Tuesday, August 18Malwa News
Shadow

Tag: punjabi news

ਪੰਜਾਬ ਸਰਕਾਰ ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

ਪੰਜਾਬ ਸਰਕਾਰ ਨੇ ਛੋਟੇ, ਲਘੂ ਅਤੇ ਦਰਮਿਆਨੇ ਉਦਯੋਗਾਂ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਕਲੱਸਟਰ ਅਧਾਰਤ ਰਣਨੀਤੀ ਅਪਣਾਈ: ਸੰਜੀਵ ਅਰੋੜਾ

Breaking News
ਚੰਡੀਗੜ੍ਹ 15 ਮਾਰਚ 2026:ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੱਸਿਆ ਕਿ ਐਮਐਸਐਮਈਜ਼ (ਛੋਟੇ, ਲਘੂ ਅਤੇ ਦਰਮਿਆਨੇ ਉਦਯੋਗ) ਭਾਰਤ ਦੇ ਜੀਡੀਪੀ ਵਿਕਾਸ ਵਿੱਚ 25 ਤੋਂ 30 ਫ਼ੀਸਦ ਹਿੱਸਾ ਪਾ ਰਹੇ ਹਨ। ਉਨ੍ਹਾਂ ਨੇ ਆਪਣੇ ਦਫ਼ਤਰਾਂ ਵਿੱਚ ਕੰਮਕਾਜ ਲਈ ਰੋਜ਼ਾਨਾ ਪੱਧਰ ‘ਤੇ ਵੱਧ ਤੋਂ ਵੱਧ ਆਰਟੀਫੀਸ਼ੀਅਲ ਇੰਟੈਲੀਜੈਂਸ ਦੀ ਵਰਤੋਂ ਕਰਨ ਲਈ ਕਿਹਾ। ਐਮਐਸਐਮਈਜ਼ ਅਰਥਵਿਵਸਥਾ ਦਾ ਪ੍ਰਮੁੱਖ ਹਿੱਸਾ ਹਨ ਅਤੇ ਦੇਸ਼ ਦੀ ਕੁਦਰਤੀ ਨਿਰਮਾਣ ਮਸ਼ੀਨ ਵੀ ਹਨ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਐਮਐਸਐਮਈਜ਼ ਦੇ ਆਧੁਨਿਕੀਕਰਨ ਅਤੇ ਵਿਸਥਾਰ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ। ਉਨ੍ਹਾਂ ਉਦਯੋਗਪਤੀਆਂ ਨੂੰ ਉਤਪਾਦਾਂ ਦੀ ਮੰਗ ਵਧਾਉਣ ਲਈ ਮਾਰਕੀਟਿੰਗ ਦੀ ਬਜਾਏ ਕੀਮਤ ਅਤੇ ਗੁਣਵੱਤਾ 'ਤੇ ਧਿਆਨ ਕੇਂਦਰਿਤ ਕਰਨ ਲਈ ਕਿਹਾ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ ਬੇਸ਼ੁਮਾਰ ਹੁਨਰਮੰਦ ਸਟਾਫ਼ ਉਪਲਬਧ ਹੈ। ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਲਗਭਗ 1.6 ਲੱਖ ਐਮਐਸਐਮਈਜ਼ ਯੂਨਿਟਾਂ ਦੇ ਮਜ਼ਬੂਤ ਅਧਾਰ ਨਾਲ ਇੱਕ ਸਮਰਪਿਤ ਏਜੰਸੀ ਸਥਾਪਤ ਕਰਨ ਦੀ ਯੋਜਨਾ ਬਣਾ ਰਹੀ ਹੈ ਜਿਸ ਨਾਲ ਇਹ ਐਮਐਸਐਮਈਜ਼ ਮਾਹੌਲ ਨੂੰ ਗਤੀ...
ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਰੁ-ਬ-ਰੂ ਕਰਵਾਇਆ- ਸੰਜੀਵ ਅਰੋੜਾ

ਸੰਮੇਲਨ ਦੇ ਡੈਲੀਗੇਟਾਂ ਨੂੰ ਪੰਜਾਬੀ ਸੱਭਿਆਚਾਰ ਦੇ ਰੁ-ਬ-ਰੂ ਕਰਵਾਇਆ- ਸੰਜੀਵ ਅਰੋੜਾ

Hot News
ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 15 ਮਾਰਚ: ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ-2026 ਦੌਰਾਨ ਜਿੱਥੇ ਦੇਸ਼-ਵਿਦੇਸ਼ ਤੋਂ ਆਏ ਨਿਵੇਸ਼ਕ ਪੰਜਾਬ ਸਰਕਾਰ ਦੀ ਨਿਵੇਸ਼ ਪੱਖੀ ਨੀਤੀਆਂ ਤੋਂ ਬੇਹੱਦ ਪ੍ਰਭਾਵਿਤ ਹੋਏ ਉੱਥੇ ਸੂਬਾ ਸਰਕਾਰ ਦੀ ਨਿੱਘੀ ਮਹਿਮਾਨਨਿਵਾਜ਼ੀ ਦੇ ਨਾਲ ਪੰਜਾਬੀ ਗੀਤ-ਸੰਗੀਤ ਤੇ ਨਾਚਾਂ ਨੇ ਵੀ ਨਿਵੇਸ਼ਕਾਂ ਦਾ ਮਨ ਮੋਹਿਆ। ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਨੇ ਉਦਘਾਟਨੀ ਸੈਸ਼ਨ ਮੌਕੇ ਆਖਿਆ ਸੀ ਕਿ ਸੰਮੇਲਨ ਵਿੱਚ ਹਿੱਸਾ ਲੈਣ ਆਏ ਡੈਲੀਗੇਟ ਪੰਜਾਬੀ ਗਾਣੇ ਤੇ ਖਾਣੇ ਦਾ ਵੀ ਆਨੰਦ ਮਾਣਨਗੇ। ਸੰਮੇਲਨ ਦੌਰਾਨ ਮੋਹਾਲੀ ਗੋਲਫ਼ ਰੇਂਜ ਵਿਖੇ ਸੱਭਿਆਚਾਰਕ ਸ਼ਾਮ ਕਰਵਾਈ ਗਈ ਜਿਸ ਵਿੱਚ ਉੱਘੇ ਪੰਜਾਬੀ ਗਾਇਕ ਰਣਜੀਤ ਬਾਵਾ ਅਤੇ ਹਰਜੀਤ ਹਰਮਨ ਦੀ ਗਾਇਕੀ ਨੇ ਡੈਲੀਗੇਟਾਂ ਨੂੰ ਨੱਚਣ ਲਈ ਮਜਬੂਰ ਕੀਤਾ। ਇਸ ਮੌਕੇ ਜੁਗਨੀ ਸੱਭਿਆਚਾਰਕ ਗਰੁੱਪ ਵੱਲੋਂ ਪੇਸ਼ ਕੀਤੇ ਗਏ ਲੋਕ ਨਾਚ ਲੁੱਡੀ ਅਤੇ ਭੰਗੜੇ ਨੇ ਵੀ ਦਰਸ਼ਕਾਂ ਦਾ ਮਨੋਰੰਜਨ ਕਰਦਿਆਂ ਖੂਬ ਤਾੜੀਆਂ ਬਟੋਰੀਆਂ। ਰਣਜੀਤ ਬਾਵਾ ਨੇ ਆਪਣੇ ਪ੍ਰਸਿੱਧ ਗੀਤ ਗਾਉਂਦੇ ਹੋਏ ਸਮਾਂ ਬੰਨ੍ਹਿਆ। ਬਾਵਾ ਦੀ ਦਮਦਾਰ ਪੇਸ਼ਕਾਰੀ ਉੱਪਰ ਡੈਲੀਗੇਟਾਂ ਨੇ ਖੂਬ...
ਭਗਵੰਤ ਮਾਨ ਸਰਕਾਰ ਵੱਲੋਂ ਘੱਟ ਗਿਣਤੀ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨ- ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਘੱਟ ਗਿਣਤੀ ਅਤੇ ਹਾਸ਼ੀਏ ’ਤੇ ਰਹਿੰਦੇ ਵਰਗਾਂ ਦੀ ਭਲਾਈ ਲਈ ਲਗਾਤਾਰ ਯਤਨ- ਹਰਪਾਲ ਸਿੰਘ ਚੀਮਾ

Hot News
ਕੀਰਤਪੁਰ ਸਾਹਿਬ, 15 ਮਾਰਚ: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਪਿਰਥੀਪੁਰ ਵਿੱਚ ਬਹੁਜਨ ਆਗੂ ਬਾਬੂ ਕਾਂਸ਼ੀ ਰਾਮ ਜੀ ਦੇ 92ਵੇਂ ਜਨਮ ਦਿਵਸ ਮੌਕੇ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕਰਦੇ ਹੋਏ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਇਸ ਸਮਾਗਮ ਦਾ ਉਦੇਸ਼ ਬਾਬੂ ਕਾਂਸ਼ੀ ਰਾਮ ਜੀ ਵੱਲੋਂ ਹਾਸ਼ੀਏ ’ਤੇ ਰਹਿੰਦੇ ਅਤੇ ਘੱਟ ਗਿਣਤੀ ਸਮੂਹਾਂ ਦੇ ਉਤਥਾਨ ਲਈ ਕੀਤੇ ਗਏ ਵਿਸ਼ਾਲ ਯੋਗਦਾਨ ਅਤੇ ਸਮਾਜਿਕ ਨਿਆਂ ਦੀ ਮਜ਼ਬੂਤ ਲਹਿਰ ਖੜ੍ਹੀ ਕਰਨ ਲਈ ਉਨ੍ਹਾਂ ਦੀ ਭੂਮਿਕਾ ਨੂੰ ਯਾਦ ਕਰਨਾ ਸੀ।   ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਘੱਟ ਗਿਣਤੀ ਅਤੇ ਸਮਾਜਿਕ ਤੌਰ ’ਤੇ ਪਿੱਛੜੇ ਵਰਗਾਂ ਦੇ ਹੱਕਾਂ ਅਤੇ ਭਲਾਈ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਨੇ ਡਾ. ਭੀਮ ਰਾਓ ਅੰਬੇਡਕਰ ਜੀ ਦੇ ਇਤਿਹਾਸਕ ਯੋਗਦਾਨ ਨੂੰ ਵੀ ਯਾਦ ਕੀਤਾ, ਜਿਨ੍ਹਾਂ ਨੇ ਸੰਵਿਧਾਨਕ ਪ੍ਰਬੰਧਾਂ ਰਾਹੀਂ ਪੀੜਤ ਅਤੇ ਦਬੇ ਕੁਚਲੇ ਵਰਗਾਂ ਦੇ ਹੱਕਾਂ ਦੀ ਰੱਖਿਆ ਕਰਦਿਆਂ ਸਮਾਨਤਾ ਆਧਾਰਿਤ ਸਮਾਜ ਦੀ ਨੀਂਹ ਰੱ...
ਕੌਮੀ ਲੋਕ ਅਦਾਲਤ ਵਿੱਚ 10664 ਕੇਸਾਂ ਦਾ ਹੋਇਆ ਨਿਪਟਾਰਾ – ਜਿਲ੍ਹਾ ਤੇ ਸੈਸ਼ਨ ਜੱਜ 

ਕੌਮੀ ਲੋਕ ਅਦਾਲਤ ਵਿੱਚ 10664 ਕੇਸਾਂ ਦਾ ਹੋਇਆ ਨਿਪਟਾਰਾ – ਜਿਲ੍ਹਾ ਤੇ ਸੈਸ਼ਨ ਜੱਜ 

Local
ਫਰੀਦਕੋਟ 15 ਮਾਰਚ, 2026 — ਮਾਨਯੋਗ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਦਿੱਲੀ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਾਰੇ ਭਾਰਤ ਵਿੱਚ ਕੌਮੀ ਲੋਕ ਅਦਾਲਤ ਲਗਾਈ ਗਈ । ਇਨ੍ਹਾਂ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਾਨਯੋਗ ਜੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸਹਿਤ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ. ਏ. ਐੱਸ. ਨਗਰ (ਮੋਹਾਲੀ) ਜੀਆਂ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸ਼੍ਰੀ ਸੰਜੀਵ ਜੋਸ਼ੀ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਸਹਿਤ ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਜੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮਿਸ ਗੁਰਪ੍ਰੀਤ ਕੌਰ, ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਸਹਿਤ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਫਰੀਦਕੋਟ ਵੱਲੋਂ ਇਸ ਜ਼ਿਲ੍ਹੇ ਦੀਆਂ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ ਜਿਸ ਦੇ ਤਹਿਤ ਜ਼ਿਲ੍ਹਾ ਫਰੀਦਕੋਟ ਦੀਆਂ ਅਦਾਲਤਾਂ ਵਿੱਚ 7 ਬੈਂਚ, ਸਥਾਈ ਲੋਕ ਅਦਾਲਤ ਵਿਖੇ 1 ਬੈਂਚ, ਸਬ ਡਵੀਜਨ ਜੈਤੋ ਵਿਖੇ 2 ਬੈਂਚ ਬਣਾਏ ਗਏ । ਇਸ ਲੋਕ ਅਦਾਲਤ ਵਿੱਚ 12173 ਕੇਸਾਂ ਵਿੱਚੋਂ 10664 ਕੇਸਾਂ ਦਾ ਨਿਪਟਾਰਾ...
ਹਰਜੋਤ ਸਿੰਘ ਬੈਂਸ ਨੇ ਪਿੰਡ ਹਾਜੀਪੁਰ ਵਿੱਚ ਵਿਕਾਸੀ ਵਾਅਦੇ ਕੀਤੇ ਪੂਰੇ

ਹਰਜੋਤ ਸਿੰਘ ਬੈਂਸ ਨੇ ਪਿੰਡ ਹਾਜੀਪੁਰ ਵਿੱਚ ਵਿਕਾਸੀ ਵਾਅਦੇ ਕੀਤੇ ਪੂਰੇ

Local
ਨੰਗਲ 15 ਮਾਰਚ: ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਪਿੰਡ ਹਾਜੀਪੁਰ ਦੇ ਦੌਰੇ ਦੌਰਾਨ ਕਈ ਮਹੱਤਵਪੂਰਨ ਵਿਕਾਸੀ ਵਾਅਦੇ ਪੂਰੇ ਕਰਦੇ ਹੋਏ ਲੋਕਾਂ ਨੂੰ ਨਵੀਆਂ ਸਹੂਲਤਾਂ ਸਮਰਪਿਤ ਕੀਤੀਆਂ ਅਤੇ ਹੋਰ ਵਿਕਾਸੀ ਕੰਮਾਂ ਲਈ ਵਿੱਤੀ ਸਹਾਇਤਾ ਦਾ ਐਲਾਨ ਕੀਤਾ। ਆਪਣੇ ਦੌਰੇ ਦੌਰਾਨ ਬੈਂਸ ਨੇ ਸਥਾਨਕ ਅਨਾਜ ਮੰਡੀ ਵਿੱਚ ਨਵੇਂ ਤਿਆਰ ਕੀਤੇ ਗਏ ਸ਼ੈੱਡ ਦਾ ਉਦਘਾਟਨ ਕੀਤਾ, ਜਿਸ ਨਾਲ ਕਿਸਾਨਾਂ ਨੂੰ ਖਰੀਦ ਮੌਸਮ ਦੌਰਾਨ ਆਪਣੀ ਫਸਲ ਨੂੰ ਮੌਸਮ ਤੋਂ ਬਚਾਉਣ ਅਤੇ ਸਹੂਲਤ ਨਾਲ ਰੱਖਣ ਲਈ ਵਧੀਆ ਥਾਂ ਮਿਲੇਗੀ। ਇਸਦੇ ਨਾਲ ਹੀ ਉਨ੍ਹਾਂ ਪਿੰਡ ਵਿੱਚ ਨਵੇਂ ਆਂਗਣਵਾੜੀ ਕੇਂਦਰ ਦਾ ਵੀ ਉਦਘਾਟਨ ਕੀਤਾ, ਜਿਸ ਨਾਲ ਬੱਚਿਆਂ ਦੀ ਦੇਖਭਾਲ, ਪੋਸ਼ਣ ਸੇਵਾਵਾਂ ਅਤੇ ਪ੍ਰਾਰੰਭਿਕ ਸਿੱਖਿਆ ਨੂੰ ਹੋਰ ਮਜ਼ਬੂਤੀ ਮਿਲੇਗੀ।    ਇਸ ਮੌਕੇ ਬੈਂਸ ਨੇ ਪਿੰਡ ਦੀ ਪੰਚਾਇਤ ਨੂੰ ਬੁਨਿਆਦੀ ਵਿਕਾਸੀ ਕੰਮਾਂ ਲਈ 5 ਲੱਖ ਦੀ ਗ੍ਰਾਂਟ ਵੀ ਦਿੱਤੀ । ਇਕੱਠ ਨੂੰ ਸੰਬੋਧਨ ਕਰਦਿਆਂ ਸ. ਬੈਂਸ ਨੇ ਕਿਹਾ ਕਿ ਪੰਜਾਬ ਸਰਕਾਰ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਲੋਕਾਂ ਤੱਕ ਜ਼ਰੂਰੀ ਸਹੂਲਤਾਂ ਪਹੁੰਚਾਉਣ ਲਈ ਪੂਰੀ...
ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਿਗੜਵਾਲ ਵਿੱਚ 04 ਕਰੋੜ 12 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਿੰਡ ਬਿਗੜਵਾਲ ਵਿੱਚ 04 ਕਰੋੜ 12 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ

Local
ਸੁਨਾਮ, 15 ਮਾਰਚ:ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਹਲਕਾ ਸੁਨਾਮ ਦੇ ਪਿੰਡ ਬਿਗੜਵਾਲ ਵਿਖੇ ਲਗਭਗ 04 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਬਿਹਤਰ ਸੜਕਾਂ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਵਿਕਾਸ ਕਾਰਜਾਂ ਤਹਿਤ ਬਿਗੜਵਾਲ ਫਿਰਨੀ ਤੋਂ ਸ਼ਮਸ਼ਾਨਘਾਟ ਤਕ ਨਵੀਂ ਸੜਕ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਇਸ ਪ੍ਰੋਜੈਕਟ ਦੀ ਲਾਗਤ 18.15 ਲੱਖ ਰੁਪਏ ਹੈ। ਇਸ ਤੋਂ ਇਲਾਵਾ ਬਿਗੜਵਾਲ ਫਿਰਨੀ ਤੋਂ ਬਾਬਾ ਜੈਮਲ ਸਿੰਘ ਜੀ ਸਮਾਧ ਤਕ 59 ਲੱਖ ਰੁਪਏ ਦੀ ਲਾਗਤ ਵਾਲੀਨਵੀਂ ਸੜਕ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਬਿਗੜਵਾਲ ਫਿਰਨੀ ਤੋਂ ਹਨੂੰਮਾਨ ਮੰਦਰ ਤੱਕ ਨਵੀਂ ਸੜਕ ਦੇ ਨਿਰਮਾਣ ਲਈ 40.85 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ ਹੈ, ਜਦਕਿ ਪਿੰਡ ਦ...
ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਐਸ.ਏ.ਐਸ. ਨਗਰ, 14 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਅਤੇ ਵਣਜ ਨੂੰ ਵੱਡਾ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ (ਮੋਹਾਲੀ) ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗੀ। ਮੋਹਾਲੀ ਵਿਖੇ ਚੱਲ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਵੱਖ-ਵੱਖ ਸੈਸ਼ਨਾਂ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਗੀਦਾਰਾਂ ਨੂੰ ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਖ ਆਰਥਿਕ ਅਤੇ ਉਦਯੋਗਿਕ ਮੁੱਦਿਆਂ 'ਤੇ ਸਰਗਰਮੀ ਨਾਲ ਵਿਚਾਰ-ਵਟਾਂਦਰਾ ਕਰਨ ਦੇ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਰਾ ਕਿ ਪੰਜਾਬ ਵਿੱਚ ਵੱਡੇ ਪ੍ਰਦਰਸ਼ਨੀ ਕੇਂਦਰ ਨਹੀਂ ਹਨ, ਜਿਸ ਕਾਰਨ ਉਦਯੋਗ ਕੋਲ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਲਈ ਢੁਕਵੀਆਂ ਥਾਵਾਂ ਨਹੀਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਾੜੇ ਨੂੰ ਪੂਰਨ ਲਈ ਪੰਜਾਬ ਸਰਕਾਰ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਦੀ ਤਰਜ਼ 'ਤੇ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ...
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਮੁਕੰਮਲ: ਮੁੱਢਲੀ ਦੇਖਭਾਲ ਤੋਂ ਲੈ ਕੇ ਲਿਵਰ ਟ੍ਰਾਂਸਪਲਾਂਟ ਤੱਕ: ਪੰਜਾਬ ਨੇ ਸਿਹਤ ਸੰਭਾਲ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਚਾਰ ਸਾਲ ਮੁਕੰਮਲ: ਮੁੱਢਲੀ ਦੇਖਭਾਲ ਤੋਂ ਲੈ ਕੇ ਲਿਵਰ ਟ੍ਰਾਂਸਪਲਾਂਟ ਤੱਕ: ਪੰਜਾਬ ਨੇ ਸਿਹਤ ਸੰਭਾਲ ਨੂੰ ਨਵੀਆਂ ਬੁਲੰਦੀਆਂ ‘ਤੇ ਪਹੁੰਚਾਇਆ

Health
ਚੰਡੀਗੜ੍ਹ, 14 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋ ਗਏ ਹਨ, ਇਸ ਦੌਰਾਨ ਸੂਬੇ ਦਾ ਸਿਹਤ ਸੰਭਾਲ ਖੇਤਰ ਪੂਰੀ ਤਰ੍ਹਾਂ ਬਦਲ ਗਿਆ ਹੈ, ਜਿਸ ਵਿੱਚ ਜ਼ਮੀਨੀ ਪੱਧਰ 'ਤੇ ਸਿਹਤ ਸੰਭਾਲ ਸੇਵਾਵਾਂ ਤੋਂ ਲੈ ਕੇ ਸੁਪਰ-ਸਪੈਸ਼ਲਿਟੀ ਦੇਖਭਾਲ ਤੱਕ ਸੁਚਾਰੂ ਈਕੋਸਿਸਟਮ ਬਣਾਇਆ ਹੈ। ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦਿੰਦਿਆਂ, ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਦੱਸਿਆ ਕਿ ਪੰਜਾਬ ਦੇਸ਼ ਦਾ ਇਕੋ ਇਕ ਸੂਬਾ ਹੈ ਜੋ ਪ੍ਰਤੀ ਪਰਿਵਾਰ ਪ੍ਰਤੀ ਸਾਲ 10 ਲੱਖ ਰੁਪਏ ਦਾ ਸਿਹਤ ਬੀਮਾ ਪ੍ਰਦਾਨ ਕਰਦਾ ਹੈ। ਮੁੱਢਲੀ ਸਿਹਤ ਸੰਭਾਲ ਪ੍ਰਤੀ ਸਰਕਾਰ ਦੀ ਵਚਨਬੱਧਤਾ ਦੀ ਪੁਸ਼ਟੀ ਕਰਦਿਆਂ, ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਕਿ 17 ਮਾਰਚ, 2026 ਨੂੰ 100 ਨਵੇਂ ਆਮ ਆਦਮੀ ਕਲੀਨਿਕ (ਏਏਸੀਜ਼) ਦਾ ਉਦਘਾਟਨ ਕੀਤਾ ਜਾਵੇਗਾ। ਇਸ ਨਾਲ ਕਾਰਜਸ਼ੀਲ ਕਲੀਨਿਕਾਂ ਦੀ ਕੁੱਲ ਗਿਣਤੀ 993 ਹੋ ਜਾਵੇਗੀ ਅਤੇ 450 ਹੋਰ ਕਲੀਨਿਕ ਇਸ ਵੇਲੇ ਵਿਚਾਰ ਅਧੀਨ ਵਿੱਚ ਹਨ। ਉਨ੍ਹਾਂ ਦੱਸਿਆ ਕਿ ਮੌਜੂਦਾ 883 ਏਏਸੀਜ਼ ਪਹਿਲਾਂ ਹੀ 1.6 ਕਰੋੜ ਤੋਂ ਵੱਧ ਪੰਜਾਬੀਆਂ ਨ...
ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

ਅਮਨ ਅਰੋੜਾ ਨੇ ਮੋਗਾ ਰੈਲੀ ਤੋਂ ਪਹਿਲਾਂ ਫੰਡਾਂ, ਕਿਸਾਨਾਂ, ਉਦਯੋਗਾਂ ਅਤੇ ਨਸ਼ਿਆਂ ਬਾਰੇ ਅਮਿਤ ਸ਼ਾਹ ਨੂੰ ਪੁੱਛੇ ਅੱਠ ਸਵਾਲ, ਪੰਜਾਬ ਨੂੰ ਜਵਾਬ ਚਾਹੀਦੇ ਹਨ, ‘ਜੁਮਲੇ’ ਨਹੀਂ

Punjab Development
ਚੰਡੀਗੜ੍ਹ, 14 ਮਾਰਚ 2026 ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਮੋਗਾ ਰੈਲੀ ਤੋਂ ਪਹਿਲਾਂ, ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸ਼ਨੀਵਾਰ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਅੱਠ ਤਿੱਖੇ ਸਵਾਲ ਕੀਤੇ। ਉਨ੍ਹਾਂ ਨੇ ਪੰਜਾਬ ਦੇ ਰੋਕੇ ਗਏ ਫੰਡਾਂ, ਭਾਰੀ ਜੀਐਸਟੀ ਨੁਕਸਾਨ, ਹੜ੍ਹ ਰਾਹਤ, ਉਦਯੋਗ, ਨਸ਼ਾ ਤਸਕਰੀ, ਰੁਜ਼ਗਾਰ ਅਤੇ ਰਸੋਈ ਗੈਸ ਦੀਆਂ ਵਧਦੀਆਂ ਕੀਮਤਾਂ ਵਰਗੇ ਮੁੱਦਿਆਂ 'ਤੇ ਸਪੱਸ਼ਟ ਜਵਾਬਾਂ ਦੀ ਮੰਗ ਕੀਤੀ। ਅਮਨ ਅਰੋੜਾ ਨੇ ਕਿਹਾ ਕਿ ਇਸ ਦੌਰੇ ਨੂੰ ਸਿਰਫ਼ ਸਿਆਸੀ ਬਿਆਨਬਾਜ਼ੀ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਤਿੰਨ ਕਰੋੜ ਪੰਜਾਬੀ ਕੇਂਦਰੀ ਗ੍ਰਹਿ ਮੰਤਰੀ ਤੋਂ ਜਵਾਬਦੇਹੀ ਦੀ ਉਮੀਦ ਕਰ ਰਹੇ ਹਨ ਅਤੇ ਉਹ ਪੰਜਾਬ ਦੇ ਗੰਭੀਰ ਆਰਥਿਕ ਅਤੇ ਪ੍ਰਸ਼ਾਸਨਿਕ ਸਰੋਕਾਰਾਂ 'ਤੇ ਖੋਖਲੇ ਨਾਅਰਿਆਂ ਜਾਂ "ਜੁਮਲਿਆਂ" ਦੀ ਬਜਾਏ ਠੋਸ ਜਵਾਬਾਂ ਦੇ ਹੱਕਦਾਰ ਹਨ। ਚੰਡੀਗੜ੍ਹ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਪ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪੰਜਾਬੀਆਂ ਦੀ ਮਹ...
ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਉਦਯੋਗ ਅਤੇ ਵਣਜ ਨੂੰ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Punjab Development
ਐਸ.ਏ.ਐਸ. ਨਗਰ, 14 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਸੂਬੇ ਵਿੱਚ ਉਦਯੋਗ ਅਤੇ ਵਣਜ ਨੂੰ ਵੱਡਾ ਹੁਲਾਰਾ ਦੇਣ ਲਈ ਲੁਧਿਆਣਾ, ਨਿਊ ਚੰਡੀਗੜ੍ਹ (ਮੋਹਾਲੀ) ਅਤੇ ਅੰਮ੍ਰਿਤਸਰ ਵਿਖੇ ਤਿੰਨ ਵਿਸ਼ਵ ਪੱਧਰੀ ਪ੍ਰਦਰਸ਼ਨੀ ਕੇਂਦਰ ਸਥਾਪਤ ਕਰੇਗੀ। ਮੋਹਾਲੀ ਵਿਖੇ ਚੱਲ ਰਹੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਵਿੱਚ ਵੱਖ-ਵੱਖ ਸੈਸ਼ਨਾਂ ਦੌਰਾਨ ਉਦਯੋਗਪਤੀਆਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਗੀਦਾਰਾਂ ਨੂੰ ਪੰਜਾਬ ਨੂੰ ਪ੍ਰਭਾਵਿਤ ਕਰਨ ਵਾਲੇ ਮੁੱਖ ਆਰਥਿਕ ਅਤੇ ਉਦਯੋਗਿਕ ਮੁੱਦਿਆਂ 'ਤੇ ਸਰਗਰਮੀ ਨਾਲ ਵਿਚਾਰ-ਵਟਾਂਦਰਾ ਕਰਨ ਦੇ ਕਦਮ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਰਾ ਕਿ ਪੰਜਾਬ ਵਿੱਚ ਵੱਡੇ ਪ੍ਰਦਰਸ਼ਨੀ ਕੇਂਦਰ ਨਹੀਂ ਹਨ, ਜਿਸ ਕਾਰਨ ਉਦਯੋਗ ਕੋਲ ਆਪਣੇ ਉਤਪਾਦਾਂ ਨੂੰ ਪ੍ਰਦਰਸ਼ਿਤ ਕਰਨ ਲਈ ਢੁਕਵੀਆਂ ਥਾਵਾਂ ਨਹੀਂ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਾੜੇ ਨੂੰ ਪੂਰਨ ਲਈ ਪੰਜਾਬ ਸਰਕਾਰ ਨਵੀਂ ਦਿੱਲੀ ਦੇ ਪ੍ਰਗਤੀ ਮੈਦਾਨ ਦੀ ਤਰਜ਼ 'ਤੇ ਲੁਧਿਆਣਾ, ਨਿਊ ਚੰਡੀਗੜ੍ਹ ਅਤੇ ਅੰਮ੍ਰਿਤਸਰ ਵਿਖੇ ਤਿੰ...