Saturday, November 14Malwa News
Shadow

Tag: punjabi news

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਹੁਣ, ਅਮਰੀਕਾ ਅਤੇ ਯੂਰਪ ਵਾਂਗ ਪੰਜਾਬ ਵਿੱਚ ਮਹਿਜ਼ 6 ਮਿੰਟਾਂ ਵਿੱਚ ਪੁਲਿਸ ਸਹਾਇਤਾ ਮਿਲੇਗੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ, 31 ਮਾਰਚ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਭਰ ਵਿੱਚ ਜ਼ਮੀਨੀ ਪੱਧਰ 'ਤੇ ਪੁਲਿਸਿੰਗ ਨੂੰ ਮਜ਼ਬੂਤ ਕਰਨ ਲਈ ਸੰਗਰੂਰ ਵਿੱਚ 508 ਐਮਰਜੈਂਸੀ ਰਿਸਪਾਂਸ ਵਹੀਕਲ (ਈਵੀਆਰ) ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹੁਣ ਅਮਰੀਕਾ ਅਤੇ ਯੂਰਪ ਵਰਗੇ ਵਿਕਸਤ ਦੇਸ਼ਾਂ ਵਾਂਗ ਮਹਿਜ਼ ਛੇ ਮਿੰਟਾਂ ਵਿੱਚ ਪੁਲਿਸ ਸਹਾਇਤਾ ਪ੍ਰਦਾਨ ਕੀਤੀ ਜਾਵੇਗੀ। ਉੱਨਤ ਤਕਨਾਲੋਜੀ ਨਾਲ ਲੈਸ ਇਹ ਵਾਹਨ ਡਾਇਲ-112 ਅਧੀਨ ਸਾਰੇ 28 ਪੁਲਿਸ ਜ਼ਿਲ੍ਹਿਆਂ ਵਿੱਚ ਤਾਇਨਾਤ ਕੀਤੇ ਗਏ ਹਨ ਜੋ ਐਮਰਜੈਂਸੀ ਹਾਲਾਤਾਂ ਦੌਰਾਨ ਤੁਰੰਤ ਸਹਾਇਤਾ ਯਕੀਨੀ ਬਣਾਉਣਗੇ। ਇਹ ਤੁਰੰਤ, ਤਕਨਾਲੋਜੀ-ਅਧਾਰਤ ਕਾਨੂੰਨ ਲਾਗੂਕਰਨ ਦੀ ਦਿਸ਼ਾ ਵੱਲ ਇਕ ਅਹਿਮ ਪੁਲਾਂਘ ਹੈ। ਮੁੱਖ ਮੰਤਰੀ ਨੇ ਕਿਹਾ ਕਿ ਚਾਰ ਸਾਲਾਂ ਦੌਰਾਨ ਪੁਲਿਸ ਵਾਹਨਾਂ ਲਈ 327.70 ਕਰੋੜ ਰੁਪਏ ਦਾ ਨਿਵੇਸ਼ ਕੀਤਾ ਗਿਆ ਹੈ ਜਿਸ ਨਾਲ ਨਾ ਸਿਰਫ ਫੋਰਸ ਦੇ ਆਧੁਨਿਕੀਕਰਨ ਨਾਲ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕੀਤਾ ਗਿਆ ਹੈ ਸਗੋਂ ਨਸ਼ਾ ਤਸਕਰਾਂ 'ਤੇ ਵੀ ਨਕੇਲ ਕਸੀ ਗਈ ਹੈ। ਬਿਹਤਰ ਸੁਰੱਖਿਆ ਨਿਵੇਸ਼ਕਾਂ ਦੇ ਵਿਸ਼ਵਾਸ ਵਿੱਚ ਵੀ ਵਾਧਾ ਕਰਦੀ ...
ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਅਹਿਮ ਉਦਯੋਗਿਕ ਸੁਧਾਰਾਂ ਦਾ ਐਲਾਨ

Breaking News, Punjab Development
ਚੰਡੀਗੜ੍ਹ, 31 ਮਾਰਚ, 2026: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੀਜ਼ਹੋਲਡ ਉਦਯੋਗਿਕ ਪਲਾਟਾਂ ਅਤੇ ਸ਼ੈੱਡਾਂ ਨੂੰ ਫ੍ਰੀਹੋਲਡ ਵਿੱਚ ਬਦਲਣ ਲਈ ਨੀਤੀ ਵਿੱਚ ਅਹਿਮ ਸੁਧਾਰਾਂ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਫ੍ਰੀਹੋਲਡ ਪਲਾਟ ਧਾਰਕਾਂ ਲਈ ਅਲਾਟਮੈਂਟ ਤੋਂ ਬਾਅਦ ਦੀਆਂ ਸੇਵਾਵਾਂ ਨੂੰ ਵਿਆਪਕ ਤੌਰ 'ਤੇ ਤਰਕਸੰਗਤ ਬਣਾਉਣ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਉਦਯੋਗਿਕ ਖੇਤਰ ਦੇ ਭਾਈਵਾਲਾਂ ਨਾਲ ਵਿਆਪਕ ਸਲਾਹ-ਮਸ਼ਵਰੇ ਅਤੇ ਸਮੂਹ ਮੰਤਰੀਆਂ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਕੀਤੇ ਗਏ ਇਹ ਸੁਧਾਰ ਕਾਰੋਬਾਰ ਕਰਨ ਦੀ ਆਸਾਨ ਨੂੰ ਹੋਰ ਮਜ਼ਬੂਤ ਕਰਨ ਅਤੇ ਇੱਕ ਪਾਰਦਰਸ਼ੀ, ਨਿਵੇਸ਼ਕ ਪੱਖੀ ਉਦਯੋਗਿਕ ਈਕੋਸਿਸਟਮ ਬਣਾਉਣ ਪ੍ਰਤੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਦੀ ਪੁਸ਼ਟੀ ਕਰਦੇ ਹਨ। *ਮੁੱਖ ਸੁਧਾਰ: ਲੀਜ਼ਹੋਲਡ ਤੋਂ ਫ੍ਰੀਹੋਲਡ ਵਿੱਚ ਤਬਾਦਲਾ* ਮੁੱਖ ਫੈਸਲਿਆਂ 'ਤੇ ਚਾਨਣਾ ਪਾਉਂਦਿਆਂ ਸੰਜੀਵ ਅਰੋੜਾ ਨੇ ਕਿਹਾ:ਸਿਰਫ਼ 5 ਫੀਸਦ ਤਬਾਦਲਾ ਫੀਸ ਨਿਰਧਾਰਤ ਕੀਤੀ ਗਈ ਹੈ।30 ਅਪ੍ਰੈਲ, ...
ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨੰਗਲ ਝੀਲ ‘ਤੇ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ ਬਣੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News, Punjab Politics
ਨੰਗਲ, 31 ਮਾਰਚ: ਨੰਗਲ ਨੂੰ ਆਧੁਨਿਕ ਬੁਨਿਆਦੀ ਢਾਂਚੇ, ਹੁਨਰ ਵਿਕਾਸ ਅਤੇ ਸੈਰ-ਸਪਾਟੇ ਦੇ ਕੇਂਦਰ ਵਜੋਂ ਵਿਕਸਤ ਕਰਨ ਦੇ ਯਤਨਾਂ ਵਜੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 75 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਉੱਤਰੀ ਭਾਰਤ ਦਾ ਪਹਿਲਾ ਗਲਾਸ ਬ੍ਰਿਜ, ਕਾਰਗਿਲ ਸ਼ਹੀਦ ਕੈਪਟਨ ਅਮੋਲ ਕਾਲੀਆ ਦੇ ਨਾਮ 'ਤੇ 23 ਕਰੋੜ ਰੁਪਏ ਦਾ ਸੈਂਟਰ ਆਫ਼ ਐਕਸੀਲੈਂਸ ਅਤੇ ਸਿੱਖਿਆ ਬੁਨਿਆਦੀ ਢਾਂਚੇ ਵਿੱਚ ਵੱਡੇ ਪੱਧਰ 'ਤੇ ਅੱਪਗ੍ਰੇਡਸ਼ਨ ਕਰਨਾ ਸ਼ਾਮਲ ਹਨ।ਮੁੱਖ ਮੰਤਰੀ ਨੇ ਇਹਨਾਂ ਪਹਿਲਕਦਮੀਆਂ ਨੂੰ ਵਿਕਾਸ ਵਿੱਚ ਸਾਲਾਂ ਤੋਂ ਆਈ ਖੜੋਤ ਨੂੰ ਦੂਰ ਕਰਨ ਪ੍ਰਤੀ ਫੈਸਲਾਕੁੰਨ ਕਦਮ ਦੱਸਦਿਆਂ ਇੱਕ ਅਜਿਹੇ ਪ੍ਰਸ਼ਾਸਨਿਕ ਮਾਡਲ ਦੀ ਰੂਪਰੇਖਾ ਦਿੱਤੀ ਜਿਸ ਵਿੱਚ ਰੋਬੋਟਿਕਸ, ਇਲੈਕਟ੍ਰਿਕ ਵਾਹਨ, ਸੂਰਜੀ ਤਕਨਾਲੋਜੀ ਅਤੇ ਡਰੋਨ ਸਿਖਲਾਈ ਵਰਗੇ ਅਤਿ-ਆਧੁਨਿਕ ਖੇਤਰਾਂ ਵਿੱਚ ਉਦਯੋਗ ਪੱਖੀ ਹੁਨਰ ਸਿਖਲਾਈ, ਔਰਤਾਂ ਲਈ ਤਕਨੀਕੀ ਸਿੱਖਿਆ ਤੱਕ ਪਹੁੰਚ ਅਤੇ ਪੰਜਾਬ ਦੀ ਖੇਤੀਬਾੜੀ ਰੀੜ੍ਹ ਦੀ ਹੱਡੀ ਨੂੰ ਮਜ਼ਬੂਤ ਕਰਨ ਲਈ ਭਾਖੜਾ ਨਹਿਰ ਦੇ ਬਰਾਬਰ ਵੱਡੇ ਪੱਧਰ 'ਤੇ ਪਾਣੀ ਪ੍ਰਦਾਨ ਕਰਨਾ ਸ਼ਾਮਲ ਹੈ।ਇਸ ਕਦਮ...
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੂੰ ਵੱਡਾ ਝਟਕਾ, ਦਰਜਨਾਂ ਜ਼ਮੀਨੀ ਪੱਧਰ ਦੇ ਆਗੂ ‘ਆਪ’ ਵਿੱਚ ਸ਼ਾਮਲ

Punjab Politics
ਚੰਡੀਗੜ੍ਹ, 30 ਮਾਰਚ 2026- ਪੰਜਾਬ ਦੀ ਸਿਆਸਤ ਵਿੱਚ ਇੱਕ ਵੱਡੀ ਤਬਦੀਲੀ ਦੇ ਰੂਪ ਵਿੱਚ, ਆਮ ਆਦਮੀ ਪਾਰਟੀ (ਆਪ) ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ, ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵੱਡੀ ਗਿਣਤੀ ਵਿੱਚ ਆਗੂ ਆਪਣੀਆਂ ਪਾਰਟੀਆਂ ਨੂੰ ਵੱਡਾ ਝਟਕਾ ਦਿੰਦਿਆਂ ‘ਆਪ’ ਵਿੱਚ ਸ਼ਾਮਲ ਹੋ ਗਏ। ਇਹਨਾਂ ਆਗੂਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓਐਸਡੀ ਰਾਜਬੀਰ ਸਿੰਘ ਘੁੰਮਣ ਨੇ ਪੰਜਾਬ ਖਾਦੀ ਵੈਲਫੇਅਰ ਬੋਰਡ ਦੇ ਚੇਅਰਮੈਨ ਗਗਨਦੀਪ ਸਿੰਘ ਅਹੂਜਾ ਦੀ ਵਿਸ਼ੇਸ਼ ਮੌਜੂਦਗੀ ਵਿੱਚ ਰਸਮੀ ਤੌਰ 'ਤੇ ਪਾਰਟੀ ਵਿੱਚ ਸ਼ਾਮਲ ਕੀਤਾ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ‘ਆਪ’ ਵਿੱਚ ਸ਼ਾਮਲ ਹੋਣ ਵਾਲੇ ਪ੍ਰਮੁੱਖ ਆਗੂਆਂ ਵਿੱਚ ਸਾਹਿਬ ਸਿੰਘ ਛੱਜਲਵੱਡੀ (ਵਾਈਸ ਚੇਅਰਮੈਨ, ਐਸ.ਸੀ. ਵਿੰਗ ਬਾਬਾ ਬਕਾਲਾ, ਪੰਜਾਬ ਕਾਂਗਰਸ), ਸਰਬਜੀਤ ਕੌਰ ਧਾਲੀਵਾਲ (ਜ਼ਿਲ੍ਹਾ ਪ੍ਰਧਾਨ ਮਹਿਲਾ ਵਿੰਗ ਅੰਮ੍ਰਿਤਸਰ ਦਿਹਾਤੀ, ਕਾਂਗਰਸ) ਸਮੇਤ ਕਈ ਹੋਰ ਸੀਨੀਅਰ ਕਾਂਗਰਸੀ ਅਹੁਦੇਦਾਰ ਅਤੇ ਜ਼ਮੀਨੀ ਪੱਧਰ ਦੇ ਨੁਮਾਇੰਦੇ ਸ਼ਾਮਲ ਹਨ। ਸ਼ਾਮਲ ਹੋਣ ਵਾਲੇ ਆਗੂਆਂ ਦੀ ਸੂਚੀ ਵਿੱਚ ਸਾਬਕਾ ਸਰਪੰਚ, ਪ...
 ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ

 ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੌਰਾਨ ਗੈਰਕਾਨੂੰਨੀ ਜਾਇਦਾਦਾਂ ਕੀਤੀਆਂ ਗਈਆਂ ਨਸ਼ਟ

Punjab News
ਮਾਲੇਰਕੋਟਲਾ, 30 ਮਾਰਚ -                         ਉਪ-ਕਪਤਾਨ ਪੁਲਿਸ ਸਬ ਡਵੀਜ਼ਨ ਮਾਲੇਰਕੋਟਲਾ ਮਾਨਵਜੀਤ ਸਿੰਘ ਸਿੱਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਅਤੇ ਡੀ.ਜੀ.ਪੀ. ਪੰਜਾਬ ਵੱਲੋਂ ਚਲਾਈ ਗਈ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਸਿਵਲ ਪ੍ਰਸ਼ਾਸਨ ਅਤੇ ਜ਼ਿਲ੍ਹਾ ਪੁਲਿਸ ਵੱਲੋਂ ਸਾਂਝੀ ਕਾਰਵਾਈ ਕਰਦੇ ਹੋਏ ਨਸ਼ਾ ਤਸਕਰਾਂ ਦੁਆਰਾ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਨਸ਼ਟ ਕੀਤਾ ਗਿਆ।                        ਇਸ ਕਾਰਵਾਈ ਦੌਰਾਨ ਥਾਣਾ ਸਿਟੀ-2 ਮਾਲੇਰਕੋਟਲਾ ਨਾਲ ਸਬੰਧਿਤ ਨਸ਼ਾ ਤਸਕਰ ਮੁਹੰਮਦ ਸ਼ਾਹਿਦ ਉਰਫ਼ ਬਾਬਾ ਕਰਾਮਾਤੀ ਪੁੱਤਰ ਮੁਹੰਮਦ ਜਮੀਲ ਵਾਸੀ ਵਾਰਡ ਨੰਬਰ 32, ਮੁਹੱਲਾ ਚੁਹੱਟਾ ਅਤੇ ਅਜਰੁਦੀਨ ਉਰਫ਼ ਰਾਜੂ ਪੁੱਤਰ ਸਲਾਮਦੀਨ ਵਾਸੀ ਭੂਮਸੀ, ਮਾਲੇਰਕੋਟਲਾ ਵੱਲੋਂ ਸਰਕਾਰੀ ਜਗ੍ਹਾ ‘ਤੇ ਕਬਜ਼ਾ ਕਰਕੇ ਬਣਾਈ ਗਈ ਨਾਜਾਇਜ਼ ਪ੍ਰਾਪਰਟੀ ਨੂੰ ਢਹਿ ਢੇਰੀ ਕੀਤਾ ਗਿਆ ਹੈ।                     ਪੁਲਿਸ ਰਿਕਾਰਡ ਅਨੁਸਾਰ ਮੁਹੰਮਦ ਸ਼ਾਹਿਦ ਖਿਲਾਫ ਨਸ਼ਾ ਤਸਕਰੀ ਦੇ 08 ਮਾਮਲੇ ਦਰਜ ਹਨ, ਜਦਕਿ ਅਜਰੁਦੀਨ ਖਿਲਾਫ 04 ਮਾਮਲੇ ਦਰਜ ਹਨ। ਉਨ੍ਹਾਂ ਹੋਰ ਦੱਸਿਆ ਕਿ ਪੰਜਾਬ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕਾਰਜ ਚੱਲ ਰਿਹਾ ਤੇਜ਼ਗਤੀ ਨਾਲ

Hot News
ਬਟਾਲਾ, 30 ਮਾਰਚ (   ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਬਟਾਲਾ ਸ਼ਹਿਰ ਅੰਦਰ ਵਿਕਾਸ ਕਾਰਜ ਜਾਰੀ ਹਨ। ਇਹ ਪ੍ਰਗਟਾਵਾ ਅੰਮਿ੍ਤ ਕਲਸੀ ਭਰਾ ਵਿਧਾਇਕ ਸ਼ੈਰੀ ਕਲਸੀ ਨੇ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਜਲੰਧਰ ਰੋਡ ਵਾਲੀ ਸੜਕ ਦੀ ਉਸਾਰੀ ਕੰਮਾਂ ਦਾ ਦੁਕਾਨਦਾਰਾਂ ਦੀ ਮੌਜੂਦਗੀ ਵਿੱਚ ਜਾਇਜ਼ਾ ਲੈਣ ਉਪਰੰਤ ਕੀਤਾ।ਉਨ੍ਹਾਂ ਅਧਿਕਾਰੀਆਂ ਨੂੰ ਲੋਕਾਂ ਅਤੇ ਦੁਕਾਨਦਾਰਾਂ ਦੀ ਆਵਾਜਾਈ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕੰਮ ਨਿਯਮਿਤ ਸਮੇਂ ਅੰਦਰ ਮੁਕੰਮਲ ਕਰਨ ਲਈ ਕਿਹਾ ਤਾਂ ਜੋ ਰਾਹਗੀਰਾਂ ਨੂੰ ਜਲਦ ਸਹੂਲਤ ਮਿਲ ਸਕੇ। ਇਸ ਮੌਕੇ ਗੱਲਬਾਤ ਕਰਦਿਆਂ ਅੰਮਿ੍ਤ ਕਲਸੀ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿ...
ਲੋਹਾ ਬਾਜ਼ਾਰ ‘ਚ ਵਪਾਰੀਆਂ ਨਾਲ ਸੰਵਾਦ; ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ

ਲੋਹਾ ਬਾਜ਼ਾਰ ‘ਚ ਵਪਾਰੀਆਂ ਨਾਲ ਸੰਵਾਦ; ਕਈ ਸਮੱਸਿਆਵਾਂ ਦਾ ਤੁਰੰਤ ਨਿਪਟਾਰਾ

Local
ਧੂਰੀ, 30 ਮਾਰਚ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਪਾਰੀਆਂ ਦੀਆਂ ਸਮੱਸਿਆਵਾਂ ਦੇ ਤੇਜ਼ ਅਤੇ ਪ੍ਰਭਾਵਸ਼ਾਲੀ ਹੱਲ ਨੂੰ ਯਕੀਨੀ ਬਣਾਉਣ ਲਈ ਪੰਜਾਬ ਟਰੇਡ ਕਮਿਸ਼ਨ ਵੱਲੋਂ ਜ਼ਮੀਨੀ ਪੱਧਰ ‘ਤੇ ਮੀਟਿੰਗਾਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਤਹਿਤ ਅੱਜ ਲੋਹਾ ਬਾਜ਼ਾਰ, ਧੂਰੀ ਵਿਖੇ ਪੰਜਾਬ ਟਰੇਡ ਕਮਿਸ਼ਨ ਧੂਰੀ ਦੇ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਦੀ ਅਗਵਾਈ ਹੇਠ ਵਪਾਰੀਆਂ ਨਾਲ ਨੁੱਕੜ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਦੌਰਾਨ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਗਿਆ। ਮੀਟਿੰਗ ਦੌਰਾਨ ਚੇਅਰਮੈਨ ਪੁਸ਼ਪਿੰਦਰ ਸ਼ਰਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਪਾਰੀਆਂ ਦੇ ਹਿੱਤਾਂ ਦੀ ਸੁਰੱਖਿਆ ਅਤੇ ਵਪਾਰਕ ਵਾਤਾਵਰਣ ਨੂੰ ਹੋਰ ਸੁਧਾਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾਂ ਰਾਹੀਂ ਵਪਾਰੀਆਂ ਨਾਲ ਸਿੱਧੀ ਗੱਲਬਾਤ ਕਰਕੇ ਜ਼ਮੀਨੀ ਹਕੀਕਤਾਂ ਨੂੰ ਸਮਝਿਆ ਜਾ ਰਿਹਾ ਹੈ, ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਮੌਕੇ ‘ਤੇ ਹੀ ਹੱਲ ਸੰਭਵ ਬਣਾਇਆ ਜਾ ਸਕੇ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਦੀ...
ਸੜਕ ਨਿਰਮਾਣ ਨਾਲ ਇਲਾਕੇ ਦਾ ਹੋਵੇਗਾ ਸਰਵਪੱਖੀ ਵਿਕਾਸ : ਬ੍ਰਮ ਸ਼ੰਕਰ ਜਿੰਪਾ

ਸੜਕ ਨਿਰਮਾਣ ਨਾਲ ਇਲਾਕੇ ਦਾ ਹੋਵੇਗਾ ਸਰਵਪੱਖੀ ਵਿਕਾਸ : ਬ੍ਰਮ ਸ਼ੰਕਰ ਜਿੰਪਾ

Local
ਹੁਸ਼ਿਆਰਪੁਰ, 30 ਮਾਰਚ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸੋਮਵਾਰ ਨੂੰ ਬਿਲਾਸਪੁਰ-ਸਿੰਘਪੁਰ ਸੜਕ ਤੋਂ ਬਜਵਾੜਾ-ਬੁੱਲਾਂਵਾੜੀ ਤੱਕ ਸੜਕ ਨਿਰਮਾਣ ਕਾਰਜ ਦਾ ਸ਼ੁਭ ਆਰੰਭ ਕੀਤਾ। ਇਸ ਪ੍ਰੋਜੈਕਟ 'ਤੇ ਲਗਭਗ 295.36 ਲੱਖ ਦੀ ਲਾਗਤ ਆਵੇਗੀ ਅਤੇ ਇਹ ਲਗਭਗ 7.69 ਕਿਲੋਮੀਟਰ ਲੰਬੀ ਸੜਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ । ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਸੜਕ ਦੇ ਨਿਰਮਾਣ ਨਾਲ ਇਲਾਕੇ ਦੇ ਲੋਕਾਂ ਲਈ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ ਅਤੇ ਪੇਂਡੂ ਖੇਤਰਾਂ ਅਤੇ ਸ਼ਹਿਰ ਵਿਚਕਾਰ ਸੰਪਰਕ ਮਜ਼ਬੂਤ ਹੋਵੇਗਾ। ਉਨ੍ਹਾਂ ਅੱਗੇ ਕਿਹਾ ਕਿ ਬਜਵਾੜਾ ਪਿੰਡ ਵਿੱਚ 400 ਮੀਟਰ ਲੰਬੀ ਕੰਕਰੀਟ ਸੜਕ ਵੀ ਬਣਾਈ ਜਾ ਰਹੀ ਹੈ, ਜੋ ਬਰਸਾਤ ਦੇ ਮੌਸਮ ਦੌਰਾਨ ਵਸਨੀਕਾਂ ਨੂੰ ਰਾਹਤ ਪ੍ਰਦਾਨ ਕਰੇਗੀ। ਉਨ੍ਹਾਂ ਅੱਗੇ ਕਿਹਾ ਕਿ ਸੁਚਾਰੂ ਅਤੇ ਸੁਰੱਖਿਅਤ ਆਵਾਜਾਈ ਨੂੰ ਯਕੀਨੀ ਬਣਾਉਣ ਲਈ ਬਜਵਾੜਾ ਪਿੰਡ ਤੋਂ ਬਿਲਾਸਪੁਰ ਅਤੇ ਨੰਗਲ ਸ਼ਹੀਦਾਂ ਪਿੰਡ ਤੱਕ ਸੜਕ ਦੀ ਚੌੜਾਈ 10 ਤੋਂ ਵਧਾ ਕੇ 14 ਫੁੱਟ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਖੇਤਰ ਦੇ ਵਿਕਾਸ ਨੂੰ ਨਵੀਂ ਗਤੀ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ।...
“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਡਿਜੀਟਲ ਅਤੇ ਫਾਈਨੈਂਸ਼ੀਅਲ ਜਾਗਰੂਕਤਾ ਕੈਂਪ ਲਗਾਇਆ

“ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਡਿਜੀਟਲ ਅਤੇ ਫਾਈਨੈਂਸ਼ੀਅਲ ਜਾਗਰੂਕਤਾ ਕੈਂਪ ਲਗਾਇਆ

Local
ਫਰੀਦਕੋਟ 30 ਮਾਰਚ () ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀਮਤੀ ਰਤਨਦੀਪ ਸੰਧੂ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ ,ਫਰੀਦਕੋਟ ਦੇ ਯਤਨਾਂ ਸਦਕਾ ਮਿਤੀ 30.03.2026 ਨੂੰ ਰਵੀਦਾਸ ਧਰਮਸ਼ਾਲਾ ਬਲਬੀਰ ਬਸਤੀ ਫਰੀਦਕੋਟ ਵਿਖੇ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਤਹਿਤ ਡਿਜੀਟਲ ਅਤੇ ਫਾਈਨੈਂਸ਼ੀਅਲ ਜਾਗਰੂਕਤਾ ਕੈਂਪ ਲਗਾਇਆ। ਇਸ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗਾਂ ਨੂੰ ਆਧੁਨਿਕ ਡਿਜੀਟਲ ਸਹੂਲਤਾਂ ਅਤੇ ਵਿੱਤੀ ਪ੍ਰਣਾਲੀਆਂ ਬਾਰੇ ਜਾਣੂ ਕਰਵਾਉਣਾ ਅਤੇ ਉਨ੍ਹਾਂ ਨੂੰ ਸੁਰੱਖਿਅਤ ਤਰੀਕੇ ਨਾਲ ਇਹ ਸੇਵਾਵਾਂ ਵਰਤਣ ਲਈ ਪ੍ਰੇਰਿਤ ਕਰਨਾ ਸੀ। ਕੈਂਪ ਦੌਰਾਨ ਲੀਡ ਬੈਂਕ ਫਰੀਦਕੋਟ ਦੇ ਅਧਿਕਾਰੀਆਂ ਵੱਲੋਂ ਹਾਜਰ ਲਾਭਪਾਤਰੀਆਂ ਨੂੰ ਮੋਬਾਈਲ ਬੈਂਕਿੰਗ, ਆਨਲਾਈਨ ਲੈਣ-ਦੇਣ, ਯੂਪੀਆਈ ਸਿਸਟਮ, ਏਟੀਐਮ ਦੀ ਸੁਰੱਖਿਅਤ ਵਰਤੋਂ,ਪ੍ਰਧਾਨ ਮੰਤਰੀ ਸੁਰੱਖਿਆ ਬੀਮਾ ਯੋਜਨਾ, ਪ੍ਰਧਾਨ ਮੰਤਰੀ ਜੀਵਨ ਜਯੋਤੀ ਬੀਮਾ ਯੋਜਨਾ, ਅਟਲ ਪੈਨਸ਼ਨ ਯੋਜਨਾ, ਸੁਕੰਨਿਆ ਸਮਰਿਧੀ ਯੋਜਨਾ,ਮਾਵਾਂ ਧੀਆਂ ਸਤਿਕਾਰ ਯੋਜਨਾ ਸਕੀਮ ਤਹਿਤ ਪੰਜਾਬ ਸਰਕਾਰ ਵੱਲੋਂ ਜੋ ਲਾਭ ਦਿੱਤਾ ਜਾਣਾ ਹੈ ਅਤੇ ...
ਭਗਵਾਨ ਮਹਾਂਵੀਰ ਜੈਯੰਤੀ ਦਿਵਸ ਮੌਕੇ 31 ਮਾਰਚ ਨੂੰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ –ਜਿਲ੍ਹਾ ਮੈਜਿਸਟਰੇਟ

ਭਗਵਾਨ ਮਹਾਂਵੀਰ ਜੈਯੰਤੀ ਦਿਵਸ ਮੌਕੇ 31 ਮਾਰਚ ਨੂੰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਕਰਨ ਦੇ ਹੁਕਮ –ਜਿਲ੍ਹਾ ਮੈਜਿਸਟਰੇਟ

Local
ਫਰੀਦਕੋਟ 30 ਮਾਰਚ- ਜ਼ਿਲ੍ਹਾ ਮੈਜਿਸਟਰੇਟ ਫਰੀਦਕੋਟ ਮੈਡਮ ਪੂਨਮਦੀਪ ਕੌਰ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 31 ਮਾਰਚ 2026(ਦਿਨ ਮੰਗਲਵਾਰ) ਨੂੰ ਭਗਵਾਨ ਮਹਾਂਵੀਰ ਜੈਯਤੀ ਦਿਵਸ ਦੇ ਪਾਵਨ ਮੌਕੇ ਤੇ ਜਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਬੁੱਚੜਖਾਨੇ ਅਤੇ ਆਂਡੇ/ਮੀਟ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ ਇਹ ਹੁਕਮ ਹੋਟਲਾਂ ਅਤੇ ਸ਼ਰਾਬ ਦੇ ਅਹਾਤਿਆਂ ਜਿਥੇ ਸ਼ਰਾਬ ਵੇਚਣ ਅਤੇ ਪੀਣ ਦੀ ਕਾਨੂੰਨੀ ਇਜ਼ਾਜਤ ਹੈ, ਤੇ ਵੀ ਪੂਰਨ ਤੌਰ ਤੇ ਲਾਗੂ ਹੋਣਗੇ।...