852 ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ 17.44 ਕਰੋੜ ਰੁਪਏ ਤੋਂ ਵੱਧ ਫੰਡ ਜਾਰੀ: ਬੈਂਸ
ਚੰਡੀਗੜ੍ਹ, 8 ਜਨਵਰੀ:- ਵਿਦਿਆਰਥੀਆਂ ਲਈ ਸਿੱਖਣ ਦੇ ਮਾਹੌਲ ਨੂੰ ਹੋਰ ਬਿਹਤਰ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ 852 ਸਰਕਾਰੀ ਸਕੂਲਾਂ ਵਿੱਚ ਨਵੀਨੀਕਰਨ ਕਾਰਜਾਂ ਵਾਸਤੇ 17.44 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਇਸ ਕਦਮ ਦਾ ਉਦੇਸ਼ ਅਕਾਦਮਿਕ ਵਿਕਾਸ ਲਈ ਵਿਦਿਆਰਥੀਆਂ ਨੂੰ ਉਸਾਰੂ ਅਤੇ ਢੁਕਵਾਂ ਮਾਹੌਲ ਉਪਲਬਧ ਕਰਵਾਉਣਾ ਹੈ।
ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਵਿਭਾਗ ਨੇ ਰਾਜ ਭਰ ਵਿੱਚ ਫੰਡਾਂ ਦੀ ਬਰਾਬਰ ਵੰਡ ਨੂੰ ਯਕੀਨੀ ਬਣਾਇਆ ਹੈ। ਅੰਮ੍ਰਿਤਸਰ ਨੂੰ 1.58 ਕਰੋੜ ਰੁਪਏ, ਬਰਨਾਲਾ ਨੂੰ 44.64 ਲੱਖ ਰੁਪਏ, ਬਠਿੰਡਾ ਨੂੰ 76.02 ਲੱਖ, ਫਰੀਦਕੋਟ ਨੂੰ 50.31 ਲੱਖ, ਫਤਿਹਗੜ੍ਹ ਸਾਹਿਬ ਨੂੰ 23.22 ਲੱਖ, ਫਾਜ਼ਿਲਕਾ ਨੂੰ 1.13 ਕਰੋੜ ਰੁਪਏ, ਫਿਰੋਜ਼ਪੁਰ ਨੂੰ 40.41 ਲੱਖ, ਗੁਰਦਾਸਪੁਰ ਨੂੰ 1.18 ਕਰੋੜ ਤੋਂ ਵੱਧ, ਹੁਸ਼ਿਆਰਪੁਰ ਨੂੰ 97.44 ਲੱਖ, ਜਲੰਧਰ ਨੂੰ 97.41 ਲੱਖ, ਕਪੂਰਥਲਾ ਨੂੰ 20.52 ਲੱਖ, ਲੁਧਿਆਣਾ ਨੂੰ 1.50 ਕਰੋੜ, ਮਾਲੇਰਕੋਟਲਾ ਨੂੰ 15.75 ਲੱਖ, ਮ...








