ਖੇਤੀਬਾੜੀ-ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੋ ਅਵਾਰਡਾਂ ਨਾਲ ਸਨਮਾਨਿਤ : ਮੋਹਿੰਦਰ ਭਗਤ
ਚੰਡੀਗੜ੍ਹ, 8 ਜਨਵਰੀ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੀ ਖੇਤੀਬਾੜੀ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜਬੂਤ ਕਰਨ ਅਤੇ ਕਿਸਾਨਾਂ ਦੀ ਆਮਦਨ ਵਧਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਕੈਬਨਿਟ ਮੰਤਰੀ ਸ੍ਰੀ ਮੋਹਿੰਦਰ ਭਗਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਬਾਗਬਾਨੀ ਵਿਭਾਗ ਜੋ ਕਿ ਏ.ਆਈ.ਐਫ ਸਕੀਮ ਨੂੰ ਲਾਗੂ ਕਰਨ ਲਈ ਸਟੇਟ ਨੋਡਲ ਏਜੰਸੀ ਹੈ ਨੇ ਆਪਣੇ ਨਿਰੰਤਰ ਯਤਨਾਂ ਸਦਕਾ ਪੰਜਾਬ ਦੀ ਖੇਤੀਬਾੜੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਲਈ ਰਾਸ਼ਟਰੀ ਮਾਨਤਾ ਪ੍ਰਾਪਤ ਕੀਤੀ ਹੈ। ਖੇਤੀਬਾੜੀ ਬੁਨਿਆਦੀ ਢਾਂਚਾ ਫੰਡ (ਏ.ਆਈ.ਐਫ.) ਯੋਜਨਾ ਅਧੀਨ ਪ੍ਰੋਜੈਕਟਾਂ ਨੂੰ ਵਧੀਆ ਢੰਗ ਨਾਲ ਲਾਗੂਕਰਨ ਅਤੇ ਪ੍ਰਭਾਵਸ਼ਾਲੀ ਨਿਗਰਾਨੀ ਲਈ ਪੰਜਾਬ ਨੂੰ ਦੋ ਵੱਕਾਰੀ ਅਵਾਰਡਾਂ ਨਾਲ ਸਨਮਾਨਿਤ ਕੀਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਦੱਸਿਆ ਕਿ ਭਾਰਤ ਸਰਕਾਰ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰਾਲੇ ਵੱਲੋਂ ਚੰਡੀਗੜ੍ਹ ਵਿਖੇ ਆਯੋਜਿਤ ਇਕ ਖੇਤਰੀ ਕਾਨਫਰੰਸ ਦੌਰਾਨ ਪੰਜਾਬ ਨੂੰ ‘ਬੈਸਟ ਪਰਫਾਰਮਿੰ...








