Saturday, November 14Malwa News
Shadow

Tag: punjabi news

ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ – ਵਿਧਾਇਕ ਸ਼ੈਰੀ ਕਲਸੀ

ਪਿੰਡਾਂ ਅੰਦਰ ਚਹੁਪੱਖੀ ਵਿਕਾਸ ਕਾਰਜ ਕਰਵਾਉਣ ਵਿੱਚ ਕੋਈ ਕਸਰ ਬਾਕੀ ਨਹੀ ਰਹਿਣ ਦਿੱਤੀ ਜਾਵੇਗੀ – ਵਿਧਾਇਕ ਸ਼ੈਰੀ ਕਲਸੀ

Local
ਬਟਾਲਾ, 6 ਮਾਰਚ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਕਿਹਾ ਕਿ ਹਲਕੇ ਦੇ ਪਿੰਡਾਂ ਅੰਦਰ ਕਰੋੜਾਂ ਰੁਪਏ ਦੇ ਲਾਗਤ ਨਾਲ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਪਿੰਡਾਂ ਦੇ ਚਹੁਪੱਖੀ ਵਿਕਾਸ ਕੰਮਾਂ ਵਿੱਚ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ। ਵਿਧਾਇਕ ਸ਼ੈਰੀ ਕਲਸੀ ਨੇ ਪਿੰਡ ਲੱਖੋ ਰਾਹ ਦੀ ਸਰਬਸੰਮਤੀ ਨਾਲ ਚੁਣੀ ਗਈ ਪੰਚਾਇਤ ਦੇ ਸਰਪੰਚ ਹਰਜਿੰਦਰ ਸਿੰਘ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਸੌਂਪਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਵਲੋਂ ਸਰਬਸੰਮਤੀ ਨਾਲ ਚੁਣੀਆਂ ਜਾਣ ਵਾਲੀਆਂ ਪੰਚਾਇਤਾਂ ਨਾਲ ਕੀਤੇ ਵਾਅਦੇ ਤਹਿਤ ਇਹ ਰਾਸ਼ੀ ਸੌਂਪੀ ਗਈ ਹੈ। ਇਸ ਮੌਕੇ ਚੇਅਰਮੈਨ ਮਾਨਿਕ ਮਹਿਤਾ ਵੀ ਮੌਜੂਦ ਸਨ। ਵਿਧਾਇਕ ਸ਼ੈਰੀ ਕਲਸੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਟਾਲਾ ਦਾ ਸਰਬਪੱਖੀ ਵਿਕਾਸ ਉਨਾਂ ਦੀ ਪਹਿਲੀ ਤਰਜੀਹ ਹੈ ਅਤੇ ਹਲਕੇ ਦੇ ਵਿਕਾਸ ਕੰਮਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਬਟਾਲਾ ਹਲਕੇ ਦੇ ਲੋਕਾਂ ਨੇ ਜੋ ਜ਼ਿੰਮੇਵਾਰੀ ਉਨਾਂ ਨੂੰ ਸੌਂਪੀ ਹੈ, ਉਹ ਦਿ...
ਜਦੋਂ ਤੱਕ ਪੰਜਾਬ ਵਿੱਚ ‘ਆਪ’ ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਜਦੋਂ ਤੱਕ ਪੰਜਾਬ ਵਿੱਚ ‘ਆਪ’ ਸਰਕਾਰ ਹੈ, ਮੁਫ਼ਤ ਬਿਜਲੀ ਜਾਰੀ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਸੰਗਰੂਰ, 5 ਮਾਰਚ 2026: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਦੇ ਆਉਣ ਵਾਲੇ ਬਜਟ ਵਿੱਚ ਆਰਥਿਕ ਵਿਕਾਸ ਨੂੰ ਤੇਜ਼ ਕਰਨ ਦੇ ਨਾਲ-ਨਾਲ ਲੋਕਾਂ ਲਈ ਭਲਾਈ ਦੇ ਉਦੇਸ਼ ਨਾਲ ਕਈ ਨਵੇਂ ਲੋਕ-ਪੱਖੀ ਉਪਰਾਲੇ ਕੀਤੇ ਜਾਣਗੇ। ਜ਼ਿਲ੍ਹਾ ਸੰਗਰੂਰ ਵਿੱਚ ਲੋਕ ਮਿਲਣੀ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਅਤੇ ਬਾਅਦ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਦੌਰਾਨ ਜਨਤਾ ਦੇ ਪੈਸੇ ਦੀ ਜ਼ਿੰਮੇਵਾਰੀ ਨਾਲ ਵਰਤੋਂ ਕੀਤੀ ਹੈ, 90% ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਪਹੁੰਚਾਈ ਹੈ, 881 ਆਮ ਆਦਮੀ ਕਲੀਨਿਕ ਸਥਾਪਤ ਕੀਤੇ ਹਨ, ਅਤੇ ਰਿਸ਼ਵਤ ਜਾਂ ਸਿਫਾਰਸ਼ ਤੋਂ ਬਿਨਾਂ 63,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਲੀਡਰਸ਼ਿਪ ਦਾ ਪੰਜਾਬ ਦੀਆਂ ਹਕੀਕਤਾਂ ਨਾਲੋਂ ਨਾਤਾ ਟੁੱਟ ਚੁੱਕਾ ਹੈ ਅਤੇ ਉਨ੍ਹਾਂ ਨੂੰ ਸੱਤਾ ਵਿੱਚ ਵਾਪਸ ਆਉਣ ਦੇ ਸੁਪਨੇ ਦੇਖਣਾ ਬੰਦ ਕਰ ਦੇਣਾ ਚਾਹੀਦਾ ਹੈ। ਉਨ੍ਹਾਂ ਟਿ...
ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

ਪੱਛਮੀ ਏਸ਼ੀਆ ਵਿੱਚ ਜੰਗੀ ਹਾਲਾਤਾਂ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ, ਕਿਹਾ ਪਰਿਵਾਰਕ ਮੈਂਬਰਾਂ ਵਾਂਗ ਸੰਭਾਲ ਕੀਤੀ

Hot News
ਚੰਡੀਗੜ੍ਹ, 5 ਮਾਰਚ: ਪੱਛਮੀ ਏਸ਼ੀਆ ਵਿੱਚ ਚੱਲ ਰਹੇ ਜੰਗੀ ਹਾਲਾਤਾਂ ਦੇ ਦਰਮਿਆਨ ਦੁਬਈ ਤੋਂ ਵਾਪਸ ਆਏ ਲੋਕਾਂ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਸੰਕਟ ਦੇ ਸਮੇਂ ਸਰਕਾਰ ਨੇ ਉਨ੍ਹਾਂ ਨੂੰ ਹਾਂ ਪੱਖੀ ਹੁੰਗਾਰਾ ਦੇ ਕੇ ਪਰਿਵਾਰਕ ਮੈਂਬਰਾਂ ਵਾਂਗ ਮਹਿਸੂਸ ਕਰਵਾਇਆ। ਪੰਜਾਬ ਸਰਕਾਰ ਵੱਲੋਂ ਪੱਛਮੀ ਏਸ਼ੀਆ ਤੋਂ ਵਾਪਸੀ ਕਰਨ ਵਾਲੇ ਲੋਕਾਂ ਦੀ ਸਹਾਇਤਾ ਲਈ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡਾ, ਐਸ.ਏ.ਐਸ. ਨਗਰ (ਮੋਹਾਲੀ) ’ਤੇ ਵਿਸ਼ੇਸ਼ ਹੈਲਪ ਡੈਸਕ ਵੀ ਸਥਾਪਿਤ ਕੀਤਾ ਗਿਆ ਹੈ। ਇਸ ਮੌਕੇ ਚੇਅਰਮੈਨ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਡਾ. ਸਨੀ ਸਿੰਘ ਅਹਲੂਵਾਲੀਆ ਅਤੇ ਸੂਬੇ ਦੇ ਐਨ.ਆਰ.ਆਈ ਮਾਮਲਿਆਂ ਦੀ ਵਿਸ਼ੇਸ਼ ਸਕੱਤਰ ਅਮਨਦੀਪ ਕੌਰ ਨੇ ਬਠਿੰਡਾ ਦੀ ਪ੍ਰਿੰਸੀਪਲ ਨੀਰੂ ਗਰਗ, ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਅਤੇ ਹੋਰ ਵਾਪਸੀ ਕਰਨ ਵਾਲਿਆਂ ਦਾ ਏਅਰਪੋਰਟ ’ਤੇ ਸਵਾਗਤ ਕੀਤਾ। ਵਾਪਸੀ ਕਰਨ ਵਾਲਿਆਂ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਐਨ ਆਰ ਆਈ ਵਿੰਗ ਵੱਲੋਂ ਸਥਾਪਿਤ 24×7 ਕੰਟਰੋਲ ਰੂਮ ਦੇ ਹੈਲਪ ਲਾਈਨ ਨੰਬਰ 0172-2260042, 0172-2260043 ਅਤੇ ਵਟਸਐਪ ਹੈਲਪ ਲਾਈਨ ਨੰਬ...
ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਸੀਨੀਅਰ ਅਧਿਕਾਰੀ ਤਾਇਨਾਤ ਅਤੇ 24×7 ਹੈਲਪਲਾਈਨ ਸਥਾਪਤ

Breaking News
ਚੰਡੀਗੜ੍ਹ, 5 ਮਾਰਚ 2026 ਜੰਗੀ ਸਥਿਤੀ ਵਿੱਚੋਂ ਗੁਜ਼ਰ ਰਹੇ ਮੱਧ ਪੂਰਬ ਖਿੱਤੇ ਵਿੱਚੋਂ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਮੁੱਚੀ ਪ੍ਰਕਿਰਿਆ ਲਈ ਤਾਲਮੇਲ ਅਤੇ ਨਿਗਰਾਨੀ ਕਰਨ ਲਈ ਪੰਜਾਬ ਸਰਕਾਰ ਦੇ ਦੋ ਸੀਨੀਅਰ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਤੁਰੰਤ ਪ੍ਰਭਾਵ ਨਾਲ 24x7 ਹੈਲਪਲਾਈਨ ਪਹਿਲਾਂ ਹੀ ਸਥਾਪਤ ਕੀਤੀ ਜਾ ਚੁੱਕੀ ਹੈ। ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ ਆਰ.ਕੇ. ਜੈਸਵਾਲ ਨੂੰ ਹੈਲਪਲਾਈਨ ਦਾ ਓਵਰਆਲ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦੋਂ ਕਿ ਗ੍ਰਹਿ ਵਿਭਾਗ ਦੇ ਸਕੱਤਰ ਵਿਮਲ ਸੇਤੀਆ ਨੂੰ ਤਾਲਮੇਲ ਅਤੇ ਨਿਗਰਾਨੀ ਦੇ ਉਦੇਸ਼ਾਂ ਲਈ ਨੋਡਲ ਅਫ਼ਸਰ ਨਿਯੁਕਤ ਕੀਤਾ ਗਿਆ ਹੈ। ਨੋਡਲ ਅਫ਼ਸਰ ਨੂੰ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨਾਲ ਨਿਰੰਤਰ ਸੰਪਰਕ ਵਿੱਚ ਰਹਿਣ ਲਈ ਕਿਹਾ ਗਿਆ ਹੈ। ਨੋਡਲ ਅਫ਼ਸਰ ਮੱਧ ਪੂਰਬੀ ਏਸ਼ੀਆ ਅਤੇ ਹੋਰ ਦੇਸ਼ਾਂ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰ...
ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ

ਬਾਗ਼ਬਾਨੀ ਫਸਲਾਂ ਨੂੰ ਪ੍ਰਫੁੱਲਤ ਕਰਨ ਲਈ ਹਰ ਕਦਮ ਚੁੱਕ ਰਹੀ ਹੈ ਸਰਕਾਰ, ਕੋਈ ਵੀ ਕਿਸਾਨ ਸਰਕਾਰੀ ਸਕੀਮਾਂ ਤੋਂ ਵਾਂਝਾ ਨਾ ਰਹੇ, ਮੋਹਿੰਦਰ ਭਗਤ ਵੱਲੋਂ ਅਧਿਕਾਰੀਆਂ ਨੂੰ ਹਦਾਇਤਾਂ

Hot News
ਚੰਡੀਗੜ੍ਹ, ਮਾਰਚ 5 ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ ਨੂੰ ਬਾਗ਼ਬਾਨੀ ਫਸਲਾਂ ਵੱਲ ਪ੍ਰੇਰਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਧਾਉਣ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ। ਇਸ ਮੰਤਵ ਦੀ ਪੂਰਤੀ ਲਈ ਬਾਗ਼ਬਾਨੀ ਮੰਤਰੀ ਮੋਹਿੰਦਰ ਭਗਤ ਵੱਲੋਂ ਵੀਰਵਾਰ ਨੂੰ ਬਾਗ਼ਬਾਨੀ ਵਿਭਾਗ ਦੇ ਅਧਿਕਾਰੀਆਂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਕਿਸਾਨ ਕੇਂਦਰਿਤ ਸਕੀਮਾਂ ਅਧੀਨ ਕੀਤੇ ਕੰਮਾਂ ਦੀ ਸਮੀਖਿਆ ਮੀਟਿੰਗ ਕੀਤੀ। ਇਸ ਮੌਕੇ ਬਾਗ਼ਬਾਨੀ ਸਕੱਤਰ ਅਰਸ਼ਦੀਪ ਸਿੰਘ ਥਿੰਦ ਅਤੇ ਬਾਗ਼ਬਾਨੀ ਡਾਇਰੈਕਟਰ ਡਾ .ਮਨੀਸ਼ ਕੁਮਾਰ ਵਿਸੇਸ਼ ਤੌਰ ਤੇ ਹਾਜ਼ਰ ਸਨ। ਮੀਟਿੰਗ ਦੌਰਾਨ ਮੰਤਰੀ ਸ੍ਰੀ ਭਗਤ ਨੇ ਅਧਿਕਾਰੀਆਂ ਨਾਲ ਫ਼ਸਲੀ ਵਿਭਿੰਨਤਾ ਅਤੇ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਸਹੂਲਤਾਂ ਅਤੇ ਸਬਸਿਡੀਆਂ ਦਾ ਜਾਇਜ਼ਾ ਲਿਆ । ਅਧਿਕਾਰੀਆਂ ਵੱਲੋਂ ਮੰਤਰੀ ਨੂੰ ਕਿਸਾਨਾਂ ਨੂੰ ਦਿੱਤੀਆਂ ਜਾ ਰਹੀਆਂ ਵਿੱਤੀ ਸਹਾਇਤ, ਫਲਾਂ ਅਤੇ ਸਬਜੀਆਂ ਦੇ ਉਤਪਾਦਨ ਨੂੰ ਵਧਾਉਣ ਲਈ ਬਾਗ਼ਬਾਨੀ ਵਿਭਾਗ ਵੱਲੋਂ ਕਿਸਾਨਾਂ ਨੂੰ ਦਿੱਤੀ ਜਾ ਰਹੀਆਂ ਮੌਜੂਦਾ ਤਕਨੀਕੀ ਸਹਾਇਤਾ ਬਾਰੇ ਵੀ ਵਿਸਥਾਰਪੁਰਵਕ ਜਾਣੂ ਕਰਵਾਇਆ। ...
ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

ਪੰਜਾਬ ਨੇ ਭੋਜਨ ਪਦਾਰਥਾਂ ਦੀ ਜਾਂਚ ਲਈ ਵਿਸ਼ਾਲ ਰਾਜ ਵਿਆਪੀ ਮੁਹਿੰਮ ਵਿੱਢੀ; ਸਿਹਤ ਮੰਤਰੀ ਨੇ ਮਿਆਰੀ ਭੋਜਨ ਪਦਾਰਥਾਂ ਪ੍ਰਤੀ ਵਚਨਬੱਧਤਾ ਦੁਹਰਾਈ

Hot News
ਚੰਡੀਗੜ੍ਹ, 5 ਮਾਰਚ: ਸੂਬੇ ਦੇ ਲੋਕਾਂ ਲਈ ਸੁਰੱਖਿਅਤ ਅਤੇ ਸਿਹਤਮੰਦ ਭੋਜਨ ਪਦਾਰਥਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਇੱਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਭੋਜਨ ਪਦਾਰਥਾਂ ਦੀ ਜਾਂਚ ਲਈ ਇੱਕ ਵਿਸ਼ਾਲ ਤੇ ਟੀਚਾਗਤ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਲਈ ਸ਼ੁੱਧ ਅੰਨ (ਸਿਹਤਮੰਤ ਭੋਜਨ) ਯਕੀਨੀ ਬਣਾਉਣ ਲਈ ਲਈ ਕੋਈ ਕਸਰ ਬਾਰੀ ਨਹੀਂ ਛੱਡ ਰਹੀ ਹੈ। ਇੱਥੇ ਆਪਣੇ ਦਫ਼ਤਰ ਵਿਖੇ ਸੀਨੀਅਰ ਅਧਿਕਾਰੀਆਂ, ਜਨਤਕ ਸਿਹਤ ਮਾਹਿਰਾਂ ਅਤੇ ਮੁੱਖ ਰੈਗੂਲੇਟਰੀ ਤੇ ਵਿਗਿਆਨਕ ਸੰਸਥਾਵਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਾ. ਬਲਬੀਰ ਸਿੰਘ ਨੇ ਫੂਡ ਐਂਡ ਡਰੱਗਜ਼ ਐਡਮਿਨਿਸਟ੍ਰੇਸ਼ਨ (ਐਫ.ਡੀ.ਏ.) ਨੂੰ 'ਫੂਡ ਸੇਫਟੀ ਆਨ ਵ੍ਹੀਲਜ਼' (ਐਫ.ਐਸ.ਡਬਲਯੂਜ਼) ਵੈਨਾਂ ਰਾਹੀਂ ਭੋਜਨ ਵਿੱਚ ਮਿਲਾਵਟਖ਼ੋਰੀ ਦੀ ਵਿਆਪਕ ਜਾਂਚ ਲਈ 1 ਅਪ੍ਰੈਲ ਤੋਂ 15 ਅਪ੍ਰੈਲ, 2026 ਤੱਕ 15 ਦਿਨਾ ਰਾਜ ਵਿਆਪੀ ਮੁਹਿੰਮ ਵਿੱਢਣ ਦੇ ਨਿਰਦ...
ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

ਸੱਤ ਨਵੇਂ ਮੈਡੀਕਲ ਕਾਲਜਾਂ ਨਾਲ ਉੱਨਤ ਸਿਹਤ ਸੰਭਾਲ ਢਾਂਚੇ ਦਾ ਸਾਖੀ ਬਣੇਗਾ ਪੰਜਾਬ

Hot News
ਚੰਡੀਗੜ੍ਹ, 5 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਚਨਬੱਧਤਾ ਅਨੁਸਾਰ ਸੂਬੇ ਵਿੱਚ ਸਿਹਤ ਸੰਭਾਲ ਅਤੇ ਮੈਡੀਕਲ ਸਿੱਖਿਆ ਨੂੰ ਹੋਰ ਬਿਹਤਰ ਬਣਾਉਣ ਲਈ ਮਿਸਾਲੀ ਕਦਮ ਚੁੱਕਦਿਆਂ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੂਬੇ ਭਰ ਵਿੱਚ ਸੱਤ ਨਵੇਂ ਮੈਡੀਕਲ ਕਾਲਜ ਸਥਾਪਤ ਕਰਨ ਦਾ ਐਲਾਨ ਕੀਤਾ। ਇਸ ਪ੍ਰਾਜੈਕਟ ਤਹਿਤ ਦੋ ਸਰਕਾਰੀ ਮੈਡੀਕਲ ਕਾਲਜ, ਜਨਤਕ-ਨਿੱਜੀ ਭਾਈਵਾਲੀ (ਪੀਪੀਪੀ) ਮੋਡ ਅਧੀਨ ਦੋ ਕਾਲਜ ਇਸ ਤੋਂ ਇਲਾਵਾ ਨਿੱਜੀ ਅਤੇ ਘੱਟ -ਗਿਣਤੀ ਸੰਗਠਨਾਂ ਰਾਹੀਂ ਵਿਕਸਤ 3 ਕਾਲਜ ਸ਼ਾਮਲ ਹਨ। ਡਾ. ਬਲਬੀਰ ਸਿੰਘ ਨੇ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਹੁਸ਼ਿਆਰਪੁਰ ਵਿੱਚ ਸ਼ਹੀਦ ਊਧਮ ਸਿੰਘ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਦਾ ਨਿਰਮਾਣ ਕਾਰਜ 20 ਮਾਰਚ, 2026 ਨੂੰ ਸ਼ੁਰੂ ਹੋ ਜਾਵੇਗਾ।  ਕੁੱਲ 24 ਮਹੀਨਿਆਂ ਦੀ ਮਿਆਦ ਵਿੱਚ ਵਿਕਸਤ ਹੋਣ ਜਾ ਰਿਹਾ ਇਹ ਇੰਸਟੀਚਿਊਟ ਮਾਰਚ 2028 ਵਿੱਚ ਮੁਕੰਮਲ ਹੋ ਜਾਵੇਗਾ । ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨੂੰ 274.75 ਕਰੋੜ ਦੀ ਪ੍ਰਸ਼ਾਸਕੀ ਪ੍ਰਵਾਨਗੀ ਮਿਲ ਗਈ ਹੈ। ਇਸ ਪ੍ਰਾਜੈਕਟ ਤਹਿਤ 300...
ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਅਤੇ ਸਨ ਫਾਰਮਾ ਦੇ ਚੇਅਰਮੈਨ ਦਿਲੀਪ ਸ਼ੰਘਵੀ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ

ਉਦਯੋਗ ਮੰਤਰੀ ਸੰਜੀਵ ਅਰੋੜਾ ਵੱਲੋਂ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਤੋਂ ਪਹਿਲਾਂ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ ਅਤੇ ਸਨ ਫਾਰਮਾ ਦੇ ਚੇਅਰਮੈਨ ਦਿਲੀਪ ਸ਼ੰਘਵੀ ਸਮੇਤ ਹੋਰਨਾਂ ਉਦਯੋਗਪਤੀਆਂ ਨਾਲ ਸੂਬੇ ‘ਚ ਨਿਵੇਸ਼ ਦੇ ਮੌਕਿਆਂ ਬਾਰੇ ਵਿਚਾਰ-ਚਰਚਾ

Breaking News
ਚੰਡੀਗੜ੍ਹ, 5 ਮਾਰਚ, 2026: ਪੰਜਾਬ ਦੇ ਉਦਯੋਗ ਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ੍ਰੀ ਸੰਜੀਵ ਅਰੋੜਾ ਨੇ ਅੱਜ ਮੁੰਬਈ ਵਿੱਚ ਵੱਡੇ ਉਦਯੋਗਿਕ ਘਰਾਣਿਆਂ ਨਾਲ ਲੜੀਵਾਰ ਉੱਚ-ਪੱਧਰੀ ਮੀਟਿੰਗਾਂ ਕਰ ਕੇ ਪੰਜਾਬ ਵਿੱਚ ਨਿਵੇਸ਼ ਦੇ ਸੰਭਾਵੀ ਮੌਕਿਆਂ 'ਤੇ ਚਰਚਾ ਕੀਤੀ ਅਤੇ ਉਨ੍ਹਾਂ ਨੂੰ 13-15 ਮਾਰਚ 2026 ਤੱਕ ਮੋਹਾਲੀ ਦੀ ਪਲਾਕਸ਼ਾ ਯੂਨੀਵਰਸਿਟੀ ਵਿਖੇ ਹੋਣ ਵਾਲੇ ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ। ਆਪਣੀ ਫੇਰੀ ਦੌਰਾਨ ਕੈਬਨਿਟ ਮੰਤਰੀ ਨੇ ਟਾਟਾ ਸੰਨਜ਼ ਦੇ ਚੇਅਰਪਰਸਨ ਐਨ. ਚੰਦਰਸ਼ੇਖਰਨ; ਸਨ ਫਾਰਮਾਸਿਊਟੀਕਲ ਇੰਡਸਟਰੀਜ਼ ਦੇ ਚੇਅਰਮੈਨ ਦਿਲੀਪ ਸ਼ੰਘਵੀ; ਟਾਟਾ ਪਾਵਰ ਦੇ ਐਮਡੀ ਅਤੇ ਸੀਈਓ ਡਾ. ਪ੍ਰਵੀਰ ਸਿਨਹਾ ਅਤੇ ਐਸਾਰ ਗਰੁੱਪ ਦੇ ਅੰਸ਼ੁਮਨ ਰੁਈਆ ਨਾਲ ਮੁਲਾਕਾਤ ਕੀਤੀ। ਇਨ੍ਹਾਂ ਮੀਟਿੰਗਾਂ ਵਿੱਚ ਉਦਯੋਗਿਕ ਸਹਿਯੋਗ ਨੂੰ ਮਜ਼ਬੂਤ ਕਰਨ ਅਤੇ ਨਵਿਆਉਣਯੋਗ ਊਰਜਾ, ਫਾਰਮਾਸਿਊਟੀਕਲ, ਐਡਵਾਂਸਡ ਮੈਨੂਫੈਕਚਰਿੰਗ, ਡਿਜੀਟਲ ਬੁਨਿਆਦੀ ਢਾਂਚਾ ਅਤੇ ਗਰੀਨ ਲੌਜਿਸਟਿਕਸ ਵਰਗੇ ਖੇਤਰਾਂ ਵਿੱਚ ਨਿਵੇਸ਼ ਦੇ ਮੌਕਿਆਂ ਦੀ ਪੜਚੋਲ ਕ...
ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ

ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਸ਼ਹਿਰ ਵਿੱਚ ਵਿਕਾਸ ਕਾਰਜ ਜਾਰੀ

Hot News
ਬਟਾਲਾ, 5 ਮਾਰਚ (      ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਦੀ ਅਗਵਾਈ ਹੇਠ ਬਟਾਲਾ ਹਲਕੇ ਅੰਦਰ ਜਿਥੇ ਸਰਬਪੱਖੀ ਵਿਕਾਸ ਤੇਜ਼ੀ ਨਾਲ ਚੱਲ ਰਹੇ ਹਨ, ਜਿਸ ਦੇ ਚੱਲਦਿਆਂ ਲੋਕਾਂ ਨੂੰ ਪੀਣ ਲਈ ਸਾਫ਼ ਸੁਥਰਾ ਪਾਣੀ ਮੁਹੱਈਆ ਕਰਵਾਉਣ ਲਈ ਜਲ ਸਪਲਾਈ ਦੇ ਕੁਨੈਕਸ਼ਨਾਂ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਵਾਰਡ ਨੰਬਰ 18 ਵਿੱਚ ਲੋਕਾਂ ਦੀ ਸਹੂਲਤ ਲਈ ਕਰਵਾਏ ਜੇ ਰਹੇ ਵਿਕਾਸ ਕਾਰਜਾਂ ਲਈ ਧੰਨਵਾਦ ਕਰਦਿਆਂ ਦਵਿੰਦਰ ਸਿੰਘ ਨੇ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਹੇਠਾਂ ਹਲਕਾ ਬਟਾਲਾ ਖਾਸਕਰਕੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜਾਂ ਜਾਰੀ ਹਨ ਅਤੇ ਲੋਕਾਂ ਦੀਆਂ ਲੰਮੇ ਸਮੇਂ ਤੋਂ ਰਹਿੰਦੇ ਕਾਰਜਾਂ ਨੂੰ ਮੁਕੰਮਲ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਵੱਖ-ਵੱਖ ਵਿਕਾਸ ਕੰਮ ਕਰਵਾਏ ਗਏ ਹਨ ਅਤੇ ਸ਼ਹਿਰ ਵਾਸੀਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਉਨਾਂ ਦੱਸਿਆ ਕਿ ਮਹਿਜ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਬਟਾਲਾ ਸ਼ਹਿਰ ਅੰਦਰ ਟਰੈਫਿਕ ਦੀ ਸਮੱਸਿਆ ਦੇ ਹੱਲ ...
ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ

ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ

Local
ਫਰੀਦਕੋਟ, 5 ਮਾਰਚ () ਅੱਜ ਪੀ.ਏ.ਡੀ.ਬੀ ਬੈਂਕ ਦੇ ਚੇਅਰਮੈਨ ਵਜੋਂ ਸ. ਜਗਮੋਹਨ ਸਿੰਘ ਲੱਕੀ ਅਤੇ ਵਾਈਸ ਚੇਅਰਮੈਨ ਵਜੋਂ ਕਰਮਜੀਤ ਕੌਰ ਦੀ ਨਿਯੁਕਤੀ ਕੀਤੀ ਗਈ। ਇਸ ਮੌਕੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਤੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ, ਬੈਂਕ ਦੇ ਪ੍ਰਬੰਧਕਾਂ, ਸਹਿਕਾਰੀ ਅਦਾਰਿਆਂ ਦੇ ਮੈਂਬਰਾਂ ਅਤੇ ਸਥਾਨਕ ਆਗੂਆਂ ਵੱਲੋਂ ਨਵ-ਨਿਯੁਕਤ ਅਹੁਦੇਦਾਰਾਂ ਨੂੰ ਮੁਬਾਰਕਬਾਦ ਦਿੱਤੀ ਗਈ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਵੀ ਨਵ-ਨਿਯੁਕਤ ਚੇਅਰਮੈਨ ਅਤੇ ਵਾਈਸ ਚੇਅਰਮੈਨ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਹਿਕਾਰੀ ਸੰਸਥਾਵਾਂ ਕਿਸਾਨਾਂ ਅਤੇ ਪਿੰਡਾਂ ਦੀ ਆਰਥਿਕਤਾ ਨੂੰ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਉਨ੍ਹਾਂ ਆਸ ਪ੍ਰਗਟਾਈ ਕਿ ਨਵੀਂ ਟੀਮ ਬੈਂਕ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ ਬਣਾਉਣ ਅਤੇ ਲੋਕਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕਰਨ ਲਈ ਤਨਦੇਹੀ ਨਾਲ ਕੰਮ ਕਰੇਗੀ। ਇਸ ਮੌਕੇ ਹਲਕਾ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਕਿਹਾ ਕਿ ਸਹਿਕਾਰੀ ਖੇਤਰ ਨੂੰ ਮਜ਼ਬੂਤ ਕਰਨਾ ਸਮੇਂ ਦੀ ਲੋੜ ਹੈ ਅਤੇ ਬੈਂਕ ਵੱਲੋਂ ਕਿਸਾਨਾਂ...