ਪੰਜਾਬ ਦਾ ਬਜਟ ਖੇਤੀਬਾੜੀ ਖੇਤਰ ‘ਚ ਖੁਸ਼ਹਾਲੀ ਦੇ ਬੀਜ ਬੀਜੇਗਾ: ਗੁਰਮੀਤ ਖੁੱਡੀਆਂ
ਚੰਡੀਗੜ੍ਹ, 8 ਮਾਰਚ: ਅੱਜ ਵਿਧਾਨ ਸਭਾ ਵਿੱਚ ਪੇਸ਼ ਕੀਤੇ ਗਏ ਵਿੱਤੀ ਵਰ੍ਹੇ 2026-27 ਦੇ ਬਜਟ ‘ਤੇ ਬੋਲਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਖੇਤੀਬਾੜੀ ਅਰਥਵਿਵਸਥਾ ਦੀ ਮਜ਼ਬੂਤੀ ਪ੍ਰਤੀ ਸੂਬਾ ਸਰਕਾਰ ਦੀ ਵਚਨਬੱਧਤਾ ਦੀ ਸ਼ਲਾਘਾ ਕਰਦਿਆਂ ਇਸਨੂੰ ਕਿਸਾਨ ਭਾਈਚਾਰੇ ਦੀ ਖੁਸ਼ਹਾਲੀ ਦਾ ਦਸਤਾਵੇਜ਼ ਦੱਸਿਆ। ਉਨ੍ਹਾਂ ਕਿਹਾ ਕਿ ਇਹ ਬਜਟ ਦੇਸ਼ ਦੀ ਖੁਰਾਕ ਸੁਰੱਖਿਆ ਦੀ ਰੀੜ੍ਹ ਦੀ ਹੱਡੀ ਭਾਵ ਕਿਸਾਨ ਭਾਈਚਾਰੇ ਦੀ ਭਲਾਈ ‘ਤੇ ਪੂਰੀ ਤਰ੍ਹਾਂ ਕੇਂਦਰਤ ਹੈ।
ਸ. ਗੁਰਮੀਤ ਸਿੰਘ ਖੁੱਡੀਆਂ ਨੇ ਕੌਮੀ ਖੁਰਾਕ ਸੁਰੱਖਿਆ ਵਿੱਚ ਸੂਬੇ ਦੀ ਮਹੱਤਵਪੂਰਨ ਭੂਮਿਕਾ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ 2026-27 ਦੇ ਬਜਟ ਵਿੱਚ ਖੇਤੀਬਾੜੀ ਅਤੇ ਸਹਾਇਕ ਖੇਤਰਾਂ ਲਈ 15,377 ਕਰੋੜ ਰੁਪਏ ਦੀ ਬਜਟ ਅਲਾਟਮੈਂਟ ਇਸ ਯੋਗਦਾਨ ਨੂੰ ਕਾਇਮ ਰੱਖਣ ਪ੍ਰਤੀ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਜਟ ਖੇਤੀਬਾੜੀ ਸਥਿਰਤਾ ਤੇ ਟਿਕਾਊ ਵਿਕਾਸ ਦੀ ਮਜ਼ਬੂਤੀ, ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਅਤੇ ਕਿਸਾਨਾਂ ਦੀ ਭਲਾਈ ਨੂੰ ਯ...








