Tuesday, August 18Malwa News
Shadow

Tag: punjabi news

ਜ਼ਿਲ੍ਹੇ ਅੰਦਰ ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ: ਵਧੀਕ ਡਿਪਟੀ ਕਮਿਸ਼ਨਰ

ਜ਼ਿਲ੍ਹੇ ਅੰਦਰ ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ: ਵਧੀਕ ਡਿਪਟੀ ਕਮਿਸ਼ਨਰ

Local
ਮਾਨਸਾ, 11 ਮਾਰਚ :          ਜ਼ਿਲ੍ਹੇ ਅੰਦਰ ਐਲ.ਪੀ.ਜੀ. ਗੈਸ ਅਤੇ ਪੈਟਰੋਲ-ਡੀਜ਼ਲ ਦੀ ਕੋਈ ਘਾਟ ਨਹੀਂ ਹੈ ਇਸ ਲਈ ਜ਼ਿਲ੍ਹਾ ਵਾਸੀਆਂ ਨੂੰ ਬੇਵਜ੍ਹਾ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਜ਼ਿਲ੍ਹੇ ਦੇ ਵੱਖ-ਵੱਖ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਦੇ ਮਾਲਕਾਂ ਨਾਲ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ ਤੋਂ ਇਲਾਵਾ ਜ਼ਿਲ੍ਹੇ ਦੀਆਂ ਗੈਸ ਏਜੰਸੀਆਂ ਅਤੇ ਪੈਟਰੋਲ ਪੰਪਾਂ ਦੇ ਮਾਲਕ ਅਤੇ ਨੁਮਾਇੰਦੇ ਮੌਜੂਦ ਸਨ।           ਵਧੀਕ ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਪੈਟਰੋਲ ਪੰਪਾਂ ਅਤੇ ਗੈਸ ਏਜੰਸੀਆਂ ਦੀ ਸਪਲਾਈ ਦੀ ਸਥਿਤੀ ਬਾਰੇ ਜਾਣਕਾਰੀ ਹਾਸਿਲ ਕਰਦਿਆਂ ਕਿਹਾ ਕਿ ਜ਼ਿਲ੍ਹਾ ਮਾਨਸਾ ਵਿੱਚ ਗੈਸ ਅਤੇ ਪੈਟਰੋਲ-ਡੀਜ਼ਲ ਦੀ ਸਪਲਾਈ ਸੰਤੋਸ਼ਜਨਕ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਖੁਰਾਕ ਸਪਲਾਈ ਵਿਭਾਗ ਅਤੇ ਤੇਲ ਕੰਪਨੀਆਂ ਇਸ ਮਾਮਲੇ ਵਿੱਚ ਸਮੂਹ ਗੈਸ ਏਜੰਸੀਆਂ ਅ...
ਸਰਕਾਰੀ ਕਾਲਜ ਰੋਪੜ ਦੇ 150 ਵਿਦਿਆਰਥੀਆਂ ਨੇ ਆਈਆਈਟੀ ਰੋਪੜ ਦੀ ਇੰਕਿਊਬੇਸ਼ਨ ਯੂਨਿਟ ਦਾ ਦੌਰਾ ਕੀਤਾ

ਸਰਕਾਰੀ ਕਾਲਜ ਰੋਪੜ ਦੇ 150 ਵਿਦਿਆਰਥੀਆਂ ਨੇ ਆਈਆਈਟੀ ਰੋਪੜ ਦੀ ਇੰਕਿਊਬੇਸ਼ਨ ਯੂਨਿਟ ਦਾ ਦੌਰਾ ਕੀਤਾ

Local
ਰੂਪਨਗਰ, 11 ਮਾਰਚ: ਪ੍ਰਿੰਸੀਪਲ ਸ. ਜਤਿੰਦਰ ਸਿੰਘ ਦੀ ਅਗਵਾਈ ਵਿੱਚ ਸਰਕਾਰੀ ਕਾਲਜ ਰੋਪੜ ਦੇ ਵਿਗਿਆਨ, ਕਮਾਰਸ ਅਤੇ ਆਰਟਸ ਦੇ 150 ਵਿਦਿਆਰਥੀਆਂ ਦਾ ਇੱਕ ਗਰੁੱਪ ਆਈਆਈਟੀ ਰੋਪੜ ਦੀ ਇੰਕਿਊਬੇਸ਼ਨ ਯੂਨਿਟ ਦਾ ਦੌਰਾ ਕਰਨ ਗਿਆ। ਇਹ ਦੌਰਾ ਇੰਸਟੀਚਿਊਟ ਇਨੋਵੇਸ਼ਨ ਕੌਂਸਲ (ਆਈਆਈਸੀ) ਦੀ ਇੰਟਰਨਸ਼ਿਪ ਐਕਟੀਵਿਟੀ ਕਮੇਟੀ ਦੇ ਯਤਨਾਂ ਨਾਲ ਸੰਭਵ ਹੋਇਆ। ਇੰਟਰਨਸ਼ਿਪ ਐਕਟੀਵਿਟੀ ਕਮੇਟੀ ਦੇ ਕਨਵੀਨਰ ਡਾ. ਦਲਵਿੰਦਰ ਸਿੰਘ ਨੇ ਕਿਹਾ ਕਿ ਇਹ ਦੌਰਾ ਆਈਆਈਟੀ ਰੋਪੜ ਟੈਕਨਾਲੋਜੀ ਐਂਡ ਇਨੋਵੇਸ਼ਨ ਫਾਊਂਡੇਸ਼ਨ - ਆਈਹੱਬ ਅਵਧ ਦੁਆਰਾ ਸੂਖਮ, ਲਘੂ ਅਤੇ ਮੱਧਮ ਉਦਯੋਗ ਮੰਤਰਾਲੇ, ਭਾਰਤ ਸਰਕਾਰ ਦੇ ਸਹਿਯੋਗ ਨਾਲ ਆਯੋਜਿਤ ਇੱਕ ਦਿਨਾ ਉਦਯੋਗਤਾ ਜਾਗਰੂਕਤਾ ਪ੍ਰੋਗਰਾਮ ਦਾ ਹਿੱਸਾ ਸੀ।  ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਨਵੀਨਤਾ ਅਤੇ ਉਦਯੋਗਤਾ ਦੀ ਦੁਨੀਆਂ ਵਿੱਚ ਇੱਕ ਸਿੱਧੀ ਝਲਕ ਦੇਣਾ ਸੀ। ਵਿਦਿਆਰਥੀਆਂ ਨੇ 'ਮਾਰਕੀਟਿੰਗ ਸਟ੍ਰੈਟੇਜੀਜ਼ ਅਤੇ ਸਟਾਰਟਅੱਪ ਵਿਕਾਸ ਦੇ ਸ਼ੁਰੂਆਤੀ ਪੜਾਵਾਂ ਵਿੱਚ ਏਆਈ ਦੀ ਵਰਤੋਂ' ਉੱਤੇ ਇੱਕ ਬਹੁਤ ਹੀ ਜਾਣਕਾਰੀ ਭਰਪੂਰ ਸੈਸ਼ਨ ਵਿੱਚ ਹਿੱਸਾ ਲਿਆ।ਸਰਕਾਰ ਦੁਆਰਾ ਸਪਾਂਸਰ ਕੀਤਾ ਗਿਆ ਇਹ ਸ...
ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ‘ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ

ਭਗਵੰਤ ਸਿੰਘ ਮਾਨ ਸਰਕਾਰ ਨੇ ਚਾਰ ਸਾਲਾਂ ‘ਚ ਉਹ ਕੰਮ ਕੀਤੇ, ਜੋ 70 ਸਾਲਾਂ ਵਿੱਚ ਨਹੀਂ ਹੋਏ: ਹਰਦੀਪ ਸਿੰਘ ਮੁੰਡੀਆਂ

Punjab Politics
*ਚੰਡੀਗੜ੍ਹ, 11 ਮਾਰਚ:*ਪੰਜਾਬ ਦੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਪੰਜਾਬ ਵਿਧਾਨ ਸਭਾ ਵਿਖੇ ਬਜਟ 'ਤੇ ਬਹਿਸ ਵਿੱਚ ਹਿੱਸਾ ਲੈਂਦਿਆਂ ਕਿਹਾ ਕਿ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੁਆਰਾ ਪੇਸ਼ ਕੀਤਾ ਗਿਆ ਬਜਟ ਸਮਾਜ ਦੇ ਹਰ ਵਰਗ ਦੀ ਭਲਾਈ ਅਤੇ ਇੱਛਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਤਿਆਰ ਕੀਤਾ ਗਿਆ ਅਤੇ ਇਹ ਇੱਕ ਲੋਕ-ਪੱਖੀ ਅਤੇ ਵਿਕਾਸ-ਮੁਖੀ ਬਜਟ ਹੈ। ਪੰਜਵੇਂ ਸਫ਼ਲ ਬਜਟ 'ਤੇ ਬੋਲਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਕਈ ਕ੍ਰਾਂਤੀਕਾਰੀ ਪਹਿਲਕਦਮੀਆਂ ਕੀਤੀਆਂ ਹਨ ਅਤੇ ਅਜਿਹੇ ਕੰਮ ਕਰਕੇ ਦਿਖਾਏ ਹਨ, ਜੋ ਪਿਛਲੇ 70 ਸਾਲਾਂ 'ਚ ਨਹੀਂ ਹੋ ਸਕੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪਾਰਦਰਸ਼ਤਾ, ਜਵਾਬਦੇਹੀ ਅਤੇ ਲੋਕਪੱਖੀ ਨੀਤੀਆਂ 'ਤੇ ਅਧਾਰਤ ਸ਼ਾਸਨ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਬਾਰੇ ਬੋਲਦਿਆਂ ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਸੂਬਾ ਇੱਕ ਵੱਡੀ "ਸਿੱਖਿਆ ਕ੍ਰਾਂਤੀ" ਦਾ ਗਵਾਹ ਬ...
ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

ਮੋਹਾਲੀ ਦੀ ਮਹਿਲਾ ਨੂੰ ਸਿਹਤ ਯੋਜਨਾ ਤਹਿਤ ਸਮੇਂ ਸਿਰ ਦਿਲ ਦਾ ਇਲਾਜ, ₹4 ਲੱਖ ਦੇ ਖਰਚ ਤੋਂ ਬਚਾਵ

Health
ਚੰਡੀਗੜ੍ਹ, 11 ਮਾਰਚ 2026:ਜਦੋਂ ਮੋਹਾਲੀ ਦੀ ਇੱਕ ਮਹਿਲਾ ਨੂੰ ਅਚਾਨਕ ਦਿਲ ਨਾਲ ਜੁੜੀ ਗੰਭੀਰ ਸਮੱਸਿਆ ਆ ਗਈ, ਤਦ ਤੁਰੰਤ ਇਲਾਜ ਬਹੁਤ ਜ਼ਰੂਰੀ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਉਨ੍ਹਾਂ ਦਾ ਇਲਾਜ ਬਿਨਾਂ ਕਿਸੇ ਆਰਥਿਕ ਦੇਰੀ ਦੇ ਕਰਾਇਆ ਗਿਆ। ਇਸ ਨਾਲ ਇਸ ਮੁਸ਼ਕਲ ਸਮੇਂ ਵਿੱਚ ਪਰਿਵਾਰ ਨੂੰ ਲਗਭਗ ₹4 ਲੱਖ ਦੇ ਸੰਭਾਵਿਤ ਖਰਚ ਤੋਂ ਰਾਹਤ ਮਿਲੀ। ਮਾਣਿਕਪੁਰ ਪਿੰਡ ਦੀ ਰਹਿਣ ਵਾਲੀ ਸੁਖਵਿੰਦਰ ਕੌਰ ਨੂੰ ਤੇਜ਼ ਛਾਤੀ ਦਰਦ ਅਤੇ ਸ਼ੂਗਰ ਨਾਲ ਜੁੜੀਆਂ ਦਿੱਕਤਾਂ ਤੋਂ ਬਾਅਦ ਇੱਕ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ। ਡਾਕਟਰਾਂ ਨੇ ਜਾਂਚ ਤੋਂ ਬਾਅਦ ਦੱਸਿਆ ਕਿ ਦਿਲ ਵਿੱਚ ਗੰਭੀਰ ਸਮੱਸਿਆ ਹੈ ਅਤੇ ਤੁਰੰਤ ਸਟੈਂਟ ਲਗਾਉਣਾ ਜ਼ਰੂਰੀ ਹੈ। ਇਲਾਜ ਅਤੇ ਹਸਪਤਾਲ ਵਿੱਚ ਦਾਖਲੇ ਦਾ ਖਰਚ ਲਗਭਗ ₹3 ਤੋਂ ₹4 ਲੱਖ ਤੱਕ ਆ ਸਕਦਾ ਸੀ, ਅਤੇ ਇੰਨੀ ਵੱਡੀ ਰਕਮ ਦਾ ਇੰਤਜ਼ਾਮ ਪਰਿਵਾਰ ਲਈ ਥੋੜੇ ਸਮੇਂ ਵਿੱਚ ਕਰਨਾ ਆਸਾਨ ਨਹੀਂ ਸੀ। ਯੋਜਨਾ ਤਹਿਤ ਉਨ੍ਹਾਂ ਦੀ ਯੋਗਤਾ ਦੀ ਪੁਸ਼ਟੀ ਹੁੰਦਿਆਂ ਹੀ ਜ਼ਰੂਰੀ ਕਾਰਵਾਈਆਂ ਜਲਦੀ ਪੂਰੀਆਂ ਕੀਤੀਆਂ ਗਈਆਂ ਅ...
ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਵਿੱਚ ਖੜ੍ਹਾ ਹੋਇਆ ਊਰਜਾ ਸੰਕਟ: ਹਰਜੋਤ ਸਿੰਘ ਬੈਂਸ

Hot News
ਚੰਡੀਗੜ੍ਹ, 11 ਮਾਰਚ:ਕੇਂਦਰ ਸਰਕਾਰ 'ਤੇ ਵਰ੍ਹਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਅਸਫ਼ਲ ਵਿਦੇਸ਼ ਨੀਤੀ ਕਾਰਨ ਦੇਸ਼ ਗੰਭੀਰ ਊਰਜਾ ਸੰਕਟ ਦਾ ਸਾਹਮਣਾ ਕਰ ਰਿਹਾ ਹੈ। ਵਿਧਾਨ ਸਭਾ ਵਿੱਚ ਸੰਬੋਧਨ ਕਰਦਿਆਂ ਉਨ੍ਹਾਂ ਨੇ ਪੰਜਾਬ ਵਿੱਚ ਖਾਦ ਪਲਾਂਟ ਬੰਦ ਹੋਣ, ਪੈਟਰੋਲੀਅਮ ਅਤੇ ਗੈਸ ਦੇ ਸਟਾਕ ਬਾਰੇ ਗੰਭੀਰ ਚਿੰਤਾ ਜ਼ਾਹਿਰ ਕੀਤੀ ਅਤੇ ਇਸ ਨੂੰ ਸੂਬੇ ਨਾਲ ਵਿਤਕਰਾ ਕਰਾਰ ਦਿੱਤਾ। ਉਨ੍ਹਾਂ ਨੇ ਨਾਲ ਹੀ ਮੰਗ ਕੀਤੀ ਕਿ ਕੇਂਦਰ ਸਰਕਾਰ ਦੇਸ਼ ਵਿੱਚ ਮੌਜੂਦ ਪੈਟਰੋਲੀਅਮ, ਐਲਪੀਜੀ ਅਤੇ ਐਲਐਨਜੀ ਦੇ ਅਸਲ ਸਟਾਕ ਬਾਰੇ ਅੰਕੜੇ ਨਸ਼ਰ ਕਰੇ। ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਨਿੰਦਾ ਮਤੇ 'ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਸ. ਹਰਜੋਤ ਬੈਂਸ ਨੇ ਦੇਸ਼ ਭਰ ਵਿੱਚ ਪੈਟਰੋਲੀਅਮ ਅਤੇ ਐਲਪੀਜੀ ਦੇ ਤੇਜ਼ੀ ਨਾਲ ਘੱਟ ਰਹੇ ਸਟਾਕ 'ਤੇ ਡੂੰਘੀ ਚਿੰਤਾ ਪ੍ਰਗਟ ਕੀਤੀ। ਉਨ੍ਹਾਂ ਨੇ ਕੇਂਦਰ ਦੇ ਸਵੈ-ਨਿਰਭਰਤਾ ਦੇ ਦਾਅਵਿਆਂ ਬਾਰੇ ਗੱਲ ਕਰਦਿਆਂ ਕਿਹਾ ਕਿ ਜ਼ਮੀਨੀ ਹਕੀਕਤ ਇਸਦੇ ਬਿਲਕੁਲ ਉਲਟ ਲੱਗ...
ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ

ਅਰਵਿੰਦ ਕੇਜਰੀਵਾਲ ਦੇ ਬਿਆਨ ਅਨੁਸਾਰ ਮਾਈਨਿੰਗ ਸੁਧਾਰਾਂ ਅਤੇ ਪੋਟਾਸ਼ ਦੀ ਖੋਜ ਨਾਲ ਪੰਜਾਬ 20,000 ਕਰੋੜ ਤੋਂ ਵੱਧ ਦੀ ਆਮਦਨ ਪੈਦਾ ਕਰ ਸਕਦਾ ਹੈ: ਬਰਿੰਦਰ ਕੁਮਾਰ ਗੋਇਲ

Hot News
ਚੰਡੀਗੜ੍ਹ 11 ਮਾਰਚ:*ਪੰਜਾਬ ਦੇ ਜਲ ਸਰੋਤ ਅਤੇ ਖਣਨ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਬਜਟ ਬਹਿਸ ਵਿੱਚ ਹਿੱਸਾ ਲੈਂਦਿਆਂ ਕੇਂਦਰ ਸਰਕਾਰ ਦੀ ਬੇਰੁਖ਼ੀ ਕਾਰਨ ਸੂਬੇ ਨੂੰ ਦਰਪੇਸ਼ ਕਈ ਵਿੱਤੀ ਔਕੜਾਂ ਦੇ ਬਾਵਜੂਦ ਇਤਿਹਾਸਕ ਅਤੇ ਲੋਕ ਪੱਖੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਸ਼ਲਾਘਾ ਕੀਤੀ। ਕੈਬਨਿਟ ਮੰਤਰੀ ਨੇ ਕਿਹਾ ਕਿ ਸਾਲ 2022 ਤੋਂ ਲੈ ਕੇ ਹੁਣ ਤੱਕ 30,000 ਕਰੋੜ ਰੁਪਏ ਦਾ ਸਾਲਾਨਾ ਜੀ.ਐਸ.ਟੀ. ਮੁਆਵਜ਼ਾ ਬੰਦ ਹੋਣ ਤੋਂ ਬਾਅਦ ਵੀ ਲੋਕਾਂ 'ਤੇ ਕੋਈ ਨਵਾਂ ਟੈਕਸ ਲਗਾਏ ਬਿਨਾਂ ਬਜਟ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੂੰ ਪੰਜਾਬ ਦੇ ਜਾਇਜ਼ ਫੰਡ ਜਾਰੀ ਕਰਨ ਵਿੱਚ ਦੇਰੀ ਦੇ ਨਾਲ-ਨਾਲ ਕੁਦਰਤੀ ਆਫ਼ਤਾਂ ਅਤੇ ਕੇਂਦਰ ਸਰਕਾਰ ਵੱਲੋਂ ਵਿੱਤੀ ਸਹਿਯੋਗ ਦੀ ਘਾਟ ਦਾ ਸਾਹਮਣਾ ਕਰਨਾ ਪਿਆ ਪਰ ਫਿਰ ਵੀ ਬਜਟ ਵਿੱਚ ਸਮਾਜ ਦੇ ਹਰ ਵਰਗ ਲਈ ਵਿਆਪਕ ਭਲਾਈ ਪਹਿਲਕਦਮੀਆਂ ਨੂੰ ਯਕੀਨੀ ਬਣਾਇਆ ਗਿਆ। ਮਾਈਨਿੰਗ ਤੋਂ ਅੰਦਾਜ਼ਨ 20,000 ਕਰੋੜ ਰੁਪਏ ਦੇ ਮਾਲੀਏ ਸਬੰਧੀ ਮੁੱਦੇ 'ਤੇ ਬੋਲਦਿਆਂ ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਕੌਮੀ ਆਗੂ ਅਰਵਿੰਦ ...
ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ ‘ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ

ਕੇਂਦਰ ਦੀ ਅਸਫ਼ਲ ਵਿਦੇਸ਼ ਨੀਤੀ ਬਾਰੇ ਪੰਜਾਬ ਵਿਧਾਨ ਸਭਾ ਵਿੱਚ ਮਤਾ ਪੇਸ਼; ਮਤੇ ‘ਤੇ ਕੱਲ੍ਹ ਹੋਵੇਗੀ ਵਿਸਥਾਰ ਸਹਿਤ ਚਰਚਾ

Hot News
ਚੰਡੀਗੜ੍ਹ, 11 ਮਾਰਚ 2026:ਦੇਸ਼ ਭਰ ਵਿੱਚ ਉੱਭਰ ਰਹੇ ਗੈਸ ਅਤੇ ਊਰਜਾ ਸੰਕਟ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਪੰਜਾਬ ਵਿਧਾਨ ਸਭਾ ਵਿੱਚ ਅੱਜ ਵਿਦੇਸ਼ ਨੀਤੀ 'ਚ ਕੇਂਦਰ ਸਰਕਾਰ ਦੀ ਅਸਫ਼ਲਤਾ ਅਤੇ ਦੇਸ਼ ਦੀ ਊਰਜਾ ਸੁਰੱਖਿਆ 'ਤੇ ਇਸਦੇ ਪ੍ਰਭਾਵ ਉੱਪਰ ਮਤਾ ਪੇਸ਼ ਕੀਤਾ ਗਿਆ। ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਦੁਆਰਾ ਸਦਨ ਵਿੱਚ ਪੇਸ਼ ਕੀਤੇ ਗਏ ਇਸ ਮਤੇ 'ਤੇ ਵੀਰਵਾਰ (ਕੱਲ੍ਹ) ਵਿਸਥਾਰ ਵਿੱਚ ਚਰਚਾ ਕੀਤੀ ਜਾਵੇਗੀ। ਮਤਾ ਪੇਸ਼ ਕਰਨ ਸਮੇਂ ਸਦਨ ਵਿੱਚ ਕਾਫ਼ੀ ਹੰਗਾਮਾ ਵੀ ਹੋਇਆ, ਜਿਸ ਵਿੱਚ ਮੈਂਬਰਾਂ ਨੇ ਐਲਪੀਜੀ ਦੀ ਵਧ ਰਹੀ ਘਾਟ ਅਤੇ ਇਸ ਸਥਿਤੀ ਦੇ ਗੰਭੀਰ ਆਰਥਿਕ ਪ੍ਰਭਾਵਾਂ 'ਤੇ ਚਿੰਤਾਵਾਂ ਜ਼ਾਹਰ ਕੀਤੀਆਂ । ਸਪੀਕਰ ਨੇ ਕਿਹਾ ਕਿ ਮਤਾ ਰਸਮੀ ਤੌਰ 'ਤੇ ਪੇਸ਼ ਕੀਤਾ ਗਿਆ ਹੈ ਅਤੇ ਇਸ 'ਤੇ ਭਲਕੇ ਖੁੱਲ੍ਹੇ ਕੇ ਚਰਚਾ ਹੋਵੇਗੀ। ਮੈਂਬਰਾਂ ਨੇ ਜ਼ੋਰ ਦੇ ਕੇ ਕਿਹਾ ਕਿ ਸਦਨ ਇਸ ਮਾਮਲੇ ਵਿੱਚ ਤੁਰੰਤ ਕਾਰਵਾਈ ਦੀ ਮੰਗ ਕਰਦਾ ਹੈ, ਕਿਉਂਕਿ ਐਲਪੀਜੀ ਦੀ ਘਾਟ ਦੀਆਂ ਰਿਪੋਰਟਾਂ ਨੇ ਪੰਜਾਬ ਭਰ ਦੇ ਖਪਤਕਾਰਾਂ, ਰੈਸਟੋਰੈਂਟਾਂ, ਢਾਬਿਆਂ ਅਤੇ ਛੋਟੇ ਵਪਾਰੀਆਂ ਵਿੱਚ ...
ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ: ਹਰਭਜਨ ਸਿੰਘ ਈ.ਟੀ. ਓ.

ਭਗਵੰਤ ਸਿੰਘ ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ: ਹਰਭਜਨ ਸਿੰਘ ਈ.ਟੀ. ਓ.

Hot News
ਚੰਡੀਗੜ੍ਹ, 11 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਮਾਜਿਕ ਸੁਰੱਖਿਆ ਸਕੀਮਾਂ ਨਾਲ ਸੂਬਾ ਵਾਸੀਆਂ ਦੀ ਭਲਾਈ ਨੂੰ ਬਣਾਇਆ ਜਾ ਰਿਹਾ ਯਕੀਨੀ। ਉਕਤ ਪ੍ਰਗਟਾਵਾ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ. ਓ. ਨੇ ਬਜਟ ਸਬੰਧੀ ਚਰਚਾ ਵਿੱਚ ਭਾਗ ਲੈਂਦਿਆਂ ਕੀਤਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ  ਭਗਵੰਤ ਸਿੰਘ ਮਾਨ  ਨੇ ਚੋਣਾਂ ਤੋਂ ਪਹਿਲਾਂ ਕੀਤੇ  ਵਾਅਦੇ ਨੂੰ ਪੂਰਾ ਕਰਦਿਆਂ ਸੂਬੇ ਮਹਿਲਾਵਾਂ ਨੂੰ 1000 ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਮਹਿਲਾਵਾਂ ਨੂੰ 1500 ਰੁਪਏ ਪ੍ਰਤੀ ਦੇਣ ਦਾ ਫੈਸਲਾ ਕੀਤਾ ਹੈ ਜ਼ੋ ਕਿ ਇੱਕ ਬਹੁਤ ਵੱਡੀ ਸਮਾਜਿਕ ਕ੍ਰਾਂਤੀ ਹੈ ਜ਼ੋ ਮਹਿਲਾਵਾਂ ਨੂੰ ਬਰਾਬਰੀ ਦਾ ਹੱਕ ਦਿਵਾਉਣ ਵਿੱਚ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾ ਕਿਹਾ ਇਸ ਕਾਰਜ ਲਈ 9300 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ ਜਿਸ ਲਈ ਮੈਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦਾ ਧੰਨਵਾਦ ਕਰਦਾ ਹਾਂ। ਉਨ੍ਹਾਂ ਆਪਣੇ ਜੀਵਨ ਦੀਆਂ ਘਟਨਾਵਾਂ ਦਾ ਵੇਰਵਾ ਸਾਂਝਾ ਕਰਦਿਆਂ ਕਿਹਾ ਕਿ ਸਰਕਾਰ ਵੱਲ...
ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ

ਕੇਂਦਰ ਸਰਕਾਰ ਨੂੰ ਪੱਛਮੀ ਏਸ਼ੀਆ ਵਿੱਚ ਤਣਾਅ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ, ਡੀਜ਼ਲ ਦੀ ਕੋਈ ਕਮੀ ਨਹੀਂ ਆਉਣ ਦੇਣੀ ਚਾਹੀਦੀ: ਲਾਲ ਚੰਦ ਕਟਾਰੂਚੱਕ

Hot News
ਚੰਡੀਗੜ੍ਹ, ਮਾਰਚ 11: ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੱਛਮੀ ਏਸ਼ੀਆਈ ਖੇਤਰ ਵਿੱਚ ਚੱਲ ਰਹੀ ਜੰਗ ਵਰਗੀ ਸਥਿਤੀ ਦੇ ਮੱਦੇਨਜ਼ਰ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਾ ਹੋਵੇ। ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ (ਆਈਓਸੀਐਲ), ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਐਚਪੀਸੀਐਲ) ਅਤੇ ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ (ਬੀਪੀਸੀਐਲ) ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੰਤਰੀ ਨੇ ਨਿਰਵਿਘਨ ਸਪਲਾਈ ਬਰਕਰਾਰ ਰੱਖਣ ਅਤੇ ਇਸ ਸਬੰਧੀ ਲੋਕਾਂ ਵਿੱਚ ਤਣਾਅ ਦਾ ਮਾਹੌਲ ਬਣਨ ਤੋਂ ਰੋਕਣ ਲਈ ਤਾਲਮੇਲ ਵਾਲੇ ਉਪਾਵਾਂ ਦੀ ਜ਼ਰੂਰਤ 'ਤੇ ਜ਼ੋਰ ਦਿੱਤਾ। ਮੀਟਿੰਗ ਨੂੰ ਸੰਬੋਧਨ ਕਰਦਿਆਂ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ, “ਪੱਛਮੀ ਏਸ਼ੀਆਈ ਦੇਸ਼ਾਂ ਵਿੱਚ ਚੱਲ ਰਹੀ ਜੰਗ ਦੇ ਮੱਦੇਨਜ਼ਰ, ਕੇਂਦਰ ਸਰਕਾਰ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਐਲਪੀਜੀ, ਪੈਟਰੋਲ ਅਤੇ ਡੀਜ਼ਲ ਵਰਗੀਆਂ ਜ਼ਰੂਰੀ ਵਸਤਾਂ ਦੀ ਕੋਈ ਕਮੀ ਨਾ ਹੋਵੇ ਤਾਂ ਜੋ ਜਨਤਾ ਨੂੰ ਅਸੁਵ...
ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

ਮਹਿਲਾਵਾਂ ਵਿਰੁੱਧ ਅਪਮਾਨਜਨਕ ਟਿੱਪਣੀਆਂ ਅਤੇ ਭੱਦੀ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਯੋਗ ਨਹੀਂ; ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਤੁਰੰਤ ਮੁਆਫ਼ੀ ਮੰਗਣ: ਹਰਪਾਲ ਸਿੰਘ ਚੀਮਾ

Hot News
ਚੰਡੀਗੜ੍ਹ, 11 ਮਾਰਚ 2026:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੁਆਰਾ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਕੀਤੀਆਂ ਅਤਿ ਅਪਮਾਨਜਨਕ ਟਿੱਪਣੀਆਂ ਦੀ ਸਖ਼ਤ ਨਿੰਦਾ ਕਰਦਿਆਂ ਉਨ੍ਹਾਂ ਨੂੰ ਬਿਨਾਂ ਸ਼ਰਤ ਮੁਆਫ਼ੀ ਮੰਗਣ ਲਈ ਕਿਹਾ। ਵਿੱਤ ਮੰਤਰੀ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਵੀ ਅਪੀਲ ਕੀਤੀ ਕਿ ਜੇਕਰ ਸੁਖਪਾਲ ਖਹਿਰਾ ਆਪਣੀ ਭੱਦੀ ਸ਼ਬਦਾਵਲੀ ਅਤੇ ਗੈਰ-ਸੰਸਦੀ ਭਾਸ਼ਾ ਲਈ ਜਨਤਕ ਤੌਰ 'ਤੇ ਮੁਆਫ਼ੀ ਨਹੀਂ ਮੰਗਦੇ ਤਾਂ ਉਨ੍ਹਾਂ ਵਿਰੁੱਧ ਸਖ਼ਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇ। ਸਦਨ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੀਆਂ ਮਹਿਲਾਵਾਂ ਬਾਰੇ ਇਤਰਾਜ਼ਯੋਗ ਟਿੱਪਣੀਆਂ ਕੀਤੀਆਂ ਹਨ ਅਤੇ ਜਦੋਂ ਮੈਂ ਉਨ੍ਹਾਂ ਦੀਆਂ ਟਿੱਪਣੀਆਂ 'ਤੇ ਇਤਰਾਜ਼ ਜਤਾਉਣ ਲਈ ਖੜ੍ਹਾ ਹੋਇਆ ਤਾਂ ਮੈਨੂੰ 'ਬੰਦੂਆ ਮਜ਼ਦੂਰ' ਕਹਿ ਕੇ ਉਨ੍ਹਾਂ ਨੇ ਮੇਰੇ ‘ਤੇ ਵੀ ਨਿੱਜੀ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਸ਼ਬਦਾਵਲੀ ਕਿਸੇ ਵੀ ਹੀਲੇ ਬਰਦਾਸ਼ਤ ਯੋਗ ਨਹੀਂ ਹੈ, ਅਤੇ ਇੱਕ ਵਿਧਾਇਕ ਨੂੰ ਬਿਲਕੁਲ ਵੀ ਸ...