Friday, November 7Malwa News
Shadow

Tag: punjabi news

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

ਮੰਡੀਆਂ ‘ਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ ਤੋਂ ਪਾਰ; 97 ਲੱਖ ਮੀਟਰਿਕ ਟਨ ਦੀ ਹੋਈ ਖਰੀਦ

Breaking News
ਚੰਡੀਗੜ੍ਹ, 29 ਅਕਤੂਬਰ:- ਪੰਜਾਬ ਦੀਆਂ ਮੰਡੀਆਂ ਵਿੱਚ ਝੋਨੇ ਦੀ ਆਮਦ 100 ਲੱਖ ਮੀਟਰਿਕ ਟਨ (ਐਲਐਮਟੀ) ਦੇ ਅੰਕੜੇ ਨੂੰ ਪਾਰ ਕਰ ਗਈ ਹੈ, ਜਿਸ ਵਿੱਚੋਂ 97 ਐਲਐਮਟੀ ਤੋਂ ਵੱਧ ਫ਼ਸਲ ਦੀ ਖਰੀਦ ਕਰ ਲਈ ਗਈ ਹੈ। ਫ਼ਸਲ ਦੀ ਤੇਜ਼ੀ ਨਾਲ ਖ਼ਰੀਦ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਕਿਸਾਨ-ਪੱਖੀ ਨੀਤੀਆਂ ਦਾ ਪ੍ਰਮਾਣ ਦੱਸਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੰਡੀਆਂ ਵਿੱਚ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕਿਸੇ ਵੀ ਭਾਈਵਾਲ ਚਾਹੇ ਉਹ ਕਿਸਾਨ, ਕਮਿਸ਼ਨ ਏਜੰਟ (ਆੜ੍ਹਤੀਆ), ਮਜ਼ਦੂਰ ਹੋਵੇ,  ਨੂੰ ਕੋਈ ਮੁਸ਼ਕਲ ਦਰਪੇਸ਼ ਨਾ ਆਵੇ। ਜਿੱਥੋਂ ਤੱਕ ਫ਼ਸਲ ਦੀ ਚੁਕਾਈ ਦਾ ਸਵਾਲ ਹੈ, ਖ਼ਰੀਦੀ ਗਈ ਫਸਲ ਵਿੱਚੋਂ 77 ਐਲਐਮਟੀ ਤੋਂ ਵੱਧ ਦੀ ਚੁਕਾਈ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਫ਼ਸਲ ਦੀ ਅਦਾਇਗੀ ਦੇ ਸਬੰਧ ਵਿੱਚ ਕਿਸਾਨਾਂ ਦੇ ਖਾਤਿਆਂ ‘ਚ 21000 ਕਰੋੜ ਰੁਪਏ ਤੋਂ ਵੱਧ ਦੀ ਰਕਮ ਤਬਦੀਲ ਕਰ ਦਿੱਤੀ ਗਈ ਹੈ। ਇਸ ਦੌਰਾਨ ਕੈਬਨਿਟ ਮੰਤਰੀ ਨੇ ਕਿਸਾਨ ਭਾਈਚਾਰੇ ...
ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ

ਕੈਬਨਿਟ ਸਬ-ਕਮੇਟੀ ਮਨਿਸਟੀਰੀਅਲ ਸੇਵਾਵਾਂ ਕੇਡਰ ਦੇ ਸੇਵਾ ਨਿਯਮਾਂ ਵਿੱਚ ਇਕਸਾਰਤਾ ਲਈ ਅਫਸਰਜ਼ ਕਮੇਟੀ ਦੇ ਗਠਨ ਦੀ ਕਰੇਗੀ ਸਿਫਾਰਿਸ਼: ਹਰਪਾਲ ਸਿੰਘ ਚੀਮਾ

Breaking News
ਚੰਡੀਗੜ੍ਹ, 29 ਅਕਤੂਬਰ- ਮਨਿਸਟੀਰੀਅਲ ਸੇਵਾਵਾਂ ਕੇਡਰ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਚਿੰਤਾਵਾਂ ਦੇ ਹੱਲ ਵੱਲ ਕਦਮ ਪੁੱਟਦਿਆਂ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ, ਜੋ ਕਿ ਮੁਲਾਜ਼ਮਾਂ ਦੇ ਮੁੱਦਿਆਂ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਵੀ ਹਨ, ਨੇ ਅੱਜ ਇਥੇ ਕਿਹਾ ਕਿ ਕੈਬਨਿਟ ਸਬ-ਕਮੇਟੀ ਵੱਖ-ਵੱਖ ਵਿਭਾਗਾਂ ਵਿੱਚ ਮਨਿਸਟੀਰੀਅਲ ਸੇਵਾਵਾਂ ਕੇਡਰ ਲਈ ਇੱਕਸਾਰ ਸੇਵਾ ਨਿਯਮ ਬਣਾਉਣ ਦੀ ਸੰਭਾਵਨਾ ਦਾ ਅਧਿਐਨ ਕਰਨ ਲਈ ਇੱਕ ਅਫਸਰਜ਼ ਕਮੇਟੀ ਬਨਾਉਣ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਸਿਫਾਰਸ਼ ਕਰੇਗੀ ਤਾਂ ਜੋ ਇੰਨ੍ਹਾਂ ਮੁਲਾਜ਼ਮਾਂ ਦੀਆਂ ਸੇਵਾਵਾਂ ਦੇ ਮਾਹੌਲ ਵਿੱਚ ਇਕਸਾਰਤਾ ਲਿਆਉਣ ਦੇ ਨਾਲ-ਨਾਲ ਕਿਸੇ ਵੀ ਤਰ੍ਹਾਂ ਦੇ ਮੌਜੂਦਾ ਵਖਰੇਵੇਂ ਨੂੰ ਦੂਰ ਕੀਤਾ ਜਾ ਸਕੇ। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਦੀਆਂ ਕਈ ਮੰਗਾਂ ਪਹਿਲਾਂ ਹੀ ਪ੍ਰਕਿਰਿਆ ਅਧੀਨ ਹਨ। ਉਨ੍ਹਾਂ ਜਵਾਬਦੇਹ ਅਤੇ ਪਾਰਦਰਸ਼ੀ ਸ਼ਾਸਨ ਪ੍ਰਤੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦ...
ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

ਪੰਜਾਬ ਬਣਿਆ ਨਿਵੇਸ਼ਕਾਂ ਦੀ ਪਹਿਲੀ ਪਸੰਦ, ਸੰਜੀਵ ਅਰੋੜਾ

Breaking News
ਚੰਡੀਗੜ੍ਹ/ਲੁਧਿਆਣਾ 29 ਅਕਤੂਬਰ 2025:- ਹੀਰੋ ਮੋਟਰਜ਼ ਲਿਮਟਿਡ (“ਐਚ.ਐਮ.ਐਲ.”) ਅਤੇ ਵਰਮੋਜੈਨਸਵਰਵਾਲਟੰਗ ਪਲੇਟਨਬਰਗ ਜੀ.ਐਮ.ਬੀ.ਐਚ ਅਤੇ ਸੀ.ਓ. ਕੇ.ਜੀ. ਤੇ ਇਸਦੀਆਂ ਸਮੂਹ ਕੰਪਨੀਆਂ (“ਐਸ.ਟੀ.ਪੀ. ਗਰੁੱਪ”) ਦੇ ਸਾਂਝੇ ਉੱਦਮ, ਮੁੰਜਾਲ ਐਸ.ਟੀ.ਪੀ. ਇੰਡਸਟਰੀਜ਼ ਲਿਮਟਿਡ ਦੀ ਨਿਰਮਾਣ ਯੂਨਿਟ ਦੇ ਨੀਂਹ ਪੱਥਰ ਸਬੰਧੀ ਅੱਜ ਧਨਾਸੂਰ, ਲੁਧਿਆਣਾ ਵਿਖੇ ਸਮਾਗਮ ਕਰਵਾਇਆ ਗਿਆ। ਇਸ ਸਾਂਝੇ ਉੱਦਮ ਰਾਹੀਂ ਪੰਜਾਬ ਨੂੰ ਪਹਿਲੇ ਪੜਾਅ ਵਿੱਚ 260 ਕਰੋੜ ਰੁਪਏ ਦਾ ਨਿਵੇਸ਼ ਅਤੇ 400 ਲੋਕਾਂ ਨੂੰ ਰੁਜ਼ਗਾਰ ਦੇ ਮੌਕੇ ਮਿਲਣਗੇ। ਇਸ ਸਹੂਲਤ ਦੇ ਨੀਂਹ ਪੱਥਰ ਸਬੰਧੀ ਕਰਵਾਏ ਸਮਾਗਮ ਵਿੱਚ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਸੰਜੀਵ ਅਰੋੜਾ, ਪੰਜਾਬ ਵਿਕਾਸ ਕਮਿਸ਼ਨ ਦੀ ਉਪ-ਚੇਅਰਪਰਸਨ ਸ੍ਰੀਮਤੀ ਸੀਮਾ ਬਾਂਸਲ ਸਮੇਤ ਉਦਯੋਗ ਖੇਤਰ ਅਤੇ ਪੰਜਾਬ ਸਰਕਾਰ ਦੇ ਕਈ ਹੋਰ ਪਤਵੰਤਿਆਂ ਨੇ ਸ਼ਿਰਕਤ ਕੀਤੀ। ਮੰਤਰੀ ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਮੁੱਚੇ ਵਿਕਾਸ ਲਈ ਉਦਯੋਗਾਂ ਨਾਲ ਮਿਲ ਕੇ ਕੰਮ ਕੀਤਾ ਜਾ ਰਿਹਾ ਹੈ। ਐਚ.ਐਮ.ਐਲ. ਅਤੇ ਐਸ.ਟੀ.ਪੀ. ਗਰੁੱਪ ਨੇ ਮਾਰਚ 2025 ਵਿੱਚ ਆਟੋਮੋਟਿਵ ਸੈਕਟਰ ਲਈ ਫੋ...
ਪੰਜਾਬ ਪੁਲਿਸ ਵੱਲੋਂ ਡਿਜੀਟਲ ਖ਼ਤਰਿਆਂ ਤੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਫਲੈਗਸ਼ਿਪ ਪਹਿਲਕਦਮੀ ‘ਸਾਈਬਰ ਜਾਗੋ’ ਦੀ ਸ਼ੁਰੂਆਤ

ਪੰਜਾਬ ਪੁਲਿਸ ਵੱਲੋਂ ਡਿਜੀਟਲ ਖ਼ਤਰਿਆਂ ਤੋਂ ਸਕੂਲੀ ਬੱਚਿਆਂ ਦੀ ਸੁਰੱਖਿਆ ਲਈ ਫਲੈਗਸ਼ਿਪ ਪਹਿਲਕਦਮੀ ‘ਸਾਈਬਰ ਜਾਗੋ’ ਦੀ ਸ਼ੁਰੂਆਤ

Hot News
ਚੰਡੀਗੜ੍ਹ, 28 ਅਕਤੂਬਰ:- ਬੱਚਿਆਂ ਨੂੰ ਵੱਧ ਰਹੇ ਔਨਲਾਈਨ ਖਤਰਿਆਂ ਤੋਂ ਬਚਾਉਣ ਅਤੇ ਉਨ੍ਹਾਂ ਦੀ ਤੰਦਰੁਸਤੀ ਨੂੰ ਯਕੀਨੀ ਬਣਾਉਣ ਲਈ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅੱਜ "ਸਾਈਬਰ ਜਾਗੋ" ਪਹਿਲਕਦਮੀ ਦੀ ਸ਼ੁਰੂਆਤ ਕੀਤੀ ਹੈ, ਜੋ ਸਕੂਲੀ ਬੱਚਿਆਂ ਨੂੰ ਇੰਟਰਨੈੱਟ ਸੇਫ਼ਟੀ ਅਤੇ ਇਸਦੀ ਸੁਰੱਖਿਅਤ ਵਰਤੋਂ ਬਾਰੇ ਜਾਗਰੂਕ ਕਰਨ ਲਈ ਇੱਕ ਪ੍ਰਮੁੱਖ ਰਾਜ ਵਿਆਪੀ ਪ੍ਰੋਗਰਾਮ ਹੈ। ਇਸ ਪਹਿਲ ਦੀ ਸ਼ੁਰੂਆਤ ਸਪੈਸ਼ਲ ਡੀਜੀਪੀ ਕਮਿਊਨਿਟੀ ਅਫੇਅਰਜ਼ ਡਿਵੀਜ਼ਨ (ਸੀਏਡੀ) ਗੁਰਪ੍ਰੀਤ ਦਿਓ ਨੇ ਸੀਨੀਅਰ ਪੁਲਿਸ ਅਧਿਕਾਰੀਆਂ/ਕਰਮਚਾਰੀਆਂ, ਸਿੱਖਿਅਕਾਂ ਅਤੇ ਭਾਈਵਾਲ ਸੰਗਠਨਾਂ ਦੇ ਪ੍ਰਤੀਨਿਧੀਆਂ ਦੀ ਮੌਜੂਦਗੀ ਵਿੱਚ ਕੀਤੀ। ਐਨਜੀਓ ਸਪੇਸਟੂਗ੍ਰੋ ਅਤੇ ਸਾਈਬਰ ਸੁਰੱਖਿਆ ਫਰਮਾਂ ਸਟਾਰਲਾਈਟ ਡੇਟਾ ਸਲਿਊਸ਼ਨਜ਼ ਅਤੇ ਸਾਈਬਰਕਾਪਸ ਕੰਪਲਾਇੰਸ ਸਲਿਊਸ਼ਨਜ਼ ਦੇ ਸਹਿਯੋਗ ਨਾਲ ਲਾਗੂ ਕੀਤੀ ਜਾ ਰਹੀ ਇਸ ਪਹਿਲ ਦਾ ਉਦੇਸ਼ ਇਨ੍ਹਾਂ ਵਰਕਸ਼ਾਪਾਂ ਰਾਹੀਂ ਪੰਜਾਬ ਭਰ ਦੇ ਲਗਭਗ ਪੰਜ ਲੱਖ ਸਕੂਲੀ ਬੱਚਿਆਂ ਨੂੰ ਕਵਰ ਕਰਨਾ ਹੈ। ਪਹਿਲੀ ਟ੍ਰੇਨਿੰਗ ਆਫ਼ ਟ੍ਰੇਨਰਜ਼ ਵਰਕਸ਼ਾਪ ਵਿੱ...
ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ

ਪੰਜਾਬ ਵਿੱਚ ਪਹਿਲੀ ਵਾਰ ਪੁਲਿਸ ਮੁਲਾਜ਼ਮਾਂ ਦੀ ਗਿਣਤੀ ਇੱਕ ਲੱਖ ਤੋਂ ਪਾਰ ਹੋਵੇਗੀ-ਮੁੱਖ ਮੰਤਰੀ

Hot News
*ਪਟਿਆਲਾ, 28 ਅਕਤੂਬਰ-* ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਥੇ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਨੂੰ ਸੁਚੱਜੇ ਢੰਗ ਨਾਲ ਬਣਾਈ ਰੱਖਣ ਲਈ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਗਿਣਤੀ ਪਹਿਲੀ ਵਾਰ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਇੱਕ ਵੱਡੀ ਭਰਤੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਪੰਜਾਬ ਪੁਲਿਸ ਦੇ ਜਾਂਚ ਅਧਿਕਾਰੀਆਂ ਲਈ ਛੇ ਦਿਨਾਂ ਦੇ ਪ੍ਰਮਾਣਿਤ ਇਨਵੈਸਟੀਗੇਟਰ ਕੋਰਸ ਦੀ ਸ਼ੁਰੂਆਤ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਲ 2000 ਵਿੱਚ ਪੰਜਾਬ ਪੁਲਿਸ ਦੀ ਗਿਣਤੀ 80,000 ਸੀ, ਜੋ ਅੱਜ ਵੀ ਲਗਭਗ ਉਨੀ ਹੀ ਹੈ। ਉਨ੍ਹਾਂ ਕਿਹਾ ਕਿ ਇਸ ਤੱਥ ਦੇ ਬਾਵਜੂਦ ਕਿ ਪੰਜਾਬ ਪੁਲਿਸ ਨੂੰ ਦਰਪੇਸ਼ ਚੁਣੌਤੀਆਂ ਅਤੇ ਸਮੱਸਿਆਵਾਂ ਵਿੱਚ ਕਈ ਗੁਣਾ ਵਾਧਾ ਹੋਇਆ ਹੈ, ਉਨ੍ਹਾਂ ਅਫ਼ਸੋਸ ਜਤਾਇਆ ਕਿ ਪਿਛਲੀਆਂ ਸਰਕਾਰਾਂ ਨੇ ਇਸ ਪਾਸੇ ਵੱਲ ਕੋਈ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਮੁਲਾਜ਼ਮਾਂ ਦੀ ਇਹ ਗਿਣਤੀ ਜਲਦ ਹੀ ਇੱਕ ਲੱਖ ਦੇ ਅੰਕੜੇ ਨੂੰ ਪਾਰ ਕਰ ਜਾਵੇਗੀ ਕਿਉਂਕਿ ਸੂਬਾ ਸਰਕਾਰ ਵੱਲੋਂ ਪ...
ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

ਨਵੇਂ ਬਿਲਡਿੰਗ ਬਾਇ-ਲਾਜ਼ ਕੈਬਨਿਟ ਵੱਲੋਂ ਮਨਜ਼ੂਰ, ਨਕਸ਼ੇ ਪਾਸ ਕਰਵਾਉਣ ਵਿੱਚ ਹੁਣ ਨਹੀਂ ਹੋਵੇਗਾ ਭ੍ਰਿਸ਼ਟਾਚਾਰ-ਮੁੱਖ ਮੰਤਰੀ

Hot News
*ਚੰਡੀਗੜ੍ਹ, 28 ਅਕਤੂਬਰ*:ਸ਼ਹਿਰੀ ਵਿਕਾਸ ਅਤੇ ਸਨਅਤੀਕਰਨ ਨੂੰ ਵੱਡਾ ਹੁਲਾਰਾ ਦੇਣ ਲਈ ਲੋਕ ਪੱਖੀ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ ਨੇ ‘ਪੰਜਾਬ ਇਕਸਾਰ ਇਮਾਰਤੀ ਨਿਯਮ-2025’ (ਪੰਜਾਬ ਯੂਨੀਫਾਈਡ ਬਿਲਡਿੰਗ ਰੂਲਜ਼, 2025) ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਸ ਬਾਰੇ ਫੈਸਲਾ ਅੱਜ ਸਵੇਰੇ ਇੱਥੇ ਮੁੱਖ ਮੰਤਰੀ ਰਿਹਾਇਸ਼ ’ਤੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਵਿੱਚ ਲਿਆ ਗਿਆ।ਇਹ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਦਫ਼ਤਰ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਐਕਟ ਦਾ ਉਦੇਸ਼ ਪੰਜਾਬ ਭਰ ਵਿੱਚ ਇਮਾਰਤ ਅਤੇ ਵਿਕਾਸ ਗਤੀਵਿਧੀਆਂ ਦੀ ਨਿਗਰਾਨੀ ਕਰਨ ਵਾਲਾ ਵਿਆਪਕ ਅਤੇ ਇਕਸਾਰ ਰੈਗੂਲੇਟਰੀ ਢਾਂਚਾ ਸਥਾਪਤ ਕਰਨਾ ਹੈ। ਇਹ ਨਿਯਮ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਸਥਾਨਕ ਸਰਕਾਰਾਂ ਵਿਭਾਗ 'ਤੇ ਬਰਾਬਰ ਲਾਗੂ ਹੁੰਦੇ ਹਨ ਜੋ ਪ੍ਰਵਾਨਗੀਆਂ ਅਤੇ ਲਾਗੂਕਰਨ ਵਿੱਚ ਇਕਸਾਰਤਾ ਲਿਆਉਣ ਅਤੇ ਪੇਚੀਦਗੀਆਂ ਦੂਰ ਕਰਨ ਨੂੰ ਯਕੀਨੀ ਬਣਾਉਂਦੇ ਹਨ। ਇਸ ਖੇਤਰ ਵਿੱਚ ਕੀਤੇ ਗਏ ਮੁੱਖ ਸੁਧਾਰ ਕਾਰੋਬਾਰ ਕਰਨ ਵਿੱਚ ਸੌਖ, ਜ਼ਮੀਨ ਦੀ ਸੁਚੱਜੀ ਵਰਤੋਂ...
ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ  “ਦਿ ਇੰਗਲਿਸ਼ ਐੱਜ” ਪ੍ਰੋਗਰਾਮ ਸ਼ੁਰੂ

ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਅੰਗਰੇਜ਼ੀ ਹੁਨਰ ਵਿੱਚ ਹੋਰ ਨਿਖਾਰ ਲਿਆਉਣ ਲਈ  “ਦਿ ਇੰਗਲਿਸ਼ ਐੱਜ” ਪ੍ਰੋਗਰਾਮ ਸ਼ੁਰੂ

Hot News
ਅੰਮ੍ਰਿਤਸਰ, 28 ਅਕਤੂਬਰ: ਸੂਬੇ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਵੀਂ ਦਿਸ਼ਾ ਦੇਣ ਵੱਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਆਮ ਆਦਮੀ ਪਾਰਟੀ ਦੇ ਪੰਜਾਬ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਨਾਲ ਅੱਜ 'ਦਿ ਇੰਗਲਿਸ਼ ਐੱਜ-ਲਰਨ ਸਮਾਰਟ, ਸਪੀਕ ਸ਼ਾਰਪ' ਪ੍ਰੋਗਰਾਮ ਦੀ ਸ਼ੁਰੂਆਤ ਕੀਤੀ, ਜਿਸ ਤਹਿਤ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਅੰਗਰੇਜ਼ੀ ਸੰਚਾਰ ਹੁਨਰਾਂ ਨਾਲ ਲੈਸ ਕੀਤਾ ਜਾਵੇਗਾ। ਸ. ਬੈਂਸ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੌਜੂਦਾ ਸਮੇਂ ਇਹ ਵੱਕਾਰੀ ਪ੍ਰੋਗਰਾਮ ਪੰਜਾਬ ਦੇ 500 ਸਰਕਾਰੀ ਸਕੂਲਾਂ ਵਿੱਚ 9ਵੀਂ ਤੋਂ 12ਵੀਂ ਜਮਾਤ ਦੇ 3 ਲੱਖ ਵਿਦਿਆਰਥੀਆਂ ਨੂੰ ਸਿੱਖਿਅਤ ਬਣਾਉਣ ਲਈ ਸ਼ੁਰੂ ਕੀਤਾ ਗਿਆ ਹੈ, ਜਿਸ ਨਾਲ ਉਨ੍ਹਾਂ ਨੂੰ ਆਤਮ ਵਿਸ਼ਵਾਸ ਨਾਲ ਅੰਗਰੇਜ਼ੀ ਬੋਲਣ, ਪੜ੍ਹਨ ਅਤੇ ਸੋਚਣ ਦੇ ਹੁਨਰਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਅਤੇ ਇਸਦੇ ਨਾਲ ਹੀ ਉਨ੍ਹਾਂ ਦੀ ਰੋਜ਼ਗਾਰਯੋਗਤਾ ਅਤੇ ਵਿਸ਼ਵ ਪੱਧਰ ਤੱਕ ਪਹੁੰਚ ਨੂੰ ਵਧਾਇਆ ਜਾ ਰਿਹਾ ਹੈ। ਪੰਜਾਬ ਦੀ ਸਿੱਖਿਆ ਪ੍ਰਣਾਲੀ ਵ...
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਸਬੰਧੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਤਿਆਰੀਆਂ ਦਾ ਜਾਇਜਾ

ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਸਮਾਗਮਾਂ ਸਬੰਧੀ ਹਰਭਜਨ ਸਿੰਘ ਈ.ਟੀ.ਓ. ਵੱਲੋਂ ਤਿਆਰੀਆਂ ਦਾ ਜਾਇਜਾ

Hot News
ਚੰਡੀਗੜ੍ਹ, 29 ਅਕਤੂਬਰ:- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨਮਿੱਤ ਕੀਤੀ ਜਾ ਰਹੀਆਂ ਤਿਆਰੀਆਂ ਦਾ ਵਿਸਥਾਰ ਪੂਰਵਕ ਜਾਇਜ਼ਾ ਲਿਆ । ਮੀਟਿੰਗ ਦੌਰਾਨ ਮਹਿਕਮੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਸੰਗਤਾਂ ਲਈ ਸ੍ਰੀ ਅਨੰਦਪੁਰ ਸਾਹਿਬ ਵਿੱਚ ਵੱਖ-ਵੱਖ ਥਾਵਾਂ 'ਤੇ  ਤਿੰਨ ਟੈਂਟ ਸਿਟੀ ਤਿਆਰ ਕਰਵਾਈਆਂ ਜਾ ਰਹੀਆਂ ਹਨ, ਜਿਨ੍ਹਾਂ ਵਿੱਚ 10 ਤੋਂ 12 ਹਜਾਰ ਸੰਗਤਾਂ ਦੇ ਠਹਿਰਨ ਦਾ ਇੰਤਜ਼ਾਮ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਮਿਥੀਆਂ ਗਈਆਂ ਥਾਵਾਂ 'ਤੇ ਟੈਂਟ ਸਿਟੀ ਬਣਾਉਣ ਦਾ ਕਾਰਜ ਆਰੰਭ ਹੋ ਚੁੱਕਾ ਹੈ ਜੋ ਕਿ ਨਿਸ਼ਚਿਤ ਸਮੇਂ ਵਿੱਚ ਮੁਕੰਮਲ ਹੋ ਜਾਵੇਗਾ। ਸ. ਹਰਭਜਨ ਸਿੰਘ ਈ.ਟੀ.ਓ. ਨੇ ਇਸ ਮੌਕੇ ਪੰਜਾਬ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਰਵਾਏ ਜਾ ਰਹੇ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੀਆਂ ਤਿਆਰੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਕਾਰਜ ਸਬੰਧੀ ਸਾਰਾ ਕੰਮ ਨਿਸ਼ਚਿਤ ਮਿਤੀ ਤੋਂ ਪਹਿਲਾਂ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਲਈ ਲੋੜ ਅਨੁਸ...
ਡਾ.ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਦਿੱਤਾ ਸੱਦਾ

ਡਾ.ਬਲਜੀਤ ਕੌਰ ਅਤੇ ਮੋਹਿੰਦਰ ਭਗਤ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਯਾਦਗਾਰੀ ਸਮਾਗਮਾਂ ਵਿੱਚ ਸ਼ਾਮਿਲ ਹੋਣ ਲਈ ਦਿੱਤਾ ਸੱਦਾ

Hot News
ਚੰਡੀਗੜ੍ਹ, 28 ਅਕਤੂਬਰ:- ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਵਸ ਲਈ ਦੇਸ਼ ਭਰ ਦੇ ਮੁੱਖ ਮੰਤਰੀਆਂ ਨੂੰ ਸੱਦਾ ਦੇਣ ਦੀ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਪਹਿਲ ਤਹਿਤ ਪੰਜਾਬ ਦੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਅਤੇ ਸੁਤੰਤਰਤਾ ਸੈਨਾਨੀ, ਰੱਖਿਆ ਸੇਵਾਵਾਂ ਭਲਾਈ ਅਤੇ ਬਾਗ਼ਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਡਾ. ਮੋਹਨ ਯਾਦਵ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਅਗਲੇ ਮਹੀਨੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਰਸਮੀ ਸੱਦਾ ਦਿੱਤਾ ਹੈ। ਕੈਬਨਿਟ ਮੰਤਰੀਆਂ ਨੇ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਹੱਕ-ਸੱਚ ਅਤੇ ਧਰਮ ਦੀ ਆਜ਼ਾਦੀ ਦੇ ਸਿਧਾਂਤਾਂ ਨੂੰ ਕਾਇਮ ਰੱਖਣ ਲਈ ਲਾਸਾਨੀ ਸ਼ਹਾਦਤ ਦੇਣ ਵਾਲੇ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਯਾਦ ਵਿੱਚ ਸੂਬੇ ਭਰ ਵਿੱਚ ਕਰਵਾਏ ਜਾ ਰਹੇ ਧਾਰਮਿਕ ਅਤੇ ਸੱਭਿਆਚਾਰਕ ਸਮਾਗਮਾਂ ਸਣੇ 23 ਤੋਂ 25 ਨਵੰਬਰ ਤੱਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਣ ਵਾਲੇ ਮੁੱਖ ਸਮਾਗਮਾਂ ਬਾਰੇ...
ਮਾਨ ਸਰਕਾਰ ਭਵਿੱਖ ਦੇ ਨੇਤਾਵਾਂ ਨੂੰ ਕਰ ਰਹੀ ਤਿਆਰ , 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਦਿਆਰਥੀਆਂ ਦਾ ਹੋਵੇਗਾ ਇਤਿਹਾਸਕ ਮੋਕ ਸੈਸ਼ਨ

ਮਾਨ ਸਰਕਾਰ ਭਵਿੱਖ ਦੇ ਨੇਤਾਵਾਂ ਨੂੰ ਕਰ ਰਹੀ ਤਿਆਰ , 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਵਿਦਿਆਰਥੀਆਂ ਦਾ ਹੋਵੇਗਾ ਇਤਿਹਾਸਕ ਮੋਕ ਸੈਸ਼ਨ

Hot News
ਚੰਡੀਗੜ੍ਹ, 28 ਅਕਤੂਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਇੱਕ ਇਤਿਹਾਸਕ ਕਦਮ ਚੁੱਕਿਆ ਹੈ, ਜੋ ਲੱਖਾਂ ਨੌਜਵਾਨਾਂ ਦੇ ਦਿਲਾਂ ਵਿੱਚ ਰਾਸ਼ਟਰ ਨਿਰਮਾਣ ਦੀ ਭਾਵਨਾ ਨੂੰ ਜਗਾਏਗਾ। 26 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਹੋਣ ਵਾਲਾ 'ਮਖੌਲ ਸੈਸ਼ਨ' ਸਿਰਫ਼ ਇੱਕ ਪ੍ਰੋਗਰਾਮ ਨਹੀਂ ਹੈ, ਸਗੋਂ ਲੋਕਤੰਤਰ ਦੀ ਨਰਸਰੀ ਹੈ, ਜਿੱਥੇ ਭਵਿੱਖ ਦੇ ਨੇਤਾ ਤਿਆਰ ਕੀਤੇ ਜਾਣਗੇ। ਇਹ ਪਹਿਲ ਵਿਸ਼ੇਸ਼ ਤੌਰ 'ਤੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਹੈ। ਇਹ ਦਰਸਾਉਂਦਾ ਹੈ ਕਿ ਮਾਨ ਸਰਕਾਰ ਸਿੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਰਾਜਨੀਤਿਕ ਅਤੇ ਸਮਾਜਿਕ ਵਿਕਾਸ ਨੂੰ ਵੀ ਮਹੱਤਵ ਦਿੰਦੀ ਹੈ। ਇਹ ਦੂਰ-ਦੁਰਾਡੇ ਇਲਾਕਿਆਂ ਤੋਂ ਆਉਣ ਵਾਲੇ ਇਨ੍ਹਾਂ ਵਿਦਿਆਰਥੀਆਂ ਲਈ ਇੱਕ ਵੱਡਾ ਸਨਮਾਨ ਅਤੇ ਪ੍ਰੇਰਨਾ ਹੈ। ਪੰਜਾਬ ਵਿਧਾਨ ਸਭਾ ਦੇ ਸਪੀਕਰ ਸ੍ਰੀ ਕੁਲਤਾਰ ਸਿੰਘ ਸੰਧਵਾਂ ਨੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਵਰਚੁਅਲ ਮੀਟਿੰਗ ਕੀਤੀ ਅਤੇ ਉਨ੍ਹਾਂ ਨੂੰ ਹਰੇਕ ਪੰਜਾਬ ਵਿਧਾਨ ਸਭਾ ਹਲਕੇ ਵਿੱਚੋਂ ਇੱਕ ਵਿਦਿਆਰਥੀ ਚੁਣਨ ਲਈ ਕਿਹਾ। ਧੂਰੀ ਹਲਕੇ ਤੋਂ ਚੁਣਿਆ ਗਿਆ ਇੱਕ ਵਿਦ...