ਫੋਕਲ ਪੁਆਇੰਟ ਹੁਸ਼ਿਆਰਪੁਰ ‘ਚ 2 ਕਰੋੜ ਦੇ ਵਿਕਾਸ ਪ੍ਰੋਜੈਕਟਾਂ ਦੀ ਸ਼ੁਰੂਆਤ
ਹੁਸ਼ਿਆਰਪੁਰ, 13 ਜਨਵਰੀ :- ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਫੋਕਲ ਪੁਆਇੰਟ ਹੁਸ਼ਿਆਰਪੁਰ ਵਿਚ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦਾ ਰਸਮੀ ਉਦਘਾਟਨ ਕੀਤਾ। ਇਨ੍ਹਾਂ ਵਿਕਾਸ ਕਾਰਜਾਂ ਵਿੱਚ ਕਮਿਊਨਿਟੀ ਹਾਲ ਦੀ ਉਸਾਰੀ, ਆਧੁਨਿਕ ਪਾਰਕ ਦਾ ਵਿਕਾਸ, ਟਾਇਲਟ ਬਲਾਕ, ਚਾਰਦੀਵਾਰੀ ਦੀ ਉਸਾਰੀ ਅਤੇ ਅੰਦਰੂਨੀ ਸੜਕਾਂ ਦੀ ਉਸਾਰੀ ਸ਼ਾਮਿਲ ਹੈ। ਇਹ ਪ੍ਰੋਜੈਕਟ ਫੋਕਲ ਪੁਆਇੰਟ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਗੇ ਅਤੇ ਉਦਯੋਗਪਤੀਆਂ ਅਤੇ ਕਾਮਿਆਂ ਨੂੰ ਬਿਹਤਰ ਸਹੂਲਤਾਂ ਪ੍ਰਦਾਨ ਕਰਨਗੇ। ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਉਦਯੋਗ ਕਿਸੇ ਵੀ ਸੂਬੇ ਦੀ ਆਰਥਿਕਤਾ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਫੋਕਲ ਪੁਆਇੰਟ ਵਰਗੇ ਉਦਯੋਗਿਕ ਖੇਤਰਾਂ ਨੂੰ ਪਿਛਲੀਆਂ ਸਰਕਾਰਾਂ ਨੇ ਲੰਬੇ ਸਮੇਂ ਤੋਂ ਅਣਗੌਲਿਆ ਕੀਤਾ, ਜਿਸ ਕਾਰਨ ਇਥੇ ਬੁਨਿਆਦੀ ਸਹੂਲਤਾਂ ਦੀ ਘਾਟ ਸੀ। ਮੌਜੂਦਾ ਸਰਕਾਰ ਨੇ ਇਸ ਸਥਿਤੀ ਨੂੰ ਗੰਭੀਰਤਾ ਨਾਲ ਸਮਝਦੇ ਹੋਏ, ਉਦਯੋਗਿਕ ਖੇਤਰਾਂ ਦੇ ਸਰਵਪੱਖੀ ਵਿਕਾਸ ਨੂੰ ਤਰਜੀਹ ਦਿੱਤੀ ਹੈ। ਵਿਧਾਇਕ ਨੇ ਕਿਹਾ ਕਿ ਫੋਕਲ ਪੁਆਇੰਟ ਵਿੱ...








