ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਅਰਵਿੰਦ ਕੇਜਰੀਵਾਲ ਵੱਲੋਂ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੀ ਸ਼ੁਰੂਆਤ
ਧੂਰੀ (ਸੰਗਰੂਰ), 29 ਅਕਤੂਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਦੀ ਸ਼ੁਰੂਆਤ ਕੀਤੀ।ਆਪਣੇ ਸੰਬੋਧਨ ਵਿੱਚ ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਨੇ ਲੋਕਾਂ ਦੀ ਸੇਵਾ ਲਈ ਸਹੀ ਮਾਅਨਿਆਂ ਵਿੱਚ ਵਿਲੱਖਣ ਉਪਰਾਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਯੋਜਨਾ ਹੇਠ ਤੀਰਥ ਯਾਤਰਾ ’ਤੇ ਜਾਣ ਵਾਲੇ ਸ਼ਰਧਾਲੂਆਂ ਦੀ ਚੋਣ ਡਰਾਅ ਰਾਹੀਂ ਕਰਕੇ ਪੂਰਨ ਪਾਰਦਰਸ਼ਤਾ ਅਪਣਾਈ ਗਈ ਹੈ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਬਹੁਤ ਸਾਰੇ ਲੋਕਾਂ ਦੇ ਮਨ ਪਵਿੱਤਰ ਅਸਥਾਨਾਂ ਦੇ ਦਰਸ਼ਨ ਲਈ ਲੋਚਦੇ ਹਨ ਜਿਸ ਕਰਕੇ ਦਰਸ਼ਨ ਕਰਨ ਦੀ ਤਾਂਘ ਪੂਰੀ ਕਰਨ ਲਈ ਇਹ ਨਿਵੇਕਲੀ ਪਹਿਲਕਦਮੀ ਕੀਤੀ ਗਈ ਹੈ।ਆਪ ਦੇ ਕੌਮੀ ਕਨਵੀਨਰ ਨੇ ਕਿਹਾ ਕਿ ਯਾਤਰਾ ਦੌਰਾਨ ਸੰਗਤ ਨਾਲ ਇਕ ਮੈਡੀਕਲ ਟੀਮ ਵੀ ਜਾਵੇਗੀ ਤਾਂ ਕਿ ਕਿਸੇ ਵੀ ਹੰਗਾਮੀ ਸਥਿਤੀ ਵਿੱਚ ਤੁਰੰਤ ਸਹਾਇਤਾ ਦਿੱਤੀ ਜਾ ਸਕੇ। ਉਨ੍ਹਾ...








