ਮਗਨਰੇਗਾ ਕਰਮਚਾਰੀ ਯੂਨੀਅਨ ਬਲਾਕ ਜੈਤੋ ਵੱਲੋ ਮੰਗਾ ਨਾ ਮੰਨੇ ਜਾਣ ਤਕ ਕਲਮ ਛੋੜ ਹੜਤਾਲ ਅੱਜ ਤੀਜੇ ਦਿਨ ਵਿਚ ਸ਼ਾਮਿਲ
ਜੈਤੋ, 5 ਜੂਨ : ਪੈਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿੱਚ ਪਿਛਲੇ ਲਗਭਗ 17 ਸਾਲਾਂ ਤੋਂ ਕੰਟਰੈਕਟ ਆਧਾਰਿਤ ਸੇਵਾਵਾਂ ਨਿਭਾ ਰਹੇ ਮੁਲਾਜ਼ਮਾਂ ਵੱਲੋਂ ਕੱਲਮ ਛੋੜ ਹੜਤਾਲ ਅੱਜ ਤੀਜੇ ਦਿਨ ਵਿੱਚ ਸ਼ਾਮਿਲ ਬਲਾਕ ਜੈਤੋਂ ਦੇ ਬਲਾਕ ਪ੍ਰਧਾਨ ਹਰਬੰਸ ਸਿੰਘ ਨੇ ਦੱਸਿਆ ਕਿ ਚੋਣਾਂ ਤੋਂ ਪਹਿਲਾਂ ਅਤੇ ਸਰਕਾਰ ਬਣਨ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਨੇ ਨਰੇਗਾ ਮੁਲਾਜ਼ਮਾਂ ਨਾਲ ਵਾਅਦਾ ਕੀਤਾ ਸੀ ਕਿ ਹੁਣ ਠੇਕੇਦਾਰੀ ਸਿਸਟਮ ਬਿਲਕੁਲ ਬੰਦ ਕਰਕੇ ਪੰਚਾਇਤ ਵਿਭਾਗ ਵਿੱਚ ਨਰੇਗਾ ਮੁਲਾਜ਼ਮਾ ਨੂੰ ਪੱਕੀਆਂ ਅਸਮੀਆ ਤੇ ਮਰਜ਼ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਨਰੇਗਾ ਬੰਦ ਕਰਕੇ ਵਿਕਸਤ ਭਾਰਤ ਜੀ ਰਾਮ ਜੀ ਬਿੱਲ ਪਾਸ ਕਰਨ ਵਿਰੁੱਧ ਪੰਜਾਬ ਸਰਕਾਰ ਵੱਲੋਂ ਬੁਲਾਏ ਵਿਸ਼ੇਸ ਇਜਲਾਸ ਦੋਰਨ ਮੁੱਖ ਮੰਤਰੀ ਨੇ ਨਰੇਗਾ ਮੁਲਾਜਮਾ ਨੂੰ ਪੱਕੇ ਕਰਨ ਦੀ ਥਾ ਨਰੇਗਾ ਮੁਲਾਜ਼ਮਾ ਦੇ ਵਿਰੁੱਧ ਹੀ ਬਿਆਨ ਦਿੱਤੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਣਾਈ ਕੱਚੇ ਮੁਲਾਜ਼ਮਾ ਨੂੰ ਪੱਕੇ ਕਰਨ ਲਈ ਬਣਾਈ ਪਾਲਿਸੀ ਵੀ ਨਰੇਗਾ ਮੁਲਾਜਮਾ ਦਾ ਕੁੱਛ ਸਵਾਰ ਨਹੀ ਸਕੀ। ਵਿਭਾਗ ਵੱਲੋਂ ਨਰੇਗਾ ਮੁਲਾਜ਼ਮਾ ਦਾ ਡਾਟਾ ਪੋਰਟਲ ਰਾਹੀਂ ਇਕੱਠਾ ਕਰਕੇ ਪ੍ਰਸੋਨਲ ਵਿੱਭ...








