Thursday, April 9Malwa News
Shadow

Tag: punjabi news

ਪਵਿੱਤਰ ਵੇਈ ਕਿਨਾਰੇ ਵਿਕਾਸ ਨੂੰ ਮਿਲੀ ਨਵੀਂ ਗਤੀ

ਪਵਿੱਤਰ ਵੇਈ ਕਿਨਾਰੇ ਵਿਕਾਸ ਨੂੰ ਮਿਲੀ ਨਵੀਂ ਗਤੀ

Hot News
ਦਸੂਹਾ/ਹੁਸ਼ਿਆਰਪੁਰ, 9 ਜਨਵਰੀ :-        ਰਾਜ ਸਭਾ ਮੈਂਬਰ ਅਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਅੱਜ ਦਸੂਹਾ ਦੇ ਪਿੰਡ ਗਾਲੋਵਾਲ ਦਾ ਦੌਰਾ ਕਰਕੇ ਪਵਿੱਤਰ ਵੇਈਂ ਨਾਲ ਸਬੰਧਤ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਇਸ ਮੌਕੇ ਦਸੂਹਾ ਦੇ ਵਿਧਾਇਕ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵਿਸ਼ੇਸ਼ ਤੌਰ 'ਤੇ ਮੌਜੂਦ ਸਨ।      ਮੀਟਿੰਗ ਵਿੱਚ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਪ੍ਰਸ਼ਾਸਨਿਕ ਨੁਮਾਇੰਦੇ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਸ਼ਾਮਿਲ ਹੋਏ। ਪਵਿੱਤਰ ਵੇਈਂ ਦੇ ਨਾਲ-ਨਾਲ ਬੁਨਿਆਦੀ ਢਾਂਚੇ ਦੇ ਵਿਕਾਸ, ਸੜਕ ਨਿਰਮਾਣ, ਪਾਣੀ ਦੀ ਸਪਲਾਈ, ਹੜ੍ਹਾਂ ਨਾਲ ਹੋਏ ਨੁਕਸਾਨ ਅਤੇ ਭਵਿੱਖ ਦੀਆਂ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ।   ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਪਵਿੱਤਰ ਵੇਈਂ ਦੇ ਨਾਲ ਸੜਕ ਦੀ ਉਸਾਰੀ ਇਲਾਕੇ ਦੇ ਵਸਨੀਕਾਂ ਦੀ ਲੰਬੇ ਸਮੇਂ ਤੋਂ ਮੰਗ ਸੀ। ਇਸ ਮੰਗ ਨੂੰ ਪੂਰਾ ਕਰਦੇ ਹੋਏ ਪੰਜਾਬ ਸਰਕਾਰ ਨੇ ਦਸੂਹਾ ਇਲਾਕੇ ਦੇ ਸੈਦੋਂਵਾਲ ਪਿੰਡ...
ਸਿਵਲ ਸਰਜਨ ਵੱਲੋਂ ਅਚਨਚੇਤ ਚੈਕਿੰਗ ਦੌਰਾਨ ਗੈਰ ਹਾਜ਼ਰ ਸਟਾਫ ਨੂੰ ਕੀਤੀ ਗਈ ਸਖ਼ਤ ਤਾੜਨਾ

ਸਿਵਲ ਸਰਜਨ ਵੱਲੋਂ ਅਚਨਚੇਤ ਚੈਕਿੰਗ ਦੌਰਾਨ ਗੈਰ ਹਾਜ਼ਰ ਸਟਾਫ ਨੂੰ ਕੀਤੀ ਗਈ ਸਖ਼ਤ ਤਾੜਨਾ

Hot News
ਫ਼ਿਰੋਜ਼ਪੁਰ, 9 ਜਨਵਰੀ (            )                 ਸਿਹਤ ਵਿਭਾਗ ਵਿੱਚ ਪੁਖ਼ਤਾ ਸੁਧਾਰ ਕਰਨ ਦੇ ਮੰਤਵ ਨੂੰ ਲੈ ਕੇ ਅੱਜ ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਵੱਲੋਂ  ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਅਚਨਚੇਤ ਚੈਕਿੰਗ ਕਰ ਹਲਾਤਾਂ ਦਾ ਜਾਇਜ਼ਾ ਲਿਆ। ਉਹਨਾਂ ਗੈਰ ਹਾਜ਼ਰ ਸਟਾਫ ਨੂੰ ਸਖ਼ਤ ਤਾੜਨਾ ਕੀਤੀ ਕਿ ਸਮੇ 'ਤੇ ਡਿਊਟੀ 'ਤੇ ਹਾਜ਼ਰ ਹੋ ਕੇ ਲੋਕਾਂ ਨੂੰ ਸਿਹਤ ਸੇਵਾਵਾ ਦਿਤੀਆ ਜਾਣ ਅਤੇ ਕਿਸੇ ਵੀ ਤਰ੍ਹਾਂ ਦੀ ਵਰਤੀ ਗਈ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜੇਕਰ ਭਵਿੱਖ ਵਿੱਚ ਕੋਈ ਗ਼ੈਰ ਹਾਜ਼ਰ ਪਾਇਆ ਗਿਆ ਤਾਂ ਸਖ਼ਤ ਵਿਭਾਗੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।                    ਇਸ ਦੌਰਾਨ ਉਨ੍ਹਾਂ ਓ.ਪੀ.ਡੀ, ਜੱਚਾ ਬੱਚਾ ਵਾਰਡ, ਨਸ਼ਾ ਛੁਡਾਊ ਕੇਂਦਰ ਸਮੇਤ ਵੱਖ-ਵੱਖ ਵਾਰਡਾਂ ਦਾ ਦੌਰਾ ਕੀਤਾ ਗਿਆ। ਡਿਪਟੀ ਕਮਿਸ਼ਨਰ ਵਲੋਂ ਜੱਚਾ ਬੱਚਾ ਸਿਹਤ ਸੇਵਾਵਾ ਵਿੱਚ ਹੋਰ ਸੁਧਾਰ ਕਰਨ ਦੇ ਮੰਤਵ ਨੂੰ ਲੈ...
ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਦੇ ਸਕੂਲ ਪ੍ਰਿੰਸੀਪਲਾਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ

ਯੁੱਧ ਨਸ਼ੇ ਵਿਰੁੱਧ ਮੁਹਿੰਮ ਤਹਿਤ ਫਰੀਦਕੋਟ ਜ਼ਿਲ੍ਹੇ ਦੇ ਸਕੂਲ ਪ੍ਰਿੰਸੀਪਲਾਂ ਲਈ ਤਿੰਨ ਰੋਜ਼ਾ ਟ੍ਰੇਨਿੰਗ ਵਰਕਸ਼ਾਪ ਆਯੋਜਿਤ

Hot News
ਫਰੀਦਕੋਟ, 9 ਜਨਵਰੀ 2026:- ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ “ਯੁੱਧ ਨਸ਼ੇ ਵਿਰੁੱਧ” ਮੁਹਿੰਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਅਤੇ ਏਮਸ ਮੋਹਾਲੀ ਦੇ ਸਹਿਯੋਗ ਨਾਲ ਜਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਮੈਡਮ ਨੀਲਮ ਰਾਣੀ ਦੀ ਅਗਵਾਈ ਹੇਠ ਫਰੀਦਕੋਟ ਜ਼ਿਲ੍ਹੇ ਵਿੱਚ ਸਕੂਲ ਪ੍ਰਿੰਸੀਪਲਾਂ ਲਈ ਸਮਰੱਥਾ ਵਧਾਉਣ ਵਾਲੀ 3 ਦਿਨਾਂ ਟ੍ਰੇਨਿੰਗ ਵਰਕਸ਼ਾਪ ਸਥਾਨਕ ਡਾਈਟ ਵਿਖੇ ਆਯੋਜਤਿ ਕੀਤੀ ਗਈ। ਇਸ ਟ੍ਰੇਨਿੰਗ ਵਰਕਸ਼ਾਪ ਵਿੱਚ ਫਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਸਰਕਾਰੀ ਅਤੇ ਨਿੱਜੀ ਸਕੂਲਾਂ ਦੇ 92 ਪ੍ਰਿੰਸੀਪਲਾਂ ਨੇ ਭਾਗ ਲਿਆ। ਵਰਕਸ਼ਾਪ ਦਾ ਮੁੱਖ ਉਦੇਸ਼ ਸਕੂਲ ਲੀਡਰਸ਼ਿਪ ਨੂੰ ਵਿਦਿਆਰਥੀਆਂ ਵਿੱਚ ਨਸ਼ਿਆਂ ਅਤੇ ਮਾਨਸਿਕ ਸਿਹਤ ਨਾਲ ਸੰਬੰਧਿਤ ਸਮੱਸਿਆਵਾਂ ਦੇ ਸ਼ੁਰੂਆਤੀ ਲੱਛਣਾਂ ਦੀ ਸਮੇਂ ਸਿਰ ਪਛਾਣ ਕਰਨ ਅਤੇ ਸਕੂਲਾਂ ਵਿੱਚ ਸਹਾਇਕ, ਸੁਰੱਖਿਅਤ ਤੇ ਬਿਨਾਂ ਭੇਦਭਾਵ ਵਾਲਾ ਮਾਹੌਲ ਤਿਆਰ ਕਰਨ ਲਈ ਯੋਗ ਬਣਾਉਣਾ ਹੈ। ਇਸ ਮੌਕੇ ਸ੍ਰੀ ਦੁਰਗੇਸ਼ ਓਜਾ ਸੀਨੀਅਰ ਪ੍ਰੋਗਰਾਮ ਐਸੋਸੀਏਟ ਅਤੇ ਹਰਮਨਪ੍ਰੀਤ ਕੌਰ ਕਾਊਂਸਲਿੰਗ ਸਾਈਕਾਲੋਜਿਸਟ ਵੱਲੋਂ ਵਰਕਸ਼ਾਪ ਦੌਰਾ...
ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

ਲਾਲ ਚੰਦ ਕਟਾਰੂਚੱਕ ਅਨਾਜ ਭਵਨ ਵਿਖੇ ਲੋਹੜੀ ਦੇ ਜਸ਼ਨ ਵਿੱਚ ਸ਼ਾਮਲ ਹੋਏ

Hot News
ਚੰਡੀਗੜ੍ਹ, 9 ਜਨਵਰੀ:- ਫ਼ਸਲ ਦੀ ਵਾਢੀ ਦਾ ਪ੍ਰਤੀਕ ਪੰਜਾਬ ਦਾ ਤਿਉਹਾਰ ਲੋਹੜੀ ਅੱਜ ਇੱਥੇ ਸੈਕਟਰ-39 ਸਥਿਤ ਅਨਾਜ ਭਵਨ ਵਿਖੇ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਵੀ ਸਮੁੱਚੇ ਵਿਭਾਗ ਦੇ ਮੁਲਾਜ਼ਮਾਂ ਨਾਲ ਇਸ ਸਮਾਗਮ ਵਿੱਚ ਸ਼ਾਮਲ ਹੋਏ। ਇਸ ਸਮਾਗਮ ਦੀ ਸ਼ੁਰੂਆਤ ਲੋਹੜੀ ਦੇ ਬਾਲਣ ਨਾਲ ਹੋਈ ਅਤੇ ਸਮੁੱਚਾ ਮਾਹੌਲ ਰਵਾਇਤੀ ਸੰਗੀਤ ਅਤੇ ਲੋਕ ਨਾਚ ਦੀ ਗੂੰਜ ਨਾਲ ਝੂਮ ਉੱਠਿਆ। ਇਸ ਦੌਰਾਨ ਸਾਰਿਆਂ ਨੇ ਰੇਵੜੀ, ਗੱਚਕ ਅਤੇ ਮੂੰਗਫਲੀ ਦਾ ਸੁਆਦ ਲਿਆ। ਲੋਹੜੀ ਦੇ ਇਨ੍ਹਾਂ ਜਸ਼ਨਾਂ ਦੌਰਾਨ ਪੂਰਾ ਜੋਸ਼ ਤੇ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਮੁਲਾਜ਼ਮਾਂ ਵੱਲੋਂ ਲੋਕ ਗੀਤ ਗਾਉਣ ਦੇ ਨਾਲ-ਨਾਲ ਲੋਹੜੀ ਦੁਆਲੇ ਨੱਚਦਿਆਂ ਸਭਨਾਂ ਲਈ ਖੁਸ਼ੀਆਂ ਮੰਗੀਆਂ ਗਈਆਂ। ਕੈਬਨਿਟ ਮੰਤਰੀ ਨੇ ਕਿਹਾ ਕਿ ਲੋਹੜੀ ਪੰਜਾਬੀ ਸੱਭਿਆਚਾਰ ਵਿੱਚ ਇੱਕ ਅਹਿਮ ਭੂਮਿਕਾ ਰੱਖਦਾ ਹੈ, ਜੋ ਠੰਢ ਦੇ ਜਾਣ ਅਤੇ ਵਾਢੀ ਦੇ ਮੌਸਮ ਦੀ ਆਮਦ ਦਾ ਪ੍ਰਤੀਕ ਹੈ। ਇਹ ਭਾਈਚਾਰਕ ਸਾਂਝ, ਸ਼ੁਕਰਾਨੇ ਅਤੇ ਪੰਜਾਬ ਦੀ ਅਮੀਰ ਸੱਭਿਆਚਾਰਕ ਵਿਰਾਸਤ ਦਾ ਜਸ਼ਨ ਹੈ। ਇਹ ਤਿਉ...
ਬੱਚਿਆਂ ਨੂੰ ਹੁਣ ਆਰਗੈਨਿਕ ਮਿਡ-ਡੇਅ ਮੀਲ ਮਿਲੇਗਾ; ਮਾਨ ਸਰਕਾਰ ਪੰਜਾਬ ਭਰ ਦੇ 5,000 ਸਰਕਾਰੀ ਸਕੂਲਾਂ ਵਿੱਚ ‘ਪੌਸ਼ਟਿਕ ਬਾਗ਼’ ਬਣਾਏਗੀ

ਬੱਚਿਆਂ ਨੂੰ ਹੁਣ ਆਰਗੈਨਿਕ ਮਿਡ-ਡੇਅ ਮੀਲ ਮਿਲੇਗਾ; ਮਾਨ ਸਰਕਾਰ ਪੰਜਾਬ ਭਰ ਦੇ 5,000 ਸਰਕਾਰੀ ਸਕੂਲਾਂ ਵਿੱਚ ‘ਪੌਸ਼ਟਿਕ ਬਾਗ਼’ ਬਣਾਏਗੀ

Punjab Development
ਚੰਡੀਗੜ੍ਹ, 9 ਜਨਵਰੀ : ਪੰਜਾਬ ਦੀ ਉਪਜਾਊ ਮਿੱਟੀ ਨਾ ਸਿਰਫ਼ ਦੇਸ਼ ਦੇ ਅਨਾਜ ਭੰਡਾਰਾਂ ਨੂੰ ਭਰੇਗੀ ਸਗੋਂ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਬੱਚਿਆਂ ਲਈ ਇੱਕ ਉੱਜਵਲ ਭਵਿੱਖ ਅਤੇ ਬਿਹਤਰ ਸਿਹਤ ਦੀ ਨੀਂਹ ਵੀ ਰੱਖੇਗੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ 5,073 ਸਰਕਾਰੀ ਸਕੂਲਾਂ ਵਿੱਚ ਪੌਸ਼ਟਿਕ ਬਾਗ਼ ਸਥਾਪਤ ਕਰਕੇ ਰਾਜ ਦੇ ਵਿਦਿਅਕ ਢਾਂਚੇ ਨੂੰ ਬੁਨਿਆਦੀ ਤੌਰ 'ਤੇ ਬਦਲਣ ਦਾ ਇਤਿਹਾਸਕ ਫੈਸਲਾ ਲਿਆ ਹੈ। ਇਹ ਪਹਿਲ ਨਾ ਸਿਰਫ਼ ਬੱਚਿਆਂ ਨੂੰ ਕੁਪੋਸ਼ਣ ਦੇ ਚੱਕਰ ਤੋਂ ਮੁਕਤ ਕਰੇਗੀ ਬਲਕਿ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵੱਲ ਇੱਕ ਇਨਕਲਾਬੀ ਕਦਮ ਵੀ ਹੈ।ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਦੇ ਅਧਾਰ 'ਤੇ, ਇਹ ਪ੍ਰੋਜੈਕਟ ਸਿੱਧੇ ਤੌਰ 'ਤੇ ਰਾਜ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਨਿਸ਼ਾਨਾ ਬਣਾਉਂਦਾ ਹੈ, ਜਿਨ੍ਹਾਂ ਨੂੰ ਹੁਣ ਆਪਣੇ ਸਕੂਲਾਂ ਵਿੱਚ ਤਾਜ਼ੀਆਂ, ਸ਼ੁੱਧ ਅਤੇ ਕੀਟਨਾਸ਼ਕ-ਮੁਕਤ ਸਬਜ਼ੀਆਂ ਅਤੇ ਫਲਾਂ ਤੱਕ ਪਹੁੰਚ ਹੋਵੇਗੀ। ਸਰਕਾਰੀ ਸਕੂਲਾਂ ਵਿੱਚ ਮਿਡ-ਡੇਅ ਮੀਲ ਦੀ ਗੁਣਵੱਤਾ ਅਕਸਰ ਇੱਕ ਚੁਣੌਤੀ ਰਹੀ ਹੈ, ਪਰ ਪੰ...
ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ

Breaking News
ਚੰਡੀਗੜ੍ਹ 9 ਜਨਵਰੀ:- ਪੰਜਾਬ ਵਿਜੀਲੈਂਸ ਬਿਊਰੋ  ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਈਸਰਵਾਲ, ਜ਼ਿਲ੍ਹਾ ਜਲੰਧਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਬੁਲਾਰੇ ਨੇ  ਕਿਹਾ ਕਿ ਸ਼ਿਕਾਇਤਕਰਤਾ ਦੇ ਮਾਪਿਆਂ ਵਿਰੁੱਧ ਥਾਣਾ ਸਿਟੀ ਫਗਵਾੜਾ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਦੋਸ਼ੀ ਅਧਿਕਾਰੀ ਨੇ ਸ਼ਿਕਾਇਤਕਰਤਾ ਨੂੰ ਉਸਦੇ ਮਾਪਿਆਂ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਸਬੰਧ ਵਿੱਚ ਅਦਾਲਤੀ ਕੰਪਲੈਕਸ ਫਗਵਾੜਾ ਬੁਲਾਇਆ ਸੀ। ਇਸ ਮੁਲਾਕਾਤ ਦੌਰਾਨ ਦੋਸ਼ੀ ਨੇ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੂੰ ਧਮਕਾਇਆ ਕਿ ਜੇਕਰ ਭੁਗਤਾਨ ਨਾ ਕੀਤਾ ਗਿਆ ਤਾਂ ਉਸ ...
ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ  ਦਰਜ: ਹਰਦੀਪ ਸਿੰਘ ਮੁੰਡੀਆਂ

ਈਜ਼ੀ ਰਜਿਸਟਰੀ’ ਨੇ ਪੰਜਾਬ ਵਿੱਚ ਜਾਇਦਾਦ ਰਜਿਸਟ੍ਰੇਸ਼ਨ ਦਾ ਬਣਾਇਆ ਰਿਕਾਰਡ; ਜੁਲਾਈ ਤੋਂ ਦਸੰਬਰ 2025 ਤੱਕ 3.70 ਲੱਖ ਤੋਂ ਵੱਧ ਰਜਿਸਟਰੀਆਂ ਹੋਈਆਂ  ਦਰਜ: ਹਰਦੀਪ ਸਿੰਘ ਮੁੰਡੀਆਂ

Breaking News
*ਚੰਡੀਗੜ੍ਹ, 9 ਜਨਵਰੀ:*- ਪੰਜਾਬ ਦੇ ਮਾਲ, ਮੁੜ ਵਸੇਬਾ ਅਤੇ ਆਫ਼ਤ ਪ੍ਰਬੰਧਨ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅੱਜ ਦੱਸਿਆ ਕਿ ‘ਈਜ਼ੀ ਰਜਿਸਟਰੀ’ ਪਹਿਲਕਦਮੀ ਪੰਜਾਬ ਦੀ ਜਾਇਦਾਦ ਰਜਿਸਟ੍ਰੇਸ਼ਨ ਪ੍ਰਣਾਲੀ ਵਿੱਚ ਇੱਕ ਨਵਾਂ ਮੀਲ ਪੱਥਰ ਸਾਬਤ ਹੋਈ ਹੈ ਜਿਸ ਨਾਲ ਸੂਬੇ ਭਰ ਵਿੱਚ ਮਜ਼ਬੂਤ ਅਤੇ ਲਗਾਤਾਰ ਸਾਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਮਾਲ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਦੱਸਿਆ ਕਿ ਜੁਲਾਈ 2025 ਵਿੱਚ ਇਸ ਦੀ ਸ਼ੁਰੂਆਤ ਤੋਂ ਲੈ ਕੇ ਦਸੰਬਰ 2025 ਤੱਕ ਕੁੱਲ 370967 ਰਜਿਸਟਰੀਆਂ ਕੀਤੀਆਂ ਗਈਆਂ, ਜੋ ਪਾਰਦਰਸ਼ੀ, ਭ੍ਰਿਸ਼ਟਾਚਾਰ-ਮੁਕਤ ਸ਼ਾਸਨ ਅਤੇ ਨਾਗਰਿਕ-ਪੱਖੀ ਸੇਵਾਵਾਂ ਵੱਲ ਇੱਕ ਵੱਡਾ ਕਦਮ ਹੈ। ਉਨ੍ਹਾਂ ਕਿਹਾ ਕਿ ਈਜ਼ੀ ਰਜਿਸਟਰੀ ਨੂੰ ਮਿਲਿਆ ਲੋਕਾਂ ਦਾ ਹੁੰਗਾਰਾ ਸਪੱਸ਼ਟ ਕਰਦਾ ਹੈ ਕਿ ਲੋਕ ਅਜਿਹੀ ਪ੍ਰਣਾਲੀ ’ਤੇ ਭਰੋਸਾ ਕਰਦੇ ਹਨ, ਜੋ ਪਾਰਦਰਸ਼ੀ, ਸਮਾਂਬੱਧ ਅਤੇ ਪਰੇਸ਼ਾਨੀ-ਮੁਕਤ ਹੋਵੇ। ਉਨ੍ਹਾਂ ਦੱਸਿਆ ਕਿ ਸਿਰਫ਼ ਛੇ ਮਹੀਨਿਆਂ ਦੌਰਾਨ ਜਾਇਦਾਦ ਨਾਲ ਸਬੰਧਤ 3.70 ਲੱਖ ਤੋਂ ਵੱਧ ਰਜਿਸਟਰੀਆਂ ਦਰਜ ਕੀਤੀਆਂ ਗਈਆਂ ਹਨ, ਜੋ ਇਨ੍ਹਾਂ ਸੁਧਾਰਾਂ ਦੀ ਸਫ਼ਲਤਾ ਦੀ ਗਵਾਹੀ ਭਰਦੀ ਹੈ।...
ਸੁਨਾਮ ‘ਚ ਸ਼ਹੀਦ ਊਧਮ ਸਿੰਘ ਦੀ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਲਈ ਪੰਜਾਬ ਦਾ ਪਹਿਲਾ 7ਡੀ ਆਡੀਟੋਰੀਅਮ ਬਣੇਗਾ

ਸੁਨਾਮ ‘ਚ ਸ਼ਹੀਦ ਊਧਮ ਸਿੰਘ ਦੀ ਵਿਰਾਸਤ ਨੂੰ ਪ੍ਰਦਰਸ਼ਿਤ ਕਰਨ ਲਈ ਪੰਜਾਬ ਦਾ ਪਹਿਲਾ 7ਡੀ ਆਡੀਟੋਰੀਅਮ ਬਣੇਗਾ

Local
ਸੁਨਾਮ ਊਧਮ ਸਿੰਘ ਵਾਲਾ, 9 ਜਨਵਰੀ (000) - ਆਜ਼ਾਦੀ ਸੰਘਰਸ਼ ਦੀ ਵਿਰਾਸਤ ਨੂੰ ਸੰਭਾਲਣ ਅਤੇ ਉਤਸ਼ਾਹਿਤ ਕਰਨ ਲਈ ਇੱਕ ਇਤਿਹਾਸਕ ਪਹਿਲਕਦਮੀ ਤਹਿਤ, ਸੂਬੇ ਦੇ ਪਹਿਲੇ ਅਤਿ-ਆਧੁਨਿਕ 7ਡੀ ਆਡੀਟੋਰੀਅਮ ਸੁਨਾਮ ਊਧਮ ਸਿੰਘ ਵਾਲਾ ਵਿਖੇ ਸਥਾਪਿਤ ਕੀਤਾ ਜਾਵੇਗਾ, ਜੋ ਕਿ ਇਨਕਲਾਬੀ ਸ਼ਹੀਦ ਊਧਮ ਸਿੰਘ ਜੀ ਦਾ ਜਨਮ ਸਥਾਨ ਹੈ। 21.17 ਕਰੋੜ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਮੌਜੂਦਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਆਜ਼ਾਦੀ ਅੰਦੋਲਨ ਦੌਰਾਨ ਕੀਤੀਆਂ ਕੁਰਬਾਨੀਆਂ ਦੀ ਭਾਵਪੂਰਨ ਢੰਗ ਨਾਲ ਜਾਣਕਾਰੀ ਦੇਣ ਦੇਵੇਗਾ। ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਹਾਲ ਹੀ ਵਿੱਚ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ, ਜਿਸ ਵਿੱਚ ਸੁਨਾਮ ਵਿੱਚ ਸ਼ਹੀਦ ਊਧਮ ਸਿੰਘ ਜੀ ਨੂੰ ਸਮਰਪਿਤ ਮੌਜੂਦਾ ਯਾਦਗਾਰ ਦੀ ਸੰਪੂਰਨ ਉੱਨਤੀ ਅਤੇ ਆਧੁਨਿਕੀਕਰਨ ਸ਼ਾਮਲ ਹੈ। ਇਸ ਅੱਪਗ੍ਰੇਡ ਕੀਤੇ ਜਾਣ ਵਾਲੇ ਕੰਪਲੈਕਸ ਵਿੱਚ ਪੰਜਾਬ ਦਾ ਪਹਿਲਾ ਅਤਿ-ਆਧੁਨਿਕ 7-ਡੀ ਆਡੀਟੋਰੀਅਮ, ਆਧੁਨਿਕ ਪ੍ਰਵੇਸ਼ ਦੁਆਰ, ਭਾਰਤ ਦੇ ਨਕਸ਼ੇ ਨੂੰ ਦਰਸਾਉਂਦਾ ਸੰਗੀਤਕ ਫੁਹਾਰਾ, ਸੈਲਾਨੀਆਂ ਲਈ ਕੈਫੇਟੇਰੀਆ, ਜਲ੍ਹਿਆਂਵਾਲਾ ਬਾਗ ਦੇ 'ਖੂਨੀ ਖੂਹ' ਦੀ ਪ੍ਰਤੀਕ੍ਰਿਤੀ, ਸ਼ਹੀਦ ...
ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਨੰਗਲ ਵਿਚ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ- ਤਹਿਸੀਲਦਾਰ ਜਸਵੀਰ ਸਿੰਘ

ਉਪ ਮੰਡਲ ਪੱਧਰ ਦਾ ਗਣਤੰਤਰ ਦਿਵਸ ਸਮਾਰੋਹ ਨੰਗਲ ਵਿਚ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ ਮਨਾਇਆ ਜਾਵੇਗਾ- ਤਹਿਸੀਲਦਾਰ ਜਸਵੀਰ ਸਿੰਘ

Local
ਨੰਗਲ 09 ਜਨਵਰੀ : ਉਪ ਮੰਡਲ ਪੱਧਰ ਦਾ  ਗਣਤੰਤਰ ਦਿਵਸ ਸਮਾਰੋਹ ਸਕੂਲ ਆਫ਼ ਐਮੀਨੈਂਸ ਨੰਗਲ ਵਿਖੇ 26 ਜਨਵਰੀ ਨੂੰ ਮਨਾਇਆ ਜਾਵੇਗਾ। ਜਿਸ ਦੇ ਸਾਰੇ ਪ੍ਰਬੰਧਾਂ ਲਈ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਆਪਣੀ ਡਿਊਟੀ ਪੂਰੀ ਮਿਹਨਤ ਲਗਨ ਅਤੇ ਤਨਦੇਹੀ ਨਾਲ ਕਰਨ।        ਇਹ ਪ੍ਰਗਟਾਵਾ ਤਹਿਸੀਲਦਾਰ ਜਸਵੀਰ ਸਿੰਘ  ਨੇ ਅੱਜ ਨੰਗਲ ਨਗਰ ਕੋਸਲ ਦੇ ਕਮੇਟੀ ਹਾਲ ਵਿਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਕੂਲ ਮੁੱਖੀਆਂ ਨਾਲ ਸਮਾਰੋਹ ਦੇ ਪ੍ਰਬੰਧਾਂ ਦੀ ਤਿਆਰੀਆਂ ਸਬੰਧੀ ਰੱਖੀ ਇਕ ਵਿਸੇਸ਼ ਮੀਟਿੰਗ  ਮੋਕੇ ਕੀਤਾ। ਉਹਨਾਂ ਦੱਸਿਆ ਕਿ 19 ਜਨਵਰੀ ਨੂੰ ਰਵਿਊ ਮੀਟਿੰਗ ਰੱਖੀ ਗਈ ਹੈ ਤੇ 19 ਜਨਵਰੀ ਨੂੰ ਹੀ ਆਈਟਮਾਂ ਦੀ ਚੋਣ ਕੀਤੀ ਜਾਵੇਗੀ। ਦੇਸ਼ ਭਗਤੀ ਅਤੇ ਸੱਭਿਆਚਾਰਕ ਪ੍ਰੋਗਰਾਮਾਂ ਦੀ 21 ਜਨਵਰੀ ਨੂੰ ਰਿਹਸਲ ਤੇ 23  ਜਨਵਰੀ ਨੂੰ ਫੁੱਲ ਡ੍ਰੈਸ ਰਿਹਸਲ ਹੋਵੇਗੀ।        ਉਹਨਾ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਮਾਰੋਹ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਸਾਰੇ ਪ੍ਰੋਗਰਾਮ ਸਮੇਂ ਸਿਰ ਨੇਪਰੇ ਚਾੜੇ ਜਾਣ। ਉਹਨਾਂ ਕਿਹਾ ਕਿ ਪਤਵੰਤਿਆਂ  ਤੇ ਵਿਦਿਆਰਥੀਆਂ ਦੇ ਬੈਠਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ। ਮੇੈਡੀਕਲ ਸਹੂਲਤ, ਪੀਣ...
26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

26 ਜਨਵਰੀ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ

Local
ਤਰਨ ਤਾਰਨ, 09 ਜਨਵਰੀ (     ) - ਪੁਲਿਸ ਲਾਈਨ ਸਟੇਡੀਅਮ, ਤਰਨ ਤਾਰਨ ਵਿਖੇ 26 ਜਨਵਰੀ ਨੂੰ 77ਵਾਂ ਗਣਤੰਤਰ ਦਿਵਸ ਸਮਾਗਮ ਪੂਰੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਡਿਪਟੀ ਕਮਿਸ਼ਨਰ ਸ੍ਰੀ ਰਾਹੁਲ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫ਼ਰੰਸ ਹਾਲ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਗਣਤੰਤਰ ਦਿਵਸ ਦੀਆਂ ਤਿਆਰੀਆਂ ਸਬੰਧੀ ਮੀਟਿੰਗ ਕੀਤੀ ਗਈ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ  ਦੱਸਿਆ ਕਿ 26 ਜਨਵਰੀ ਨੂੰ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਮੌਕੇ ਸੂਬੇ ਦੇ ਖੇਤੀਬਾੜੀ ਤੇ ਕਿਸਾਨ ਭਲਾਈ, ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਨ੍ਹਾਂ ਕਿਹਾ ਕਿ ਸਾਰੇ ਵਿਭਾਗ ਹੁਣ ਤੋਂ ਗਣਤੰਤਰ ਦਿਵਸ ਮਨਾਉਣ ਦੀਆਂ ਤਿਆਰੀਆਂ ਸ਼ੁਰੂ ਕਰ ਦੇਣ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੁੱਖ ਮਹਿਮਾਨ ਵੱਲੋਂ ਰਾਸ਼ਟਰੀ ਝੰਡਾ ਲਹਿਰਾਉਣ ਤੋਂ ਬਾਅਦ ਪੰਜਾਬ ਪੁਲਿਸ ਦੇ ਜਵਾਨਾਂ, ਪੰਜਾਬ ਪੁਲਿਸ ਦੀ ਮਹਿਲਾ ਪਲਟੂਨ, ਪੰਜਾਬ ਹੋਮਗਾਰਡ, ਐੱਨ.ਸ...