Saturday, November 14Malwa News
Shadow

Tag: punjabi news

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ

Local
ਫ਼ਿਰੋਜ਼ਪੁਰ, 02 ਮਾਰਚ:ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਅੱਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੁੰਚ ਕੇ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਦੂਸ਼ਿਤ ਪਾਣੀ ਕਾਰਨ ਬੀਮਾਰ ਹੋਏ ਮਰੀਜ਼ਾਂ ਦਾ ਹਾਲ-ਚਾਲ ਜਾਣਿਆ ਗਿਆ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ. ਲਿੰਦਿਯਾ ਅਤੇ ਸਿਵਲ ਸਰਜਨ ਰਾਜੀਵ ਪਰਾਸ਼ਰ ਵੀ ਮੌਜੂਦ ਰਹੇ।  ਇਸ ਮੌਕੇ ਡਿਪਟੀ ਕਮਿਸ਼ਨ ਨੇ ਦੱਸਿਆ ਕਿ ਮਰੀਜ਼ਾਂ ਦੀ ਹਾਲਤ ਹੁਣ ਸਥਿਰ ਹੈ। ਉਨ੍ਹਾਂ ਡਾਕਟਰਾਂ ਨਾਲ ਵਿਸਥਾਰ ਵਿੱਚ ਗੱਲਬਾਤ ਕਰਕੇ ਮਰੀਜ਼ਾਂ ਦੇ ਇਲਾਜ ਸੰਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇਲਾਜ ਵਿੱਚ ਕੋਈ ਵੀ ਕਮੀ ਨਾ ਰਹਿਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਨੂੰ ਹਰ ਸੰਭਵ ਸਹਾਇਤਾ ਅਤੇ ਜ਼ਰੂਰੀ ਦਵਾਈਆਂ ਉਪਲਬਧ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।  ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਸਥਿਤੀ 'ਤੇ ਨਿਰੰਤਰ ਨਜ਼ਰ ਬਣਾਈ ਰੱਖੀ ਜਾਵੇ ਅਤੇ ਲੋਕਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਸੁਚੱਜੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾ...
ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੋਵੇਗਾ ਨਿਪਟਾਰਾ : ਓ.ਐਸ.ਡੀ. ਸੁਖਵੀਰ ਸਿੰਘ

ਧੂਰੀ ਵਾਸੀਆਂ ਦੀ ਹਰੇਕ ਸਮੱਸਿਆ ਦਾ ਸਮਾਂਬੱਧ ਢੰਗ ਨਾਲ ਹੋਵੇਗਾ ਨਿਪਟਾਰਾ : ਓ.ਐਸ.ਡੀ. ਸੁਖਵੀਰ ਸਿੰਘ

Local
ਧੂਰੀ, 2 ਮਾਰਚ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਓ.ਐਸ.ਡੀ. ਸੁਖਵੀਰ ਸਿੰਘ ਨੇ ਅੱਜ ਮੁੱਖ ਮੰਤਰੀ ਸਹਾਇਤਾ ਕੇਂਦਰ ਵਿਖੇ ਧੂਰੀ ਵਾਸੀਆਂ ਨਾਲ ਮੁਲਾਕਾਤ ਕਰਦਿਆਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਰੇਕ ਮਾਮਲੇ ਦਾ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਨਿਪਟਾਰਾ ਯਕੀਨੀ ਬਣਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਕਰਨ ਲਈ ਵਚਨਬੱਧ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਬਿਨਾਂ ਵਜ੍ਹਾ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈਣਗੇ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਈਆਂ ਅਰਜ਼ੀਆਂ ‘ਤੇ ਤੁਰੰਤ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਸੰਬੰਧਿਤ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ਅੰਦਰ ਰਿਪੋਰਟ ਪੇਸ਼ ਕਰਨ ਲਈ ਕਿਹਾ ਗਿਆ ਹੈ। ਸ੍ਰੀ ਸੁਖਵੀਰ ਸਿੰਘ ਨੇ ਕਿਹਾ ਕਿ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਤੱਕ ਸਰਕਾਰੀ ਸੇਵਾਵਾਂ ਦੀ ਪਹੁੰਚ ਨੂੰ ਹੋਰ ਮਜ਼ਬੂਤ ਕਰਨਾ ਅਤੇ ਪ੍ਰਸ਼ਾਸਨ ਨੂੰ ਜ਼ਿੰਮੇਵਾਰ ਬਣਾਉਣਾ ਹੈ, ਤਾਂ ਜੋ ਲੋਕਾਂ ...
ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ

ਵਿਧਾਇਕ ਸ਼ੈਰੀ ਕਲਸੀ ਵੱਲੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ

Local
ਬਟਾਲਾ, 2 ਮਾਰਚ ( )- ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਹਲਕਾ ਵਿਧਾਇਕ ਬਟਾਲਾ ਸ. ਅਮਨਸ਼ੇਰ ਸਿੰਘ ਸ਼ੈਰੀ ਕਲਸੀ ਵੱਲ਼ੋਂ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਉੱਦਮੀ ਮਹਿਲਾਵਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਬੀ.ਡੀ.ਪੀ.ਓ. ਬਲਜੀਤ ਸਿੰਘ, ਸੀਨੀਅਰ ਆਗੂ ਮੈਨੇਜਰ ਅਤਰ ਸਿੰਘ ਅਤੇ ਵੱਖ- ਵੱਖ ਉੱਦਮੀ ਮਹਿਲਾਵਾਂ ਮੌਜੂਦ ਸਨ। ਜ਼ਿਲ੍ਹਾਂ ਪੰਚਾਇਤ ਰਿਸੋਰਸ ਸੈਂਟਰ ਬਟਾਲਾ ਵਿਖੇ ਕਰਵਾਏ ਸਮਾਗਮ ਦੌਰਾਨ ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਸ.ਭਗਵੰਤ ਸਿੰਘ ਮਾਨ, ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਮਹਿਲਾਵਾਂ ਨੂੰ ਆਰਥਿਕ ਪੱਧਰ ‘ਤੇ ਹੋਰ ਉੱਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਗਏ ਹਨ, ਜਿਸਦੇ ਚੱਲਦਿਆਂ ਸੈਲਫ ਹੈਲਪ ਗਰੁੱਪ ਰਾਹੀ ਔਰਤਾਂ ਨੂੰ ਸ਼ਾਨਦਾਰ ਪਲੇਟਫਾਰਮ ਮੁਹੱਈਆ ਕਰਵਾਇਆ ਗਿਆ ਹੈ। ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲ਼ੋ ਪੇਂਡੂ ਵਿਕਾਸ ਅਤੇ ਪੰਚਾਇਤਾਂ ਵਿਭਾਗ ਦੇ ਪੰਜਾਬ ਰਾਜ ਦਿਹਾਤੀ ਆਜੀਵੀਕਾ ਮਿਸ਼ਨ ਰਾਹੀ ਔਰਤਾਂ ਨੂੰ ਖੇਤ ਤੋ ਰਸੋਈ ਅਤੇ ਸੇਵਾ ਤੋਂ ਸਵੈ ਨਿਰਭਰਤਾਂ ਤੋਂ ਅੱਗੇ ਵਧਾਇਆ ਹੈ। ਉਨ੍ਹਾਂ ਮਹਿਲਾਵਾਂ ਨੂੰ ਅਪੀਲ ਕਰਦਿਆ ਕਿਹਾ ਕਿ ਉ...
ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ 

ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਕੈਂਪ ਲਗਾ ਕੇ 24 ਘੰਟੇ ਦਿੱਤੀਆਂ ਜਾ ਰਹੀਆਂ ਹਨ ਮੈਡੀਕਲ ਸੁਵਿਧਾਵਾਂ : ਡਾ ਰਾਜੀਵ ਪਰਾਸ਼ਰ 

Local
ਫਿਰੋਜ਼ਪੁਰ,27 ਫ਼ਰਵਰੀ ( ) ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਮਿਊਨਿਟੀ ਹੈਲਥ ਸੈਂਟਰ ਮਮਦੋਟ ਅਧੀਨ ਪੈਂਦੇ ਪਿੰਡ ਹਜ਼ਾਰਾ ਸਿੰਘ ਵਾਲਾ ਵਿਖੇ ਦੂਸ਼ਿਤ ਪਾਣੀ ਪੀਣ ਕਾਰਨ ਬੀਮਾਰ ਹੋਏ ਪਿੰਡ ਵਾਸੀਆਂ ਦੀ ਸਿਹਤ ਯਾਬੀ ਲਈ ਸਿਹਤ ਵਿਭਾਗ ਵਲੋਂ 24 ਘੰਟੇ ਕੈਂਪ ਲਗਾ ਲੋਕਾਂ ਨੂੰ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।  ਸਿਵਲ ਸਰਜਨ ਫ਼ਿਰੋਜ਼ਪੁਰ ਡਾ. ਰਾਜੀਵ ਪਰਾਸ਼ਰ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਦੂਸ਼ਿਤ ਪਾਣੀ ਨਾਲ ਬੀਮਾਰ ਹੋਏ ਬੱਚੇ, ਜੋ ਸਿਵਲ ਹਸਪਤਾਲ ਵਿਚ ਦਾਖਲ ਹਨ, ਉਨ੍ਹਾਂ ਦੀ ਸਿਹਤ ਹੁਣ ਸਥਿਰ ਹੈ। ਉਨ੍ਹਾਂ ਦੱਸਿਆ ਕਿ ਸੋਮਵਾਰ ਨੂੰ ਮਹਿਰ ਡਾਕਟਰਾਂ ਵੱਲੋਂ ਪਿੰਡ ਦੇ ਕੁੱਲ 277 ਲੋਕਾਂ ਦੀ ਸਿਹਤ ਦੀ ਜਾਂਚ ਕੀਤੀ ਗਈ, 250 ਲੈਬ ਟੈਸਟ ਕੀਤੇ ਗਏ। ਉਨ੍ਹਾਂ ਦੱਸਿਆ ਕਿ ਕੁਲ 146 ਓਆਰਐਸ ਅਤੇ 2200 ਕਲੋਰੀਨ ਦੀਆਂ ਗੋਲੀਆਂ ਸਿਹਤ ਵਿਭਾਗ ਵੱਲੋਂ ਵੰਡੀਆਂ ਗਈਆਂ। ਉਹਨਾਂ ਦੱਸਿਆ ਕਿ ਪੰਜ ਮਰੀਜ਼ਾਂ ਨੂੰ ਸਿਵਲ ਹਸਪਤਾਲ ਵਿਖੇ ਰੈਫਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਲਗਾਤਾਰ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ।...
ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ

ਡਿਪਟੀ ਸਪੀਕਰ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਲਈ ਵਿਸ਼ੇਸ਼ ਮੀਟਿੰਗ

Hot News
ਚੰਡੀਗੜ੍ਹ, 2 ਮਾਰਚ 2026- ਪੰਜਾਬ ਸਰਕਾਰ ਦੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਅੱਜ ਸ੍ਰੀ ਜੈ ਕ੍ਰਿਸ਼ਨ ਸਿੰਘ ਰੋੜੀ, ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵੱਲੋਂ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਦੇ ਆਯੋਜਨ ਸਬੰਧੀ ਇਕ ਵਿਸ਼ੇਸ਼ ਮੀਟਿੰਗ ਬੁਲਾਈ ਗਈ। ਡਿਪਟੀ ਸਪੀਕਰ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਅਤੇ ਰੰਗਲੇ ਪੰਜਾਬ ਦੀ ਪੁਨਰਸਥਾਪਨਾ ਲਈ ਸੂਬਾ ਪੱਧਰ ‘ਤੇ ਵੱਡੇ ਪੱਧਰ ‘ਤੇ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਲੜੀ ਤਹਿਤ 22 ਮਾਰਚ, 2026 ਨੂੰ ਫੁਟਬਾਲ ਦੀ ਨਰਸਰੀ ਕਹੇ ਜਾਣ ਵਾਲੇ ਮਾਹਿਲਪੁਰ (ਗੜ੍ਹਸ਼ੰਕਰ), ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ‘ਸ਼ਹੀਦ-ਏ-ਆਜ਼ਮ ਭਗਤ ਸਿੰਘ ਨੈਸ਼ਨਲ ਮੈਰਾਥਨ’ ਰਾਜ ਪੱਧਰੀ ਸਮਾਗਮ ਵਜੋਂ ਕਰਵਾਈ ਜਾਵੇਗੀ। ਉਨ੍ਹਾਂ ਦੱਸਿਆ ਕਿ 23 ਮਾਰਚ, 2026  ਨੂੰ ਸ਼ਹੀਦ-ਏ-ਆਜ਼ਮ ਸ੍ਰੀ ਭਗਤ ਸਿੰਘ ਦੇ ਸ਼ਹੀਦੀ ਦਿਹਾੜੇ ਦੇ ਮੌਕੇ ਰਾਜ ਪੱਧਰੀ ਸਮਾਗਮ ਖਟਕੜ ਕਲਾਂ ਵਿਖੇ ਮਨਾਇਆ ਜਾਵੇਗਾ। ਇਸ ਲਈ ਇਕ ਦਿਨ ਪਹਿਲਾਂ 22 ਮਾਰਚ ਨੂੰ ਇਹ ਮੈਰਾ...
ਮੁੱਖ ਮੰਤਰੀ ਸਿਹਤ ਯੋਜਨਾ: ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪੱਖੋਂ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਮੋਹਰੀ ਬਣਿਆ

ਮੁੱਖ ਮੰਤਰੀ ਸਿਹਤ ਯੋਜਨਾ: ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪੱਖੋਂ ਜ਼ਿਲ੍ਹਾ ਮਾਨਸਾ ਸੂਬੇ ਭਰ ਵਿੱਚੋਂ ਮੋਹਰੀ ਬਣਿਆ

Hot News
ਮਾਨਸਾ, 2 ਮਾਰਚ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ 'ਮੁੱਖ ਮੰਤਰੀ ਸਿਹਤ ਯੋਜਨਾ' ਤਹਿਤ ਲਾਭਪਾਤਰੀਆਂ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਵਿੱਚ ਜ਼ਿਲ੍ਹਾ ਮਾਨਸਾ ਨੇ ਵੱਡੀ ਮੱਲ ਮਾਰਦਿਆਂ ਸੂਬੇ ਵਿੱਚ ਮੋਹਰੀ ਸਥਾਨ ਹਾਸਲ ਕੀਤਾ ਹੈ। ਡਿਪਟੀ ਕਮਿਸ਼ਨਰ ਨਵਜੋਤ ਕੌਰ ਦੀ ਅਗਵਾਈ ਹੇਠ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਲਗਾਤਾਰ ਤੇਜ਼ੀ ਦਰਜ ਕੀਤੀ ਜਾ ਰਹੀ ਹੈ।ਇਸੇ ਪ੍ਰਗਤੀ ਨੂੰ ਹੋਰ ਅੱਗੇ ਵਧਾਉਣ ਲਈ ਅੱਜ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਵੱਲੋਂ ਸਬੰਧਤ ਵਿਭਾਗਾਂ ਦੇ ਮੁਲਾਜ਼ਮਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਦਾ ਮੁੱਖ ਟੀਚਾ ਹਰ ਯੋਗ ਪਰਿਵਾਰ ਨੂੰ ਇਸ ਮੁਫ਼ਤ ਸਿਹਤ ਸਹੂਲਤ ਦੇ ਦਾਇਰੇ ਵਿੱਚ ਲਿਆਉਣਾ ਹੈ। ਏ.ਡੀ.ਸੀ. ਨੇ ਦੱਸਿਆ ਕਿ ਪੰਚਾਇਤ ਸਕੱਤਰ, ਆਂਗਨਵਾੜੀ ਵਰਕਰ ਅਤੇ ਆਸ਼ਾ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ ਕਿ ਇਹ ਕਰਮਚਾਰੀ ਸਾਂਝੇ ਤੌਰ 'ਤੇ ਪਿੰਡਾਂ ਅਤੇ ਮੁਹੱਲਿਆਂ ਵਿੱਚ ਘਰ-ਘਰ ਜਾ ਕੇ ਲੋਕਾਂ ਨੂੰ ਯੋਜਨਾ ਬ...
ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ: ਰਵਜੋਤ ਸਿੰਘ

ਭਗਵੰਤ ਮਾਨ ਸਰਕਾਰ ਨੇ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਦੌਰਾਨ ਮੱਧ ਏਸ਼ੀਆ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ 24×7 ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀਆਂ: ਡਾ: ਰਵਜੋਤ ਸਿੰਘ

Hot News
ਚੰਡੀਗੜ੍ਹ, 2 ਮਾਰਚ:ਅਮਰੀਕਾ, ਇਜ਼ਰਾਈਲ ਅਤੇ ਈਰਾਨ ਵਿਚਕਾਰ ਚੱਲ ਰਹੇ ਟਕਰਾਅ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਅੱਜ ਮੱਧ ਏਸ਼ੀਆਈ ਦੇਸ਼ਾਂ ਅਤੇ ਮੱਧ ਪੂਰਬ ਵਿੱਚ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਸਮਰਪਿਤ 24x7 ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਇਸ ਸਬੰਧੀ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਸਮੁੱਚੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਲਈ ਨਿਰੰਤਰ ਤਾਲਮੇਲ ਜਾਰੀ ਹੈ ਅਤੇ ਪ੍ਰਭਾਵਿਤ ਲੋਕਾਂ ਦੀ ਤੁਰੰਤ ਵਾਪਸੀ ਲਈ ਕੇਂਦਰ ਨੂੰ ਸੂਬੇ ਦੇ ਸਹਿਯੋਗ ਲਈ ਅਪੀਲ ਕੀਤੀ ਗਈ ਹੈ। ਅੱਜ ਪੰਜਾਬ ਭਵਨ ਵਿਖੇ ਇਹ ਐਲਾਨ ਕਰਦਿਆਂ ਪੰਜਾਬ ਦੇ ਐਨ.ਆਰ.ਆਈ. ਮਾਮਲਿਆਂ ਦੇ ਮੰਤਰੀ, ਡਾ. ਰਵਜੋਤ ਸਿੰਘ ਨੇ ਕਿਹਾ, "ਸੂਬਾ ਸਰਕਾਰ ਸਮੁੱਚੀ ਸਥਿਤੀ 'ਤੇ ਨੇੜਿਓਂ ਨਜ਼ਰ ਰੱਖ ਰਹੀ ਹੈ ਅਤੇ ਪ੍ਰਭਾਵਿਤ ਖੇਤਰਾਂ ਆ ਰਹੀਆਂ ਕਾਲਾਂ ਸਬੰਧੀ ਕਾਰਜ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ।" ਡਾ. ਰਵਜੋਤ ਸਿੰਘ ਨੇ ਭਰੋਸਾ ਦਿੱਤਾ, “ਸਾਨੂੰ ਮੱਧ ਏਸ਼ੀਆ ਤੋਂ ਫੋਨ ਕਾਲ ਆ ਰਹੇ ਹਨ ਅਤੇ ਉਨ੍ਹਾਂ ਵਿੱਚੋਂ ਜ਼ਿਆਦਾਤਰ ਪੰ...
ਹੋਲਾ ਮਹੱਲਾ 2026 ਦੌਰਾਨ ਦੋ ਰੋਜ਼ਾ ਵਿਰਾਸਤੀ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਸ਼ਾਨੋ-ਸ਼ੌਕਤ ਨਾਲ ਸੰਪੰਨ

ਹੋਲਾ ਮਹੱਲਾ 2026 ਦੌਰਾਨ ਦੋ ਰੋਜ਼ਾ ਵਿਰਾਸਤੀ ਖੇਡਾਂ ਚਰਨ ਗੰਗਾ ਸਟੇਡੀਅਮ ਵਿੱਚ ਸ਼ਾਨੋ-ਸ਼ੌਕਤ ਨਾਲ ਸੰਪੰਨ

Hot News
ਸ੍ਰੀ ਅਨੰਦਪੁਰ ਸਾਹਿਬ 02 ਮਾਰਚ: ਹੋਲਾ ਮਹੱਲਾ 2026 ਦੇ ਪਾਵਨ ਤਿਉਹਾਰ ਮੌਕੇ ਦੋ ਰੋਜ਼ਾ ਵਿਰਾਸਤੀ ਖੇਡਾਂ ਦਾ ਆਯੋਜਨ ਚਰਨ ਗੰਗਾ ਸਟੇਡੀਅਮ, ਸ੍ਰੀ ਅਨੰਦਪੁਰ ਸਾਹਿਬ ਵਿਖੇ ਬੜੀ ਸ਼ਾਨੋ-ਸ਼ੌਕਤ ਨਾਲ ਸੰਪੰਨ ਹੋਇਆ। ਇਸ ਮੇਲੇ ਨੇ ਪੰਜਾਬ ਦੀ ਅਮੀਰ ਵਿਰਾਸਤ, ਰਵਾਇਤੀ ਖੇਡਾਂ ਅਤੇ ਲੋਕ ਕਲਾਵਾਂ ਨੂੰ ਇੱਕ ਮੰਚ ‘ਤੇ ਲਿਆ ਕੇ ਦਰਸ਼ਕਾਂ ਲਈ ਯਾਦਗਾਰ ਤਜਰਬਾ ਬਣਾਇਆ। ਦੂਰ-ਦੁਰਾਡੇ ਤੋਂ ਪਹੁੰਚੇ ਸ਼ਰਧਾਲੂਆਂ ਅਤੇ ਸੈਲਾਨੀਆਂ ਨੇ ਵਿਰਾਸਤੀ ਰੰਗਾਂ ਵਿੱਚ ਰੰਗੀ ਇਸ ਪ੍ਰਸਤੁਤੀ ਨੂੰ ਖੁੱਲ੍ਹੇ ਦਿਲ ਨਾਲ ਸਰਾਹਿਆ।      ਇਸ ਮੌਕੇ ਡਿਪਟੀ ਕਮਿਸ਼ਨਰ ਅਦਿੱਤਿਆ ਡੇਚਲਵਾਲ ਨੇ ਮੁਕਾਬਲਿਆਂ ਦੇ ਜੇਤੂਆਂ ਨੂੰ ਇਨਾਮਾਂ ਨਾਲ ਸਨਮਾਨਿਤ ਕੀਤਾ ਅਤੇ ਖਿਡਾਰੀਆਂ ਦਾ ਹੌਸਲਾ ਅਫਜ਼ਾਈ ਕੀਤੀ। ਉਨ੍ਹਾਂ ਨੇ ਕਿਹਾ ਕਿ ਵਿਰਾਸਤੀ ਖੇਡਾਂ ਨੌਜਵਾਨ ਪੀੜ੍ਹੀ ਨੂੰ ਆਪਣੀਆਂ ਜੜ੍ਹਾਂ ਨਾਲ ਜੋੜਨ ਦਾ ਪ੍ਰਭਾਵਸ਼ਾਲੀ ਸਾਧਨ ਹਨ। ਪ੍ਰਸ਼ਾਸਨ ਵੱਲੋਂ ਖਿਡਾਰੀਆਂ ਲਈ ਸੁਚਾਰੂ ਪ੍ਰਬੰਧ, ਸੁਰੱਖਿਆ ਅਤੇ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ, ਜਿਸ ਨਾਲ ਮੁਕਾਬਲੇ ਸੁਚੱਜੇ ਢੰਗ ਨਾਲ ਸੰਪੰਨ ਹੋਏ।     ਇਸ ਦੋ ਰੋਜ਼ਾ ਸਮਾਗਮ ਵਿੱਚ 60 ਸਾਲ ਤੱਕ ਦੀ ਉਮਰ ਦੇ ਖਿਡਾ...
ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਸਰਕਾਰ ਨੇ ਮੱਧ ਪੂਰਬੀ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਲਈ 24×7 ਹੈਲਪਲਾਈਨ ਜਾਰੀ ਕੀਤੀ, ਪੂਰੇ ਸਹਿਯੋਗ ਦਾ ਭਰੋਸਾ ਦਿੱਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

Breaking News
ਚੰਡੀਗੜ੍ਹ, 2 ਮਾਰਚ 2026:-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਮੱਧ ਪੂਰਬ ਦੇ ਕੁਝ ਹਿੱਸਿਆਂ ਵਿੱਚ ਵਧ ਰਹੇ ਤਣਾਅ ਕਾਰਨ ਉੱਥੇ ਫਸੇ ਪੰਜਾਬੀਆਂ ਦੀ ਸਹਾਇਤਾ ਲਈ ਦਿਨ-ਰਾਤ ਕਾਰਜਸ਼ੀਲ ਹੈਲਪਲਾਈਨ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰ ਤੁਰੰਤ ਸਹਾਇਤਾ ਲਈ 0172 2260042, 0172 2260043 'ਤੇ ਕਾਲ ਕਰ ਸਕਦੇ ਹਨ ਜਾਂ ਵਟਸਅੱਪ ਨੰ. +91 94787 79112 'ਤੇ ਮੈਸੇਜ ਭੇਜ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਪ੍ਰਭਾਵਿਤ ਲੋਕਾਂ ਦੀ ਸਹਾਇਤਾ ਲਈ ਹਰ ਸੰਭਵ ਯਤਨ ਕੀਤੇ ਜਾਣਗੇ। ਮੱਧ ਪੂਰਬ ਵਿੱਚ ਜੰਗ ਕਾਰਨ ਫਸੇ ਪੰਜਾਬੀਆਂ ਦੇ ਪੀੜਤ ਪਰਿਵਾਰਾਂ ਨੂੰ ਪੂਰਨ ਸਹਾਇਤਾ ਦਾ ਭਰੋਸਾ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, "ਸੂਬਾ ਸਰਕਾਰ ਫਸੇ ਹੋਏ ਲੋਕਾਂ ਦੀ ਸੁਰੱਖਿਅਤ ਅਤੇ ਜਲਦ ਵਾਪਸੀ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਲਗਾਤਾਰ ਗੱਲਬਾਤ ਕਰ ਰਹੀ ਹੈ। ਅਰਬ ਦੇਸ਼ਾਂ ਵਿੱਚ ਤਣਾਅ ਕਾਰਨ ਇੱਥੇ ਬਹੁਤ ਸਾਰੇ ਪੰਜਾ...
ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

ਪੰਜਾਬ ਵਿੱਚ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ; ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਸ਼ਿਆਂ ਵਿਰੁੱਧ ਸਾਂਝੀ ਲੜਾਈ ਲਈ ਲੋਕਾਂ ਨੂੰ ਦਿੱਤੀ ਵਧਾਈ

Breaking News
ਚੰਡੀਗੜ੍ਹ, 2 ਮਾਰਚ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ` ਮੁਹਿੰਮ ਦਾ ਇਕ ਸਾਲ ਸਫ਼ਲਤਾਪੂਰਵਕ ਮੁਕੰਮਲ ਹੋਣ `ਤੇ ਪੰਜਾਬ ਦੇ ਲੋਕਾਂ ਨੂੰ ਵਧਾਈ ਦਿੱਤੀ ਅਤੇ ਇਸ ਨੂੰ ਪੰਜਾਬ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਮੁਕਤ ਕਰਨ ਲਈ ਫੈਸਲਾਕੁਨ ਤੇ ਬੇਮਿਸਾਲ ਮੁਹਿੰਮ ਐਲਾਨਿਆ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਗਏ ਇਸ ਜਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਮੁਹਿੰਮ ਨੇ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਲੜਾਈ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ, ਜਿਸ ਨਾਲ ਨਸ਼ਾ ਸਪਲਾਈ ਦੇ ਨੈੱਟਵਰਕ ਨੂੰ ਸਖ਼ਤੀ ਨਾਲ ਖ਼ਤਮ ਕੀਤਾ ਗਿਆ ਹੈ। ਇਕ ਬਿਆਨ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਪੰਜਾਬ ਵਿੱਚ ਡਰੱਗ ਨੈੱਟਵਰਕ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ ਰਹੀ ਹੈ। ਪੰਜਾਬ ਵਿੱਚ ਪਿਛਲੀਆਂ ਸਰਕਾਰਾਂ ਨੇ ਡਰੱਗ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ, ਜਿਸ ਨਾਲ ਸੂਬੇ ਦੀਆਂ ਕਈ ਪੀੜ੍ਹੀਆਂ ਬਰਬਾਦ ਹੋ ਗਈਆਂ ਸਨ। ਦੂਜੇ ਪਾਸੇ ਪੰਜਾਬ ਸਰਕਾਰ ਨੇ ਨਸ਼ਿਆਂ ਦੀ ਸਪਲਾਈ ਲਾਈਨ ਤੋੜ ਕੇ ਅਤੇ ਇਸ ਘਿਨਾਉਣੇ ਅ...