Wednesday, August 19Malwa News
Shadow

Tag: punjabi news

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ

Hot News
ਚੰਡੀਗੜ੍ਹ, 2 ਅਪ੍ਰੈਲ : ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ, ਦੇ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਸਥਿਤ ਬੋਰਡ ਦੇ ਦਫਤਰ ਵਿੱਚ ਪੰਜਾਬ ਖਾਦੀ ਅਤੇ ਗਰਾਮ ਉਦਯੋਗ ਬੋਰਡ ਦੀ ਵਿੱਤੀ ਸਾਲ 2025-26 ਦੀਆਂ ਪ੍ਰਾਪਤੀਆ ਅਤੇ ਯੋਜਨਾਵਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ । ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਪ੍ਰਧਾਨ ਮੰਤਰੀ ਰੋਜਗਾਰ ਸਿਰਜਨ ਯੋਜਨਾ  ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ  ਮੁੱਖ ਮੰਤਰੀ, ਪੰਜਾਬ  ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਖਾਦੀ ਅਤੇ ਗ੍ਰਾਮ ਉਦਯੋਗ ਖੇਤਰ ਨੇ ਮਹੱਤਵਪੂਰਨ ਉਪਲੱਬਧੀਆਂ ਹਾਸਲ ਕੀਤੀਆ ਹਨ। ਉਹਨਾਂ ਕਿਹਾ ਕਿ ਬੋਰਡ ਦੀਆਂ ਯੋਜਨਾਵਾਂ ਸਦਕੇ ਪੇਂਡੂ ਅਰਥਵਿਵਸਥਾ ਨੂੰ ਮਜਬੂਤ ਕਰਨ ਦੇ ਨਾਲ ਨਾਲ ਬੇਰੋਜਗਾਰ ਨੌਜਵਾਨਾਂ ਨੂੰ ਸਵੈ-ਰੋਜਗਾਰ ਦੇ ਮੌਕੇ ਵੀ ਦਿੱਤਾ ਹੈ। ਉਨ੍ਹਾਂ ਦੱਸਿਆ ਕਿ  ਵਿੱਤੀ ਸਾਲ 2025-26 ਦੋਰਾਨ ਬੋਰਡ ਵੱਲੋ ਪੀ.ਐਮ.ਈ.ਜੀ.ਪੀ ਸਕੀਮ ਅਧੀਨ 457 ਇਕਾਈਆ ਸਥਾਪਤ ਕਰਕੇ 5027 ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਇਆ ਗਿਆ। ਇਹਨਾਂ 457  ਇਕਾਈਆ ਦੇ ਲਾਭਪਾਤਰੀਆ ਨ...
ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ ਕੇਂਦਰ ਦੇ ਅਧਿਕਾਰ ਖੇਤਰ ਵਿੱਚ ਆਉਂਦਾ ਹੈ; ਭਾਜਪਾ ਦਫ਼ਤਰ ਦੇ ਬਾਹਰ ਹਮਲੇ ਲਈ ਕੇਂਦਰੀ ਗ੍ਰਹਿ ਮੰਤਰੀ ਜ਼ਿੰਮੇਵਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ, 2 ਅਪ੍ਰੈਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਚੰਡੀਗੜ੍ਹ ਵਿੱਚ ਭਾਜਪਾ ਦਫ਼ਤਰ ਦੇ ਬਾਹਰ ਹੋਏ ਹਮਲੇ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਉਂਦਿਆਂ ਕਿਹਾ ਕਿ ਕੇਂਦਰ ਦੇ ਕੰਟਰੋਲ ਅਧੀਨ ਆਉਂਦੇ ਕੇਂਦਰ ਸ਼ਾਸਤ ਪ੍ਰਦੇਸ਼ ਨੂੰ ਸਿਆਸੀ ਦੂਸ਼ਣਬਾਜ਼ੀ ਦਾ ਆਧਾਰ ਬਣਾ ਕੇ ਵਰਤਣਾ ਪੂਰੀ ਤਰ੍ਹਾਂ ਗਲਤ ਹੈ। ਇਹ ਸਪੱਸ਼ਟ ਕਰਦਿਆਂ ਕਿ ਇਸ ਘਟਨਾ ਦੀ ਜ਼ਿੰਮੇਵਾਰੀ ਪੂਰੀ ਤਰ੍ਹਾਂ ਕੇਂਦਰ ਸਰਕਾਰ ਦੀ ਹੈ, ਉਨ੍ਹਾਂ ਕਿਹਾ ਕਿ ਜੇ ਇਸ ਘਟਨਾ ਨੂੰ ਉਨ੍ਹਾਂ 'ਤੇ ਥੋਪਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਕੇਂਦਰ ਨੂੰ ਆਪਣੀ ਡਿਊਟੀ ਤੋਂ ਭੱਜਣ ਦੀ ਬਜਾਏ ਚੰਡੀਗੜ੍ਹ ਨੂੰ ਪੰਜਾਬ ਸਰਕਾਰ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਾਸਨ ਮਾਡਲਾਂ ਦਰਮਿਆਨ ਵੱਡੇ ਅੰਤਰ ਦਾ ਹਵਾਲਾ ਦਿੰਦਿਆਂ ਕਿਹਾ ਕਿ ਜਿੱਥੇ 'ਆਪ' ਸਰਕਾਰ ਲੋਕਾਂ ਤੋਂ ਵਿੱਤੀ ਬੋਝ ਘਟਾ ਰਹੀ ਹੈ, ਉਥੇ ਹਿਮਾਚਲ ਪ੍ਰਦੇਸ਼ ਵਿੱਚ ਕਾਂਗਰਸ ਦੀ ਅਗਵਾਈ ਵਾਲੀ ਸਰਕਾਰ ਆਮ ਜਨਤਾ 'ਤੇ ਗੈਰ-ਵਾਜਬ ਢੰਗ ਨਾਲ ਐਂਟਰੀ ਟੈਕਸ ਦਾ ਬੋਝ ਵਧਾ ਰਹੀ ਹੈ। ਉਨ੍ਹਾਂ ਨੇ ਇਸ ਕਦਮ ਨੂੰ ਲੋਕ ਵਿਰੋਧੀ ਦੱਸਦਿਆਂ ਇਸ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਚੀਮਾ ਵਿੱਚ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਕੀਤਾ ਉਦਘਾਟਨ; 15 ਪਿੰਡਾਂ ਦੇ 50 ਹਜ਼ਾਰ ਵਾਸੀਆਂ ਨੂੰ ਹੋਵੇਗਾ ਲਾਭ

Breaking News
ਸੰਗਰੂਰ, 2 ਅਪ੍ਰੈਲ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪਿੰਡ ਚੀਮਾ ਵਿਖੇ ਸੰਤ ਅਤਰ ਸਿੰਘ ਜੀ ਮਹਾਰਾਜ ਹਸਪਤਾਲ ਦਾ ਉਦਘਾਟਨ ਕੀਤਾ। ਜ਼ਿਕਰਯੋਗ ਹੈ ਕਿ 11.70 ਕਰੋੜ ਦੀ ਲਾਗਤ ਨਾਲ ਬਣਿਆ ਅਤੇ 30 ਬਿਸਤਰਿਆਂ ਵਾਲਾ ਇਹ ਅਤਿ-ਆਧੁਨਿਕ ਹਸਪਤਾਲ ਸਿਹਤ ਸੰਭਾਲ ਬੁਨਿਆਦੀ ਢਾਂਚੇ ਦੇ ਵਿਸਥਾਰ ਦੇ ਨਾਲ-ਨਾਲ ਪੂਰੇ ਖੇਤਰ ਵਿੱਚ ਹਜ਼ਾਰਾਂ ਲੋਕਾਂ ਨੂੰ ਮਿਆਰੀ ਡਾਕਰਟਰੀ ਸਹੂਲਤਾਂ ਪ੍ਰਦਾਨ ਕਰਨ ਲਈ ਸ਼ੁਰੂ ਕੀਤਾ ਜਾ ਰਿਹਾ ਹੈ। ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਹਸਪਤਾਲ ਨਾ ਸਿਰਫ਼ 15 ਪਿੰਡਾਂ ਦੇ ਲਗਪਗ 50 ਹਜ਼ਾਰ ਵਾਸੀਆਂ ਨੂੰ ਲਾਭ ਪਹੁੰਚਾਏਗਾ, ਸਗੋਂ ਨੇੜਲੇ ਖੇਤਰਾਂ ਦੀ ਲਗਪਗ 35 ਤੋਂ 40 ਹਜ਼ਾਰ ਆਬਾਦੀ ਲਈ ਕਿਫਾਇਤੀ ਅਤੇ ਮਿਆਰੀ ਇਲਾਜ ਵੀ ਮੁਹੱਈਆ ਕਰਵਾਏਗਾ। ਆਪਣੀ ਫੇਰੀ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹਸਪਤਾਲ ਵਿੱਚ ਉਪਲਬਧ ਸਹੂਲਤਾਂ ਦਾ ਜ਼ਮੀਨੀ ਪੱਧਰ ’ਤੇ ਜਾਇਜ਼ਾ ਲੈਂਦਿਆਂ ਮਰੀਜ਼ਾਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਵੀ ਗੱਲਬਾਤ ਕੀਤੀ। ਹਸਪਤਾਲਾਂ ਦੀ ਇਸ ਬਦਲਦੀ ਨੁਹਾਰ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਪਹਿਲਾਂ ਸਹੂਲਤਾਂ ...
ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

ਵਿੱਤੀ ਸਾਲ 2025-26 ਵਿੱਚ ਪੰਜਾਬ ਦੇ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਵਿੱਚ 12.52% ਦਾ ਵਾਧਾ ਦਰਜ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 2 ਅਪ੍ਰੈਲ- ਮਜ਼ਬੂਤ ਵਿੱਤੀ ਪ੍ਰਬੰਧਨ ਅਤੇ ਨਿਰੰਤਰ ਆਰਥਿਕ ਸੁਧਾਰ ਨੂੰ ਦਰਸਾਉਂਦੇ ਹੋਏ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਵਿੱਤੀ ਸਾਲ 2025-26 ਲਈ ਮਾਰਚ ਮਹੀਨੇ ਤੱਕ ਸ਼ੁੱਧ ਵਸਤਾਂ ਅਤੇ ਸੇਵਾਵਾਂ ਕਰ (ਜੀ.ਐਸ.ਟੀ.) ਦੇ ਸੰਗ੍ਰਹਿ ਵਿੱਚ 12.52% ਦੇ ਮਹੱਤਵਪੂਰਨ ਵਾਧੇ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਨੇ ਮਾਰਚ 2026 ਵਿੱਚ ਸਾਲ-ਦਰ-ਸਾਲ ਵੀ ਭਾਰੀ ਵਾਧਾ ਦਰਜ ਕੀਤਾ ਹੈ, ਜਿਸ ਵਿੱਚ ਸ਼ੁੱਧ ਜੀ.ਐਸ.ਟੀ. ਸੰਗ੍ਰਹਿ ਮਾਰਚ 2025 ਦੇ 1,913.82 ਕਰੋੜ ਰੁਪਏ ਤੋਂ ਵੱਧ ਕੇ 2,231.93 ਕਰੋੜ ਰੁਪਏ ਹੋ ਗਿਆ ਹੈ, ਜੋ ਕਿ 318.11 ਕਰੋੜ ਰੁਪਏ ਦੇ ਸ਼ੁੱਧ ਲਾਭ ਅਤੇ 16.6% ਦੇ ਵਾਧੇ ਨੂੰ ਦਰਸਾਉਂਦਾ ਹੈ ਅਤੇ ਮਾਰਚ ਵਿੱਚ ਐਸ.ਜੀ.ਐਸ.ਟੀ. ਨਕਦ ਸੰਗ੍ਰਹਿ ਵਿੱਚ 18% ਦਾ ਮਜ਼ਬੂਤ ਵਾਧਾ ਦਰਜ ਕੀਤਾ ਗਿਆ ਹੈ। ਲਗਭਗ 7% ਦੀ ਕੌਮੀ ਵਿਕਾਸ ਦਰ ਦੇ ਮੁਕਾਬਲੇ ਇਸ ਨੇ ਪੰਜਾਬ ਨੂੰ ਦੇਸ਼ ਦੇ ਸਭ ਤੋਂ ਵਧੀਆ ਪ੍ਰਦਰਸ਼ਨ ਕਰਨ ਵਾਲੇ ਵੱਡੇ ਸੂਬਿਆਂ ਵਿੱਚ ਲਿਆ ਖੜ੍ਹਾ ਕੀਤਾ ਹੈ। ਇੱਥੇ ਜਾਰੀ ਇੱਕ ਪ੍ਰੈਸ ਬਿਆਨ ਵਿੱਚ ਇਨ੍ਹਾਂ ਅੰਕੜਿਆਂ ਦਾ ਖੁਲਾਸ...
ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਝੇ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਮੀਟਿੰਗ

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਮਾਝੇ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਮੀਟਿੰਗ

Hot News
ਗੁਰਦਾਸਪੁਰ 2 ਅਪ੍ਰੈਲ   - ਸ਼੍ਰੀ ਲਾਲ ਚੰਦ ਕਟਾਰੂਚੱਕ, ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਪੰਜਾਬ ਵਲੋਂ ਕਣਕ ਦੀ ਖਰੀਦ ਪ੍ਰਕਿਰਿਆ ਨੂੰ ਹੋਰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਅੱਜ ਮਾਝੇ ਖੇਤਰ ਦੇ ਟਰਾਂਸਪੋਰਟਰਾਂ ਅਤੇ ਲੇਬਰ ਠੇਕੇਦਾਰਾਂ ਨਾਲ ਗੁਰਦਾਸਪੁਰ ਵਿਖੇ ਮੀਟਿੰਗ ਕੀਤੀ ਗਈ। ਜਿਸ ਵਿੱਚ ਗੁਰਦਾਸਪੁਰ, ਪਠਾਨਕੋਟ, ਸ਼੍ਰੀ ਅੰਮ੍ਰਿਤਸਰ ਸਾਹਿਬ ਅਤੇ ਤਰਨਤਾਰਨ ਜ਼ਿਲ੍ਹਿਆਂ ਦੇ ਡੀ.ਐਫ.ਐਸ.ਸੀ ਸਮੇਤ ਖਰੀਦ ਏਜੰਸੀਆਂ ਦੇ ਡੀ.ਐਮ ਅਤੇ ਟਰਾਂਸਪੋਰਟਰ ਅਤੇ ਠੇਕੇਦਾਰ ਮੌਜੂਦ ਸਨ। ਮੀਟਿੰਗ ਦੌਰਾਨ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਕਣਕ ਦੀ ਖਰੀਦ ਪ੍ਰਕਿਰਿਆ ਪਹਿਲੀ ਅਪ੍ਰੈਲ ਤੋਂ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਜਿਸ ਤਰ੍ਹਾਂ ਪਹਿਲਾਂ ਚਾਰ ਸਾਲਾਂ ਦੌਰਾਨ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਮੁਕੰਮਲ ਕੀਤੀਆਂ ਗਈਆ ਹਨ, ਓਸੇ ਤਰਾਂ ਬਲਕਿ ਹੋਰ ਵੀ ਬਿਹਤਰ ਢੰਗ ਨਾਲ ਖਰੀਦ ਪ੍ਰਕਿਰਿਆ ਸੁਚਾਰੂ ਢੰਗ ਨਾਲ ਨੇਪੜੇ ਚਾੜੀ ਜਾਵੇਗੀ। ਮੀਟਿੰਗ ਦੌਰਾਨ ਉਹਨਾਂ ਟਰਾਂਸਪੋਰਟ ਅਤੇ ਲੇਬਰ ਠੇਕੇਦਾਰਾਂ ਨੂੰ ਕਿਹਾ ਕਿ ਖਰੀਦ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਟਰਾਂਸ...
ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹4 ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ₹4 ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ ਹੋਇਆ; ਭਗਵੰਤ ਮਾਨ ਸਰਕਾਰ ਦੇ ਸਿਹਤ ਸੰਭਾਲ ਪਸਾਰ ਤਹਿਤ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ

Hot News
ਚੰਡੀਗੜ੍ਹ, 2 ਅਪ੍ਰੈਲ 2026- ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹੁਣ ਤੱਕ ਦੇ ਸਭ ਤੋਂ ਵੱਡੇ ਕਲੇਮਾਂ ਵਿੱਚੋਂ ਇੱਕ ਵਜੋਂ ₹੪ ਲੱਖ ਦਾ ਜੀਵਨ-ਰੱਖਿਅਕ ਆਪ੍ਰੇਸ਼ਨ ਕੈਸ਼ਲੈੱਸ (ਨਗਦ ਰਹਿਤ) ਤਰੀਕੇ ਨਾਲ ਕੀਤਾ ਗਿਆ, ਜੋ ਭਗਵੰਤ ਮਾਨ ਸਰਕਾਰ ਦੀ ਸਿਹਤ ਪ੍ਰਣਾਲੀ ਦੇ ਪੱਧਰ ਅਤੇ ਜ਼ਮੀਨੀ ਪ੍ਰਭਾਵ ਨੂੰ ਦਰਸਾਉਂਦਾ ਹੈ। ਲਾਭਪਾਤਰੀ ਸੁਖਪਾਲ ਕੌਰ (੩੭), ਜੋ ਕਿ ਚੰਡੀਗੜ੍ਹ ਦੀ ਰਹਿਣ ਵਾਲੀ ਹੈ, ਨੂੰ 'ਐਓਰਟਿਕ ਡਿਸੈਕਸ਼ਨ' (Aortic Dissection) ਨਾਮਕ ਗੰਭੀਰ ਦਿਲ ਅਤੇ ਨਾੜੀਆਂ ਦੀ ਬਿਮਾਰੀ ਕਾਰਨ ਪੀ.ਜੀ.ਆਈ.ਐਮ.ਈ.ਆਰ. (PGIMER) ਚੰਡੀਗੜ੍ਹ ਵਿਖੇ ਦਾਖ਼ਲ ਕਰਵਾਇਆ ਗਿਆ ਸੀ, ਜਿਸ ਲਈ ਤੁਰੰਤ ਸਰਜਰੀ ਦੀ ਲੋੜ ਸੀ। ਇਸ ਪ੍ਰਕਿਰਿਆ, ਹਸਪਤਾਲ ਵਿੱਚ ਦਾਖ਼ਲੇ ਅਤੇ ਵਿਸ਼ੇਸ਼ ਦੇਖਭਾਲ ਦਾ ਅੰਦਾਜ਼ਨ ਖਰਚਾ ਲਗਭਗ ₹੪ ਲੱਖ ਸੀ, ਜੋ ਕਿ ਪਰਿਵਾਰ ਲਈ ਇੰਨੇ ਘੱਟ ਸਮੇਂ ਵਿੱਚ ਜੁਟਾਉਣਾ ਬਹੁਤ ਮੁਸ਼ਕਲ ਸੀ। ਹਸਪਤਾਲ ਵਿੱਚ ਸਿਹਤ ਕਾਰਡ ਦੀ ਤਸਦੀਕ ਹੋਣ ਦੇ ਨਾਲ ਹੀ, ਇਲਾਜ ਬਿਨਾਂ ਕਿਸੇ ਦੇਰੀ ਦੇ ਸ਼ੁਰੂ ਹੋ ਗਿਆ। ਇਸ ਸਕੀਮ ਤਹਿਤ ਪ੍ਰਤੀ ਪਰਿਵਾਰ ₹੧੦ ਲੱਖ ਤੱਕ ਦੇ ਬੀਮਾ ਕਵਰ ਅਧੀਨ ਸਾਰੀ ਪ੍ਰਕਿਰਿਆ ਕੈਸ਼ਲੈੱਸ ਮੁ...
ਵਿਧਾਇਕ ਸ਼ੈਰੀ ਕਲਸੀ ਨੇ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ ਕੀਤੇ ਵਾਅਦੇ ਅਨੁਸਾਰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ

ਵਿਧਾਇਕ ਸ਼ੈਰੀ ਕਲਸੀ ਨੇ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ ਕੀਤੇ ਵਾਅਦੇ ਅਨੁਸਾਰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ

Hot News
ਬਟਾਲਾ, 2 ਅਪ੍ਰੈਲ () ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਵਾਅਦੇ ਨੂੰ ਪੁਗਾਉਂਦਿਆਂ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਹੈ, ਜਿਸ ਨਾਲ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ ਅਤੇ ਸੜਕਾਂ ਚੌੜੀਆਂ ਕੀਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਚੋਣਾਂ ਦੌਰਾਨ ਵਾਅਦਾ ਕੀਤਾ ਗਿਆ ਸੀ ਕਿ ਜੋ ਪਿੰਡ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗਾ, ਉਸ ਪਿੰਡ ਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਜਾਵੇਗੀ, ਜਿਸ ਦੇ ਚੱਲਦਿਆਂ ਪਿੰਡ ਬੋਦੇ ਦੀ ਖੂਹੀ ਨੇ ਇਹ ਗਰਾਂਟ ਹਾਸਲ ਕੀਤੀ ਹੈ। ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈੱਕ ਦਿੱਤੇ ਜਾ ਚੁੱਕੇ ਹਨ, ਜਿਸ ਨਾਲ ਪਿੰਡ ਦੇ ਬੁਨਿਆਦੀ ਢਾਂਚੇ, ਸਫਾਈ, ਪੀਣ ਵਾਲੇ ਪਾਣੀ, ਗਲੀਆਂ- ਨਾਲੀਆਂ ਦੀ ਉਸਾਰੀ, ਭਾਈਚਾਰਕ ਸਹੂਲਤਾਂ ਅਤੇ ਹੋਰ ਜਨਤਕ ਭਲਾਈ ਕਾਰਜਾਂ ਵਿੱਚ ਸੁਧਾਰ ਕਰਨ 'ਤੇ ਖਰਚ ਕੀਤੇ ਜਾਣਗੇ। ਵ...
ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਹਨੂੰਮਾਨ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ

ਕੈਬਨਿਟ ਮੰਤਰੀ ਹਰਜੋਤ ਬੈਂਸ ਵੱਲੋਂ ਹਨੂੰਮਾਨ ਜੈਯੰਤੀ ਮੌਕੇ ਧਾਰਮਿਕ ਸਮਾਗਮ ਵਿੱਚ ਸ਼ਿਰਕਤ

Hot News
ਨੰਗਲ 02 ਅਪ੍ਰੈਲ: ਹਨੂੰਮਾਨ ਜੈਯੰਤੀ ਦੇ ਪਾਵਨ ਮੌਕੇ ‘ਤੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸ਼ਿਵਾਲਿਕ ਅਵੈਨਿਊ, ਨੰਗਲ ਵਿਖੇ ਸਥਿਤ ਹਨੂੰਮਾਨ ਮੰਦਿਰ ਵਿੱਚ ਆਯੋਜਿਤ ਧਾਰਮਿਕ ਸਮਾਗਮ ਵਿੱਚ ਸ਼ਿਰਕਤ ਕੀਤੀ ਗਈ। ਇਸ ਮੌਕੇ ਮੰਦਿਰ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਦੀ ਹਾਜ਼ਰੀ ਦਰਜ ਹੋਈ, ਜਿੱਥੇ ਭਗਤਾਂ ਨੇ ਬੜੀ ਸ਼ਰਧਾ ਅਤੇ ਭਾਵਨਾ ਨਾਲ ਬਜਰੰਗ ਬਲੀ ਜੀ ਦਾ ਜਨਮ ਉਤਸਵ ਮਨਾਇਆ। ਸਮਾਗਮ ਦੌਰਾਨ ਮੰਦਿਰ ਦਾ ਮਾਹੌਲ ਭਗਤੀ ਰੰਗ ਵਿੱਚ ਰੰਗਿਆ ਹੋਇਆ ਸੀ ਅਤੇ ਹਰ ਪਾਸੇ ਧਾਰਮਿਕ ਜੈਕਾਰਿਆਂ ਦੀ ਗੂੰਜ ਸੁਣਾਈ ਦੇ ਰਹੀ ਸੀ।    ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਇਸ ਪਾਵਨ ਅਵਸਰ ‘ਤੇ ਹਨੂੰਮਾਨ ਮੰਦਿਰ ਵਿੱਚ ਨਤਮਸਤਕ ਹੋ ਕੇ ਬਜਰੰਗ ਬਲੀ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਉਨ੍ਹਾਂ ਵੱਲੋਂ ਵਿਸ਼ੇਸ਼ ਤੌਰ ‘ਤੇ ਅਰਦਾਸ ਕੀਤੀ ਗਈ ਕਿ ਸੂਬੇ ਅਤੇ ਦੇਸ਼ ਵਿੱਚ ਖੁਸ਼ਹਾਲੀ, ਅਮਨ-ਚੈਨ ਅਤੇ ਤਰੱਕੀ ਬਣੀ ਰਹੇ। ਇਸ ਦੌਰਾਨ ਉਨ੍ਹਾਂ ਨੇ ਮੰਦਿਰ ਵਿੱਚ ਚੱਲ ਰਹੀ ਭਜਨ-ਕੀਰਤਨ ਸੇਵਾ ਵਿੱਚ ਵੀ ਭਾਗ ਲਿਆ ।     ਇਸ ਮੌਕੇ ਕੈਬਨਿਟ ਮੰਤਰੀ ਨੇ ਸਮੂਹ ਸੰਗਤਾਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ। ਉਨ੍ਹਾਂ ਕਿਹਾ ਕਿ ਬਜਰੰਗ ਬਲੀ ਜ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ‘ਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਹੋਈ: ਬਰਿੰਦਰ ਕੁਮਾਰ ਗੋਇਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ‘ਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਹੋਈ: ਬਰਿੰਦਰ ਕੁਮਾਰ ਗੋਇਲ

Hot News
ਲਹਿਰਾਗਾਗਾ, 02 ਅਪ੍ਰੈਲ- ਪਿੰਡ ਮੰਡਵੀ, ਮਨਿਆਣਾ, ਭੁਟਾਲ ਕਲਾਂ ਅਤੇ ਬੱਲਰਾਂ ਵਿਖੇ “ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ” ਵਿਸ਼ੇ 'ਤੇ ਸੰਵਾਦ ਸਮਾਗਮ ਕੀਤੇ ਗਏ, ਜਿਨ੍ਹਾਂ ਵਿੱਚ ਕੈਬਨਿਟ ਮੰਤਰੀ ਪੰਜਾਬ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਨ੍ਹਾਂ ਸਮਾਗਮਾਂ ਵਿੱਚ ਵੱਡੀ ਗਿਣਤੀ ਵਿੱਚ ਪਿੰਡ ਵਾਸੀਆਂ, ਮਹਿਲਾਵਾਂ ਤੇ ਨੌਜਵਾਨਾਂ ਨੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਆਪਣੇ ਸੰਬੋਧਨ ਦੌਰਾਨ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਪੰਜਾਬ ਸਰਕਾਰ ਦੇ ਪਿਛਲੇ ਚਾਰ ਸਾਲਾਂ ਦੀ ਕਾਰਗੁਜ਼ਾਰੀ ਬਾਰੇ ਗੱਲ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਵਿੱਚ ਲੋਕ-ਕੇਂਦਰਿਤ ਅਤੇ ਪਾਰਦਰਸ਼ੀ ਸ਼ਾਸਨ ਦੀ ਨਵੀਂ ਮਿਸਾਲ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਿੱਖਿਆ ਦੇ ਖੇਤਰ ਵਿੱਚ ਸਰਕਾਰੀ ਸਕੂਲਾਂ ਦਾ ਸੁਧਾਰ, ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਲਈ ਆਮ ਆਦਮੀ ਕਲੀਨਿਕਾਂ ਦੀ ਸਥਾਪਨਾ, ਘਰੇਲੂ ਬਿਜਲੀ ਬਿੱਲਾਂ ਵਿੱਚ ਰਾਹਤ ਅਤੇ ਕਿਸਾਨਾਂ ਲਈ ਲਾਭਕਾਰੀ ਯੋਜਨਾਵਾਂ ਸਰਕਾਰ ਦੀਆਂ ਪ੍ਰਮੁੱਖ ਉਪਲਬਧੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾ...
ਸਪੀਕਰ ਸ. ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

ਸਪੀਕਰ ਸ. ਸੰਧਵਾਂ ਵੱਲੋਂ ਧਾਰਮਿਕ ਰਸਮਾਂ ਨਾਲ ਆਪਣੇ ਨਵੇਂ ਦਫ਼ਤਰ ਦੀ ਸ਼ੁਰੂਆਤ

Local
ਕੋਟਕਪੂਰਾ 2 ਅਪ੍ਰੈਲ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਵਿਖੇ ਆਪਣੇ ਨਵੇਂ ਦਫ਼ਤਰ ਦਾ ਉਦਘਾਟਨ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਕੀਤਾ ਗਿਆ। ਇਸ ਮੌਕੇ ਐਮ.ਐਲ.ਏ ਸ.ਅਮੋਲਕ ਸਿੰਘ ਜੈਤੋ,ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਐਸਐਸਪੀ ਮੈਡਮ ਪ੍ਰਗਿਆ ਜੈਨ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ। ਇਸ ਮੌਕੇ ਸੁਖਮਨੀ ਸਾਹਿਬ ਦੇ ਪਾਠ ਉਪਰੰਤ ਰਾਗੀ ਸਿੰਘਾਂ ਵੱਲੋਂ ਗੁਰਬਾਣੀ ਦਾ ਕੀਰਤਨ ਕੀਤਾ ਗਿਆ।  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੁਰਾਣਾ ਦਫ਼ਤਰ ਪਿੰਡ ਵਿਖੇ ਚੱਲ ਰਿਹਾ ਸੀ ਪ੍ਰੰਤੂ ਲੋਕਾਂ ਨੂੰ ਛੋਟੇ-ਛੋਟੇ ਕੰਮਾਂ ਲਈ ਕਈ ਵਾਰ ਪਿੰਡ ਜਾਣ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਲਈ ਲੋਕਾਂ ਦੀ ਸੇਵਾ ਲਈ ਨਵਾਂ ਦਫ਼ਤਰ  ਬੀਡੀਪੀਓ ਦਫ਼ਤਰ ਕੋਟਕਪੂਰਾ ਦੇ ਨਜ਼ਦੀਕ  ਖੋਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਨਜਦੀਕ ਹੋਰ ਦਫ਼ਤਰ ਵੀ ਹਨ ਜਿਸ ਨਾਲ ਲੋਕਾਂ ਦੀ ਖੱਜਲ ਖੁਆਰੀ ਘਟੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਲੋਕਾਂ ਦੀ ਸੇਵਾ ਕਰਨਾ ਹੈ ਅਤੇ ਜਦੋਂ ਤੋਂ ਸ...