ਨੂੰ ਮਜ਼ਬੂਤ ਕਰਨ ਦੀ ਦਿਸ਼ਾ ਵੱਲ ਅਹਿਮ ਕਦਮ ਚੁੱਕਦਿਆਂ, ਪੰਜਾਬ ਊਰਜਾ ਵਿਕਾਸ ਏਜੰਸੀ (ਪੇਡਾ) ਨੇ ਖੋਜ ਅਤੇ ਵਿਕਾਸ (ਆਰ ਐਂਡ ਡੀ) ਪ੍ਰੋਜੈਕਟ ਸ਼ੁਰੂ ਕਰਨ ਲਈ ਉੱਘੀਆਂ ਅਕਾਦਮਿਕ ਸੰਸਥਾਵਾਂ ਨਾਲ ਦੋ ਸਮਝੌਤੇ ਸਹੀਬੱਧ ਕੀਤੇ ਹਨ।
ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਮਾਰਤਾਂ, ਉਦਯੋਗਾਂ ਅਤੇ ਜਨਤਕ ਬੁਨਿਆਦੀ ਢਾਂਚੇ ਵਿੱਚ ਊਰਜਾ ਕੁਸ਼ਲਤਾ ਨੂੰ ਬਿਹਤਰ ਬਣਾਉਣ ਲਈ ਊਰਜਾ ਸੰਭਾਲ ਦੇ ਖੇਤਰ ਵਿੱਚ ਖੋਜ ਨੂੰ ਉਤਸ਼ਾਹਿਤ ਕਰਨ ਲਈ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਅਤੇ ਭਾਈ ਗੁਰਦਾਸ ਇੰਸਟੀਚਿਊਟ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਸੰਗਰੂਰ ਨਾਲ ਸਮਝੌਤੇ ਸਹੀਬੱਧ ਕੀਤੇ ਗਏ ਹਨ।
ਪੇਡਾ ਨੂੰ ਇਹਨਾਂ ਸਮਝੌਤਿਆਂ ਲਈ ਵਧਾਈ ਦਿੰਦਿਆਂ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਇਹਨਾਂ ਸਮਝੌਤਿਆਂ ਦਾ ਉਦੇਸ਼ ਪੰਜਾਬ ਵਿੱਚ ਊਰਜਾ ਦੀ ਖਪਤ ਨੂੰ ਘਟਾਉਣ ਅਤੇ ਕੁਸ਼ਲਤਾ ਵਿੱਚ ਵਾਧਾ ਕਰਨ ਲਈ ਨਵੀਨਤਾ, ਖੋਜ ਅਤੇ ਵਿਹਾਰਕ ਹੱਲਾਂ ਨੂੰ ਉਤਸ਼ਾਹਿਤ ਕ...








