Tuesday, August 18Malwa News
Shadow

Tag: punjabi news

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਰਾਵਾਂ ਬੋਦਲਾਂ ਸੀ.ਐਚ.ਸੀ ਵਿੱਚ ਮੈਡੀਕਲ ਕੈਂਪ ਅਤੇ ਲੈਬ ਦਾ ਉਦਘਾਟਨ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਰਾਵਾਂ ਬੋਦਲਾਂ ਸੀ.ਐਚ.ਸੀ ਵਿੱਚ ਮੈਡੀਕਲ ਕੈਂਪ ਅਤੇ ਲੈਬ ਦਾ ਉਦਘਾਟਨ

Hot News
ਸ੍ਰੀ ਮੁਕਤਸਰ ਸਾਹਿਬ,  28 ਮਾਰਚ- ਲੰਬੀ ਹਲਕੇ ਦੇ ਪਿੰਡ ਸਰਾਵਾਂ ਬੋਦਲਾਂ ਵਿਖੇ ਸਥਿਤ ਸੀ.ਐਚ.ਸੀ. ਹਸਪਤਾਲ ਵਿੱਚ ਅੱਜ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਿਆ ਗਿਆ। ਇਸ ਮੌਕੇ ‘ਤੇ ਕੈਬਿਨੇਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਮੈਡੀਕਲ ਕੈਂਪ ਅਤੇ ਨਵੀਂ ਲੈਬ ਦਾ ਉਦਘਾਟਨ ਕੀਤਾ ਗਿਆ। ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਹਸਪਤਾਲ ਵਿੱਚ ਨਵੀਂ ਐਕਸ-ਰੇ ਮਸ਼ੀਨ ਵੀ ਲਿਆਂਦੀ ਗਈ ਹੈ, ਜਿਸ ਨਾਲ ਮਰੀਜ਼ਾਂ ਨੂੰ ਤੁਰੰਤ ਅਤੇ ਬਿਹਤਰ ਸਹੂਲਤਾਂ ਪ੍ਰਾਪਤ ਹੋਣਗੀਆਂ। ਉਨ੍ਹਾਂ ਕਿਹਾ ਕਿ ਇਹ ਹਸਪਤਾਲ 25 ਬਿਸਤਰਿਆਂ ਦੀ ਸਮਰੱਥਾ ਵਾਲਾ ਹੈ, ਜੋ ਇਲਾਕੇ ਦੇ ਲੋਕਾਂ ਨੂੰ ਉੱਚ ਦਰਜੇ ਦੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਸਿਹਤ ਅਤੇ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣਾ ਹੈ। ਇਸਦੇ ਨਾਲ-ਨਾਲ ਸਰਕਾਰ ਵੱਲੋਂ ਹੋਰ ਖੇਤਰਾਂ ਵਿੱਚ ਵੀ ਵੱਡੇ ਪੱਧਰ ‘ਤੇ ਵਿਕਾਸ ਕਾਰਜ ਕੀਤੇ ਗਏ ਹਨ। ਸੜਕਾਂ ਦੀ ਨਿਰਮਾਣ ਕਾਰਜ ਤੇਜ਼...
ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਹੁਮੰਤਵੀ ਸ਼ੈਡ ਬੱਚਿਆਂ ਲਈ ਹੋਵੇਗਾ ਸਹਾਈ ਸਿੱਧ- ਸੁਖਜਿੰਦਰ ਸਿੰਘ ਕਾਉਣੀ

ਪਿੰਡ ਬੱਲਮਗੜ੍ਹ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਹੁਮੰਤਵੀ ਸ਼ੈਡ ਬੱਚਿਆਂ ਲਈ ਹੋਵੇਗਾ ਸਹਾਈ ਸਿੱਧ- ਸੁਖਜਿੰਦਰ ਸਿੰਘ ਕਾਉਣੀ

Hot News
ਸ੍ਰੀ ਮੁਕਤਸਰ ਸਾਹਿਬ,  28 ਮਾਰਚ - ਮੁੱਖ ਮੰਤਰੀ ਪੰਜਾਬ ਸਰਦਾਰ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸਿੱਖਿਆ ਕ੍ਰਾਂਤੀ ਅਧੀਨ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ  ਬੱਲਮਗੜ੍ਹ ਵਿਖੇ ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਸ. ਸੁਖਜਿੰਦਰ ਸਿੰਘ ਕਾਉਣੀ ਵੱਲੋਂ 5 ਲੱਖ 50 ਹਜ਼ਾਰ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਬਹੁਮੰਤਵੀ ਸ਼ੈਡ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਬੋਲਦਿਆਂ ਸ. ਸੁਖਜਿੰਦਰ ਸਿੰਘ ਕਾਉਣੀ ਨੇ ਕਿਹਾ ਕਿ ਇਹ ਬਹੁਮੰਤਵੀ ਸ਼ੈਡ ਬੱਚਿਆਂ ਦੇ ਮਿਡੇ ਮੀਲ ਖਾਣੇ ਲਈ, ਅਧਿਆਪਕ-ਮਾਪੇ ਮਿਲਣੀ ਲਈ, ਸਵੇਰ ਦੀ ਸਭਾ ਲਈ ਅਤੇ ਸਕੂਲ ਵਿੱਚ ਕਰਵਾਏ ਜਾਣ ਵਾਲੇ ਛੋਟੇ ਫੰਕਸ਼ਨਾ ਲਈ ਕੰਮ ਆਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੀ ਲਗਾਤਾਰ ਨੁਹਾਰ ਬਦਲੀ ਜਾ ਰਹੀ ਹੈ। ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਉਨ੍ਹਾਂ ਨੂੰ ਸੁਖ-ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਤਾਂ ਜੋ ਬੱਚਿਆਂ ਨੂੰ ਸਕੂਲਾਂ ਵਿੱਚ ਵੀ ਘਰਾਂ ਵਰਗਾ ਸੁਖਾਵਾਂ ਮਾਹੌਲ ਮਿਲਦਾ ਰਹੇ। ਇਸ ਮੌਕ...
ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਸਵਨਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਸਵਨਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ

Hot News
ਫਾਜ਼ਿਲਕਾ 28 ਮਾਰਚ... ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ, ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੇ ਬਦਲਾਅ ਲਿਆਂਦੇ ਗਏ ਹਨ। ਹਲਕੇ ਦੇ ਪਿੰਡ ਰਾਮਪੁਰਾ ਤੇ ਖੂਈਖੇੜਾ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000...
ਜ਼ਿਲ੍ਹਾ ਬਰਨਾਲਾ ਵਿੱਚ 3 ਹੋਰ ਆਮ ਆਦਮੀ ਕਲੀਨਿਕ ਸ਼ੁਰੂ, ਕੁੱਲ ਗਿਣਤੀ 17 ਹੋਈ: ਮੀਤ ਹੇਅਰ

ਜ਼ਿਲ੍ਹਾ ਬਰਨਾਲਾ ਵਿੱਚ 3 ਹੋਰ ਆਮ ਆਦਮੀ ਕਲੀਨਿਕ ਸ਼ੁਰੂ, ਕੁੱਲ ਗਿਣਤੀ 17 ਹੋਈ: ਮੀਤ ਹੇਅਰ

Hot News
ਬਰਨਾਲਾ, 28 ਮਾਰਚ-    ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿਹਤ ਖੇਤਰ ਵਿਚ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਜਿਸ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਵਿੱਚ 3 ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ।       ਇਹ ਪ੍ਰਗਟਾਵਾ ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਕੀਤਾ ਗਿਆ। ਓਹਨਾਂ ਦੱਸਿਆ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਸੂਬੇ ਭਰ ਵਿਚ 109 ਆਮ ਆਦਮੀ ਕਲੀਨਿਕਾਂ ਦਾ ਵਰਚੁਅਲ ਉਦਘਾਟਨ ਕੀਤਾ ਗਿਆ ਹੈ ਜਿਸ ਤਹਿਤ ਅੱਜ ਜ਼ਿਲ੍ਹਾ ਬਰਨਾਲਾ ਵਿੱਚ 3 ਨਵੇਂ ਆਮ ਆਦਮੀ ਕਲੀਨਿਕਾਂ ਕੋਰਟ ਕੰਪਲੈਕਸ ਬਰਨਾਲਾ, ਖੱਟੜ ਪੱਤੀ ਪਾਰਕ, ਤਪਾ ਅਤੇ ਸੀ ਐੱਸ ਸੀ ਭਦੌੜ ਦਾ ਉਦਘਾਟਨ ਕੀਤਾ ਗਿਆ ਹੈ।   ਓਹਨਾਂ ਦੱਸਿਆ ਕਿ ਇਸ ਤੋਂ ਪਹਿਲਾਂ ਜ਼ਿਲ੍ਹਾ ਬਰਨਾਲਾ ਵਿੱਚ 14 ਆਮ ਆਦਮੀ ਕਲੀਨਿਕਾਂ/ ਆਯੂਸ਼ਮਾਨ ਅਰੋਗਿਆ ਕੇਂਦਰਾਂ ਰਾਹੀਂ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਸਨ ਅਤੇ ਹੁਣ 3 ਨਵੇਂ ਕਲੀਨਿਕ ਖੁੱਲਣ ਨਾਲ ਇਹ ਗਿਣਤੀ 17 ਹੋ ਗਈ ਹੈ।  ਇਸ ਤੋਂ ਪਹਿਲਾਂ ਚਿੰਟੂ ਪਾਰਕ ਬਰਨਾਲਾ, ਹੰਡਿਆਇਆ, ਭਦੌੜ,...
ਫਰੀਦਕੋਟ ਵਿੱਚ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਸਿਹਤ ਸਹੂਲਤਾਂ ਮਿਲਣਗੀਆਂ- ਵਿਧਾਇਕ ਸੇਖੋਂ

ਫਰੀਦਕੋਟ ਵਿੱਚ ਨਵੇਂ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਲੋਕਾਂ ਨੂੰ ਘਰ ਦੇ ਨੇੜੇ ਮੁਫ਼ਤ ਸਿਹਤ ਸਹੂਲਤਾਂ ਮਿਲਣਗੀਆਂ- ਵਿਧਾਇਕ ਸੇਖੋਂ

Hot News
ਫਰੀਦਕੋਟ, 28 ਮਾਰਚ () ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਅੱਜ 109 ਨਵੇਂ ਆਮ ਆਦਮੀ ਕਲੀਨਿਕਾਂ ਦੇ ਉਦਘਾਟਨ ਦੇ ਨਾਲ ਹੀ ਫਰੀਦਕੋਟ ਹਲਕੇ ਵਿੱਚ ਵੀ 3 ਨਵੇਂ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਦੇ ਵਰਚੁਲੀ ਉਦਘਾਟਨ ਵਿਚ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਸ਼ਿਰਕਤ ਕੀਤੀ। ਇਸ ਮੌਕੇ ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਇਸ ਉਪਰਾਲੇ ਨਾਲ ਜ਼ਿਲ੍ਹੇ ਵਿੱਚ ਸਿਹਤ ਸੇਵਾਵਾਂ ਨੂੰ ਹੋਰ ਮਜ਼ਬੂਤੀ ਮਿਲੇਗੀ ਅਤੇ ਲੋਕਾਂ ਨੂੰ ਆਪਣੇ ਘਰਾਂ ਦੇ ਨੇੜੇ ਹੀ ਇਲਾਜ ਦੀ ਸਹੂਲਤ ਉਪਲਬਧ ਹੋਵੇਗੀ। ਉਨ੍ਹਾਂ ਦੱਸਿਆ ਕਿ ਅੱਜ ਦੇ ਉਦਘਾਟਨਾਂ ਨਾਲ ਪੰਜਾਬ ਵਿੱਚ ਆਮ ਆਦਮੀ ਕਲੀਨਿਕਾਂ ਦੀ ਕੁੱਲ ਗਿਣਤੀ ਲਗਭਗ 990 ਤੱਕ ਪਹੁੰਚ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ, ਖ਼ਾਸ ਕਰਕੇ ਵਿਸਾਖੀ ਤੱਕ, ਹੋਰ ਕਲੀਨਿਕ ਵੀ ਖੋਲ੍ਹੇ ਜਾਣਗੇ। ਵਿਧਾਇਕ ਸ. ਸੇਖੋਂ ਨੇ ਕਿਹਾ ਕਿ ਫਰੀਦਕੋਟ ਵਿੱਚ ਪਹਿਲਾਂ ਚੱਲ ਰਹੇ ਕਲੀਨਿਕਾਂ ਦੇ ਨਾਲ ਅੱਜ 3 ਹੋਰ ਨਵੇਂ ਕਲੀਨਿਕ ਸ਼ੁਰੂ ਕੀਤੇ ਗਏ ਹਨ, ਜਿਸ ਨਾਲ ਡੋਗਰ ਬਸਤੀ, ਗੁਰੂ ਤੇਗ ਬਹਾਦਰ ਨਗਰ, ਬਰਾੜ ਇਨਕਲੇਵ, ਸਾਈਂ ਕਲੇਵ ਅਤੇ ਕੱਕੜ ਕਲੋਨੀ ਸਮੇਤ ਕਈ ਇਲਾਕਿਆਂ ਦੇ ਲੋਕਾਂ ਨ...
ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ ਉੱਭਰ ਕੇ ਸਾਹਮਣੇ ਆਈ

Hot News
ਚੰਡੀਗੜ੍ਹ, 27 ਮਾਰਚ: ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ 'ਤੇ ਪਹਿਰਾ ਦਿੰਦਿਆਂ "ਗੈਂਗਸਟਰਾਂ ਤੇ ਵਾਰ" ਮੁਹਿੰਮ ਨੇ ਐਂਟੀ-ਗੈਂਗਸਟਰ ਹੈਲਪਲਾਈਨ 93946-93946 ਰਾਹੀਂ ਮਹੱਤਵਪੂਰਨ ਮੀਲ ਪੱਥਰ ਹਾਸਲ ਕੀਤੇ ਹਨ ਅਤੇ 21 ਜਨਵਰੀ, 2026 ਨੂੰ ਇਸਦੀ ਸ਼ੁਰੂਆਤ ਤੋਂ ਬਾਅਦ ਆਮ ਲੋਕਾਂ ਵੱਲੋਂ ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਇਸ ਪਹਿਲਕਦਮੀ ਦੀ ਸਫ਼ਲਤਾ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਗੁਰਮੀਤ ਸਿੰਘ ਚੌਹਾਨ ਨੇ ਅੱਜ ਇਥੇ ਦੱਸਿਆ ਕਿ ਇਸ ਹੈਲਪਲਾਈਨ 'ਤੇ ਹੁਣ ਤੱਕ ਕੁੱਲ 590 ਇਨਪੁਟਸ ਪ੍ਰਾਪਤ ਹੋਈਆਂ ਹਨ। ਇਨ੍ਹਾਂ ਵਿੱਚੋਂ 83 ਨਸ਼ਿਆਂ ਨਾਲ, 35 ਜਬਰੀ ਵਸੂਲੀ ਨਾਲ, 43 ਗੈਂਗਸਟਰਾਂ ਨਾਲ, 86 ਗੈਰ-ਕਾਨੂੰਨੀ ਹਥਿਆਰਾਂ ਨਾਲ, 74 ਨਿੱਜੀ ਦੁਸ਼ਮਣੀ ਨਾਲ, 13 ਡਕੈਤੀ/ਚੋਰੀ ਨਾਲ, 11 ਭਗੌੜੇ ਅਪਰਾਧੀਆਂ (ਪੀਓਜ਼)/ਭਗੌੜਿਆਂ ਨਾਲ ਅਤੇ ਦੋ ਇਮੀਗ੍ਰੇਸ਼ਨ ਧੋਖਾਧੜੀ ਨਾਲ ਸਬੰਧਤ ਹਨ, ਜਦੋਂ ਕਿ 97 ਮਾਮਲਿਆਂ ਨੂੰ ਹੋਰਨਾਂ ਵਜੋਂ ਸ਼੍ਰੇਣੀਬੱਧ ਕੀਤਾ ਗਿਆ ਹੈ। ਇਸ ...
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਨ ਸਬੰਧੀ ਮਾਪਦੰਡ ਸਥਾਪਤ; ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 3 ਮਹੀਨਿਆਂ ਤੋਂ ਘੱਟ ਸਮੇਂ ਵਿੱਚ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕੀਤਾ: ਡਾ. ਬਲਬੀਰ ਸਿੰਘ

Breaking News
ਚੰਡੀਗੜ੍ਹ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ ਕਰਕੇ ਇੱਕ ਮਾਪਦੰਡ ਸਥਾਪਤ ਕੀਤਾ ਹੈ ਅਤੇ 8 ਜਨਵਰੀ, 2026 ਤੋਂ ਇਸ ਯੋਜਨਾ ਦੀ ਸ਼ੁਰੂਆਤ ਤੋਂ ਤਿੰਨ ਮਹੀਨਿਆਂ ਦੇ ਅੰਦਰ 30.51 ਲੱਖ ਤੋਂ ਵੱਧ ਪਰਿਵਾਰਾਂ ਨੂੰ ਰਜਿਸਟਰ ਕਰਕੇ ਅਤੇ 292 ਕਰੋੜ ਰੁਪਏ ਦੇ ਮੁਫ਼ਤ ਇਲਾਜ ਨੂੰ ਮਨਜ਼ੂਰੀ ਦੇ ਕੇ ਦੇਸ਼ ਭਰ ਵਿੱਚ ਇਕ ਮਸਾਲ ਕਾਇਮ ਕੀਤੀ ਹੈ। ਲਾਗੂਕਰਨ ਦੇ ਪੈਮਾਨੇ ਅਤੇ ਗਤੀ ਬਾਰੇ ਜਾਣਕਾਰੀ ਦਿੰਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਕਿਹਾ ਕਿ ਇਹ ਯੋਜਨਾ ਤੇਜ਼ੀ ਨਾਲ ਪੰਜਾਬ ਭਰ ਦੇ ਲੱਖਾਂ ਪਰਿਵਾਰਾਂ ਲਈ ਅਸਲ ਵਿੱਤੀ ਰਾਹਤ ਅਤੇ ਸਿਹਤ ਸੰਭਾਲ ਪ੍ਰਦਾਨ ਕਰਦੀ ਹੈ। ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ, “ਇਸ ਯੋਜਨਾ ਤਹਿਤ ਹੁਣ ਤੱਕ 30,51,325 ਲਾਭਪਾਤਰੀ ਰਜਿਸਟਰ ਹੋਏ ਹਨ ਅਤੇ ਇਲਾਜ ਲਈ 1,77,097 ਮੁਫ਼ਤ ਇਲਾਜਾਂ ਨੂੰ ਮਨਜ਼ੂਰੀ ਦਿੱਤੀ ਗਈ ਹੈ। ਇਲਾਜ ਦੀ ਕੁੱਲ ਪ੍ਰਵਾਨਿਤ ਲਾਗਤ 29...
ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ

ਗੈਂਗਸਟਰਾਂ ‘ਤੇ ਵਾਰ ਦਾ 66ਵਾਂ ਦਿਨ: ਪੰਜਾਬ ਪੁਲਿਸ ਵੱਲੋਂ 531 ਥਾਵਾਂ ‘ਤੇ ਛਾਪੇਮਾਰੀ; 167 ਗ੍ਰਿਫ਼ਤਾਰ

Hot News
ਚੰਡੀਗੜ੍ਹ, 27 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 66ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 531 ਟਿਕਾਣਿਆਂ 'ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ "ਗੈਂਗਸਟਰਾਂ ਤੇ ਵਾਰ"- ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਸ਼ੁਰੂ ਕੀਤੀ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 66ਵੇਂ ਦਿਨ, ਪੁਲਿਸ ਟੀਮਾਂ ਨੇ 167 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 17,172 ਹੋ ਗਈ ਹੈ। ਇਸ ਤੋਂ ਇਲਾਵਾ 62 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 353 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ...
ਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ

ਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ

Local
ਰੂਪਨਗਰ, 27 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਰੂਪਨਗਰ ਵਿੱਚ ਡਾ. ਵਿਨੈ ਕੁਮਾਰ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦਾ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਡਾ. ਵਿਨੈ ਕੁਮਾਰ ਨੇ ਕਿਹਾ ਕਿ ਉਹ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੇ ਸਰਬਪੱਖੀ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਧੁਨਿਕ ਖੇਤੀ ਤਕਨੀਕਾਂ ਨੂੰ ਪ੍ਰੋਤਸਾਹਿਤ ਕਰਨਾ, ਪਾਣੀ ਦੀ ਬਚਤ ਲਈ ਸੁਝਾਅ ਲਾਗੂ ਕਰਨਾ ਅਤੇ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਰਹੇਗੀ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਕਿਸਾਨ ਨਵੀਂ ਤਕਨਾਲੋਜੀ ਅਤੇ ਉੱਚ ਗੁਣਵੱਤਾ ਵਾਲੇ ਬੀਜਾਂ ਦੀ ਵਰਤੋਂ ਕਰਕੇ ਆਪਣੀ ਪੈਦਾਵਾਰ ਵਧਾ ਸਕਣ। ਇਸ ਦੇ ਨਾਲ ਹੀ ਖੇ...
ਮਾਨਯੋਗ ਜਸਟਿਸ ਸ੍ਰੀ ਦੀਪਕ ਮਨਚੰਦਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਮਿਨਸਟ੍ਰੇਟਿਵ ਜੱਜ ਵੱਲੋਂ ਅਦਾਲਤਾਂ ਦਾ ਨਿਰੀਖਣ

ਮਾਨਯੋਗ ਜਸਟਿਸ ਸ੍ਰੀ ਦੀਪਕ ਮਨਚੰਦਾ, ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਐਡਮਿਨਸਟ੍ਰੇਟਿਵ ਜੱਜ ਵੱਲੋਂ ਅਦਾਲਤਾਂ ਦਾ ਨਿਰੀਖਣ

Local
ਸ੍ਰੀ ਮੁਕਤਸਰ ਸਾਹਿਬ, 27 ਮਾਰਚ- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਇੰਸਪੈਕਟਿੰਗ ਜਸਟਿਸ ਸ੍ਰੀ ਦੀਪਕ ਮਨਚੰਦਾ ਨੇ ਮਿਤੀ 24.03.2026 ਤੋਂ 25.03.2026 ਤੱਕ ਸੈਸ਼ਨ ਡਿਵੀਜਨ ਸ੍ਰੀ ਮੁਕਤਸਰ ਸਾਹਿਬ ਵਿਖੇ ਮਿਤੀ 24.03.2026 ਨੂੰ ਸਬ ਡਿਵੀਜਨ ਮਲੋਟ ਅਤੇ ਗਿੱਦੜਬਾਹਾ ਦੀ ਇੰਸਪੈਕਸ਼ਨ ਕੀਤੀ ਅਤੇ ਵੱਖ ਵੱਖ ਅਦਾਲਤਾਂ ਦਾ ਨਿਰੀਖਣ ਕੀਤਾ। ਇਸ ਮੌਕੇ ਬਾਰ ਪ੍ਰਧਾਨ ਵੱਲੋਂ ਸਮੇਤ ਵਕੀਲ ਸਹਿਬਾਨਾਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਮਲੇਟ ਵਿਖੇ ਪੋਰਟਾ ਕੈਬਿਨ ਦਾ ਉਦਘਾਟਨ ਕਰਵਾਇਆ ਗਿਆ। ਮਾਨਯੋਗ ਇੰਸਪੈਕਟਿੰਗ ਜੱਜ ਸਾਹਿਬ ਵੱਲੋਂ ਜ਼ਿਲ੍ਹਾ ਜੇਲ ਦਾ ਦੌਰਾ ਕਰਕੇ ਜੇਲ ਦਾ ਨਿਰੀਖਣ ਕੀਤਾ ਗਿਆ। ਇਸ ਮੌਕੇ ਜੇਲ ਵਿੱਚ ਬੰਦ ਕੈਦੀਆਂ/ਹਵਾਲਾਤੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਜਲਦ ਹੀ ਉਹਨਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਦਿੱਤਾ ਗਿਆ। ਜੇਲ੍ਹ ਦੌਰੇ ਦੌਰਾਨ ਜੇਲ ਵਿੱਚ ਬਣੇ ਕਾਨੂੰਨੀ ਸੇਵਾਵਾ ਅਥਾਰਟੀ ਦੇ ਕਲੀਨਿਕ ਦਾ ਨਿਰੀਖਣ ਕੀਤਾ ਗਿਆ, ਉਸ ਉਪਰੰਤ ਉਹਨਾਂ ਵੱਲੋਂ ਜ਼ਿਲ੍ਹਾ ਜੇਲ ਵਿੱਚ ਖਾਣੇ ਦਾ ਵੀ ਨਿਰੀਖਣ ਕੀਤਾ ਗਿਆ। ਇਸ ਉਪਰੰਤ ਉਨ੍ਹਾਂ ਵੱਲੋਂ  ਜਿਲ੍ਹਾ ਕਚਿਹਰੀ ਕੰਪਲੈਕਸ ਸ੍ਰੀ ਮੁਕਤਸਰ ਸ...