‘ਯੁੱਧ ਨਸ਼ਿਆਂ ਵਿਰੁੱਧ’ ਦੇ 313ਵੇਂ ਦਿਨ ਪੰਜਾਬ ਪੁਲਿਸ ਵੱਲੋਂ 1 ਕਿਲੋ ਹੈਰੋਇਨ ਸਮੇਤ 98 ਨਸ਼ਾ ਤਸਕਰ ਕਾਬੂ
ਚੰਡੀਗੜ੍ਹ, 8 ਜਨਵਰੀ:- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ 313ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 359 ਥਾਵਾਂ 'ਤੇ ਛਾਪੇਮਾਰੀ ਕੀਤੀ, ਜਿਸ ਉਪਰੰਤ ਸੂਬੇ ਭਰ ਵਿੱਚ 82 ਐਫਆਈਆਰਜ਼ ਦਰਜ ਕਰਕੇ 98 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇਸ ਨਾਲ 313 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 43,691 ਹੋ ਗਈ ਹੈ।
ਛਾਪੇਮਾਰੀ ਦੇ ਨਤੀਜੇ ਵਜੋਂ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੇ ਕਬਜ਼ੇ ਵਿੱਚੋਂ 1.04 ਕਿਲੋਗ੍ਰਾਮ ਹੈਰੋਇਨ, 7 ਕਿਲੋ ਗਾਂਜਾ, 105 ਕੁਇੰਟਲ ਭੁੱਕੀ, 20,900 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 14,070 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਐਸ.ਐਸ.ਪੀਜ਼ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹ...








