ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸੰਗਰੂਰ ਤੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਬਰਨਾਲਾ ਵਿਖੇ ਲਹਿਰਾਇਆ ਕੌਮੀ ਝੰਡਾ
ਚੰਡੀਗੜ੍ਹ, 26 ਜਨਵਰੀ:-ਪੰਜਾਬ ਰਾਜ ਵਿੱਚ ਅੱਜ ਗਣਤੰਤਰ ਦਿਵਸ ਪੂਰੀ ਸ਼ਾਨੋ-ਸ਼ੌਕਤ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਤੇ ਡਿਪਟੀ ਸਪੀਕਰ ਅਤੇ ਪੰਜਾਬ ਵਜ਼ਾਰਤ ਦੇ ਕੈਬਨਿਟ ਮੰਤਰੀਆਂ ਵੱਲੋਂ ਵੱਖ-ਵੱਖ ਜ਼ਿਲਾ ਪੱਧਰ ਉਤੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਗਈ। ਜ਼ਿਲਾ ਵਾਸੀਆਂ ਨੂੰ ਸੰਬੋਧਨ ਕੀਤਾ, ਪਰੇਡ ਦਾ ਨਿਰੀਖਣ ਅਤੇ ਪਰੇਡ ਤੋਂ ਸਲਾਮੀ ਲਈ।
ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਸਪੀਕਰ, ਡਿਪਟੀ ਸਪੀਕਰ ਅਤੇ ਕੈਬਨਿਟ ਮੰਤਰੀਆਂ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲਏ ਗਏ ਲੋਕ ਪੱਖੀ ਫੈਸਲਿਆਂ ਤੋਂ ਜਾਣੂ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਸ਼ਹੀਦ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਮਾਰਗ 'ਤੇ ਚਲਦਿਆਂ ਲਗਾਤਾਰ ਲੋਕ ਭਲਾਈ ਅਤੇ ਪੰਜਾਬ ਦੀ ਬਿਹਤਰੀ ਲਈ ਕੰਮ ਰਹੇ ਹਾਂ।
ਉਨ੍ਹਾਂ ਨੇ ਆਪਣੇ ਭਾਸ਼ਣ ਵਿੱਚ ਦੱਸਿਆ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਵਾਲਾ ਪੰਜਾਬ ਰਾਜ ਦੇਸ਼ ਦਾ ਪਹਿਲਾ ਰਾਜ ਹੈ ਜੋ ਕਿ ਸੂਬੇ ਦੇ ਹਰੇਕ ਨਾਗਰ...








