Thursday, April 9Malwa News
Shadow

Tag: punjabi news

ਪੰਜਾਬ ਪੁਲਿਸ ਨੇ ਵਲਟੋਹਾ ਸਰਪੰਚ ਦੇ ਕਤਲ ਦੀ ਗੁੱਥੀ ਸੁਲਝਾਈ: ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਵਲਟੋਹਾ ਸਰਪੰਚ ਦੇ ਕਤਲ ਦੀ ਗੁੱਥੀ ਸੁਲਝਾਈ: ਦੋ ਸ਼ੂਟਰਾਂ ਸਮੇਤ ਸੱਤ ਗ੍ਰਿਫ਼ਤਾਰ

Breaking News
ਚੰਡੀਗੜ੍ਹ, 12 ਜਨਵਰੀ:- ਵਲਟੋਹਾ ਦੇ ਸਾਬਕਾ ਸਰਪੰਚ ਝਰਮਲ ਸਿੰਘ ਦੇ ਕਤਲ ਦੀ ਗੁੱਥੀ ਨੂੰ ਮਹਿਜ਼ ਕੁਝ ਦਿਨਾਂ ਵਿੱਚ ਹੀ ਸੁਲਝਾਉਂਦਿਆਂ, ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਨੇ ਪ੍ਰਭ ਦਾਸੂਵਾਲ ਗੈਂਗ ਨੂੰ ਕਰਾਰਾ ਝਟਕਾ ਦਿੰਦਿਆਂ ਗੈਂਗ ਦੇ ਦੋ ਸ਼ੂਟਰਾਂ ਸਮੇਤ ਸੱਤ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੰਗਠਿਤ ਅਪਰਾਧ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਵਿੱਚ ਸਰਗਰਮ ਅਪਰਾਧੀ ਨਰਕ ਵਿੱਚ ਵੀ ਨਹੀਂ ਲੁਕ ਸਕਣਗੇ। ਉਨ੍ਹਾਂ ਚੇਤਾਵਨੀ ਦਿੱਤੀ ਕਿ ਪੰਜਾਬ ਪੁਲਿਸ ਹਿੰਸਕ ਗਤੀਵਿਧੀਆਂ ਵਿੱਚ ਸ਼ਾਮਲ ਹਰ ਵਿਅਕਤੀ ਨੂੰ ਦੇਸ਼ ਵਿੱਚ ਜਾਂ ਦੇਸ਼ ਤੋਂ ਬਾਹਰ ਕਿਸੇ ਵੀ ਕੋਨੇ ਵਿੱਚੋਂ ਫੜ ਕੇ ਕਾਨੂੰਨ ਦੇ ਕਟਹਿਰੇ ਵਿੱਚ ਲਿਆਵੇਗੀ। ਪੁਲਿਸ ਜਾਂਚ ਮੁਤਾਬਕ ਇਸ ਕਤਲ ਦਾ ਮਾਸਟਰਮਾਈਂਡ ਗੈਂਗਸਟਰ ਪ੍ਰਭ ਦਾਸੂਵਾਲ ਹੈ ਜਿਸ ਨੇ ਪੁਰਾਣੀ ਦੁਸ਼ਮਣੀ ਦੇ ਚਲਦਿਆਂ ਯੋਜਨਾਬੱਧ ਅਤੇ ਟੀਚਾਗਤ ਢੰਗ ਨਾਲ ਇਸ ਕਤਲ ਨੂੰ ਅੰਜ਼ਾਮ ਦਿੱਤਾ। ਡੀਜੀਪੀ, ਜਿਨ੍ਹਾਂ ਦੇ ਨਾਲ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲ...
ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 21 ਕੱਚੇ ਕਰਮਚਾਰੀਆਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ

ਹਰਜੋਤ ਸਿੰਘ ਬੈਂਸ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ 21 ਕੱਚੇ ਕਰਮਚਾਰੀਆਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ

Hot News
ਚੰਡੀਗੜ੍ਹ, 12 ਜਨਵਰੀ:-ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਕਰਮਚਾਰੀਆਂ ਪ੍ਰਤੀ ਸੁਹਿਰਦ ਵਚਨਬੱਧਤਾ ਨੂੰ ਉਜਾਗਰ ਕਰਦਿਆਂ ਇੱਕ ਮਿਸਾਲੀ ਕਦਮ ਤਹਿਤ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵਿੱਚ ਠੇਕੇ 'ਤੇ ਕੰਮ ਕਰ ਰਹੇ 21 ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਦਿਆਂ ਉਨ੍ਹਾਂ ਨੂੰ ਰੈਗੂਲਰਾਈਜ਼ੇਸ਼ਨ ਸਰਟੀਫ਼ਿਕੇਟ ਸੌਂਪੇ। ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪਾਲਿਸੀ ਫਾਰ ਵੈੱਲਫੇਅਰ ਆਫ ਐਡਹਾਕ, ਕੰਟਰੈਕਚੂਅਲ, ਡੇਲੀ ਵੇਜਜ਼, ਵਰਕ-ਚਾਰਚਡ ਐਂਡ ਟੈਂਪਰੇਰੀ ਇੰਪਲਾਇਜ਼” ਤਹਿਤ 16 ਪੈਕਰ, 2 ਕੁੱਕ, 2 ਵੇਟਰ ਅਤੇ ਇੱਕ ਡਰਾਈਵਰ ਨੂੰ ਪੱਕੇ ਕਰਕੇ ਸਰਕਾਰੀ ਸੇਵਾਵਾਂ ਵਿੱਚ ਲਿਆਂਦਾ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਇਨ੍ਹਾਂ ਕਰਮਚਾਰੀਆਂ ਨੂੰ ਦਿਲੋਂ ਵਧਾਈ ਦਿੰਦਿਆਂ ਕਿਹਾ ਕਿ ਇਹ ਸਰਟੀਫਿਕੇਟ ਇਨ੍ਹਾਂ ਕਰਮਚਾਰੀਆਂ ਨੂੰ ਮਾਣ, ਸੁਰੱਖਿਅਤ ਨੌਕਰੀ ਅਤੇ ਸਮਾਜਿਕ ਪੱਧਰ ਉੱਤੇ ਹੋਰ ਮਜ਼ਬੂਤ ਕਰਨ ਬਾਰੇ ਹੈ, ਜਿਹੜੇ ਸਾਡੀ ਪ੍ਰਣਾਲੀ ਦਾ ਅਹਿਮ ਹਿੱਸਾ ਰਹੇ ਹਨ। ਇਹ ਰੈਗੂਲਰਾਈਜ਼ੇਸ਼ਨ ਪ੍ਰਕਿਰਿਆ ਸਾਡ...
ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

ਹਰਦੀਪ ਸਿੰਘ ਮੁੰਡੀਆਂ ਨੇ ਨਵ-ਨਿਯੁਕਤ ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ

Breaking News
*ਚੰਡੀਗੜ੍ਹ, 12 ਜਨਵਰੀ:*- ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਗਰੁੱਪ-ਡੀ ਦੇ 12 ਨਵ-ਨਿਯੁਕਤ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਹ ਨਿਯੁਕਤੀਆਂ ਘਰ ਦੇ ਇੱਕੋ-ਇੱਕ ਕਮਾਉਣ ਵਾਲੇ ਮੈਂਬਰ ਦੀ ਮੌਤ ਹੋਣ ਦੀ ਸੂਰਤ ਵਿੱਚ ਵਿੱਤੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਲੋੜਵੰਦ ਪਰਿਵਾਰਾਂ ਦੀ ਸਹਾਇਤਾ ਲਈ ਤਰਸ ਦੇ ਆਧਾਰ 'ਤੇ ਰੋਜ਼ਗਾਰ ਦੇਣ ਸਬੰਧੀ ਪੰਜਾਬ ਸਰਕਾਰ ਦੀ ਨੀਤੀ ਤਹਿਤ ਦਿੱਤੀਆਂ ਗਈਆਂ ਹਨ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ 12 ਉਮੀਦਵਾਰਾਂ ਵਿੱਚੋਂ ਇੱਕ ਨੂੰ ਕਲਰਕ, ਅੱਠ ਨੂੰ ਸੇਵਾਦਾਰ, ਇੱਕ ਨੂੰ ਸਫ਼ਾਈ ਸੇਵਕ ਅਤੇ ਦੋ ਨੂੰ ਹੈਲਪਰ ਟੈਕਨੀਕਲ ਵਜੋਂ ਨਿਯੁਕਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਨਿਯੁਕਤੀਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਿਭਾਗੀ ਸਮਰੱਥਾ ਨੂੰ ਹੋਰ ਮਜ਼ਬੂਤ ਕਰਨ ਲਈ ਲੋੜਵੰਦ ਪਰਿਵਾਰਾਂ ਦੀ ਸਮੇਂ ਸਿਰ ਸਹਾਇਤਾ ਯਕੀਨੀ ਬਣਾਉਣ ਦੀ ਦਿਸ਼ਾ ਵਿੱਚ ਇੱਕ ਮਿਸਾਲੀ ਕਦਮ ਹੈ। ਪਿਛਲੀ ਕਾਂਗਰਸ ਸਰਕਾਰ 'ਤੇ ਨਿਸ਼ਾਨਾ ਸਾ...
ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ: ਹੁਣ ਵਿਦਿਅਕ ਦਸਤਾਵੇਜ਼ਾਂ ਦੀ ਹੋਵੇਗੀ ਆਨਲਾਈਨ ਤਸਦੀਕ: ਹਰਜੋਤ ਸਿੰਘ ਬੈਂਸ

ਹੁਣ ਲਾਈਨਾਂ ਵਿੱਚ ਲੱਗਣ ਦੀ ਲੋੜ ਨਹੀਂ: ਹੁਣ ਵਿਦਿਅਕ ਦਸਤਾਵੇਜ਼ਾਂ ਦੀ ਹੋਵੇਗੀ ਆਨਲਾਈਨ ਤਸਦੀਕ: ਹਰਜੋਤ ਸਿੰਘ ਬੈਂਸ

Breaking News
ਚੰਡੀਗੜ੍ਹ, 12 ਜਨਵਰੀ:- ਸੂਬੇ ਦੇ ਵਿਦਿਆਰਥੀਆਂ ਲਈ ਲਾਈਨਾਂ ਵਿੱਚ ਖੜ੍ਹਨ, ਕਾਗਜ਼ੀ ਕਾਰਵਾਈ ਅਤੇ ਹਫ਼ਤਿਆਂ ਦੀ ਲੰਬੀ ਉਡੀਕ ਨੂੰ ਖਤਮ ਕਰਨ ਦੀ ਦਿਸ਼ਾ ਵਿੱਚ ਅਹਿਮ ਕਦਮ ਚੁੱਕਦਿਆਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਵਿਦਿਅਕ ਦਸਤਾਵੇਜ਼ਾਂ ਦੀ ਆਨਲਾਈਨ ਤਸਦੀਕ ਅਤੇ ਪ੍ਰਮਾਣਿਕਤਾ ਲਈ ਡਿਜੀਟਲ ਪਲੇਟਫਾਰਮ “ਈ-ਸਨਦ” ਲਾਂਚ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਇਹ ਡਿਜੀਟਲ ਸੇਵਾ ਸ਼ੁਰੂ ਕਰਨ ਵਾਲਾ ਭਾਰਤ ਦਾ ਦੂਜਾ ਸੂਬਾ ਬਣ ਗਿਆ ਹੈ । ਅੱਜ ਇੱਥੇ ਪੰਜਾਬ ਸਕੂਲ ਸਿੱਖਿਆ ਬੋਰਡ ਦੀ “ਈ-ਸਨਦ” ਸੇਵਾ ਦੀ ਸ਼ੁਰੂਆਤ ਨਾਲ ਬੋਰਡ ਦੇ ਮੌਜੂਦਾ ਤੇ ਸਾਬਕਾ ਵਿਦਿਆਰਥੀ ਵਿਸਥਾਰਤ ਅੰਕ-ਸੂਚੀ (ਡੀ.ਐਮ.ਸੀ) ਅਤੇ ਸਰਟੀਫਿਕੇਟਾਂ ਦੀ ਆਨਲਾਈਨ ਤਸਦੀਕ ਹੁਣ ਕੁੱਝ ਹੀ ਦਿਨਾਂ ਵਿੱਚ ਕਰਵਾ ਸਕਦੇ ਹਨ, ਜਿਸ ਲਈ ਪਹਿਲਾਂ 40-45 ਦਿਨ ਲੱਗਦੇ ਸਨ। ਸਰਕਾਰ ਮੁਤਾਬਕ ਇਸ ਕਦਮ ਨਾਲ ਪੰਜਾਬ ਸਕੂਲ ਬੋਰਡ ਤੋਂ ਹਰ ਸਾਲ ਪਾਸ ਹੋਣ ਵਾਲੇ ਹਜ਼ਾਰਾਂ ਵਿਦਿਆਰਥੀਆਂ ਨੂੰ ਲਾਭ ਮਿਲੇਗਾ ਅਤੇ ਬੋਰਡ ਵੱਲੋਂ ਜਾਰੀ ਕੀਤੇ ਜਾਣ ਵਾਲੇ ਸਰਟੀਫਿਕੇਟਾਂ ਦੀ ਭਰੋਸੇਯੋਗ...
ਲੋਕਾਂ ਨਾਲ ਸਿੱਧਾ ਸੰਵਾਦ ਪਾਰਦਰਸ਼ੀ ਤੇ ਜਵਾਬਦੇਹ ਸ਼ਾਸਨ ਦੀ ਕੁੰਜੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੋਕਾਂ ਨਾਲ ਸਿੱਧਾ ਸੰਵਾਦ ਪਾਰਦਰਸ਼ੀ ਤੇ ਜਵਾਬਦੇਹ ਸ਼ਾਸਨ ਦੀ ਕੁੰਜੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਜਲੰਧਰ, 12 ਜਨਵਰੀ:-ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿੱਚ ਲੋਕ ਮਿਲਣੀ ਰਾਹੀਂ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਿਆ। ਅਜਿਹੀ ਸਿੱਧੀ ਗੱਲਬਾਤ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦਾ ਧੁਰਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਬਿਜਲੀ ਅਤੇ ਵੱਡੇ ਪੱਧਰ ਉੱਤੇ ਰੋਜ਼ਗਾਰ ਤੋਂ ਲੈ ਕੇ ਸਿਹਤ ਸੰਭਾਲ ਅਤੇ ਸਿੱਖਿਆ ਸੁਧਾਰਾਂ ਤੱਕ ਨਿਰੰਤਰ ਲੋਕ—ਪੱਖੀ ਪਹਿਲਕਦਮੀਆਂ ਆਮ ਪਰਿਵਾਰਾਂ ਉੱਤੇ ਬੋਝ ਨੂੰ ਲਗਾਤਾਰ ਘਟਾ ਰਹੀਆਂ ਹਨ ਅਤੇ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਆਪਣੀ ਸਥਿਤੀ ਮੁੜ ਪ੍ਰਾਪਤ ਕਰਨ ਦੇ ਰਾਹ ਉੱਪਰ ਮਜ਼ਬੂਤੀ ਨਾਲ ਅੱਗੇ ਵਧਾ ਰਹੀਆਂ ਹਨ। ਜਲੰਧਰ ਦੇ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀਆਂ ਸ਼ਾਸਨ ਦਾ ਇਕ ਨਿਯਮਤ ਹਿੱਸਾ ਹੋਣਗੀਆਂ ਕਿਉਂਕਿ ਇਹ ਸਰਕਾਰ ਨੂੰ ਜ਼ਮੀਨੀ ਹਕੀਕਤਾਂ ਨੂੰ ਸਮਝਣ ਅਤੇ ਜਨਤਕ ਸ਼ਿਕਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਿੱਚ ਮ...
ਗੈਂਗਸਟਰਾਂ ਵਿਰੁੱਧ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ, ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਵਿਰੁੱਧ ਹੋਵੇਗੀ ਫੈਸਲਾਕੁੰਨ ਕਾਰਵਾਈ: ਆਪ

ਗੈਂਗਸਟਰਾਂ ਵਿਰੁੱਧ ਮਾਨ ਸਰਕਾਰ ਦੀ ਜ਼ੀਰੋ ਟੋਲਰੈਂਸ, ਕਾਨੂੰਨ ਹੱਥ ਵਿੱਚ ਲੈਣ ਵਾਲਿਆਂ ਵਿਰੁੱਧ ਹੋਵੇਗੀ ਫੈਸਲਾਕੁੰਨ ਕਾਰਵਾਈ: ਆਪ

Hot News, Punjab Politics
ਚੰਡੀਗੜ੍ਹ, 12 ਜਨਵਰੀ : ਆਮ ਆਦਮੀ ਪਾਰਟੀ ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਦਾਅਵਾ ਕੀਤਾ ਕਿ ਪੰਜਾਬ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਕਾਬੂ ਹੇਠ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ 'ਤੇ ਬਖਸ਼ਿਆ ਨਹੀਂ ਜਾਵੇਗਾ। ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਨੂ ਨੇ ਕਿਹਾ ਕਿ ਵਿਰੋਧੀ ਧਿਰ ਦੇ ਕੁਝ ਆਗੂ ਅਮਨ-ਕਾਨੂੰਨ ਦੀ ਸਥਿਤੀ 'ਤੇ ਲਗਾਤਾਰ ਸਵਾਲ ਉਠਾ ਰਹੇ ਹਨ, ਪਰ ਜ਼ਮੀਨੀ ਹਕੀਕਤ ਇਸ ਦੇ ਉਲਟ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ 'ਜ਼ੀਰੋ ਟੋਲਰੈਂਸ' ਨੀਤੀ ਨੂੰ ਦੁਹਰਾਉਂਦੇ ਹੋਏ ਕਿਹਾ ਕਿ ਕਿ ਜਿਹੜਾ ਵੀ ਵਿਅਕਤੀ ਗੋਲੀਆਂ ਚਲਾਏਗਾ ਜਾਂ ਹਿੰਸਾ ਕਰੇਗਾ, ਉਸ ਨਾਲ ਨਰਮੀ ਨਹੀਂ ਵਰਤੀ ਜਾਵੇਗੀ, ਉਸ ਨੂੰ ਉਸੇ ਦੀ ਭਾਸ਼ਾ ਵਿੱਚ ਜਵਾਬ ਦਿੱਤਾ ਜਾਵੇਗਾ। ਸਰਪੰਚ ਕਤਲ ਕੇਸ ਦਾ ਹਵਾਲਾ ਦਿੰਦਿਆਂ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਕਰੀਬ 110 ਕਿਲੋਮੀਟਰ ਤੱਕ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ, ਦੂਜੇ ਰਾਜਾਂ ਤੱਕ ਮੁਲਜ਼ਮਾ...
ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ, ਕਿਹਾl ਲੋਕ ਮਿਲਣੀਆਂ ਪੰਜਾਬ ਦੇ ਵਿਕਾਸ ਨੂੰ ਤੇਜ਼ ਕਰਨ ਲਈ ਪ੍ਰੇਰਕ ਦਾ ਕੰਮ ਕਰਨਗੀਆਂ

ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਜਲੰਧਰ ਵਿੱਚ ਲੋਕ ਮਿਲਣੀ, ਕਿਹਾl ਲੋਕ ਮਿਲਣੀਆਂ ਪੰਜਾਬ ਦੇ ਵਿਕਾਸ ਨੂੰ ਤੇਜ਼ ਕਰਨ ਲਈ ਪ੍ਰੇਰਕ ਦਾ ਕੰਮ ਕਰਨਗੀਆਂ

Hot News
ਜਲੰਧਰ, 12 ਜਨਵਰੀ : ਕੜਾਕੇ ਦੀ ਠੰਢ ਦੇ ਬਾਵਜੂਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਵਿੱਚ ਲੋਕ ਮਿਲਣੀ ਰਾਹੀਂ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਸਿੱਧੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਧੀਰਜ ਨਾਲ ਸੁਣਿਆ। ਅਜਿਹੀ ਸਿੱਧੀ ਗੱਲਬਾਤ ਨੂੰ ਪਾਰਦਰਸ਼ੀ ਅਤੇ ਜਵਾਬਦੇਹ ਸ਼ਾਸਨ ਦਾ ਧੁਰਾ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੁਫ਼ਤ ਬਿਜਲੀ ਅਤੇ ਵੱਡੇ ਪੱਧਰ ਉੱਤੇ ਰੋਜ਼ਗਾਰ ਤੋਂ ਲੈ ਕੇ ਸਿਹਤ ਸੰਭਾਲ ਅਤੇ ਸਿੱਖਿਆ ਸੁਧਾਰਾਂ ਤੱਕ ਨਿਰੰਤਰ ਲੋਕ—ਪੱਖੀ ਪਹਿਲਕਦਮੀਆਂ ਆਮ ਪਰਿਵਾਰਾਂ ਉੱਤੇ ਬੋਝ ਨੂੰ ਲਗਾਤਾਰ ਘਟਾ ਰਹੀਆਂ ਹਨ ਅਤੇ ਪੰਜਾਬ ਨੂੰ ਦੇਸ਼ ਵਿੱਚ ਮੋਹਰੀ ਸੂਬੇ ਵਜੋਂ ਆਪਣੀ ਸਥਿਤੀ ਮੁੜ ਪ੍ਰਾਪਤ ਕਰਨ ਦੇ ਰਾਹ ਉੱਪਰ ਮਜ਼ਬੂਤੀ ਨਾਲ ਅੱਗੇ ਵਧਾ ਰਹੀਆਂ ਹਨ।ਜਲੰਧਰ ਦੇ ਵੱਖ—ਵੱਖ ਵਿਧਾਨ ਸਭਾ ਹਲਕਿਆਂ ਦੇ ਲੋਕਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਮਿਲਣੀਆਂ ਸ਼ਾਸਨ ਦਾ ਇਕ ਨਿਯਮਤ ਹਿੱਸਾ ਹੋਣਗੀਆਂ ਕਿਉਂਕਿ ਇਹ ਸਰਕਾਰ ਨੂੰ ਜ਼ਮੀਨੀ ਹਕੀਕਤਾਂ ਨੂੰ ਸਮਝਣ ਅਤੇ ਜਨਤਕ ਸ਼ਿਕਾਇਤਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਹੱਲ ਕਰਨ ਵਿੱਚ ਮਦਦ ਕਰਦੀਆਂ ਹਨ। ...
ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

ਭਗਵੰਤ ਮਾਨ ਸਰਕਾਰ ਨੇ ਨਵਾਂ ਮਾਪਦੰਡ ਕੀਤਾ ਸਥਾਪਤ, 16 ਮਾਰਚ, 2022 ਤੋਂ ਔਸਤਨ ਰੋਜ਼ਾਨਾ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ

Hot News
ਜਲੰਧਰ, 11 ਜਨਵਰੀ : ਜਦੋਂ ਜ਼ਿਆਦਾਤਰ ਸੂਬਿਆਂ ਵਿੱਚ ਨੌਜਵਾਨਾਂ ਲਈ ਸਰਕਾਰੀ ਨੌਕਰੀ ਇੱਕ ਹੁਸੀਨ ਖ਼ੁਆਬ ਬਣ ਗਈ ਹੈ ਤਾਂ ਪੰਜਾਬ ਇਸ ਤੋਂ ਉਲਟ ਤਸਵੀਰ ਪੇਸ਼ ਕਰਦਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਪੀ.ਏ.ਪੀ. ਗਰਾਊਂਡ ਵਿਖੇ 1,746 ਪੁਲਿਸ ਕਾਂਸਟੇਬਲਾਂ ਨੂੰ ਨਿਯੁਕਤੀ ਪੱਤਰ ਵੰਡੇ, ਜੋ ਕਿ ਇੱਕ ਰਿਕਾਰਡ ਹੈ ਅਤੇ ਇਹ ਐਲਾਨਾਂ ਦੀ ਬਜਾਏ ਨਤੀਜਾ ਮੁਖੀ ਪਹੁੰਚ ਉੱਤੇ ਆਧਾਰਿਤ ਹੈ।ਪੰਜਾਬ ਸਰਕਾਰ 16 ਮਾਰਚ, 2022 ਤੋਂ ਰੋਜ਼ਾਨਾ ਔਸਤਨ 45 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰ ਰਹੀ ਹੈ, ਜਿਸ ਨਾਲ ਚਾਰ ਸਾਲਾਂ ਤੋਂ ਵੀ ਘੱਟ ਸਮੇਂ ਵਿੱਚ 63,027 ਨਿਯੁਕਤੀਆਂ ਕਰਕੇ ਇਤਿਹਾਸ ਰਚਿਆ ਗਿਆ ਹੈ। ਇਹ ਸਮੂਹਿਕ ਭਰਤੀ ਨਾ ਸਿਰਫ਼ ਪੰਜਾਬ ਪੁਲਿਸ ਨੂੰ ਮਜ਼ਬੂਤ ਕਰਦੀ ਹੈ, ਸਗੋਂ ਯੋਗਤਾ-ਆਧਾਰਤ, ਪਾਰਦਰਸ਼ੀ ਭਰਤੀ ਦੇ ਸਪੱਸ਼ਟ ਸੰਦੇਸ਼ ਨੂੰ ਵੀ ਮਜ਼ਬੂਤ ਕਰਦੀ ਹੈ, ਜਦੋਂ ਕਿ ਨਵੀਂ ਸ਼ਾਮਲ ਕੀਤੀ ਗਈ ਫੋਰਸ ਨੂੰ ਨਸ਼ਿਆਂ, ਸਾਈਬਰ ਅਪਰਾਧ ਅਤੇ ਗੈਂਗਸਟਰਾਂ ਵਿਰੁੱਧ ਲੜਾਈ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣ ਦਾ ਕੰਮ ਸੌਂਪਿਆ ਗਿਆ ਹੈ।ਐਤਵਾਰ ਨੂੰ ਪੰਜਾਬ ਪੁਲਿਸ ਦੇ ਹਥਿਆਰਬੰਦ ਅਤੇ ਜ਼ਿਲ੍ਹਾ ਕਾਡਰ...
ਸਪੀਕਰ ਸੰਧਵਾਂ ਨੇ ਲੋਹੜੀ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ 

ਸਪੀਕਰ ਸੰਧਵਾਂ ਨੇ ਲੋਹੜੀ ਦੇ ਸਮਾਗਮ ਵਿੱਚ ਕੀਤੀ ਸ਼ਿਰਕਤ 

Hot News
ਕੋਟਕਪੂਰਾ 11 ਜਨਵਰੀ - ਕੋਟਕਪੂਰਾ ਵਿਖੇ ਜੈ ਮਾਂ ਚਿੰਤਪੁਰਨੀ ਕਲੱਬ ਵੱਲੋਂ ਲਾਡਲੀਆਂ ਧੀਆਂ ਨੂੰ ਸਮਰਪਿਤ ਲੋਹੜੀ ਦਾ ਸਮਾਗਮ ਮਨਾਇਆ ਗਿਆ। ਜਿਸ ਵਿੱਚ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਇਸ ਪਵਿੱਤਰ ਤਿਉਹਾਰ ਦੀਆਂ ਸਭ ਨੂੰ ਵਧਾਈਆਂ ਦਿੱਤੀਆਂ । ਸਪੀਕਰ ਸੰਧਵਾਂ ਨੇ ਕਿਹਾ ਕਿ ਲੋਹੜੀ ਦਾ ਤਿਉਹਾਰ  ਪੰਜਾਬ ਦਾ ਇਕ ਰਵਾਇਤੀ ਅਤੇ ਪੰਜਾਬੀ ਵਿਰਸੇ ਨਾਲ ਜੁੜਿਆ ਤਿਉਹਾਰ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ ਸਿਰਫ਼ ਪੁੱਤਰ ਦੇ ਪੈਦਾ ਹੋਣ ’ਤੇ ਹੀ ਲੋਹੜੀ ਮਨਾਈ ਜਾਂਦੀ ਸੀ ਪਰ ਅਜੋਕੇ ਪੜ੍ਹੇ-ਲਿਖੇ ਸਮਾਜ ’ਚ ਲੜਕੇ ਤੇ ਲੜਕੀ ’ਚ ਕੋਈ ਫ਼ਰਕ ਨਹੀਂ ਸਮਝਿਆ ਜਾਂਦਾ ਤੇ ਹੁਣ ਲੋਕ ਧੀਆਂ ਦੀ ਲੋਹੜੀ ਵੀ ਮਨਾਉਣ ਲੱਗੇ ਹਨ।  ਉਨ੍ਹਾਂ ਕਿਹਾ ਕਿ ਅਜੋਕੇ ਸਮਾਜ ਦੇ ਰਸਮਾਂ-ਰਿਵਾਜ, ਰਹਿਣ-ਸਹਿਣ ਦੇ ਢੰਗ ਵੀ ਪਹਿਲਾਂ ਵਰਗੇ ਨਹੀਂ ਰਹੇ ਤੇ ਸੋਚ ਵੀ ਨਿਰੰਤਰ ਬਦਲ ਰਹੀ ਹੈ ਪਰ ਇਹ ਤਿਉਹਾਰ ਹੀ ਹਨ ਜੋ ਸਾਨੂੰ ਸਮਾਜ ਅਤੇ ਸਭਿਆਚਾਰ ਨਾਲ ਜੋੜ ਕੇ ਰੱਖ ਰਹੇ ਹਨ ਅਤੇ ਨੌਜਵਾਨ ਪੀੜੀ ਨੂੰ ਵੀ ਇਹਨਾਂ ਤਿਉਹਾਰਾਂ ਨੂੰ ਮਨਾਉਣਾ ਚਾਹੀਦਾ ਹੈ ਅਤੇ ਆਪਣੇ ਸੱ...
ਭਾਜਪਾ ਨੇ ਆਤਿਸ਼ੀ ਦੀ ਫਰਜ਼ੀ ਵੀਡੀਓ ‘ਚ ਗੁਰੂਆਂ ਦਾ ਨਾਮ ਜੋੜ ਕੇ ਬੇਅਦਬੀ ਕੀਤੀ – ਭਗਵੰਤ ਸਿੰਘ ਮਾਨ

ਭਾਜਪਾ ਨੇ ਆਤਿਸ਼ੀ ਦੀ ਫਰਜ਼ੀ ਵੀਡੀਓ ‘ਚ ਗੁਰੂਆਂ ਦਾ ਨਾਮ ਜੋੜ ਕੇ ਬੇਅਦਬੀ ਕੀਤੀ – ਭਗਵੰਤ ਸਿੰਘ ਮਾਨ

Punjab Politics
ਬਠਿੰਡਾ, 11 ਜਨਵਰੀ, 2026:- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤਿਸ਼ੀ ਦੇ ਦਿੱਲੀ ਵਿਧਾਨ ਸਭਾ ਦੇ ਵੀਡੀਓ ਨਾਲ ਛੇੜਛਾੜ ਕਰਨ ਲਈ ਭਾਜਪਾ ਦੀ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦਿਆਂ ਇਸ ਨੂੰ ਪੰਜਾਬ ਵਿੱਚ ਫਿਰਕੂ ਹਿੰਸਾ ਭੜਕਾਉਣ ਦੀ ਘਟੀਆ ਸਾਜ਼ਿਸ਼ ਕਰਾਰ ਦਿੱਤਾ। ਇਹ ਕਹਿੰਦਿਆਂ ਕਿ ਧਰਮ ਨਿਰਪੱਖ ਪੰਜਾਬ ਸਰਕਾਰ ਅਜਿਹੇ ਮਨਸੂਬਿਆਂ ਨੂੰ ਸਫ਼ਲ ਨਹੀਂ ਹੋਣ ਦੇਵੇਗੀ, ਮੁੱਖ ਮੰਤਰੀ ਨੇ ਕਿਹਾ ਕਿ ਵੀਡੀਓ ਨੂੰ ਐਡਿਟ ਕਰਕੇ ਇਸ ਵਿੱਚ ਜਾਣਬੁੱਝ ਕੇ ਗਲਤ ਸ਼ਬਦਾਵਲੀ ਸ਼ਾਮਲ ਕੀਤੀ ਗਈ ਹੈ, ਜੋ ਕਿ ਸਿੱਖ ਧਰਮ ਦੀ ਘੋਰ ਬੇਅਦਬੀ ਹੈ। ਉਨ੍ਹਾਂ ਨਾਲ ਹੀ ਦੱਸਿਆ ਕਿ ਫੋਰੈਂਸਿਕ ਜਾਂਚ ਰਿਪੋਰਟ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਆਤਿਸ਼ੀ ਨੇ ਆਪਣੇ ਬਿਆਨ ਵਿੱਚ ਕਿਤੇ ਵੀ "ਗੁਰੂ" ਸ਼ਬਦ ਬੋਲਿਆ ਹੀ ਨਹੀਂ। ਭਾਜਪਾ ਨੇਤਾ ਕਪਿਲ ਮਿਸ਼ਰਾ ਵਿਰੁੱਧ ਪੰਜਾਬ ਪੁਲਿਸ ਦੀ ਕਾਰਵਾਈ ਨੂੰ ਜਾਇਜ਼ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਝੂਠੀ ਵੀਡੀਓ ਕਲਿੱਪ ਵਿਧਾਨ ਸਭਾ ਦੇ ਅਧਿਕਾਰਤ ਰਿਕਾਰਡ ਵਿੱਚ ਕਿਤੇ ਵੀ ਨਹੀਂ ਹੈ ਅਤੇ ਭਾਜਪਾ ਚੰਡੀਗੜ੍ਹ, ਬੀ.ਬੀ.ਐਮ.ਬ...