Wednesday, April 8Malwa News
Shadow

Tag: punjabi news

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ ਗੁਰਦਾਸਪੁਰ ਜ਼ਿਲ੍ਹੇ ਵਿੱਚ 20 ਜਨਵਰੀ ਨੂੰ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ਸਰਕਾਰੀ ਛੁੱਟੀ ਦਾ ਐਲਾਨ

Hot News
ਚੰਡੀਗੜ੍ਹ, 19 ਜਨਵਰੀ: ਪੰਜਾਬ ਸਰਕਾਰ ਵੱਲੋਂ ਸ੍ਰੀ ਬਾਵਾ ਲਾਲ ਜੀ ਦੇ ਜਨਮ ਦਿਹਾੜੇ ’ਤੇ 20 ਜਨਵਰੀ (ਮੰਗਲਵਾਰ) ਨੂੰ ਗੁਰਦਾਸਪੁਰ ਜ਼ਿਲ੍ਹੇ ਵਿੱਚ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧ ਵਿੱਚ ਪ੍ਰਸੋਨਲ ਵਿਭਾਗ (ਪ੍ਰਸੋਨਲ–3 ਸ਼ਾਖਾ) ਵੱਲੋਂ ਜਾਰੀ ਹੁਕਮਾਂ ਅਨੁਸਾਰ,ਜ਼ਿਲ੍ਹਾ ਗੁਰਦਾਸਪੁਰ ਦੇ ਅਧੀਨ ਆਉਣ ਵਾਲੇ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰੇ  ਬੰਦ ਰਹਿਣਗੇ।...
ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ

ਅਨਿੰਦਿਤਾ ਮਿੱਤਰਾ ਨੇ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵਜੋਂ ਅਹੁਦਾ ਸੰਭਾਲਿਆ

Breaking News
ਚੰਡੀਗੜ੍ਹ, 19 ਜਨਵਰੀ:-ਅਨਿੰਦਿਤਾ ਮਿੱਤਰਾ ਨੇ ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਵਜੋਂ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਪੰਜਾਬ ਸਰਕਾਰ ਵਿੱਚ ਸਕੂਲ ਸਿੱਖਿਆ ਵਿਭਾਗ, ਉਚੇਰੀ ਸਿੱਖਿਆ ਅਤੇ ਭਾਸ਼ਾਵਾਂ ਵਿਭਾਗ ਵਿੱਚ ਪ੍ਰਸ਼ਾਸਕੀ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਸਨ। ਦੱਸਣਯੋਗ ਹੈ ਕਿ ਸਾਲ 2007 ਦੇ ਆਈ.ਈ.ਐਸ. ਅਧਿਕਾਰੀ ਅਨਿੰਦਿਤਾ ਮਿੱਤਰਾ ਪ੍ਰਸ਼ਾਸਕੀ ਕਾਰਜਾਂ ਬਾਰੇ ਵਿਸ਼ਾਲ ਅਨੁਭਵ ਦੇ ਨਾਲ-ਨਾਲ ਸ਼ਾਸਨ ਦੇ ਸੰਸਥਾਗਤ ਕੰਮਕਾਜ ਬਾਰੇ ਚੰਗੀ ਜਾਣਕਾਰੀ ਅਤੇ ਤਜ਼ਰਬਾ ਰੱਖਦੇ ਹਨ। ਪੰਜਾਬ ਦੇ ਸੀ.ਈ.ਓ. ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਅਨਿੰਦਿਤਾ ਮਿੱਤਰਾ ਨੇ ਕਿਹਾ ਕਿ ਉਨ੍ਹਾਂ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਉਨ੍ਹਾਂ ਨੂੰ ਪੰਜਾਬ ਰਾਜ ਵਿੱਚ ਸੰਵਿਧਾਨਕ ਅਤੇ ਜਮਹੂਰੀ ਸੰਸਥਾ ਦੀ ਅਗਵਾਈ ਕਰਨ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਪਿਛਲੇ 70 ਸਾਲਾਂ ਦੌਰਾਨ ਭਾਰਤੀ ਚੋਣ ਕਮਿਸ਼ਨ (ਈ.ਸੀ.ਆਈ.) ਨੇ ਵੋਟਰ ਸੂਚੀਆਂ ਦੀ ਸੁਧਾਈ ਅਤੇ ਸਮਾਵੇਸ਼ ਵਿੱਚ ਲਗਾਤਾਰ ਸੁਧਾਰ ਕਰਨ ਦੇ ਨਾਲ-ਨਾਲ ਸੁਤੰਤਰ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਕਰਵਾਉਣਾ ਯਕੀਨੀ ਬਣਾਇਆ ਹੈ। ਉ...
ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ

ਕੇਂਦਰੀ ਸੂਚਨਾ ਕਮਿਸ਼ਨਰ ਨੇ ਪੰਜਾਬ ਵਿੱਚ ਆਰ.ਟੀ.ਆਈ. ਐਕਟ ਲਾਗੂਕਰਨ ਦਾ ਜਾਇਜ਼ਾ ਲਿਆ

Hot News
ਚੰਡੀਗੜ੍ਹ, 19 ਜਨਵਰੀ:-ਕੇਂਦਰੀ ਸੂਚਨਾ ਕਮਿਸ਼ਨਰ ਵਿਨੋਦ ਕੁਮਾਰ ਤਿਵਾੜੀ ਆਈ.ਐਫ.ਐਸ. (ਸੇਵਾਮੁਕਤ), ਨੇ ਅੱਜ ਚੰਡੀਗੜ੍ਹ ਸਥਿਤ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਮੁੱਖ ਦਫ਼ਤਰ ਦਾ ਦੌਰਾ ਕੀਤਾ। ਆਪਣੇ ਇਸ ਦੌਰੇ ਦੌਰਾਨ ਉਨ੍ਹਾਂ ਨੇ ਮੁੱਖ ਸੂਚਨਾ ਕਮਿਸ਼ਨਰ,ਪੰਜਾਬ, ਸ਼੍ਰੀ ਇੰਦਰਪਾਲ ਸਿੰਘ ਧੰਨਾ, ਅਤੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ ਡਾ. ਭੁਪਿੰਦਰ ਸਿੰਘ ਬਾਠ, ਹਰਪ੍ਰੀਤ ਸੰਧੂ ਸਮੇਤ ਵਧੀਕ ਮੁੱਖ ਸਕੱਤਰ ਸ਼੍ਰੀ ਡੀ.ਕੇ. ਤਿਵਾੜੀ ਨਾਲ ਅਹਿਮ ਮੀਟਿੰਗ ਕੀਤੀ। ਮੀਟਿੰਗ ਵਿੱਚ ਸੂਚਨਾ ਅਧਿਕਾਰ (ਆਰ.ਟੀ.ਆਈ.) ਐਕਟ, 2005 ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ’ਤੇ ਵਿਚਾਰ-ਚਰਚਾ ਕੀਤੀ ਗਈ ਜਿਸ ਵਿੱਚ ਸੰਸਥਾਗਤ ਸੁਧਾਰਾਂ, ਪਾਰਦਰਸ਼ਤਾ, ਜਵਾਬਦੇਹੀ ਅਤੇ ਕੁਸ਼ਲ ਜਾਣਕਾਰੀ ਪ੍ਰਦਾਨ ਕਰਨ ਸਬੰਧੀ ਪ੍ਰਣਾਲੀਆਂ ਨੂੰ ਮਜ਼ਬੂਤ ਕਰਨ ’ਤੇ ਵਿਸ਼ੇਸ਼ ਜ਼ੋਰ  ਦਿੱਤਾ ਗਿਆ। ਸ਼੍ਰੀ ਵੀ.ਕੇ. ਤਿਵਾੜੀ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਕੰਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੰਜਾਬ ਨੇ ਸੂਚਨਾ ਅਧਿਕਾਰੀ ਐਕਟ ਨੂੰ ਲਾਗੂ ਕਰਨ ਵਿੱਚ ਸ਼ਾਨਦਾਰ ਪ੍ਰਗਤੀ ਕੀਤੀ ਹੈ। ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਸੂਚਨਾ ...
ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਨੇ ਪੰਜਾਬ ਦੀ ਅੰਨ੍ਹੀ ਲੁੱਟ ਕੀਤੀ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
*ਅਜਨਾਲਾ (ਅੰਮ੍ਰਿਤਸਰ), 19 ਜਨਵਰੀ*:-ਕੌਮਾਂਤਰੀ ਸਰਹੱਦ ਨਾਲ ਲਗਦੇ ਇਲਾਕੇ ਅਜਨਾਲਾ ਵਿੱਚ ਅੱਜ 15 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਸਰਕਾਰੀ ਡਿਗਰੀ ਕਾਲਜ ਦਾ ਨੀਂਹ ਪੱਥਰ ਰੱਖਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੇ ਦਹਾਕਿਆਂ ਤੱਕ ਆਪਸੀ ਮਿਲੀਭੁਗਤ ਨਾਲ ਪੰਜਾਬ ਨੂੰ ਅੰਨ੍ਹੇਵਾਹ ਲੁੱਟਿ, ਸੂਬੇ ਦੀਆਂ ਸੰਸਥਾਵਾਂ ਨੂੰ ਖੋਖਲਾ ਕੀਤਾ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਦੀ ਭਾਲ ਵਿੱਚ ਵਿਦੇਸ਼ਾਂ ਵਿੱਚ ਜਾਣ ਲਈ ਮਜਬੂਰ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਨਵਾਂ ਕਾਲਜ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਸਿੱਖਿਆ, ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਅਤੇ ਜਨਤਕ ਭਾਈਵਾਲੀ ਰਾਹੀਂ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਦੇ ਸੰਕਲਪ ਨੂੰ ਦਰਸਾਉਂਦਾ ਹੈ। ਇਸ ਕਾਲਜ ਦਾ ਨਾਮ ਸਤਿਕਾਰਯੋਗ ਸ਼ਖਸੀਅਤ ਬਾਬਾ ਗਮਚੁੱਕ ਜੀ ਮਹਾਰਾਜ ਦੇ ਨਾਮ 'ਤੇ ਰੱਖਿਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਸੂਬਾ ਸਰਕਾਰ ਹਰ ਸੰਭਵ ਸਹੂਲਤ ਅਤੇ ਸੰਸਥਾਗਤ ਸਹਾਇਤਾ ਪ੍ਰਦਾਨ ਕਰੇਗੀ, ਉੱਥੇ ਹਰ ਪੰਜਾਬੀ ਲਈ ਆਪਣੀ ਸਮਰੱਥਾ ਅਨੁਸਾਰ ਯੋਗਦਾਨ ਪਾਉ...
ਰਾਜ ਪੱਧਰੀ ਕੌਮੀ ਵੋਟਰ ਦਿਵਸ: ਏ.ਡੀ.ਸੀ. ਗੀਤਿਕਾ ਸਿੰਘ ਵੱਲੋਂ ਤਿਆਰੀਆਂ ਦੀ ਸਮੀਖਿਆ

ਰਾਜ ਪੱਧਰੀ ਕੌਮੀ ਵੋਟਰ ਦਿਵਸ: ਏ.ਡੀ.ਸੀ. ਗੀਤਿਕਾ ਸਿੰਘ ਵੱਲੋਂ ਤਿਆਰੀਆਂ ਦੀ ਸਮੀਖਿਆ

Hot News
ਸਾਹਿਬਜ਼ਾਦਾ ਅਜੀਤ ਸਿੰਘ ਨਗਰ, 19 ਜਨਵਰੀ:-ਕੌਮੀ ਵੋਟਰ ਦਿਵਸ ਮੌਕੇ 25 ਜਨਵਰੀ ਨੂੰ ਐਮਿਟੀ ਯੂਨੀਵਰਸਿਟੀ, ਸੈਕਟਰ–82, ਮੋਹਾਲੀ ਵਿਖੇ ਹੋਣ ਵਾਲੇ ਰਾਜ ਪੱਧਰੀ ਸਮਾਗਮ ਦੀਆਂ ਤਿਆਰੀਆਂ ਦੀ ਸਮੀਖਿਆ ਅੱਜ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ੍ਰੀਮਤੀ ਗੀਤਿਕਾ ਸਿੰਘ ਵੱਲੋਂ ਕੀਤੀ ਗਈ। ਸਮੀਖਿਆ ਦੌਰਾਨ ਏ.ਡੀ.ਸੀ. ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲਈ ਇਹ ਮਾਣ ਦੀ ਗੱਲ ਹੈ ਕਿ ਕੌਮੀ ਵੋਟਰ ਦਿਵਸ ਦਾ ਰਾਜ ਪੱਧਰੀ ਸਮਾਗਮ ਐਸ.ਏ.ਐਸ. ਨਗਰ ਜ਼ਿਲ੍ਹੇ ਵਿੱਚ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸਮਾਗਮ ਨੂੰ ਸੁਚੱਜੇ ਅਤੇ ਬੇਹਤਰੀਨ ਢੰਗ ਨਾਲ ਆਯੋਜਿਤ ਕਰਨ ਲਈ ਹਰ ਪੱਧਰ ’ਤੇ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵੋਟਰ ਜਾਗਰੂਕਤਾ, ਖਾਸ ਕਰਕੇ ਨੌਜਵਾਨ ਅਤੇ ਪਹਿਲੀ ਵਾਰ ਵੋਟਰ ਬਣੇ ਵੋਟਰਾਂ ਨੂੰ ਲੋਕਤੰਤਰਿਕ ਪ੍ਰਕਿਰਿਆ ਨਾਲ ਜੋੜਨ ਲਈ ਵੱਖ-ਵੱਖ ਗਤੀਵਿਧੀਆਂ ਤਿਆਰ ਕੀਤੀਆਂ ਗਈਆਂ ਹਨ, ਤਾਂ ਜੋ ਇਸ ਦਿਨ ਨੂੰ ਯਾਦਗਾਰੀ ਬਣਾਇਆ ਜਾ ਸਕੇ। ਏ.ਡੀ.ਸੀ. ਨੇ ਦੱਸਿਆ ਕਿ ਇਸ ਮੌਕੇ ਮੁੱਖ ਚੋਣ ਅਧਿਕਾਰੀ, ਪੰਜਾਬ ਵੱਲੋਂ ਐਮਿਟੀ ਯੂਨੀਵਰਸਿਟੀ ਤੋਂ ਮੋਟਰਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾਈ...
ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਦੇ ਵਿਕਾਸ ਲਈ 3.88 ਕਰੋੜ ਰੁਪਏ ਮਨਜ਼ੂਰ: ਗੁਰਮੀਤ ਸਿੰਘ ਖੁੱਡੀਆਂ

ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਦੇ ਵਿਕਾਸ ਲਈ 3.88 ਕਰੋੜ ਰੁਪਏ ਮਨਜ਼ੂਰ: ਗੁਰਮੀਤ ਸਿੰਘ ਖੁੱਡੀਆਂ

Hot News
ਲੰਬੀ, 19 ਜਨਵਰੀ:-ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਹਲਕੇ ਲੰਬੀ ਵਿੱਚ ਪਿੰਡਾਂ ਦੀਆਂ ਸੜਕਾਂ ਅਤੇ ਫਿਰਨੀਆਂ ਦੇ ਵਿਕਾਸ ਲਈ ਕੁੱਲ 3.88 ਕਰੋੜ ਰੁਪਏ (388 ਲੱਖ ਰੁਪਏ) ਦੀ ਲਾਗਤ ਨਾਲ ਮਹੱਤਵਪੂਰਨ ਪ੍ਰੋਜੈਕਟ ਮਨਜ਼ੂਰ ਕੀਤੇ ਗਏ ਹਨ। ਖੇਤੀਬਾੜੀ ਮੰਤਰੀ ਨੇ ਕਿਹਾ ਕਿ ਇਹ ਵਿਕਾਸ ਕਾਰਜ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ, ਆਵਾਜਾਈ ਸੁਵਿਧਾਵਾਂ ਵਿੱਚ ਸੁਧਾਰ ਲਿਆਉਣ ਅਤੇ ਪਿੰਡ ਵਾਸੀਆਂ ਨੂੰ ਸੁਰੱਖਿਅਤ ਅਤੇ ਸੁਚਾਰੂ ਰਸਤਾ ਪ੍ਰਦਾਨ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਣਗੇ। ਉਨ੍ਹਾਂ ਦੱਸਿਆ ਕਿ ਲੰਬੀ ਹਲਕੇ ਵਿੱਚ ਮਨਜ਼ੂਰ ਕੀਤੇ ਗਏ ਕੰਮ ਹੇਠ ਲਿਖੇ ਅਨੁਸਾਰ ਹਨ: ਮਲੋਟ–ਡੱਬਵਾਲੀ ਸੜਕ ਤੋਂ ਮਾਨ ਵਾਇਆ ਚੰਨੂੰ ਬੀਦੋਵਾਲੀ ਸੜਕ (ਫਿਰਨੀ ਚੰਨੂੰ) ਦੀ ਸੀ.ਸੀ. ਫਲੋਰਿੰਗ – ਲੰਬਾਈ: 1.80 ਕਿਲੋਮੀਟਰ – ਲਾਗਤ: 110 ਲੱਖ ਰੁਪਏ ਗਿੱਦੜਬਾਹਾ–ਥਰਾਜਵਾਲਾ ਸੜਕ ਤੋਂ ਗਿੱਦੜਬਾਹਾ–ਲੰਬੀ ਸੜਕ ਨੂੰ 10 ਫੁੱਟ ਤੋਂ...
ਖਾਲਸਾ ਕਾਲਜ  ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰਾਸ਼ਟਰੀ ਯੁਵਾ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

ਖਾਲਸਾ ਕਾਲਜ  ਸ਼੍ਰੀ ਅਨੰਦਪੁਰ ਸਾਹਿਬ ਵਿਖੇ ਰਾਸ਼ਟਰੀ ਯੁਵਾ ਦਿਵਸ ਮੌਕੇ ਕੱਢੀ ਜਾਗਰੂਕਤਾ ਰੈਲੀ

Hot News
ਸ੍ਰੀ ਅਨੰਦਪੁਰ ਸਾਹਿਬ 19 ਜਨਵਰੀ: ਸਥਾਨਕ ਭਾਈ ਜੈਤਾ ਜੀ ਸਿਵਲ ਹਸਪਤਾਲ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਟੇਟ ਏਡਜ ਕੰਟਰੋਲ ਸੁਸਾਇਟੀ ਚੰਡੀਗੜ੍ਹ ਦੇ ਹੁਕਮਾ ਮੁਤਾਬਿਕ 12 ਜਨਵਰੀ 2026 ਤੋਂ 31 ਜਨਵਰੀ 2026 ਤੱਕ  ਰਾਸ਼ਟਰੀ ਨੌਜਵਾਨ ਪੰਦਰਵਾੜਾ ਮਨਾਉਣ ਦੀਆਂ ਹਦਾਇਤਾਂ  ਦਿੱਤੀਆਂ ਗਈਆ ਸਨ। ਜਿਸਦੇ ਤਹਿਤ ਸਥਾਨਕ ਬਲੱਡ ਸੈਂਟਰ ਸਿਵਲ ਹਸਪਤਾਲ ਅਨੰਦਪੁਰ ਸਾਹਿਬ ਵਿਖੇ ਡਾ.ਸੁਖਵਿੰਦਰ ਸਿੰਘ ਸੀਨੀਅਰ ਮੈਡੀਕਲ ਅਫਸਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸ਼੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਸ਼੍ਰੀ ਅਨੰਦਪੁਰ ਸਾਹਿਬ  ਦੇ ਵਿਦਿਆਰਥੀਆਂ ਵੱਲੋਂ ਨੋਜਵਾਨ ਦਿਵਸ ਦੇ ਮੌਕੇ ਤੇ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਨੂੰ ਡਾ.ਜਗਪਿੰਦਰਪਾਲ ਸਿੰਘ ਐਨ.ਐਸ ਅਫਸਰ ਨੇ ਹਰੀ ਝੰਢੀ ਦੇ ਕੇ ਰਵਾਨਾ ਕੀਤਾ।    ਡਾ.ਅਤਿੰਦਰਪਾਲ ਸਿੰਘ ਸਹਾਇਕ ਬਲੱਡ ਟਰਾਂਸਫਿਊਜਨ ਅਫਸਰ ਨੇ ਵਿਦਿਆਰਥੀਆਂ ਨੂੰ ਖੂਨਦਾਨ ਕਰਨ ਦੀ ਮਹੱਤਤਾ ਬਾਰੇ ਉਤਸਾਹਿਤ ਕਰਦੇ ਹੋਏ ਦੱਸਿਆ ਕਿ ਖੂਨਦਾਨ ਸਭ ਤੋਂ ਉੱਤਮ ਦਾਨ ਹੈ, ਦਾਨ ਕੀਤੇ ਗਏ ਖੂਨ ਰਾਂਹੀ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਖੂਨਦਾਨ ਕਰਨ ਨਾਲ ਸਰੀਰ ਤੰਦਰੁਸਤ ਰਹਿੰਦਾ ਹੈ। ਜੋ ਵੀ ਖੂਨ ਦਾਨ ਕ...
ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਾਸਲ

ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਰਿਹਾਸਲ

Hot News
ਬਟਾਲਾ, 19 ਜਨਵਰੀ (      ) ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਪੂਰੇ ਜੋਸ਼ ਤੇ ਉਤਸ਼ਾਹ ਨਾਲ ਕੀਤੀਆਂ ਜਾ ਰਹੀਆਂ ਹਨ ।  ਗੁਰਮੰਦਰ ਸਿੰਘ ਐਸ.ਡੀ.ਐਮ -ਕਮ-ਕਮਿਸ਼ਨਰ ਨਗਰ ਨਿਗਮ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ਿਵ ਕੁਮਾਰ ਬਟਾਲਵੀ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਅੱਜ ਪਹਿਲੀ ਰਿਹਾਸਲ ਹੋਈ । ਇਸ ਮੌਕੇ ਸ਼ਸ਼ੀ ਭੂਸ਼ਨ ਵਰਮਾ ਐਮ.ਡੀ.ਐਫ.ਸੀ. ਵਰਮਾ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਭੰਡਾਰੀ ਗੇਟ ਬਟਾਲਾ, ਸ੍ਰੀਮਤੀ ਨੀਟਾ ਭਾਟੀਆ, ਡਾ. ਸਤਿੰਦਰਜੀਤ ਕੋਰ ਤੇ ਸਕੂਲਾਂ ਦੇ ਨੁਮਾਇੰਦੇ ਮੋਜੂਦ ਸਨ। ਗਣਤੰਤਰ ਦਿਵਸ ਮੌਕੇ ਪੇਸ਼ ਕੀਤੇ ਜਾਣ ਵਾਲੇ ਸੱਭਿਆਚਰਕ ਸਮਾਗਮ ਲਈ ਚੱਲ ਰਹੀਆਂ ਰਿਹਰਸਲਾਂ ਵਿਚ ਵੱਖ-ਵੱਖ ਸਕੂਲਾਂ ਦੇ ਬੱਚਿਆਂ ਵਲੋਂ ਦੇਸ਼ ਭਗਤੀ ਤੇ ਅਧਾਰਿਤ ਸ਼ਾਨਦਾਰ ਕੋਰੀਓਗ੍ਰਾਫੀ, ਸੋਲੋ ਡਾਂਸ ਤੇ ਭੰਗੜਾ ਦੀਆਂ ਪੇਸ਼ਕਾਰੀਆਂ ਦਿੱਤੀਆਂ ਗਈਆਂ। । ਇਸ ਮੌਕੇ ਸਬੰਧਿਤ ਸਕੂਲਾਂ ਦੇ ਇੰਚਾਰਜਾਂ ਨੂੰ ਹੋਰ ਸਖ਼ਤ ਮਿਹਨਤ ਨਾਲ ਬੱਚਿਆਂ ਦੀ ਤਿਆਰੀ ਕਰਵਾਉਣ ਲਈ ਕਿਹਾ। ਉਨਾਂ ਦੱਸਿਆ ਕਿ 22 ਜਨਵਰੀ ਨੂੰ ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਸਵੇਰੇ 1...
ਵਿਧਾਨ ਸਭਾ ਹਲਕਾ ਖੇਮਕਰਨ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ

ਵਿਧਾਨ ਸਭਾ ਹਲਕਾ ਖੇਮਕਰਨ ਦੇ ਵੱਖ-ਵੱਖ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾਵਾਂ ਕੱਢੀਆਂ

Local
ਖੇਮਕਰਨ/ਤਰਨ ਤਾਰਨ, 19 ਜਨਵਰੀ (           ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਯੁੱਧ ਨਸ਼ਿਆਂ ਵਿਰੁੱਧ ਦੇ ਦੂਜੇ ਪੜਾਅ ਤਹਿਤ ਵਿਧਾਨ ਸਭਾ ਹਲਕਾ ਖੇਮਕਰਨ ਵਿੱਚ ਵਿਧਾਇਕ ਸ. ਸਰਵਨ ਸਿੰਘ ਧੁੰਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਵੱਖ-ਵੱਖ ਪਿੰਡਾਂ ਵਿੱਚ ਨਸ਼ਿਆਂ ਵਿਰੁੱਧ ਜਾਗਰੂਕਤਾ ਯਾਤਰਾਵਾਂ ਕੱਢੀਆਂ ਜਾ ਰਹੀਆਂ ਹਨ। ਵਿਧਾਨ ਸਭਾ ਹਲਕਾ ਖੇਮਕਰਨ ਦੇ ਨਸ਼ਾ ਮੁਕਤੀ ਮੋਰਚਾ ਦੇ ਹਲਕਾ ਕੋਆਰਡੀਨੇਟਰ ਜਗਇੰਦਰ ਸਿੰਘ ਸੰਧੂ ਦੀ ਅਗਵਾਈ ਹੇਠ ਪਿੰਡ ਭਾਈ ਲਾਧੋ, ਬੂਆ ਪੱਤੀ, ਘੁਰਕਵਿੰਡ, ਮਾਣਕਪੁਰ, ਮਾੜੀ ਮੇਘਾ, ਮਾੜੀ ਮੇਘਾ ਖੁਰਦ, ਮੁਗਲ ਚੱਕ, ਨਾਰਲੀ, ਧੋਲਾਂ, ਘਰਿਆਲੀ ਉਰਾਰੀਆਂਵਾਲੀ, ਮਾਛੀਕੇ ਅਤੇ ਭੈਣੀ ਗੁਰਮੁੱਖ ਸਿੰਘ ਨਸ਼ਾ ਮੁਕਤੀ ਪੈਦਲ ਯਾਤਰਾਵਾਂ ਕੱਢੀਆਂ ਗਈਆਂ। ਇਸ ਮੌਕੇ ਨਸ਼ਾ ਮੁਕਤੀ ਮੋਰਚਾ ਦੇ ਮੈਂਬਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਨਾਲ ਨਸ਼ਿਆਂ ਦੀ ਰੋਕਥਾਮ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਉਪਰੰਤ ਸਾਰੇ ਪਿੰਡਾਂ ਵਿੱਚ ਪੈਦਲ ਜਾਗਰੂਕਤਾ ਰੈਲੀਆਂ ਕੱਢ ਕੇ ਨਸ਼ਿਆਂ ਖਿਲਾਫ਼ ਹੋਕਾ ਦਿੱਤਾ ਗਿਆ। ...
ਗਣਤੰਤਰ ਦਿਵਸ ਦੀ ਰਿਹਸਲ ਵਿੱਚ ਵਿਦਿਆਰਥੀਆਂ ਨੇ ਦਿੱਤੀਆਂ ਸੱਭਿਆਚਾਰਕ ਪੇਸ਼ਕਾਰੀਆਂ

ਗਣਤੰਤਰ ਦਿਵਸ ਦੀ ਰਿਹਸਲ ਵਿੱਚ ਵਿਦਿਆਰਥੀਆਂ ਨੇ ਦਿੱਤੀਆਂ ਸੱਭਿਆਚਾਰਕ ਪੇਸ਼ਕਾਰੀਆਂ

Local
ਸ੍ਰੀ ਅਨੰਦਪੁਰ ਸਾਹਿਬ 19 ਜਨਵਰੀ ()-ਗਣਤੰਤਰ ਦਿਵਸ ਸਮਾਰੋਹ ਦੀ ਰਿਹਸਲ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਹੋਈ ਜਿੱਥੇ ਸੱਭਿਆਚਾਰਕ ਪੇਸ਼ਕਾਰੀਆਂ ਰਾਹੀ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਰੰਗ ਬੰਨਿਆ। 26 ਜਨਵਰੀ ਨੂੰ ਇਸੇ ਸਥਾਨ ਤੇ ਗਣਤੰਤਰ ਦਿਵਸ ਸਮਾਰੋਹ ਮਨਾਇਆ ਜਾਵੇਗਾ।      ਰਾਸ਼ਟਰੀ ਝੰਡਾ ਐਸ.ਡੀ.ਐਮ ਜਸਪ੍ਰੀਤ ਸਿੰਘ ਲਹਿਰਾਉਣਗੇ। ਪਰੇਡ ਦਾ ਮੁਆਇਨਾ, ਦੇਸ਼ ਵਾਸੀਆਂ ਨੂੰ ਸੰਬੋਧਨ, ਮਾਰਚ ਪਾਸਟ, ਪੀ.ਟੀ.ਸ਼ੋਅ ਉਪਰੰਤ ਦੇਸ਼ ਭਗਤੀ ਅਤੇ ਸੱਭਿਆਚਾਰਕ ਪੇਸ਼ਕਾਰੀਆਂ ਲਈ ਰਿਹਸਲ ਨਿਰੰਤਰ ਚੱਲ ਰਹੀ ਹੈ। ਪੀ.ਟੀ.ਸ਼ੋਅ ਵਿੱਚ ਸਤੀਸ਼ ਕੁਮਾਰ ਅਤੇ ਇਕਬਾਲ ਸਿੰਘ ਵੱਲੋਂ ਟੀਮਾਂ ਨੂੰ ਤਿਆਰ ਕੀਤਾ ਗਿਆ ਹੈ। ਪਰੇਡ ਦੀ ਅਗਵਾਈ ਲੈਫਟੀਨੈਂਟ ਸੰਦੀਪ ਕਰਨਗੇ। ਬੈਂਡ ਲਈ ਬਰਜਿੰਦਰ ਸਿੰਘ ਦਸ਼ਮੇਸ ਅਕੈਡਮੀ ਰੋਜ਼ਾਨਾ ਪਰੈਕਟਿਸ ਕਰਵਾ ਰਹੇ ਹਨ। ਪ੍ਰਿੰ.ਸੁਖਪਾਲ ਕੌਰ ਵਾਲੀਆ, ਪ੍ਰਿੰ.ਨੀਰਜ ਕੁਮਾਰ, ਰਣਜੀਤ ਸਿੰਘ ਐਨ.ਸੀ.ਸੀ ਅਫਸਰ, ਅਜੇ ਬੈਂਸ, ਗੁਰਦੀਪ ਕੌਰ ਵੱਲੋ ਸੱਭਿਆਚਾਰਕ ਪ੍ਰੋਗਰਾਮ ਦੀ ਚੋਣ ਕੀਤੀ ...