Wednesday, August 19Malwa News
Shadow

Tag: punjabi news

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

ਡਾਇਲਸਿਸ ਤੋਂ ਲੈ ਕੇ ਕੈਂਸਰ ਦੇ ਇਲਾਜ ਤੱਕ, ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ 2 ਲੱਖ ਪਰਿਵਾਰਾਂ ਨੂੰ ਆਰਥਿਕ ਬਰਬਾਦੀ ਤੋਂ ਬਚਾਇਆ: ਡਾ. ਬਲਬੀਰ ਸਿੰਘ

Hot News
 ਚੰਡੀਗੜ੍ਹ, 5 ਅਪ੍ਰੈਲ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ 'ਮੁੱਖ ਮੰਤਰੀ ਸਿਹਤ ਯੋਜਨਾ' ਪੰਜਾਬ ਵਿੱਚ  ਸਿਹਤ ਸੇਵਾਵਾਂ ਦੀ ਪਹੁੰਚ ਨੂੰ ਨਵਾਂ ਰੂਪ ਦੇ ਕੇ ਇਹ ਯਕੀਨੀ ਬਣਾ ਰਹੀ ਹੈ ਕਿ ਹੁਣ ਇਲਾਜ ਕਿਸੇ ਪਰਿਵਾਰ ਦੀ ਵਿੱਤੀ ਸਮਰੱਥਾ ਤੱਕ ਮਹਿਦੂਦ ਨਾ ਰਹੇ ਸਗੋਂ ਹਰੇਕ ਤੱਕ ਪਹੁੰਚੇ । ਨਵਜੰਮੇ ਬੱਚਿਆਂ ਦੀ ਗੰਭੀਰ ਦੇਖਭਾਲ ਤੋਂ ਲੈ ਕੇ ਗੁੰਝਲਦਾਰ ਸਰਜਰੀਆਂ ਅਤੇ ਜੀਵਨ ਭਰ ਚੱਲਣ ਵਾਲੇ ਪੁਰਾਣੇ ਗੰਭੀਰ ਰੋਗਾਂ ਦੇ ਇਲਾਜ ਤੱਕ, ਇਹ ਸਕੀਮ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਨੂੰ ਸਮੇਂ ਸਿਰ, ਨਕਦ ਰਹਿਤ ਡਾਕਟਰੀ ਸਹਾਇਤਾ ਪ੍ਰਦਾਨ ਕਰ ਰਹੀ ਹੈ। ਜਦੋਂ ਏਮਜ਼ ਬਠਿੰਡਾ ਵਿਖੇ 1.5 ਕਿੱਲੋ ਤੋਂ ਵੀ ਘੱਟ ਭਾਰ ਵਾਲੇ ਅਤੇ ਸਮੇਂ ਤੋਂ ਪਹਿਲਾਂ ਪੈਦਾ ਹੋਏ ਬੱਚੇ ਨੂੰ ਬਚਾਉਣ ਲਈ ਮਕੈਨੀਕਲ ਵੈਂਟੀਲੇਸ਼ਨ ਦੀ ਲੋੜ ਸੀ, ਤਾਂ ਉਸਦੇ ਮਾਪਿਆਂ ਦੀ ਸਿਰਫ਼ ਇੱਕ ਹੀ ਜ਼ਿੰਮੇਵਾਰੀ ਸੀ-ਉਸਦੇ ਨਾਲ ਰਹਿਣਾ। ਇਸ ਇਲਾਜ ਦਾ 4.35 ਲੱਖ ਰੁਪਏ ਦਾ ਖਰਚਾ ਪੂਰੀ ਤਰ੍ਹਾਂ ਪੰਜਾਬ ਸਰਕਾਰ ਵੱਲੋਂ ਉਠਾਇਆ ਗਿਆ। ਪੂਰੇ ਪੰਜਾਬ ਵਿੱਚ, 2 ਲੱਖ ਤੋਂ ਵੱਧ ਪਰਿਵਾਰਾਂ ਨੇ ਅਜਿਹੀ ਹੀ ਰਾਹਤ ਮਹਿਸੂਸ ਕੀਤੀ ਹੈ, ਜਿੱਥੇ ਬਗ਼ੈਰ ਕਿਸੇ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ, ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ ਨੂੰ ਪੀ.ਆਰ.ਟੀ.ਸੀ. ਦੀਆਂ 100 ਨਵੀਆਂ ਬੱਸਾਂ ਨੂੰ ਦਿਖਾਉਣਗੇ ਹਰੀ ਝੰਡੀ, ਪੰਜਾਬ ਦੇ ਜਨਤਕ ਟਰਾਂਸਪੋਰਟ ਨੂੰ ਆਧੁਨਿਕ ਬਣਾਉਣ ਵੱਲ ਵੱਡਾ ਕਦਮ

Breaking News
ਚੰਡੀਗੜ੍ਹ, 5 ਅਪ੍ਰੈਲ- ਪੰਜਾਬ ਦੇ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਦੀ ਕਾਇਆ-ਕਲਪ ਕਰਨ ਦੀ ਦਿਸ਼ਾ ਵਿੱਚ ਇੱਕ ਅਹਿਮ ਕਦਮ ਚੁੱਕਦਿਆਂ, ਮੁੱਖ ਮੰਤਰੀ ਭਗਵੰਤ ਸਿੰਘ ਮਾਨ 6 ਅਪ੍ਰੈਲ, 2026 ਨੂੰ ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੀਆਂ 100 ਨਵੀਆਂ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਨਗੇ, ਜੋ ਕਿ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਭਰ ਵਿੱਚ ਆਧੁਨਿਕ, ਕੁਸ਼ਲ ਅਤੇ ਪਹੁੰਚਯੋਗ ਆਵਾਜਾਈ ਪ੍ਰਤੀ ਵਚਨਬੱਧਤਾ ਨੂੰ ਹੋਰ ਪੱਕਾ ਕਰੇਗਾ। ਇਸ ਪਹਿਲਕਦਮੀ ਦੇ ਵੱਡੇ ਪੱਧਰ 'ਤੇ ਚਾਨਣਾ ਪਾਉਂਦਿਆਂ, ਪੰਜਾਬ ਦੇ ਵਿੱਤ ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਜਨਤਕ ਟਰਾਂਸਪੋਰਟ ਬੁਨਿਆਦੀ ਢਾਂਚੇ ਨੂੰ ਮੁੜ ਸੁਰਜੀਤ ਕਰਨ ਅਤੇ ਪੰਜਾਬ ਭਰ ਦੇ ਲੋਕਾਂ ਲਈ ਇੱਕ ਭਰੋਸੇਮੰਦ ਅਤੇ ਪਹੁੰਚਯੋਗ ਆਵਾਜਾਈ ਨੈਟਵਰਕ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਅੱਗੇ ਕਿਹਾ, "ਇਨ੍ਹਾਂ ਬੱਸਾਂ ਨੂੰ ਹਰੀ ਝੰਡੀ ਦਿਖਾਉਣਾ ਇਸ ਦਿਸ਼ਾ ਵਿੱਚ ਸਰਕਾਰ ਦੇ ਨਿਰੰਤਰ ਯਤਨਾਂ ਦਾ ਸਪੱਸ਼ਟ ਪ੍ਰਮਾਣ ਹੈ।" ਪੀ...
ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

ਚੰਡੀਗੜ੍ਹ ਗ੍ਰਨੇਡ ਧਮਾਕਾ: ਦੋ ਮੁੱਖ ਦੋਸ਼ੀ ਹਰਿਆਣਾ ਤੋਂ ਗ੍ਰਿਫ਼ਤਾਰ; ਹੁਣ ਤੱਕ ਕੁੱਲ 7 ਗ੍ਰਿਫ਼ਤਾਰੀਆਂ

Breaking News
ਚੰਡੀਗੜ੍ਹ, 5 ਅਪ੍ਰੈਲ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਚੰਡੀਗੜ੍ਹ ਗ੍ਰਨੇਡ ਹਮਲੇ ਦੇ ਸਬੰਧ ਵਿੱਚ ਆਪਣੀ  ਕਾਰਵਾਈ ਜਾਰੀ ਰੱਖਦਿਆਂ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਅਤੇ ਹਰਿਆਣਾ ਪੁਲਿਸ ਦੀ ਸਹਾਇਤਾ ਨਾਲ ਦੋ ਮੁੱਖ ਦੋਸ਼ੀਆਂ - ਜਿਨ੍ਹਾਂ ਨੇ ਚੰਡੀਗੜ੍ਹ ਦੇ ਸੈਕਟਰ 37 ਵਿੱਚ ਸਥਿਤ ਭਾਰਤੀ ਜਨਤਾ ਪਾਰਟੀ (ਭਾਜਪਾ) ਦਫਤਰ ਦੇ ਬਾਹਰ ਹੈਂਡ ਗ੍ਰਨੇਡ ਸੁੱਟਿਆ ਸੀ - ਨੂੰ ਹਰਿਆਣਾ ਦੇ ਰੇਵਾੜੀ ਤੋਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਗੁਰਤੇਜ ਸਿੰਘ ਅਤੇ ਅਮਨਪ੍ਰੀਤ ਸਿੰਘ ਵਜੋਂ ਹੋਈ ਹੈ, ਦੋਵੇਂ ਰੂਪਨਗਰ ਦੇ ਰਤਨਗੜ੍ਹ ਦੇ ਰਹਿਣ ਵਾਲੇ ਹਨ। ਮੁਲਜ਼ਮ ਅਮਨਪ੍ਰੀਤ ਸਿੰਘ ਦਾ ਪਹਿਲਾਂ ਵੀ ਅਪਰਾਧਿਕ ਪਿਛੋਕੜ ਹੈ। ਉਸ ਦੇ  ਖਿਲਾਫ ਕ੍ਰਮਵਾਰ ਐਸਏਐਸ ਨਗਰ ਅਤੇ ਬਿਲਾਸਪੁਰ (ਹਿਮਾਚਲ ਪ੍ਰਦੇਸ਼) ਵਿੱਚ ਚੋਰ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜੈਤੋ ਨੂੰ 28.68 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦੀ ਸੌਗਾਤ

Breaking News
ਫਰੀਦਕੋਟ, 5 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਵਿੱਚ ਆਪਣੀ ਸਰਕਾਰ ਦੇ ਵਿਕਾਸ ਕਾਰਜਾਂ ਨੂੰ ਜਾਰੀ ਰੱਖਦਿਆਂ ਫਰੀਦਕੋਟ ਦੇ ਜੈਤੋ ਵਿੱਚ 28.68 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ, ਜਿਸ ਵਿੱਚ ਕਮਿਊਨਿਟੀ ਹੈਲਥ ਸੈਂਟਰ ਨੂੰ 30 ਬਿਸਤਰਿਆਂ ਵਾਲੇ ਹਸਪਤਾਲ ਵਿੱਚ ਅਪਗ੍ਰੇਡ ਕਰਨਾ ਅਤੇ ਪੀਣ ਵਾਲੇ ਸਾਫ਼ ਪਾਣੀ ਅਤੇ ਖੇਡ ਬੁਨਿਆਦੀ ਢਾਂਚੇ ਵਿੱਚ ਮਹੱਤਵਪੂਰਨ ਨਿਵੇਸ਼ ਸ਼ਾਮਲ ਹਨ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ’ਝਾੜੂ’ (ਆਪ ਦਾ ਚੋਣ ਨਿਸ਼ਾਨ) ਲਈ 2022 ‘ਚ ਲੋਕਾਂ ਦੇ ਫਤਵੇ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਦਾ ਮੁੱਢ ਬੰਨ੍ਹਿਆ ਸੀ, ਜੋ ਅੱਜ ਪੂਰੇ ਹੋ ਰਹੇ ਹਨ। ਮੁੱਖ ਮੰਤਰੀ ਨੇ ’ਆਪ’ ਦੇ ਸ਼ਾਸਨ ਮਾਡਲ ਦੀ ਤੁਲਨਾ ਵਿਰੋਧੀ ਪਾਰਟੀਆਂ ਨਾਲ ਕਰਦਿਆਂ ਕਿਹਾ ਕਿ ਜਿੱਥੇ ’ਆਪ’ ਪਾਰਟੀ ਸਾਫ਼ ਪਾਣੀ, ਸਿਹਤ ਸੰਭਾਲ, ਸਿੱਖਿਆ, 10 ਲੱਖ ਰੁਪਏ ਦਾ ਸਿਹਤ ਬੀਮਾ ਅਤੇ ਔਰਤਾਂ ਨੂੰ ਵਿੱਤੀ ਸਹਾਇਤਾ ਪ੍ਰਦਾਨ ਕਰ ਰਹੀ ਹੈ, ਉਥੇ ਹੀ ਰਵਾਇਤੀ ਪਾਰਟੀਆਂ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਵਿੱਚ ਹਮੇਸ਼ਾ ਨਾਕਾਮ ਰਹੀਆਂ ਹਨ। ਉਨ੍ਹਾਂ ਨੇ ਭਾਜਪਾ, ...
ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 4.13 ਕਿਲੋ ਹੈਰੋਇਨ ਸਮੇਤ ਅੰਮ੍ਰਿਤਸਰ ਤੋਂ ਕਾਬੂ

Breaking News
ਚੰਡੀਗੜ੍ਹ/ਅੰਮ੍ਰਿਤਸਰ, 5 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ ਮੁਲਜ਼ਮਾਂ ਨੂੰ 4.13 ਕਿਲੋ ਹੈਰੋਇਨ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਕਪੂਰਥਲਾ, ਫਗਵਾੜਾ ਦੇ ਪਲਾਹੀ ਗੇਟ ਦੇ ਵਸਨੀਕ ਆਤਿਸ਼ ਸੁਮਨ (22) ਅਤੇ ਅੰਮ੍ਰਿਤਸਰ ਦੇ ਪਿੰਡ ਬੋਪਾਰਾਏ ਕਲਾਂ ਦੇ ਵਸਨੀਕ ਸਵਿੰਦਰ ਸਿੰਘ ਉਰਫ਼ ਸੁੰਦਰੀ (28) ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਯੂਰਪ-ਅਧਾਰਤ ਹੈਂਡਲਰਾਂ ਅਤੇ ਜੇਲ੍ਹ ‘ਚ ਬੰਦ ਕਾਰਕੁਨਾਂ ਦੇ ਸਿੱਧੇ ਸੰਪਰਕ ਵਿੱਚ ਸਨ, ਜੋ ਸਰਹੱਦ ਪਾਰੋਂ ਨਸ਼ਿਆਂ ਦੀ ਤਸਕਰੀ ਅਤੇ ਫਿਰ ਮਾਝਾ ਤੇ ਦੋਆਬਾ ਖੇਤਰਾਂ ਇਸਦੀ ਸਪਲਾਈ ‘ਚ ਉਕਤ ਮੁਲਜ਼ਮਾਂ ਦੀ ਸਹਾਇਤਾ ਕਰਦੇ ਸਨ। ਉਨ੍ਹਾਂ ਕਿਹਾ ਕ...
ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ – ਹਰਭਜਨ ਸਿੰਘ ਈ.ਟੀ.ਓ.

ਚਾਰ ਸਾਲਾਂ ਵਿੱਚ ਮਾਨ ਸਰਕਾਰ ਨੇ ਸੂਬੇ ਦਾ ਰਿਕਾਰਡ ਵਿਕਾਸ ਕੀਤਾ – ਹਰਭਜਨ ਸਿੰਘ ਈ.ਟੀ.ਓ.

Local
ਜੰਡਿਆਲਾ ਗੁਰੂ/ਅੰਮ੍ਰਿਤਸਰ, 04 ਅਪ੍ਰੈਲ (            ) - ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ `ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਮੱਖਣਵਿੰਡੀ, ਬਾਬਾ ਜੱਸ ਹਵੇਲੀਆਂ, ਨਵਾਂ ਕੋਟ ਅਤੇ ਵਡਾਲਾ ਜੌਹਲ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨਾਂ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸੂਬਾ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਹਰ ਖੇਤਰ ਵਿੱਚ ਰਿਕਾਰਡ ਵਿਕਾਸ ਕੀਤਾ ਹੈ ਅਤੇ ਇਸ ਸਾਲ ਵਿਕਾਸ ਦੇ ਨਵੇਂ ਅਯਾਮ ਸਥਾਪਿਤ ਕੀਤੇ ਜਾਣਗੇ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਦੇਸ਼ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਕਿਸੇ ਸੂਬੇ ਨੇ ਆਪਣੇ ਵਾਸੀਆਂ ਲਈ 10 ਲੱਖ ਰੁਪਏ ਤੱਕ ਸਿਹਤ ਬੀਮਾ ਸ਼ੁਰੂ ਕੀਤਾ ਹੈ। ਉਨਾਂ ਕਿਹਾ ਕਿ ਮਾਨ ਸਰਕਾਰ ਨੇ ਆਪਣੇ ਕਾਰਜ...
ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ

ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਲੜੀ ਤਹਿਤ 5 ਅਪ੍ਰੈਲ ਨੂੰ ਜੈਤੋ ਵਿਖੇ ਵਿਸ਼ਾਲ ਸਮਾਗਮ

Local
ਕੋਟਕਪੂਰਾ, 4 ਅਪ੍ਰੈਲ ()  ਜ਼ਿਲ੍ਹਾ ਫ਼ਰੀਦਕੋਟ ਦੇ ਹਲਕਾ ਜੈਤੋ ਵਿਖੇ ਕੱਲ੍ਹ 5 ਅਪ੍ਰੈਲ ਨੂੰ “ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ!” ਲੜੀ ਤਹਿਤ ਅਨਾਜ ਮੰਡੀ ਜੈਤੋ ਵਿੱਚ ਇੱਕ ਵੱਡੇ ਸਮਾਗਮ ਦਾ ਆਯੋਜਨ ਕੀਤਾ ਜਾ ਰਿਹਾ ਹੈ, ਜਿਸ ਵਿੱਚ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਇਸ ਮੌਕੇ ਉਨ੍ਹਾਂ ਦਾ ਜ਼ਿਲ੍ਹਾ ਵਾਸੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਇਹ ਸਮਾਗਮ ਦਾਣਾ ਮੰਡੀ ਜੈਤੋ ਵਿੱਚ ਕਰਵਾਇਆ ਜਾਵੇਗਾ, ਜਿੱਥੇ ਮੁੱਖ ਮੰਤਰੀ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਸਰਕਾਰ ਦੀਆਂ ਪ੍ਰਾਪਤੀਆਂ, ਵਿਕਾਸ ਕਾਰਜਾਂ ਅਤੇ ਭਵਿੱਖੀ ਯੋਜਨਾਵਾਂ ਬਾਰੇ ਵਿਚਾਰ ਸਾਂਝੇ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਮਾਗਮ ਨੂੰ ਲੈ ਕੇ ਜ਼ਿਲ੍ਹੇ ਵਿੱਚ ਉਤਸ਼ਾਹ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਸ਼ਾਮਿਲ ਹੋਣ ਦੀ ਸੰਭਾਵਨਾ ਹੈ। ਸਪੀਕਰ ਸ. ਸੰਧਵਾਂ...
ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

ਚੰਡੀਗੜ੍ਹ ਗ੍ਰਨੇਡ ਹਮਲਾ: ਪੰਜਾਬ ਪੁਲਿਸ ਵੱਲੋਂ ਹੈਂਡ ਗ੍ਰਨੇਡ, ਜ਼ਿਗਾਨਾ ਪਿਸਤੌਲ ਸਮੇਤ ਪੰਜ ਵਿਅਕਤੀ ਗ੍ਰਿਫ਼ਤਾਰ

Hot News
ਚੰਡੀਗੜ੍ਹ, 4 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਚੰਡੀਗੜ੍ਹ ਪੁਲਿਸ ਨਾਲ ਸਾਂਝੇ ਆਪ੍ਰੇਸ਼ਨ ਤਹਿਤ ਚੰਡੀਗੜ੍ਹ ਗ੍ਰਨੇਡ ਹਮਲੇ ਵਿੱਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਇੱਕ ਹੈਂਡ ਗ੍ਰਨੇਡ ਅਤੇ ਇੱਕ .30 ਬੋਰ ਜ਼ਿਗਾਨਾ ਪਿਸਤੌਲ ਸਮੇਤ ਗੋਲੀ-ਸਿੱਕੇ ਨਾਲ ਗ੍ਰਿਫ਼ਤਾਰ ਕਰਕੇ ਇਸ ਵਾਰਦਾਤ ਦੀ ਗੁੱਥੀ ਨੂੰ ਸਫਲਤਾਪੂਰਵਕ ਸੁਲਝਾ ਲਿਆ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਦਿੱਤੀ। ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਿੰਡ ਮਾਜਰੀ (ਐਸ.ਬੀ.ਐਸ. ਨਗਰ ) ਦੇ ਬਲਵਿੰਦਰ ਲਾਲ ਉਰਫ਼ ਸ਼ੰਮੀ, ਪਿੰਡ ਭਰਾਪੁਰ (ਐਸ.ਬੀ.ਐਸ. ਨਗਰ )ਦੇ ਜਸਵੀਰ ਸਿੰਘ ਉਰਫ਼ ਜੱਸੀ, ਪਿੰਡ ਸੁਜਾਵਲਪੁਰ (ਐਸਬੀਐਸ ਨਗਰ) ਦੇ ਚਰਨਜੀਤ ਸਿੰਘ ਉਰਫ਼ ਚੰਨੀ, ਪਿੰਡ ਠਾਣਾ (ਸ਼ਿਮਲਾ) ਦੇ ਰੂਬਲ ਚੌਹਾਨ ਅਤੇ ਧੂਰੀ (ਸੰਗਰੂਰ) ਦੇ ਮਨਦੀਪ ਉਰਫ਼ ਅਭਿਜੋਤ ਸ਼ਰਮਾ ਵਜੋਂ ਹੋਈ ਹੈ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ...
ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਭਰ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਦੇ ਦਾਇਰੇ ਦਾ ਵਿਸਤਾਰ ਕਰਨ ਨਾਲ ਪੀ.ਆਰ.ਟੀ.ਸੀ. (PRTC) ਮੈਂਬਰ ਅਤੇ ਟ੍ਰਾਂਸਪੋਰਟ ਮੁਲਾਜ਼ਮਾਂ ਸਿਹਤ ਸੰਭਾਲ ਸੁਰੱਖਿਆ ਘੇਰੇ ਵਿੱਚ ਆਏ

Hot News
ਪਟਿਆਲਾ, 4 ਅਪ੍ਰੈਲ 2026 ਪਟਿਆਲਾ ਵਿਖੇ ਪੀ.ਆਰ.ਟੀ.ਸੀ. (PRTC) ਦੇ ਮੁੱਖ ਦਫ਼ਤਰ ਵਿੱਚ ੧ ਅਤੇ ੨ ਅਪ੍ਰੈਲ ਨੂੰ ਲਗਾਏ ਗਏ ਦੋ-ਰੋਜ਼ਾ ਸਿਹਤ ਕੈਂਪ ਰਾਹੀਂ ਪੰਜਾਬ ਦੇ ਟ੍ਰਾਂਸਪੋਰਟ ਮੁਲਾਜ਼ਮਾਂ ਨੂੰ ਸਿੱਧੇ ਤੌਰ 'ਤੇ ਮੁੱਖ ਮੰਤਰੀ ਸਿਹਤ ਯੋਜਨਾ (MMSY) ਦੇ ਦਾਇਰੇ ਵਿੱਚ ਲਿਆਂਦਾ ਗਿਆ ਹੈ। ਭਗਵੰਤ ਮਾਨ ਸਰਕਾਰ ਨੇ ਸੂਬੇ ਦੇ ਸਭ ਤੋਂ ਵੱਧ ਗਤੀਸ਼ੀਲ ਅਤੇ ਸਿਹਤ ਸਹੂਲਤਾਂ ਤੋਂ ਵਾਂਝੇ ਰਹਿਣ ਵਾਲੇ ਇਸ ਕਾਮਾ ਵਰਗ ਲਈ ਸਿਹਤ ਸੰਭਾਲ ਪਹੁੰਚ ਵਿੱਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਘਾਟ ਨੂੰ ਪੂਰਾ ਕਰਨ ਲਈ ਇਹ ਕਦਮ ਚੁੱਕਿਆ ਹੈ। ਬੱਸ ਡਰਾਈਵਰਾਂ, ਆਟੋ-ਰਿਕਸ਼ਾ ਚਾਲਕਾਂ, ਟੈਕਸੀ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਮੌਕੇ 'ਤੇ ਹੀ ਰਜਿਸਟਰ (ਐਨਰੋਲ) ਕੀਤਾ ਗਿਆ, ਜਿਸ ਨਾਲ ਇਹ ਯਕੀਨੀ ਬਣਾਇਆ ਗਿਆ ਕਿ ਪੰਜਾਬ ਦੀ ਰਫ਼ਤਾਰ ਨੂੰ ਬਰਕਰਾਰ ਰੱਖਣ ਵਾਲੇ ਇਹ ਲੋਕ ਹੁਣ ਸਮੇਂ ਸਿਰ ਅਤੇ ਸਸਤੀਆਂ ਸਿਹਤ ਸਹੂਲਤਾਂ ਪ੍ਰਾਪਤ ਕਰਨ ਵਿੱਚ ਪਿੱਛੇ ਨਾ ਰਹਿ ਜਾਣ। ਦੋ ਦਿਨਾਂ ਦੇ ਦੌਰਾਨ, ਪੀ.ਆਰ.ਟੀ.ਸੀ. (PRTC) ਮੈਂਬਰਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਸਮੇਤ ਕਈ ਵਿਅਕਤੀਆਂ ਨੂੰ ਰਜਿਸਟਰ ਕੀਤਾ ਗਿਆ ਅਤੇ ਮ...
ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਨੇ ਬਕਾਇਆ ਰਾਸ਼ੀ ਦੀ ਵਸੂਲੀ ਲਈ ਓ.ਟੀ.ਐਸ. 2025 ਦੀ ਆਖਰੀ ਮਿਤੀ ਵਧਾ ਕੇ 31 ਮਈ ਕੀਤੀ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 4 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 'ਬਕਾਇਆ ਰਾਸ਼ੀ ਦੀ ਵਸੂਲੀ ਲਈ ਪੰਜਾਬ ਯਕਮੁਸ਼ਤ  ਨਿਪਟਾਰਾ ਸਕੀਮ (ਓ.ਟੀ.ਐਸ.), 2025' ਵਿੱਚ ਦੋ ਮਹੀਨੇ ਦੇ ਵਾਧੇ ਦਾ ਅਧਿਕਾਰਤ ਐਲਾਨ ਕੀਤਾ ਹੈ। ਪਹਿਲਾਂ ਇਸਦੀ ਆਖਰੀ ਮਿਤੀ 31 ਮਾਰਚ 2026 ਤੈਅ ਕੀਤੀ ਗਈ ਸੀ, ਪਰ ਹੁਣ ਅਰਜ਼ੀਆਂ ਜਮ੍ਹਾਂ ਕਰਨ ਦੀ ਆਖਰੀ ਮਿਤੀ ਵਧਾ ਕੇ 31 ਮਈ 2026 ਕਰ ਦਿੱਤੀ ਗਈ ਹੈ। ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਥੇ ਇਹ ਐਲਾਨ ਕਰਦਿਆਂ ਜ਼ੋਰ ਦੇ ਕੇ ਕਿਹਾ ਕਿ ਇਹ ਵਾਧਾ ਯੋਗ ਟੈਕਸ ਦਾਤਿਆਂ ਨੂੰ ਆਪਣੇ ਬਕਾਏ ਨਿਪਟਾਉਣ ਅਤੇ ਵੱਡੀ ਵਿੱਤੀ ਰਾਹਤ ਪ੍ਰਾਪਤ ਕਰਨ ਦਾ ਇੱਕ ਅਹਿਮ ਅਤੇ ਆਖਰੀ ਮੌਕਾ ਪ੍ਰਦਾਨ ਕਰੇਗਾ। ਉਨ੍ਹਾਂ ਅੱਗੇ ਚੇਤਾਵਨੀ ਦਿੱਤੀ ਕਿ ਕਰ ਵਿਭਾਗ ਨੇ ਪਹਿਲਾਂ ਹੀ ਟੈਕਸ ਡਿਫਾਲਟਰਾਂ ਨਾਲ ਸਬੰਧਤ 8,000 ਜਾਇਦਾਦਾਂ ਦੀ ਪਛਾਣ ਕਰ ਲਈ ਹੈ, ਜੇਕਰ ਉਹ ਇਸ ਆਖਰੀ ਮੌਕੇ ਦਾ ਤੁਰੰਤ ਲਾਭ ਨਹੀਂ ਲੈਂਦੇ ਤਾਂ ਜਲਦੀ ਹੀ ਇਨ੍ਹਾਂ ਦੀ ਨਿਲਾਮੀ ਕੀਤੀ ਜਾਵੇਗੀ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਇਸ ਪਹਿਲਕਦਮੀ ਦੀ ਤਾਜ਼ਾ ਪ੍ਰਗਤੀ...