ਮਾਨਸਾ, ਬੁਢਲਾਡਾ ਤੇ ਸਰਦੂਲਗੜ੍ਹ ਤੋਂ 129 ਸ਼ਰਧਾਲੂਆਂ ਦਾ ਜਥਾ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਰਵਾਨਾ
ਮਾਨਸਾ/ਬੁਢਲਾਡਾ/ਸਰਦੂਲਗੜ੍ਹ, 20 ਜਨਵਰੀ:-ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਵਿੱਤਰ ਸ਼ਹਿਰ ਅੰਮ੍ਰਿਤਸਰ ਵਿੱਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਲਈ ਵਿਧਾਨ ਸਭਾ ਹਲਕਾ ਮਾਨਸਾ ਦੇ ਪਿੰਡ ਬੁਰਜ ਢਿੱਲਵਾਂ ਤੋਂ 44, ਵਿਧਾਨ ਸਭਾ ਹਲਕਾ ਸਰਦੂਲਗੜ੍ਹ ਦੇ ਪਿੰਡ ਦਲੀਏਵਾਲੀ ਤੋਂ 40 ਅਤੇ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਪਿੰਡ ਭਾਦੜਾ ਤੋਂ 45 ਸ਼ਰਧਾਲੂਆਂ ਦਾ ਜਥਾ ਰਵਾਨਾ ਹੋਇਆ।
ਇਸ ਦੌਰਾਨ ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਜਿੱਥੇ ਬਜ਼ੁਰਗਾਂ ਲਈ ਵਰਦਾਨ ਸਾਬਤ ਹੋ ਰਹੀ ਹੈ ਉਥੇ ਹੀ ਆਪਸੀ ਭਾਈਚਾਰਕ ਸਾਂਝ ਨੂੰ ਵੀ ਬਰਕਰਾਰ ਰੱਖਣ ਵਿੱਚ ਸਹਾਈ ਸਿੱਧ ਹੋ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਯੋਜਨਾ ਸਾਰੀਆਂ ਜਾਤਾਂ, ਧਰਮਾਂ, ਆਮ ਵਰਗਾਂ ਦੇ ਲੋਕਾਂ ਲਈ ਖੁੱਲ੍ਹੀ ਹੈ, ਜੋ ਕਿ ਸਰਕਾਰ ਦਾ ਇੱਕ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।
ਇਸ ਮੌਕੇ ਵਿਧਾਇਕ ਬੁਢਲਾਡਾ ਪ੍ਰਿੰਸੀਪਲ...








