ਜ਼ਿਲ੍ਹਾ ਤਰਨ ਤਾਰਨ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ
ਤਰਨ ਤਾਰਨ, 10 ਜਨਵਰੀ ( ) - ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਨੂੰ ਹੋਰ ਤੇਜ਼ ਕਰਦਿਆਂ ਅੱਜ ਜ਼ਿਲ੍ਹਾ ਤਰਨ ਤਾਰਨ ਵਿੱਚੋਂ ਨਸ਼ਿਆਂ ਦੀ ਅਲਾਮਤ ਨੂੰ ਜੜ੍ਹੋਂ ਪੁੱਟਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂਆਤ ਹੋ ਗਈ ਹੈ। ਜ਼ਿਲ੍ਹਾ ਤਰਨ ਤਾਰਨ ਦੇ ਚਾਰੇ ਵਿਧਾਨ ਸਭਾ ਹਲਕੇ ਤਰਨ ਤਾਰਨ, ਪੱਟੀ, ਖੇਮਕਰਨ ਅਤੇ ਖਡੂਰ ਸਾਹਿਬ ਵਿਖੇ ਅੱਜ ਨਸ਼ਾ ਮੁਕਤੀ ਮੋਰਚਾ ਦੇ ਵਲੰਟੀਅਰਾਂ ਅਤੇ ਵਿਲੇਜ ਡਿਫੈਂਸ ਕਮੇਟੀਆਂ ਦੇ ਨੁਮਾਇੰਦਿਆਂ ਵੱਲੋਂ ਪਿੰਡਾਂ ਵਿੱਚ ਵਿਸ਼ੇਸ਼ ਇਕੱਤਰਤਾ ਕਰਕੇ ਪੈਦਲ ਯਾਤਰਾਵਾਂ ਕੱਢ ਕੇ ਨਸ਼ਿਆਂ ਖਿਲਾਫ ਹੋਕਾ ਦਿੱਤਾ ਗਿਆ।
ਵਿਧਾਨ ਸਭਾ ਹਲਕਾ ਪੱਟੀ ਦੇ ਪਿੰਡ ਕਿੜੀਆਂ, ਮਰੜ, ਜੌਣੇਕੇ, ਮਰਹਾਣਾ ਅਤੇ ਨੱਥੂਪੁਰ ਵਿਖੇ ਨਸ਼ਾ ਮੁਕਤੀ ਪੈਦਲ ਯਾਤਰਾਵਾਂ ਦੀ ਸ਼ੁਰੂਆਤ ਕਰਦਿਆਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਅਮਰਿੰਦਰ ਸਿੰਘ ਐਮੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਅੱਜ ਜ਼ਿਲ੍ਹਾ ਤਰਨ ਤਾਰਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਦੂਜੇ ਪੜਾਅ ਦੀ ਸ਼ੁਰੂ...








