Tuesday, August 18Malwa News
Shadow

Tag: punjabi news

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ, ਨਿਵੇਸ਼ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਪ੍ਰਗਤੀਸ਼ੀਲ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ- 2026 ਲਾਂਚ 

ਭਗਵੰਤ ਮਾਨ ਸਰਕਾਰ ਵੱਲੋਂ ਪੰਜਾਬ ਦੇ ਵਿਕਾਸ ਵਿੱਚ ਤੇਜ਼ੀ ਲਿਆਉਣ, ਨਿਵੇਸ਼ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਮੌਕੇ ਪੈਦਾ ਕਰਨ ਲਈ ਪ੍ਰਗਤੀਸ਼ੀਲ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ- 2026 ਲਾਂਚ 

Breaking News
ਚੰਡੀਗੜ੍ਹ, 7 ਮਾਰਚ : ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ -2026 ਦੀ ਸ਼ੁਰੂਆਤ ਦੇ ਨਾਲ ਪੰਜਾਬ ਨੇ ਅੱਜ ਆਪਣੇ ਉਦਯੋਗਿਕ ਵਿਕਾਸ ਦੇ ਰਾਹ ਨੂੰ ਹੋਰ ਮਜ਼ਬੂਤ ਕਰਨ ਵੱਲ ਕਦਮ ਚੁੱਕਿਆ ਹੈ, ਜੋ ਪੰਜਾਬ ਭਰ ਵਿੱਚ ਉਦਯੋਗਿਕ ਵਿਸਥਾਰ ਵਿੱਚ ਤੇਜ਼ੀ ਲਿਆਉਣ , ਵੱਡੇ ਨਿਵੇਸ਼ਾਂ ਨੂੰ ਆਕਰਸ਼ਿਤ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਉਲੀਕਿਆ ਵਿਆਪਕ ਢਾਂਚਾ ਹੈ। ਇਸ ਨੀਤੀ ਦਾ ਰਸਮੀ ਉਦਘਾਟਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਵਿੱਚ ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਮੰਤਰੀ ਸੰਜੀਵ ਅਰੋੜਾ ਦੀ ਮੌਜੂਦਗੀ ਵਿੱਚ ਕੀਤਾ। ਇਸ ਸਮਾਗਮ ਵਿੱਚ ਲਗਭਗ 200 ਪ੍ਰਮੁੱਖ ਉਦਯੋਗਪਤੀਆਂ ਅਤੇ ਕਈ ਖੇਤਰਾਂ ਦੇ ਨੁਮਾਇੰਦਿਆਂ ਨੇ ਹਿੱਸਾ ਲਿਆ, ਜੋ ਕਿ ਪੰਜਾਬ ਦੇ ਉਦਯੋਗਿਕ ਭਵਿੱਖ ਵਿੱਚ ਮਜ਼ਬੂਤ ਉਦਯੋਗਿਕ ਦਿਲਚਸਪੀ ਅਤੇ ਭਰੋਸੇ ਦਾ ਸਪੱਸ਼ਟ ਸਬੂਤ ਹੈ। ਨੀਤੀ ਨੂੰ ਦੇਸ਼ ਦੇ ਸਭ ਤੋਂ ਪ੍ਰਗਤੀਸ਼ੀਲ ਉਦਯੋਗਿਕ ਨੀਤੀ ਢਾਂਚੇ ਵਿੱਚੋਂ ਇੱਕ ਦੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ  ਮਿਸਾਲੀ ਪਹਿਲਕਦਮੀ ਨਿਰਮਾਣ, ਸੇਵਾਵਾਂ ਅਤੇ ਉੱਭਰ ਰਹੇ ਤਕਨਾ...
ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

Breaking News
ਚੰਡੀਗੜ੍ਹ 7 ਮਾਰਚ, 2026: ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਰੈਡੀਨੈਕਸ ਲਾਈਫ ਸਾਇੰਸਜ਼ ਪ੍ਰਾਈਵੇਟ ਲਿਮਟਿਡ ਕੰਪਨੀ, ਬਠਿੰਡਾ ਦਾ ਡਾਇਰੈਕਟਰ ਹੈ ਅਤੇ ਉਸਦੀ ਕੰਪਨੀ ਸਾਲ 2020 ਤੋਂ ਐਲੋਪੈਥਿਕ ਦਵਾਈਆਂ ਬਣਾ ਰਹੀ ਹੈ। ਮੁਲਜ਼ਮ ਡਰੱਗ ਇੰਸਪੈਕਟਰ ਨੇ ਰੇਡ ਤੋਂ ਬਾਅਦ ਉਸਦੀ ਕੰਪਨੀ ਨੂੰ ਸੀਲ ਕਰ ਦਿੱਤਾ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਡਰੱਗ ਇੰਸਪੈਕਟਰ ਉਸਦੀ ਕੰਪਨੀ ਤੋਂ ਸੀਲ ਹਟਾਉਣ ਬਦਲੇ ਉਸ ਤੋਂ ਦੋ ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ...
ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

ਮਾਨ ਸਰਕਾਰ ਦਾ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਮਹਿਲਾ ਸਸ਼ਕਤੀਕਰਨ ਲਈ ਇੱਕ ਵਿਲੱਖਣ ਪਹਿਲਕਦਮੀ

Hot News
ਚੰਡੀਗੜ੍ਹ, 6 ਮਾਰਚ 2026- ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ 'ਤੇ ਮਹਿਲਾ ਉੱਦਮਤਾ ਦੀ ਭਾਵਨਾ ਦਾ ਜਸ਼ਨ ਮਨਾਉਣ ਲਈ ਸ਼ੁਰੂ ਕੀਤੇ ਗਏ ਭਗਵੰਤ ਮਾਨ ਸਰਕਾਰ ਦੇ ‘ਮਹਿਲਾ ਉੱਦਮੀ ਸਨਮਾਨ ਪ੍ਰੋਗਰਾਮ’ ਨੂੰ ਸੂਬੇ ਭਰ ਦੀਆਂ ਔਰਤਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹ ਪਹਿਲਕਦਮੀ ਮਹਿਲਾ ਸਸ਼ਕਤੀਕਰਨ ਨੂੰ ਉਤਸ਼ਾਹਿਤ ਕਰਨ ਅਤੇ ਉੱਦਮਤਾ ਰਾਹੀਂ ਆਪਣੀ ਪਛਾਣ ਬਣਾਉਣ ਵਾਲੀਆਂ ਔਰਤਾਂ ਦੀ ਮਦਦ ਕਰਨ ਲਈ ‘ਆਪ’ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਪ੍ਰੋਗਰਾਮ ਦਾ ਪਹਿਲਾ ਪੜਾਅ 2 ਮਾਰਚ ਤੋਂ 6 ਮਾਰਚ ਤੱਕ ਪੰਜਾਬ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਆਯੋਜਿਤ ਕੀਤਾ ਗਿਆ ਸੀ, ਜਿੱਥੇ ਵਪਾਰ ਅਤੇ ਸਵੈ-ਰੁਜ਼ਗਾਰ ਦੇ ਵੱਖ-ਵੱਖ ਰੂਪਾਂ ਵਿੱਚ ਕੰਮ ਕਰ ਰਹੀਆਂ ਔਰਤਾਂ ਨੂੰ ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਯੋਗਦਾਨ ਲਈ ਸਨਮਾਨਿਤ ਕੀਤਾ ਗਿਆ। ਹਰੇਕ ਹਲਕੇ ਵਿੱਚ ਪਿੰਡਾਂ ਜਾਂ ਸ਼ਹਿਰੀ ਖੇਤਰਾਂ ਦੀਆਂ 100 ਮਹਿਲਾ ਉੱਦਮੀਆਂ ਨੂੰ ਸਵੈ-ਨਿਰਭਰਤਾ ਵੱਲ ਉਨ੍ਹਾਂ ਦੇ ਯਤਨਾਂ ਲਈ ਮਾਨਤਾ ਦਿੱਤੀ ਗਈ। ਇਸ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ, ਜਿਸ ਤਹਿਤ ‘ਪੰਜਾਬ ਰਾਜ ਦਿਹਾਤੀ ਆਜੀਵਿਕਾ ਮਿਸ਼ਨ' ਪੋ...
ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ;  126 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 45ਵਾਂ ਦਿਨ: ਪੰਜਾਬ ਪੁਲਿਸ ਵੱਲੋਂ 400 ਥਾਵਾਂ ਤੇ ਛਾਪੇਮਾਰੀ ;  126 ਗ੍ਰਿਫ਼ਤਾਰ

Hot News
ਚੰਡੀਗੜ੍ਹ, 6 ਮਾਰਚ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ 'ਗੈਂਗਸਟਰਾਂ ਤੇ ਵਾਰ' ਮੁਹਿੰਮ ਦੇ 45ਵੇਂ ਦਿਨ ਪੰਜਾਬ ਪੁਲਿਸ ਨੇ ਰਾਜ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੀਆਂ 400 ਥਾਵਾਂ 'ਤੇ  ਛਾਪੇਮਾਰੀ ਕੀਤੀ ।  ਜ਼ਿਕਰਯੋਗ ਹੈਂ ਕਿ "ਗੈਂਗਸਟਰਾਂ ਤੇ ਵਾਰ" - ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਇੱਕ ਫੈਸਲਾਕੁੰਨ ਜੰਗ ਹੈ , ਜੋ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਦੁਆਰਾ ਸ਼ੁਰੂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ ਰਾਜ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ। 45ਵੇਂ ਦਿਨ, ਪੁਲਿਸ ਟੀਮਾਂ ਨੇ 126 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹਥਿਆਰ ਬਰਾਮਦ ਕੀਤੇ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ 13045  ਗ੍ਰਿਫਤਾਰੀਆਂ ਹੋਈਆਂ ਹਨ । ਇਸ ਤੋਂ ਇਲਾਵਾ 64 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ...
ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ ਵੱਲੋਂ ਸਾਲ 2026-27 ਲਈ ਬਜਟ ਅਨੁਮਾਨਾਂ ਨੂੰ ਪ੍ਰਵਾਨਗੀ

Hot News
*ਚੰਡੀਗੜ੍ਹ, 6 ਮਾਰਚ*: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਵਿਧਾਨ ਸਭਾ ਦੇ ਚੱਲ ਰਹੇ ਬਜਟ ਇਜਲਾਸ ਵਿੱਚ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ, ਸਾਲ 2026-27 ਲਈ ਬਜਟ ਅਨੁਮਾਨਾਂ ਅਤੇ ਸਾਲ 2024-25 ਦੀਆਂ ਕੈਗ ਦੀਆਂ ਆਡਿਟ ਰਿਪੋਰਟਾਂ ਪੇਸ਼ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਪੰਜਾਬ ਵਿਧਾਨ ਸਭਾ ਸਕੱਤਰੇਤ ਵਿੱਚ ਮੁੱਖ ਮੰਤਰੀ ਦੀ ਅਗਵਾਈ ਵਿੱਚ ਹੋਈ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਮੰਤਰੀ ਮੰਡਲ ਨੇ ਵਿੱਤੀ ਸਾਲ 2025-26 ਲਈ ਗਰਾਂਟਾਂ ਲਈ ਅਨੁਪੂਰਕ ਮੰਗਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਇਸੇ ਤਰ੍ਹਾਂ ਮੰਤਰੀ ਮੰਡਲ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਾਲ 2026-27 ਲਈ ਪੰਜਾਬ ਦੇ ਬਜਟ ਅਨੁਮਾਨਾਂ ਨੂੰ 8 ਮਾਰਚ ਨੂੰ ਪੇਸ਼ ਕਰਨ ਦੀ ਵੀ ਮਨਜ਼ੂਰੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਕੰਪਟ੍ਰੋਲਰ ਐਂਡ ਆਡੀਟਰ ਜਨਰਲ ਆਫ ਇੰਡੀਆ (ਕੈਗ) ਅਤੇ ਪੰਜਾਬ ਸਰਕਾਰ ਦੇ ਵਿੱਤੀ ਤੇ ਨਮਿੱਤਣ ਲੇਖੇ ਵਿਧਾਨ ਸਭਾ ਦੇ ਮੇਜ਼ ’ਤੇ ਰੱਖਣ ਦੀ ਮਨਜ਼ੂਰੀ ਦੇ ਦਿੱਤੀ ਹ...
ਪੰਜਾਬ ਵਿਧਾਨ ਸਭਾ  ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

ਪੰਜਾਬ ਵਿਧਾਨ ਸਭਾ  ਸਪੀਕਰ ਅਤੇ ਮੁੱਖ ਮੰਤਰੀ ਨੇ ਪੰਜਾਬ ਦੇ ਰਾਜਪਾਲ ਦਾ ਵਿਧਾਨ ਸਭਾ ਪਹੁੰਚਣ ਤੇ ਕੀਤਾ ਨਿੱਘਾ ਸਵਾਗਤ

Breaking News
ਚੰਡੀਗੜ੍ਹ, 6 ਮਾਰਚ : ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਅੱਜ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਦਾ ਪੰਜਾਬ ਵਿਧਾਨ ਸਭਾ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਰਾਜਪਾਲ ਨੂੰ ਗਾਰਡ ਆਫ਼ ਆਨਰ ਦਿੱਤਾ ਗਿਆ। ਰਾਜਪਾਲ ਬਜਟ ਸੈਸ਼ਨ ਦੇ ਪਹਿਲੇ ਦਿਨ ਸਦਨ ਨੂੰ ਸੰਬੋਧਨ ਕਰਨ ਲਈ ਪੰਜਾਬ ਵਿਧਾਨ ਸਭਾ ਪਹੁੰਚੇ ਸਨ। ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੇ ਵੀ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੂੰ ਸਨਮਾਨ ਵਜੋਂ ਯਾਦਗਾਰੀ ਚਿੰਨ੍ਹ ਅਤੇ ਰਵਾਇਤੀ ਲੋਈ ਭੇਟ ਕੀਤੀ। ਰਾਜਪਾਲ ਨੇ ਉਨ੍ਹਾਂ ਦੇ ਨਿੱਘੇ ਸਵਾਗਤ 'ਤੇ ਖੁਸ਼ੀ ਜ਼ਾਹਰ ਕੀਤੀ।  ਇਸ ਮੌਕੇ ਹੋਰਨਾਂ ਤੋਂ ਇਲਾਵਾ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ, ਡਾ. ਰਵਜੋਤ ਸਿੰਘ, ਸੰਸਦੀ ਮਾਮਲਿਆਂ ਬਾਰੇ ਮੰਤਰੀ, ਪੰਜਾਬ, ਸ਼੍ਰੀ ਕੇ.ਏ.ਪੀ. ਸਿਨਹਾ, ਮੁੱਖ ਸਕੱਤਰ, ਪੰਜਾਬ, ਬਹੁਜਨ ਸਮਾਜ ਪਾਰਟੀ ਦੇ ਸ. ਨਛੱਤਰ ਪਾਲ, ਸ਼੍ਰੋਮਣੀ ਅਕਾਲੀ ਦ...
ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

ਪੰਜਾਬ ਦੇ ਘਰੇਲੂ, ਵਪਾਰਕ ਅਤੇ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ

Breaking News
ਚੰਡੀਗੜ੍ਹ, 6 ਮਾਰਚ : ਪੰਜਾਬ ਭਰ ਵਿੱਚ ਘਰਾਂ, ਕਾਰੋਬਾਰਾਂ ਅਤੇ ਉਦਯੋਗਾਂ ਨੂੰ ਵੱਡੀ ਰਾਹਤ ਦਿੰਦਿਆਂ ਵਿੱਤੀ ਸਾਲ 2026-27 ਲਈ ਵੱਖ-ਵੱਖ ਸ੍ਰੇਣੀ ਦੇ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਕੀਤੀ ਗਈ ਹੈ, ਜਿਸ ਨਾਲ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਪ੍ਰਤੀ ਯੂਨਿਟ 1.5 ਰੁਪਏ ਤੱਕ, ਵਪਾਰਕ ਉਪਭੋਗਤਾਵਾਂ ਲਈ 79 ਪੈਸੇ ਪ੍ਰਤੀ ਯੂਨਿਟ ਅਤੇ ਉਦਯੋਗਿਕ ਇਕਾਈਆਂ ਲਈ 74 ਪੈਸੇ ਪ੍ਰਤੀ ਯੂਨਿਟ ਤੱਕ ਕਟੌਤੀ ਕੀਤੀ ਗਈ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਵਿਸ਼ਵਜੀਤ ਖੰਨਾ, ਆਈਏਐਸ (ਸੇਵਾਮੁਕਤ) ਦੀ ਪ੍ਰਧਾਨਗੀ ਅਤੇ ਮੈਂਬਰ ਰਵਿੰਦਰ ਸਿੰਘ ਸੈਣੀ (ਮੈਂਬਰ ਟੈਕਨੀਕਲ) ਅਤੇ ਰਵੀ ਕੁਮਾਰ (ਮੈਂਬਰ ਲੀਗਲ) ਮੌਜੂਦਗੀ ’ਚ ਜਾਰੀ ਕੀਤਾ ਗਿਆ ਨਵਾਂ ਟੈਰਿਫ ਆਰਡਰ 1 ਅਪ੍ਰੈਲ, 2026 ਤੋਂ 31 ਮਾਰਚ, 2027 ਤੱਕ ਲਾਗੂ ਹੋ ਜਾਵੇਗਾ। ਇਸ ਫੈਸਲੇ ਨੂੰ ਵੱਡਾ ਲੋਕ-ਪੱਖੀ ਕਦਮ ਕਰਾਰ ਦਿੰਦਿਆਂ ਬਿਜਲੀ ਮੰਤਰੀ ਸੰਜੀਵ ਅਰੋੜਾ ਨੇ ਕਿਹਾ ਕਿ ਵੱਖ-ਵੱਖ ਸ਼੍ਰੇਣੀਆਂ ਦੇ ਟੈਰਿਫ ਵਿੱਚ ਕਟੌਤੀ ਨਾਲ ਘਰੇਲੂ ਖ਼ਪਤਕਾਰਾਂ ਨੂੰ ਕਾਫ਼ੀ ਰਾਹਤ ਮਿਲੇਗੀ, ਐਮ.ਐਸ.ਐਮ.ਈ. ਨੂੰ ਮਜ਼ਬੂਤ ਹੋਣਗੇ ਅਤੇ ਪੰਜਾਬ ਵਿੱਚ ਉਦਯੋਗਿਕ ...
ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ

ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨਾ ਸਾਬਤ ਕਰਦਾ ਹੈ ਕਿ ਉਹ ਪੰਜਾਬ ਦੀ ਤਰੱਕੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ: ਕੈਬਨਿਟ ਮੰਤਰੀ

Breaking News
ਚੰਡੀਗੜ੍ਹ, 6 ਮਾਰਚ 2026: ਪੰਜਾਬ ਦੇ ਕੈਬਨਿਟ ਮੰਤਰੀਆਂ ਹਰਪਾਲ ਸਿੰਘ ਚੀਮਾ, ਅਮਨ ਅਰੋੜਾ ਅਤੇ ਹਰਭਜਨ ਸਿੰਘ ਈਟੀਓ ਨੇ ਕਾਂਗਰਸ ਵੱਲੋਂ ਰਾਜਪਾਲ ਦੇ ਭਾਸ਼ਣ ਦਾ ਬਾਈਕਾਟ ਕਰਨ ਦੇ ਫੈਸਲੇ ਦੀ ਤਿੱਖੇ ਸ਼ਬਦਾਂ ਵਿੱਚ ਨਿੰਦਾ ਕੀਤੀ। ਕੈਬਨਿਟ ਮੰਤਰੀਆਂ ਨੇ ਜ਼ੋਰ ਦੇ ਕੇ ਕਿਹਾ ਕਿ ਵਿਰੋਧੀ ਧਿਰ ਦਾ ਸਦਨ ਦੀ ਕਾਰਵਾਈ ਵਿੱਚ ਵਿਘਨ ਪਾਉਣ ਵਾਲਾ ਰਵੱਈਆ ਅਤੇ ਬੇਲੋੜੀ ਨਾਅਰੇਬਾਜ਼ੀ ਸੂਬੇ ਸਰਕਾਰ ਦੀਆਂ ਵਿਕਾਸ ਪਹਿਲਕਦਮੀਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨ ਲਈ ਉਨ੍ਹਾਂ ਦੀਆਂ ਬੇਚੈਨ ਕੋਸ਼ਿਸ਼ਾਂ ਦਾ ਹਿੱਸਾ ਹੈ। ਆਪਣੇ ਸੰਬੋਧਨ ਵਿੱਚ ਕੈਬਨਿਟ ਮੰਤਰੀ ਸ. ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਸਰਕਾਰ ਨੂੰ ਰਾਜ ਦੇ ਖਜ਼ਾਨੇ ਜਾਂ ਇਸਦੇ ਲੋਕਾਂ ਵੱਲ ਧਿਆਨ ਦੇਣ ਦੀ ਬਜਾਏ ਸ਼ਰਾਬ, ਰੇਤ ਅਤੇ ਟਰਾਂਸਪੋਰਟ ਮਾਫੀਆ ਨੂੰ ਪ੍ਰਮੋਟ ਕਰਨ ਵਜੋਂ ਜਾਣਿਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਿੱਥੇ ਪਿਛਲੀਆਂ ਸਰਕਾਰਾਂ ਨੇ ਰਾਜ ਦੇ ਸਰੋਤਾਂ ਨੂੰ ਲੁੱਟਣ ਦੀ ਇਜਾਜ਼ਤ ਦਿੱਤੀ 'ਆਪ' ਦੀ ਸਰਕਾਰ ਨੇ ਵਿੱਤੀ ਅਨੁਸ਼ਾਸਨ ਅਤੇ ਸੂਬੇ ਦੇ ਅਸਲ ਮਾਇਨੇ ਵਿੱਚ ਵਿਕਾਸ 'ਤੇ ਧਿਆਨ ਕੇਂਦਰਿਤ ਕੀਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ,...
ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ

ਜ਼ਿਲ੍ਹਾ ਪੁਲਿਸ ਵੱਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਜਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਚਲਾਇਆ ਕਾਸੋ ਓਪਰੇਸ਼ਨ

Hot News
ਮਾਲੇਰਕੋਟਲਾ, 6 ਮਾਰਚ - ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਡਾਇਰੈਕਟਰ ਜਨਰਲ ਪੁਲਿਸ, ਪੰਜਾਬ (ਚੰਡੀਗੜ੍ਹ) ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਮਾਲੇਰਕੋਟਲਾ ਪੁਲਿਸ ਵੱਲੋਂ ਵੱਖ-ਵੱਖ ਹਿੱਸਿਆਂ ਵਿੱਚ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਭਿਆਨ ਚਲਾਇਆ ਗਿਆ। ਇੰਸਪੈਕਟਰ ਜਨਰਲ ਪੁਲਿਸ (ਜੀ.ਆਰ.ਪੀ) ਬਲਜੋਤ ਸਿੰਘ ਰਾਠੋਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੀਨੀਅਰ ਕਪਤਾਨ ਪੁਲਿਸ ਗਗਨ ਅਜੀਤ ਸਿੰਘ ਦੀ ਅਗਵਾਈ ਹੇਠ ਐਸ.ਪੀ. (ਪੀ.ਬੀ.ਆਈ) ਰਾਜਵਿੰਦਰ ਸਿੰਘ, ਡੀ.ਐਸ.ਪੀ. (ਇਨਵੈਸਟਿਗੇਸ਼ਨ) ਸਤੀਸ਼ ਕੁਮਾਰ ਅਤੇ ਡੀ.ਐਸ.ਪੀ. ਸਬ ਡਿਵੀਜ਼ਨ ਅਹਿਮਦਗੜ੍ਹ ਸੁਖਦੇਵ ਸਿੰਘ ਬਰਾੜ ਵੱਲੋਂ ਇੰਨਚਾਰਜ ਸੀ ਆਾਈ ਏ ਇੰਸਪੈਕਟਰ ਹਰਜਿੰਦਰ ਸਿੰਘ ਭਾਰੀ ਪੁਲਿਸ ਫੋਰਸ ਸਮੇਤ ਕੰਗਣਵਾਲ ਵਿਖੇ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਚਲਾਈ ਗਈ। ਇਸ ਮੌਕੇ ਆਈ.ਜੀ.ਪੀ. ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪੰਜਾਬ ਸਰਕਾਰ ਵੱਲੋਂ ਜਾਰੀ ਹਦਾਇਤਾਂ ਅਨੁਸਾਰ ਨਸ਼ਾ ਸਮੱਗਲਰਾਂ ਅਤੇ ਤਸਕਰਾਂ ਖ਼ਿਲਾਫ਼ ਜ਼ਿਲ੍ਹਾ ਪੁਲਿਸ ਵੱਲੋਂ ਲਗਾਤਾਰ ਸਖ਼ਤ ਕਾਰਵਾਈ ਕੀ...
ਡਿਪਟੀ ਕਮਿਸ਼ਨਰ ਨੇ ਉੱਜਵਲਾ ਯੋਜਨਾ ਤਹਿਤ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕਰਨ ਦੇ ਦਿੱਤੇ ਨਿਰਦੇਸ਼

ਡਿਪਟੀ ਕਮਿਸ਼ਨਰ ਨੇ ਉੱਜਵਲਾ ਯੋਜਨਾ ਤਹਿਤ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕਰਨ ਦੇ ਦਿੱਤੇ ਨਿਰਦੇਸ਼

Hot News
ਰੂਪਨਗਰ, 06 ਮਾਰਚ: ਡਿਪਟੀ ਕਮਿਸ਼ਨਰ ਰੂਪਨਗਰ ਸ਼੍ਰੀ ਅਦਿੱਤਿਆ ਡੇਚਲਵਾਲ ਨੇ ਅੱਜ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦੀ ਪ੍ਰਗਤੀ ਦੀ ਸਮੀਖਿਆ ਕਰਨ ਲਈ ਵਧੀਕ ਡਿਪਟੀ ਕਮਿਸ਼ਨਰ ਸ਼੍ਰੀ ਅਵਿਕੇਸ਼ ਗੁਪਤਾ, ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ ਡਾ. ਕਿੰਮੀ ਵਨੀਤ ਕੌਰ ਸੇਠੀ, ਸਮੂਹ ਸਹਾਇਕ ਖੁਰਾਕ ਸਪਲਾਈ ਅਫਸਰਾਂ ਅਤੇ ਨਿਰੀਖਕਾਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਤੇਲ ਮਾਰਕੀਟਿੰਗ ਕੰਪਨੀਆਂ (ਆਈਓਸੀਐਲ, ਬੀਪੀਸੀਐਲ, ਐੱਚਪੀਸੀਐਲ) ਦੇ ਨੁਮਾਇੰਦਿਆਂ ਅਤੇ ਜ਼ਿਲ੍ਹੇ ਦੀਆਂ ਸਮੂਹ ਗੈਸ ਏਜੰਸੀਆਂ ਨੇ ਵੀ ਭਾਗ ਲਿਆ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਗੈਸ ਏਜੰਸੀਆਂ ਨੂੰ ਹਦਾਇਤ ਕੀਤੀ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਤਹਿਤ ਯੋਗ ਲਾਭਪਾਤਰੀਆਂ ਨੂੰ ਵੱਧ ਤੋਂ ਵੱਧ ਗੈਸ ਕਨੈਕਸ਼ਨ ਜਾਰੀ ਕੀਤੇ ਜਾਣ। ਇਸ ਮਕਸਦ ਨੂੰ ਧਿਆਨ ਵਿੱਚ ਰੱਖਦੇ ਹੋਏ ਹਫਤਾਵਾਰੀ ਟੀਚੇ ਵੀ ਨਿਰਧਾਰਿਤ ਕੀਤੇ ਗਏ ਤਾਂ ਜੋ ਜ਼ਿਲ੍ਹੇ ਦੇ ਹਰ ਯੋਗ ਪਰਿਵਾਰ ਤੱਕ ਇਸ ਯੋਜਨਾ ਦਾ ਲਾਭ ਪਹੁੰਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਉੱਜਵਲਾ ਯੋਜਨਾ ਦਾ ਉਦੇਸ਼ ਆਰਥਿਕ ਤੌਰ ‘ਤੇ ਕਮਜ਼ੋਰ ਵਰਗਾਂ ਦੀਆਂ ਮਹਿਲਾਵਾਂ ਨੂ...