Tuesday, August 18Malwa News
Shadow

Tag: punjabi news

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

ਅੰਮ੍ਰਿਤਸਰ ਵਿੱਚ ਗੋਲਡੀ ਢਿੱਲੋਂ ਮਾਡਿਊਲ ਨਾਲ ਸਬੰਧਤ ਦੋ ਆਧੁਨਿਕ ਸਬ-ਮਸ਼ੀਨ ਗਨਾਂ ਬਰਾਮਦ

Breaking News
ਚੰਡੀਗੜ੍ਹ/ਅੰਮ੍ਰਿਤਸਰ, 29 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਦੋ 9 ਐਮਐਮ ਸਬ-ਮਸ਼ੀਨ ਗਨਾਂ ਅਤੇ ਇੱਕ ਖਾਲੀ ਮੈਗਜ਼ੀਨ ਬਰਾਮਦ ਕਰਕੇ ਗੈਰ-ਕਾਨੂੰਨੀ ਹਥਿਆਰ ਤਸਕਰੀ ਦੀ ਕੋਸ਼ਿਸ਼ ਨੂੰ ਨਾਕਾਮ ਕਰ ਦਿੱਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਬਰਾਮਦ ਕੀਤੇ ਗਏ ਹਥਿਆਰਾਂ 'ਤੇ "ਗਫਾਰ ਸਕਿਊਰਿਟੀ" ਲਿਖਿਆ ਹੋਇਆ ਸੀ। ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਬਰਾਮਦ ਕੀਤੀ ਗਈ ਖੇਪ ਬਦਨਾਮ ਗੈਂਗਸਟਰ ਗੁਰਪ੍ਰੀਤ ਸਿੰਘ ਉਰਫ਼ ਗੋਲਡੀ ਢਿੱਲੋਂ ਨਾਲ ਸਬੰਧਤ ਹੈ। ਉਨ੍ਹਾਂ ਦੱਸਿਆ ਕਿ ਇਹ ਹਥਿਆਰ ਉਸਦੇ ਨੈੱਟਵਰਕ ਵੱਲੋਂ ਸੂਬੇ ਵਿੱਚ ਦੇਸ਼ ਵਿਰੋਧੀ ਅਤੇ ਅਪਰਾਧਿਕ ਗਤੀਵਿਧੀਆਂ ਨੂੰ ਅੰਜਾਮ ਦੇਣ ਲਈ ਸਪਲਾਈ ਕੀਤੇ ਜਾ ਰਹੇ ਸਨ। ਡੀਜੀਪੀ ਨੇ ਦੱਸਿਆ ਕਿ ਫਰਾਰ ਮੁਲਜ਼ਮਾਂ ਦੀ ਪਛਾਣ ਕਰਨ ਅਤੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਹੋਰ ਜਾਂਚ...
ਕਿਸਾਨ ਪੈਦਾਵਾਰ ਤੋਂ ਪੋਸ਼ਣ ਵੱਲ: ਕਣਕ ਦੀਆਂ ਵੱਧ ਪੋਸ਼ਕ ਤੱਤਾਂ ਵਾਲੀਆਂ ਕਿਸਮਾਂ ਸੰਬੰਧੀ ਖੇਤ ਦਿਵਸ ਦਾ ਆਯੋਜਨ

ਕਿਸਾਨ ਪੈਦਾਵਾਰ ਤੋਂ ਪੋਸ਼ਣ ਵੱਲ: ਕਣਕ ਦੀਆਂ ਵੱਧ ਪੋਸ਼ਕ ਤੱਤਾਂ ਵਾਲੀਆਂ ਕਿਸਮਾਂ ਸੰਬੰਧੀ ਖੇਤ ਦਿਵਸ ਦਾ ਆਯੋਜਨ

Hot News
ਸ੍ਰੀ ਮੁਕਤਸਰ ਸਾਹਿਬ,  29 ਮਾਰਚ- ਪੰਜਾਬ ਖੇਤੀਬਾੜੀ  ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਪੋਸ਼ਕ ਤੱਤਾਂ ਨਾਲ ਭਰਪੂਰ ਕਣਕ ਦੀਆਂ ਕਿਸਮਾਂ ਸਬੰਧੀ ਖੇਤ ਦਿਵਸ ਦਾ ਆਯੋਜਨ ਕੀਤਾ ਗਿਆ। ਇਸ ਹਾੜ੍ਹੀ ਦੀ ਰੁੱਤ ਵਿੱਚ ਕੇਵੀਕੇ ਵੱਲੋਂ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਦੇ ਖੇਤਾਂ ਵਿੱਚ ਬਾਇਓ-ਫੋਰਟੀਫਾਈਡ ਕਣਕ ਦੀ ਕਿਸਮ ਪੀ ਬੀ ਡਬਲਯੂ ਜ਼ਿੰਕ 2 ਦੀਆਂ ਪ੍ਰਦਰਸ਼ਨੀਆਂ ਲਗਵਾਈਆਂ ਗਈਆਂ ਸਨ। ਇਸ ਖੇਤ ਦਿਵਸ ਵਿੱਚ ਡਾ. ਗੁਰਵਿੰਦਰ ਸਿੰਘ, ਡਾ. ਵਿਵੇਕ ਕੁਮਾਰ ਅਤੇ ਡਾ. ਸੁਖਜਿੰਦਰ ਸਿੰਘ ਵੱਲੋਂ ਕਿਸਾਨਾਂ ਨਾਲ ਗੱਲਬਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਖੇਤੀ ਸੰਬੰਧੀ ਜਾਣਕਾਰੀ ਪ੍ਰਦਾਨ ਕੀਤੀ ਗਈ। ਪਿੰਡ ਆਸਾ ਬੁੱਟਰ ਅਤੇ ਸੂਰੇਵਾਲਾ ਦੇ ਕਿਸਾਨਾਂ ਨੇ ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ। ਡਾ. ਗੁਰਵਿੰਦਰ ਸਿੰਘ, ਸਹਾਇਕ ਪ੍ਰੋਫੈਸਰ (ਪਸਾਰ ਸਿੱਖਿਆ) ਨੇ ਆਪਣੇ ਸੰਬੋਧਨ ਵਿੱਚ ਪੋਸ਼ਕ ਤੱਤਾਂ ਨਾਲ ਭਰਪੂਰ ਖ਼ਾਸ ਕਿਸਮਾਂ ਦੀ ਕਾਸ਼ਤ ਦੀ ਮਹੱਤਤਾ ਤੇ ਜ਼ੋਰ ਦਿੰਦਿਆਂ ਕਿਹਾ ਕਿ ਇਹ ਕਿਸਮਾਂ ਮਨੁੱਖੀ ਸਿਹਤ ਅਤੇ ਪੋਸ਼ਣ ਸੁਧਾਰ ਵਿੱਚ ਅਹਿਮ ਭੂਮਿਕਾ ਨਿਭ...
ਭਾਸ਼ਾ ਵਿਭਾਗ ਵੱਲੋਂ ਹਰ ਸਾਲ ਖਡੂਰ ਸਾਹਿਬ ਵਿਖੇ ਗੁਰਮੁਖੀ ਲਿਪੀ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ  ਸਮਾਗਮ ਕਰਵਾਇਆ ਜਾਵੇਗਾ – ਜਸਵੰਤ ਸਿੰਘ ਜ਼ਫ਼ਰ

ਭਾਸ਼ਾ ਵਿਭਾਗ ਵੱਲੋਂ ਹਰ ਸਾਲ ਖਡੂਰ ਸਾਹਿਬ ਵਿਖੇ ਗੁਰਮੁਖੀ ਲਿਪੀ ਅਤੇ ਪੰਜਾਬੀ ਭਾਸ਼ਾ ਨੂੰ ਸਮਰਪਿਤ  ਸਮਾਗਮ ਕਰਵਾਇਆ ਜਾਵੇਗਾ – ਜਸਵੰਤ ਸਿੰਘ ਜ਼ਫ਼ਰ

Local
ਤਰਨ ਤਾਰਨ, 29 ਮਾਰਚ :          ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ, ਖਡੂਰ ਸਾਹਿਬ ਵਿਖੇ  ਭਾਸ਼ਾ ਵਿਭਾਗ, ਪੰਜਾਬ ਦੀ ਅਗਵਾਈ ਵਿੱਚ ਜ਼ਿਲ੍ਹਾ ਭਾਸ਼ਾ ਦਫ਼ਤਰ, ਤਰਨ ਤਾਰਨ ਵੱਲੋਂ ਸ੍ਰੀ ਗੁਰੂ ਅੰਗਦ ਦੇਵ ਕਾਲਜ ਮੈਨੇਜਮੈਂਟ ਕਮੇਟੀ, ਖਡੂਰ ਸਾਹਿਬ ਦੇ ਵਿਸ਼ੇਸ਼ ਸਹਿਯੋਗ ਨਾਲ ਦੋ ਰੋਜ਼ਾ ਸਮਾਗਮ ਕਰਵਾਇਆ ਗਿਆ। ਸਮਾਗਮ ਦੇ ਪਹਿਲੇ ਦਿਨ ਜਗਤਾਰ ਸਿੰਘ ਸੋਖੀ ਅਤੇ ਅਰਸ਼ਦੀਪ ਸਿੰਘ ਸੋਖੀ ਦੀ ਅਗਵਾਈ ਹੇਠ ਪੰਜਾਬੀ ਅੱਖਰਕਾਰੀ ਕਾਰਜਸ਼ਾਲਾ ਅਤੇ ਸੁੰਦਰ ਲਿਖਾਈ ਮੁਕਾਬਲੇ ਕਰਵਾਏ ਗਏ ਜਿਸ ਵਿੱਚ ਅੱਖਰਾਂ ਦੀ ਬਣਤਰ ਅਤੇ ਬਣਾਵਟ ਬਾਰੇ ਵਿਦਿਆਰਥੀਆਂ ਨੂੰ ਬਰੀਕੀ ਨਾਲ ਨੁਕਤੇ ਦੱਸੇ ਗਏ।  ਸਮਾਗਮ ਦੇ ਦੂਜੇ ਦਿਨ ਗੁਰਮੁਖੀ ਲਿਪੀ ਦੇ ਸਰੋਤ, ਵਿਕਾਸ ਅਤੇ ਸਮਕਾਲੀ ਚਿੰਤਨ ਦੇ ਪ੍ਰਸੰਗ ਵਿੱਚ ਭਾਸ਼ਾ ਵਿਭਾਗ ਪੰਜਾਬ ਦੇ ਨਿਰਦੇਸ਼ਕ ਸ. ਜਸਵੰਤ ਸਿੰਘ ਜ਼ਫ਼ਰ ਦੀ ਪ੍ਰਧਾਨਗੀ ਹੇਠ ਸੈਮੀਨਾਰ ਕਰਵਾਇਆ ਗਿਆ। ਇਸ ਸੈਮੀਨਾਰ ਦਾ ਮੁੱਖ ਵਿਸ਼ਾ  ‘ਗੁਰਮੁਖੀ ਲਿਪੀ: ਚਿੰਤਨ, ਪੁਨਰ-ਚਿੰਤਨ’ ਸੀ। ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵੱਲੋਂ ਭਾਸ਼ਾ ਵਿਭਾਗ ਦੀ ਧੁਨੀ ਦੇ ਗਾਇਨ ਨਾਲ ਕੀਤੀ ਗਈ। ਬੀ.ਐੱਡ. ਕਾਲਜ ਦੇ ਪ੍ਰਿੰ...
ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਰਸਾਨਾ ਧਾਮ ਤੋਂ ਵ੍ਰਿੰਦਾਵਨ ਧਾਮ ਤਕ ਭਗਤੀਮਈ ਯਾਤਰਾ; ਸੁਨਾਮ ਲਈ ਪਵਿੱਤਰ ਅਖੰਡ ਜਯੋਤੀ ਰਵਾਨਾ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਬਰਸਾਨਾ ਧਾਮ ਤੋਂ ਵ੍ਰਿੰਦਾਵਨ ਧਾਮ ਤਕ ਭਗਤੀਮਈ ਯਾਤਰਾ; ਸੁਨਾਮ ਲਈ ਪਵਿੱਤਰ ਅਖੰਡ ਜਯੋਤੀ ਰਵਾਨਾ

Local
ਸੁਨਾਮ, 29 ਮਾਰਚ: ਸੁਨਾਮ ਸ਼ਹਿਰ ਵਿੱਚ 4 ਅਪ੍ਰੈਲ ਨੂੰ ਆਯੋਜਿਤ ਹੋਣ ਜਾ ਰਹੇ ਵਿਸ਼ਾਲ ਰਾਧਾ ਨਾਮ ਸੰਕੀਰਤਨ ਸਮਾਗਮ ਦੀਆਂ ਤਿਆਰੀਆਂ ਅਧਿਆਤਮਿਕ ਰੰਗਾਂ ਵਿੱਚ ਰੰਗੀਆਂ ਹੋਈਆਂ ਹਨ। ਇਸ ਸਬੰਧੀ ਉਸ ਵੇਲੇ ਇੱਕ ਬਹੁਤ ਹੀ ਪਵਿੱਤਰ ਅਤੇ ਅਲੌਕਿਕ ਪਲ ਦੇਖਣ ਨੂੰ ਮਿਲਿਆ, ਜਦੋਂ ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਵੱਲੋਂ ਸ੍ਰੀ ਰਾਧਾ ਰਾਣੀ ਮੰਦਰ, ਬਰਸਾਨਾ ਧਾਮ ਤੋਂ ਪਵਿੱਤਰ ਅਖੰਡ ਜਯੋਤੀ ਲੈਕੇ ਸ੍ਰੀ ਠਾਕੁਰ ਜੀ ਮੰਦਰ, ਵ੍ਰਿੰਦਾਵਨ ਧਾਮ ਵਿਖੇ ਪਹੁੰਚੇ, ਜਿੱਥੇ ਉਨ੍ਹਾਂ ਵੱਲੋਂ ਵਿਧੀਵਤ ਪੂਜਾ-ਅਰਚਨਾ ਕਰਕੇ ਮੱਥਾ ਟੇਕਿਆ ਗਿਆ। ਇਸ ਮੌਕੇ ਕੈਬਨਿਟ ਮੰਤਰੀ ਦੇ ਮੀਡੀਆ ਸਲਾਹਕਾਰ ਸ਼੍ਰੀ ਜਤਿੰਦਰ ਜੈਨ ਵੀ ਉਹਨਾਂ ਦੇ ਨਾਲ ਸਨ। ਇਸ ਉਪਰੰਤ ਇਸ ਪਵਿੱਤਰ ਅਖੰਡ ਜਯੋਤੀ ਨੂੰ ਸੁਨਾਮ ਲਈ ਰਵਾਨਾ ਕੀਤਾ ਗਿਆ।ਜ਼ਿਕਰਯੋਗ ਹੈ ਕਿ ਸੁਨਾਮ ਸ਼ਹਿਰ ਵਿੱਚ 4 ਅਪ੍ਰੈਲ ਨੂੰ ਕਰਵਾਇਆ ਜਾ ਰਿਹਾ ਸਮਾਗਮ ਸ਼੍ਰੀ ਬਾਂਕੇ ਬਿਹਾਰੀ ਸੇਵਾ ਸੰਮਤੀ ਵੱਲੋਂ ਪ੍ਰਧਾਨ ਅੱਛਰੂ ਗੋਇਲ ਦੀ ਅਗਵਾਈ ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਪਵਿੱਤਰ ਅਵਸਰ ਦੌਰਾਨ ਕੈਬਨਿਟ ਮੰਤਰੀ ਨੇ ਬਰਸਾਨਾ ਧਾਮ ਵਿਖੇ ਰਾਧਾ ਰਾਣੀ ਜੀ ਦੇ ਚਰਨਾਂ ਵਿੱਚ ਨਤ...
ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ

ਪਿੰਡ ਦਸੌਦਾ ਸਿੰਘ ਵਾਲਾ ਵਿੱਚ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ

Local
ਮਾਲੇਰਕੋਟਲਾ, 29 ਮਾਰਚ :  ਚੇਅਰਮੈਨ ਬਲਾਕ ਸੰਮਤੀ ਮਾਲੇਰਕੋਟਲਾ ਸੰਤੋਖ ਸਿੰਘ ਦਸੌਦਾ ਸਿੰਘ ਵਾਲਾ ਵੱਲੋਂ ਪਿੰਡ ਦਸੌਦਾ ਸਿੰਘ ਵਾਲਾ ਵਿਖੇ ਸੰਮਤੀ ਮੈਂਬਰਾਂ ਦੇ ਸਹਿਯੋਗ ਨਾਲ ਮਾਡਲ ਪਲੇਅ ਗਰਾਊਂਡ ਦੇ ਨਿਰਮਾਣ ਕਾਰਜਾਂ ਦੀ ਰਸਮੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਜੂਨੀਅਰ ਇੰਜੀਨੀਅਰ ਪੰਚਾਇਤੀ ਰਾਜ ਇੰਜ.ਸਤਨਾਮ ਸਿੰਘ, ਪੰਚ ਚਮਕੋਰ ਸਿੰਘ,ਜੋਗਾ ਸਿੰਘ ਬਲਦੀਪ ਸਿੰਘ,ਬਲਜੀਤ ਸਿੰਘ, ਹਰਫੂਲ ਸਿੰਘ,ਸੁਰਜੀਤ ਸਿੰਘ,ਰਾਜਦੀਪ ਸਿੰਘ,ਦਰਸ਼ਨ ਸਿੰਘ ਅਤੇ ਨੰਬਰਦਾਰ ਚਰਨਜੀਤ ਸਿੰਘ ਤੋਂ ਇਲਾਵਾ ਪਿੰਡ ਨਿਵਾਸੀ ਮੌਜੂਦ ਸਨ ।               ਚੇਅਰਮੈਨ ਸੰਤੋਖ ਸਿੰਘ ਪੰਜਾਬ ਸਰਕਾਰ ਵੱਲੋਂ ਪਿੰਡ ਪੱਧਰ ‘ਤੇ ਖੇਡ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਰਾਹਨਾ ਕਰਦਿਆ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ&nb...
ਜ਼ਿਲ੍ਹੇ ਵਿੱਚ 24 ਕਰੋੜ ਦੀ ਲਾਗਤ ਵਾਲੇ 94 ਖੇਡ ਮੈਦਾਨਾਂ ਨਾਲ ਖੇਡ ਸੱਭਿਆਚਾਰ ਨੂੰ ਮਿਲੇਗਾ ਹੁਲਾਰਾ: ਮੀਤ ਹੇਅਰ

ਜ਼ਿਲ੍ਹੇ ਵਿੱਚ 24 ਕਰੋੜ ਦੀ ਲਾਗਤ ਵਾਲੇ 94 ਖੇਡ ਮੈਦਾਨਾਂ ਨਾਲ ਖੇਡ ਸੱਭਿਆਚਾਰ ਨੂੰ ਮਿਲੇਗਾ ਹੁਲਾਰਾ: ਮੀਤ ਹੇਅਰ

Breaking News
ਬਰਨਾਲਾ, 29 ਮਾਰਚ-         ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਡ ਸੱਭਿਆਚਾਰ ਨੂੰ ਹੁਲਾਰਾ ਦੇਣ ਲਈ ਪੰਜਾਬ ਭਰ ਵਿਚ 3100 ਮਾਡਲ ਖੇਡ ਮੈਦਾਨ ਬਣਾਏ ਜਾ ਰਹੇ ਹਨ ਤੇ ਜ਼ਿਲ੍ਹਾ ਬਰਨਾਲਾ ਵਿੱਚ 94 ਖੇਡ ਮੈਦਾਨ ਮਨਜ਼ੂਰ ਕੀਤੇ ਗਏ ਹਨ।   ਇਹ ਜਾਣਕਾਰੀ ਦਿੰਦੇ ਹੋਏ ਲੋਕ ਸਭਾ ਮੈਂਬਰ ਅਤੇ ਸਾਬਕਾ ਖੇਡ ਮੰਤਰੀ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਵਿੱਚ ਕਰੀਬ 24 ਕਰੋੜ ਦੀ ਲਾਗਤ ਨਾਲ 94 ਖੇਡ ਮੈਦਾਨ ਬਣਾਏ ਜਾਣੇ ਹਨ ਜਿਨ੍ਹਾਂ ਵਿਚੋਂ 72 ਮਾਡਲ ਖੇਡ ਮੈਦਾਨਾਂ ਦਾ ਕੰਮ ਜਾਰੀ ਹੈ ਅਤੇ ਰਹਿੰਦੇ ਖੇਡ ਮੈਦਾਨਾਂ ਦਾ ਕੰਮ ਆਉਂਦੇ ਦਿਨੀਂ ਸ਼ੁਰੂ ਹੋ ਜਾਵੇਗਾ।     ਓਹਨਾਂ ਦੱਸਿਆ ਕਿ ਬਲਾਕ ਬਰਨਾਲਾ ਵਿੱਚ 1129.04 ਲੱਖ ਦੀ ਲਾਗਤ ਨਾਲ ਕੁੱਲ 48 ਮਾਡਲ ਖੇਡ ਮੈਦਾਨ ਬਣਾਏ ਜਾਣੇ ਹਨ ਜਿਨ੍ਹਾਂ ਵਿਚੋਂ ਕਰਮਗੜ੍ਹ, ਦਾਨਗੜ੍ਹ, ਮਾਨਾ ਪਿੰਡੀ, ਭੈਣੀ ਫੱਤਾ, ਨੰਗਲ, ਹਰੀਗੜ੍ਹ ਸਮੇਤ 35 ਖੇਡ ਮੈਦਾਨਾਂ ਦਾ ਕੰਮ ਚੱਲ ਰਿਹਾ ਹੈ। ਬਲਾਕ ਸ਼ਹਿਣਾ ਵਿੱਚ 762.64 ਲੱਖ ਦੀ ਲਾਗਤ ਨਾਲ 26 ਖੇਡ ਮੈਦਾਨ ਬਣਾਏ ਜਾਣੇ ਹਨ ...
ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਰਵਾਨਾ

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਬੱਸ ਧਾਰਮਿਕ ਅਸਥਾਨਾਂ ਲਈ ਰਵਾਨਾ

Hot News
ਕੋਟਕਪੂਰਾ, 29 ਮਾਰਚ (  )  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ  ਸਪੀਕਰ ਪੰਜਾਬ ਵਿਧਾਨ ਸਭਾ ਸ.  ਕੁਲਤਾਰ ਸਿੰਘ ਸੰਧਵਾ ਦੇ ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਪਿੰਡ ਚੰਦਬਾਜਾ ਤੋਂ ਸ਼ਰਧਾਲੂਆਂ ਦੀ ਇੱਕ ਬੱਸ ਧਾਰਮਿਕ ਅਸਥਾਨਾਂ ਦੇ ਦਰਸ਼ਨ ਲਈ ਰਵਾਨਾ ਕੀਤੀ ਗਈ।ਇਸ ਮੌਕੇ ਪਿੰਡ ਦੇ ਸਰਪੰਚ ਆਦੇਸ਼ ਸਿੰਘ ਢਿੱਲੋ ਵੱਲੋਂ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਮਈ ਅਤੇ ਮੰਗਲਮਈ ਯਾਤਰਾ ਲਈ ਕਾਮਨਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਭਲਾਈ ਯੋਜਨਾ ਹੈ, ਜਿਸ ਦੇ ਤਹਿਤ ਆਮ ਲੋਕਾਂ ਨੂੰ ਦੇਸ਼ ਦੇ ਵੱਖ-ਵੱਖ ਪ੍ਰਸਿੱਧ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ। ਇਸ ਯੋਜਨਾ ਰਾਹੀਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਲਾਭਾਨਵਿਤ ਹੋ ਰਹੇ ਹਨ।ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਮੌਜੂਦ ਸਨ। ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਵੱ...
ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

ਪੰਜਾਬ ਭਰ ਵਿੱਚ ‘ਸਿਹਤ ਕ੍ਰਾਂਤੀ’ ਨੇ ਪੈਰ ਪਸਾਰੇ; ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 109 ਆਮ ਆਦਮੀ ਕਲੀਨਿਕ ਲੋਕਾਂ ਨੂੰ ਕੀਤੇ ਸਮਰਪਿਤ

Punjab Development
ਫਤਿਹਗੜ੍ਹ ਸਾਹਿਬ; 28 ਮਾਰਚ : ਪੰਜਾਬ ਵਿੱਚ ਆਪਣੇ ਪ੍ਰਮੁੱਖ ਸਿਹਤ ਸੰਭਾਲ ਮਾਡਲ ਨੂੰ ਵੱਡਾ ਹੁਲਾਰਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ (ਆਪ) ਦੀ ਪੰਜਾਬ ਸਰਕਾਰ ਨੇ ਅੱਜ 109 ਨਵੇਂ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਰਾਜ ਵਿੱਚ ਅਜਿਹੇ ਕਲੀਨਿਕਾਂ ਦੀ ਕੁੱਲ ਗਿਣਤੀ ਚਾਰ ਸਾਲਾਂ ਦੇ ਅੰਦਰ 990 ਹੋ ਗਈ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਅਜਿਹੇ 400 ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਆਪਣੀ ਸਰਕਾਰ ਦੇ ਸਿਹਤ ਮਾਡਲ ਨੂੰ ਜਨਤਕ ਸਿਹਤ ਸੰਭਾਲ ਢਾਂਚੇ ਦੇ ਵੱਡੇ ਪੱਧਰ 'ਤੇ ਵਿਸਥਾਰ ਵਜੋਂ ਪੇਸ਼ ਕਰਦੇ ਕਰਦਿਆਂ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਇਹ ਕਲੀਨਿਕ 107 ਦਵਾਈਆਂ ਅਤੇ 47 ਡਾਇਗਨੌਸਟਿਕ ਟੈਸਟ ਪੂਰੀ ਤਰ੍ਹਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਸ ਸਿਹਤ ਨੈੱਟਵਰਕ ਤਹਿਤ ਹੁਣ ਤੱਕ ਤਕਰੀਬਨ 5 ਕਰੋੜ ਓ.ਪੀ.ਡੀ. ਵਿਜ਼ਿਟ ਦਰਜ ਕੀਤੀਆਂ ਗਈਆਂ ਹਨ। 'ਆਪ' ਸੁਪਰੀਮੋ ਨੇ ਸਾਂਝਾ ਕੀਤਾ ਕਿ ਸਰਕਾਰ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕਰ ਰਹੀ ਹੈ, ਜਿਨ੍ਹਾਂ ਵਿੱਚੋਂ 30 ਲੱਖ ਕਾਰਡ ਪਹਿਲਾਂ ਹ...
ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਰਾਜਪੁਰਾ ਵਿੱਚ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਦੀ ਅਤਿ-ਆਧੁਨਿਕ ਸਹੂਲਤ ਦਾ ਕੀਤਾ ਦੌਰਾ; ਉਦਯੋਗਿਕ ਵਿਕਾਸ ਪ੍ਰਤੀ ਦ੍ਰਿੜ ਵਚਨਬੱਧਤਾ ਪ੍ਰਗਟਾਈ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਰਾਜਪੁਰਾ ਵਿੱਚ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਦੀ ਅਤਿ-ਆਧੁਨਿਕ ਸਹੂਲਤ ਦਾ ਕੀਤਾ ਦੌਰਾ; ਉਦਯੋਗਿਕ ਵਿਕਾਸ ਪ੍ਰਤੀ ਦ੍ਰਿੜ ਵਚਨਬੱਧਤਾ ਪ੍ਰਗਟਾਈ

Hot News
ਚੰਡੀਗੜ੍ਹ/ਰਾਜਪੁਰਾ, 28 ਮਾਰਚ, 2026: ਪੰਜਾਬ ਦੇ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਰਾਜਪੁਰਾ ਵਿਖੇ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਲਿਮਟਿਡ ਦੀ ਅਤਿ-ਆਧੁਨਿਕ ਨਿਰਮਾਣ ਸਹੂਲਤ ਦਾ ਦੌਰਾ ਕੀਤਾ। ਇਸ ਦੌਰਾਨ ਰਾਹੀਂ ਉਨ੍ਹਾਂ ਨੇ ਉਦਯੋਗਿਕ ਵਿਕਾਸ ਅਤੇ ਨਿਵੇਸ਼ਕਾਂ ਦੇ ਵਿਸ਼ਵਾਸ ਨੂੰ ਮਜ਼ਬੂਤ ਕਰਨ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਉਜਾਗਰ ਕੀਤਾ। ਸਾਲ 2018 ਵਿੱਚ ਸਥਾਪਿਤ ਅਤੇ 32 ਏਕੜ ਵਿੱਚ ਫੈਲੀ ਰਾਜਪੁਰਾ ਯੂਨਿਟ ਦੀ ਮਾਸਿਕ ਉਤਪਾਦਨ ਸਮਰੱਥਾ ਲਗਭਗ 6,200 ਟਨ ਹੈ। ਇਸ ਸਹੂਲਤ ਵਿੱਚ 2,000 ਤੋਂ ਵੱਧ ਕਾਮੇ ਕੰਮ ਕਰਦੇ ਹਨ ਅਤੇ 350 ਤੋਂ ਵੱਧ ਔਰਤਾਂ ਲਈ ਰੁਜ਼ਗਾਰ ਸਮੇਤ ਰੋਜ਼ੀ-ਰੋਟੀ ਦੇ ਅਹਿਮ ਮੌਕੇ ਪੈਦਾ ਕੀਤੇ ਹਨ। ਕੰਪਨੀ ਆਪਣੇ ਮਹਿਲਾ ਕਰਮਚਾਰੀਆਂ ਲਈ ਇੱਕ ਸਮਰਪਿਤ ਹੋਸਟਲ ਬਣਾਉਣ ਦੀ ਵੀ ਯੋਜਨਾ ਬਣਾ ਰਹੀ ਹੈ, ਜਿਸ ਨਾਲ ਸਮੁੱਚੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਮਿਲੇਗਾ। ਭਾਰਤ ਦੇ ਫੂਡ ਪ੍ਰੋਸੈਸਿੰਗ ਖੇਤਰ ਦੀ ਇੱਕ ਮੋਹਰੀ ਕੰਪਨੀ ਸ੍ਰੀਮਤੀ ਬੈਕਟਰਸ ਫੂਡ ਸਪੈਸ਼ਲਿਟੀਜ਼ ਨੇ...
ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

ਭਗਵੰਤ ਮਾਨ ਸਰਕਾਰ ਦੀ ‘ਸਿੱਖਿਆ ਕ੍ਰਾਂਤੀ’ ਨੂੰ ਭਰਵਾਂ ਹੁੰਗਾਰਾ; ਮੈਗਾ ਪੀਟੀਐਮ ਵਿੱਚ 18 ਲੱਖ ਤੋਂ ਵੱਧ ਮਾਪਿਆਂ ਵੱਲੋਂ ਸ਼ਮੂਲੀਅਤ

Punjab Politics
ਚੰਡੀਗੜ੍ਹ, 28 ਮਾਰਚ: "ਪੰਜਾਬ ਸਿੱਖੀਆ ਕ੍ਰਾਂਤੀ" ਮੁਹਿੰਮ ਤਹਿਤ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਨੂੰ ਹੋਰ ਬਿਹਤਰ ਬਣਾਉਣ ਲਈ ਭਾਈਚਾਰਕ ਸ਼ਮੂਲੀਅਤ ਵਿੱਚ ਵਾਧਾ ਕਰਨ ਦੇ ਯਤਨਾਂ ਤਹਿਤ, ਪੰਜਾਬ ਸਰਕਾਰ ਵੱਲੋਂ ਸਾਰੇ ਸਰਕਾਰੀ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਸੂਬਾ ਪੱਧਰੀ ਮੈਗਾ ਮਾਪੇ-ਅਧਿਆਪਕ ਮਿਲਣੀ (ਪੀਟੀਐਮ) ਕਰਵਾਈ ਗਈ। ਉਸ ਤਹਿਤ ਇੱਕ ਦਿਨ ਵਿੱਚ 18 ਲੱਖ ਤੋਂ ਵੱਧ ਮਾਪਿਆਂ ਨੇ ਸ਼ਮੂਲੀਅਤ ਕੀਤੀ, ਜਿਸ ਨਾਲ ਇਹ ਦੇਸ਼ ਦੇ ਸਭ ਤੋਂ ਵੱਡੇ ਸਕੂਲ-ਸਮਾਜਿਕ ਸ਼ਮੂਲੀਅਤ ਵਾਲੇ ਅਭਿਆਸਾਂ ਵਿੱਚ ਸ਼ੁਮਾਰ ਹੋ ਗਈ। ਮੈਗਾ ਪੀਟੀਐਮ ਬਾਰੇ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸਾਰੇ ਸਰਕਾਰੀ ਸਕੂਲਾਂ ਵਿੱਚ ਸਟੂਡੈਂਟ ਐਬਸੈਂਟ ਅਲਰਟ ਐਸਐਮਐਸ ਸਿਸਟਮ ਨੂੰ ਲਾਗੂ ਕਰਨ ਦੀ ਯੋਜਨਾ ਬਾਰੇ ਦੱਸਿਆ ਜਿਸਦਾ ਉਦੇਸ਼ ਰੈਗੂਲਰ ਹਾਜ਼ਰੀ ਵਿੱਚ ਵਾਧਾ ਕਰਨਾ ਅਤੇ ਸਿੱਖਿਆ ਪ੍ਰਣਾਲੀ ਨੂੰ ਹੋਰ ਮਜ਼ਬੂਤ ਕਰਨਾ ਹੈ। ਐਸਐਮਐਸ ਅਲਰਟ ਮਾਪਿਆਂ ਨੂੰ ਉਨ੍ਹਾਂ ਦੇ ਬੱਚੇ ਦੀ ਗੈਰਹਾਜ਼ਰੀ ਬਾਰੇ ਜਾਣਕਾਰੀ ਦੇਣਗੇ। ਇਹ ਕਦਮ ਜਵਾਬਦੇਹੀ ਨੂੰ ਉਤਸ਼ਾਹਿਤ ਕਰੇਗਾ। ...