ਵਿਜੀਲੈਂਸ ਬਿਊਰੋ ਵੱਲੋਂ 5000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਰੰਗੇ ਹੱਥੀਂ ਗ੍ਰਿਫਤਾਰ
ਚੰਡੀਗੜ੍ਹ 9 ਜਨਵਰੀ:- ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਕਪੂਰਥਲਾ ਦੇ ਥਾਣਾ ਸਿਟੀ ਫਗਵਾੜਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਸਰਬਜੀਤ ਸਿੰਘ ਨੂੰ ਸ਼ਿਕਾਇਤਕਰਤਾ ਦੇ ਮਾਪਿਆਂ ਨੂੰ ਜ਼ਮਾਨਤ ਦੇਣ ਵਿੱਚ ਮਦਦ ਕਰਨ ਬਦਲੇ 5000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਈਸਰਵਾਲ, ਜ਼ਿਲ੍ਹਾ ਜਲੰਧਰ ਦੇ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ ਦੇ ਮਾਪਿਆਂ ਵਿਰੁੱਧ ਥਾਣਾ ਸਿਟੀ ਫਗਵਾੜਾ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਦੋਸ਼ੀ ਅਧਿਕਾਰੀ ਨੇ ਸ਼ਿਕਾਇਤਕਰਤਾ ਨੂੰ ਉਸਦੇ ਮਾਪਿਆਂ ਦੀ ਜਾਂਚ ਵਿੱਚ ਸ਼ਾਮਲ ਹੋਣ ਦੇ ਸਬੰਧ ਵਿੱਚ ਅਦਾਲਤੀ ਕੰਪਲੈਕਸ ਫਗਵਾੜਾ ਬੁਲਾਇਆ ਸੀ। ਇਸ ਮੁਲਾਕਾਤ ਦੌਰਾਨ ਦੋਸ਼ੀ ਨੇ ਰਿਸ਼ਵਤ ਦੀ ਮੰਗ ਕੀਤੀ ਅਤੇ ਸ਼ਿਕਾਇਤਕਰਤਾ ਨੂੰ ਧਮਕਾਇਆ ਕਿ ਜੇਕਰ ਭੁਗਤਾਨ ਨਾ ਕੀਤਾ ਗਿਆ ਤਾਂ ਉਸ ...








