ਪੰਜਾਬ ਦੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਵਿੱਚ ਸ਼ਾਮਲ ਹੋਣ ਦਾ ਸੱਦਾ; ਪ੍ਰਮੁੱਖ ਸਿਹਤ ਸੰਭਾਲ ਸੰਸਥਾਵਾਂ ਨੇ ਡੂੰਘੀ ਦਿਲਚਸਪੀ ਦਿਖਾਈ
ਚੰਡੀਗੜ੍ਹ, 6 ਜਨਵਰੀ:- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੋਚ ਅਨੁਸਾਰ ਪੰਜਾਬ ਸਰਕਾਰ ਵੱਲੋਂ ਜਲਦ ਲਾਗੂ ਕੀਤੀ ਜਾਣ ਵਾਲੀ 10 ਲੱਖ ਰੁਪਏ ਦੇ ਨਕਦੀ ਰਹਿਤ ਸਿਹਤ ਬੀਮਾ ਪਹਿਲਕਦਮੀ ਦੇ ਵਿਸਥਾਰ ਲਈ ਇੱਕ ਮਹੱਤਵਪੂਰਨ ਕਦਮ ਤਹਿਤ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪ੍ਰਮੁੱਖ ਨਿੱਜੀ ਹਸਪਤਾਲਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ (ਐਮ.ਐਮ.ਐਸ.ਵਾਈ.) ਅਧੀਨ ਸੂਚੀਬੱਧ ਹੋ ਕੇ ਪੰਜਾਬ ਦੇ ਲੋਕਾਂ ਨੂੰ ਵਿਆਪਕ ਸਿਹਤ ਕਵਰੇਜ ਪ੍ਰਦਾਨ ਕਰਨ ਸਬੰਧੀ ਪੰਜਾਬ ਸਰਕਾਰ ਦੇ ਇਸ ਨੇਕ ਉਪਰਾਲੇ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ।
ਸਿਹਤ ਮੰਤਰੀ, ਜਿਨ੍ਹਾਂ ਨਾਲ ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਕੁਮਾਰ ਰਾਹੁਲ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀ.ਈ.ਓ.) ਰਾਜ ਸਿਹਤ ਏਜੰਸੀ (ਐਸ.ਐਚ.ਏ.) ਸੰਯਮ ਅਗਰਵਾਲ ਵੀ ਮੌਜੂਦ ਸਨ, ਇੱਥੇ ਰਾਜ ਸਿਹਤ ਏਜੰਸੀ ਦੇ ਦਫ਼ਤਰ ਵਿਖੇ ਪ੍ਰਮੁੱਖ ਨਿੱਜੀ ਹਸਪਤਾਲਾਂ ਦੇ ਨੁਮਾਇੰਦਿਆਂ ਨਾਲ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਸਨ।
ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਸੂਬੇ ਦੇ ਹਰ ਪਰਿਵਾਰ ਨੂੰ ਮਿਆਰੀ ਅਤੇ ਨਕਦੀ ਰਹਿਤ ਸਿਹ...








