Tuesday, August 18Malwa News
Shadow

Tag: punjabi news

ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ  ਚੇਅਰਮੈਨ  ਦਾ ਅਹੁਦਾ ਸੰਭਾਲਿਆ

ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਖਾਦੀ ਬੋਰਡ ਦੇ  ਚੇਅਰਮੈਨ  ਦਾ ਅਹੁਦਾ ਸੰਭਾਲਿਆ

Hot News
ਚੰਡੀਗੜ੍ਹ, 12 ਮਾਰਚ: ਪੰਜਾਬ ਖਾਦੀ ਅਤੇ ਗ੍ਰਾਮ ਉਦਯੋਗ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਸ੍ਰੀ ਗਗਨਦੀਪ ਸਿੰਘ ਕਾਕੂ ਆਹਲੂਵਾਲੀਆ ਨੇ ਅੱਜ ਚੰਡੀਗੜ੍ਹ ਵਿਖੇ ਸਥਿਤ ਬੋਰਡ ਦੇ ਮੁੱਖ ਦਫ਼ਤਰ ਵਿੱਚ ਆਪਣਾ ਅਹੁਦਾ ਸੰਭਾਲ ਲਿਆ।ਇਸ ਮੌਕੇ  ਰਾਜਬੀਰ ਸਿੰਘ ਘੁਮਂਣ, ਉ ਐਸ ਡੀ ( ਮੁੱਖ ਮੱਤਰੀ ਪੰਜਾਬ),  ਮੋਹਿੰਦਰ ਭਗਤ, ਕੈਬਨਿਟ ਮੰਤਰੀ,ਇੰਦਰਜੀਤ ਕੌਰ ਮਾਨ ਐਮ. ਐਲ.ਏ. ਨਕੌਦਰ, ਦਿਨੇਸ਼ ਢਲ, ਨਿਤਿਨ ਕੋਹਲੀ, , ਮਹਾਰਾਜ ਬੰਸੀ ਦਾਸ, ਬਾਬਾ ਪਰਗਟ ਨਾਥ, ਮੇਅਰ ਵਨੀਤ ਧੀਰ, ਮੰਗਲ ਸਿੰਘ ਬੱਸੀ (ਸਟੇਟ ਚੈਅਰਮੈਨ ਪੰਜਾਬ ਐਗਰੋ),ਅਬਦੂਲ ਬਾਰੀ ਸਲਮਾਨੀ (ਸਟੇਟ ਚੈਅਰਮੇਨ ਮੁਸਲੀਮ ਵਿਕਾਸ ਬੋਰੜ) ਕਾਉਸਲਰ ਦੀਪਕ ਸ਼ਾਰਦਾ, ਮਾਸਟਰ ਗੋਰਵ ਸਮਾਜ ਸੇਵਕ, ਰੋਬਿਨ ਸਾਂਪਲਾ, ਕਰਨ ਮਲੀ, ਨਰਵੈਲ ਕੰਗ, ਅਮਿਤ ਢਲ ਕੌਸਲਰ, ਜਗਦੀਸ਼ ਸਮਰਾਏ,  ਸਤਨਾਮ ਸਿੰਘ, ਬੱਬੂ ਥਾਪਰ, ਚੈਅਰਮੈਨ ਲਖਵੀਰ ਸਿੰਘ,  ਜਸਵੀਰ ਸਿੰਘ,  ਪੂਜਾ ਸਿੰਘ ਅਤੇ ਹਰਪਾਲ ਸਿੰਘ ਚੱਢਾ, ਵਾਈਸ ਚੇਅਰਮੈਨ ਪਵਨ ਹੰਸ,  ਬੋਰਡ ਦੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵੱਖ-ਵੱਖ ਸਮਾਜਿਕ, ਧਾਰਮਿਕ ਅਤੇ ਰਾਜਨੀਤਿਕ ਹਸਤੀਆਂ ਵੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।  ਇਸ ਮੌਕੇ ਬੋਲਦ...
ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

ਵਿਸ਼ਵ ਗੁਰੂ’ ਤੋਂ ਲੈ ਕੇ ਸਿਲੰਡਰਾਂ ਲਈ ਲਾਈਨਾਂ ਤੱਕ ਦਾ ਸਫ਼ਰ’: ਅਮਨ ਅਰੋੜਾ ਨੇ ਕੇਂਦਰ ਸਰਕਾਰ ਦੇ ਦਾਅਵਿਆਂ ਦੀ ਕੱਢੀ ਫੂਕ

Hot News
ਚੰਡੀਗੜ੍ਹ, 12 ਮਾਰਚ:ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਸੂਬਾ ਪ੍ਰਧਾਨ ਸ੍ਰੀ ਅਮਨ ਅਰੋੜਾ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ 'ਤੇ ਵਰ੍ਹਦਿਆਂ ਇਸ ਨੂੰ ਵਿਦੇਸ਼ੀ ਅਤੇ ਘਰੇਲੂ ਮਾਮਲਿਆਂ ਵਿੱਚ "ਬਿਲਕੁਲ ਫੇਲ੍ਹ" ਦੱਸਿਆ। ਸਰਕਾਰੀ ਦਾਅਵਿਆਂ ਅਤੇ ਜ਼ਮੀਨੀ ਹਕੀਕਤ ਦਰਮਿਆਨ ਸਪੱਸ਼ਟ ਅੰਤਰ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਨੂੰ 'ਵਿਸ਼ਵ ਗੁਰੂ' ਅਤੇ 'ਆਤਮਨਿਰਭਰ' ਬਣਾਉਣ ਦੇ ਦੋਵੇਂ ਵਾਅਦੇ ਖੋਖਲੇ ਸਾਬਤ ਹੋਏ ਹਨ। ਪੰਜਾਬ ਵਿਧਾਨ ਸਭਾ ਵਿੱਚ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਪੇਸ਼ ਕੀਤੇ ਗਏ ਨਿੰਦਾ ਮਤੇ ਵਿੱਚ ਹਿੱਸਾ ਲੈਂਦਿਆਂ, ਸ੍ਰੀ ਅਮਨ ਅਰੋੜਾ ਨੇ ਅੱਜ ਦੇ ਅਖ਼ਬਾਰਾਂ ਵਿੱਚ ਕੀਤੇ ਜਾ ਰਹੇ ਵਿਰੋਧ ਵੱਲ ਧਿਆਨ ਦਵਾਇਆ। ਉਨ੍ਹਾਂ ਕਿਹਾ, "ਅਖਬਾਰਾਂ ਵਿੱਚ ਇੱਕ ਪਾਸੇ ਗੈਸ ਏਜੰਸੀਆਂ ਦੇ ਬਾਹਰ ਕਿਲੋਮੀਟਰ ਲੰਬੀਆਂ ਕਤਾਰਾਂ ਲੱਗਣ, ਹਜ਼ਾਰਾਂ ਹੋਟਲਾਂ ਦੇ ਬੰਦ ਹੋਣ ਨੇੜੇ ਪਹੁੰਚਣ, ਅਣਗਿਣਤ ਵਿਆਹ ਰੱਦ ਹੋਣ ਅਤੇ ਸਾਡੀਆਂ ਮਾਵਾਂ-ਭੈਣਾਂ ਦੇ ਆਪਣੀਆਂ ਰਸੋਈਆਂ ਬਾਰੇ ਚਿੰਤਤ ਹੋਣ ਦੀਆਂ ਖਬਰਾਂ ਸਨ। ਇਸ ਦੇ ਬਿਲਕੁਲ ਸਾਹਮਣੇ ਭਾਰਤ ਸਰਕਾਰ ...
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ ਹਜ਼ਾਰਾਂ ਹੋਰਾਂ ਨੂੰ ਅਸਿੱਧੇ ਤਰੀਕੇ ਨਾਲ ਰੋਜ਼ਗਾਰ ਦੇਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Hot News
ਮੁਹਾਲੀ, 12 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਖਿਆ ਕਿ ਪੰਜਾਬ ਆਪਣੀ ਉਦਯੋਗਿਕ ਤਰੱਕੀ ਵਿੱਚ ਫੈਸਲਾਕੁਨ ਬਦਲਾਅ ਦੇਖ ਰਿਹਾ ਹੈ, 2022 ਤੋਂ ਪਹਿਲਾਂ ਵਾਲੀ ਲੁੱਟ-ਖਸੁੱਟ ਤੋਂ ਬਾਅਦ ਹੁਣ ਵਿਸ਼ਵ-ਵਿਆਪੀ ਨਿਵੇਸ਼ਕ ਸੂਬੇ ਵਿੱਚ ਵਾਪਸ ਆ ਰਹੇ ਹਨ। ਮੁਹਾਲੀ ਵਿੱਚ ਇਨਫੋਸਿਸ ਦੇ 286 ਕਰੋੜ ਰੁਪਏ ਦੇ ਲਾਗਤ ਵਾਲੇ ਕੈਂਪਸ ਦੇ ਨੀਂਹ ਪੱਥਰ ਸਮਾਗਮ ਤੋਂ ਬਾਅਦ ਬੋਲਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰਾਜੈਕਟ 2,700 ਨੌਜਵਾਨਾਂ ਲਈ ਰੋਜ਼ਗਾਰ ਦੇ ਸਿੱਧੇ ਮੌਕੇ ਅਤੇ ਹਜ਼ਾਰਾਂ ਹੋਰਾਂ ਲਈ ਰੋਜ਼ਗਾਰ ਦੇ ਅਸਿੱਧੇ ਮੌਕੇ ਮੁਹੱਈਆ ਕਰੇਗਾ। ਮੁੱਖ ਮੰਤਰੀ ਨੇ ਇਸ ਗੱਲ `ਤੇ ਜ਼ੋਰ ਦਿੱਤਾ ਕਿ ਪੰਜਾਬ ਸਰਕਾਰ ਮਾਰਚ 2022 ਤੋਂ ਲੈ ਕੇ ਹੁਣ ਤੱਕ 1.55 ਲੱਖ ਕਰੋੜ ਰੁਪਏ ਤੋਂ ਵੱਧ ਦੇ ਨਿਵੇਸ਼ ਪ੍ਰਸਤਾਵ ਪਹਿਲਾਂ ਹੀ ਪ੍ਰਾਪਤ ਕਰ ਚੁੱਕੀ ਹੈ, ਜਿਸ ਨਾਲ 5.44 ਲੱਖ ਤੋਂ ਵੱਧ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ। ਉਨ੍ਹਾਂ ਅੱਗੇ ਕਿਹਾ ਕਿ ਮੁਹਾਲੀ ਵਿੱਚ 13 ਤੋਂ 15 ਮਾਰਚ ਤੱਕ ਹੋਣ ਵਾਲਾ ਪ੍ਰਗਤੀਸ਼ੀਲ ਪੰਜਾਬ ਨਿਵੇਸ਼ ਸੰਮੇਲਨ ਸੂਬੇ ਦੀ ਉਦਯੋਗਿਕ ਤਰੱਕੀ ਲਈ ਯਾਦਗਾਰੀ ਪਲ ਹੋਵੇਗਾ, ...
ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ

ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ ਨਾਲ 13 ਤੋਂ 15 ਮਾਰਚ ਤੱਕ ਮੋਹਾਲੀ ਵਿਖੇ ਕਰਵਾਇਆ ਜਾਵੇਗਾ: ਸੰਜੀਵ ਅਰੋੜਾ

Punjab Politics
ਚੰਡੀਗੜ੍ਹ, 12 ਮਾਰਚ, 2026: ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਅੱਜ ਐਲਾਨ ਕੀਤਾ ਕਿ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਪਲਾਕਸ਼ਾ ਯੂਨੀਵਰਸਿਟੀ, ਐਸਏਐਸ ਨਗਰ (ਮੋਹਾਲੀ) ਵਿਖੇ 13 ਤੋਂ 15 ਮਾਰਚ ਤੱਕ ਕਰਵਾਇਆ ਜਾਵੇਗਾ, ਜੋ ਪੰਜਾਬ ਨੂੰ ਨਿਵੇਸ਼ ਅਤੇ ਨਵੀਨਤਾ ਲਈ ਇੱਕ ਪ੍ਰਮੁੱਖ ਸਥਾਨ ਵਜੋਂ ਸਥਾਪਿਤ ਕਰੇਗਾ। ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਸੰਮੇਲਨ ਭਾਰਤ ਅਤੇ ਵਿਸ਼ਵ ਭਰ ਦੇ ਨਿਵੇਸ਼ਕਾਂ, ਉਦਯੋਗਪਤੀਆਂ ਅਤੇ ਨੀਤੀ ਨਿਰਮਾਤਾਵਾਂ ਨੂੰ ਪੰਜਾਬ ਦੇ ਵਿਆਪਕ ਨਿਵੇਸ਼ ਮੌਕਿਆਂ ਨੂੰ ਪ੍ਰਦਰਸ਼ਿਤ ਕਰਨ ਲਈ ਇੱਕ ਪ੍ਰਮੁੱਖ ਪਲੇਟਫਾਰਮ ਵਜੋਂ ਕੰਮ ਕਰੇਗਾ। ਇਸ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਕਿਹਾ ਕਿ ਇਸ ਸੰਮੇਲਨ ਵਿੱਚ 89 ਸੈਸ਼ਨ ਹੋਣਗੇ ਅਤੇ ਇਹ ਸੂਬੇ ਭਰ ਦੇ ਹੁਣ ਤੱਕ ਦੇ ਸਭ ਤੋਂ ਵਿਆਪਕ ਨਿਵੇਸ਼ ਸਮਾਗਮਾਂ ਵਿੱਚੋਂ ਇੱਕ ਹੋਵੇਗਾ। ਉਨ੍ਹਾਂ ਦੱ...
ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ  65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂੰ ਨੌਕਰੀਆਂ ਤੋਂ ਵਾਂਝਾ ਰੱਖਿਆ, ‘ਆਪ` ਸਰਕਾਰ ਨੇ ਸਿਰਫ਼ ਚਾਰ ਸਾਲਾਂ ਵਿੱਚ ਮੈਰਿਟ ਦੇ ਆਧਾਰ ਉੱਤੇ ਬਿਨਾਂ ਰਿਸ਼ਵਤ ਤੋਂ  65,000 ਤੋਂ ਵੱਧ ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਮੁਹਾਲੀ, 12 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮਿਸ਼ਨ ਰੋਜ਼ਗਾਰ’ ਪਹਿਲਕਦਮੀ ਤਹਿਤ ਅੱਜ ਵੱਖ-ਵੱਖ ਵਿਭਾਗਾਂ ਵਿੱਚ ਭਰਤੀ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਪਿਛਲੇ ਚਾਰ ਸਾਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਗਿਣਤੀ ਵਧ ਕੇ 65,264 ਹੋ ਗਈ ਹੈ। ਨਿਯੁਕਤੀ ਪੱਤਰ ਵੰਡਣ ਲਈ ਕਰਵਾਏ ਸਮਾਗਮ ਵਿੱਚ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਮੀਲ ਪੱਥਰ ਨੂੰ ਪੰਜਾਬ ਦੇ ਨੌਜਵਾਨਾਂ ਲਈ ਪਾਰਦਰਸ਼ੀ ਅਤੇ ਮੈਰਿਟ ਦੇ ਆਧਾਰ ਉੱਤੇ ਰੋਜ਼ਗਾਰ ਮੌਕੇ ਯਕੀਨੀ ਬਣਾਉਣ ਲਈ ਸਰਕਾਰ ਦੀ ਵਚਨਬੱਧਤਾ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ, “ਅੱਜ ਵੱਖ-ਵੱਖ ਵਿਭਾਗਾਂ ਵਿੱਚ 818 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ।” ਉਨ੍ਹਾਂ ਕਿਹਾ ਕਿ ਅੱਜ ਜਿਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾ ਰਹੇ ਹਨ, ਉਨ੍ਹਾਂ ਵਿੱਚ ਬਿਜਲੀ ਵਿਭਾਗ ਵਿੱਚ 459, ਸਥਾਨਕ ਸਰਕਾਰਾਂ ਵਿਭਾਗ ਵਿੱਚ 215, ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਿੱਚ 129 ਅਤੇ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਿੱਚ 15 ਪ੍ਰੋਫੈਸਰ ਅਤੇ ਸਹਾਇਕ ਪ੍ਰ...
ਕਾਂਗਰਸੀ ਵਿਧਾਇਕ ਵੱਲੋਂ ਸਪੀਕਰ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨੂੰ ‘ਬੰਧੂਆ ਮਜ਼ਦੂਰ’ ਕਹਿਣਾ ਸੰਵਿਧਾਨ ਅਤੇ ਲੋਕ ਫਤਵੇ ਦਾ ਅਪਮਾਨ: ਹਰਪਾਲ ਸਿੰਘ ਚੀਮਾ

ਕਾਂਗਰਸੀ ਵਿਧਾਇਕ ਵੱਲੋਂ ਸਪੀਕਰ, ਮੰਤਰੀਆਂ ਅਤੇ ‘ਆਪ’ ਵਿਧਾਇਕਾਂ ਨੂੰ ‘ਬੰਧੂਆ ਮਜ਼ਦੂਰ’ ਕਹਿਣਾ ਸੰਵਿਧਾਨ ਅਤੇ ਲੋਕ ਫਤਵੇ ਦਾ ਅਪਮਾਨ: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 12 ਮਾਰਚ- ਪੰਜਾਬ ਵਿਧਾਨ ਸਭਾ ਨੇ ਅੱਜ ਵੱਡੇ ਬਹੁਮਤ ਨਾਲ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਖਿਲਾਫ਼ ਵਿਸ਼ੇਸ਼ ਅਧਿਕਾਰਾਂ ਦੀ ਉਲੰਘਣਾ (ਬ੍ਰੀਚ ਆਫ਼ ਪ੍ਰੀਵਿਲੇਜ) ਦਾ ਮਾਮਲਾ ਪ੍ਰੀਵਿਲੇਜ ਕਮੇਟੀ ਨੂੰ ਸੌਂਪਣ ਲਈ ਮਤਾ ਪਾਸ ਕੀਤਾ। ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤੇ ਗਏ ਇਸ ਮਤੇ ਵਿੱਚ ਵਿਧਾਇਕ ਦੇ ਹਾਲੀਆ ਅਪਮਾਨਜਨਕ ਬਿਆਨਾਂ ਅਤੇ ਗੈਰ-ਸੰਸਦੀ ਵਤੀਰੇ ਦਾ ਜ਼ਿਕਰ ਕੀਤਾ ਗਿਆ ਹੈ, ਜਿਸ ਨੂੰ ਸਦਨ ਨੇ ਆਪਣੇ ਚੁਣੇ ਹੋਏ ਮੈਂਬਰਾਂ, ਸੰਵਿਧਾਨ ਅਤੇ ਜਨਤਾ ਦਾ ਸਿੱਧਾ ਅਪਮਾਨ ਮੰਨਿਆ। ਮਤੇ ਦੇ ਪਿਛੋਕੜ ਬਾਰੇ ਦੱਸਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ, “ਅਨੁਸ਼ਾਸਨੀ ਕਾਰਵਾਈ ਦੀ ਮੰਗ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ 10 ਮਾਰਚ, 2026 ਨੂੰ ਪਾਈਆਂ ਗਈਆਂ ਸੋਸ਼ਲ ਮੀਡੀਆ ਪੋਸਟਾਂ ਤੋਂ ਉੱਠੀ ਹੈ। ਇਨ੍ਹਾਂ ਜਨਤਕ ਬਿਆਨਾਂ ਵਿੱਚ ਉਨ੍ਹਾਂ ਨੇ ਸਪੀਕਰ, ਕੈਬਨਿਟ ਮੰਤਰੀਆਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ 'ਬੰਧੂਆ ਮਜ਼ਦੂਰ' ਕਿਹਾ ਸੀ।” ਸਦਨ ਵਿੱਚ ਮਤਾ ਪੇਸ਼ ਕਰਦਿਆਂ ਉਨ੍ਹਾਂ ਕਿਹਾ, “ਅਜਿਹੀ ਸ਼ਬਦਾਵਲੀ ਸੰਵਿਧਾਨਕ ਤੌਰ 'ਤੇ ਚੁਣੇ ਹੋਏ ਨੁਮਾਇ...
ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ

ਵਿਧਾਇਕ ਗੁਰਦਿੱਤ ਸਿੰਘ ਸੇਖੋਂ ਨੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਬਾਰੇ ਵਿਧਾਨ ਸਭਾ ਵਿੱਚ ਪ੍ਰਸ਼ਨ ਉਠਾਇਆ

Hot News
ਫਰੀਦਕੋਟ, 12 ਮਾਰਚ - ਹਲਕਾ ਫਰੀਦਕੋਟ ਦੇ ਵਿਧਾਇਕ ਸ. ਗੁਰਦਿੱਤ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਚੱਲ ਰਹੇ ਸੈਸ਼ਨ ਦੌਰਾਨ ਹਲਕੇ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦੀ ਮੌਜੂਦਾ ਸਥਿਤੀ ਸਬੰਧੀ ਮਹੱਤਵਪੂਰਨ ਪ੍ਰਸ਼ਨ ਉਠਾਇਆ। ਵਿਧਾਇਕ ਉਨ੍ਹਾਂ ਵੱਲੋਂ ਇਹ ਪ੍ਰਸ਼ਨ ਜੰਗਲਾਂ ਦੀ ਸੰਭਾਲ, ਵਣੀਕਰਨ ਅਤੇ ਜੰਗਲੀ ਜੀਵਾਂ ਦੀ ਰੱਖਿਆ ਦੇ ਮੱਦੇਨਜ਼ਰ ਪੁੱਛਿਆ ਗਿਆ। ਉਨ੍ਹਾਂ ਜੰਗਲਾਤ ਮੰਤਰੀ ਤੋਂ ਪੁੱਛਿਆ ਕਿ ਹਲਕਾ ਫਰੀਦਕੋਟ ਅਧੀਨ ਆਉਂਦੇ ਬੀੜ ਘੁਗਿਆਣਾ ਜੰਗਲ ਦਾ ਕੁੱਲ ਰਕਬਾ ਕਿੰਨਾ ਹੈ ਅਤੇ ਇਸ ਵਿੱਚੋਂ ਕਿੰਨਾ ਰਕਬਾ ਰਾਖਵੇਂ ਜੰਗਲ ਵਜੋਂ ਦਰਜ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿਛਲੇ ਪੰਜ ਸਾਲਾਂ ਦੌਰਾਨ ਇਸ ਖੇਤਰ ਵਿੱਚ ਲਗਾਏ ਗਏ ਪੌਦਿਆਂ ਦੀ ਗਿਣਤੀ ਅਤੇ ਉਨ੍ਹਾਂ ਦੀ ਜੀਵਤ ਦਰ (ਸਰਵਾਈਵਲ ਰੇਟ) ਬਾਰੇ ਵੀ ਜਾਣਕਾਰੀ ਮੰਗੀ। ਉਨ੍ਹਾਂ ਨੇ ਸਰਕਾਰ ਤੋਂ ਇਹ ਵੀ ਪੁੱਛਿਆ ਕਿ ਕੀ ਬੀੜ ਘੁਗਿਆਣਾ ਵਿੱਚ ਵਣੀਕਰਨ, ਬਾੜਬੰਦੀ, ਪਗਡੰਡੀ ਵਿਕਾਸ ਜਾਂ ਈਕੋ-ਟੂਰਿਜਮ ਨਾਲ ਸੰਬੰਧਿਤ ਕੋਈ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਜੇਕਰ ਅਜਿਹਾ ਹੈ ਤਾਂ ਉਸ ਦੀ ਲਾਗਤ ਅਤੇ ਮੌਜੂਦਾ ਸਥਿਤੀ ਬਾਰੇ ਵੀ ਵੇਰਵਾ ਦੇਣ ਦੀ ਮੰਗ ਕੀਤੀ। ਇ...
ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

ਔਰਤਾਂ ਨੂੰ 1000 ਰੁਪਏ ਦੇਣ ਦੇ ਫੈਸਲੇ ਤੋਂ ਖਫਾ ਹੋ ਕੇ ਵਿਰੋਧੀ ਧਿਰ ਬਜਟ ’ਤੇ ਚਰਚਾ ਕਰਨ ਤੋਂ ਭੱਜੀ-ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 11 ਮਾਰਚ- ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਵਿਰੋਧੀ ਧਿਰ ਨੇ ਬਜਟ ਦੀ ਬਹਿਸ ਵਿੱਚ ਇਸ ਕਰਕੇ ਹਿੱਸਾ ਨਹੀਂ ਲਿਆ ਕਿਉਂਕਿ ਮਹਿਲਾਵਾਂ ਨੂੰ 1,000 ਰੁਪਏ ਦੇਣ ਦੇ ਇਤਿਹਾਸਕ ਫੈਸਲੇ ਦਾ ਸਾਹਮਣਾ ਕਰਨ ਤੋਂ ਭੱਜ ਰਹੇ ਹਨ। ਉਨ੍ਹਾਂ ਕਿਹਾ ਕਿ ਦਹਾਕਿਆਂ ਤੱਕ ਲੋਕਾਂ ਨੂੰ ਗਰੀਬ 'ਚ ਧੱਕਣ ਵਾਲੀਆਂ ਪਾਰਟੀਆਂ ਹੁਣ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਅਧੀਨ ਆਮ ਪਰਿਵਾਰਾਂ ਦੇ ਸਸ਼ਕਤੀਕਰਨ ਤੋਂ ਬੁਖਲਾਈਆਂ ਹੋਈਆਂ ਹਨ। ਪੰਜਾਬ ਸਰਕਾਰ ਦੇ ਪੰਜਵੇਂ ਸਾਲਾਨਾ ਬਜਟ ਨੂੰ "ਸ਼ਹੀਦਾਂ ਦੇ ਸੁਪਨਿਆਂ ਦਾ ਬਜਟ" ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਬਜਟ ਦਾ ਉਦੇਸ਼ ਸ਼ਹੀਦ ਭਗਤ ਸਿੰਘ ਅਤੇ ਸ਼ਹੀਦ ਊਧਮ ਸਿੰਘ ਵਰਗੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨਾ ਹੈ। ਇਸ ਦੁਹਰਾਇਆ ਕਿ ਪੰਜਾਬ ਸਰਕਾਰ ਨੇ ਚਾਰ ਸਾਲਾਂ ਦੇ ਅੰਦਰ ਆਪਣੀਆਂ ਸਾਰੀਆਂ ਚੋਣ ਗਰੰਟੀਆਂ ਪੂਰੀਆਂ ਕਰ ਲਈਆਂ ਹਨ ਅਤੇ ਉਹ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਆਪਣਾ ਏਜੰਡਾ ਤਿਆਰ ਕਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਵਿਰੋਧੀ ਧਿਰ ਪਹਿਲਾਂ ਤੋਂ ਹੀ ਇਹ ਜਾਣਦੀ ਹੈ ਕਿ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸ...
ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਗਏ ਭਾਸ਼ਣ ਮੁਕਾਬਲੇ

ਨਸ਼ਿਆਂ ਦੇ ਖਿਲਾਫ਼ ਜਾਗਰੂਕਤਾ ਪੈਦਾ ਕਰਨ ਲਈ ਕਰਵਾਏ ਗਏ ਭਾਸ਼ਣ ਮੁਕਾਬਲੇ

Local
ਸ੍ਰੀ ਮੁਕਤਸਰ ਸਾਹਿਬ, 11 ਮਾਰਚ-ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ  ਸ੍ਰੀ ਅਭਿਜੀਤ ਕਪਲਿਸ਼  ਦੀ ਯੋਗ ਅਗਵਾਈ ਵਿੱਚ 'ਜ਼ਿੰਦਗੀ ਜਿੰਦਾਬਾਦ- ਨਸ਼ੇ ਨੂੰ ਨਾਹ ਜ਼ਿੰਦਗੀ ਨੂੰ ਹਾਂ' ਮੁਹਿੰਮ ਤਹਿਤ ਡਾਇਟ ਬਰਕੰਦੀ ਅਤੇ ਸੰਤ ਸਹਾਰਾ ਨਰਸਿੰਗ ਇੰਸਟੀਚਿਊਟ, ਸ੍ਰੀ ਮੁਕਤਸਰ ਸਾਹਿਬ ਵਿਖੇ ਸਿਖਿਆਰਥੀਆਂ ਵਿੱਚ ਨਸ਼ਿਆਂ ਦੇ ਖਿਲਾਫ ਜਾਗਰੂਕਤਾ ਪੈਦਾ ਕਰਨ ਲਈ ਭਾਸ਼ਣ ਮੁਕਾਬਲੇ ਕਰਵਾਏ ਗਏ। ਇਹਨਾਂ ਭਾਸ਼ਣ ਮੁਕਾਬਲਿਆਂ ਵਿੱਚ ਡਾਇਟ ਬਰਕੰਦੀ ਦੇ ਡੀ.ਐਲ .ਐਡ ਸੈਸ਼ਨ 2025-27 ਦੇ ਸਿਖਿਆਰਥੀਆਂ ਨੇ ਭਾਗ ਲਿਆ ਅਤੇ ਪਹਿਲਾ ਸਥਾਨ ਟੀਨਾ, ਦੂਜਾ ਸਥਾਨ ਸ਼ਰਨਦੀਪ ਕੌਰ ਅਤੇ ਤੀਜਾ ਸਥਾਨ ਸ਼ੁਭਦੀਪ ਸਿੰਘ ਨੇ ਹਾਸਿਲ ਕੀਤਾ।  ਇਸ ਤੋਂ ਇਲਾਵਾ ਜ਼ਿੰਦਗੀ ਜਿੰਦਾਬਾਦ ਦੇ ਜ਼ਿਲ੍ਹਾ ਪ੍ਰਬੰਧਕ ਸ੍ਰੀ ਨਰਵੀਰ ਸਿੰਘ ਗਿੱਲ ਨੇ ਸੰਬੰਧਿਤ ਮੁਹਿੰਮ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ । ਇਸ ਪ੍ਰੋਗਰਾਮ ਵਿੱਚ ਸ੍ਰੀ ਰਾਜਵੀਰ ਸਿੰਘ ਸਰਾਂ ,ਐਸਐਚ ਓ ਸਦਰ ਸ੍ਰੀ ਮੁਕਤਸਰ ਸਾਹਿਬ ਅਤੇ ਪੰਜਾਬ ਪੁਲਿਸ ਦੀ ਨਸ਼ਾ ਵਿਰੋਧੀ ਟੀਮ ਨੇ ਵੀ ਭਾਗ ਲਿਆ ਅਤੇ ਸ਼੍ਰੀ ਹਰਮੰਦਰ ਸਿੰਘ ਏਐਸਆਈ ਨੇ ਨਸ਼ਿਆਂ ਵਿਰੁੱਧ ਸਿਖਿਆਰਥੀਆਂ ਨੂੰ ਜਾਗਰ...
ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ: ਅੰਕੁਰ ਮਹਿੰਦਰੂ

ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ: ਅੰਕੁਰ ਮਹਿੰਦਰੂ

Local
ਸੰਗਰੂਰ, 11 ਮਾਰਚ- ਪੰਜਾਬ ਰਾਜ ਵਿੱਚ ਮੋਟਰ ਵਾਹਨਾਂ ਲਈ ਪੈਟਰੋਲ ਡੀਜ਼ਲ ਅਤੇ ਘਰੇਲੂ ਵਰਤੋਂ ਦੀ ਐਲ.ਪੀ.ਜੀ. ਦੀ ਨਿਰਵਿਘਨ ਸਪਲਾਈ ਯਕੀਨੀ ਬਣਾਉਣ ਲਈ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀ ਅੰਕੁਰ ਮਹਿੰਦਰੂ ਵੱਲੋਂ ਜ਼ਿਲ੍ਹੇ ਦੀਆਂ ਗੈਸ ਏਜੰਸੀਆਂ ਤੇ ਪੈਟਰੋਲ ਡੀਜ਼ਲ ਡੀਲਰਾਂ ਅਤੇ ਤੇਲ ਕੰਪਨੀਆਂ ਦੇ ਨੁਮਾਇੰਦੀਆ ਨਾਲ ਮੀਟਿੰਗ ਕੀਤੀ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵੱਲੋਂ ਦੱਸਿਆ ਗਿਆ ਕਿ ਐਲ.ਪੀ.ਜੀ., ਪੈਟਰੋਲ ਅਤੇ ਡੀਜ਼ਲ ਦੀ ਸਪਲਾਈ ਨਿਰਵਿਘਨ ਜਾਰੀ ਰਹੇਗੀ। ਲੋਕਾਂ ਨੂੰ ਇਸ ਸਬੰਧੀ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਨਾ ਹੀ ਕਿਸੇ ਕਿਸਮ ਦੀਆਂ ਅਫਵਾਹਾਂ 'ਤੇ ਯਕੀਨ ਕਰਨ ਦੀ ਲੋੜ ਹੈ। ਸ਼੍ਰੀ ਮਹਿੰਦਰੂ ਵੱਲੋਂ ਇਹ ਵੀ ਹਦਾਇਤ ਕੀਤੀ ਗਈ ਹੈ ਕਿ ਐਲ.ਪੀ.ਜੀ., ਪੈਟਰੋਲ ਜਾਂ ਡੀਜ਼ਲ ਦੀ ਚੋਰੀ ਜਾਂ ਕਾਲਾਬਾਜ਼ਾਰੀ ਨਾ ਹੋਣ ਦਿੱਤੀ ਜਾਵੇ ਅਤੇ ਜੇਕਰ ਕੋਈ ਅਜਿਹਾ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਜਿਲ੍ਹਾ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਗੈਸ ਏਜੰਸੀਆਂ ਦੇ ਨੁਮਾਇੰਦਿਆਂ ਵੱਲੋਂ ਦੱਸਿਆ ਗਿਆ ਕਿ ਪਿਛਲੇ ਤਿੰਨ-ਚਾਰ ਦਿਨਾਂ ਤੋਂ ਆਨਲਾਈਨ ਬੁਕਿੰਗ ਲਈ ਵਰਤਿਆ ਜਾਣ ਵਾਲਾ ...